Why is there no mention of Christianity or Jesus Christ in Sri Guru Granth Sahebji despite the inclusion of various religious scholars and holy scriptures?
Why is there no mention of Christianity or Jesus Christ in Sri Guru Granth Sahebji despite the inclusion of various religious scholars and holy scriptures?
Share
Respected Ash Kapoor ji,
Waheguru ji ka Khalsa, Waheguru ji ki Fateh!
ਤੁਹਾਡੇ ਸਵਾਲ ਦੇ ਜਵਾਬ ਵਿਚ ਦਾਸ ਆਪਣੀ ਸਮਝ ਅਨੁਸਾਰ ਕਹਿਣਾ ਚਾਹੁੰਦਾ ਹੈ ਕਿ ਅਲੱਗ ਤੋਂ ਯੀਸ਼ੂ ਮਸੀਹ ਬਾਰੇ ਕੋਈ ਜ਼ਿਕਰ ਗੂਰੂ ਗ੍ਰੰਥ ਸਾਹਿਬ ਵਿਚ ਆਇਆ ਲੱਗਦਾ ਨਹੀਂ ਹੈ। ਇੱਕ ਸਾਂਝਾ ਲਫ਼ਜ਼ ਕਤੇਬ ਜਾਂ ਕਤੇਬਾਂ ਬਹੁਤ ਵਾਰ ਆਇਆ ਹੈ ਜਿਸ ਦਾ ਅਰਥ ਪ੍ਰੋਫੈਸਰ ਸਾਹਿਬ ਸਿੰਘ ਜੀ ‘ਈਸਾਈ ਮਤ ਤੇ ਇਸਲਾਮ ਆਦਿਕ ਦੀਆਂ ਚਾਰ ਕਿਤਾਬਾਂ: ਕੁਰਾਨ, ਅੰਜੀਲ, ਤੌਰੇਤ ਤੇ ਜ਼ੰਬੂਰ’ ਕਰਦੇ ਹਨ। ਕੁਝ ਉਦਾਹਰਣਾਂ ਤੁਹਾਡੇ ਗਿਆਤ ਵਾਸਤੇ ਹੇਠਾਂ ਦਿੱਤੀਆਂ ਹਨ।
In response to your question, the undersigned wants to say that there doesn’t seem to be any clear reference to Jesus in Guru Granth Sahib. One common word ਕਤੇਬ ਜਾਂ ਕਤੇਬਾਂ appears many times. Prof. Sahib Singh ji gives its meanings as four holy books of Christianity and Islam namely
‘ਕੁਰਾਨ, ਅੰਜੀਲ, ਤੌਰੇਤ ਤੇ ਜ਼ੰਬੂਰ’. Some examples from Guru Granth Sahib are given below for your knowledge.
If you have any further questions, please do ask. If you find any deficiencies, please point out the same, for improvement in future.
Regards,
Your Brother
———————–
ਸਹਸ ਅਠਾਰਹ ਕਹਨਿ ਕਤੇਬਾ ਅਸੁਲੂ ਇਕੁ ਧਾਤੁ ॥ ਲੇਖਾ ਹੋਇ ਤ ਲਿਖੀਐ ਲੇਖੈ ਹੋਇ ਵਿਣਾਸੁ ॥ (ਪੰਨਾ 5)
ਪਦ ਅਰਥ: ਸਹਸ ਅਠਾਰਹ = ਅਠਾਰਾਂ ਹਜ਼ਾਰ (ਆਲਮ) । ਕਹਨਿ ਕਤੇਬਾ = ਕਤੇਬਾਂ ਆਖਦੀਆਂ ਹਨ। ਕਤੇਬਾ = ਈਸਾਈ ਮਤ ਤੇ ਇਸਲਾਮ ਆਦਿਕ ਦੀਆਂ ਚਾਰ ਕਿਤਾਬਾਂ: ਕੁਰਾਨ, ਅੰਜੀਲ, ਤੌਰੇਤ ਤੇ ਜ਼ੰਬੂਰ।
ਅਰਥ: (ਮੁਸਲਮਾਨ ਤੇ ਈਸਾਈ ਆਦਿਕ ਦੀਆਂ ਚਾਰੇ) ਕਤੇਬਾਂ ਆਖਦੀਆਂ ਹਨ, “ਕੁੱਲ ਅਠਾਰਹ ਹਜ਼ਾਰ ਆਲਮ ਹਨ, ਜਿਨ੍ਹਾਂ ਦਾ ਮੁੱਢ ਇਕ ਅਕਾਲ ਪੁਰਖ ਹੈ”। (ਪਰ ਸੱਚੀ ਗੱਲ ਤਾਂ ਇਹ ਹੈ ਕਿ ਸ਼ਬਦ) ‘ਹਜ਼ਾਰਾਂ’ ਤੇ ‘ਲੱਖਾਂ’ ਭੀ ਕੁਦਰਤ ਦੀ ਗਿਣਤੀ ਵਿਚ ਵਰਤੇ ਨਹੀਂ ਜਾ ਸਕਦੇ, ਅਕਾਲ ਪੁਰਖ ਦੀ ਕੁਦਰਤ ਦਾ) ਲੇਖਾ ਤਦੋਂ ਹੀ ਲਿੱਖ ਸਕੀਦਾ ਹੈ, ਜੇ ਲੇਖਾ ਹੋ ਹੀ ਸਕੇ, (ਇਹ ਲੇਖਾ ਤਾਂ ਹੋ ਹੀ ਨਹੀਂ ਸਕਦਾ, ਲੇਖਾ ਕਰਦਿਆਂ ਕਰਦਿਆਂ) ਲੇਖੇ ਦਾ ਹੀ ਖ਼ਾਤਮਾ ਹੋ ਜਾਂਦਾ ਹੈ (ਗਿਣਤੀ ਦੇ ਹਿੰਦਸੇ ਹੀ ਮੁੱਕ ਜਾਂਦੇ ਹਨ) ।
—————–
ਪਉੜੀ ॥ ਤੁਧੁ ਧਿਆਇਨ੍ਹ੍ਹਿ ਬੇਦ ਕਤੇਬਾ ਸਣੁ ਖੜੇ ॥ (ਪੰਨਾ 518)
ਪਦਅਰਥ: ਕਤੇਬਾ = ਤੌਰੇਤ, ਜ਼ਬੂਰ, ਅੰਜੀਲ, ਕੁਰਾਨ।
——————–
ਬੇਦ ਕਤੇਬ ਇਫਤਰਾ ਭਾਈ ਦਿਲ ਕਾ ਫਿਕਰੁ ਨ ਜਾਇ ॥ ਟੁਕੁ ਦਮੁ ਕਰਾਰੀ ਜਉ ਕਰਹੁ ਹਾਜਿਰ ਹਜੂਰਿ ਖੁਦਾਇ ॥੧॥ (ਪੰਨਾ 727)
ਪਦਅਰਥ: ਕਤੇਬ = ਪੱਛਮੀ ਮਤਾਂ ਦੇ ਧਰਮ = ਪੁਸਤਕ (ਤੌਰੇਤ, ਜ਼ੰਬੂਰ, ਅੰਜੀਲ, ਕੁਰਾਨ) । ਇਫਤਰਾ = {ਅਰਬੀ} ਮੁਬਾਲਗ਼ਾ, ਬਣਾਵਟ, ਅਸਲੀਅਤ ਨਾਲੋਂ ਵਧਾ ਕੇ ਦੱਸੀਆਂ ਹੋਈਆਂ ਗੱਲਾਂ।
———————–
ਕੋਈ ਪੜੈ ਬੇਦ ਕੋਈ ਕਤੇਬ ॥ ਕੋਈ ਓਢੈ ਨੀਲ ਕੋਈ ਸੁਪੇਦ ॥੩॥ (ਪੰਨਾ 885)
ਪਦ ਅਰਥ: ਕਤੇਬ = ਕੁਰਾਨ, ਅੰਜੀਲ ਆਦਿਕ ਪੱਛਮੀ ਧਰਮਾਂ ਦੇ ਧਾਰਮਿਕ ਗ੍ਰੰਥ।