How many times a day should a Sikh pray?
How many times a day should a Sikh pray?
Share
You must login to ask a question.
Please briefly explain why you feel this question should be reported.
Please briefly explain why you feel this answer should be reported.
Please briefly explain why you feel this user should be reported.
ਸਤਿਕਾਰ ਯੋਗ ਵੀਰ ਜੀ/ਭੈਣ ਜੀ,
ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਹਿ।।
ਤੁਹਾਡੇ ਸਵਾਲ, ‘How many times a day the Sikh should pray’ ਦੇ ਜਵਾਬ ਵਿਚ ਦਾਸ, ਆਪਣੀ ਸਮਝ ਅਨੁਸਾਰ ਸੁਖਮਨੀ ਸਾਹਿਬ ਦੀ 24ਵੀਂ ਅਸ਼ਟਪਦੀ ਦਾ ਸਲੋਕ ਤੇ ਪਹਿਲੀ ਪਉੜੀ ਦਾ ਮੂਲ ਪਾਠ ਤੇ ਅਰਥ ਦੇ ਰਿਹਾ ਹੈ।
ਸ਼ਬਦ ਗੁਰੂ ਦਾ ਉਪਦੇਸ਼ ਤਾਂ ਅਕਾਲਪੁਰਖ ਨੂੰ ਨਾਲ ਮਹਿਸੂਸ ਕਰਕੇ ਹਰ ਦਮ ਯਾਦ ਰੱਖਣ ਦਾ ਹੈ। ਜਦੋਂ ਸਿੱਖ ਇਸ ਅਵਸਥਾ ਵਿਚ ਆਵੇਗਾ ਤਾਂ ਕਿਸੇ ਦਾ ਬੁਰਾ ਕਰਨਾ ਤਾਂ ਕਿਤੇ ਦੂਰ ਰਿਹਾ, ਕਿਸੇ ਦਾ ਬੁਰਾ ਚਿਤਵੇਗਾ ਵੀ ਨਹੀਂ, ਮਾਇਆ ਉਸ ਤੇ ਕੋਈ ਪ੍ਰਭਾਵ ਨਹੀਂ ਪਾ ਸਕੇਗੀ, ਸਾਧ ਸੰਗਤ ਵਿਚ ਰਹਿ ਕੇ ਹਉਮੈ ਤੇ ਔਗੁਣਾਂ ਕੋਲੋਂ ਛੁਟਕਾਰਾ ਮਿਲ ਜਾਵੇਗਾ ਤੇ ਸਿੱਖ ਇਸੇ ਜੀਵਨ ਵਿਚ ਜੀਵਨ ਮੁਕਤ ਹੋ ਜਾਵੇਗਾ। ਤੁਹਾਡਾ ਹੋਰ ਅੱਗੇ ਕੋਈ ਸਵਾਲ ਹੋਵੇ ਤਾਂ ਤੁਹਾਡਾ ਸਵਾਗਤ ਹੈ।
ਆਦਰ ਸਹਿਤ,
ਆਪ ਦਾ ਵੀਰ
——————————
ਸਲੋਕੁ ॥ ਪੂਰਾ ਪ੍ਰਭੁ ਆਰਾਧਿਆ ਪੂਰਾ ਜਾ ਕਾ ਨਾਉ ॥ ਨਾਨਕ ਪੂਰਾ ਪਾਇਆ ਪੂਰੇ ਕੇ ਗੁਨ ਗਾਉ ॥੧॥ {ਪੰਨਾ 295}
ਅਰਥ: (ਜਿਸ ਮਨੁੱਖ ਨੇ) ਅਟੱਲ ਨਾਮ ਵਾਲੇ ਪੂਰਨ ਪ੍ਰਭੂ ਨੂੰ ਸਿਮਰਿਆ ਹੈ, ਉਸ ਨੂੰ ਉਹ ਪੂਰਨ ਪ੍ਰਭੂ ਮਿਲ ਪਿਆ ਹੈ; (ਤਾਂ ਤੇ) ਹੇ ਨਾਨਕ! ਤੂੰ ਭੀ ਪੂਰਨ ਪ੍ਰਭੂ ਦੇ ਗੁਣ ਗਾ।1।
ਅਸਟਪਦੀ ॥ ਪੂਰੇ ਗੁਰ ਕਾ ਸੁਨਿ ਉਪਦੇਸੁ ॥ ਪਾਰਬ੍ਰਹਮੁ ਨਿਕਟਿ ਕਰਿ ਪੇਖੁ ॥ ਸਾਸਿ ਸਾਸਿ ਸਿਮਰਹੁ ਗੋਬਿੰਦ ॥ ਮਨ ਅੰਤਰ ਕੀ ਉਤਰੈ ਚਿੰਦ ॥ ਆਸ ਅਨਿਤ ਤਿਆਗਹੁ ਤਰੰਗ ॥ ਸੰਤ ਜਨਾ ਕੀ ਧੂਰਿ ਮਨ ਮੰਗ ॥ ਆਪੁ ਛੋਡਿ ਬੇਨਤੀ ਕਰਹੁ ॥ ਸਾਧਸੰਗਿ ਅਗਨਿ ਸਾਗਰੁ ਤਰਹੁ ॥ ਹਰਿ ਧਨ ਕੇ ਭਰਿ ਲੇਹੁ ਭੰਡਾਰ ॥ ਨਾਨਕ ਗੁਰ ਪੂਰੇ ਨਮਸਕਾਰ ॥੧॥ {ਪੰਨਾ 295}
ਅਰਥ: (ਹੇ ਮਨ!) ਪੂਰੇ ਸਤਿਗੁਰੂ ਦੀ ਸਿੱਖਿਆ ਸੁਣ, ਤੇ, ਅਕਾਲ ਪੁਰਖ ਨੂੰ (ਹਰ ਥਾਂ) ਨੇੜੇ ਜਾਣ ਕੇ ਵੇਖ।
(ਹੇ ਭਾਈ!) ਦੰਮ-ਬ-ਦੰਮ ਪ੍ਰਭੂ ਨੂੰ ਯਾਦ ਕਰ, (ਤਾਂ ਜੁ) ਤੇਰੇ ਮਨ ਦੇ ਅੰਦਰ ਦੀ ਚਿੰਤਾ ਮਿਟ ਜਾਏ।
ਹੇ ਮਨ! ਨਿੱਤ ਨਾਹ ਰਹਿਣ ਵਾਲੀਆਂ (ਚੀਜ਼ਾਂ ਦੀਆਂ) ਆਸਾਂ ਦੀਆਂ ਲਹਰਾਂ ਛੱਡ ਦੇਹ, ਅਤੇ ਸੰਤ ਜਨਾਂ ਦੇ ਪੈਰਾਂ ਦੀ ਖ਼ਾਕ ਮੰਗ।
(ਹੇ ਭਾਈ!) ਆਪਾ-ਭਾਵ ਛੱਡ ਕੇ (ਪ੍ਰਭੂ ਦੇ ਅੱਗੇ) ਅਰਦਾਸ ਕਰ, (ਤੇ ਇਸ ਤਰ੍ਹਾਂ) ਸਾਧ ਸੰਗਤਿ ਵਿਚ (ਰਹਿ ਕੇ) (ਵਿਕਾਰਾਂ ਦੀ) ਅੱਗ ਦੇ ਸਮੁੰਦਰ ਤੋਂ ਪਾਰ ਲੰਘ।
ਹੇ ਨਾਨਕ! ਪ੍ਰਭੂ-ਨਾਮ-ਰੂਪੀ ਧਨ ਦੇ ਖ਼ਜ਼ਾਨੇ ਭਰ ਲੈ ਅਤੇ ਪੂਰੇ ਸਤਿਗੁਰੂ ਨੂੰ ਨਮਸਕਾਰ ਕਰ।1।