What importance does he play in Sikhism?
Who is bhagat Surdass?
Share
You must login to ask a question.
Please briefly explain why you feel this question should be reported.
Please briefly explain why you feel this answer should be reported.
Please briefly explain why you feel this user should be reported.
What importance does he play in Sikhism?
ਸਤਿਕਾਰ ਯੋਗ ਵੀਰ ਜੀ/ਭੈਣ ਜੀ,
ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਹਿ।।
ਤੁਸੀਂ ਸਵਾਲ ਪੁੱਛਿਆ ਹੈ ਕਿ ਭਗਤ ਸੂਰਦਾਸ ਜੀ ਕੌਣ ਸਨ ਤੇ ਉਨ੍ਹਾਂ ਦੀ ਸਿੱਖੀ ਵਿਚ ਕੀ ਅਹਿਮੀਅਤ ਹੈ?
‘ਭਗਤ ਸੂਰਦਾਸ ਜੀ ਜ਼ਾਤ ਦੇ ਬ੍ਰਾਹਮਣ ਸਨ। ਆਪ ਦਾ ਜਨਮ ਸੰਮਤ 1586 ਬਿ: ਦਾ ਪਤਾ ਲੱਗਦਾ ਹੈ। ਇਹਨਾਂ ਦਾ ਅਸਲ ਨਾਮ ਮਦਨ ਮੋਹਨ ਸੀ, ਪਹਿਲਾਂ ਆਪ ਸੰਧੀਲਾ ਦੇ ਹਾਕਮ ਰਹੇ। ਭਗਤ ਸੂਰਦਾਸ ਜੀ ਦੀ ਗੁਰੂ ਗ੍ਰੰਥ ਸਾਹਿਬ ਵਿਚ ਪੰਨਾ 1253 ਤੇ ਸਿਰਫ਼ ਇੱਕ ਪੰਗਤੀ ਹੈ:-
ਛਾਡਿ ਮਨ ਹਰਿ ਬਿਮੁਖਨ ਕੋ ਸੰਗੁ ॥ {ਪੰਨਾ 1253}
ਅਰਥ: ਹੇ (ਮੇਰੇ) ਮਨ! ਉਹਨਾਂ ਬੰਦਿਆਂ ਦਾ ਸਾਥ ਛੱਡ ਦੇਹ, ਜੋ ਪਰਮਾਤਮਾ ਵਲੋਂ ਬੇ-ਮੁਖ ਹਨ।
ਸ੍ਰੀ ਗ੍ਰੰਥ ਸਾਹਿਬ ਵਿਚ ਜਿਸ ਭੀ ਭਗਤ ਦੀ ਬਾਣੀ ਦਰਜ ਹੋਈ ਹੈ, ਆਮ ਤੌਰ ਤੇ ਉਸ ਦਾ ਨਾਮ ਉਸ ਦੀ ਬਾਣੀ ਲਿਖਣ ਤੋਂ ਪਹਿਲਾਂ ਲਿਖ ਦਿੱਤਾ ਗਿਆ ਹੈ। ਪਰ ਇਹ ਕਿਸੇ ਸ਼ਬਦ ਦੀ ਇਕੋ ਹੀ ਤੁਕ ਹੈ, ਇਸ ਦੇ ਸ਼ੁਰੂ ਵਿਚ ਇਸ ਦੇ ਉੱਚਾਰਨ ਵਾਲੇ ਭਗਤ ਦਾ ਨਾਮ ਭੀ ਨਹੀਂ ਦਿੱਤਾ ਗਿਆ, ਤੇ ਨਾਹ ਹੀ ਸਾਰਾ ਸ਼ਬਦ ਹੈ ਜਿਥੋਂ ਉਸ ਦਾ ਨਾਮ ਪਤਾ ਲੱਗ ਸਕੇ। ਇਸ ਦਾ ਜਵਾਬ ਪੰਜਵੇਂ ਗੁਰੂ ਸਰੀਰ ਗੁਰੂ ਅਰਜਨ ਸਾਹਿਬ ਦੇ ਅੱਗਲੇ ਸ਼ਬਦ ਦੇ ਸਿਰਲੇਖ ਤੋਂ ਮਿਲ ਜਾਂਦਾ ਹੈ।
ਸਾਰੰਗ ਮਹਲਾ ੫ ਸੂਰਦਾਸ ॥ ੴ ਸਤਿਗੁਰ ਪ੍ਰਸਾਦਿ ॥ ਹਰਿ ਕੇ ਸੰਗ ਬਸੇ ਹਰਿ ਲੋਕ ॥ ਤਨੁ ਮਨੁ ਅਰਪਿ ਸਰਬਸੁ ਸਭੁ ਅਰਪਿਓ ਅਨਦ ਸਹਜ ਧੁਨਿ ਝੋਕ ॥੧॥ ਰਹਾਉ ॥ ਦਰਸਨੁ ਪੇਖਿ ਭਏ ਨਿਰਬਿਖਈ ਪਾਏ ਹੈ ਸਗਲੇ ਥੋਕ ॥ ਆਨ ਬਸਤੁ ਸਿਉ ਕਾਜੁ ਨ ਕਛੂਐ ਸੁੰਦਰ ਬਦਨ ਅਲੋਕ ॥੧॥ ਸਿਆਮ ਸੁੰਦਰ ਤਜਿ ਆਨ ਜੁ ਚਾਹਤ ਜਿਉ ਕੁਸਟੀ ਤਨਿ ਜੋਕ ॥ ਸੂਰਦਾਸ ਮਨੁ ਪ੍ਰਭਿ ਹਥਿ ਲੀਨੋ ਦੀਨੋ ਇਹੁ ਪਰਲੋਕ ॥੨॥੧॥੮॥ {ਪੰਨਾ 1253}
ਲਫ਼ਜ਼ ‘ਸੂਰਦਾਸ’ ਦੱਸਦਾ ਹੈ ਕਿ ਸਤਿਗੁਰੂ ਜੀ ਨੇ ਸੂਰਦਾਸ ਜੀ ਦੀ ਉਚਾਰੀ ਪਿਛਲੀ ਤੁਕ ਦੇ ਸੰਬੰਧ ਵਿਚ ਇਹ ਸ਼ਬਦ ਉਚਾਰਿਆ ਹੈ।
ਅਰਥ: (ਹੇ ਸੂਰਦਾਸ!) ਪਰਮਾਤਮਾ ਦੀ ਬੰਦਗੀ ਕਰਨ ਵਾਲੇ ਬੰਦੇ (ਸਦਾ) ਪਰਮਾਤਮਾ ਦੇ ਨਾਲ ਵੱਸਦੇ ਹਨ (ਇਸ ਤਰ੍ਹਾਂ ਸਹਿਜ ਸੁਭਾਇ ਬੇ-ਮੁਖਾਂ ਨਾਲੋਂ ਉਹਨਾਂ ਦਾ ਸਾਥ ਛੁੱਟ ਜਾਂਦਾ ਹੈ) ; ਉਹ ਆਪਣਾ ਤਨ ਮਨ ਆਪਣਾ ਸਭ ਕੁਝ (ਇਸ ਪਿਆਰ ਤੋਂ) ਸਦਕੇ ਕਰ ਦੇਂਦੇ ਹਨ, ਉਹਨਾਂ ਨੂੰ ਆਨੰਦ ਦੇ ਹੁਲਾਰੇ ਆਉਂਦੇ ਹਨ, ਸਹਿਜ ਅਵਸਥਾ ਦੀ ਤਾਰ (ਉਹਨਾਂ ਦੇ ਅੰਦਰ ਬੱਝ ਜਾਂਦੀ ਹੈ) ।1। ਰਹਾਉ।
(ਹੇ ਸੂਰਦਾਸ!) ਭਗਤੀ ਕਰਨ ਵਾਲੇ ਬੰਦੇ ਪ੍ਰਭੂ ਦਾ ਦੀਦਾਰ ਕਰ ਕੇ ਵਿਸ਼ੇ ਵਿਕਾਰਾਂ ਤੋਂ ਬਚ ਜਾਂਦੇ ਹਨ, ਉਹਨਾਂ ਨੂੰ ਸਾਰੇ ਪਦਾਰਥ ਮਿਲ ਜਾਂਦੇ ਹਨ (ਭਾਵ, ਉਹਨਾਂ ਦੀਆਂ ਵਾਸ਼ਨਾਂ ਮੁੱਕ ਜਾਂਦੀਆਂ ਹਨ) ; ਪ੍ਰਭੂ ਦੇ ਸੋਹਣੇ ਮੁਖ ਦਾ ਦੀਦਾਰ ਕਰ ਕੇ ਉਹਨਾਂ ਨੂੰ ਦੁਨੀਆ ਦੀ ਕਿਸੇ ਹੋਰ ਸ਼ੈ ਦੀ ਕੋਈ ਗ਼ਰਜ਼ ਨਹੀਂ ਰਹਿ ਜਾਂਦੀ।1।
(ਹੇ ਸੂਰਦਾਸ!) ਜੋ ਮਨੁੱਖ ਸੋਹਣੇ ਸਾਂਵਲੇ ਸੱਜਣ (ਪ੍ਰਭੂ) ਨੂੰ ਵਿਸਾਰ ਕੇ ਹੋਰ ਹੋਰ ਪਦਾਰਥਾਂ ਦੀ ਲਾਲਸਾ ਕਰਦੇ ਹਨ, ਉਹ ਉਸ ਜੋਕ ਵਾਂਗ ਹਨ, ਜੋ ਕਿਸੇ ਕੋਹੜੀ ਦੇ ਸਰੀਰ ਤੇ (ਲੱਗ ਕੇ ਗੰਦ ਹੀ ਚੂਸਦੀ ਹੈ) । ਪਰ, ਹੇ ਸੂਰਦਾਸ! ਜਿਨ੍ਹਾਂ ਦਾ ਮਨ ਪ੍ਰਭੂ ਨੇ ਆਪ ਆਪਣੇ ਹੱਥ ਵਿਚ ਲੈ ਲਿਆ ਹੈ ਉਹਨਾਂ ਨੂੰ ਉਸ ਨੇ ਇਹ ਲੋਕ ਤੇ ਪਰਲੋਕ ਦੋਵੇਂ ਬਖ਼ਸ਼ੇ ਹਨ (ਭਾਵ, ਉਹ ਲੋਕ ਪਰਲੋਕ ਦੋਹੀਂ ਥਾਈਂ ਆਨੰਦ ਵਿਚ ਰਹਿੰਦੇ ਹਨ) ।2।1।8।
ਆਸ ਹੈ ਕਿ ਤੁਹਾਨੂੰ ਆਪਣੇ ਸਵਾਲ ਦਾ ਜਵਾਬ ਮਿਲ ਗਿਆ ਹੋਵੇਗਾ। ਜੇ ਤੁਹਾਡਾ ਅੱਗੇ ਕੋਈ ਸਵਾਲ ਹੋਵੇ ਤਾਂ ਤੁਹਾਡਾ ਸਵਾਗਤ ਹੈ।
ਆਦਰ ਸਹਿਤ,
ਆਪ ਦਾ ਵੀਰ