Why do sikh wear turbans?
Share
You must login to ask a question.
Please briefly explain why you feel this question should be reported.
Please briefly explain why you feel this answer should be reported.
Please briefly explain why you feel this user should be reported.
ਸਤਿਕਾਰ ਯੋਗ ਅਮਨਦੀਪ ਕੌਰ ਜੀ,
ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਹਿ।।
ਤੁਹਾਡੇ ਸਵਾਲ ਦੇ ਜਵਾਬ ਵਿਚ ਦਾਸ ਕਹਿਣਾ ਚਾਹੁੰਦਾ ਹੈ ਕਿ ਦਸਤਾਰ ਦਾ ਸਿੱਖੀ ਨਾਲ ਬਹੁਤ ਗੂੜ੍ਹਾ ਸਬੰਧ ਹੈ। ਸਿਰਫ ਸਿੱਖੀ ਹੀ ਅਜਿਹਾ ਧਰਮ ਹੈ ਜਿਸ ਵਿੱਚ ਦਸਤਾਰ ਬੰਨਣੀ ਜਰੂਰੀ ਹੈ। ਸਿੱਖ ਧਰਮ ਦਾ ਦਸਤਾਰ ਨਾਲ ਸਬੰਧ ਪਹਿਲੇ ਗੁਰੂ ਸਰੀਰ, ਗੁਰੂ ਨਾਨਕ ਸਾਹਿਬ ਦੇ ਸਮੇਂ ਤੋਂ ਹੀ ਰਿਹਾ ਹੈ। ਦਸਵੇਂ ਗੁਰੂ ਸਰੀਰ, ਗੁਰੂ ਗੋਬਿੰਦ ਸਿੰਘ ਸਾਹਿਬ ਨੇ ਖਾਲਸਾ ਦੀ ਸਥਾਪਨਾ ਕਰਨ ਵੇਲੇ ਹਰ ਇੱਕ ਸਿੱਖ ਨੂੰ ਦਸਤਾਰ ਧਾਰਨ ਕਰਨ ਲਈ ਕਿਹਾ ਤਾਂ ਕਿ ਨਿਆਰਾ ਖਾਲਸਾ ਹਜ਼ਾਰਾਂ-ਲੱਖਾਂ ਵਿਚੋਂ ਦੂਰੋਂ ਹੀ ਪਛਾਣਿਆ ਜਾ ਸਕੇ। ਜਦੋਂ ਇੱਕ ਸਿੱਖ ਦਸਤਾਰ ਨੂੰ ਸਿਰ ਤੇ ਸਜਾਉਂਦਾ ਹੈ ਤਾਂ ਉਹ ਸਿਰ ਅਤੇ ਦਸਤਾਰ ਨੂੰ ਇੱਕ ਕਰ ਕੇ ਜਾਣਦਾ ਹੈ। ਦਸਤਾਰ ਸਜਾਉਣੀ ਸਿੱਖੀ ਵਿੱਚ ਪ੍ਰਪੱਕ ਹੁਣ ਦੀ ਨਿਸ਼ਾਨੀ ਹੀ ਨਹੀਂ ਸਗੋਂ ਇਹ ਦਸਤਾਰ ਧਾਰਕ ਦੇ ਆਤਮ ਵਿਸ਼ਵਾਸ ਵਿੱਚ ਵੀ ਵਾਧਾ ਕਰਦੀ ਹੈ ਅਤੇ ਦਸਵੇਂ ਗੁਰੂ ਸਰੀਰ, ਗੁਰੂ ਗੋਬਿੰਦ ਸਿੰਘ ਸਾਹਿਬ ਦੁਆਰਾ ਬਖਸ਼ੇ ਪੰਜ ਕਕਾਰਾਂ ਵਿਚੋਂ ਇੱਕ ਕਕਾਰ ‘ਕੇਸਾਂ’ ਨੂੰ ਸੰਭਾਲਣ ਵਿੱਚ ਵੀ ਮਦਦ ਕਰਦੀ ਹੈ। ਦਸਤਾਰ ਜਰੂਰੀ ਕਰਨ ਤੋਂ ਪਹਿਲਾਂ ਵੀ ਸਾਰੇ ਗੁਰੂ ਸਹਿਬਾਨਾਂ ਦਸਤਾਰ ਸਜਾਉਂਦੇ ਸਨ। ਦਸਵੇਂ ਗੁਰੂ ਸਰੀਰ, ਗੁਰੂ ਗੋਬਿੰਦ ਸਿੰਘ ਸਾਹਿਬ ਨੇ ਸਿੱਖਾਂ ਨੂੰ ਕੇਸ ਨਾ ਕਟਾਉਣ ਦੀ ਅਤੇ ਬਾਣੀ ਦੇ ਨਾਲ-ਨਾਲ ਬਾਣੇ ਵਿੱਚ ਪੂਰਨ ਹੋਣ ਦੀ ਵੀ ਹਦਾਇਤ ਕੀਤੀ।
ਆਸ ਹੈ ਕਿ ਤੁਹਾਨੂੰ ਆਪਣੇ ਸਵਾਲ ਦਾ ਜਵਾਬ ਮਿਲ ਗਿਆ ਹੋਵੇਗਾ। ਤੁਹਾਡਾ ਅੱਗੇ ਕੋਈ ਸਵਾਲ ਹੋਵੇ ਤਾਂ ਤੁਹਾਡਾ ਸਵਾਗਤ ਹੈ। ਜੇਕਰ ਕੋਈ ਕੰਮੀ ਹੋਵੇ ਤਾਂ ਦੱਸਣ ਦੀ ਕ੍ਰਿਪਾਲਤਾ ਕਰਨੀ ਜੀ ਤਾਂ ਜੋ ਅੱਗੇ ਲਈ ਸੁਧਾਰ ਹੋ ਸਕੇ।
ਆਦਰ ਸਹਿਤ,
ਆਪ ਦਾ ਵੀਰ
ਸਿੱਖਾਂ ਨੂੰ ਇਹ ਸਮਝਣ ਦੀ ਲੋੜ ਹੈ ਕਿ ਦਸਤਾਰ ਗੁਰੂ ਸਾਹਿਬ ਦੁਆਰਾ ਦਿੱਤਾ ਤਾਜ਼ ਹੈ। ਜਿਵੇਂ ਕਿ ਤਾਜ਼ ਤੋਂ ਬਿਨਾਂ ਰਾਜਾ, ਰਾਜਾ ਨਹੀਂ ਲੱਗਦਾ, ਇਵੇਂ ਹੀ ਦਸਤਾਰ ਤੋਂ ਬਿਨਾਂ ਸਿੱਖ, ਸਿੱਖ ਨਹੀਂ ਲੱਗਦਾ।