A colleague at work said it’s not good to remember those who have departed.
What does Sikhism teach us.
Should the deceased be remembered or forgotten in Sikhism ?
Share
You must login to ask a question.
Please briefly explain why you feel this question should be reported.
Please briefly explain why you feel this answer should be reported.
Please briefly explain why you feel this user should be reported.
A colleague at work said it’s not good to remember those who have departed.
What does Sikhism teach us.
ਸਤਿਕਾਰ ਯੋਗ ਵੀਰ ਜੀ/ਭੈਣ ਜੀ,
ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਹਿ।।
ਪਹਿਲੇ ਗੁਰੂ ਸਰੀਰ ਗੁਰੂ ਨਾਨਕ ਸਾਹਿਬ ਦੇ ਉਚਾਰਨ ਕੀਤੇ ਸਿਰੀ ਰਾਗ ਵਿਚ ਸ਼ਬਦ ਦੀਆਂ ਦੋ ਤੁਕਾਂ ਦਾ ਮੂਲ ਪਾਠ ਤੇ ਅਰਥ ਹੇਠਾਂ ਦਿੱਤੇ ਹਨ। ਇਹ ਸ਼ਬਦ ਗੁਰੂ ਗ੍ਰੰਥ ਸਾਹਿਬ ਦੇ ਪੰਨਾ 61 ਤੇ ਸੁਸ਼ੋਭਿਤ ਹੈ।
ਇਸ ਵਿਚ ਗੁਰੂ ਸਾਹਿਬ ਪੁੱਤਰ, ਰਿਸ਼ਤੇਦਾਰ, ਘਰ, ਇਸਤਰੀ ਆਦਿਕ ਦੇ ਮੋਹ ਦੀ ਠੱਗ-ਬੂਟੀ, ਜੋ ਸਾਰੇ ਸੰਸਾਰ ਨੂੰ ਠੱਗ ਰਹੀ ਹੈ ਤੋਂ ਛੁਟਕਾਰਾ ਪਾਉਣ ਲਈ ਪ੍ਰਭੂ ਦਾ ਓਟ ਆਸਰਾ ਲੈਣ ਦਾ ਰਸਤਾ ਦੱਸ ਰਹੇ ਹਨ। ਜੇ ਗੁਰੂ ਸਾਹਿਬ ਜੀਉਂਦੇ ਜੀਆਂ ਦੇ ਮੋਹ ਤੋਂ ਛੁਟਕਾਰਾ ਪਾਉਣ ਦੀ ਸਿੱਖਿਆ ਦੇ ਰਹੇ ਹਨ ਤਾਂ ਸਰੀਰ ਛੱਡ ਚੁੱਕੇ ਜੀਆਂ ਨਾਲ ਮੋਹ ਕਿਉਂ ਰੱਖਣਾ ਹੈ। ਆਸ ਹੈ ਕਿ ਤੁਹਾਨੂੰ ਆਪਣੇ ਸਵਾਲ ਦਾ ਜਵਾਬ ਮਿਲ ਜਾਵੇਗਾ। ਤੁਹਾਡਾ ਅੱਗੇ ਕੋਈ ਸਵਾਲ ਹੋਵੇ ਤਾਂ ਦੱਸਣਾ ਜੀ।
ਆਦਰ ਸਹਿਤ,
ਆਪ ਦਾ ਵੀਰ
————————-
ਸਿਰੀਰਾਗੁ ਮਹਲਾ ੧ ॥ ਤ੍ਰਿਸਨਾ ਮਾਇਆ ਮੋਹਣੀ ਸੁਤ ਬੰਧਪ ਘਰ ਨਾਰਿ ॥ ਧਨਿ ਜੋਬਨਿ ਜਗੁ ਠਗਿਆ ਲਬਿ ਲੋਭਿ ਅਹੰਕਾਰਿ ॥ ਮੋਹ ਠਗਉਲੀ ਹਉ ਮੁਈ ਸਾ ਵਰਤੈ ਸੰਸਾਰਿ ॥੧॥ ਮੇਰੇ ਪ੍ਰੀਤਮਾ ਮੈ ਤੁਝ ਬਿਨੁ ਅਵਰੁ ਨ ਕੋਇ ॥ ਮੈ ਤੁਝ ਬਿਨੁ ਅਵਰੁ ਨ ਭਾਵਈ ਤੂੰ ਭਾਵਹਿ ਸੁਖੁ ਹੋਇ ॥੧॥ ਰਹਾਉ ॥ (ਪੰਨਾ 61)
ਅਰਥ: ਪੁੱਤਰ, ਰਿਸ਼ਤੇਦਾਰ, ਘਰ, ਇਸਤ੍ਰੀ (ਆਦਿਕ ਦੇ ਮੋਹ) ਦੇ ਕਾਰਨ ਮੋਹਣੀ ਮਾਇਆ ਦੀ ਤ੍ਰਿਸ਼ਨਾ ਜੀਵਾਂ ਨੂੰ ਵਿਆਪ ਰਹੀ ਹੈ। ਧਨ ਨੇ, ਜੁਆਨੀ ਨੇ, ਲੋਭ ਨੇ, ਅਹੰਕਾਰ ਨੇ, (ਸਾਰੇ) ਜਗਤ ਨੂੰ ਲੁੱਟ ਲਿਆ ਹੈ। ਮੋਹ ਦੀ ਠੱਗਬੂਟੀ ਨੇ ਮੈਨੂੰ (ਭੀ) ਠੱਗ ਲਿਆ ਹੈ, ਇਹ ਮੋਹ-ਠੱਗਬੂਟੀ ਸਾਰੇ ਸੰਸਾਰ ਵਿਚ ਆਪਣਾ ਜ਼ੋਰ ਪਾ ਰਹੀ ਹੈ।1।
ਹੇ ਮੇਰੇ ਪ੍ਰੀਤਮ-ਪ੍ਰਭੂ! (ਇਸ ਠੱਗ-ਬੂਟੀ ਤੋਂ ਬਚਾਣ ਲਈ) ਮੈਨੂੰ ਤੈਥੋਂ ਬਿਨਾ ਹੋਰ ਕੋਈ (ਸਮਰੱਥ) ਨਹੀਂ (ਦਿੱਸਦਾ) । ਮੈਨੂੰ ਤੈਥੋਂ ਬਿਨਾ ਹੋਰ ਕੋਈ ਪਿਆਰਾ ਨਹੀਂ ਲੱਗਦਾ। ਜਦੋਂ ਤੂੰ ਮੈਨੂੰ ਪਿਆਰਾ ਲੱਗਦਾ ਹੈਂ, ਤਦੋਂ ਮੈਨੂੰ ਆਤਮਕ ਸੁਖ ਮਿਲਦਾ ਹੈ।1। ਰਹਾਉ।
ਬਾਬਾਣੀਆ ਕਹਾਣੀਆ ਪੁਤ ਸਪੁਤ ਕਰੇਨਿ ॥ – 951
Our elders are for guidance to improve our life.
We should not remember elders for ritual purpose but to get guidance from their experience.