I’ve often come across elders saying it’s days of Shraad so an auspicious event shouldn’t take place intill these days are over.
kindly respected scholars shine some light on this.
DAYS OF SHRAAD
Share
You must login to ask a question.
Please briefly explain why you feel this question should be reported.
Please briefly explain why you feel this answer should be reported.
Please briefly explain why you feel this user should be reported.
I’ve often come across elders saying it’s days of Shraad so an auspicious event shouldn’t take place intill these days are over.
kindly respected scholars shine some light on this.
ਸਤਿਕਾਰ ਯੋਗ ਵੀਰ ਜੀ/ਭੈਣ ਜੀ,
ਵਾਹਿਗੁਰੂ ਜੀ ਕਾ ਖ਼ਾਲਸਾ ਵਾਹਿਗੁਰੂ ਜੀ ਕੀ ਫ਼ਤਿਹ।।
ਤੁਹਾਡੇ ਸਵਾਲ ਦੇ ਉੱਤਰ ਵਿਚ ਦਾਸ ਤੁਹਾਨੂੰ ਦੱਸਣਾ ਚਾਹੁੰਦਾ ਹੈ ਕਿ ਪਿਤਰਾਂ ਦੇ ਨਿਮਿਤ ਬ੍ਰਾਹਮਣਾਂ ਨੂੰ ਖੁਆਏ ਹੋਏ ਭੋਜਨ ਨੂੰ ਸਰਾਧ ਕਹਿੰਦੇ ਹਨ। ਹਿੰਦੂ ਲੋਕ ਮਰ ਚੁੱਕੇ ਬਜ਼ੁਰਗਾਂ ਲਈ ਸਾਲ ਦੇ ਅੱਸੂ ਮਹੀਨੇ ਵਿਚ ਸਰਾਧ ਕਰਦੇ ਹਨ ਤੇ ਬ੍ਰਾਹਮਣਾਂ ਨੂੰ ਭੋਜਨ ਖਿਲਾਂਦੇ ਹਨ। ਨਿਸ਼ਚਾ ਇਹ ਹੁੰਦਾ ਹੈ ਕਿ ਇਹ ਖੁਆਇਆ ਹੋਇਆ ਭੋਜਨ ਪਿਤਰਾਂ ਨੂੰ ਅੱਪੜ ਜਾਇਗਾ। ਸਰਾਧ ਅੱਸੂ ਦੀ ਪੂਰਨਮਾਸ਼ੀ ਤੋਂ ਸ਼ੁਰੂ ਹੋ ਕੇ ਮੱਸਿਆ ਤਕ ਰਹਿੰਦੇ ਹਨ; ਅਖ਼ੀਰਲਾ ਸਰਾਧ ਕਾਵਾਂ ਕੁੱਤਿਆਂ ਦਾ ਭੀ ਹੁੰਦਾ ਹੈ। ਚੰਦ ਦੇ ਮਹੀਨੇ ਦੇ ਹਿਸਾਬ ਜਿਸ ਤਰੀਕ (ਥਿਤ=ਤਿਥਿ) ਨੂੰ ਕੋਈ ਮਰੇ, ਸਰਾਧਾਂ ਦੇ ਦਿਨੀਂ ਉਸੇ ਥਿਤ ਤੇ ਉਸ ਦਾ ਸ਼ਰਾਧ ਕਰਾਉਂਦੇ ਹਨ। ਬ੍ਰਾਹਮਣਾਂ ਨੂੰ ਖੁਆ ਕੇ ਕਾਵਾਂ ਕੁੱਤਿਆਂ ਨੂੰ ਭੀ ਸਰਾਧ ਦਾ ਭੋਜਨ ਖੁਆਉਂਦੇ ਹਨ।
ਇਸ ਬਾਰੇ ਕਬੀਰ ਜੀ ਦਾ ਜੋ ਸ਼ਬਦ ਗੁਰੂ ਗ੍ਰੰਥ ਸਾਹਿਬ ਵਿਚ ਦਰਜ ਹੈ ਤੇ ਉਸ ਦੇ ਅਰਥ ਹੇਠਾਂ ਲਿਖੇ ਹਨ। ਸ਼ਾਇਦ ਅੱਗੇ ਕੁੱਝ ਕਹਿਣ ਦੀ ਲੋੜ ਨਹੀਂ ਹੈ। ਫਿਰ ਵੀ ਜੇ ਆਪ ਜੀ ਦਾ ਕੋਈ ਸਵਾਲ ਹੋਵੇ ਤਾਂ ਦੱਸਣਾ ਜੀ।
ਆਦਰ ਸਹਿਤ,
ਆਪ ਦਾ ਵੀਰ
—————————
ਰਾਗੁ ਗਉੜੀ ਬੈਰਾਗਣਿ ਕਬੀਰ ਜੀ ੴ ਸਤਿਗੁਰ ਪ੍ਰਸਾਦਿ ॥ ਜੀਵਤ ਪਿਤਰ ਨ ਮਾਨੈ ਕੋਊ ਮੂਏਂ ਸਿਰਾਧ ਕਰਾਹੀ ॥ ਪਿਤਰ ਭੀ ਬਪੁਰੇ ਕਹੁ ਕਿਉ ਪਾਵਹਿ ਕਊਆ ਕੂਕਰ ਖਾਹੀ ॥੧॥ ਮੋ ਕਉ ਕੁਸਲੁ ਬਤਾਵਹੁ ਕੋਈ ॥ ਕੁਸਲੁ ਕੁਸਲੁ ਕਰਤੇ ਜਗੁ ਬਿਨਸੈ ਕੁਸਲੁ ਭੀ ਕੈਸੇ ਹੋਈ ॥੧॥ ਰਹਾਉ ॥ ਮਾਟੀ ਕੇ ਕਰਿ ਦੇਵੀ ਦੇਵਾ ਤਿਸੁ ਆਗੈ ਜੀਉ ਦੇਹੀ ॥ ਐਸੇ ਪਿਤਰ ਤੁਮਾਰੇ ਕਹੀਅਹਿ ਆਪਨ ਕਹਿਆ ਨ ਲੇਹੀ ॥੨॥ ਸਰਜੀਉ ਕਾਟਹਿ ਨਿਰਜੀਉ ਪੂਜਹਿ ਅੰਤ ਕਾਲ ਕਉ ਭਾਰੀ ॥ ਰਾਮ ਨਾਮ ਕੀ ਗਤਿ ਨਹੀ ਜਾਨੀ ਭੈ ਡੂਬੇ ਸੰਸਾਰੀ ॥੩॥ ਦੇਵੀ ਦੇਵਾ ਪੂਜਹਿ ਡੋਲਹਿ ਪਾਰਬ੍ਰਹਮੁ ਨਹੀ ਜਾਨਾ ॥ ਕਹਤ ਕਬੀਰ ਅਕੁਲੁ ਨਹੀ ਚੇਤਿਆ ਬਿਖਿਆ ਸਿਉ ਲਪਟਾਨਾ ॥੪॥੧॥੪੫॥ {ਪੰਨਾ 332}
ਅਰਥ: ਲੋਕ ਜੀਊਂਦੇ ਮਾਪਿਆਂ ਦਾ ਤਾਂ ਆਦਰ ਮਾਣ ਨਹੀਂ ਕਰਦੇ, ਪਰ ਮਰ ਗਏ ਪਿਤਰਾਂ ਨਿਮਿਤ ਭੋਜਨ ਖੁਆਉਂਦੇ ਹਨ। ਵਿਚਾਰੇ ਪਿਤਰ ਭਲਾ ਉਹ ਸਰਾਧਾਂ ਦਾ ਭੋਜਨ ਕਿਵੇਂ ਹਾਸਲ ਕਰਨ? ਉਸ ਨੂੰ ਤਾਂ ਕਾਂ-ਕੁੱਤੇ ਖਾ ਜਾਂਦੇ ਹਨ।1।
ਮੈਨੂੰ ਕੋਈ ਧਿਰ ਦੱਸੋ ਕਿ (ਪਿਤਰਾਂ ਦੇ ਨਮਿਤ ਸਰਾਧ ਖੁਆਉਣ ਨਾਲ ਪਿਛੇ ਘਰ ਵਿਚ) ਸੁਖ-ਆਨੰਦ ਕਿਵੇਂ ਹੋ ਜਾਂਦਾ ਹੈ। ਸਾਰਾ ਸੰਸਾਰ (ਇਸੇ ਭਰਮ-ਵਹਿਮ ਵਿਚ) ਖਪ ਰਿਹਾ ਹੈ ਕਿ (ਪਿਤਰਾਂ ਨਿਮਿਤ ਸਰਾਧ ਕੀਤਿਆਂ ਘਰ ਵਿਚ) ਸੁਖ-ਆਨੰਦ ਬਣਿਆ ਰਹਿੰਦਾ ਹੈ।1। ਰਹਾਉ।
ਮਿੱਟੀ ਦੇ ਦੇਵੀ-ਦੇਵਤੇ ਬਣਾ ਕੇ ਲੋਕ ਉਸ ਦੇਵੀ ਜਾਂ ਦੇਵਤੇ ਅੱਗੇ (ਬੱਕਰੇ ਆਦਿਕ ਦੀ) ਕੁਰਬਾਨੀ ਦੇਂਦੇ ਹਨ, (ਹੇ ਭਾਈ! ਇਸੇ ਤਰ੍ਹਾਂ) ਦੇ (ਮਿੱਟੀ ਦੇ ਬਣਾਏ ਹੋਏ) ਤੁਹਾਡੇ ਪਿਤਰ ਅਖਵਾਉਂਦੇ ਹਨ, (ਉਹਨਾਂ ਅੱਗੇ ਭੀ ਜੋ ਤੁਹਾਡਾ ਚਿੱਤ ਕਰਦਾ ਹੈ ਧਰ ਦੇਂਦੇ ਹੋ) ਉਹ ਆਪਣੇ ਮੂੰਹੋਂ ਮੰਗਿਆ ਕੁਝ ਨਹੀਂ ਲੈ ਸਕਦੇ।2।
ਲੋਕ ਲੋਕਾਚਾਰੀ ਰਸਮਾਂ ਦੇ ਡਰ ਵਿਚ ਗ਼ਰਕ ਹੋ ਰਹੇ ਹਨ, ਜੀਉਂਦੇ ਜੀਵਾਂ ਨੂੰ (ਦੇਵੀ ਦੇਵਤਿਆਂ ਅੱਗੇ ਭੇਟ ਕਰਨ ਲਈ) ਮਾਰਦੇ ਹਨ (ਤੇ ਇਸ ਤਰ੍ਹਾਂ ਮਿੱਟੀ ਆਦਿਕ ਦੇ ਬਣਾਏ ਹੋਏ) ਨਿਰਜਿੰਦ ਦੇਵਤਿਆਂ ਨੂੰ ਪੂਜਦੇ ਹਨ; ਆਪਣਾ ਅੱਗਾ ਵਿਗਾੜੀ ਜਾ ਰਹੇ ਹਨ (ਐਸੇ ਲੋਕਾਂ ਨੂੰ) ਉਸ ਆਤਮਕ ਅਵਸਥਾ ਦੀ ਸਮਝ ਨਹੀਂ ਪੈਂਦੀ ਜੋ ਪ੍ਰਭੂ ਦਾ ਨਾਮ ਸਿਮਰਦਿਆਂ ਬਣਦੀ ਹੈ।3।
ਕਬੀਰ ਆਖਦਾ ਹੈ– (ਅਜਿਹੇ ਲੋਕ ਮਿੱਟੀ ਦੇ ਬਣਾਏ ਹੋਏ) ਦੇਵੀ-ਦੇਵਤਿਆਂ ਨੂੰ ਪੂਜਦੇ ਹਨ ਤੇ ਸਹਿਮੇ ਭੀ ਰਹਿੰਦੇ ਹਨ (ਕਿਉਂਕਿ ਅਸਲ ‘ਕੁਸ਼ਲ’ ਦੇਣ ਵਾਲੇ) ਅਕਾਲ ਪੁਰਖ ਨੂੰ ਉਹ ਜਾਣਦੇ ਹੀ ਨਹੀਂ ਹਨ, ਉਹ ਜਾਤ-ਕੁਲ-ਰਹਿਤ ਪ੍ਰਭੂ ਨੂੰ ਨਹੀਂ ਸਿਮਰਦੇ ਉਹ (ਸਦਾ) ਮਾਇਆ ਨਾਲ ਲਪਟੇ ਰਹਿੰਦੇ ਹਨ।4।1। 45।
ਸ਼ਬਦ ਦਾ ਭਾਵ: ਘਰ ਵਿਚ ਹਰ ਤਰ੍ਹਾਂ ਦਾ ਸੁਖ-ਆਨੰਦ ਬਣੇ ਰਹਿਣ ਦੀ ਖ਼ਾਤਰ ਭਰਮੀ ਲੋਕ ਪਿਤਰਾਂ ਨਿਮਿਤ ਸਰਾਧ ਕਰਦੇ ਹਨ, ਮਿੱਟੀ ਦੇ ਦੇਵੀ ਦੇਵਤੇ ਬਣਾ ਕੇ ਉਹਨਾਂ ਦੇ ਅੱਗੇ ਕੁਰਬਾਨੀ ਦੇਂਦੇ ਹਨ; ਵਿਆਹਾਂ-ਸ਼ਾਦੀਆਂ ਸਮੇ ‘ਵੱਡੇ ਅੱਡਦੇ ਹਨ’, ਪਰ ਫਿਰ ਭੀ ਸਹਿਮ ਬਣਿਆ ਹੀ ਰਹਿੰਦਾ ਹੈ, ਕਿਉਂਕਿ ਸੁਖ ਅਨੰਦ ਦੇ ਸੋਮੇ ਪ੍ਰਭੂ ਨੂੰ ਵਿਸਾਰ ਕੇ ਮਾਇਆ ਦੇ ਮੋਹ ਵਿਚ ਜਕੜੇ ਰਹਿੰਦੇ ਹਨ। 45।
In the video being sent, the child not only exposes the futility of the karamkand of sharadh but also conveys a deeper message tha there is no difference between mandir and masjid. However, the real need is to help the poor and the needy.