Since we keep beard hair etc. Does Sikhism say anything about circumcision ?
Since we keep beard hair etc. Does Sikhism say anything about circumcision ?
Share
You must login to ask a question.
Please briefly explain why you feel this question should be reported.
Please briefly explain why you feel this answer should be reported.
Please briefly explain why you feel this user should be reported.
ਸਤਿਕਾਰ ਯੋਗ ਵੀਰ ਜੀ/ਭੈਣ ਜੀ,
ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਹਿ।।
ਤੁਸੀਂ ਸਵਾਲ ਪੁੱਛਿਆ ਹੈ ਕਿ ਸਿੱਖੀ ਸੁੰਨਤ (Circumcision) ਬਾਰੇ ਕੀ ਕਹਿੰਦੀ ਹੈ?
ਗੁਰੂ ਗ੍ਰੰਥ ਸਾਹਿਬ ਵਿਚ ਸੁਨੰਤ ਬਾਰੇ ਤਿੰਨ ਸ਼ਬਦ ਹਨ। ਇੱਕ ਰਾਗ ਆਸਾ ਵਿਚ ਕਬੀਰ ਸਾਹਿਬ ਦੁਆਰਾ ਉਚਾਰਨ ਕੀਤੀ ਬਾਣੀ ਵਿਚ, ਦੂਜਾ ਰਾਗ ਮਾਝ ਵਿਚ ਪਹਿਲੇ ਗੁਰੂ ਸਰੀਰ ਗੁਰੂ ਨਾਨਕ ਸਾਹਿਬ ਦੀ ਉਚਾਰਨ ਕੀਤੀ ਬਾਣੀ ਵਿਚ ਤੇ ਤੀਜਾ ਰਾਗ ਮਾਰੂ ਵਿਚ ਪੰਜਵੇਂ ਗੁਰੂ ਸਰੀਰ ਗੁਰੂ ਅਰਜਨ ਸਾਹਿਬ ਦੀ ਉਚਾਰਨ ਕੀਤੀ ਬਾਣੀ ਵਿਚ।
ਕਿਉਂਕਿ ਸ਼ਬਦ ਲੰਬੇ ਹਨ, ਇਸ ਲਈ ਸਿਰਫ਼ ਸੁੰਨਤ ਸ਼ਬਦ ਵਾਲੇ ਬੰਦਾਂ ਦਾ ਮੂਲ ਪਾਠ ਤੇ ਅਰਥ ਤੁਹਾਡੀ ਵਿਚਾਰ ਵਾਸਤੇ ਹੇਠਾਂ ਦਿੱਤੇ ਜਾ ਰਹੇ ਹਨ।
ਤੁਸੀਂ ਦੇਖੋਗੇ ਕਿ ਕਬੀਰ ਜੀ ਇਹ ਉਪਦੇਸ਼ ਦੇ ਰਹੇ ਹਨ ਕਿ ਸੁੰਨਤ ਦਾ ਤੇ ਰੱਬ ਨਾਲ ਮਿਲਾਪ ਹੋਣ ਦਾ ਕੋਈ ਸੰਬੰਧ ਨਹੀਂ ਹੈ। ਪਹਿਲੇ ਗੁਰੂ ਸਰੀਰ ਗੁਰੂ ਨਾਨਕ ਸਾਹਿਬ ਉਪਦੇਸ਼ ਦੇ ਰਹੇ ਹਨ ਕਿ ਵਿਕਾਰ ਕਰਨ ਤੋਂ ਝੱਕਣਾ ਜਾਂ ਬਚਣਾ, ਇਹ ਸੁੰਨਤ ਹੋਵੇ। ਪੰਜਵੇਂ ਗੁਰੂ ਸਰੀਰ ਗੁਰੂ ਅਰਜਨ ਸਾਹਿਬ ਵੀ ਇਹ ਹੀ ਉਪਦੇਸ਼ ਦੇ ਰਹੇ ਹਨ ਕਿ ਚੰਗਾ ਸੁਭਾਉ ਤੇ ਵਿਕਾਰਾਂ ਕੋਲੋਂ ਤਕੜਾ ਪਰਹੇਜ਼ ਹੀ ਸੁੰਨਤ ਸਮਝ।
ਤੁਹਾਡਾ ਅੱਗੇ ਕੋਈ ਸਵਾਲ ਹੋਵੇ ਤਾਂ ਤੁਹਾਡਾ ਸਵਾਗਤ ਹੈ।
ਆਦਰ ਸਹਿਤ,
ਆਪ ਦਾ ਵੀਰ
———————
ਸਕਤਿ ਸਨੇਹੁ ਕਰਿ ਸੁੰਨਤਿ ਕਰੀਐ ਮੈ ਨ ਬਦਉਗਾ ਭਾਈ ॥ ਜਉ ਰੇ ਖੁਦਾਇ ਮੋਹਿ ਤੁਰਕੁ ਕਰੈਗਾ ਆਪਨ ਹੀ ਕਟਿ ਜਾਈ ॥੨॥
ਸੁੰਨਤਿ ਕੀਏ ਤੁਰਕੁ ਜੇ ਹੋਇਗਾ ਅਉਰਤ ਕਾ ਕਿਆ ਕਰੀਐ ॥ ਅਰਧ ਸਰੀਰੀ ਨਾਰਿ ਨ ਛੋਡੈ ਤਾ ਤੇ ਹਿੰਦੂ ਹੀ ਰਹੀਐ ॥੩॥
(ਪੰਨਾ 477)
(ਇਹ) ਸੁੰਨਤ (ਤਾਂ) ਔਰਤ ਦੇ ਪਿਆਰ ਦੀ ਖ਼ਾਤਰ ਕੀਤੀ ਜਾਂਦੀ ਹੈ। ਹੇ ਭਾਈ! ਮੈਂ ਨਹੀਂ ਮੰਨ ਸਕਦਾ (ਕਿ ਇਸ ਦਾ ਰੱਬ ਦੇ ਮਿਲਣ ਨਾਲ ਕੋਈ ਸੰਬੰਧ ਹੈ) । ਜੇ ਰੱਬ ਨੇ ਮੈਨੂੰ ਮੁਸਲਮਾਨ ਬਣਾਉਣਾ ਹੋਇਆ, ਤਾਂ ਮੇਰੀ ਸੁੰਨਤ ਆਪਣੇ ਆਪ ਹੀ ਹੋ ਜਾਇਗੀ।2।
ਪਰ, ਜੇ ਸਿਰਫ਼ ਸੁੰਨਤ ਕੀਤਿਆਂ ਹੀ ਮੁਸਲਮਾਨ ਬਣ ਸਕੀਦਾ ਹੈ, ਤਾਂ ਔਰਤ ਦੀ ਸੁੰਨਤ ਤਾਂ ਹੋ ਹੀ ਨਹੀਂ ਸਕਦੀ। ਵਹੁਟੀ ਮਨੁੱਖ ਦੇ ਜੀਵਨ ਦੀ ਹਰ ਵੇਲੇ ਦੀ ਸਾਂਝੀਵਾਲ ਹੈ, ਇਹ ਤਾਂ ਕਿਸੇ ਵੇਲੇ ਸਾਥ ਛੱਡਦੀ ਨਹੀਂ। ਸੋ, (ਅਧਵਾਟੇ ਰਹਿਣ ਨਾਲੋਂ) ਹਿੰਦੂ ਟਿਕੇ ਰਹਿਣਾ ਹੀ ਚੰਗਾ ਹੈ।3।
ਸਲੋਕੁ ਮਃ ੧ ॥ ਮਿਹਰ ਮਸੀਤਿ ਸਿਦਕੁ ਮੁਸਲਾ ਹਕੁ ਹਲਾਲੁ ਕੁਰਾਣੁ ॥ ਸਰਮ ਸੁੰਨਤਿ ਸੀਲੁ ਰੋਜਾ ਹੋਹੁ ਮੁਸਲਮਾਣੁ ॥ ਕਰਣੀ ਕਾਬਾ ਸਚੁ ਪੀਰੁ ਕਲਮਾ ਕਰਮ ਨਿਵਾਜ ॥ ਤਸਬੀ ਸਾ ਤਿਸੁ ਭਾਵਸੀ ਨਾਨਕ ਰਖੈ ਲਾਜ ॥੧॥ {ਪੰਨਾ 140}
ਅਰਥ: (ਲੋਕਾਂ ਉੱਤੇ) ਤਰਸ ਦੀ ਮਸੀਤ (ਬਣਾਓ) , ਸਰਧਾ ਨੂੰ ਮੁਸੱਲਾ ਤੇ ਹੱਕ ਦੀ ਕਮਾਈ ਨੂੰ ਕੁਰਾਨ (ਬਣਾਓ) । ਵਿਕਾਰ ਕਰਨ ਵਲੋਂ ਝੱਕਣਾ = ਇਹ ਸੁੰਨਤ ਹੋਵੇ, ਚੰਗਾ ਸੁਭਾਉ ਰੋਜ਼ਾ ਬਣੇ। ਇਸ ਤਰ੍ਹਾਂ (ਹੇ ਭਾਈ!) ਮੁਸਲਮਾਨ ਬਣ। ਉੱਚਾ ਆਚਰਣ ਕਾਬਾ ਹੋਵੇ, ਅੰਦਰੋਂ ਬਾਹਰੋਂ ਇਕੋ ਜਿਹੇ ਰਹਿਣਾ = ਪੀਰ ਹੋਵੇ, ਨੇਕ ਅਮਲਾਂ ਦੀ ਨਿਮਾਜ਼ ਤੇ ਕਲਮਾ ਬਣੇ। ਜੋ ਗੱਲ ਉਸ ਰੱਬ ਨੂੰ ਭਾਵੇ ਉਹੀ (ਸਿਰ ਮੱਥੇ ਤੇ ਮੰਨਣੀ, ਇਹ) ਤਸਬੀ ਹੋਵੇ। ਹੇ ਨਾਨਕ! (ਅਜਿਹੇ ਮੁਸਲਮਾਨ ਦੀ ਰੱਬ) ਲਾਜ ਰੱਖਦਾ ਹੈ।1।
ਸਭੇ ਵਖਤ ਸਭੇ ਕਰਿ ਵੇਲਾ ॥ ਖਾਲਕੁ ਯਾਦਿ ਦਿਲੈ ਮਹਿ ਮਉਲਾ ॥ ਤਸਬੀ ਯਾਦਿ ਕਰਹੁ ਦਸ ਮਰਦਨੁ ਸੁੰਨਤਿ ਸੀਲੁ ਬੰਧਾਨਿ ਬਰਾ ॥੭॥ (ਪੰਨਾ 1083)
ਹੇ ਖ਼ੁਦਾ ਦੇ ਬੰਦੇ! ਹਰ ਵਕਤ ਹਰ ਵੇਲੇ ਖ਼ਾਲਕ ਨੂੰ ਮੌਲਾ ਨੂੰ ਆਪਣੇ ਦਿਲ ਵਿਚ ਯਾਦ ਕਰਦਾ ਰਹੁ। ਹਰ ਵੇਲੇ ਖ਼ੁਦਾ ਨੂੰ ਯਾਦ ਕਰਦੇ ਰਹੋ = ਇਹੀ ਹੈ ਤਸਬੀ। ਉਹ ਖ਼ੁਦਾ ਹੀ ਦਸਾਂ ਇੰਦ੍ਰਿਆਂ ਨੂੰ ਵੱਸ ਵਿਚ ਲਿਆ ਸਕਦਾ ਹੈ। ਹੇ ਖ਼ੁਦਾ ਦੇ ਬੰਦੇ! ਚੰਗਾ ਸੁਭਾਉ ਅਤੇ (ਵਿਕਾਰਾਂ ਵਲੋਂ) ਤਕੜਾ ਪਰਹੇਜ਼ ਹੀ ਸੁੰਨਤਿ (ਸਮਝ) ।7।