What is the source of happiness according to Gurbani, and how do we achieve it?
What is the source of happiness according to Gurbani, and how do we achieve it?
Share
You must login to ask a question.
Please briefly explain why you feel this question should be reported.
Please briefly explain why you feel this answer should be reported.
Please briefly explain why you feel this user should be reported.
Respected Brother/Sister,
Waheguru ji ka Khalsa, Waheguru ji ki Fateh!
In response to your question the undersigned is just quoting one Shabad of First Guru Person, Guru Nanak Sahib in Raag Suhi, which is located at Panna 751 of Guru Granth Sahib. This is an Ashatpadi which means a Shabad with eight Pauris.
There are many more Shabads in Guru Granth Sahib related to your question about source of happiness.
The following Pauri relates to your question about source of happiness, as per teachings of Guru Granth Sahib:-
ਨਿਤ ਨਿਤ ਖੁਸੀਆ ਮਨੁ ਕਰੇ ਨਿਤ ਨਿਤ ਮੰਗੈ ਸੁਖ ਜੀਉ ॥ ਕਰਤਾ ਚਿਤਿ ਨ ਆਵਈ ਫਿਰਿ ਫਿਰਿ ਲਗਹਿ ਦੁਖ ਜੀਉ ॥ ਸੁਖ ਦੁਖ ਦਾਤਾ ਮਨਿ ਵਸੈ ਤਿਤੁ ਤਨਿ ਕੈਸੀ ਭੁਖ ਜੀਉ ॥੪॥
ਅਰਥ: (ਮਾਇਆ-ਵੇੜ੍ਹੇ ਮਨੁੱਖ ਦਾ) ਮਨ ਸਦਾ ਦੁਨੀਆ ਵਾਲੇ ਚਾਉ-ਮਲ੍ਹਾਰ ਹੀ ਕਰਦਾ ਹੈ ਤੇ ਸਦਾ ਸੁਖ ਹੀ ਮੰਗਦਾ ਹੈ, ਪਰ (ਜਿਤਨਾ ਚਿਰ) ਕਰਤਾਰ ਉਸ ਦੇ ਚਿੱਤ ਵਿਚ ਨਹੀਂ ਵੱਸਦਾ, ਉਸ ਨੂੰ ਮੁੜ ਮੁੜ ਦੁੱਖ ਵਿਆਪਦੇ ਰਹਿੰਦੇ ਹਨ।
(ਹਾਂ,) ਜਿਸ ਮਨ ਵਿਚ ਸੁਖ ਦੁਖ ਦੇਣ ਵਾਲਾ ਪਰਮਾਤਮਾ ਵੱਸ ਪੈਂਦਾ ਹੈ, ਉਸ ਨੂੰ ਕੋਈ ਤ੍ਰਿਸ਼ਨਾ ਨਹੀਂ ਰਹਿ ਜਾਂਦੀ (ਤੇ ਉਹ ਸੁਖਾਂ ਦੀ ਲਾਲਸਾ ਨਹੀਂ ਕਰਦਾ) ।੪।
Guru Sahib is guiding us that the person, whose mind is attached with the material world, seeks happiness all the time, but remains unhappy, every now and then, till he gets rid of vices and becomes one with Akalpurakh and Shabad Guru, who are embodiment of each other. Once he succeeds and reaches this stage then he is able to achieve the higher spiritual stage (ਉਚੀ ਆਤਮਿਕ ਅਵਸਥਾ) of spiritual equipoise (ਆਤਮਿਕ ਅਡੋਲਤਾ) and spiritual bliss (ਆਤਮਿਕ ਆਨੰਦ). At this stage one doesn’t seeks happiness because he doesn’t find any difference between happiness and sorrow (ਖੁਸ਼ੀ ਤੇ ਗਮੀ ਜਾਂ ਸੁਖ ਤੇ ਦੁਖ ਵਿਚ ਕੋਈ ਫ਼ਰਕ ਨਹੀਂ ਲੱਗਦਾ). The final goal is to achieve emancipation/ salvation in this life itself.
Hope it helps. If you have any further questions, please do ask. If you find any deficiencies, please point out the same, for improvement in future.
Regards,
Your Brother
———————————
ਸੂਹੀ ਮਹਲਾ ੧ ਘਰੁ ੯ ੴ ਸਤਿਗੁਰ ਪ੍ਰਸਾਦਿ ॥ ਕਚਾ ਰੰਗੁ ਕਸੁੰਭ ਕਾ ਥੋੜੜਿਆ ਦਿਨ ਚਾਰਿ ਜੀਉ ॥ ਵਿਣੁ ਨਾਵੈ ਭ੍ਰਮਿ ਭੁਲੀਆ ਠਗਿ ਮੁਠੀ ਕੂੜਿਆਰਿ ਜੀਉ ॥ ਸਚੇ ਸੇਤੀ ਰਤਿਆ ਜਨਮੁ ਨ ਦੂਜੀ ਵਾਰ ਜੀਉ ॥੧॥ ਰੰਗੇ ਕਾ ਕਿਆ ਰੰਗੀਐ ਜੋ ਰਤੇ ਰੰਗੁ ਲਾਇ ਜੀਉ ॥ ਰੰਗਣ ਵਾਲਾ ਸੇਵੀਐ ਸਚੇ ਸਿਉ ਚਿਤੁ ਲਾਇ ਜੀਉ ॥੧॥ ਰਹਾਉ ॥ਚਾਰੇ ਕੁੰਡਾ ਜੇ ਭਵਹਿ ਬਿਨੁ ਭਾਗਾ ਧਨੁ ਨਾਹਿ ਜੀਉ ॥ ਅਵਗਣਿ ਮੁਠੀ ਜੇ ਫਿਰਹਿ ਬਧਿਕ ਥਾਇ ਨ ਪਾਹਿ ਜੀਉ ॥ ਗੁਰਿ ਰਾਖੇ ਸੇ ਉਬਰੇ ਸਬਦਿ ਰਤੇ ਮਨ ਮਾਹਿ ਜੀਉ ॥੨॥ ਚਿਟੇ ਜਿਨ ਕੇ ਕਪੜੇ ਮੈਲੇ ਚਿਤ ਕਠੋਰ ਜੀਉ ॥ ਤਿਨ ਮੁਖਿ ਨਾਮੁ ਨ ਊਪਜੈ ਦੂਜੈ ਵਿਆਪੇ ਚੋਰ ਜੀਉ ॥ ਮੂਲੁ ਨ ਬੂਝਹਿ ਆਪਣਾ ਸੇ ਪਸੂਆ ਸੇ ਢੋਰ ਜੀਉ ॥੩॥ ਨਿਤ ਨਿਤ ਖੁਸੀਆ ਮਨੁ ਕਰੇ ਨਿਤ ਨਿਤ ਮੰਗੈ ਸੁਖ ਜੀਉ ॥ ਕਰਤਾ ਚਿਤਿ ਨ ਆਵਈ ਫਿਰਿ ਫਿਰਿ ਲਗਹਿ ਦੁਖ ਜੀਉ ॥ ਸੁਖ ਦੁਖ ਦਾਤਾ ਮਨਿ ਵਸੈ ਤਿਤੁ ਤਨਿ ਕੈਸੀ ਭੁਖ ਜੀਉ ॥੪॥ ਬਾਕੀ ਵਾਲਾ ਤਲਬੀਐ ਸਿਰਿ ਮਾਰੇ ਜੰਦਾਰੁ ਜੀਉ ॥ ਲੇਖਾ ਮੰਗੈ ਦੇਵਣਾ ਪੁਛੈ ਕਰਿ ਬੀਚਾਰੁ ਜੀਉ ॥ ਸਚੇ ਕੀ ਲਿਵ ਉਬਰੈ ਬਖਸੇ ਬਖਸਣਹਾਰੁ ਜੀਉ ॥੫॥ ਅਨ ਕੋ ਕੀਜੈ ਮਿਤੜਾ ਖਾਕੁ ਰਲੈ ਮਰਿ ਜਾਇ ਜੀਉ ॥ ਬਹੁ ਰੰਗ ਦੇਖਿ ਭੁਲਾਇਆ ਭੁਲਿ ਭੁਲਿ ਆਵੈ ਜਾਇ ਜੀਉ ॥ ਨਦਰਿ ਪ੍ਰਭੂ ਤੇ ਛੁਟੀਐ ਨਦਰੀ ਮੇਲਿ ਮਿਲਾਇ ਜੀਉ ॥੬॥ ਗਾਫਲ ਗਿਆਨ ਵਿਹੂਣਿਆ ਗੁਰ ਬਿਨੁ ਗਿਆਨੁ ਨ ਭਾਲਿ ਜੀਉ ॥ ਖਿੰਚੋਤਾਣਿ ਵਿਗੁਚੀਐ ਬੁਰਾ ਭਲਾ ਦੁਇ ਨਾਲਿ ਜੀਉ ॥ ਬਿਨੁ ਸਬਦੈ ਭੈ ਰਤਿਆ ਸਭ ਜੋਹੀ ਜਮਕਾਲਿ ਜੀਉ ॥੭॥ ਜਿਨਿ ਕਰਿ ਕਾਰਣੁ ਧਾਰਿਆ ਸਭਸੈ ਦੇਇ ਆਧਾਰੁ ਜੀਉ ॥ ਸੋ ਕਿਉ ਮਨਹੁ ਵਿਸਾਰੀਐ ਸਦਾ ਸਦਾ ਦਾਤਾਰੁ ਜੀਉ ॥ ਨਾਨਕ ਨਾਮੁ ਨ ਵੀਸਰੈ ਨਿਧਾਰਾ ਆਧਾਰੁ ਜੀਉ ॥੮॥੧।।੨।।{ਪੰਨਾ 751}
ਅਰਥ: ਹੇ ਭਾਈ! ਜੇਹੜੇ ਬੰਦੇ ਪਰਮਾਤਮਾ ਦਾ ਪ੍ਰੇਮ-ਰੰਗ ਲਾ ਕੇ ਰੰਗੇ ਜਾਂਦੇ ਹਨ ਉਹਨਾਂ ਦੇ ਰੰਗੇ ਹੋਏ ਮਨ ਨੂੰ ਕਿਸੇ ਹੋਰ ਰੰਗ ਦੀ ਲੋੜ ਨਹੀਂ ਰਹਿ ਜਾਂਦੀ (ਨਾਮ ਵਿਚ ਰੱਤੇ ਨੂੰ) ਕਿਸੇ ਹੋਰ ਕਰਮ-ਸੁਹਜ ਦੀ ਮੁਥਾਜੀ ਨਹੀਂ ਰਹਿੰਦੀ। (ਪਰ ਇਹ ਨਾਮ-ਰੰਗ ਪਰਮਾਤਮਾ ਆਪ ਹੀ ਦੇਂਦਾ ਹੈ, ਸੋ) ਉਸ ਸਦਾ-ਥਿਰ ਰਹਿਣ ਵਾਲੇ ਨੂੰ ਤੇ (ਜੀਵਾਂ ਦੇ ਮਨ ਨੂੰ ਆਪਣੇ ਪ੍ਰੇਮ-ਰੰਗ ਨਾਲ) ਰੰਗਣ ਵਾਲੇ ਪ੍ਰਭੂ ਨੂੰ ਚਿੱਤ ਲਾ ਕੇ ਸਿਮਰਨਾ ਚਾਹੀਦਾ ਹੈ।੧।ਰਹਾਉ।
(ਜੀਵ ਮਾਇਆ ਦੇ ਸੁਹਣੱਪ ਨੂੰ ਵੇਖ ਵੇਖ ਕੇ ਫੁੱਲਦਾ ਹੈ, ਪਰ ਇਹ ਮਾਇਆ ਦਾ ਸਾਥ ਕਸੁੰਭੇ ਦੇ ਰੰਗ ਵਰਗਾ ਹੀ ਹੈ) ਕਸੁੰਭੇ ਦੇ ਫੁੱਲ ਦਾ ਰੰਗ ਕੱਚਾ ਹੁੰਦਾ ਹੈ, ਥੋੜਾ ਚਿਰ ਹੀ ਰਹਿੰਦਾ ਹੈ, ਚਾਰ ਦਿਨ ਹੀ ਟਿਕਦਾ ਹੈ। ਮਾਇਆ ਦੀ ਵਪਾਰਨ ਜੀਵ-ਇਸਤ੍ਰੀ ਪ੍ਰਭੂ-ਨਾਮ ਤੋਂ ਖੁੰਝ ਕੇ (ਮਾਇਆ-ਕਸੁੰਭੇ ਦੇ) ਭੁਲੇਖੇ ਵਿਚ ਕੁਰਾਹੇ ਪੈ ਜਾਂਦੀ ਹੈ, ਠੱਗੀ ਜਾਂਦੀ ਹੈ, ਤੇ ਇਸ ਦਾ ਆਤਮਕ ਜੀਵਨ (ਦਾ ਸਰਮਾਇਆ) ਲੁੱਟਿਆ ਜਾਂਦਾ ਹੈ। ਹੇ ਭਾਈ! ਜੇ ਸਦਾ-ਥਿਰ ਪ੍ਰਭੂ ਦੇ ਪਿਆਰ-ਰੰਗ ਵਿਚ ਰੰਗੇ ਜਾਈਏ, ਤਾਂ ਮੁੜ ਮੁੜ ਜਨਮ (ਦਾ ਗੇੜ) ਮੁੱਕ ਜਾਂਦਾ ਹੈ।੧।
ਹੇ ਜਿੰਦੇ! ਜੇ ਤੂੰ ਚਾਰੇ ਕੂੰਟਾਂ ਭਾਲਦੀ ਫਿਰੇਂ ਤਾਂ ਭੀ ਚੰਗੇ ਭਾਗਾਂ ਤੋਂ ਬਿਨਾ ਨਾਮ-ਧਨ ਨਹੀਂ ਲੱਭਦਾ। ਜੇ ਔਗੁਣ ਨੇ ਤੇਰੇ ਮਨ ਨੂੰ ਠੱਗ ਲਿਆ ਹੈ, ਤੇ ਜੇ ਇਸ ਆਤਮਕ ਦਸ਼ਾ ਵਿਚ ਤੂੰ (ਤੀਰਥ ਆਦਿਕਾਂ ਤੇ ਭੀ) ਫਿਰੇਂ, ਤਾਂ ਭੀ ਸ਼ਿਕਾਰੀ ਦੇ ਬਾਹਰੋਂ ਲਿਫਣ ਵਾਂਗ ਤੂੰ (ਆਪਣੇ ਇਹਨਾਂ ਉੱਦਮਾਂ ਦੀ ਰਾਹੀਂ) ਕਬੂਲ ਨਹੀਂ ਹੋਵੇਂਗੀ। ਜਿਨ੍ਹਾਂ ਦੀ ਗੁਰੂ ਨੇ ਰਾਖੀ ਕੀਤੀ, ਜੇਹੜੇ ਗੁਰੂ ਦੇ ਸ਼ਬਦ ਦੀ ਬਰਕਤਿ ਨਾਲ ਮਨ ਵਿਚ ਪ੍ਰਭੂ-ਨਾਮ ਨਾਲ ਰੰਗੇ ਗਏ ਹਨ, ਉਹੀ (ਮਾਇਆ ਦੇ ਮੋਹ ਤੇ ਵਿਕਾਰਾਂ ਤੋਂ) ਬਚਦੇ ਹਨ।੨।
(ਬਗੁਲੇ ਵੇਖਣ ਨੂੰ ਚਿੱਟੇ ਹਨ, ਤੀਰਥਾਂ ਉਤੇ ਭੀ ਨਿਵਾਸ ਰੱਖਦੇ ਹਨ, ਪਰ ਸਮਾਧੀ ਲਾ ਕੇ ਮੱਛੀਆਂ ਹੀ ਫੜਦੇ ਹਨ, ਤਿਵੇਂ ਹੀ) ਜਿਨ੍ਹਾਂ ਦੇ ਕੱਪੜੇ ਤਾਂ ਚਿੱਟੇ ਹਨ ਪਰ ਮਨ ਮੈਲੇ ਹਨ ਤੇ ਨਿਰਦਈ ਹਨ ਉਹਨਾਂ ਦੇ ਮੂੰਹੋਂ (ਆਖਣ ਨਾਲ ਮਨ ਵਿਚ) ਪ੍ਰਭੂ ਦਾ ਨਾਮ ਪਰਗਟ ਨਹੀਂ ਹੁੰਦਾ ਉਹ (ਬਾਹਰੋਂ ਸਾਧ ਦਿੱਸਦੇ ਹਨ ਅਸਲ ਵਿਚ) ਚੋਰ ਹਨ, ਉਹ ਮਾਇਆ ਦੇ ਮੋਹ ਵਿਚ ਫਸੇ ਹੋਏ ਹਨ।੩।
(ਮਾਇਆ-ਵੇੜ੍ਹੇ ਮਨੁੱਖ ਦਾ) ਮਨ ਸਦਾ ਦੁਨੀਆ ਵਾਲੇ ਚਾਉ-ਮਲ੍ਹਾਰ ਹੀ ਕਰਦਾ ਹੈ ਤੇ ਸਦਾ ਸੁਖ ਹੀ ਮੰਗਦਾ ਹੈ, ਪਰ (ਜਿਤਨਾ ਚਿਰ) ਕਰਤਾਰ ਉਸ ਦੇ ਚਿੱਤ ਵਿਚ ਨਹੀਂ ਵੱਸਦਾ, ਉਸ ਨੂੰ ਮੁੜ ਮੁੜ ਦੁੱਖ ਵਿਆਪਦੇ ਰਹਿੰਦੇ ਹਨ।
(ਹਾਂ,) ਜਿਸ ਮਨ ਵਿਚ ਸੁਖ ਦੁਖ ਦੇਣ ਵਾਲਾ ਪਰਮਾਤਮਾ ਵੱਸ ਪੈਂਦਾ ਹੈ, ਉਸ ਨੂੰ ਕੋਈ ਤ੍ਰਿਸ਼ਨਾ ਨਹੀਂ ਰਹਿ ਜਾਂਦੀ (ਤੇ ਉਹ ਸੁਖਾਂ ਦੀ ਲਾਲਸਾ ਨਹੀਂ ਕਰਦਾ) ।੪।
(ਜੀਵ-ਵਣਜਾਰਾ ਇਥੇ ਨਾਮ ਦਾ ਵਣਜ ਕਰਨ ਆਇਆ ਹੈ, ਪਰ ਜੇਹੜਾ ਜੀਵ ਇਹ ਵਣਜ ਵਿਸਾਰ ਕੇ ਵਿਕਾਰਾਂ ਦਾ ਕਰਜ਼ਾ ਆਪਣੇ ਸਿਰ ਚਾੜ੍ਹਨ ਲੱਗ ਪੈਂਦਾ ਹੈ, ਉਸ) ਕਰਜ਼ਾਈ ਨੂੰ ਸੱਦਾ ਪੈਂਦਾ ਹੈ; ਜਮਰਾਜ ਉਸ ਦੇ ਸਿਰ ਉਤੇ ਚੋਟ ਮਾਰਦਾ ਹੈ, ਉਸ ਦੇ ਸਾਰੇ ਕੀਤੇ ਕਰਮਾਂ ਦਾ ਵਿਚਾਰ ਕਰ ਕੇ ਉਸ ਤੋਂ ਪੁੱਛਦਾ ਹੈ ਤੇ ਉਸ ਤੋਂ ਉਹ ਲੇਖਾ ਮੰਗਦਾ ਹੈ ਜੋ (ਉਸ ਦੇ ਜ਼ਿੰਮੇ) ਦੇਣਾ ਬਣਦਾ ਹੈ। ਜਿਸ ਜੀਵ ਵਣਜਾਰੇ ਦੇ ਅੰਦਰ ਸਦਾ-ਥਿਰ ਪ੍ਰਭੂ ਦੀ ਲਗਨ ਹੋਵੇ, ਉਹ ਜਮਰਾਜ ਦੀ ਮਾਰ ਤੋਂ ਬਚ ਜਾਂਦਾ ਹੈ, ਬਖ਼ਸ਼ਣਹਾਰ ਪ੍ਰਭੂ ਉਸ ਉਤੇ ਮੇਹਰ ਕਰਦਾ ਹੈ।੫।
ਹੇ ਅਵੇਸਲੇ ਤੇ ਗਿਆਨ-ਹੀਣ ਜੀਵ! ਗੁਰੂ ਦੀ ਸਰਨ ਪੈਣ ਤੋਂ ਬਿਨਾ ਪਰਮਾਤਮਾ ਨਾਲ ਡੂੰਘੀ ਸਾਂਝ ਦੀ ਆਸ ਵਿਅਰਥ ਹੈ। ਕੀਤੇ ਹੋਏ ਚੰਗੇ ਮੰਦੇ ਕਰਮਾਂ ਦੇ ਸੰਸਕਾਰ ਤਾਂ ਹਰ ਵੇਲੇ ਅੰਦਰ ਮੌਜੂਦ ਹੀ ਹਨ, (ਜੇ ਗੁਰੂ ਦੀ ਸਰਨ ਨਾਹ ਪਈਏ, ਤਾਂ ਉਹ ਅੰਦਰਲੇ ਚੰਗੇ ਮੰਦੇ ਸੰਸਕਾਰ ਚੰਗੇ ਮੰਦੇ ਪਾਸੇ ਖਿੱਚਦੇ ਹਨ) ਤੇ ਇਸ ਖਿੱਚਾ-ਖਿੱਚੀ ਵਿਚ ਖ਼ੁਆਰ ਹੋਵੀਦਾ ਹੈ। ਗੁਰ-ਸ਼ਬਦ ਦਾ ਆਸਰਾ ਲੈਣ ਤੋਂ ਬਿਨਾ ਲੋਕਾਈ (ਦੁਨੀਆ ਵਾਲੇ) ਸਹਿਮ ਵਿਚ ਗ੍ਰਸੀ ਰਹਿੰਦੀ ਹੈ, ਅਜੇਹੀ ਲੋਕਾਈ ਨੂੰ ਆਤਮਕ ਮੌਤ ਨੇ (ਹਰ ਵੇਲੇ) ਆਪਣੀ ਤੱਕ ਵਿਚ ਰੱਖਿਆ ਹੁੰਦਾ ਹੈ।੭।
ਜਿਸ ਕਰਤਾਰ ਨੇ ਇਹ ਸ੍ਰਿਸ਼ਟੀ ਰਚੀ ਹੈ, ਤੇ ਰਚ ਕੇ ਇਸ ਨੂੰ ਟਿਕਾਇਆ ਹੋਇਆ ਹੈ, ਉਹ ਹਰੇਕ ਜੀਵ ਨੂੰ ਆਸਰਾ ਦੇ ਰਿਹਾ ਹੈ। ਉਸ ਨੂੰ ਕਦੇ ਭੀ ਮਨ ਤੋਂ ਭੁਲਾਣਾ ਨਹੀਂ, ਉਹ ਸਦਾ ਹੀ ਸਭ ਨੂੰ ਦਾਤਾਂ ਦੇਣ ਵਾਲਾ ਹੈ।
ਹੇ ਨਾਨਕ! ਅਰਦਾਸ ਕਰ ਕਿ) ਪਰਮਾਤਮਾ ਦਾ ਨਾਮ ਕਦੇ ਨਾਹ ਭੁੱਲੇ। ਪਰਮਾਤਮਾ ਨਿਆਸਰਿਆਂ ਦਾ ਆਸਰਾ ਹੈ।੮।੧।੨।