You must login to ask a question.
You must login to ask a question.
Please briefly explain why you feel this question should be reported.
Please briefly explain why you feel this answer should be reported.
Please briefly explain why you feel this user should be reported.
What is the history of Sikh JAKARA?
Respected Ashwani Sharma ji, Waheguru ji ka Khalsa, Waheguru ji ki Fateh! In response to your question about the history of Jaikaarra, the undersigned will like to inform you first that the word Jaikaarra (ਜੈਕਾਰਾ) appears in Gurbani also in two places. The relevant Stanzas and their meanings are givRead more
Respected Ashwani Sharma ji,
Waheguru ji ka Khalsa, Waheguru ji ki Fateh!
In response to your question about the history of Jaikaarra, the undersigned will like to inform you first that the word Jaikaarra (ਜੈਕਾਰਾ) appears in Gurbani also in two places. The relevant Stanzas and their meanings are given below.
In both the Stanzas, the meaning of Jaikaarra is praise of the Akalpurakh and Shabad Guru, who are embodiment of each other.
As per Sikh History, the Sikh Jaikaarra, Bole So Nihaal! Sat Sri Akaal! (ਬੋਲ਼ੇ ਸੋ ਨਿਹਾਲ, ਸਤਿ ਸ੍ਰੀ ਆਕਾਲ!), is what is called the Sikh War Cry. This War Cry, the Khalsa used to call in times of war but war is not always the blood spilling fight, on the battlefields only, war is also against injustice and for the rights of the downtrodden, even in peace time. As per teachings of Guru Granth Sahib, the Khalsa, stands ever ready to fight daily, anywhere and everywhere for protection of these rights.
This Jaikaarra also announces that the Khalsa never fights to conquer territories or for getting rich, with plunder of others. The Khalsa is never to trample or rob others of their rights. This Jaikaarra tells proudly of the Khalsa commitment, for justice and human rights. The Khalsa is also committed to uphold the Gurbani’s teaching that ‘Truth must Prevail’.
Hope this helps. If you have any further questions, please do ask. If you find any deficiencies, please point out the same, for improvement in future.
Regards,
Your Brother
————————-
ਗੁਰਿ ਕੀਨੋ ਮੁਕਤਿ ਦੁਆਰਾ ॥ ਸਭ ਸ੍ਰਿਸਟਿ ਕਰੈ ਜੈਕਾਰਾ ॥ ਨਾਨਕ ਪ੍ਰਭੁ ਮੇਰੈ ਸਾਥੇ ॥ ਜਨਮ ਮਰਣ ਭੈ ਲਾਥੇ ॥੪॥੨॥੫੨॥ {ਪੰਨਾ 621}
ਪਦ ਅਰਥ: ਜੈਕਾਰਾ = ਸੋਭਾ।
ਅਰਥ: ਹੇ ਭਾਈ! ਗੁਰੂ ਨੇ (ਹਰਿ-ਨਾਮ ਸਿਮਰਨ ਦਾ ਇਕ ਐਸਾ) ਦਰਵਾਜ਼ਾ ਤਿਆਰ ਕਰ ਦਿੱਤਾ ਹੈ (ਜੋ ਵਿਕਾਰਾਂ ਤੋਂ ਖ਼ਲਾਸੀ (ਕਰਾ ਦੇਂਦਾ ਹੈ) । (ਗੁਰੂ ਦੀ ਇਸ ਦਾਤਿ ਦੇ ਕਾਰਨ) ਸਾਰੀ ਸ੍ਰਿਸ਼ਟੀ (ਗੁਰੂ ਦੀ) ਸੋਭਾ ਕਰਦੀ ਹੈ। ਹੇ ਨਾਨਕ! ਆਖ-ਗੁਰੂ ਦੀ ਕਿਰਪਾ ਨਾਲ ਹਰਿ-ਨਾਮ ਹਿਰਦੇ ਵਿਚ ਵਸਾਇਆਂ) ਪਰਮਾਤਮਾ ਮੇਰੇ ਅੰਗ-ਸੰਗ (ਵੱਸਦਾ ਪ੍ਰਤੀਤ ਹੋ ਰਿਹਾ ਹੈ) ਮੇਰੇ ਜਨਮ ਮਰਨ ਦੇ ਸਾਰੇ ਡਰ ਲਹਿ ਗਏ ਹਨ।੪।੨।੫੨।
——————
ਜਿਸ ਕਾ ਕਾਰਜੁ ਤਿਨ ਹੀ ਕੀਆ ਮਾਣਸੁ ਕਿਆ ਵੇਚਾਰਾ ਰਾਮ ॥ ਭਗਤ ਸੋਹਨਿ ਹਰਿ ਕੇ ਗੁਣ ਗਾਵਹਿ ਸਦਾ ਕਰਹਿ ਜੈਕਾਰਾ ਰਾਮ ॥ ਗੁਣ ਗਾਇ ਗੋਬਿੰਦ ਅਨਦ ਉਪਜੇ ਸਾਧਸੰਗਤਿ ਸੰਗਿ ਬਨੀ ॥ ਜਿਨਿ ਉਦਮੁ ਕੀਆ ਤਾਲ ਕੇਰਾ ਤਿਸ ਕੀ ਉਪਮਾ ਕਿਆ ਗਨੀ ॥ ਅਠਸਠਿ ਤੀਰਥ ਪੁੰਨ ਕਿਰਿਆ ਮਹਾ ਨਿਰਮਲ ਚਾਰਾ ॥ ਪਤਿਤ ਪਾਵਨੁ ਬਿਰਦੁ ਸੁਆਮੀ ਨਾਨਕ ਸਬਦ ਅਧਾਰਾ ॥੩॥ {ਪੰਨਾ 784}
ਪਦ ਅਰਥ: ਜੈਕਾਰਾ = (ਪਰਮਾਤਮਾ ਦੀ) ਸਿਫ਼ਤਿ-ਸਾਲਾਹ।
ਅਰਥ: ਹੇ ਭਾਈ! ਸੰਤ ਜਨਾਂ ਨੂੰ ਆਪਣੇ ਚਰਨਾਂ ਨਾਲ ਜੋੜਨਾ-ਇਹ) ਕੰਮ ਜਿਸ (ਪਰਮਾਤਮਾ) ਦਾ (ਆਪਣਾ) ਹੈ, ਉਸ ਨੇ ਹੀ (ਸਦਾ ਇਹ ਕੰਮ) ਕੀਤਾ ਹੈ, ਇਹ ਕੰਮ ਕਰਨ ਲਈ) ਮਨੁੱਖ ਦੀ ਕੋਈ ਸਮਰਥਾ ਨਹੀਂ। (ਉਸੇ ਦੀ ਮਿਹਰ ਨਾਲ ਉਸ ਦੇ) ਭਗਤ (ਉਸ) ਹਰੀ ਦੇ ਗੁਣ ਗਾਂਦੇ ਰਹਿੰਦੇ ਹਨ, ਸਦਾ ਸਿਫ਼ਤਿ-ਸਾਲਾਹ ਕਰਦੇ ਰਹਿੰਦੇ ਹਨ, ਅਤੇ ਸੋਹਣੇ ਆਤਮਕ ਜੀਵਨ ਵਾਲੇ ਬਣਦੇ ਜਾਂਦੇ ਹਨ। ਪਰਮਾਤਮਾ ਦੇ ਗੁਣ ਗਾ ਗਾ ਕੇ (ਉਹਨਾਂ ਦੇ ਅੰਦਰ ਆਤਮਕ) ਆਨੰਦ (ਦੇ ਹੁਲਾਰੇ) ਪੈਦਾ ਹੁੰਦੇ ਰਹਿੰਦੇ ਹਨ, ਸਾਧ ਸੰਗਤਿ ਵਿਚ (ਟਿਕ ਕੇ ਪਰਮਾਤਮਾ) ਨਾਲ (ਉਹਨਾਂ ਦੀ ਪ੍ਰੀਤ) ਬਣੀ ਰਹਿੰਦੀ ਹੈ। ਹੇ ਭਾਈ! ਜਿਸ (ਪਰਮਾਤਮਾ) ਨੇ (ਸੰਤ ਜਨਾਂ ਦੇ ਹਿਰਦੇ-) ਤਾਲ (ਵਿਚ ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਭਰਨ) ਦਾ ਉੱਦਮ (ਸਦਾ) ਕੀਤਾ ਹੈ, ਮੈਂ ਉਸ ਦੀ ਕੋਈ ਵਡਿਆਈ ਬਿਆਨ ਕਰਨ ਜੋਗਾ ਨਹੀਂ ਹਾਂ।
See lessਹੇ ਭਾਈ! ਆਤਮਕ ਜੀਵਨ ਦੇਣ ਵਾਲੇ ਨਾਮ-ਜਲ ਨਾਮ ਭਰਪੂਰ ਇਸ ਸੰਤ-ਹਿਰਦੇ ਵਿਚ ਹੀ) ਅਠਾਹਠ ਤੀਰਥ ਆ ਜਾਂਦੇ ਹਨ, ਵੱਡੇ ਵੱਡੇ ਪਵਿੱਤਰ ਤੇ ਸੁੰਦਰ ਪੁੰਨ-ਕਰਮ ਆ ਜਾਂਦੇ ਹਨ। ਹੇ ਨਾਨਕ! ਗੁਰੂ ਦੇ ਸ਼ਬਦ ਦਾ ਆਸਰਾ (ਦੇ ਕੇ) ਵੱਡੇ ਵੱਡੇ ਵਿਕਾਰੀਆਂ ਨੂੰ ਪਵਿੱਤਰ ਕਰ ਦੇਣਾ-ਮਾਲਕ-ਪ੍ਰਭੂ ਦਾ ਇਹ ਮੁੱਢ-ਕਦੀਮਾਂ ਦਾ ਸੁਭਾਉ ਤੁਰਿਆ ਆ ਰਿਹਾ ਹੈ।੩।
What does staying in a state of chardi kala mean to you, and what strategies do you employ to maintain it during difficult times, negative thinking, and life’s stresses?
ਸਤਿਕਾਰ ਯੋਗ ਹਰਰਾਜ ਜੀ, ਵਾਹਿਗੁਰੂ ਜੀ ਕਾ ਖ਼ਾਲਸਾ ਵਾਹਿਗੁਰੂ ਜੀ ਕੀ ਫ਼ਤਹਿ।। ਤੁਹਾਡੇ ਸਵਾਲ ਦੇ ਜਵਾਬ ਵਿਚ ਦਾਸ ਆਪਣੀ ਸਮਝ ਅਨੁਸਾਰ ਕਹਿਣਾ ਚਾਹੁੰਦਾ ਹੈ ਕਿ ਹਮੇਸ਼ਾਂ ਚੜ੍ਹਦੀ ਕਲ੍ਹਾ ਵਿਚ ਰਹਿਣ ਲਈ ਇੱਕੋ ਕਾਰਜ ਨੀਤੀ (strategy) ਹੈ ਕਿ ਸਿੱਖ/ਮਨੁੱਖ ਪੂਰੇ ਗੁਰੂ ਦੀ ਉਪਦੇਸ਼ ਸੁਣੇ ਤੇ ਅਕਾਲਪੁਰਖ ਨੂੰ ਆਪਣੇ ਨਾਲ ਜਾਣੇ। ਪੰਜਵੇਂ ਗੁਰੂ ਸਰੀਰ, ਗੁਰੂ ਅਰਜਨ ਸਾਹਿਬ, ਸੁਖRead more
ਸਤਿਕਾਰ ਯੋਗ ਹਰਰਾਜ ਜੀ,
ਵਾਹਿਗੁਰੂ ਜੀ ਕਾ ਖ਼ਾਲਸਾ ਵਾਹਿਗੁਰੂ ਜੀ ਕੀ ਫ਼ਤਹਿ।।
ਤੁਹਾਡੇ ਸਵਾਲ ਦੇ ਜਵਾਬ ਵਿਚ ਦਾਸ ਆਪਣੀ ਸਮਝ ਅਨੁਸਾਰ ਕਹਿਣਾ ਚਾਹੁੰਦਾ ਹੈ ਕਿ ਹਮੇਸ਼ਾਂ ਚੜ੍ਹਦੀ ਕਲ੍ਹਾ ਵਿਚ ਰਹਿਣ ਲਈ ਇੱਕੋ ਕਾਰਜ ਨੀਤੀ (strategy) ਹੈ ਕਿ ਸਿੱਖ/ਮਨੁੱਖ ਪੂਰੇ ਗੁਰੂ ਦੀ ਉਪਦੇਸ਼ ਸੁਣੇ ਤੇ ਅਕਾਲਪੁਰਖ ਨੂੰ ਆਪਣੇ ਨਾਲ ਜਾਣੇ। ਪੰਜਵੇਂ ਗੁਰੂ ਸਰੀਰ, ਗੁਰੂ ਅਰਜਨ ਸਾਹਿਬ, ਸੁਖਮਨੀ ਸਾਹਿਬ ਵਿਚ ਸਿੱਖਿਆ ਦੇਂਦੇ ਹਨ :-
ਅਸਟਪਦੀ ॥ ਪੂਰੇ ਗੁਰ ਕਾ ਸੁਨਿ ਉਪਦੇਸੁ ॥ ਪਾਰਬ੍ਰਹਮੁ ਨਿਕਟਿ ਕਰਿ ਪੇਖੁ ॥ ਸਾਸਿ ਸਾਸਿ ਸਿਮਰਹੁ ਗੋਬਿੰਦ ॥ ਮਨ ਅੰਤਰ ਕੀ ਉਤਰੈ ਚਿੰਦ ॥ ਆਸ ਅਨਿਤ ਤਿਆਗਹੁ ਤਰੰਗ ॥ ਸੰਤ ਜਨਾ ਕੀ ਧੂਰਿ ਮਨ ਮੰਗ ॥ ਆਪੁ ਛੋਡਿ ਬੇਨਤੀ ਕਰਹੁ ॥ ਸਾਧਸੰਗਿ ਅਗਨਿ ਸਾਗਰੁ ਤਰਹੁ ॥ ਹਰਿ ਧਨ ਕੇ ਭਰਿ ਲੇਹੁ ਭੰਡਾਰ ॥ ਨਾਨਕ ਗੁਰ ਪੂਰੇ ਨਮਸਕਾਰ ॥੧॥ {ਪੰਨਾ 295}
ਅਰਥ: (ਹੇ ਮਨ!) ਪੂਰੇ ਸਤਿਗੁਰੂ ਦੀ ਸਿੱਖਿਆ ਸੁਣ, ਤੇ, ਅਕਾਲ ਪੁਰਖ ਨੂੰ (ਹਰ ਥਾਂ) ਨੇੜੇ ਜਾਣ ਕੇ ਵੇਖ।
(ਹੇ ਭਾਈ!) ਦੰਮ-ਬ-ਦੰਮ ਪ੍ਰਭੂ ਨੂੰ ਯਾਦ ਕਰ, (ਤਾਂ ਜੁ) ਤੇਰੇ ਮਨ ਦੇ ਅੰਦਰ ਦੀ ਚਿੰਤਾ ਮਿਟ ਜਾਏ।
ਹੇ ਮਨ! ਨਿੱਤ ਨਾਹ ਰਹਿਣ ਵਾਲੀਆਂ (ਚੀਜ਼ਾਂ ਦੀਆਂ) ਆਸਾਂ ਦੀਆਂ ਲਹਰਾਂ ਛੱਡ ਦੇਹ, ਅਤੇ ਸੰਤ ਜਨਾਂ ਦੇ ਪੈਰਾਂ ਦੀ ਖ਼ਾਕ ਮੰਗ।
(ਹੇ ਭਾਈ!) ਆਪਾ-ਭਾਵ ਛੱਡ ਕੇ (ਪ੍ਰਭੂ ਦੇ ਅੱਗੇ) ਅਰਦਾਸ ਕਰ, (ਤੇ ਇਸ ਤਰ੍ਹਾਂ) ਸਾਧ ਸੰਗਤਿ ਵਿਚ (ਰਹਿ ਕੇ) (ਵਿਕਾਰਾਂ ਦੀ) ਅੱਗ ਦੇ ਸਮੁੰਦਰ ਤੋਂ ਪਾਰ ਲੰਘ।
ਹੇ ਨਾਨਕ! ਪ੍ਰਭੂ-ਨਾਮ-ਰੂਪੀ ਧਨ ਦੇ ਖ਼ਜ਼ਾਨੇ ਭਰ ਲੈ ਅਤੇ ਪੂਰੇ ਸਤਿਗੁਰੂ ਨੂੰ ਨਮਸਕਾਰ ਕਰ।1।
ਸਿੱਖ/ਮਨੁੱਖ ਨੇ ਗੁਰੂ ਸਾਹਿਬ ਦੀ ਸਿੱਖਿਆ ਨੂੰ ਪਲ੍ਹੇ ਬੰਨਣਾ ਤੇ ਵਿਕਾਰ ਛੱਡਣੇ ਹਨ। ਸੋਚਣ ਵਾਲੀ ਗੱਲ ਇਹ ਹੈ ਕਿ ਜਦੋਂ ਅਕਾਲਪੁਰਖ ਨੂੰ ਨਾਲ ਸਮਝੇਗਾ ਤਾਂ ਵਿਕਾਰ ਕਰੇਗਾ ਕਿਵੇਂ ਕਿਉਂਕਿ ਦੇਖਣ ਵਾਲਾ ਤਾਂ ਉਸ ਦੇ ਅੰਦਰ ਬੈਠਾ ਹੈ। ਜਦੋਂ ਗੁਣਵਾਨ/ਸਚਿਆਰ ਸਿੱਖ/ਮਨੁੱਖ ਬਣੇਗਾ ਤਾਂ ਅਕਾਲਪੁਰਖ ਤੇ ਸ਼ਬਦ ਗੁਰੂ, ਜੋ ਇੱਕ ਦੂਜੇ ਦਾ ਆਤਮਿਕ ਰੂਪ ਹਨ, ਨਾਲ ਜੁੜ ਕੇ ਆਤਮਿਕ ਅਡੋਲਤਾ ਅਤੇ ਆਤਮਿਕ ਆਨੰਦ ਦੀ ਅਵਸਥਾ ਪ੍ਰਾਪਤ ਕਰੇਗਾ ਤੇ ਹਮੇਸ਼ਾਂ ਚੜ੍ਹਦੀ ਕਲ੍ਹਾ ਦੀ ਅਵਸਥਾ ਵਿਚ ਰਹੇਗਾ ਤੇ ਇਸ ਅਵਸਥਾ ਵਿਚ ਢਹਿੰਦੀ ਕਲਾ ਨੇੜੇ ਵੀ ਨਹੀਂ ਆਵੇਗੀ। ਇਸ ਤਰ੍ਹਾਂ ਅੱਗੇ ਵੱਧਦੇ ਵੱਧਦੇ, ਇਸੇ ਜਨਮ ਵਿਚ ਹੀ ਆਤਮਿਕ ਤੌਰ ਤੇ ਮੁਕਤ ਹੋਣ ਦੀ ਮੰਜ਼ਿਲ ਪ੍ਰਾਪਤ ਕਰ ਲਵੇਗਾ।
ਆਸ ਹੈ ਕਿ ਤੁਹਾਨੂੰ ਆਪਣੇ ਸਵਾਲ ਦਾ ਜਵਾਬ ਮਿਲ ਗਿਆ ਹੋਵੇਗਾ। ਜੇ ਤੁਹਾਡਾ ਅੱਗੇ ਕੋਈ ਸਵਾਲ ਹੋਵੇ ਤਾਂ ਤੁਹਾਡਾ ਸਵਾਗਤ ਹੈ। ਜੇਕਰ ਕੋਈ ਕੰਮੀ ਹੋਵੇ ਤਾਂ ਦੱਸਣ ਦੀ ਕ੍ਰਿਪਾਲਤਾ ਕਰਨੀ ਜੀ ਤਾਂ ਜੋ ਅੱਗੇ ਸੁਧਾਰ ਹੋ ਸਕੇ।
ਆਦਰ ਸਹਿਤ,
ਆਪ ਦਾ ਵੀਰ
———————
CHARDI KALA (ਚੜ੍ਹਦੀ ਕਲ੍ਹਾ)
Chardi Kala (ਚੜ੍ਹਦੀ ਕਲ੍ਹਾ) is an important expression used in Sikhism for a mind frame that a Sikh has to accept and practice. It loosely means a “positive, buoyant and optimistic” attitude towards life and the future. Always be in “high spirits”, “ever progressive”, “always cheerful”, etc are some other terms used to describe this phrase. It reflects an eternally evergreen & blissful mental state of a Sikh.
Sikhism dictates that Sikhs believe in the Will of God (ਭਾਣਾ) and that God is without enemies (ਨਿਰਵੈਰ) and is always merciful. Hence acceptance of his Will is in the interest of and for the benefit of His Creation, even if at times one suffers severe hardship. This attitude of “Chardi Kala” is to allow one to sail through the ups and downs of life with as little harm as possible to the individual. To join and help others in their hour of need is part of this “Chardi Kala” spirit.
The Sikhs are a unique spirit-born people believing in Guru Nanak’s basic concepts of “Work, Worship and Charity” (ਕਿਰਤ ਕਰੋ, ਨਾਮ ਜਪੋ, ਵੰਡ ਛਕੋ) and “Gurmukh, Naam, Daan, Ishnan (ਗੁਰਮੁਖਿ ਨਾਮੁ ਦਾਨੁ ਇਸਨਾਨੁ).” Naam refers to the Power, the Energy, the Universal Cosmic Life Force and the vibrant manifestation of God in creation.
In Chardi Kala there is confidence in the ultimate victory of Truth over falsehood and of Good over evil (ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਹਿ) Abiding Cheerfulness is its hallmark – “Nanak Naam Charhdi Kala, Tere Bhane Sarbatt da Bhalaa” (ਨਾਨਕ ਨਾਮ ਚੜ੍ਹਦੀ ਕਲ੍ਹਾ ਤੇਰੇ ਭਾਣੇ ਸਰਬੱਤ ਦਾ ਭਲਾ)।
Courage is that state or quality of mind and spirit which enables one to face dangers with self-possession and resolution. Discipline resulting from training that leads to controlled behavior, mentally and morally, is also an essential constituent of Chardi Kala. Perpetual readiness to act is another – he pursues the ideals he cherishes, makes no noise over a good deed, and proceeds to another. Kala also means “fine art”, so actions in Chardi Kala become characterized by elegance and gracefulness. It also means playing a winning “Game” according to the accepted rules of the game.
*****************
See lessWhat leads people to conflate good and bad luck with the actions of God? Isn’t it true that our actions shape our path, and luck simply fluctuates between favorable and unfavorable circumstances? How would you define luck?
ਸਤਿਕਾਰ ਯੋਗ ਵੀਰ ਜੀ/ਭੈਣ ਜੀ, ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਹਿ।। ਤੁਸੀਂ ਸਵਾਲ ਪੁੱਛਿਆ ਹੈ ਕਿ ਕਿਸਮਤ ਦੀ ਪਰਿਭਾਸ਼ਾ ਕੀ ਹੈ? ਨਾਲ ਹੀ ਤੁਸੀਂ ਪੁੱਛਿਆ ਹੈ ਕਿ ਲੋਕ ਚੰਗੀ ਜਾਂ ਮਾੜੀ ਕਿਸਮਤ ਨੂੰ ਪਰਮਾਤਮਾ ਨਾਲ ਕਿਉਂ ਜੋੜਦੇ ਹਨ ਤੇ ਕੀ ਇਹ ਸੱਚ ਨਹੀਂ ਹੈ ਕਿ ਚੰਗੀ ਜਾਂ ਮਾੜੀ ਕਿਸਮਤ ਆਪਣੇ ਕਰਮਾਂ ਦਾ ਨਤੀਜਾ ਹੈ? ਤੁਸੀਂ ਬਿਲਕੁਲ ਠੀਕ ਕਿਹਾ ਹੈ ਕਿ ਚੰਗRead more
ਸਤਿਕਾਰ ਯੋਗ ਵੀਰ ਜੀ/ਭੈਣ ਜੀ,
ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਹਿ।।
ਤੁਸੀਂ ਸਵਾਲ ਪੁੱਛਿਆ ਹੈ ਕਿ ਕਿਸਮਤ ਦੀ ਪਰਿਭਾਸ਼ਾ ਕੀ ਹੈ? ਨਾਲ ਹੀ ਤੁਸੀਂ ਪੁੱਛਿਆ ਹੈ ਕਿ ਲੋਕ ਚੰਗੀ ਜਾਂ ਮਾੜੀ ਕਿਸਮਤ ਨੂੰ ਪਰਮਾਤਮਾ ਨਾਲ ਕਿਉਂ ਜੋੜਦੇ ਹਨ ਤੇ ਕੀ ਇਹ ਸੱਚ ਨਹੀਂ ਹੈ ਕਿ ਚੰਗੀ ਜਾਂ ਮਾੜੀ ਕਿਸਮਤ ਆਪਣੇ ਕਰਮਾਂ ਦਾ ਨਤੀਜਾ ਹੈ?
ਤੁਸੀਂ ਬਿਲਕੁਲ ਠੀਕ ਕਿਹਾ ਹੈ ਕਿ ਚੰਗੀ ਜਾਂ ਮਾੜੀ ਕਿਸਮਤ ਮਨੁੱਖ ਦੇ ਆਪਣੇ ਕਰਮਾਂ ਦਾ ਨਤੀਜਾ ਹੈ।
ਗੁਰਬਾਣੀ ਅਨੁਸਾਰ ਸਿੱਖੀ ਵਿਚ ਇਸੇ ਜਨਮ ਦੀ ‘ਕਰਣੀ ਅਰਥਾਤ ਕਰਮ’ ਪ੍ਰਧਾਨ ਹੈ ਕਿਉਂਕਿ ਗੁਰੂ ਸਾਹਿਬ ਜਪੁ ਬਾਣੀ ਵਿਚ ਉਪਦੇਸ਼ ਦਿੰਦੇ ਹਨ ‘ਆਪੇ ਬੀਜਿ ਆਪੇ ਹੀ ਖਾਹੁ’ ਅਰਥਾਤ ‘ਜੋ ਕੁਝ ਤੂੰ ਬੀਜੇਂਗਾ, ਉਸ ਦਾ ਫਲ ਆਪ ਹੀ ਖਾਹਿਂਗਾ’।
ਅੱਗੇ ਗੁਰੂ ਸਾਹਿਬ ਸਿੱਖਿਆ ਦਿੰਦੇ ਹਨ ‘ਜੇਹਾ ਬੀਜੈ ਸੋ ਲੁਣੈ ਕਰਮਾ ਸੰਦੜਾ ਖੇਤੁ।।’ ਅਰਥਾਤ ਇਹ ਸਰੀਰ ਮਨੁੱਖ ਦੇ ਕੀਤੇ ਕਰਮਾਂ ਦਾ ਖੇਤ ਹੈ, ਜੋ ਕੁਝ ਮਨੁੱਖ ਇਸ ਵਿਚ ਬੀਜਦਾ ਹੈ ਉਹੀ ਫ਼ਸਲ ਵੱਢਦਾ ਹੈ (ਜੇਹੇ ਕਰਮ ਕਰਦਾ ਹੈ, ਤੇਹਾ ਫਲ ਪਾਂਦਾ ਹੈ) ।
ਹੋਰ ਅੱਗੇ ਗੁਰੂ ਸਾਹਿਬ ਦਾ ਫੁਰਮਾਨ ਹੈ:-
ਦਦੈ ਦੋਸੁ ਨ ਦੇਊ ਕਿਸੈ ਦੋਸੁ ਕਰੰਮਾ ਆਪਣਿਆ ॥ ਜੋ ਮੈ ਕੀਆ ਸੋ ਮੈ ਪਾਇਆ ਦੋਸੁ ਨ ਦੀਜੈ ਅਵਰ ਜਨਾ ॥੨੧॥ {ਪੰਨਾ 433}
ਅਰਥ: (ਹੇ ਮਨ! ਜੇ ਤੂੰ ਪੜ੍ਹ ਕੇ ਸਚ ਮੁਚ ਪੰਡਿਤ ਹੋ ਗਿਆ ਹੈਂ, ਤਾਂ ਇਹ ਚੇਤੇ ਰੱਖ ਕਿ) ਜਿਹੋ ਜਿਹੇ ਕੰਮ ਮੈਂ ਕਰਦਾ ਹਾਂ, ਉਹੋ ਜਿਹਾ ਫਲ ਮੈਂ ਪਾ ਲੈਂਦਾ ਹਾਂ, (ਆਪਣੇ ਕੀਤੇ ਕਰਮਾਂ ਅਨੁਸਾਰ ਆਪਣੇ ਉਤੇ ਆਏ ਦੁੱਖ ਕਲੇਸ਼ਾਂ ਬਾਰੇ) ਹੋਰ ਲੋਕਾਂ ਨੂੰ ਦੋਸ਼ ਨਹੀਂ ਦੇਣਾ ਚਾਹੀਦਾ। ਭੈੜ ਆਪਣੇ ਕਰਮਾਂ ਵਿਚ ਹੀ ਹੁੰਦਾ ਹੈ; (ਇਸ ਵਾਸਤੇ ਹੇ ਮਨ! ਇਹ ਚੇਤਾ ਰੱਖ ਕਿ) ਮੈਂ ਕਿਸੇ ਹੋਰ ਦੇ ਮੱਥੇ ਦੋਸ਼ ਨ ਮੜ੍ਹਾਂ (ਆਪਣੀ ਵਿੱਦਿਆ ਦੇ ਬਲ ਆਸਰੇ ਕਿਸੇ ਹੋਰ ਨੂੰ ਦੋਸ਼ੀ ਠਹਰਾਣ ਦੇ ਥਾਂ, ਹੇ ਮਨ! ਆਪਣੀ ਹੀ ਕਰਣੀ ਨੂੰ ਸੁਧਾਰਨ ਦੀ ਲੋੜ ਹੈ) । 21।
ਗੁਰੂ ਸਾਹਿਬ ਦੇ ਇਨ੍ਹਾਂ ਉਪਦੇਸ਼ਾਂ ਤੋਂ ਇਹ ਹੀ ਸਮਝ ਆਉਂਦੀ ਹੈ ਕਿ ਮਨੁੱਖ/ਸਿੱਖ ਨੇ ਆਪਣੇ ਕੀਤੇ ਕਰਮਾਂ ਦਾ ਫ਼ਲ਼ ਪਾਉਣਾ ਹੈ। ਅਕਾਲਪੁਰਖ ਨੇ ਆਪਣੀ ਮਿਹਰ ਸਦਕਾ ਮਨੁੱਖ/ਸਿੱਖ ਨੂੰ ਸੋਚਣ ਦੀ ਸ਼ਕਤੀ ਦਿੱਤੀ ਹੈ। ਇਹ ਹੁਣ ਮਨੁੱਖ/ਸਿੱਖ ਦੇ ਉੱਪਰ ਹੈ ਕਿ ਉਹ ਕੀ ਸੋਚਦਾ ਹੈ ਤੇ ਕੀ ਕਰਦਾ ਹੈ।
ਸੁਖਮਨੀ ਸਾਹਿਬ ਦੀ ਬਾਣੀ ਵਿਚ ਗੁਰੂ ਸਾਹਿਬ ਸਿੱਖਿਆ ਦਿੰਦੇ ਹਨ ‘ਸਰਬ ਧਰਮ ਮਹਿ ਸ੍ਰੇਸਟ ਧਰਮੁ॥ ਹਰਿ ਕੋ ਨਾਮੁ ਜਪਿ ਨਿਰਮਲ ਕਰਮੁ॥’ ਅਰਥਾਤ (ਹੇ ਮਨ!) ਪ੍ਰਭੂ ਦਾ ਨਾਮ ਜਪ (ਤੇ) ਪਵਿਤ੍ਰ ਆਚਰਣ (ਬਣਾ) = ਇਹ ਧਰਮ ਸਾਰੇ ਧਰਮਾਂ ਨਾਲੋਂ ਚੰਗਾ ਹੈ। ਇਸੇ ਬਾਣੀ ਵਿਚ ਗੁਰੂ ਸਾਹਿਬ ਇਹ ਸਿੱਖਿਆ ਦਿੰਦੇ ਹਨ ‘ਪੂਰੇ ਗੁਰ ਕਾ ਸੁਨਿ ਉਪਦੇਸੁ॥ ਪਾਰਬ੍ਰਹਮੁ ਨਿਕਟਿ ਕਰਿ ਪੇਖੁ॥’ ਅਰਥਾਤ ‘(ਹੇ ਮਨ!) ਪੂਰੇ ਸਤਿਗੁਰੂ ਦੀ ਸਿੱਖਿਆ ਸੁਣ, ਤੇ, ਅਕਾਲ ਪੁਰਖ ਨੂੰ (ਹਰ ਥਾਂ) ਨੇੜੇ ਜਾਣ ਕੇ ਵੇਖ।’
ਜਦੋਂ ਮਨੁੱਖ/ਸਿੱਖ ਗੁਰੂ ਦੀ ਸਿੱਖਿਆ ਸੁਣੇਗਾ ਤੇ ਅਕਾਲਪੁਰਖ ਨੂੰ ਹਰ ਵਕਤ ਨੇੜੇ ਜਾਣੇਗਾ ਤਾਂ ਮਾੜੇ ਕਰਮ ਕਰੇਗਾ ਹੀ ਨਹੀਂ। ਜਦੋਂ ਮਾੜੇ ਕਰਮ ਕਰੇਗਾ ਨਹੀਂ ਤਾਂ ਫ਼ਿਰ ਮਾੜੀ/ਭੈੜੀ ਕਿਸਮਤ ਦੀ ਗੱਲ ਕਰਨੀ ਤਾਂ ਦੂਰ ਰਹਿ ਗਈ, ਉਹ ਇਸ ਦੇ ਬਾਰੇ ਸੋਚੋਗਾ ਵੀ ਨਹੀਂ।
ਆਸ ਹੈ ਆਪ ਜੀ ਨੂੰ ਆਪਣੇ ਸਵਾਲ ਦਾ ਜਵਾਬ ਮਿਲ ਜਾਵੇਗਾ। ਇਸ ਤੋਂ ਅੱਗੇ ਕੋਈ ਸਵਾਲ ਹੋਵੇ ਤਾਂ ਤੁਹਾਡਾ ਸਵਾਗਤ ਹੈ।
ਆਦਰ ਸਹਿਤ,
See lessਆਪ ਦਾ ਵੀਰ
The Sikh Gurus faced numerous challenges and hardships. How can you draw inspiration from their lives and teachings to overcome your own obstacles and challenges?
ਸਤਿਕਾਰ ਯੋਗ ਲੋਵੀ ਜੀ, ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਹਿ।। ਤੁਸੀਂ ਦਾਸ ਦੀ ਬੇਨਤੀ ਪ੍ਰਵਾਨ ਕਰਕੇ ਫੋਟੋਆਂ ਹਟਾਈਆਂ ਨਹੀਂ। ਸਿੱਖ ਦਾ ਗੁਰੂ ਸ਼ਬਦ ਹੈ ਤੇ ਸਾਡਾ ਫੋਟੋਆਂ ਨਾਲ ਕੁੱਝ ਲੈਣਾ ਦੇਣਾ ਨਹੀਂ ਹੈ। ਬੇਨਤੀ ਪ੍ਰਵਾਨ ਕਰੋ ਜੀ। ਤੁਸੀਂ ਤੁਹਾਡੇ ਸਵਾਲ ਦੇ ਜਵਾਬ ਵਿਚ ਦਾਸ ਕਹਿਣਾ ਚਾਹੁੰਦਾ ਹੈ ਕਿ ਸਾਰੇ ਗੁਰੂ ਸਰੀਰ, ਜੋ ਕਿ ਆਤਮਿਕ ਤੌਰ ਤੇ ਅਕਾਲਪੁਰਖRead more
ਸਤਿਕਾਰ ਯੋਗ ਲੋਵੀ ਜੀ,
ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਹਿ।।
ਤੁਸੀਂ ਦਾਸ ਦੀ ਬੇਨਤੀ ਪ੍ਰਵਾਨ ਕਰਕੇ ਫੋਟੋਆਂ ਹਟਾਈਆਂ ਨਹੀਂ। ਸਿੱਖ ਦਾ ਗੁਰੂ ਸ਼ਬਦ ਹੈ ਤੇ ਸਾਡਾ ਫੋਟੋਆਂ ਨਾਲ ਕੁੱਝ ਲੈਣਾ ਦੇਣਾ ਨਹੀਂ ਹੈ। ਬੇਨਤੀ ਪ੍ਰਵਾਨ ਕਰੋ ਜੀ।
ਤੁਸੀਂ ਤੁਹਾਡੇ ਸਵਾਲ ਦੇ ਜਵਾਬ ਵਿਚ ਦਾਸ ਕਹਿਣਾ ਚਾਹੁੰਦਾ ਹੈ ਕਿ ਸਾਰੇ ਗੁਰੂ ਸਰੀਰ, ਜੋ ਕਿ ਆਤਮਿਕ ਤੌਰ ਤੇ ਅਕਾਲਪੁਰਖ ਨਾਲ ਇੱਕ ਸਨ, ਦੀ ਸੁਰਤ ਹਮੇਸ਼ਾਂ ਹੀ ਪ੍ਰਭੂ ਦੀ ਸਿਫ਼ਤ ਸਲਾਹ ਵਿਚ ਜੁੜੀ ਰਹੀ (ਅਰਥਾਤ ਉਹ ਹਮੇਸ਼ਾਂ ਹੀ ਸਚਖੰਡ ਦੀ ਅਵਸਥਾ ਵਿਚ ਰਹੇ) ਤੇ ਉਨ੍ਹਾਂ ਨੇ ਦੁੱਖ ਤੇ ਸੁੱਖ ਨੂੰ ਇੱਕ ਕਰਕੇ ਜਾਣਿਆ (ਅਰਥਾਤ ਆਤਮਿਕ ਤੇ ਅਡੋਲ ਰਹੇ) ਤੇ ਸਿੱਖ ਨੂੰ ਵੀ ਇਹ ਹੀ ਸਿੱਖਿਆ ਦਿੱਤੀ:-
ਮਃ ੧ ॥ ਨਾਨਕ ਬੋਲਣੁ ਝਖਣਾ ਦੁਖ ਛਡਿ ਮੰਗੀਅਹਿ ਸੁਖ ॥ ਸੁਖੁ ਦੁਖੁ ਦੁਇ ਦਰਿ ਕਪੜੇ ਪਹਿਰਹਿ ਜਾਇ ਮਨੁਖ ॥ ਜਿਥੈ ਬੋਲਣਿ ਹਾਰੀਐ ਤਿਥੈ ਚੰਗੀ ਚੁਪ ॥੨॥ {ਪੰਨਾ 149}
ਅਰਥ: ਹੇ ਨਾਨਕ! (ਇਹ ਜੋ) ਦੁਖ ਛੱਡ ਕੇ ਸੁਖ ਪਏ ਮੰਗਦੇ ਹਨ, ਅਜੇਹਾ ਬੋਲਣਾ ਸਿਰ ਖਪਾਈ ਹੀ ਹੈ, ਸੁਖ ਤੇ ਦੁਖ ਦੋਵੇਂ ਪ੍ਰਭੂ ਦੇ ਦਰ ਤੋਂ ਕੱਪੜੇ ਮਿਲੇ ਹੋਏ ਹਨ ਜੋ, ਮਨੁੱਖ ਜਨਮ ਲੈ ਕੇ ਇਥੇ ਪਹਿਨਦੇ ਹਨ (ਭਾਵ, ਦੁੱਖਾਂ ਦੇ ਸੁਖਾਂ ਤੇ ਚੱਕਰ ਹਰੇਕ ਉੱਤੇ ਆਉਂਦੇ ਹੀ ਰਹਿੰਦੇ ਹਨ) ; ਸੋ ਜਿਸ ਦੇ ਸਾਹਮਣੇ ਇਤਰਾਜ਼ ਗਿਲਾ ਕੀਤਿਆਂ (ਅੰਤ) ਹਾਰ ਹੀ ਮੰਨਣੀ ਪੈਂਦੀ ਹੈ ਓਥੇ ਚੁੱਪ ਰਹਿਣਾ ਹੀ ਚੰਗਾ ਹੈ (ਭਾਵ ਰਜ਼ਾ ਵਿਚ ਤੁਰਨਾ ਸਭ ਤੋਂ ਚੰਗਾ ਹੈ) ।2।
ਅੱਗੇ ਗੁਰੂ ਸਾਹਿਬ ਸਿੱਖਿਆ ਦਿੰਦੇ ਹਨ ਕਿ ‘ਦੁਖ ਸੁਖ ਦੋਊ ਸਮ ਕਰਿ ਜਾਨੈ ਬੁਰਾ ਭਲਾ ਸੰਸਾਰ ॥’ ਅਰਥਾਤ ‘ਉਹ ਮਨੁੱਖ ਦੁਖਾਂ ਸੁਖਾਂ ਨੂੰ ਇਕੋ ਜਿਹਾ ਜਾਣਦਾ ਹੈ, ਜਗਤ ਵਲੋਂ ਮਿਲਦੇ ਚੰਗੇ ਮੰਦੇ ਸਲੂਕ ਨੂੰ ਭੀ ਬਰਾਬਰ ਜਾਣ ਕੇ ਹੀ ਸਹਾਰਦਾ ਹੈ (ਇਹ ਸਭ ਕੁਝ ਹਰਿ-ਨਾਮ ਦੀ ਬਰਕਤਿ ਹੈ।
ਹੇਠਾਂ ਜੈਤਸਰੀ ਰਾਗ ਵਿਚ ਉਚਾਰਨ ਕੀਤਾ ਹੋਇਆ ਚੌਥੇ ਗੁਰੂ ਸਰੀਰ ਗੁਰੂ ਰਾਮਦਾਸ ਜੀ ਦਾ ਸ਼ਬਦ, ਜੋ ਗੁਰੂ ਗ੍ਰੰਥ ਸਾਹਿਬ ਦੇ ਪੰਨਾ 698 ਤੇ ਸੁਸ਼ੋਭਿਤ ਹੈ, ਤੇ ਉਸ ਦੇ ਅਰਥ ਪੜ੍ਹਨ ਦੀ ਕ੍ਰਿਪਾਲਤਾ ਕਰੋ ਜੀ:-
ਜੈਤਸਰੀ ਮਹਲਾ ੪ ਘਰੁ ੨ ੴ ਸਤਿਗੁਰ ਪ੍ਰਸਾਦਿ ॥ ਹਰਿ ਹਰਿ ਸਿਮਰਹੁ ਅਗਮ ਅਪਾਰਾ ॥ ਜਿਸੁ ਸਿਮਰਤ ਦੁਖੁ ਮਿਟੈ ਹਮਾਰਾ ॥ ਹਰਿ ਹਰਿ ਸਤਿਗੁਰੁ ਪੁਰਖੁ ਮਿਲਾਵਹੁ ਗੁਰਿ ਮਿਲਿਐ ਸੁਖੁ ਹੋਈ ਰਾਮ ॥੧॥ ਹਰਿ ਗੁਣ ਗਾਵਹੁ ਮੀਤ ਹਮਾਰੇ ॥ ਹਰਿ ਹਰਿ ਨਾਮੁ ਰਖਹੁ ਉਰ ਧਾਰੇ ॥ ਹਰਿ ਹਰਿ ਅੰਮ੍ਰਿਤ ਬਚਨ ਸੁਣਾਵਹੁ ਗੁਰ ਮਿਲਿਐ ਪਰਗਟੁ ਹੋਈ ਰਾਮ ॥੨॥ ਮਧੁਸੂਦਨ ਹਰਿ ਮਾਧੋ ਪ੍ਰਾਨਾ ॥ ਮੇਰੈ ਮਨਿ ਤਨਿ ਅੰਮ੍ਰਿਤ ਮੀਠ ਲਗਾਨਾ ॥ ਹਰਿ ਹਰਿ ਦਇਆ ਕਰਹੁ ਗੁਰੁ ਮੇਲਹੁ ਪੁਰਖੁ ਨਿਰੰਜਨੁ ਸੋਈ ਰਾਮ ॥੩॥ ਹਰਿ ਹਰਿ ਨਾਮੁ ਸਦਾ ਸੁਖਦਾਤਾ ॥ ਹਰਿ ਕੈ ਰੰਗਿ ਮੇਰਾ ਮਨੁ ਰਾਤਾ ॥ ਹਰਿ ਹਰਿ ਮਹਾ ਪੁਰਖੁ ਗੁਰੁ ਮੇਲਹੁ ਗੁਰ ਨਾਨਕ ਨਾਮਿ ਸੁਖੁ ਹੋਈ ਰਾਮ ॥੪॥੧॥੭॥ {ਪੰਨਾ 698}
ਅਰਥ: ਹੇ ਭਾਈ! ਉਸ ਅਪਹੁੰਚ ਅਤੇ ਬੇਅੰਤ ਪਰਮਾਤਮਾ ਦਾ ਨਾਮ ਸਿਮਰਿਆ ਕਰੋ, ਜਿਸ ਨੂੰ ਸਿਮਰਿਆਂ ਅਸਾਂ ਜੀਵਾਂ ਦਾ ਹਰੇਕ ਦੁੱਖ ਦੂਰ ਹੋ ਸਕਦਾ ਹੈ। ਹੇ ਹਰੀ! ਹੇ ਪ੍ਰਭੂ! ਸਾਨੂੰ ਗੁਰੂ ਮਹਾ ਪੁਰਖ ਮਿਲਾ ਦੇ। ਜੇ ਗੁਰੂ ਮਿਲ ਪਏ, ਤਾਂ ਆਤਮਕ ਆਨੰਦ ਪ੍ਰਾਪਤ ਹੋ ਜਾਂਦਾ ਹੈ।੧।
ਹੇ ਮੇਰੇ ਮਿੱਤਰੋ! ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਗੀਤ ਗਾਇਆ ਕਰੋ, ਪਰਮਾਤਮਾ ਦਾ ਨਾਮ ਆਪਣੇ ਹਿਰਦੇ ਵਿਚ ਟਿਕਾਈ ਰੱਖੋ। ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਆਤਮਕ ਜੀਵਨ ਦੇਣ ਵਾਲੇ ਬੋਲ (ਮੈਨੂੰ ਭੀ) ਸੁਣਾਇਆ ਕਰੋ। (ਹੇ ਮਿੱਤਰੋ! ਗੁਰੂ ਦੀ ਸਰਨ ਪਏ ਰਹੋ) , ਜੇ ਗੁਰੂ ਮਿਲ ਪਏ, ਤਾਂ ਪਰਮਾਤਮਾ ਹਿਰਦੇ ਵਿਚ ਪਰਗਟ ਹੋ ਜਾਂਦਾ ਹੈ।੨।
ਹੇ ਦੂਤਾਂ ਦੇ ਨਾਸ ਕਰਨ ਵਾਲੇ! ਹੇ ਮਾਇਆ ਦੇ ਪਤੀ! ਹੇ ਮੇਰੀ ਜਿੰਦ (ਦੇ ਸਹਾਰੇ) ! ਮੇਰੇ ਮਨ ਵਿਚ, ਮੇਰੇ ਹਿਰਦੇ ਵਿਚ, ਆਤਮਕ ਜੀਵਨ ਦੇਣ ਵਾਲਾ ਤੇਰਾ ਨਾਮ ਮਿੱਠਾ ਲੱਗ ਰਿਹਾ ਹੈ। ਹੇ ਹਰੀ! ਹੇ ਪ੍ਰਭੂ! ਮੇਰੇ ਉਤੇ) ਮੇਹਰ ਕਰ, ਮੈਨੂੰ ਉਹ ਮਹਾ ਪੁਰਖ ਗੁਰੂ ਮਿਲਾ ਜੋ ਮਾਇਆ ਦੇ ਪ੍ਰਭਾਵ ਤੋਂ ਉਤਾਂਹ ਹੈ।੩।
ਹੇ ਭਾਈ! ਪਰਮਾਤਮਾ ਦਾ ਨਾਮ ਸਦਾ ਸੁਖ ਦੇਣ ਵਾਲਾ ਹੈ। ਮੇਰਾ ਮਨ ਉਸ ਪਰਮਾਤਮਾ ਦੇ ਪਿਆਰ ਵਿਚ ਮਸਤ ਰਹਿੰਦਾ ਹੈ। ਹੇ ਨਾਨਕ! ਆਖ-) ਹੇ ਹਰੀ! ਮੈਨੂੰ ਗੁਰੂ ਮਹਾ ਪੁਰਖ ਮਿਲਾ। ਹੇ ਗੁਰੂ! ਤੇਰੇ ਬਖ਼ਸ਼ੇ) ਹਰਿ-ਨਾਮ ਵਿਚ ਜੁੜਿਆਂ ਆਤਮਕ ਆਨੰਦ ਮਿਲਦਾ ਹੈ।੪।੧।੭।
ਤੁਸੀਂ ਦੇਖ ਸਕਦੇ ਹੋ ਕਿ ਇਸ ਸ਼ਬਦ ਵਿਚ ਗੁਰੂ ਸਾਹਿਬ ਸਿੱਖਿਆ ਦੇ ਰਹੇ ਹਨ ਕਿ ਅਕਾਲਪੁਰਖ/ਪਰਮਾਤਮਾ ਨਾਲ ਜੁੜ ਕੇ ਆਤਮਿਕ ਜੀਵਨ (Spiritual life) ਤੇ ਆਤਮਿਕ ਆਨੰਦ (Spiritual bliss) ਦੀ ਅਵਸਥਾ ਮਿਲਦੀ ਹੈ ਜਿਸ ਦਾ ਸਦਕਾ ਦੁੱਖ ਅਤੇ ਸੁਖ ਦੋਨੋਂ ਇੱਕੇ ਜਿਹੇ ਲੱਗਦੇ ਹਨ (ਅਰਥਾਤ ਮਨੁੱਖ ਆਤਮਿਕ ਤੌਰ ਤੇ ਅਡੋਲ ਰਹਿੰਦਾ ਹੈ)।
ਸੋ ਸਿੱਖ/ਮਨੁੱਖ ਨੇ ਅਕਾਲਪੁਰਖ/ਪਰਮਾਤਮਾ ਨਾਲ ਜੁੜ ਕੇ ਆਤਮਿਕ ਜੀਵਨ ਤੇ ਆਤਮਿਕ ਆਨੰਦ ਦੀ ਅਵਸਥਾ ਵਿਚ ਪਹੁੰਚਣ ਦਾ ਉਪਰਾਲਾ ਕਰਨਾ ਹੈ ਤਾਂ ਜੋ ਦੁਖ ਅਤੇ ਸੁਖ ਵਿਚ ਕੋਈ ਫ਼ਰਕ ਹੀ ਨਾਂਹ ਲੱਗੇ।
ਆਸ ਹੈ ਕਿ ਤੁਹਾਨੂੰ ਆਪਣੇ ਸਵਾਲ ਦਾ ਜਵਾਬ ਮਿਲ ਗਿਆ ਹੋਵੇਗਾ। ਜੇ ਤੁਹਾਡਾ ਅੱਗੇ ਕੋਈ ਸਵਾਲ ਹੋਵੇ ਤਾਂ ਤੁਹਾਡਾ ਸਵਾਗਤ ਹੈ। ਜੇਕਰ ਕੋਈ ਕੰਮੀ ਹੋਵੇ ਤਾਂ ਦੱਸਣ ਦੀ ਕ੍ਰਿਪਾਲਤਾ ਕਰਨੀ ਜੀ ਤਾਂ ਜੋ ਅੱਗੇ ਸੁਧਾਰ ਹੋ ਸਕੇ।
ਆਦਰ ਸਹਿਤ,
See lessਆਪ ਦਾ ਵੀਰ
Cutting hair
Please continue on the path slowly and steadily, with lot of patience. There is no big hurry.
Please continue on the path slowly and steadily, with lot of patience. There is no big hurry.
See lessWhich Sikh practice signifies the refusal of asceticism?
ਸਤਿਕਾਰ ਯੋਗ ਵੀਰ ਮਨਕਰਨ ਸਿੰਘ ਜੀ, ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਹਿ।। ਤੁਸੀਂ ਸਵਾਲ ਪੁੱਛਿਆ ਹੈ ਕਿ asceticism ਦੇ ਮੁਕਾਬਲੇ ਵਿਚ ਸਿੱਖੀ ਵਿਚ ਕੀ ਪ੍ਰਥਾ (Practice) ਹੈ? Asceticism ਦਾ ਅਰਥ ਹੈ ਜੋਗੀ ਜਾਂ ਜਤੀ ਅਰਥਾਤ ਘਰ ਬਾਰ ਛੱਡਣ ਵਾਲਾ, ਜੋ ਸਿੱਖੀ ਵਿਚ ਪ੍ਰਵਾਨ ਨਹੀਂ ਹੈ। ਸਿੱਖੀ ਵਿਚ ਪ੍ਰਵਾਨ ਹੈ ਗ੍ਰਿਹਸਤੀ ਜਾਂ ਗ੍ਰਿਹਸਥੀ ਅਰਥਾਤ ਘਰ ਬਾRead more
ਸਤਿਕਾਰ ਯੋਗ ਵੀਰ ਮਨਕਰਨ ਸਿੰਘ ਜੀ,
ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਹਿ।।
ਤੁਸੀਂ ਸਵਾਲ ਪੁੱਛਿਆ ਹੈ ਕਿ asceticism ਦੇ ਮੁਕਾਬਲੇ ਵਿਚ ਸਿੱਖੀ ਵਿਚ ਕੀ ਪ੍ਰਥਾ (Practice) ਹੈ?
Asceticism ਦਾ ਅਰਥ ਹੈ ਜੋਗੀ ਜਾਂ ਜਤੀ ਅਰਥਾਤ ਘਰ ਬਾਰ ਛੱਡਣ ਵਾਲਾ, ਜੋ ਸਿੱਖੀ ਵਿਚ ਪ੍ਰਵਾਨ ਨਹੀਂ ਹੈ। ਸਿੱਖੀ ਵਿਚ ਪ੍ਰਵਾਨ ਹੈ ਗ੍ਰਿਹਸਤੀ ਜਾਂ ਗ੍ਰਿਹਸਥੀ ਅਰਥਾਤ ਘਰ ਬਾਰ ਵਾਲਾ।
ਪਹਿਲੇ ਗੁਰੂ ਸਰੀਰ, ਗੁਰੂ ਨਾਨਕ ਸਾਹਿਬ ਦਾ, ਜੋਗੀਆਂ ਨਾਲ ਵਿਚਾਰ ਵਟਾਂਦਰਾ, ਗੁਰੂ ਗ੍ਰੰਥ ਸਾਹਿਬ ਦੀ ਬਾਣੀ ਸਿੱਧ ਗੋਸ਼ਟ ਵਿਚ ਦਰਜ ਹੈ, ਜਿਸ ਵਿਚ ਬਿਲਕੁਲ ਸਪੱਸ਼ਟ ਕੀਤਾ ਗਿਆ ਹੈ ਕਿ ਗੁਰੂ ਸਾਹਿਬ ਨੇ ਜੋਗੀਆਂ ਦੇ ਮਤ ਨੂੰ ਪ੍ਰਵਾਨ ਨਹੀਂ ਕੀਤਾ। ਸਿੱਖਾਂ ਦੇ ਸਾਰੇ ਗੁਰੂ ਸਰੀਰ ਗ੍ਰਿਹਸਤੀ ਸਨ।
ਗੁਰਬਾਣੀ ਅਨੁਸਾਰ, ਸੁੱਚਜਾ ਗ੍ਰਿਹਸਤੀ ਕੌਣ ਹੈ? ਹੇਠਾਂ ਪੰਜਵੇਂ ਗੁਰੂ ਸਰੀਰ ਗੁਰੂ ਅਰਜਨ ਸਾਹਿਬ ਦਾ ਉਚਾਰਿਆ ਮਾਝ ਰਾਗ ਵਿਚ ਇੱਕ ਸ਼ਬਦ, ਜੋ ਕਿ ਗੁਰੂ ਗ੍ਰੰਥ ਸਾਹਿਬ ਦੇ ਪੰਨਾ 131 ਤੇ ਸੁਸ਼ੋਭਿਤ ਹੈ, ਦਾ ਮੂਲ ਪਾਠ ਤੇ ਅਰਥ ਦੇ ਰਿਹਾ ਹਾਂ ਜੀ ਜਿਸ ਦੇ ਚਾਰ ਪਦਾਂ ਵਿਚ ਗੁਰੂ ਸਾਹਿਬ ਨੇ ਬਹੁਤ ਸਾਰੇ ਸਵਾਲ ਪੁੱਛੇ ਹਨ ਤੇ ਫ਼ਿਰ ਜਵਾਬ ਵੀ ਦਿੱਤੇ ਹਨ। ਦੇਖੋਗੇ ਕਿ ਗੁਰੁ ਸਾਹਿਬ ਅਨੁਸਾਰ ਸੁੱਚਜਾ ਗ੍ਰਿਹਸਤੀ ਗੁਰਮੁਖ ਹੈ। ਉਹ ਦੁਨੀਆ ਦੀ ਕਿਰਤ-ਕਾਰ ਕਰਦਾ ਹੋਇਆ ਭੀ ਨਿਰਲੇਪ ਰਹਿੰਦਾ ਹੈ ਅਰਥਾਤ ਮਾਇਆ ਦੇ ਬੰਧਨਾਂ ਵਿਚ ਫੱਸਦਾ ਨਹੀਂ ਹੈ।
ਗੁਰਮੁਖ ਉਹ ਮਨੁੱਖ ਹੈ ਜਿਸ ਦਾ ਮੂੰਹ ਗੁਰੂ ਵਲ ਹੈ ਅਰਥਾਤ ਜੋ ਹਮੇਸ਼ਾਂ ਗੁਰੂ ਦੇ ਸਨਮੁਖ ਹੈ ਅਰਥਾਤ ਆਪਣੇ ਜੀਵਨ ਦੀ ਗੱਡੀ ਨੂੰ ਗੁਰੂ ਦੀ ਸਿੱਖਿਆ ਅਨੁਸਾਰ ਚਲਾਂਦਾ ਹੈ ਕਦੇ ਗੁਰੂ ਵੱਲ ਪਿੱਠ ਨਹੀਂ ਕਰਦਾ ਤੇ ਗੁਰੂ ਦੀ ਸਿੱਖਿਆ ਤੇ ਚੱਲ ਕੇ, ਵਿਕਾਰਾਂ/ਔਗੁਣਾਂ ਤੋਂ ਛੁਟਕਾਰਾ ਪਾ ਕੇ, ਸੰਸਾਰ ਸਮੁੰਦਰ ਵਿਚੋਂ ਪਾਰ ਹੋ ਜਾਂਦਾ ਹੈ ਤੇ ਜੀਵਨ ਮੁਕਤ ਹੋ ਜਾਂਦਾ ਹੈ।
ਇਸ ਦੇ ਉੱਲਟ ਮਨਮੁਖ, ਉਹ ਮਨੁੱਖ ਹੈ ਜਿਸ ਦਾ ਮੂੰਹ ਆਪਣੇ ਮਨ ਵਲ ਹੈ, ਗੁਰੂ ਤੋਂ ਬੇਮੁੱਖ ਅਰਥਾਤ ਗੁਰੂ ਵੱਲ ਉਸ ਦੀ ਪਿੱਠ ਹੈ, ਗੁਰੂ ਦੀ ਸਿੱਖਿਆ ਤਾਂ ਲੈਣੀ ਦੂਰ ਰਹੀ, ਉਸ ਦੇ ਨੇੜੇ ਵੀ ਨਹੀਂ ਜਾਂਦਾ, ਹਉਮੈ/ਔਗੁਣਾਂ ਵਿਚ ਫ਼ਸਿਆ ਰਹਿੰਦਾ ਹੈ, ਮਾਇਆ ਦੇ ਬੰਧਨਾਂ/ਵਿਕਾਰਾਂ ਵਿਚ ਫ਼ਸਿਆ ਹੋਇਆ ਹੀ ਆਪਣਾ ਜੀਵਨ ਗੁਜ਼ਾਰ ਜਾਂਦਾ ਹੈ ਤੇ ਠੇਡੇ ਖਾਂਦਾ ਹੋਇਆ ਹੀ ਆਪਣੇ ਜੀਵਨ ਦੀ ਬਾਜ਼ੀ ਹਾਰ ਕੇ ਚਲਾ ਜਾਂਦਾ ਹੈ।
ਇਹ ਠੀਕ ਹੈ ਕਿ ਇਹ ਸਾਰੇ ਸੰਸਾਰ ਦੀ ਖੇਡ ਅਕਾਲਪੁਰਖ ਨੇ ਆਪ ਹੀ ਰਚੀ ਹੈ ਪਰ ਉਸ ਨੇ ਮਨੁੱਖ/ਸਿੱਖ ਨੂੰ ਕਰਮ ਕਰਨ ਦੀ ਪੂਰੀ ਅਜ਼ਾਦੀ ਦਿੱਤੀ ਹੈ। ਇਹ ਹੁਣ ਮਨੁੱਖ/ਸਿੱਖ ਦੇ ਉੱਪਰ ਹੈ ਕਿ ਉਸ ਨੇ ਕਿਹੜਾ ਰਾਹ ਚੁਣਨਾ ਹੈ ਅਰਥਾਤ ਗੁਰਮੁਖ ਬਣਨਾ ਹੈ ਜਾਂ ਮਨਮੁਖ।
ਤੁਹਾਡਾ ਅੱਗੇ ਕੋਈ ਸਵਾਲ ਹੋਵੇ ਤਾਂ ਤੁਹਾਡਾ ਸਵਾਗਤ ਹੈ। ਜੇਕਰ ਕੋਈ ਕੰਮੀ ਹੋਵੇ ਤਾਂ ਦੱਸਣ ਦੀ ਕ੍ਰਿਪਾਲਤਾ ਕਰਨੀ ਜੀ ਤਾਂ ਜੋ ਅੱਗੇ ਸੁਧਾਰ ਹੋ ਸਕੇ।
ਆਦਰ ਸਹਿਤ,
ਆਪ ਦਾ ਵੀਰ
—————————-
ਮਾਝ ਮਹਲਾ ੫ ॥ ਕਉਣੁ ਸੁ ਮੁਕਤਾ ਕਉਣੁ ਸੁ ਜੁਗਤਾ ॥ ਕਉਣੁ ਸੁ ਗਿਆਨੀ ਕਉਣੁ ਸੁ ਬਕਤਾ ॥ ਕਉਣੁ ਸੁ ਗਿਰਹੀ ਕਉਣੁ ਉਦਾਸੀ ਕਉਣੁ ਸੁ ਕੀਮਤਿ ਪਾਏ ਜੀਉ ॥੧॥ ਕਿਨਿ ਬਿਧਿ ਬਾਧਾ ਕਿਨਿ ਬਿਧਿ ਛੂਟਾ ॥ ਕਿਨਿ ਬਿਧਿ ਆਵਣੁ ਜਾਵਣੁ ਤੂਟਾ ॥ ਕਉਣ ਕਰਮ ਕਉਣ ਨਿਹਕਰਮਾ ਕਉਣੁ ਸੁ ਕਹੈ ਕਹਾਏ ਜੀਉ ॥੨॥ ਕਉਣੁ ਸੁ ਸੁਖੀਆ ਕਉਣੁ ਸੁ ਦੁਖੀਆ ॥ ਕਉਣੁ ਸੁ ਸਨਮੁਖੁ ਕਉਣੁ ਵੇਮੁਖੀਆ ॥ ਕਿਨਿ ਬਿਧਿ ਮਿਲੀਐ ਕਿਨਿ ਬਿਧਿ ਬਿਛੁਰੈ ਇਹ ਬਿਧਿ ਕਉਣੁ ਪ੍ਰਗਟਾਏ ਜੀਉ ॥੩॥ ਕਉਣੁ ਸੁ ਅਖਰੁ ਜਿਤੁ ਧਾਵਤੁ ਰਹਤਾ ॥ ਕਉਣੁ ਉਪਦੇਸੁ ਜਿਤੁ ਦੁਖੁ ਸੁਖੁ ਸਮ ਸਹਤਾ ॥ ਕਉਣੁ ਸੁ ਚਾਲ ਜਿਤੁ ਪਾਰਬ੍ਰਹਮੁ ਧਿਆਏ ਕਿਨਿ ਬਿਧਿ ਕੀਰਤਨੁ ਗਾਏ ਜੀਉ ॥੪॥ ਗੁਰਮੁਖਿ ਮੁਕਤਾ ਗੁਰਮੁਖਿ ਜੁਗਤਾ ॥ ਗੁਰਮੁਖਿ ਗਿਆਨੀ ਗੁਰਮੁਖਿ ਬਕਤਾ ॥ ਧੰਨੁ ਗਿਰਹੀ ਉਦਾਸੀ ਗੁਰਮੁਖਿ ਗੁਰਮੁਖਿ ਕੀਮਤਿ ਪਾਏ ਜੀਉ ॥੫॥ ਹਉਮੈ ਬਾਧਾ ਗੁਰਮੁਖਿ ਛੂਟਾ ॥ ਗੁਰਮੁਖਿ ਆਵਣੁ ਜਾਵਣੁ ਤੂਟਾ ॥ ਗੁਰਮੁਖਿ ਕਰਮ ਗੁਰਮੁਖਿ ਨਿਹਕਰਮਾ ਗੁਰਮੁਖਿ ਕਰੇ ਸੁ ਸੁਭਾਏ ਜੀਉ ॥੬॥ ਗੁਰਮੁਖਿ ਸੁਖੀਆ ਮਨਮੁਖਿ ਦੁਖੀਆ ॥ ਗੁਰਮੁਖਿ ਸਨਮੁਖੁ ਮਨਮੁਖਿ ਵੇਮੁਖੀਆ ॥ ਗੁਰਮੁਖਿ ਮਿਲੀਐ ਮਨਮੁਖਿ ਵਿਛੁਰੈ ਗੁਰਮੁਖਿ ਬਿਧਿ ਪ੍ਰਗਟਾਏ ਜੀਉ ॥੭॥ ਗੁਰਮੁਖਿ ਅਖਰੁ ਜਿਤੁ ਧਾਵਤੁ ਰਹਤਾ ॥ ਗੁਰਮੁਖਿ ਉਪਦੇਸੁ ਦੁਖੁ ਸੁਖੁ ਸਮ ਸਹਤਾ ॥ ਗੁਰਮੁਖਿ ਚਾਲ ਜਿਤੁ ਪਾਰਬ੍ਰਹਮੁ ਧਿਆਏ ਗੁਰਮੁਖਿ ਕੀਰਤਨੁ ਗਾਏ ਜੀਉ ॥੮॥ ਸਗਲੀ ਬਣਤ ਬਣਾਈ ਆਪੇ ॥ ਆਪੇ ਕਰੇ ਕਰਾਏ ਥਾਪੇ ॥ ਇਕਸੁ ਤੇ ਹੋਇਓ ਅਨੰਤਾ ਨਾਨਕ ਏਕਸੁ ਮਾਹਿ ਸਮਾਏ ਜੀਉ ॥੯॥੨॥੩੬॥ {ਪੰਨਾ 131}
ਅਰਥ: ਉਹ ਕੇਹੜਾ ਮਨੁੱਖ ਹੈ ਜੋ ਮਾਇਆ ਦੇ ਬੰਧਨਾਂ ਤੋਂ ਆਜ਼ਾਦ ਰਹਿੰਦਾ ਹੈ ਤੇ ਪ੍ਰਭੂ ਦੇ ਚਰਨਾਂ ਵਿਚ ਜੁੜਿਆ ਰਹਿੰਦਾ ਹੈ? ਉਹ ਕੇਹੜਾ ਮਨੁੱਖ ਹੈ ਜੋ ਪਰਮਾਤਮਾ ਨਾਲ ਡੂੰਘੀ ਸਾਂਝ ਪਾਈ ਰੱਖਦਾ ਹੈ ਤੇ ਉਸ ਦੀ ਸਿਫ਼ਤਿ-ਸਾਲਾਹ ਕਰਦਾ ਰਹਿੰਦਾ ਹੈ? (ਸੁਚੱਜਾ) ਗ੍ਰਿਹਸਤੀ ਕੌਣ ਹੋ ਸਕਦਾ ਹੈ? ਮਾਇਆ ਤੋਂ ਨਿਰਲੇਪ ਕੌਣ ਹੈ? ਉਹ ਕੇਹੜਾ ਮਨੁੱਖ ਹੈ ਜੋ (ਮਨੁੱਖਾ ਜਨਮ ਦੀ) ਕਦਰ ਸਮਝਦਾ ਹੈ?।1।
See lessਮਨੁੱਖ (ਮਾਇਆ ਦੇ ਮੋਹ ਦੇ ਬੰਧਨਾਂ ਵਿਚ) ਕਿਵੇਂ ਬੱਝ ਜਾਂਦਾ ਹੈ ਤੇ ਕਿਵੇਂ (ਉਹਨਾਂ ਬੰਧਨਾਂ ਤੋਂ) ਸੁਤੰਤਰ ਹੁੰਦਾ ਹੈ? ਕਿਸ ਤਰੀਕੇ ਨਾਲ ਜਨਮ ਮਰਨ ਦਾ ਗੇੜ ਮੁੱਕਦਾ ਹੈ? ਸੁਚੱਜੇ ਕੰਮ ਕੇਹੜੇ ਹਨ? ਉਹ ਕੇਹੜਾ ਮਨੁੱਖ ਹੈ ਜੋ ਦੁਨੀਆ ਵਿਚ ਵਿਚਰਦਾ ਹੋਇਆ ਭੀ ਵਾਸਨਾ-ਰਹਿਤ ਹੈ? ਉਹ ਕੇਹੜਾ ਮਨੁੱਖ ਹੈ ਜੋ ਆਪ ਸਿਫ਼ਤਿ-ਸਾਲਾਹ ਕਰਦਾ ਹੈ ਤੇ (ਹੋਰਨਾਂ ਪਾਸੋਂ) ਕਰਾਂਦਾ ਹੈ?।2।
ਸੁਖੀ ਜੀਵਨ ਵਾਲਾ ਕੌਣ ਹੈ? ਕੌਣ ਦੁੱਖਾਂ ਵਿਚ ਘਿਰਿਆ ਹੋਇਆ ਹੈ? ਸਨਮੁਖ ਕਿਸ ਨੂੰ ਕਿਹਾ ਜਾਂਦਾ ਹੈ? ਬੇਮੁਖ ਕਿਸ ਨੂੰ ਆਖੀਦਾ ਹੈ? ਪ੍ਰਭੂ-ਚਰਨਾਂ ਵਿਚ ਕਿਸ ਤਰ੍ਹਾਂ ਮਿਲ ਸਕੀਦਾ ਹੈ? ਮਨੁੱਖ ਪ੍ਰਭੂ ਤੋਂ ਕਿਵੇਂ ਵਿੱਛੁੜ ਜਾਂਦਾ ਹੈ? ਇਹ ਜਾਚ ਕੌਣ ਸਿਖਾਂਦਾ ਹੈ?।3।
ਉਹ ਕੇਹੜਾ ਸ਼ਬਦ ਹੈ ਜਿਸ ਦੀ ਰਾਹੀਂ ਵਿਕਾਰਾਂ ਵਲ ਦੌੜਦਾ ਮਨ ਟਿਕ ਜਾਂਦਾ ਹੈ? ਉਹ ਕੇਹੜਾ ਉਪਦੇਸ਼ ਹੈ ਜਿਸ ਉੱਤੇ ਤੁਰ ਕੇ ਮਨੁੱਖ ਦੁੱਖ ਸੁਖ ਇਕੋ ਜਿਹੇ ਸਹਾਰ ਸਕਦਾ ਹੈ? ਉਹ ਕੇਹੜਾ ਜੀਵਨ-ਢੰਗ ਹੈ ਜਿਸ ਨਾਲ ਮਨੁੱਖ ਪਰਮਾਤਮਾ ਨੂੰ ਸਿਮਰ ਸਕੇ? ਕਿਸ ਤਰ੍ਹਾਂ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਦਾ ਰਹੇ?।4।
ਗੁਰੂ ਦੇ ਦੱਸੇ ਰਾਹ ਤੇ ਤੁਰਨ ਵਾਲਾ ਮਨੁੱਖ ਮਾਇਆ ਦੇ ਬੰਧਨਾਂ ਤੋਂ ਆਜ਼ਾਦ ਰਹਿੰਦਾ ਹੈ ਤੇ ਪਰਮਾਤਮਾ ਦੀ ਯਾਦ ਵਿਚ ਜੁੜਿਆ ਰਹਿੰਦਾ ਹੈ। ਗੁਰੂ ਦੀ ਸਰਨ ਵਿਚ ਰਹਿਣ ਵਾਲਾ ਮਨੁੱਖ ਹੀ ਪਰਮਾਤਮਾ ਨਾਲ ਡੂੰਘੀ ਸਾਂਝ ਪਾਂਦਾ ਹੈ ਤੇ ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਦਾ ਹੈ। ਗੁਰੂ ਦੇ ਸਨਮੁਖ ਰਹਿਣ ਵਾਲਾ ਮਨੁੱਖ ਹੀ ਭਾਗਾਂ ਵਾਲਾ ਗ੍ਰਿਹਸਤ ਹੈ, ਉਹ ਦੁਨੀਆ ਦੀ ਕਿਰਤ-ਕਾਰ ਕਰਦਾ ਹੋਇਆ ਭੀ ਨਿਰਲੇਪ ਰਹਿੰਦਾ ਹੈ। ਉਹੀ ਮਨੁੱਖਾ ਜਨਮ ਦੀ ਕਦਰ ਸਮਝਦਾ ਹੈ।5।
(ਆਪਣੇ ਮਨ ਦੇ ਪਿੱਛੇ ਤੁਰ ਕੇ ਮਨੁੱਖ ਆਪਣੀ ਹੀ) ਹਉਮੈ ਦੇ ਕਾਰਨ (ਮਾਇਆ ਦੇ ਬੰਧਨਾਂ ਵਿਚ) ਬੱਝ ਜਾਂਦਾ ਹੈ, ਗੁਰੂ ਦੀ ਸਰਨ ਪੈ ਕੇ (ਇਹਨਾਂ ਬੰਧਨਾਂ ਤੋਂ) ਆਜ਼ਾਦ ਹੋ ਜਾਂਦਾ ਹੈ। ਗੁਰੂ ਦੇ ਦੱਸੇ ਰਾਹ ਉੱਤੇ ਤੁਰਿਆਂ ਮਨੁੱਖ ਦਾ ਜਨਮ ਮਰਨ ਦਾ ਗੇੜ ਮੁੱਕ ਜਾਂਦਾ ਹੈ। ਗੁਰੂ ਦੇ ਸਨਮੁਖ ਰਹਿ ਕੇ ਹੀ ਸੁਚੱਜੇ ਕੰਮ ਹੋ ਸਕਦੇ ਹਨ। ਗੁਰੂ ਦੇ ਸਨਮੁਖ ਰਹਿਣ ਵਾਲਾ ਮਨੁੱਖ ਦੁਨੀਆ ਦੀ ਕਿਰਤ-ਕਾਰ ਕਰਦਾ ਹੋਇਆ ਹੀ ਵਾਸਨਾ ਰਹਿਤ ਰਹਿੰਦਾ ਹੈ। ਅਜੇਹਾ ਮਨੁੱਖ ਜੋ ਕੁਝ ਭੀ ਕਰਦਾ ਹੈ ਪ੍ਰਭੂ ਦੇ ਪ੍ਰੇਮ ਵਿਚ ਟਿਕ ਕੇ ਕਰਦਾ ਹੈ।6।
ਗੁਰੂ ਦੇ ਸਨਮੁਖ ਰਹਿਣ ਵਾਲਾ ਮਨੁੱਖ ਸੁਖੀ ਜੀਵਨ ਵਾਲਾ ਹੈ, ਪਰ ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਮਨੁੱਖ ਨਿੱਤ ਦੁਖੀ ਰਹਿੰਦਾ ਹੈ। ਗੁਰੂ ਦੇ ਦੱਸੇ ਰਾਹ ਤੇ ਤੁਰਨ ਵਾਲਾ ਮਨੁੱਖ ਪਰਮਾਤਮਾ ਵਲ ਮੂੰਹ ਰੱਖਣ ਵਾਲਾ ਹੈ, ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਬੰਦਾ ਰੱਬ ਵਲੋਂ ਮੂੰਹ ਮੋੜੀ ਰੱਖਦਾ ਹੈ। ਗੁਰੂ ਦੇ ਸਨਮੁਖ ਰਿਹਾਂ ਪਰਮਾਤਮਾ ਨੂੰ ਮਿਲ ਸਕੀਦਾ ਹੈ, ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਬੰਦਾ ਪਰਮਾਤਮਾ ਤੋਂ ਵਿੱਛੁੜ ਜਾਂਦਾ ਹੈ। ਗੁਰੂ ਦੇ ਸਨਮੁਖ ਰਹਿਣ ਵਾਲਾ ਮਨੁੱਖ ਹੀ (ਸਹੀ ਜੀਵਨ ਦੀ) ਜਾਚ ਸਿਖਾਂਦਾ ਹੈ।7।
ਗੁਰੂ ਦੇ ਮੂੰਹੋਂ ਨਿਕਲਿਆ ਸ਼ਬਦ ਹੀ ਉਹ ਬੋਲ ਹੈ ਜਿਸ ਦੀ ਬਰਕਤਿ ਨਾਲ ਵਿਕਾਰਾਂ ਵਲ ਦੌੜਦਾ ਮਨ ਖਲੋ ਜਾਂਦਾ ਹੈ, ਗੁਰੂ ਤੋਂ ਮਿਲਿਆ ਉਪਦੇਸ਼ ਹੀ (ਇਹ ਸਮਰੱਥਾ ਰੱਖਦਾ ਹੈ ਕਿ ਮਨੁੱਖ ਉਸ ਦੇ ਆਸਰੇ) ਦੁਖ ਸੁਖ ਨੂੰ ਇਕੋ ਜਿਹਾ ਕਰ ਕੇ ਸਹਾਰਦਾ ਹੈ। ਗੁਰੂ ਦੇ ਰਾਹ ਤੇ ਤੁਰਨਾ ਹੀ ਅਜੇਹੀ ਜੀਵਨ ਚਾਲ ਹੈ ਕਿ ਇਸ ਦੀ ਰਾਹੀਂ ਮਨੁੱਖ ਪਰਮਾਤਮਾ ਦਾ ਧਿਆਨ ਧਰ ਸਕਦਾ ਹੈ ਤੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਦਾ ਹੈ।8।
(ਪਰ ਗੁਰਮੁਖ ਤੇ ਮਨਮੁਖ = ਇਹ) ਸਾਰੀ ਬਣਤਰ ਪਰਮਾਤਮਾ ਨੇ ਆਪ ਹੀ ਬਣਾਈ ਹੈ, (ਸਭ ਜੀਵਾਂ ਵਿਚ ਵਿਆਪਕ ਹੋ ਕੇ) ਉਹ ਆਪ ਹੀ ਸਭ ਕੁਝ ਕਰਦਾ ਹੈ ਤੇ (ਜੀਵਾਂ ਪਾਸੋਂ) ਕਰਾਂਦਾ ਹੈ, ਉਹ ਆਪ ਹੀ ਜਗਤ ਦੀ ਸਾਰੀ ਖੇਡ ਚਲਾ ਰਿਹਾ ਹੈ।
ਹੇ ਨਾਨਕ! ਉਹ ਆਪ ਹੀ ਆਪਣੇ ਇੱਕ ਸਰੂਪ ਤੋਂ ਬੇਅੰਤ ਰੂਪਾਂ ਰੰਗਾਂ ਵਾਲਾ ਬਣਿਆ ਹੋਇਆ ਹੈ। (ਇਹ ਸਾਰਾ ਬਹੁ ਰੰਗੀ ਜਗਤ) ਉਸ ਇੱਕ ਵਿਚ ਹੀ ਲੀਨ ਹੋ ਜਾਂਦਾ ਹੈ।8।2। 36।
Can you explain the meaning of “Chardi Kalaa”?
Respected Ash Kapoor ji, Waheguru ji ka Khalsa, Waheguru ji ki Fateh! As understood by the undersigned, Chardi Kala (ਚੜ੍ਹਦੀ ਕਲ੍ਹਾ) is an important expression used in Sikhism for a mind frame that a Sikh has to accept and practice. It loosely means a “positive, buoyant and optimistic” attitude towardRead more
Respected Ash Kapoor ji,
Waheguru ji ka Khalsa, Waheguru ji ki Fateh!
As understood by the undersigned, Chardi Kala (ਚੜ੍ਹਦੀ ਕਲ੍ਹਾ) is an important expression used in Sikhism for a mind frame that a Sikh has to accept and practice. It loosely means a “positive, buoyant and optimistic” attitude towards life and the future. Always be in “high spirits”, “ever progressive”, “always cheerful”, etc are some other terms used to describe this phrase. It reflects an eternally evergreen & blissful mental state of a Sikh.
Sikhism dictates that Sikhs believe in the Will of God (ਭਾਣਾ) and that God is without enemies (ਨਿਰਵੈਰ) and is always merciful. Hence acceptance of his Will is in the interest of and for the benefit of His Creation, even if at times one suffers severe hardship. This attitude of “Chardi Kala” is to allow one to sail through the ups and downs of life with as little harm as possible to the individual. To join and help others in their hour of need is part of this “Chardi Kala” spirit.
The Sikhs are a unique spirit-born people believing in Guru Nanak’s basic concepts of “Work, Worship and Charity” (ਕਿਰਤ ਕਰੋ, ਨਾਮ ਜਪੋ, ਵੰਡ ਛਕੋ) and “Gurmukh, Naam, Daan, Ishnan (ਗੁਰਮੁਖਿ ਨਾਮੁ ਦਾਨੁ ਇਸਨਾਨੁ).” Naam refers to the Power, the Energy, the Universal Cosmic Life Force and the vibrant manifestation of God in creation.
In Chardi Kala there is confidence in the ultimate victory of Truth over falsehood and of Good over evil (ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਹਿ) Abiding Cheerfulness is its hallmark – “Nanak Naam Charhdi Kala, Tere Bhane Sarbatt da Bhalaa” (ਨਾਨਕ ਨਾਮ ਚੜ੍ਹਦੀ ਕਲ੍ਹਾ ਤੇਰੇ ਭਾਣੇ ਸਰਬੱਤ ਦਾ ਭਲਾ)।
Courage is that state or quality of mind and spirit which enables one to face dangers with self-possession and resolution. Discipline resulting from training that leads to controlled behavior, mentally and morally, is also an essential constituent of Chardi Kala. Perpetual readiness to act is another – he pursues the ideals he cherishes, makes no noise over a good deed, and proceeds to another. Kala also means “fine art”, so actions in Chardi Kala become characterized by elegance and gracefulness. It also means playing a winning “Game” according to the accepted rules of the game.
To remain in Chardi Kala, in my opinion, one has to listen to the following teaching of Guru Sahib in Sukhmani Sahib and practice it day in and day out:-
ਅਸਟਪਦੀ ॥ ਪੂਰੇ ਗੁਰ ਕਾ ਸੁਨਿ ਉਪਦੇਸੁ ॥ ਪਾਰਬ੍ਰਹਮੁ ਨਿਕਟਿ ਕਰਿ ਪੇਖੁ ॥ ਸਾਸਿ ਸਾਸਿ ਸਿਮਰਹੁ ਗੋਬਿੰਦ ॥ ਮਨ ਅੰਤਰ ਕੀ ਉਤਰੈ ਚਿੰਦ ॥ ਆਸ ਅਨਿਤ ਤਿਆਗਹੁ ਤਰੰਗ ॥ ਸੰਤ ਜਨਾ ਕੀ ਧੂਰਿ ਮਨ ਮੰਗ ॥ ਆਪੁ ਛੋਡਿ ਬੇਨਤੀ ਕਰਹੁ ॥ ਸਾਧਸੰਗਿ ਅਗਨਿ ਸਾਗਰੁ ਤਰਹੁ ॥ ਹਰਿ ਧਨ ਕੇ ਭਰਿ ਲੇਹੁ ਭੰਡਾਰ ॥ ਨਾਨਕ ਗੁਰ ਪੂਰੇ ਨਮਸਕਾਰ ॥੧॥ {ਪੰਨਾ 295}
ਅਰਥ: (ਹੇ ਮਨ!) ਪੂਰੇ ਸਤਿਗੁਰੂ ਦੀ ਸਿੱਖਿਆ ਸੁਣ, ਤੇ, ਅਕਾਲ ਪੁਰਖ ਨੂੰ (ਹਰ ਥਾਂ) ਨੇੜੇ ਜਾਣ ਕੇ ਵੇਖ।
(ਹੇ ਭਾਈ!) ਦੰਮ-ਬ-ਦੰਮ ਪ੍ਰਭੂ ਨੂੰ ਯਾਦ ਕਰ, (ਤਾਂ ਜੁ) ਤੇਰੇ ਮਨ ਦੇ ਅੰਦਰ ਦੀ ਚਿੰਤਾ ਮਿਟ ਜਾਏ।
ਹੇ ਮਨ! ਨਿੱਤ ਨਾਹ ਰਹਿਣ ਵਾਲੀਆਂ (ਚੀਜ਼ਾਂ ਦੀਆਂ) ਆਸਾਂ ਦੀਆਂ ਲਹਰਾਂ ਛੱਡ ਦੇਹ, ਅਤੇ ਸੰਤ ਜਨਾਂ ਦੇ ਪੈਰਾਂ ਦੀ ਖ਼ਾਕ ਮੰਗ।
(ਹੇ ਭਾਈ!) ਆਪਾ-ਭਾਵ ਛੱਡ ਕੇ (ਪ੍ਰਭੂ ਦੇ ਅੱਗੇ) ਅਰਦਾਸ ਕਰ, (ਤੇ ਇਸ ਤਰ੍ਹਾਂ) ਸਾਧ ਸੰਗਤਿ ਵਿਚ (ਰਹਿ ਕੇ) (ਵਿਕਾਰਾਂ ਦੀ) ਅੱਗ ਦੇ ਸਮੁੰਦਰ ਤੋਂ ਪਾਰ ਲੰਘ।
ਹੇ ਨਾਨਕ! ਪ੍ਰਭੂ-ਨਾਮ-ਰੂਪੀ ਧਨ ਦੇ ਖ਼ਜ਼ਾਨੇ ਭਰ ਲੈ ਅਤੇ ਪੂਰੇ ਸਤਿਗੁਰੂ ਨੂੰ ਨਮਸਕਾਰ ਕਰ।1।
I hope this helps. If you have any further questions please do ask. If you find any deficiencies, please point out the same, for improvement in future.
Regards,
See lessYour Brother
What does Guru’s Kirpa/Bakshish or God’s grace mean? How does it impact our lives?
ਸਤਿਕਾਰ ਯੋਗ ਜਪ ਜੀ, ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਹਿ।। ਤੁਹਾਡੇ ਸਵਾਲ ਦੇ ਜਵਾਬ ਵਿਚ ਦਾਸ ਪੰਜਵੇਂ ਗੁਰੂ ਸਰੀਰ, ਗੁਰੂ ਅਰਜਨ ਸਾਹਿਬ, ਦਾ ਸੋਰਠਿ ਰਾਗ ਵਿਚ ਉਚਾਰਣ ਕੀਤਾ ਇੱਕ ਸ਼ਬਦ, ਜੋ ਕਿ ਗੁਰੂ ਗ੍ਰੰਥ ਸਾਹਿਬ ਦੇ ਪੰਨਾ 619 ਤੇ ਸੁਸ਼ੋਭਿਤ ਹੈ, ਦਾ ਮੂਲ ਪਾਠ ਤੇ ਅਰਥ ਹੇਠਾਂ ਦੇ ਰਿਹਾ ਹੈ। ਇਸ ਸ਼ਬਦ ਦੀ ਰਹਾਉ ਦੀ ਤੁਕ, ਜਿਸ ਵਿਚ ਸਾਰੇ ਸ਼ਬਦ ਦਾ ਕੇਂRead more
ਸਤਿਕਾਰ ਯੋਗ ਜਪ ਜੀ,
ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਹਿ।।
ਤੁਹਾਡੇ ਸਵਾਲ ਦੇ ਜਵਾਬ ਵਿਚ ਦਾਸ ਪੰਜਵੇਂ ਗੁਰੂ ਸਰੀਰ, ਗੁਰੂ ਅਰਜਨ ਸਾਹਿਬ, ਦਾ ਸੋਰਠਿ ਰਾਗ ਵਿਚ ਉਚਾਰਣ ਕੀਤਾ ਇੱਕ ਸ਼ਬਦ, ਜੋ ਕਿ ਗੁਰੂ ਗ੍ਰੰਥ ਸਾਹਿਬ ਦੇ ਪੰਨਾ 619 ਤੇ ਸੁਸ਼ੋਭਿਤ ਹੈ, ਦਾ ਮੂਲ ਪਾਠ ਤੇ ਅਰਥ ਹੇਠਾਂ ਦੇ ਰਿਹਾ ਹੈ।
ਇਸ ਸ਼ਬਦ ਦੀ ਰਹਾਉ ਦੀ ਤੁਕ, ਜਿਸ ਵਿਚ ਸਾਰੇ ਸ਼ਬਦ ਦਾ ਕੇਂਦਰੀ ਵਿਚਾਰ ਹੁੰਦਾ ਹੈ, ਵਿਚ ਗੁਰੂ ਸਾਹਿਬ ਸਮਝਾਉਂਦੇ ਹਨ ਕਿ ਅਕਾਲਪੁਰਖ, (ਜੋ ਸਾਡੀ ਖੁਰਾਕ ਤੇ ਪੁਸ਼ਾਕ ਦੀਆਂ ਲੋੜਾਂ ਪੂਰੀਆਂ ਕਰਦਾ ਹੈ) ਸਦਾ ਹੀ ਦਇਆਵਾਨ ਹੈ, ਉਹ ਸਾਡੇ ਮਾੜੇ ਕਰਮਾਂ ਦਾ ਕੋਈ ਖਿਆਲ ਨਹੀਂ ਕਰਦਾ ਕਿਉਂਕਿ ਉਹ ਸਿਰਫ਼ ਪਿਆਰ ਹੀ ਪਿਆਰ ਕਰਦਾ ਹੈ। ਜਿਹੜੇ ਵੀ ਇਨਸਾਨ ਮਨਮੁਖੀ ਸੁਭਾਅ ਨੂੰ ਛੱਡ ਕੇ ਗੁਰਮੁਖ ਬਣਨ ਵਾਲੇ ਰਸਤੇ ਵੱਲ ਮੁੜਦੇ ਹਨ, ਅਕਾਲਪੁਰਖ ਉਨ੍ਹਾਂ ਨੂੰ ਸ਼ਬਦ ਗੁਰੂ ਨਾਲ ਮਿਲਾਉਂਦਾ ਹੈ ਤੇ ਵਿਕਾਰਾਂ ਤੋਂ ਛੁਟਕਾਰਾ ਦਿਵਾ ਕੇ ਆਤਮਿਕ ਅਡੋਲਤਾ ਤੇ ਆਤਮਿਕ ਆਨੰਦ ਦੀ ਅਵਸਥਾ ਤੇ ਪਹੁੰਚਾਉਂਦਾ ਹੈ ਤੇ ਇਸ ਅਵਸਥਾ ਤੇ ਪਹੁੰਚ ਕੇ ਮਨੁੱਖ ਜੀਵਨ ਮੁਕਤ ਹੋਣ ਦੀ ਮੰਜ਼ਿਲ ਤੇ ਪਹੁੰਚ ਸਕਦਾ ਹੈ।
ਤੁਸੀਂ ਸਮਝ ਸਕਦੇ ਹੋ ਕਿ ਅਕਾਲਪੁਰਖ ਬਖਸ਼ਿਸ਼ ਦਾ ਖਜ਼ਾਨਾ ਹੈ ਤੇ ਉਸ ਦੀ ਬਖ਼ਸ਼ਿਸ਼ ਦਾ ਅਸੀਂ ਅੰਤ ਨਹੀਂ ਪਾ ਸਕਦੇ। ਉਹ ਸਾਡੇ ਅੰਦਰ ਬੈਠ ਕੇ ਸਾਨੂੰ ਜ਼ਿੰਦਗੀ ਜਿਊਣ ਦਾ ਠੀਕ ਰਸਤਾ ਦੱਸਦਾ ਹੈ ਪਰ ਸਾਡੇ ਵਿਚੋਂ ਬਹੁਤ ਸਾਰੇ ਗੁਰਮੁਖ ਨਾਂਹ ਬਣ ਕੇ ਮਨ ਦੇ ਕਹੇ ਤੇ ਚੱਲ ਕੇ ਮਨਮੁਖ ਬਣਦੇ ਹਾਂ ਤੇ ਠੇਡੇ ਖਾਂਦੇ ਹਾਂ ਤੇ ਆਪਣਾ ਰਤਨ ਜਨਮ ਗੰਵਾ ਕੇ ਚੱਲੇ ਜਾਂਦੇ ਹਾਂ।
ਆਸ ਹੈ ਕਿ ਤੁਹਾਨੂੰ ਆਪਣੇ ਸਵਾਲ ਦਾ ਜਵਾਬ ਮਿਲ ਗਿਆ ਹੋਵੇਗਾ। ਜੇ ਤੁਹਾਡਾ ਅੱਗੇ ਕੋਈ ਸਵਾਲ ਹੋਵੇ ਤਾਂ ਤੁਹਾਡਾ ਸਵਾਗਤ ਹੈ। ਜੇਕਰ ਕੋਈ ਕੰਮੀ ਹੋਵੇ ਤਾਂ ਦੱਸਣ ਦੀ ਕ੍ਰਿਪਾਲਤਾ ਕਰਨੀ ਜੀ ਤਾਂ ਜੋ ਅੱਗੇ ਸੁਧਾਰ ਹੋ ਸਕੇ।
ਆਦਰ ਸਹਿਤ,
ਆਪ ਦਾ ਵੀਰ
————-
ਸੋਰਠਿ ਮਹਲਾ ੫ ॥ ਹਮਰੀ ਗਣਤ ਨ ਗਣੀਆ ਕਾਈ ਅਪਣਾ ਬਿਰਦੁ ਪਛਾਣਿ ॥ ਹਾਥ ਦੇਇ ਰਾਖੇ ਕਰਿ ਅਪੁਨੇ ਸਦਾ ਸਦਾ ਰੰਗੁ ਮਾਣਿ ॥੧॥ ਸਾਚਾ ਸਾਹਿਬੁ ਸਦ ਮਿਹਰਵਾਣ ॥ ਬੰਧੁ ਪਾਇਆ ਮੇਰੈ ਸਤਿਗੁਰਿ ਪੂਰੈ ਹੋਈ ਸਰਬ ਕਲਿਆਣ ॥ ਰਹਾਉ ॥ ਜੀਉ ਪਾਇ ਪਿੰਡੁ ਜਿਨਿ ਸਾਜਿਆ ਦਿਤਾ ਪੈਨਣੁ ਖਾਣੁ ॥ ਅਪਣੇ ਦਾਸ ਕੀ ਆਪਿ ਪੈਜ ਰਾਖੀ ਨਾਨਕ ਸਦ ਕੁਰਬਾਣੁ ॥੨॥੧੬॥੪੪॥ {ਪੰਨਾ 619}
ਅਰਥ: ਹੇ ਭਾਈ! ਸਦਾ ਕਾਇਮ ਰਹਿਣ ਵਾਲਾ ਮਾਲਕ-ਪ੍ਰਭੂ ਸਦਾ ਦਇਆਵਾਨ ਰਹਿੰਦਾ ਹੈ, (ਕੁਕਰਮਾਂ ਵਲ ਪਰਤ ਰਹੇ ਬੰਦਿਆਂ ਨੂੰ ਉਹ ਗੁਰੂ ਮਿਲਾਂਦਾ ਹੈ। ਜਿਸ ਨੂੰ ਪੂਰਾ ਗੁਰੂ ਮਿਲ ਪਿਆ, ਉਸ ਦੇ ਵਿਕਾਰਾਂ ਦੇ ਰਸਤੇ ਵਿਚ) ਮੇਰੇ ਪੂਰੇ ਗੁਰੂ ਨੇ ਬੰਨ੍ਹ ਮਾਰ ਦਿੱਤਾ (ਤੇ, ਇਸ ਤਰ੍ਹਾਂ ਉਸ ਦੇ ਅੰਦਰ) ਸਾਰੇ ਆਤਮਕ ਆਨੰਦ ਪੈਦਾ ਹੋ ਗਏ।ਰਹਾਉ।
See lessਹੇ ਭਾਈ! ਪਰਮਾਤਮਾ ਅਸਾਂ ਜੀਵਾਂ ਦੇ ਕੀਤੇ ਮੰਦ-ਕਰਮਾਂ ਦਾ ਕੋਈ ਖ਼ਿਆਲ ਨਹੀਂ ਕਰਦਾ। ਉਹ ਆਪਣੇ ਮੁੱਢ-ਕਦੀਮਾਂ ਦੇ (ਪਿਆਰ ਵਾਲੇ) ਸੁਭਾਉ ਨੂੰ ਚੇਤੇ ਰੱਖਦਾ ਹੈ, (ਉਹ, ਸਗੋਂ, ਸਾਨੂੰ ਗੁਰੂ ਮਿਲਾ ਕੇ, ਸਾਨੂੰ) ਆਪਣੇ ਬਣਾ ਕੇ (ਆਪਣੇ) ਹੱਥ ਦੇ ਕੇ (ਸਾਨੂੰ ਵਿਕਾਰਾਂ ਵਲੋਂ) ਬਚਾਂਦਾ ਹੈ। (ਜਿਸ ਵਡ-ਭਾਗੀ ਨੂੰ ਗੁਰੂ ਮਿਲ ਪੈਂਦਾ ਹੈ, ਉਹ) ਸਦਾ ਹੀ ਆਤਮਕ ਆਨੰਦ ਮਾਣਦਾ ਹੈ।੧।
ਹੇ ਭਾਈ! ਜਿਸ ਪਰਮਾਤਮਾ ਨੇ ਜਿੰਦ ਪਾ ਕੇ (ਸਾਡਾ) ਸਰੀਰ ਪੈਦਾ ਕੀਤਾ ਹੈ, ਜੇਹੜਾ (ਹਰ ਵੇਲੇ) ਸਾਨੂੰ ਖ਼ੁਰਾਕ ਤੇ ਪੁਸ਼ਾਕ ਦੇ ਰਿਹਾ ਹੈ, ਉਹ ਪਰਮਾਤਮਾ (ਸੰਸਾਰ-ਸਮੁੰਦਰ ਦੀਆਂ ਵਿਕਾਰ-ਲਹਿਰਾਂ ਤੋਂ) ਆਪਣੇ ਸੇਵਕ ਦੀ ਇੱਜ਼ਤ (ਗੁਰੂ ਮਿਲਾ ਕੇ) ਆਪ ਬਚਾਂਦਾ ਹੈ। ਹੇ ਨਾਨਕ! ਆਖ-ਮੈਂ ਉਸ ਪਰਮਾਤਮਾ ਤੋਂ) ਸਦਾ ਸਦਕੇ ਜਾਂਦਾ ਹਾਂ।੨।੧੬।੪੪।
No Sikhs Here
Respected Sister, Waheguru ji ka Khalsa, Waheguru ji ki Fateh! The Guru Granth Sahib starts with Jap Baani of First Guru Person, Guru Nanak Sahib, and the Baani starts with, what is called Mool Mantar, which defines the attributes of the One God (Akalpurakh), with whom a person can become one, withRead more
Respected Sister,
Waheguru ji ka Khalsa, Waheguru ji ki Fateh!
The Guru Granth Sahib starts with Jap Baani of First Guru Person, Guru Nanak Sahib, and the Baani starts with, what is called Mool Mantar, which defines the attributes of the One God (Akalpurakh), with whom a person can become one, with the help of Shabad Guru:-
ੴ (Ik Onkar) (One Universal Creator God);
ਸਤਿ ਨਾਮੁ (Sat Naam) (The Name Is Truth);
ਕਰਤਾ ਪੁਰਖੁ (Karta Purakh) (Creative Being Personified);
ਨਿਰਭਉ (Nirbhau) (No Fear);
ਨਿਰਵੈਰੁ (Nirvair) (No Enmity or Hatred),
ਅਕਾਲ ਮੂਰਤਿ (Akal Moorat) (Image of the undying);
ਅਜੂਨੀ (Ajuni) (Beyond Birth);
ਸੈਭੰ (Saibhang) (Self-existstant);
ਗੁਰ ਪ੍ਰਸਾਦਿ (Gur Parsad) (By Guru’s Grace).
Therefore, the First Guru Person, Guru Nanak Sahib, himself had made it very clear, in the very beginning of the Guru Granth Sahib, that there is one creator God.
Hope it helps. If you have any further questions, please do ask. If you find any deficiencies, please point out the same, for improvement in future.
Regards,
See lessYour Brother
God playing all the roles
Respected Sister, Waheguru ji ka Khalsa, Waheguru ji ki Fateh! Thanks for your response!. As you may observe from the Stanza of a Shabad of Fourth Guru Person, Guru Ramdas Sahib, in which he is guiding us that Akalpurakh is all pervasive i.e. everywhere in water, earth and every living being:- ਹਰਿ ਘRead more
Respected Sister,
Waheguru ji ka Khalsa, Waheguru ji ki Fateh!
Thanks for your response!. As you may observe from the Stanza of a Shabad of Fourth Guru Person, Guru Ramdas Sahib, in which he is guiding us that Akalpurakh is all pervasive i.e. everywhere in water, earth and every living being:-
ਹਰਿ ਘਟਿ ਘਟੇ ਘਟਿ ਬਸਤਾ ਹਰਿ ਜਲਿ ਥਲੇ ਹਰਿ ਬਸਤਾ ਹਰਿ ਥਾਨ ਥਾਨੰਤਰਿ ਬਸਤਾ ਮੈ ਹਰਿ ਦੇਖਨ ਕੋ ਚਾਓੁ ॥ ਕੋਈ ਆਵੈ ਸੰਤੋ ਹਰਿ ਕਾ ਜਨੁ ਸੰਤੋ ਮੇਰਾ ਪ੍ਰੀਤਮ ਜਨੁ ਸੰਤੋ ਮੋਹਿ ਮਾਰਗੁ ਦਿਖਲਾਵੈ ॥ ਤਿਸੁ ਜਨ ਕੇ ਹਉ ਮਲਿ ਮਲਿ ਧੋਵਾ ਪਾਓੁ ॥੧॥ (ਪੰਨਾ 1201)
ਅਰਥ: ਹੇ ਮੇਰੇ ਮਨ! ਉਹ ਹਰੀ ਹਰੇਕ ਸਰੀਰ ਵਿਚ ਵੱਸਦਾ ਹੈ, ਜਲ ਵਿਚ ਧਰਤੀ ਵਿਚ ਵੱਸਦਾ ਹੈ, ਹਰੇਕ ਥਾਂ ਵਿਚ ਵੱਸਦਾ ਹੈ, ਮੇਰੇ ਅੰਦਰ ਉਸ ਦੇ ਦਰਸਨ ਦੀ ਤਾਂਘ ਹੈ। ਹੇ ਮੇਰੇ ਮਨ! ਜੇ ਕੋਈ ਸੰਤ ਮੈਨੂੰ ਆ ਮਿਲੇ, ਹਰੀ ਦਾ ਕੋਈ ਸੰਤ ਆ ਮਿਲੇ, ਕੋਈ ਮੇਰਾ ਪਿਆਰਾ ਸੰਤ ਜਨ ਮੈਨੂੰ ਆ ਮਿਲੇ, ਤੇ, ਮੈਨੂੰ (ਪਰਮਾਤਮਾ ਦੇ ਮਿਲਾਪ ਦਾ) ਰਾਹ ਵਿਖਾ ਜਾਏ, ਮੈਂ ਉਸ ਦੇ ਪੈਰ ਮਲ ਮਲ ਕੇ ਧੋਵਾਂ।1।
He lives in every living being, as what we call as soul and because of His existence in the body, it functions. When He leaves the body or you can say when He withdraws the strength, physical death takes place. The five elements of which body is made of merge with the earth and soul merges with Akalpurakh and nothing is left.
Therefore, reincarnation, after death, is not a Sikhi concept but is of Hinduism. In Sikhism, the mind (ਮਨ) gets into the cycle of reincarnation, when it gets stuck into the material world. To make it clear the undersigned is just quoting two Pangtis of a Shabad of Bhagat Namdev ji at Panna 693 of Guru Granth Sahib:-
ਇਹ ਸੰਸਾਰ ਤੇ ਤਬ ਹੀ ਛੂਟਉ ਜਉ ਮਾਇਆ ਨਹ ਲਪਟਾਵਉ ॥ ਮਾਇਆ ਨਾਮੁ ਗਰਭ ਜੋਨਿ ਕਾ ਤਿਹ ਤਜਿ ਦਰਸਨੁ ਪਾਵਉ ॥੩॥ (ਪੰਨਾ 693)
ਅਰਥ: ਇਸ ਸੰਸਾਰ ਦੇ ਬੰਧਨਾਂ ਤੋਂ ਮੇਰੀ ਤਦੋਂ ਹੀ ਖ਼ਲਾਸੀ ਹੋ ਸਕਦੀ ਹੈ ਜੇ ਮੈਂ ਮਾਇਆ ਦੇ ਮੋਹ ਵਿਚ ਨਾ ਫਸਾਂ; ਮਾਇਆ (ਦਾ ਮੋਹ) ਹੀ ਜਨਮ ਮਰਨ ਦੇ ਗੇੜ ਵਿਚ ਪੈਣ ਦਾ ਮੂਲ ਹੈ, ਇਸ ਨੂੰ ਤਿਆਗ ਕੇ ਹੀ ਪ੍ਰਭੂ ਦਾ ਦੀਦਾਰ ਹੋ ਸਕਦਾ ਹੈ।੩।
Sikhism subscribes to the theory of emancipation in this life itself (ਜੀਵਨ ਮੁਕਤ) as you would observe from just one example given below. Fifth Guru Person Guru Arjan Sahib is guiding us in 8th Pauri of 23rd Ashatpadi of Sukhmani Sahib that one who becomes one with Akalpurakh while living, becomes Jeevan Mukat:-
ਜੋ ਜਾਨੈ ਤਿਸੁ ਸਦਾ ਸੁਖੁ ਹੋਇ ॥ ਆਪਿ ਮਿਲਾਇ ਲਏ ਪ੍ਰਭੁ ਸੋਇ ॥ ਓਹੁ ਧਨਵੰਤੁ ਕੁਲਵੰਤੁ ਪਤਿਵੰਤੁ ॥ ਜੀਵਨ ਮੁਕਤਿ ਜਿਸੁ ਰਿਦੈ ਭਗਵੰਤੁ ॥ ਧੰਨੁ ਧੰਨੁ ਧੰਨੁ ਜਨੁ ਆਇਆ ॥ ਜਿਸੁ ਪ੍ਰਸਾਦਿ ਸਭੁ ਜਗਤੁ ਤਰਾਇਆ ॥ ਜਨ ਆਵਨ ਕਾ ਇਹੈ ਸੁਆਉ ॥ ਜਨ ਕੈ ਸੰਗਿ ਚਿਤਿ ਆਵੈ ਨਾਉ ॥ ਆਪਿ ਮੁਕਤੁ ਮੁਕਤੁ ਕਰੈ ਸੰਸਾਰੁ ॥ ਨਾਨਕ ਤਿਸੁ ਜਨ ਕਉ ਸਦਾ ਨਮਸਕਾਰੁ ॥੮॥੨੩॥ {ਪੰਨਾ 294-295}
ਅਰਥ: ਜੋ ਮਨੁੱਖ ਪ੍ਰਭੂ ਨਾਲ ਸਾਂਝ ਪਾ ਲੈਂਦਾ ਹੈ ਉਸ ਨੂੰ ਸਦਾ ਸੁਖ ਹੁੰਦਾ ਹੈ, ਪ੍ਰਭੂ ਉਸ ਨੂੰ ਆਪਣੇ ਨਾਲ ਆਪ ਮਿਲਾ ਲੈਂਦਾ ਹੈ।
ਜਿਸ ਮਨੁੱਖ ਦੇ ਹਿਰਦੇ ਵਿਚ ਭਗਵਾਨ ਵੱਸਦਾ ਹੈ, ਉਹ ਜੀਊਂਦਾ ਹੀ ਮੁਕਤ ਹੋ ਜਾਂਦਾ ਹੈ, ਉਹ ਧਨ ਵਾਲਾ, ਕੁਲ ਵਾਲਾ ਤੇ ਇੱਜ਼ਤ ਵਾਲਾ ਬਣ ਜਾਂਦਾ ਹੈ।
ਜਿਸ ਮਨੁੱਖ ਦੀ ਮੇਹਰ ਨਾਲ ਸਾਰਾ ਜਗਤ ਹੀ ਤਰਦਾ ਹੈ, ਉਸ ਦਾ (ਜਗਤ ਵਿਚ) ਆਉਣਾ ਮੁਬਾਰਿਕ ਹੈ।
ਅਜਿਹੇ ਮਨੁੱਖ ਦੇ ਆਉਣ ਦਾ ਇਹੀ ਮਨੋਰਥ ਹੈ ਕਿ ਉਸ ਦੀ ਸੰਗਤਿ ਵਿਚ (ਰਹਿ ਕੇ ਹੋਰ ਮਨੁੱਖਾਂ ਨੂੰ ਪ੍ਰਭੂ ਦਾ) ਨਾਮ ਚੇਤੇ ਆਉਂਦਾ ਹੈ।
ਉਹ ਮਨੁੱਖ ਆਪ (ਮਾਇਆ ਤੋਂ) ਆਜ਼ਾਦ ਹੈ, ਜਗਤ ਨੂੰ ਭੀ ਮੁਕਤ ਕਰਦਾ ਹੈ; ਹੇ ਨਾਨਕ! ਐਸੇ (ਉੱਤਮ) ਮਨੁੱਖ ਨੂੰ ਸਾਡੀ ਸਦਾ ਪ੍ਰਣਾਮ ਹੈ।8। 23।
Emancipation/salvation in Sikhism (ਜੀਵਨ ਮੁਕਤ ਹੋਣਾ) means not getting stuck in the material world, getting rid of vices by changing life, becoming one with Akalpurakh and Shabad Guru who are embodiment of each other, achieving the stage of spiritual equipoise (ਆਤਮਿਕ ਅਡੋਲਤਾ) and spiritual bliss (ਆਤਮਿਕ ਆਨੰਦ), as per the teachings of Guru Granth Sahib.
Hope it helps. If you have any further questions, please do ask. If you find any deficiencies, please point out the same, for improvement in future.
Regards,
See lessYour Brother