What do Sikhs think about terrorism and events like 9/11?
Share
You must login to ask a question.
Please briefly explain why you feel this question should be reported.
Please briefly explain why you feel this answer should be reported.
Please briefly explain why you feel this user should be reported.
ਸਤਿਕਾਰ ਯੋਗ ਵੀਰ ਜਿੰਦਰ ਸਿੰਘ ਜੀ,
ਵਾਹਿਗੁਰੂ ਜੀ ਕਾ ਖ਼ਾਲਸਾ ਵਾਹਿਗੁਰੂ ਜੀ ਕੀ ਫ਼ਤਹਿ।।
ਤੁਸੀਂ ਇੱਕ ਸਵਾਲ ਪੁੱਛਿਆ ਹੈ ਕਿ ‘What do Sikhs think about terrorism and events like 9/11?’
ਦਾਸ ਦੀ ਸਮਝ ਅਨੁਸਾਰ ਜੀਵਨ ਅਕਾਲਪੁਰਖ ਦੁਆਰਾ ਦਿੱਤੀ ਗਈ ਦਾਤ ਹੈ ਤੇ ਹੁਕਮ ਵਿਚ ਹੀ ਜੀਵਨ ਦਾ ਅੰਤ ਹੁੰਦਾ ਹੈ। ਗੁਰੂ ਸਾਹਿਬ ਫੁਰਮਾਉਂਦੇ ਹਨ:-
ਜੰਮਣੁ ਮਰਣਾ ਹੁਕਮੁ ਹੈ ਭਾਣੈ ਆਵੈ ਜਾਇ ॥ (ਪੰਨਾ 472)
ਇਸ ਲਈ ਅਕਾਲਪੁਰਖ, ਜੋ ਜੀਵਨ ਦੇ ਸਕਦੇ ਹਨ, ਉਨ੍ਹਾਂ ਨੂੰ ਹੀ ਜੀਵਨ ਲੈਣ ਦਾ ਹੱਕ ਹੈ, ਹੋਰ ਕਿਸੇ ਨੂੰ ਵੀ ਨਹੀਂ।
ਗੁਰੂ ਗ੍ਰੰਥ ਸਾਹਿਬ, ਜੋ ਕਿ ਸਿੱਖ ਧਰਮ ਦਾ ਸੋਮਾ ਹੈ, ਮਨੁੱਖ/ਸਿੱਖ ਨੂੰ ਜੀਵਨ ਜਾਚ ਦੇਂਦਾ ਹੈ ਤੇ ਉਸ ਉੱਪਰ ਚੱਲਣ ਦਾ ਰਸਤਾ ਵੀ ਦੱਸਦਾ ਹੈ । ਪ੍ਰੋਫੈਸਰ ਸਾਹਿਬ ਸਿੰਘ ਜੀ ਨੇ ਸਾਰੇ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਟੀਕਾ (ਅਰਥ) ਦਸ ਪੋਥੀਆਂ ਵਿਚ ਕਰਨ ਤੋਂ ਬਾਅਦ ਦਸਵੀਂ ਪੋਥੀ ਵਿਚ ਆਪਣੀ ਸਮਝ ਅਨੁਸਾਰ ਇੱਕ ਗੁਰਮਤਿ ਸਿਧਾਂਤ ‘ਕਿਵ ਕੂੜੇ ਤੁਟੈ ਪਾਲਿ’ ਲਿਖਿਆ ਹੈ ਜਿਸ ਦੇ ਅਖੀਰ ਵਿਚ ਉਨ੍ਹਾਂ ਨੇ ਗੁਰਮਤਿ ਦੀ ਪਟੜੀ ਦੇ ਸਿਰਲੇਖ ਹੇਠਾਂ ਦਰਸਾਇਆ ਹੈ ਕਿ ਗੁਰਮਤਿ ਅਨੁਸਾਰ ਕਿਸੇ ਨੂੰ ਕੋਈ ਤਕਲੀਫ਼ ਦੇਣੀ ਜਾਂ ਕਿਸੇ ਦਾ ਨੁਕਸਾਨ ਕਰਨਾ ਤਾਂ ਕਿਤੇ ਰਿਹਾ, ਕਿਸੇ ਦਾ ਦਿਲ ਭੀ ਕਦੇ ਕੋਈ ਖਰ੍ਹਵਾ ਬੋਲ ਵਰਤ ਕੇ ਨਹੀਂ ਦੁਖਾਣਾ।
ਇਸ ਲਈ terrorism ਜਾਂ 9/11 ਵਰਗੀਆਂ ਘਟਨਾਵਾਂ ਵਾਸਤੇ ਸਿੱਖੀ ਵਿਚ ਕੋਈ ਜਗ੍ਹਾਂ ਨਹੀਂ ਹੈ। ਤੁਹਾਡਾ ਅੱਗੇ ਕੋਈ ਸਵਾਲ ਹੋਵੇ ਤਾਂ ਤੁਹਾਡਾ ਸਵਾਗਤ ਹੈ।
ਆਦਰ ਸਹਿਤ
ਆਪ ਦਾ ਵੀਰ
———————–
ਗੁਰਮਤਿ ਦੀ ਪਟੜੀ
ਗ੍ਰਿਹਸਤ ਵਿਚ ਰਹਿੰਦਿਆਂ, ਕਿਰਤ-ਕਾਰ ਕਰਦਿਆਂ ਮਨੁੱਖ ਨੇ ਅੰਮ੍ਰਿਤ ਵੇਲੇ ਉੱਠ ਕੇ ਸਤਸੰਗ ਵਿਚ ਜਾ ਕੇ ਪਰਮਾਤਮਾ ਦੀ ਯਾਦ ਵਿਚ ਨਿੱਤ ਜੁੜਨਾ ਹੈ। ਕਿਰਤ-ਕਾਰ ਵਿਚ ਕਮਾਈ ਸਦਾ ਹੱਕ ਦੀ ਕਰਨੀ ਹੈ, ਤੇ, ਉਸ ਵਿਚ ਲੋੜਵੰਦਿਆਂ ਦੀ ਸੇਵਾ ਭੀ ਕਰਦੇ ਰਹਿਣਾ ਹੈ, ਸੇਵਾ ਭੀ ਕਰਨੀ ਹੈ ਨਿਰਮਾਣ ਰਹਿ ਕੇ। ਦਿਨ ਵੇਲੇ ਭੀ ਜਦੋਂ ਸਬੱਬ ਬਣੇ, ਭਲੇ ਮਨੁੱਖਾਂ ਦੀ ਸੁਹਬਤ ਕਰਨੀ ਹੈ। ਕੁਸੰਗ ਤੋਂ ਬਚਣਾ ਹੈ। ਕਿਸੇ ਨੂੰ ਕੋਈ ਤਕਲੀਫ਼ ਦੇਣੀ ਜਾਂ ਕਿਸੇ ਦਾ ਨੁਕਸਾਨ ਕਰਨਾ ਤਾਂ ਕਿਤੇ ਰਿਹਾ, ਕਿਸੇ ਦਾ ਦਿਲ ਭੀ ਕਦੇ ਕੋਈ ਖਰ੍ਹਵਾ ਬੋਲ ਵਰਤ ਕੇ ਨਹੀਂ ਦੁਖਾਣਾ। ਦੂਜੇ ਵਲੋਂ ਹੋਈ ਵਧੀਕੀ ਨੂੰ ਜਰਨਾ ਹੈ, ਬੁਰਾਈ ਕਰਨ ਵਾਲੇ ਭੀ ਭਲਾਈ ਹੀ ਕਰਨੀ ਹੈ। ਪਰਮਾਤਮਾ ਦੀ ਯਾਦ ਦੀ ਇਤਨੀ ਆਦਤ ਪਕਾਣੀ ਹੈ ਕਿ ਤੁਰਦਿਆਂ ਫਿਰਦਿਆਂ ਸੁੱਤਿਆਂ ਜਾਗਦਿਆਂ ਹਰ ਵੇਲੇ ਇਹ ਯਾਦ ਮਨ ਵਿਚ ਟਿਕੀ ਰਹੇ। ਇਸ ਯਾਦ ਦੀ ਬਰਕਤਿ ਨਾਲ ਮਨ ਨੂੰ ਸਦਾ ਵਿਕਾਰਾਂ ਵਲੋਂ ਰੋਕਦੇ ਰਹਿਣਾ ਹੈ। ਇਸ ਤਰ੍ਹਾਂ ਅੰਦਰ ਪੁਰਾਣੇ ਟਿਕੇ ਹੋਏ ਭੈੜੇ ਸੰਸਕਾਰ ਸਹਜੇ ਸਹਜੇ ਮਿਟਦੇ ਮਿਟਦੇ ਉੱਕਾ ਹੀ ਮਿਟ ਜਾਣਗੇ, ਆਚਰਨ ਇਤਨਾ ਉੱਚਾ ਹੋ ਜਾਏਗਾ ਕਿ ਜੀਵਾਤਮਾ ਤੇ ਪਰਮਾਤਮਾ ਇਕ-ਰੂਪ ਹੋ ਜਾਏਗਾ। ਬੱਸ! ਇਹ ਹੀ ਹੈ ਮੁਕਤੀ। ਮੁਕਤੀ ਤੋਂ ਭਾਵ ਹੈ ਵਿਕਾਰਾਂ ਵਲੋਂ ਮੁਕੰਮਲ ਆਜ਼ਾਦੀ। ਜਿਹੜਾ ਮਨੁੱਖ ਇਸ ਅਵਸਥਾ ਤੇ ਅੱਪੜ ਗਿਆ, ਉਸ ਦੀ ਪਰਮਾਤਮਾ ਨਾਲੋਂ ਵਿੱਥ ਮੁਕ ਗਈ। ਉਸ ਨੂੰ ਆਪਣੇ ਅੰਦਰ ਤੇ ਬਾਹਰ ਹਰ ਥਾਂ ਹਰੇਕ ਜੀਵ ਵਿਚ ਉਹ ਸਿਰਜਣਹਾਰ ਪ੍ਰਭੂ ਹੀ ਦਿੱਸ ਪਿਆ। ਉਹ ਕਦੇ ਲੁਕ ਕੇ ਭੀ ਕੋਈ ਵਿਕਾਰ ਨਹੀਂ ਕਰ ਸਕਦਾ। ਲੁਕੇ ਕਿਸ ਤੋਂ? ਵੇਖਣ ਵਾਲਾ ਤਾਂ ਉਸ ਨੂੰ ਆਪਣੇ ਹੀ ਅੰਦਰ ਬੈਠਾ ਪ੍ਰਤੱਖ ਦਿੱਸਦਾ ਹੈ। ਸੁਖ ਆਵੇ ਚਾਹੇ ਦੁੱਖ ਆਵੇ, ਉਸ ਨੂੰ ਸਭ ਪਰਮਾਤਮਾ ਦੀ ਰਜ਼ਾ ਵਿਚ ਆਇਆ ਦਿੱਸਦਾ ਹੈ, ਤੇ ਰਜ਼ਾ ਉਸ ਨੂੰ ਮਿੱਠੀ ਲੱਗਣ ਲੱਗ ਪੈਂਦੀ ਹੈ।
ਜੀਵਨ -ਸਫਰ ਦੀ ਇਸ ਪਟੜੀ ਉਤੇ ਮਨੁੱਖ ਨੂੰ ਗੁਰੂ ਤੋਰਦਾ ਹੈ, ਆਪਣੇ ਉਪਦੇਸ਼ ਦੀ ਰਾਹੀਂ, ਆਪਣੀ ਬਾਣੀ ਦੀ ਰਾਹੀਂ, ਆਪਣੇ ਜੀਵਨ-ਪੂਰਨਿਆਂ ਦੀ ਰਾਹੀਂ। ਤੇ, ਗੁਰੂ ਮਿਲਦਾ ਹੈ ਪਰਮਾਤਮਾ ਦੀ ਮਿਹਰ ਨਾਲ।