You must login to ask a question.
You must login to ask a question.
Please briefly explain why you feel this question should be reported.
Please briefly explain why you feel this answer should be reported.
Please briefly explain why you feel this user should be reported.
Who was bhagat dhanna Ji?
ਸਤਿਕਾਰ ਯੋਗ ਬਾਨੀ ਕੌਰ ਜੀ, ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਹਿ।। ਹੇਠਾਂ ਦਿੱਤੇ ਲਿੰਕ ਤੇ ਕਲਿੱਕ ਕਰਕੇ ਭਗਤ ਧੰਨਾ ਜੀ ਬਾਰੇ ਲੇਖ ਪੜ੍ਹਨ ਦੀ ਕ੍ਰਿਪਾਲਤਾ ਕਰਨੀ ਜੀ:- https://www.sikhhistory.in/%E0%A8%AD%E0%A8%97%E0%A8%A4-%E0%A8%A7%E0%A9%B0%E0%A8%A8%E0%A8%BE-1416-1474/ ਟਾਈਪਿੰਗ ਵਿਚ ਕੁੱਲ ਭੁੱਲਾਂ ਹਨ। ਉਨ੍ਹਾਂ ਨੂੰ ਨਾਂਹ ਚਿRead more
ਸਤਿਕਾਰ ਯੋਗ ਬਾਨੀ ਕੌਰ ਜੀ,
ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਹਿ।।
ਹੇਠਾਂ ਦਿੱਤੇ ਲਿੰਕ ਤੇ ਕਲਿੱਕ ਕਰਕੇ ਭਗਤ ਧੰਨਾ ਜੀ ਬਾਰੇ ਲੇਖ ਪੜ੍ਹਨ ਦੀ ਕ੍ਰਿਪਾਲਤਾ ਕਰਨੀ ਜੀ:-
https://www.sikhhistory.in/%E0%A8%AD%E0%A8%97%E0%A8%A4-%E0%A8%A7%E0%A9%B0%E0%A8%A8%E0%A8%BE-1416-1474/
ਟਾਈਪਿੰਗ ਵਿਚ ਕੁੱਲ ਭੁੱਲਾਂ ਹਨ। ਉਨ੍ਹਾਂ ਨੂੰ ਨਾਂਹ ਚਿਤਾਰਨਾ ਜੀ।
ਆਦਰ ਸਹਿਤ,
ਆਪ ਦਾ ਵੀਰ
See lessWhy do we experience goosebumps while listening to Gurbani?
Listening or singing Gurbani doesn't give goosebumps but spiritual bliss as you can see from the example given below:- ਗੁਰਬਾਣੀ ਗਾਵਹ ਭਾਈ ॥ ਓਹ ਸਫਲ ਸਦਾ ਸੁਖਦਾਈ ॥ (ਪੰਨਾ 628) ਅਰਥਾਤ ਹੇ ਭਾਈ! ਆਓ ਅਸੀ ਭੀ ਗੁਰੂ ਦੀ ਬਾਣੀ ਗਾਵਿਆ ਕਰੀਏ। ਗੁਰੂ ਦੀ ਬਾਣੀ ਸਦਾ ਹੀ ਸਾਰੇ ਫਲ ਦੇਣ ਵਾਲੀ ਸੁਖ ਦੇਣ ਵਾਲੀ ਹੈ।
Listening or singing Gurbani doesn’t give goosebumps but spiritual bliss as you can see from the example given below:-
ਗੁਰਬਾਣੀ ਗਾਵਹ ਭਾਈ ॥ ਓਹ ਸਫਲ ਸਦਾ ਸੁਖਦਾਈ ॥ (ਪੰਨਾ 628) ਅਰਥਾਤ ਹੇ ਭਾਈ! ਆਓ ਅਸੀ ਭੀ ਗੁਰੂ ਦੀ ਬਾਣੀ ਗਾਵਿਆ ਕਰੀਏ। ਗੁਰੂ ਦੀ ਬਾਣੀ ਸਦਾ ਹੀ ਸਾਰੇ ਫਲ ਦੇਣ ਵਾਲੀ ਸੁਖ ਦੇਣ ਵਾਲੀ ਹੈ।
See lessHow do I remove bad energy around me in my house.
Respected Brother/Sister, Waheguru ji ka Khalsa, Waheguru ji ki Fateh! In response to your question, the undersigned wants to say that there is no concept of bad energy because He is the producer of all the energy and the energy produced by Him can’t be bad energy. As regards reading Gurbani, thereRead more
Respected Brother/Sister,
Waheguru ji ka Khalsa, Waheguru ji ki Fateh!
In response to your question, the undersigned wants to say that there is no concept of bad energy because He is the producer of all the energy and the energy produced by Him can’t be bad energy.
As regards reading Gurbani, there is no distinction whatsoever and the entire Gurbani gives spiritual equipoise (ਆਤਮਿਕ ਅਡੋਲਤਾ) and spiritual bliss (ਆਤਮਿਕ ਆਨੰਦ). Please read the following examples from Gurbani, which confirm that entire Gurbani, without any distinction, gives spiritual bliss always and everywhere:-
ਗੁਰਬਾਣੀ ਗਾਵਹ ਭਾਈ ॥ ਓਹ ਸਫਲ ਸਦਾ ਸੁਖਦਾਈ ॥ (ਪੰਨਾ 628) ਅਰਥਾਤ ਹੇ ਭਾਈ! ਆਓ ਅਸੀ ਭੀ ਗੁਰੂ ਦੀ ਬਾਣੀ ਗਾਵਿਆ ਕਰੀਏ। ਗੁਰੂ ਦੀ ਬਾਣੀ ਸਦਾ ਹੀ ਸਾਰੇ ਫਲ ਦੇਣ ਵਾਲੀ ਸੁਖ ਦੇਣ ਵਾਲੀ ਹੈ।
ੴ ਸਤਿਗੁਰ ਪ੍ਰਸਾਦਿ ॥ ਮਾਰੂ ਮਹਲਾ ੯ ॥ ਹਰਿ ਕੋ ਨਾਮੁ ਸਦਾ ਸੁਖਦਾਈ ॥ (ਪੰਨਾ 1008) ਅਰਥਾਤ ਹੇ ਭਾਈ! ਪਰਮਾਤਮਾ ਦਾ ਨਾਮ ਸਦਾ ਆਤਮਕ ਆਨੰਦ ਦੇਣ ਵਾਲਾ ਹੈ।।
Hope it helps. If you have any further questions, please do ask. If you find any deficiencies, please point out the same, for improvement in future.
Regards,
Your Brother
See lessDoes Einstein's quote, "Time and space are not conditions in which we live, but modes by which we think," imply that we don't physically inhabit time and space, but perceive them differently based on size? For instance, smaller beings perceive time faster, while larger ones perceive it slower? And is space infinite, expanding even beyond our perception? Is this the illusion (Brahm) mentioned in Gurbani?
ਤੁਹਾਡਾ ਸਵਾਗਤ ਹੈ, ਸੁਖ ਜੀ!
ਤੁਹਾਡਾ ਸਵਾਗਤ ਹੈ, ਸੁਖ ਜੀ!
See lessHow can one demonstrate the reality of Karma? Life involves experiencing both good and bad events. If life is akin to a movie, with some cast as heroes and others as villains, then technically, nobody truly acts as good or bad, as they simply play the roles they are assigned.
ਤੁਹਾਡਾ ਸਵਾਗਤ ਹੈ, ਜਪ ਜੀ!
ਤੁਹਾਡਾ ਸਵਾਗਤ ਹੈ, ਜਪ ਜੀ!
See lessHow can one demonstrate the reality of Karma? Life involves experiencing both good and bad events. If life is akin to a movie, with some cast as heroes and others as villains, then technically, nobody truly acts as good or bad, as they simply play the roles they are assigned.
ਸਤਿਕਾਰ ਯੋਗ ਜਪ ਜੀ, ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਹਿ।। ਕਰਮਾਂ ਬਾਰੇ ਤੁਹਾਡੇ ਪ੍ਰਸ਼ਨ ਦੇ ਉੱਤਰ ਵਿਚ ਆਪਣੀ ਸਮਝ ਅਨੁਸਾਰ, ਦਾਸ ਤੁਹਾਨੂੰ ਦੱਸਣਾ ਚਾਹੁੰਦਾ ਹੈ ਕਿ ਗੁਰਸਿੱਖੀ ਵਿਚ 'ਕਰਣੀ' ਅਰਥਾਤ 'ਕਰਮ' ਪ੍ਰਧਾਨ ਹੈ ਤੇ ਗੁਰਸਿੱਖੀ ਅੱਜ ਵਿਚ ਅਤੇ ਅਕਾਲਪੁਰਖ ਦੇ ਹੁਕਮ ਤੇ ਗੁਰੂ ਉਪਦੇਸ਼ ਅਨੁਸਾਰ ਜੀਵਨ ਜੀਉਣਾ ਸਿਖਾਉਂਦੀ ਹੈ। ਚੰਗੇ ਕਰਮ ਵੀ ਮਨੁੱਖ ਨੇRead more
ਸਤਿਕਾਰ ਯੋਗ ਜਪ ਜੀ,
ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਹਿ।।
ਕਰਮਾਂ ਬਾਰੇ ਤੁਹਾਡੇ ਪ੍ਰਸ਼ਨ ਦੇ ਉੱਤਰ ਵਿਚ ਆਪਣੀ ਸਮਝ ਅਨੁਸਾਰ, ਦਾਸ ਤੁਹਾਨੂੰ ਦੱਸਣਾ ਚਾਹੁੰਦਾ ਹੈ ਕਿ ਗੁਰਸਿੱਖੀ ਵਿਚ ‘ਕਰਣੀ’ ਅਰਥਾਤ ‘ਕਰਮ’ ਪ੍ਰਧਾਨ ਹੈ ਤੇ ਗੁਰਸਿੱਖੀ ਅੱਜ ਵਿਚ ਅਤੇ ਅਕਾਲਪੁਰਖ ਦੇ ਹੁਕਮ ਤੇ ਗੁਰੂ ਉਪਦੇਸ਼ ਅਨੁਸਾਰ ਜੀਵਨ ਜੀਉਣਾ ਸਿਖਾਉਂਦੀ ਹੈ। ਚੰਗੇ ਕਰਮ ਵੀ ਮਨੁੱਖ ਨੇ ਗੁਰੂ ਦੀ ਮੱਤ (ਗੁਰਮਤਿ) ਲੈ ਕੇ ਆਪ ਹੀ ਕਰਨੇ ਹਨ ਤੇ ਮਾੜੇ ਕਰਮ ਵੀ ਮਨ ਦੀ ਮੱਤ (ਮਨਮਤਿ) ਲੈ ਕੇ ਆਪ ਹੀ ਕਰਨੇ ਹਨ ਅਰਥਾਤ ਗੁਰਮੁਖ ਜਾਂ ਮਨਮੁਖ ਆਪ ਹੀ ਬਣਨਾ ਹੈ।
ਗੁਰੂ ਸਾਹਿਬ ਸਮਝਾਉਂਦੇ ਹਨ, ‘ਅਹਿ ਕਰੁ ਕਰੇ ਸੁ ਅਹਿ ਕਰੁ ਪਾਏ ਇਕ ਘੜੀ ਮੁਹਤੁ ਨ ਲਗੈ॥ (ਪੰਨਾ 406)’ ਅਰਥਾਤ ‘ਕੀਤੇ ਵਿਕਾਰਾਂ ਦਾ ਮਾਨਸਕ ਸਿੱਟਾ ਨਿਕਲਦਿਆਂ ਰਤਾ ਭੀ ਸਮਾ ਨਹੀਂ ਲੱਗਦਾ, ਜੋ ਕੁਝ ਇਹ ਹੱਥ ਕਰਦਾ ਹੈ ਉਸ ਦਾ ਫਲ ਇਹੀ ਹੱਥ ਪਾ ਲੈਂਦਾ ਹੈ।’
ਹੋਰ ਅੱਗੇ ਗੁਰੂ ਸਾਹਿਬ ਸਿੱਖਿਆ ਦਿੰਦੇ ਹਨ, ‘ਜੇਹਾ ਬੀਜੈ ਸੋ ਲੁਣੈ ਕਰਮਾ ਸੰਦੜਾ ਖੇਤੁ ॥ (ਪੰਨਾ 134)’ ਅਰਥਾਤ ‘ਇਹ ਸਰੀਰ ਮਨੁੱਖ ਦੇ ਕੀਤੇ ਕਰਮਾਂ ਦਾ ਖੇਤ ਹੈ, ਜੋ ਕੁਝ ਮਨੁੱਖ ਇਸ ਵਿਚ ਬੀਜਦਾ ਹੈ ਉਹੀ ਫ਼ਸਲ ਵੱਢਦਾ ਹੈ (ਜੇਹੇ ਕਰਮ ਕਰਦਾ ਹੈ, ਤੇਹਾ ਫਲ ਪਾਂਦਾ ਹੈ) ।’
ਗੁਰੂ ਸਾਹਿਬ ਦਾ ਫੁਰਮਾਨ ਹੈ, ‘ਦਦੈ ਦੋਸੁ ਨ ਦੇਊ ਕਿਸੈ ਦੋਸੁ ਕਰੰਮਾ ਆਪਣਿਆ ॥ ਜੋ ਮੈ ਕੀਆ ਸੋ ਮੈ ਪਾਇਆ ਦੋਸੁ ਨ ਦੀਜੈ ਅਵਰ ਜਨਾ ॥੨੧॥ {ਪੰਨਾ 433}’ ਅਰਥਾਤ ‘(ਹੇ ਮਨ! ਜੇ ਤੂੰ ਪੜ੍ਹ ਕੇ ਸਚ ਮੁਚ ਪੰਡਿਤ ਹੋ ਗਿਆ ਹੈਂ, ਤਾਂ ਇਹ ਚੇਤੇ ਰੱਖ ਕਿ) ਜਿਹੋ ਜਿਹੇ ਕੰਮ ਮੈਂ ਕਰਦਾ ਹਾਂ, ਉਹੋ ਜਿਹਾ ਫਲ ਮੈਂ ਪਾ ਲੈਂਦਾ ਹਾਂ, (ਆਪਣੇ ਕੀਤੇ ਕਰਮਾਂ ਅਨੁਸਾਰ ਆਪਣੇ ਉਤੇ ਆਏ ਦੁੱਖ ਕਲੇਸ਼ਾਂ ਬਾਰੇ) ਹੋਰ ਲੋਕਾਂ ਨੂੰ ਦੋਸ਼ ਨਹੀਂ ਦੇਣਾ ਚਾਹੀਦਾ। ਭੈੜ ਆਪਣੇ ਕਰਮਾਂ ਵਿਚ ਹੀ ਹੁੰਦਾ ਹੈ; (ਇਸ ਵਾਸਤੇ ਹੇ ਮਨ! ਇਹ ਚੇਤਾ ਰੱਖ ਕਿ) ਮੈਂ ਕਿਸੇ ਹੋਰ ਦੇ ਮੱਥੇ ਦੋਸ਼ ਨ ਮੜ੍ਹਾਂ (ਆਪਣੀ ਵਿੱਦਿਆ ਦੇ ਬਲ ਆਸਰੇ ਕਿਸੇ ਹੋਰ ਨੂੰ ਦੋਸ਼ੀ ਠਹਰਾਣ ਦੇ ਥਾਂ, ਹੇ ਮਨ! ਆਪਣੀ ਹੀ ਕਰਣੀ ਨੂੰ ਸੁਧਾਰਨ ਦੀ ਲੋੜ ਹੈ) । 21।’
ਗੁਰੂ ਸਾਹਿਬ ਅੱਗੇ ਸਿੱਖਿਆ ਦਿੰਦੇ ਹਨ, ‘ਪੁੰਨੀ ਪਾਪੀ ਆਖਣੁ ਨਾਹਿ ॥ ਕਰਿ ਕਰਿ ਕਰਣਾ ਲਿਖਿ ਲੈ ਜਾਹੁ ॥ ਆਪੇ ਬੀਜਿ ਆਪੇ ਹੀ ਖਾਹੁ ॥ ਨਾਨਕ ਹੁਕਮੀ ਆਵਹੁ ਜਾਹੁ ॥੨੦॥ (ਪੰਨਾ 4)’ ਅਰਥਾਤ ‘ਹੇ ਨਾਨਕ! ‘ਪੁੰਨ’ ਜਾਂ ‘ਪਾਪ’ ਨਿਰਾ ਨਾਮ ਹੀ ਨਹੀਂ ਹੈ (ਭਾਵ, ਨਿਰਾ ਕਹਿਣ-ਮਾਤਰ ਨਹੀਂ ਹੈ, ਸੱਚ-ਮੁੱਚ ਹੀ) ਤੂੰ ਜਿਹੋ ਜਿਹੇ ਕਰਮ ਕਰੇਂਗਾ ਤਿਹੋ ਜਿਹੇ ਸੰਸਕਾਰ ਆਪਣੇ ਅੰਦਰ ਉੱਕਰ ਕੇ ਨਾਲ ਲੈ ਜਾਹਿਂਗਾ। ਜੋ ਕੁਝ ਤੂੰ ਬੀਜੇਂਗਾ, ਉਸ ਦਾ ਫਲ ਆਪ ਹੀ ਖਾਹਿਂਗਾ। (ਆਪਣੇ ਬੀਜੇ ਅਨੁਸਾਰ) ਅਕਾਲ ਪੁਰਖ ਦੇ ਹੁਕਮ ਵਿਚ ਜਨਮ ਮਰਨ ਦੇ ਗੇੜ ਵਿਚ ਪਿਆ ਰਹੇਂਗਾ। 20।’
ਜਪੁ ਬਾਣੀ ਦੀ ਪਹਿਲੀ ਪਉੜੀ ਵਿਚ ਤੁਕ ਆਈ ਹੈ, ‘ਹੁਕਮਿ ਰਜਾਈ ਚਲਣਾ, ਨਾਨਕ ਲਿਖਿਆ ਨਾਲਿ’। ਦੂਜੀ ਪਉੜੀ ਵਿਚ ਜ਼ਿਕਰ ਆਇਆ ਹੈ, ‘ਹੁਕਮੀ ਉਤਮੁ ਨੀਚੁ ਹੁਕਮਿ ਲਿਖਿ ਦੁਖੁ ਸੁਖੁ ਪਾਈਅਹਿ’।
ਹੁਣ ਇਸ ਪਉੜੀ ਵਿਚ ਉਪਰਲੀਆਂ ਤੁਕਾਂ ਵਾਲਾ ਖ਼ਿਆਲ ਬਿਲਕੁਲ ਸਾਫ਼ ਕੀਤਾ ਗਿਆ ਹੈ। ਸਾਰੀ ਸ੍ਰਿਸ਼ਟੀ ਅਕਾਲ ਪੁਰਖ ਦੇ ਖ਼ਾਸ ਨਿਯਮਾਂ ਵਿਚ ਚੱਲ ਰਹੀ ਹੈ। ਇਹਨਾਂ ਨਿਯਮਾਂ ਦਾ ਨਾਮ ਸਤਿਗੁਰੂ ਜੀ ਨੇ ‘ਹੁਕਮ’ ਰੱਖਿਆ ਹੈ। ਉਹ ਨਿਯਮ ਇਹ ਹਨ ਕਿ ‘ਮਨੁੱਖ ਜਿਹੋ ਜਿਹਾ ਕਰਮ ਕਰਦਾ ਹੈ, ਤਿਹੋ ਜਿਹਾ ਫਲ ਪਾਂਦਾ ਹੈ। ਉਸ ਦੇ ਆਪਣੇ ਧੁਰ ਅੰਦਰ ਉਹੋ ਜਿਹੇ ਹੀ ਚੰਗੇ-ਮੰਦੇ ਸੰਸਕਾਰ ਬਣ ਜਾਂਦੇ ਹਨ ਅਤੇ ਉਹਨਾਂ ਦੇ ਅਨੁਸਾਰ ਹੀ ਜਨਮ ਮਰਨ ਦੇ ਗੇੜ ਵਿਚ ਪਿਆ ਰਹਿੰਦਾ ਹੈ, ਜਾਂ ਅਕਾਲ ਪੁਰਖ ਦੀ ਰਜ਼ਾ ਵਿਚ ਤੁਰ ਕੇ ਆਪਣਾ ਜਨਮ ਸਫਲ ਕਰ ਲੈਂਦਾ ਹੈ।’
ਸਿੱਖ ਇਤਿਹਾਸ ਸਾਨੂੰ ਗੁਰੂ ਅੰਗਦ ਸਾਹਿਬ ਜੀ ਤੇ ਗੁਰੂ ਅਮਰਦਾਸ ਸਾਹਿਬ ਜੀ ਦੇ ਹਿੰਦੂ ਪਰਿਵਾਰ ਵਿਚ ਪੈਦਾ ਹੋਣ ਕਰਕੇ ਹਿੰਦੂ ਸੰਸਕਾਰਾਂ ਤੇ ਕਰਮ ਕਾਂਡਾਂ ਵਿਚ ਲਗੇ ਹੋਣ ਦੇ ਬਾਰੇ ਦਸਦਾ ਹੈ। ਪਰ ਗੁਰੂ ਅੰਗਦ ਸਾਹਿਬ ਜੀ ਪਾਰਸ ਗੁਰੂ ਨਾਨਕ ਦੇਵ ਜੀ ਦੀ ਛੋਹ ਪ੍ਰਾਪਤ ਕਰਕੇ ਪਿਛਲੇ ਹਿੰਦੂ ਸੰਸਕਾਰ ਛਡ ਕੇ ਗੁਰੂ ਨਾਨਕ ਦੇਵ ਜੀ ਦੀ ਜੋਤ ਪ੍ਰਾਪਤ ਕਰਨ ਦੇ ਪਾਤਰ ਬਣ ਗਏ। ਇਹ ਹੀ ਗੁਰੂ ਅਮਰਦਾਸ ਸਾਹਿਬ ਜੀ ਨਾਲ ਹੋਇਆ।
ਪ੍ਰੋਫੈਸਰ ਸਾਹਿਬ ਸਿੰਘ ਜੀ ਨੇ ਪੂਰੇ ਗੁਰੂ ਗ੍ਰੰਥ ਸਾਹਿਬ ਜੀ ਦਾ ਟੀਕਾ (ਅਰਥ) ਕਰਨ ਤੋਂ ਬਾਅਦ ਗੁਰਮਤਿ ਸਿੱਧਾਂਤ “ਕਿਵ ਕੂੜੈ ਤੁਟੈ ਪਾਲਿ” ਦਿੱਤਾ ਹੈ ਜਿਸ ਵਿਚ ‘ਕਰਮ ਅਤੇ ਉਹਨਾਂ ਦਾ ਪ੍ਰਭਾਵ’ ਦੇ ਸਿਰਲੇਖ ਹੇਠਾਂ ਪੇਂਡੂ ਬੱਚੇ ਦੀ ਉਦਾਹਰਣ ਦਿੰਦੇ ਹੋਏ ਸੰਸਕਾਰਾਂ ਦੇ ਬਣਨ ਤੇ ਮਿਟਣ ਬਾਰੇ ਆਪਣੀ ਵਿਚਾਰ ਦੇਂਦੇ ਹੋਏ ਲਿਖਦੇ ਹਨ:-
“ਜਿਹੜਾ ਭੀ ਕਰਮ ਮਨੁੱਖ ਕਰਦਾ ਹੈ ਉਸ ਦੇ ਸੰਸਕਾਰ ਉਸ ਦੇ ਅੰਦਰ ਟਿਕ ਜਾਂਦੇ ਹਨ, ਉਸ ਦੇ ਮਨ ਦਾ ਹਿੱਸਾ ਬਣ ਜਾਂਦੇ ਹਨ। ਮਨ ਕੀਹ ਹੈ? ਮਨੁੱਖ ਦੇ ਚੰਗੇ ਮੰਦੇ ਕੀਤੇ ਕਰਮਾਂ ਦੇ ਸੰਸਕਾਰਾਂ ਦਾ ਇਕੱਠ, ਕੀਤੇ ਕਰਮਾਂ ਦੇ ਲੁਕਵੇਂ ਚਿੱਤਰ ਗੁਪਤ ਚਿੱਤਰ। ਇਹ ਗੁਪਤ ਚਿੱਤਰ, ਚਿੱਤਰ ਗੁਪਤ, ਇਕ ਤਾਂ ਮਨੁੱਖ ਦੇ ਹੁਣ ਤਕ ਦੇ ਕੀਤੇ ਕਰਮਾਂ ਦੇ ਗਵਾਹ ਹਨ, ਦੂਜੇ ਉਹੋ ਜਿਹੇ ਹੀ ਹੋਰ ਕਰਮ ਕਰਨ ਲਈ ਪ੍ਰਰੇਦੇ ਰਹਿੰਦੇ ਹਨ।
ਜਦ ਤੋਂ ਦੁਨੀਆਂ ਬਣੀ ਹੈ ਜਦ ਤਕ ਬਣੀ ਰਹੇਗੀ, ਮਾਨਸਕ ਬਣਤਰ ਬਾਰੇ ਕੁਦਰਤਿ ਦਾ ਇਹ ਨਿਯਮ ਅਟੱਲ ਤੁਰਿਆ ਆ ਰਿਹਾ ਹੈ, ਅਟੱਲ ਤੁਰਿਆ ਰਹੇਗਾ। ਪਰ ਹਾਂ, ਮਨੁੱਖ ਦੀ ਇਹ ਮਾਨਸਕ ਬਣਤਰ ਖਾਸ ਨਿਯਮਾਂ ਅਨੁਸਾਰ ਬਦਲ ਭੀ ਸਕਦੀ ਹੈ ਤੇ ਬਦਲਦੀ ਰਹਿੰਦੀ ਹੈ। ਚੰਗੇ ਤੇ ਮੰਦੇ ਕੀਤੇ ਕਰਮਾਂ ਦੇ ਸੰਸਕਾਰਾਂ ਦਾ ਮਨੁੱਖ ਦੇ ਮਨ ਵਿਚ ਸਦਾ ਘੋਲ ਹੁੰਦਾ ਰਹਿੰਦਾ ਹੈ। ਤਕੜਾ ਧੜਾ ਮਾੜੇ ਧੜੇ ਨੂੰ ਹੋਰ ਮਾੜਾ ਕਰਨ ਦਾ ਜਤਨ ਸਦਾ ਕਰਦਾ ਰਹਿੰਦਾ ਹੈ। ਦੁਨੀਆਂ ਦੇ ਕਿਰਤ ਕਾਰ ਵਿਚ ਮਨੁੱਖ ਨੂੰ ਜਿਹੋ ਜਿਹੇ ਕਰਮਾਂ ਨਾਲ ਵਾਹ ਪੈਂਦਾ ਹੈ ਉਸ ਦੇ ਅੰਦਰਲੇ ਉਹੋ ਜਿਹੇ ਸੰਸਕਾਰ ਜਾਗ ਕੇ ਬਾਹਰਲੀ ਪ੍ਰੇਰਨਾ ਨਾਲ ਤਕੜੇ ਹੋ ਕੇ ਦੂਜੇ ਧੜੇ ਦੇ ਸੰਸਕਾਰਾਂ ਨੂੰ ਨੱਪ ਲੈਂਦੇ ਹਨ।
ਗੁਰੂ ਆਪਣੀ ਬਾਣੀ ਦੀ ਰਾਹੀਂ ਮਨੁੱਖ ਨੂੰ ਪਰਮਾਤਮਾ ਦੇ ਗੁਣ ਗਾਣ ਵਿਚ ਜੋੜਦਾ ਹੈ, ਸਿਫ਼ਤਿ-ਸਾਲਾਹ ਵਿਚ ਟਿਕਾਂਦਾ ਹੈ। ਇਸ ਸਿਫ਼ਤਿ-ਸਾਲਾਹ ਨੂੰ ਧਿਆਨ ਨਾਲ ਸੁਣਨਾ ਹੀ ਪਰਮਾਤਮਾ ਵਿਚ ਸਮਾਧੀ ਲਾਉਣੀ ਹੈ। ਜਿਉਂ ਜਿਉਂ ਮਨੁੱਖ ਗੁਰੂ ਦੀ ਬਾਣੀ ਦੀ ਰਾਹੀਂ ਸਿਰਜਣਹਾਰ ਕਰਤਾਰ ਵਿਚ ਜੁੜਦਾ ਹੈ, ਤਿਊ ਤਿਉਂ ਮਨੁੱਖ ਦੇ ਅੰਦਰ ਭਲੇ ਸੰਸਕਾਰ ਜਾਗ ਕੇ ਤਕੜੇ ਹੁੰਦੇ ਹਨ ਤੇ ਮੰਦੇ ਸੰਸਕਾਰ ਕਮਜ਼ੋਰ ਹੋ ਕੇ ਮਿਟਣੇ ਸ਼ੁਰੂ ਹੋ ਜਾਂਦੇ ਹਨ। ਇਸੇ ਦਾ ਨਾਮ ਹੈ ‘ਮਨ ਨੂੰ ਮਾਰਨਾ’, ‘ਆਪਾ-ਭਾਵ ਮਿਟਾਣਾ’, ‘ਗੁਰੂ ਦੀ ਸਰਨ ਪੈਣਾ’।”
ਕਰਮਾਂ ਦੀ ਮਹੱਤਤਾ ਇਸ ਗੱਲ ਤੋਂ ਵੀ ਪਤਾ ਲੱਗਦੀ ਹੈ ਕਿਉਂਕਿ ਪਹਿਲੇ ਗੁਰੂ ਸਰੀਰ, ਗੁਰੂ ਨਾਨਕ ਸਾਹਿਬ ਦੀ, ਗੁਰੂ ਗ੍ਰੰਥ ਵਿਚ ਮੁੱਢਲੀ ਬਾਣੀ ਜਪੁ ਵਿਚ, ਕਰਮ ਖੰਡ ਵਾਲੀ ਪਉੜੀ ਦੇ ਖ਼ਤਮ ਹੋਣ ਤੇ ਨਾਨਕ ਨਾਮ ਦੀ ਛਾਪ ਵੀ ਨਹੀਂ ਹੈ ਤੇ ਨਾਂਹ ਹੀ ਪਉੜੀ ਖ਼ਤਮ ਹੋਣ ਦਾ ਅੰਕ ਹੈ। ਸਿੱਧਾ ਹੀ ਸਚਖੰਡ ਵਾਲੀ ਪਉੜੀ ਸ਼ੁਰੂ ਹੋ ਗਈ ਹੈ ਤੇ ਸਚਖੰਡ ਵਾਲੀ ਪਉੜੀ ਖ਼ਤਮ ਹੋਣ ਤੇ ਨਾਨਕ ਨਾਮ ਦੀ ਛਾਪ ਵੀ ਹੈ ਤੇ ਪਉੜੀ ਦਾ ਨੰਬਰ ਵੀ ਹੈ।
ਇਸ ਤੋਂ ਕਰਮਾਂ ਦੀ ਮਹੱਤਤਾ ਦੀ ਸਮਝ ਆਉਂਦੀ ਹੈ ਕਿ ਆਪਣੇ ਕਰਮ ਸੁਧਾਰ ਕੇ ਹੀ ਮਨੁੱਖ/ਸਿੱਖ ਬਖ਼ਸ਼ਸ਼ ਲਈ ਯੋਗ ਬਣ ਸਕਦਾ ਹੈ ਤੇ ਸਚਖੰਡ ਅਰਥਾਤ ਅਕਾਲਪੁਰਖ ਨਾਲ ਇੱਕ ਰੂਪ ਹੋਣ ਦੀ ਅਵਸਥਾ ਵਿਚ ਪਹੁੰਚ ਸਕਦਾ ਹੈ।
ਇਸ ਵਿਚਾਰ ਤੋਂ ਇਹ ਹੀ ਸਮਝ ਆਉਂਦੀ ਹੈ ਕਿ ਗੁਰੂ ਅੰਗਦ ਦੇਵ ਜੀ ਤੇ ਗੁਰੂ ਅਮਰਦਾਸ ਜੀ ਨੇ ਗੁਰੂ ਦੀ ਸ਼ਰਨ ਪੈ ਕੇ ਆਪਣੇ ਜਨਮ ਤੋਂ ਲੈ ਕੇ ਜੋ ਹਿੰਦੂ ਸੰਸਕਾਰ ਉਨ੍ਹਾਂ ਨੇ ਗ੍ਰਹਿਣ ਕੀਤੇ ਸਨ, ਉਹ ਮਿਟਾ ਦਿੱਤੇ ਤੇ ਕਿਰਪਾ ਦੇ ਪਾਤਰ ਬਣ ਗਏ ਅਰਥਾਤ ਉਨ੍ਹਾਂ ਨੇ ਆਪਣਾ ਪਿੱਛਲਾ ਜਨਮ ਮਿਟਾ ਦਿੱਤਾ ਤੇ ਗੁਰੂ ਦੇ ਘਰ ਵਿਚ ਨਵਾਂ ਜਨਮ ਲੈ ਲਿਆ। ਇਸ ਵਿਚਾਰ ਤੋਂ ਸਪੱਸ਼ਟ ਹੋ ਜਾਂਦਾ ਹੈ ਕਿ ਗੁਰਸਿੱਖੀ ਅਨੁਸਾਰ ਜਨਮ ਤੋਂ ਲੈ ਕੇ ਹੁਣ ਤੱਕ ਦਾ ਸਮਾਂ ਹੀ ਪਿੱਛਲਾ ਜਨਮ ਹੈ।
ਇਸੇ ਤਰ੍ਹਾਂ ਅਸੀਂ ਵੀ ਗੁਰਸ਼ਬਦ ਦੀ ਰੋਸ਼ਨੀ ਵਿਚ ਆਪਣੇ ਜੀਵਨ ਨੂੰ ਬਦਲਣ ਦਾ ਉਪਰਾਲਾ ਕਰ ਸਕਦੇ ਹਾਂ ਤੇ ਗੁਰੂ ਦੀ ਸ਼ਰਨ ਪੈ ਕੇ ਆਪਣੇ ਜਨਮ ਤੋਂ ਲੈ ਕੇ ਜੋ ਮੰਦੇ ਸੰਸਕਾਰ ਗ੍ਰਹਿਣ ਕੀਤੇ ਹਨ, ਉਹ ਮਿਟਾ ਕੇ ਇਸੇ ਜੀਵਨ ਵਿਚ ਗੁਰੂ ਸਾਹਿਬ ਦੇ ਘਰ ਵਿਚ ਨਵਾਂ ਜਨਮ ਲੈ ਕੇ, ਆਪਣੇ ਵਿਕਾਰਾਂ ਤੋਂ ਛੁਟਕਾਰਾ ਪਾ ਕੇ, ਸਚਿਆਰ/ਗੁਣਵਾਨ ਮਨੁੱਖ (ਗੁਰਮੁਖ) ਬਣ ਕੇ ਅਕਾਲਪੁਰਖ ਤੇ ਸ਼ਬਦ ਗੁਰੂ, ਜੋ ਕਿ ਇੱਕ ਦੂਜੇ ਦਾ ਆਤਮਿਕ ਰੂਪ ਹਨ, ਨਾਲ ਜੁੜ ਕੇ ਉੱਚੀ ਆਤਮਿਕ ਅਵਸਥਾ (ਆਤਮਿਕ ਅਡੋਲਤਾ ਤੇ ਆਤਮਿਕ ਆਨੰਦ) ਪ੍ਰਾਪਤ ਕਰ ਸਕਦੇ ਹਾਂ ਤੇ ਇਸੇ ਜੀਵਨ ਵਿਚ ਆਤਮਿਕ ਤੌਰ ਤੇ ਜੀਵਨ ਮੁਕਤ ਹੋ ਸਕਦੇ ਹਾਂ ਕਿਉਂਕਿ ਮਰ ਕੇ ਮੁਕਤ ਹੋਣਾ ਗੁਰਸਿੱਖੀ ਸਿਧਾਂਤ ਨਹੀਂ ਹੈ।
ਆਸ ਹੈ ਤੁਹਾਨੂੰ ਆਪਣੇ ਪ੍ਰਸ਼ਨ ਦਾ ਉੱਤਰ ਮਿਲ ਗਿਆ ਹੋਵੇਗਾ। ਜੇ ਤੁਹਾਡਾ ਅੱਗੇ ਕੋਈ ਸਵਾਲ ਹੋਵੇ ਤਾਂ ਤੁਹਾਡਾ ਸਵਾਗਤ ਹੈ। ਜੇਕਰ ਕੋਈ ਕੰਮੀ ਹੋਵੇ ਤਾਂ ਦੱਸਣ ਦੀ ਕ੍ਰਿਪਾਲਤਾ ਕਰਨੀ ਜੀ ਤਾਂ ਜੋ ਅੱਗੇ ਸੁਧਾਰ ਹੋ ਸਕੇ।
ਆਦਰ ਸਹਿਤ,
See lessਆਪ ਦਾ ਵੀਰ
Amritvela
ਸਤਿਕਾਰ ਯੋਗ ਵੀਰ ਜੀ/ਭੈਣ ਜੀ, ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਹਿ।। ਤੁਹਾਡੇ ਅੰਮ੍ਰਿਤ ਵੇਲੇ ਬਾਰੇ ਸਵਾਲ ਦੇ ਜਵਾਬ ਵਿਚ ਦਾਸ ਕਹਿਣਾ ਚਾਹੁੰਦਾ ਹੈ ਕਿ ਅੰਮ੍ਰਿਤ ਵੇਲੇ ਦੀ ਆਪਣੀ ਮਹੱਤਤਾ ਹੈ ਕਿਉਂਕਿ ਉਸ ਵਕਤ ਸਾਰੇ ਪਾਸੇ ਸ਼ਾਂਤੀ ਹੁੰਦੀ ਹੈ। ਪਰ ਤੀਜੇ ਗੁਰੂ ਸਰੀਰ, ਗੁਰੂ ਅਮਰਦਾਸ ਜੀ ਦੀ ਗੁਰੂ ਗ੍ਰੰਥ ਸਾਹਿਬ ਦੇ ਪੰਨਾ 35 ਤੇ ਦਿੱਤੀ ਸਿੱਖਿਆ ਨੂੰ ਵੀ ਪੱRead more
ਸਤਿਕਾਰ ਯੋਗ ਵੀਰ ਜੀ/ਭੈਣ ਜੀ,
ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਹਿ।।
ਤੁਹਾਡੇ ਅੰਮ੍ਰਿਤ ਵੇਲੇ ਬਾਰੇ ਸਵਾਲ ਦੇ ਜਵਾਬ ਵਿਚ ਦਾਸ ਕਹਿਣਾ ਚਾਹੁੰਦਾ ਹੈ ਕਿ ਅੰਮ੍ਰਿਤ ਵੇਲੇ ਦੀ ਆਪਣੀ ਮਹੱਤਤਾ ਹੈ ਕਿਉਂਕਿ ਉਸ ਵਕਤ ਸਾਰੇ ਪਾਸੇ ਸ਼ਾਂਤੀ ਹੁੰਦੀ ਹੈ।
ਪਰ ਤੀਜੇ ਗੁਰੂ ਸਰੀਰ, ਗੁਰੂ ਅਮਰਦਾਸ ਜੀ ਦੀ ਗੁਰੂ ਗ੍ਰੰਥ ਸਾਹਿਬ ਦੇ ਪੰਨਾ 35 ਤੇ ਦਿੱਤੀ ਸਿੱਖਿਆ ਨੂੰ ਵੀ ਪੱਲੇ ਬੰਨ੍ਹਣ ਦੀ ਲੋੜ ਹੈ। ਸਨਿਮਰਤਾ ਸਹਿਤ ਬੇਨਤੀ ਹੈ ਕਿ ਹੇਠ ਲਿੱਖੀ ਤੁੱਕ ਦਾ ਮੂਲ ਪਾਠ ਤੇ ਅਰਥ ਪੜ੍ਹਨਾ ਤੇ ਵਿਚਾਰਨਾ ਜੀ।
ਗੱਲ ਕਿਸੇ ਖਾਸ ਸਮੇਂ ਦੀ ਨਹੀਂ ਹੈ, ਗੱਲ ਤਾਂ ਪਰਮਾਤਮਾ/ਅਕਾਲਪੁਰਖ ਨੂੰ ਹਰ ਸਮੇਂ ਆਪਣੇ ਮਨ ਵਿਚ ਵਸਾਉਣ ਦੀ ਹੈ ਤੇ ਰਜ਼ਾ ਵਿਚ ਰਹਿਣ ਤੇ ਗੁਰੂ ਉਪਦੇਸ਼ ਤੇ ਚੱਲ ਕੇ ਆਪਣੇ ਜੀਵਨ ਨੂੰ ਬਦਲਣ ਦੀ ਹੈ, ਤਾਂ ਜੋ ਔਗੁਣਾਂ/ਵਿਕਾਰਾਂ ਕੋਲੋਂ ਛੁਟਕਾਰਾ ਮਿਲ ਜਾਵੇ ਤੇ ਮਨੁੱਖ/ਸਿੱਖ ਇਸ ਜੀਵਨ ਵਿਚ ਹੀ ਆਤਮਿਕ ਤੌਰ ਤੇ ਮੁਕਤ ਹੋ ਜਾਵੇ।
ਹੇਠਾਂ ਦਿੱਤੇ ਲਿੰਕ ਤੇ ਕਲਿੱਕ ਕਰ ਕੇ ਅੰਮ੍ਰਿਤ ਵੇਲੇ ਦੇ ਵਿਸ਼ੇ ਤੇ ਇੱਕ ਬਹੁਤ ਸੁੰਦਰ ਲੇਖ ਨੂੰ ਪੜ੍ਹਨ ਦੀ ਕ੍ਰਿਪਾਲਤਾ ਕਰਨੀ ਜੀ:-
https://www.sikhmarg.com/2017/1015-amrit-vela.html
ਆਦਰ ਸਹਿਤ,
ਆਪ ਦਾ ਵੀਰ
———————
ਸਿਰੀਰਾਗੁ ਮਹਲਾ ੩ ॥ ਜੇ ਵੇਲਾ ਵਖਤੁ ਵੀਚਾਰੀਐ ਤਾ ਕਿਤੁ ਵੇਲਾ ਭਗਤਿ ਹੋਇ ॥ ਅਨਦਿਨੁ ਨਾਮੇ ਰਤਿਆ ਸਚੇ ਸਚੀ ਸੋਇ ॥ ਇਕੁ ਤਿਲੁ ਪਿਆਰਾ ਵਿਸਰੈ ਭਗਤਿ ਕਿਨੇਹੀ ਹੋਇ ॥ ਮਨੁ ਤਨੁ ਸੀਤਲੁ ਸਾਚ ਸਿਉ ਸਾਸੁ ਨ ਬਿਰਥਾ ਕੋਇ ॥੧॥ ਮੇਰੇ ਮਨ ਹਰਿ ਕਾ ਨਾਮੁ ਧਿਆਇ ॥ ਸਾਚੀ ਭਗਤਿ ਤਾ ਥੀਐ ਜਾ ਹਰਿ ਵਸੈ ਮਨਿ ਆਇ ॥੧॥ ਰਹਾਉ ॥ (ਪੰਨਾ 35)
ਅਰਥ: ਜੇ (ਭਗਤੀ ਕਰਨ ਵਾਸਤੇ) ਕੋਈ ਖ਼ਾਸ ਵੇਲਾ ਕੋਈ ਖ਼ਾਸ ਵਕਤ ਨਿਯਤ ਕਰਨਾ ਵਿਚਾਰਦੇ ਰਹੀਏ, ਤਾਂ ਕਿਸੇ ਵੇਲੇ ਭੀ ਭਗਤੀ ਨਹੀਂ ਹੋ ਸਕਦੀ। ਹਰ ਵੇਲੇ ਹੀ ਪਰਮਾਤਮਾ ਦੇ ਨਾਮ-ਰੰਗ ਵਿਚ ਰੰਗੇ ਰਿਹਾਂ ਸਦਾ-ਥਿਰ ਪ੍ਰਭੂ ਦਾ ਰੂਪ ਹੋ ਜਾਈਦਾ ਹੈ ਤੇ ਸਦਾ-ਥਿਰ ਰਹਿਣ ਵਾਲੀ ਸੋਭਾ ਮਿਲਦੀ ਹੈ। ਉਹ ਕਾਹਦੀ ਭਗਤੀ ਹੋਈ ਜੇ ਇਕ ਖਿਨ ਭਰ ਭੀ ਪਿਆਰਾ ਪਰਮਾਤਮਾ ਵਿੱਸਰ ਜਾਏ? ਜੇ ਇਕ ਸਾਹ ਭੀ ਪਰਮਾਤਮਾ ਦੀ ਯਾਦ ਤੋਂ ਖ਼ਾਲੀ ਨਾਹ ਜਾਏ ਤਾਂ ਸਦਾ-ਥਿਰ ਪ੍ਰਭੂ ਦੇ ਨਾਲ ਜੁੜਿਆਂ ਮਨ ਸ਼ਾਂਤ ਹੋ ਜਾਂਦਾ ਹੈ, ਸਰੀਰ (ਭੀ) ਸ਼ਾਂਤ ਹੋ ਜਾਂਦਾ ਹੈ।1।
ਹੇ ਮੇਰੇ ਮਨ! ਪਰਮਾਤਮਾ ਦਾ ਨਾਮ ਸਿਮਰ। ਸਦਾ-ਥਿਰ ਰਹਿਣ ਵਾਲੀ ਪ੍ਰਭੂ-ਭਗਤੀ ਤਦੋਂ ਹੀ ਹੋ ਸਕਦੀ ਹੈ ਜਦੋਂ (ਸਿਮਰਨ ਦੀ ਬਰਕਤਿ ਨਾਲ) ਪਰਮਾਤਮਾ ਮਨੁੱਖ ਦੇ ਮਨ ਵਿਚ ਆ ਵੱਸੇ।1। ਰਹਾਉ।
See lessShould Sikhs go to a Medium to get answers from loved ones who have died?
Sikhi doesn't not subscribe to such claims of individuals. One is expected to remain in Akalpurakh's Hukam all the life. As per teachings of Guru Granth Sahib, on physical death of a person, the five elements of which the body is made off, merge with the five elements and the soul merges with AkalpuRead more
Sikhi doesn’t not subscribe to such claims of individuals. One is expected to remain in Akalpurakh’s Hukam all the life.
As per teachings of Guru Granth Sahib, on physical death of a person, the five elements of which the body is made off, merge with the five elements and the soul merges with Akalpurakh. What happens to the soul after that, no one knows. Hence nothing is left.
Therefore, there is no scope for any contact whatsoever, with the loved ones, after their departure.
See lessDoes Einstein's quote, "Time and space are not conditions in which we live, but modes by which we think," imply that we don't physically inhabit time and space, but perceive them differently based on size? For instance, smaller beings perceive time faster, while larger ones perceive it slower? And is space infinite, expanding even beyond our perception? Is this the illusion (Brahm) mentioned in Gurbani?
ਸਤਿਕਾਰ ਯੋਗ ਸੁਖ ਜੀ, ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਹਿ।। ਤੁਹਾਡੇ ਪ੍ਰਸ਼ਨ ਦੇ ਉੱਤਰ ਵਿਚ ਦਾਸ ਕਹਿਣਾ ਚਾਹੁੰਦਾ ਹੈ ਕਿ ਸ੍ਰਿਸ਼ਟੀ ਬਾਰੇ ਮਨੁੱਖ ਦਾ ਗਿਆਨ ਬਹੁਤ ਹੀ ਥੋੜ੍ਹਾ ਹੈ। ਪਹਿਲੇ ਗੁਰੂ ਸਰੀਰ ਗੁਰੂ ਨਾਨਕ ਸਾਹਿਬ ਅਨੁਸਾਰ ਅਕਾਲਪੁਰਖ ਦੀ ਰਚਨਾ ਬੇਅੰਤ ਹੈ । ਧਰਤੀਆਂ, ਨਖੱਤਰਾਂ, ਸੂਰਜਾਂ, ਤਾਰਿਆਂ ਆਕਾਸ਼ਾਂ ਪਾਤਾਲਾਂ ਦੀ ਗਿਣਤੀ ਦਾ ਕੋਈ ਹਿਸਾਬ ਨਹRead more
ਸਤਿਕਾਰ ਯੋਗ ਸੁਖ ਜੀ,
ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਹਿ।।
ਤੁਹਾਡੇ ਪ੍ਰਸ਼ਨ ਦੇ ਉੱਤਰ ਵਿਚ ਦਾਸ ਕਹਿਣਾ ਚਾਹੁੰਦਾ ਹੈ ਕਿ ਸ੍ਰਿਸ਼ਟੀ ਬਾਰੇ ਮਨੁੱਖ ਦਾ ਗਿਆਨ ਬਹੁਤ ਹੀ ਥੋੜ੍ਹਾ ਹੈ। ਪਹਿਲੇ ਗੁਰੂ ਸਰੀਰ ਗੁਰੂ ਨਾਨਕ ਸਾਹਿਬ ਅਨੁਸਾਰ ਅਕਾਲਪੁਰਖ ਦੀ ਰਚਨਾ ਬੇਅੰਤ ਹੈ । ਧਰਤੀਆਂ, ਨਖੱਤਰਾਂ, ਸੂਰਜਾਂ, ਤਾਰਿਆਂ ਆਕਾਸ਼ਾਂ ਪਾਤਾਲਾਂ ਦੀ ਗਿਣਤੀ ਦਾ ਕੋਈ ਹਿਸਾਬ ਨਹੀ ਲਗਾ ਸਕਦਾ । ਆਪਣੀ ਰਚਨਾ ਬਾਰੇ ਉਹ ਕਰਤਾ ਪੁਰਖ ਆਪ ਹੀ ਜਾਣਦਾ ਹੈ। ਗੁਰੂ ਗ੍ਰੰਥ ਸਾਹਿਬ ਦੀ ਮੁੱਢਲੀ ਬਾਣੀ ਜਪੁ ਵਿਚ ਗੁਰੂ ਸਾਹਿਬ ਫੁਰਮਾਉਂਦੇ ਹਨ:
ਪਾਤਾਲਾ ਪਾਤਾਲ ਲਖ ਆਗਾਸਾ ਆਗਾਸ॥ ਓੜਕ ਓੜਕ ਭਾਲਿ ਥਕੇ ਵੇਦ ਕਹਨਿ ਇਕ ਵਾਤ॥ ਪੰਨਾ 5) ਅਰਥਾਤ: (ਸਾਰੇ) ਵੇਦ ਇੱਕ = ਜ਼ਬਾਨ ਹੋ ਕੇ ਆਖਦੇ ਹਨ, “ਪਾਤਾਲਾਂ ਦੇ ਹੇਠ ਹੋਰ ਲੱਖਾਂ ਪਾਤਾਲ ਹਨ ਅਤੇ ਆਕਾਸ਼ਾਂ ਦੇ ਉੱਤੇ ਹੋਰ ਲੱਖਾਂ ਆਕਾਸ਼ ਹਨ, (ਬੇਅੰਤ ਰਿਸ਼ੀ ਮੁਨੀ ਇਹਨਾਂ ਦੇ) ਅਖ਼ੀਰਲੇ ਬੰਨਿਆਂ ਦੀ ਭਾਲ ਕਰਕੇ ਥੱਕ ਗਏ ਹਨ, (ਪਰ ਲੱਭ ਨਹੀਂ ਸਕੇ)।
ਸਹਸ ਅਠਾਰਹ ਕਹਨਿ ਕਤੇਬਾ ਅਸੁਲੂ ਇਕੁ ਧਾਤੁ ॥ ਲੇਖਾ ਹੋਇ ਤ ਲਿਖੀਐ ਲੇਖੈ ਹੋਇ ਵਿਣਾਸੁ॥ (ਪੰਨਾ 5) ਅਰਥਾਤ: (ਮੁਸਲਮਾਨ ਤੇ ਈਸਾਈ ਆਦਿਕ ਦੀਆਂ ਚਾਰੇ) ਕਤੇਬਾਂ ਆਖਦੀਆਂ ਹਨ, “ਕੁੱਲ ਅਠਾਰਹ ਹਜ਼ਾਰ ਆਲਮ ਹਨ, ਜਿਨ੍ਹਾਂ ਦਾ ਮੁੱਢ ਇਕ ਅਕਾਲ ਪੁਰਖ ਹੈ”। (ਪਰ ਸੱਚੀ ਗੱਲ ਤਾਂ ਇਹ ਹੈ ਕਿ ਸ਼ਬਦ) ‘ਹਜ਼ਾਰਾਂ’ ਤੇ ‘ਲੱਖਾਂ’ ਭੀ ਕੁਦਰਤ ਦੀ ਗਿਣਤੀ ਵਿਚ ਵਰਤੇ ਨਹੀਂ ਜਾ ਸਕਦੇ, ਅਕਾਲ ਪੁਰਖ ਦੀ ਕੁਦਰਤ ਦਾ) ਲੇਖਾ ਤਦੋਂ ਹੀ ਲਿੱਖ ਸਕੀਦਾ ਹੈ, ਜੇ ਲੇਖਾ ਹੋ ਹੀ ਸਕੇ, (ਇਹ ਲੇਖਾ ਤਾਂ ਹੋ ਹੀ ਨਹੀਂ ਸਕਦਾ, ਲੇਖਾ ਕਰਦਿਆਂ ਕਰਦਿਆਂ) ਲੇਖੇ ਦਾ ਹੀ ਖ਼ਾਤਮਾ ਹੋ ਜਾਂਦਾ ਹੈ (ਗਿਣਤੀ ਦੇ ਹਿੰਦਸੇ ਹੀ ਮੁੱਕ ਜਾਂਦੇ ਹਨ)।
ਨਾਨਕ ਵਡਾ ਆਖੀਐ ਆਪੇ ਜਾਣੈ ਆਪੁ ॥੨੨॥ (ਪੰਨਾ 5) ਅਰਥਾਤ: ਹੇ ਨਾਨਕ! ਜਿਸ ਅਕਾਲ ਪੁਰਖ ਨੂੰ (ਸਾਰੇ ਜਗਤ ਵਿਚ) ਵੱਡਾ ਆਖਿਆ ਜਾ ਰਿਹਾ ਹੈ, ਉਹ ਆਪ ਹੀ ਆਪਣੇ ਆਪ ਨੂੰ ਜਾਣਦਾ ਹੈ (ਉਹ ਆਪਣੀ ਵਡਿਆਈ ਆਪ ਹੀ ਜਾਣਦਾ ਹੈ। 22।
ਆਸ ਹੈ ਕਿ ਤੁਹਾਨੂੰ ਆਪਣੇ ਪ੍ਰਸ਼ਨ ਦਾ ਉੱਤਰ ਮਿਲ ਗਿਆ ਹੋਵੇਗਾ। ਜੇ ਤੁਹਾਡਾ ਅੱਗੇ ਕੋਈ ਪ੍ਰਸ਼ਨ ਹੋਵੇ ਤਾਂ ਤੁਹਾਡਾ ਸਵਾਗਤ ਹੈ। ਜੇਕਰ ਕੋਈ ਕੰਮੀ ਹੋਵੇ ਤਾਂ ਦੱਸਣ ਦੀ ਕ੍ਰਿਪਾਲਤਾ ਕਰਨੀ ਜੀ ਤਾਂ ਜੋ ਅੱਗੇ ਸੁਧਾਰ ਹੋ ਸਕੇ।
ਆਦਰ ਸਹਿਤ,
See lessਆਪ ਦਾ ਵੀਰ
Could you summarize Sikhism briefly?
Respected Brother/Sister, Waheguru ji ka Khalsa, Waheguru ji ki Fateh! In response to your question, the undersigned wants to brief you about Sikhism as under:- 1. "Sikh" is a "Seeker of Truth" and "Sikhism" stands for:- (i) Oneness of Humanity; (ii) No discrimination owing to gender, race, caste, cRead more
Respected Brother/Sister,
Waheguru ji ka Khalsa, Waheguru ji ki Fateh!
In response to your question, the undersigned wants to brief you about Sikhism as under:-
1. “Sikh” is a “Seeker of Truth” and “Sikhism” stands for:-
(i) Oneness of Humanity;
(ii) No discrimination owing to gender, race, caste, creed, or color;
(iii) No empty rituals & worthless religious practices;
(iv) No life after death theories. Rather, it stands for salvation/emancipation, during the life time on getting rid of vices.
2. Further, Sikhism:-
(i) teaches a Sikh to live his life in the present, as per Hukam of Akalpurakh and teachings of ever living Guru, Sri Guru Granth Sahib;
(ii) expects a Sikh to earn an honest living, remain connected with Akalpurakh all the time and share his honest earning with poor and needy;
(iii) expects a Sikh to be compassionate, kind, tolerant and is to love all i e. he is to reach the mental state of seeing Akalpurakh in everyone and hence having friends only and no enemies;
(iv) expects a Sikh to serve the humanity, without any distinction of caste, creed and religion.
3. Guru Granth Sahib teaches a person/Sikh to get rid of vices, become a righteous/virtuous person. The goal of becoming a righteous (Sachiara)/virtuous person was laid down by the First Guru Person Guru Nanak Sahib, in the first Pauri (stanza) of Jap Baani itself, when he said:-
Kiv Sachiara hoiey, Kiv Kude Tute Pal,
Hukam Rajai Chalna, Nanak likhya Naal.
ਕਿਵ ਸਚਿਆਰਾ ਹੋਈਐ ਕਿਵ ਕੂੜੈ ਤੁਟੈ ਪਾਲਿ ॥ ਹੁਕਮਿ ਰਜਾਈ ਚਲਣਾ ਨਾਨਕ ਲਿਖਿਆ ਨਾਲਿ ॥੧॥
4. Once a person/Sikh achieves the goal of becoming a righteous/virtuous person and becomes one with Akalpurakh and Shabad Guru, who are spiritually embodiment of each other, he will live a disciplined life and achieve the stage of spiritual equipoise and spiritual bliss. The main goal is to achieve spiritual emancipation/salvation (enlightenment) in this life itself since there is no concept of salvation/emancipation, after death in Sikhism.
5. Imbibing the above teachings, of Guru Granth Sahib, is what is called Sikhi.
6. Hope it helps. If you have any further questions, please do ask. If you find any deficiencies, please point out the same, for improvement in future.
Regards,
See lessYour Brother