You must login to ask a question.
You must login to ask a question.
Please briefly explain why you feel this question should be reported.
Please briefly explain why you feel this answer should be reported.
Please briefly explain why you feel this user should be reported.
Why did Guru Nanak Dev Ji’s own son abandon Sikhi?
ਸਤਿਕਾਰ ਯੋਗ ਨਿੱਕੀ ਕੌਰ ਜੀ, ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਹਿ।। ਤੁਹਾਡੇ ਸਵਾਲ ਦਾ ਜਵਾਬ, ਸਤੇ ਬਲਵੰਡ ਦੀ ਵਾਰ, ਜਿਸ ਨੂੰ ਪੰਜਵੇਂ ਗੁਰੂ ਸਰੀਰ ਗੁਰੂ ਅਰਜਨ ਸਾਹਿਬ ਨੇ ਆਦਿ ਗ੍ਰੰਥ ਵਿਚ 'ਰਾਮਕਲੀ ਕੀ ਵਾਰ ਰਾਇ ਬਲਵੰਡ ਤਥਾ ਸਤੈ ਡੂਮਿ ਆਖੀ' ਦਾ ਸਿਰਲੇਖ ਦਿੱਤਾ ਤੇ ਹੁਣ ਗੁਰੂ ਗ੍ਰੰਥ ਸਾਹਿਬ ਦੇ ਪੰਨਾ 966 ਤੋਂ 968 ਤੇ ਸੁਸ਼ੋਭਿਤ ਹੈ, ਦੀਆਂ ਹੇਠ ਲਿਖੀRead more
ਸਤਿਕਾਰ ਯੋਗ ਨਿੱਕੀ ਕੌਰ ਜੀ,
ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਹਿ।।
ਤੁਹਾਡੇ ਸਵਾਲ ਦਾ ਜਵਾਬ, ਸਤੇ ਬਲਵੰਡ ਦੀ ਵਾਰ, ਜਿਸ ਨੂੰ ਪੰਜਵੇਂ ਗੁਰੂ ਸਰੀਰ ਗੁਰੂ ਅਰਜਨ ਸਾਹਿਬ ਨੇ ਆਦਿ ਗ੍ਰੰਥ ਵਿਚ ‘ਰਾਮਕਲੀ ਕੀ ਵਾਰ ਰਾਇ ਬਲਵੰਡ ਤਥਾ ਸਤੈ ਡੂਮਿ ਆਖੀ’ ਦਾ ਸਿਰਲੇਖ ਦਿੱਤਾ ਤੇ ਹੁਣ ਗੁਰੂ ਗ੍ਰੰਥ ਸਾਹਿਬ ਦੇ ਪੰਨਾ 966 ਤੋਂ 968 ਤੇ ਸੁਸ਼ੋਭਿਤ ਹੈ, ਦੀਆਂ ਹੇਠ ਲਿਖੀਆਂ ਪੰਗਤੀਆਂ ਵਿਚ ਹੈ:-
ਸਚੁ ਜਿ ਗੁਰਿ ਫੁਰਮਾਇਆ ਕਿਉ ਏਦੂ ਬੋਲਹੁ ਹਟੀਐ ॥ ਪੁਤ੍ਰੀ ਕਉਲੁ ਨ ਪਾਲਿਓ ਕਰਿ ਪੀਰਹੁ ਕੰਨ੍ਹ੍ਹ ਮੁਰਟੀਐ ॥ {ਪੰਨਾ 967}
ਅਰਥ: (ਹੇ ਗੁਰੂ ਅੰਗਦ ਸਾਹਿਬ ਜੀ!) ਗੁਰੂ (ਨਾਨਕ ਸਾਹਿਬ) ਨੇ ਜੋ ਭੀ ਹੁਕਮ ਕੀਤਾ, ਆਪ ਨੇ ਸੱਚ (ਕਰਕੇ ਮੰਨਿਆ, ਅਤੇ ਆਪ ਨੇ) ਉਸ ਦੇ ਮੰਨਣ ਤੋਂ ਨਾਂਹ ਨਹੀਂ ਕੀਤੀ; (ਸਤਿਗੁਰੂ ਜੀ ਦੇ) ਪੁਤ੍ਰਾਂ ਨੇ ਬਚਨ ਨ ਮੰਨਿਆ, ਉਹ ਗੁਰੂ ਵਲ ਪਿੱਠ ਦੇ ਕੇ ਹੀ (ਹੁਕਮ) ਮੋੜਦੇ ਰਹੇ।
ਇਨ੍ਹਾਂ ਦੋ ਪੰਗਤੀਆਂ ਦੇ ਅਰਥਾਂ ਤੋਂ ਬਿਲਕੁਲ ਸਪਸ਼ਟ ਹੈ ਕਿ ਪਹਿਲੇ ਗੁਰੂ ਸਰੀਰ ਗੁਰੂ ਨਾਨਕ ਸਾਹਿਬ ਦੇ ਪੁਤਰਾਂ ਨੇ ਉਨ੍ਹਾਂ ਦਾ ਬਚਨ ਨਹੀਂ ਮੰਨਿਆ ਤੇ ਆਕੀ ਹੀ ਰਹੇ ਜਦੋਂ ਕਿ ਭਾਈ ਲਹਿਣਾ ਜੀ ਨੇ ਗੁਰੂ ਸਾਹਿਬ ਦਾ ਬਚਨ ਸੱਚ ਕਰਕੇ ਮੰਨਿਆ ਤੇ ਦੂਜੇ ਗੁਰੂ ਸਰੀਰ, ਗੁਰੂ ਅੰਗਦ ਸਾਹਿਬ ਦੀ ਪਦਵੀ ਪ੍ਰਾਪਤ ਕੀਤੀ।
ਆਸ ਹੈ ਕਿ ਤੁਹਾਨੂੰ ਆਪਣੇ ਸਵਾਲ ਦਾ ਜਵਾਬ ਮਿਲ ਗਿਆ ਹੋਵੇਗਾ। ਜੇ ਤੁਹਾਡਾ ਅੱਗੇ ਕੋਈ ਸਵਾਲ ਹੋਵੇ ਤਾਂ ਤੁਹਾਡਾ ਸਵਾਗਤ ਹੈ। ਜੇਕਰ ਕੋਈ ਕੰਮੀ ਹੋਵੇ ਤਾਂ ਦੱਸਣ ਦੀ ਕ੍ਰਿਪਾਲਤਾ ਕਰਨੀ ਜੀ ਤਾਂ ਜੋ ਅੱਗੇ ਸੁਧਾਰ ਹੋ ਸਕੇ।
ਆਦਰ ਸਹਿਤ,
See lessਆਪ ਦਾ ਵੀਰ
How can Sikh youth be empowered to carry on the traditions and teachings of Sikhism in a modern context?
Respected Mankaran Singh ji,, Waheguru ji ka Khalsa, Waheguru ji ki Fateh! In response to your question the undersigned wants to say that Sikhism is a modern and practical religion and doesn't put any kind of undue stress on its followers. The Guru teaches us in the words of Kabir ji:- ਬੰਦੇ ਖੋਜੁ ਦਿਲRead more
Respected Mankaran Singh ji,,
Waheguru ji ka Khalsa, Waheguru ji ki Fateh!
In response to your question the undersigned wants to say that Sikhism is a modern and practical religion and doesn’t put any kind of undue stress on its followers.
The Guru teaches us in the words of Kabir ji:-
ਬੰਦੇ ਖੋਜੁ ਦਿਲ ਹਰ ਰੋਜ ਨਾ ਫਿਰੁ ਪਰੇਸਾਨੀ ਮਾਹਿ ॥ ਇਹ ਜੁ ਦੁਨੀਆ ਸਿਹਰੁ ਮੇਲਾ ਦਸਤਗੀਰੀ ਨਾਹਿ ॥੧॥ ਰਹਾਉ ॥ (ਪੰਨਾ 727)
ਅਰਥ: ਹੇ ਭਾਈ! ਆਪਣੇ ਹੀ) ਦਿਲ ਨੂੰ ਹਰ ਵੇਲੇ ਖੋਜ, (ਬਹਿਸ ਮੁਬਾਹਸੇ ਦੀ) ਘਬਰਾਹਟ ਵਿਚ ਨਾਹ ਭਟਕ। ਇਹ ਜਗਤ ਇਕ ਜਾਦੂ ਜਿਹਾ ਹੈ, ਇਕ ਤਮਾਸ਼ਾ ਜਿਹਾ ਹੈ, (ਇਸ ਵਿਚੋਂ ਇਸ ਵਿਅਰਥ ਵਾਦ-ਵਿਵਾਦ ਦੀ ਰਾਹੀਂ) ਹੱਥ-ਪੱਲੇ ਪੈਣ ਵਾਲੀ ਕੋਈ ਸ਼ੈ ਨਹੀਂ।੧।ਰਹਾਉ।
Kabir ji is guiding us to look within, every moment of life, instead of getting into arguments with others and consider this visible world as a jugglery/magic from which nothing is going to remain with us permanently.
The Sikh is required to imbibe the teachings of Guru Granth Sahib and develop virtues in him so that he remains one with Akalpurakh and Guru, who are embodiment of each other.
The Sikh is not required to sit for hours in a dark room and do meditation. Rather, he is to understand the teachings of Guru Sahib as in the following Pauri of Sukhmani Sahib:-
ਅਸਟਪਦੀ ॥ ਪੂਰੇ ਗੁਰ ਕਾ ਸੁਨਿ ਉਪਦੇਸੁ ॥ ਪਾਰਬ੍ਰਹਮੁ ਨਿਕਟਿ ਕਰਿ ਪੇਖੁ ॥ ਸਾਸਿ ਸਾਸਿ ਸਿਮਰਹੁ ਗੋਬਿੰਦ ॥ ਮਨ ਅੰਤਰ ਕੀ ਉਤਰੈ ਚਿੰਦ ॥ ਆਸ ਅਨਿਤ ਤਿਆਗਹੁ ਤਰੰਗ ॥ ਸੰਤ ਜਨਾ ਕੀ ਧੂਰਿ ਮਨ ਮੰਗ ॥ ਆਪੁ ਛੋਡਿ ਬੇਨਤੀ ਕਰਹੁ ॥ ਸਾਧਸੰਗਿ ਅਗਨਿ ਸਾਗਰੁ ਤਰਹੁ ॥ ਹਰਿ ਧਨ ਕੇ ਭਰਿ ਲੇਹੁ ਭੰਡਾਰ ॥ ਨਾਨਕ ਗੁਰ ਪੂਰੇ ਨਮਸਕਾਰ ॥੧॥ {ਪੰਨਾ 295}
ਅਰਥ: (ਹੇ ਮਨ!) ਪੂਰੇ ਸਤਿਗੁਰੂ ਦੀ ਸਿੱਖਿਆ ਸੁਣ, ਤੇ, ਅਕਾਲ ਪੁਰਖ ਨੂੰ (ਹਰ ਥਾਂ) ਨੇੜੇ ਜਾਣ ਕੇ ਵੇਖ।
(ਹੇ ਭਾਈ!) ਦੰਮ-ਬ-ਦੰਮ ਪ੍ਰਭੂ ਨੂੰ ਯਾਦ ਕਰ, (ਤਾਂ ਜੁ) ਤੇਰੇ ਮਨ ਦੇ ਅੰਦਰ ਦੀ ਚਿੰਤਾ ਮਿਟ ਜਾਏ।
ਹੇ ਮਨ! ਨਿੱਤ ਨਾਹ ਰਹਿਣ ਵਾਲੀਆਂ (ਚੀਜ਼ਾਂ ਦੀਆਂ) ਆਸਾਂ ਦੀਆਂ ਲਹਰਾਂ ਛੱਡ ਦੇਹ, ਅਤੇ ਸੰਤ ਜਨਾਂ ਦੇ ਪੈਰਾਂ ਦੀ ਖ਼ਾਕ ਮੰਗ।
(ਹੇ ਭਾਈ!) ਆਪਾ-ਭਾਵ ਛੱਡ ਕੇ (ਪ੍ਰਭੂ ਦੇ ਅੱਗੇ) ਅਰਦਾਸ ਕਰ, (ਤੇ ਇਸ ਤਰ੍ਹਾਂ) ਸਾਧ ਸੰਗਤਿ ਵਿਚ (ਰਹਿ ਕੇ) (ਵਿਕਾਰਾਂ ਦੀ) ਅੱਗ ਦੇ ਸਮੁੰਦਰ ਤੋਂ ਪਾਰ ਲੰਘ।
ਹੇ ਨਾਨਕ! ਪ੍ਰਭੂ-ਨਾਮ-ਰੂਪੀ ਧਨ ਦੇ ਖ਼ਜ਼ਾਨੇ ਭਰ ਲੈ ਅਤੇ ਪੂਰੇ ਸਤਿਗੁਰੂ ਨੂੰ ਨਮਸਕਾਰ ਕਰ।1।
A Sikh is required to get rid of falsehood (ਕੂੜ) and become a truthful or righteous person (ਸਚਿਆਰ), a quality which will enable him to remain one with Akalpurakh/Guru. Once he achieves that then he will live a disciplined life, will be watchful of his deeds all throughout his life because Karam Khand is the door to Sachkhand (37th Pauri of Jap Bani).
When one starts looking within and changing one’s life for the better, then he/she will take steps to get rid of vices and will achieve the stage of spiritual equipoise (ਆਤਮਿਕ ਅਡੋਲਤਾ) and spiritual bliss (ਆਤਮਿਕ ਆਨੰਦ). The final goal is to achieve emancipation/salvation in this life itself (ਜੀਵਨ ਮੁਕਤ ਹੋਣਾ).
Hope it helps. If you have any further questions, please do ask. If you find any deficiencies, please point out the same, for improvement in future.
Regards,
See lessYour Brother
How can I let go of my dream and accept reality, and stop the constant hoping and wishing that has been going on for months?
ਸਤਿਕਾਰ ਯੋਗ ਪਰਮਜੀਤ ਜੀ, ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਹਿ।। ਤੁਹਾਡੇ ਸਵਾਲ ਦੇ ਜਵਾਬ ਵਿਚ ਦਾਸ ਕਹਿਣਾ ਚਾਹੁੰਦਾ ਹੈ ਕਿ ਕੁੱਝ ਵੀ ਪ੍ਰਾਪਤ ਕਰਨ ਲਈ ਅਸੀਂ ਸਿਰਫ਼ ਤੇ ਸਿਰਫ਼ ਆਪਣੀ ਕੋਸ਼ਿਸ਼ ਕਰ ਸਕਦੇ ਹਾਂ ਤੇ ਉਹ ਅਸੀਂ ਆਪਣੇ ਮਨ ਨਾਲ ਕਰਨੀ ਹੈ। ਨਾਲ ਹੀ ਸਫ਼ਲਤਾ ਵਾਸਤੇ ਅਰਦਾਸ ਕਰਨੀ ਹੈ। ਜੇਕਰ ਉਹ ਪ੍ਰਾਪਤੀ ਸਾਡੇ ਭਲੇ ਲਈ ਹੋਵੇਗੀ ਤਾਂ ਹੋ ਜਾਵੇਗੀ।Read more
ਸਤਿਕਾਰ ਯੋਗ ਪਰਮਜੀਤ ਜੀ,
ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਹਿ।।
ਤੁਹਾਡੇ ਸਵਾਲ ਦੇ ਜਵਾਬ ਵਿਚ ਦਾਸ ਕਹਿਣਾ ਚਾਹੁੰਦਾ ਹੈ ਕਿ ਕੁੱਝ ਵੀ ਪ੍ਰਾਪਤ ਕਰਨ ਲਈ ਅਸੀਂ ਸਿਰਫ਼ ਤੇ ਸਿਰਫ਼ ਆਪਣੀ ਕੋਸ਼ਿਸ਼ ਕਰ ਸਕਦੇ ਹਾਂ ਤੇ ਉਹ ਅਸੀਂ ਆਪਣੇ ਮਨ ਨਾਲ ਕਰਨੀ ਹੈ। ਨਾਲ ਹੀ ਸਫ਼ਲਤਾ ਵਾਸਤੇ ਅਰਦਾਸ ਕਰਨੀ ਹੈ। ਜੇਕਰ ਉਹ ਪ੍ਰਾਪਤੀ ਸਾਡੇ ਭਲੇ ਲਈ ਹੋਵੇਗੀ ਤਾਂ ਹੋ ਜਾਵੇਗੀ। ਜੇ ਨਹੀਂ ਹੁੰਦੀ ਤਾਂ ਰੋਸ ਨਹੀਂ ਕਰਨਾ ਹੈ ਬਲਕਿ ਇਹ ਸਮਝ ਲੈਣਾ ਹੈ ਕਿ ਸ਼ਾਇਦ ਪ੍ਰਾਪਤੀ ਨਾਂਹ ਹੋਣ ਵਿਚ ਹੀ ਸਾਡਾ ਭਲਾ ਹੈ।
ਚੌਥੇ ਗੁਰੂ ਸਰੀਰ, ਗੁਰੂ ਰਾਮਦਾਸ ਸਾਹਿਬ ਦਾ ਹੇਠਾਂ ਦਿੱਤਾ ਸ਼ਬਦ ਪੱਲੇ ਬੰਨ੍ਹ ਲੈਣਾ ਹੈ ਕਿ ਸਾਡੇ ਜੀਵਾਂ ਦੀ ਕੋਈ ਸਮਰੱਥਾ ਨਹੀਂ ਹੈ ਤੇ ਹੇ ਅਕਾਲਪੁਰਖ ਜਿਵੇਂ ਤੁਹਾਨੂੰ ਚੰਗਾ ਲੱਗੇ, ਉਸ ਵਿਚ ਹੀ ਸਾਡਾ ਭਲਾ ਹੈ। ਤੁਸੀਂ ਸਾਡੀਆਂ ਕੰਮੀਆਂ ਨਾ ਚਿਤਾਰਣਾ ਤੇ ਆਪਣਾ ਮਿਹਰ ਭਰਿਆ ਹੱਥ ਸਦਾ ਸਾਡੇ ਸਿਰ ਤੇ ਰੱਖਣਾ ਤਾਂ ਜੋ ਅਸੀਂ ਮਨਮੁਖ ਨਾਂਹ ਬਣ ਕੇ ਗੁਰਮੁਖ ਬਣ ਸਕੀਏ ਤੇ ਹਮੇਸ਼ਾਂ ਚੜ੍ਹਦੀ ਕਲ੍ਹਾ ਵਿਚ ਰਹਿ ਕੇ, ਵਿਕਾਰਾਂ ਤੋਂ ਛੁਟਕਾਰਾ ਪਾ ਕੇ, ਆਤਮਿਕ ਅਡੋਲਤਾ ਤੇ ਆਤਮਿਕ ਆਨੰਦ ਦੀ ਅਵਸਥਾ ਵਿਚ ਪਹੁੰਚਣ ਲਾਇਕ ਹੋ ਸਕੀਏ ਤੇ ਜੀਵਨ ਮੁਕਤ ਹੋਣ ਦੀ ਮੰਜ਼ਿਲ ਪ੍ਰਾਪਤ ਕਰ ਸਕੀਏ। ਇਹ ਅਰਦਾਸ ਆਪਣੇ ਮਨ ਵਿਚ ਹਮੇਸ਼ਾਂ ਰੱਖਣੀ।
ਆਸ ਹੈ ਕਿ ਤੁਹਾਨੂੰ ਆਪਣੇ ਸਵਾਲ ਦਾ ਜਵਾਬ ਮਿਲ ਗਿਆ ਹੋਵੇਗਾ। ਜੇ ਤੁਹਾਡਾ ਅੱਗੇ ਕੋਈ ਸਵਾਲ ਹੋਵੇ ਤਾਂ ਤੁਹਾਡਾ ਸਵਾਗਤ ਹੈ। ਜੇਕਰ ਕੋਈ ਕੰਮੀ ਹੋਵੇ ਤਾਂ ਦੱਸਣ ਦੀ ਕ੍ਰਿਪਾਲਤਾ ਕਰਨੀ ਜੀ ਤਾਂ ਜੋ ਅੱਗੇ ਸੁਧਾਰ ਹੋ ਸਕੇ।
ਆਦਰ ਸਹਿਤ,
ਆਪ ਦਾ ਵੀਰ
—————
ਸੂਹੀ ਮਹਲਾ ੪ ॥ ਕੀਤਾ ਕਰਣਾ ਸਰਬ ਰਜਾਈ ਕਿਛੁ ਕੀਚੈ ਜੇ ਕਰਿ ਸਕੀਐ ॥ ਆਪਣਾ ਕੀਤਾ ਕਿਛੂ ਨ ਹੋਵੈ ਜਿਉ ਹਰਿ ਭਾਵੈ ਤਿਉ ਰਖੀਐ ॥੧॥ ਮੇਰੇ ਹਰਿ ਜੀਉ ਸਭੁ ਕੋ ਤੇਰੈ ਵਸਿ ॥ ਅਸਾ ਜੋਰੁ ਨਾਹੀ ਜੇ ਕਿਛੁ ਕਰਿ ਹਮ ਸਾਕਹ ਜਿਉ ਭਾਵੈ ਤਿਵੈ ਬਖਸਿ ॥੧॥ ਰਹਾਉ ॥ ਸਭੁ ਜੀਉ ਪਿੰਡੁ ਦੀਆ ਤੁਧੁ ਆਪੇ ਤੁਧੁ ਆਪੇ ਕਾਰੈ ਲਾਇਆ ॥ ਜੇਹਾ ਤੂੰ ਹੁਕਮੁ ਕਰਹਿ ਤੇਹੇ ਕੋ ਕਰਮ ਕਮਾਵੈ ਜੇਹਾ ਤੁਧੁ ਧੁਰਿ ਲਿਖਿ ਪਾਇਆ ॥੨॥ ਪੰਚ ਤਤੁ ਕਰਿ ਤੁਧੁ ਸ੍ਰਿਸਟਿ ਸਭ ਸਾਜੀ ਕੋਈ ਛੇਵਾ ਕਰਿਉ ਜੇ ਕਿਛੁ ਕੀਤਾ ਹੋਵੈ ॥ ਇਕਨਾ ਸਤਿਗੁਰੁ ਮੇਲਿ ਤੂੰ ਬੁਝਾਵਹਿ ਇਕਿ ਮਨਮੁਖਿ ਕਰਹਿ ਸਿ ਰੋਵੈ ॥੩॥ ਹਰਿ ਕੀ ਵਡਿਆਈ ਹਉ ਆਖਿ ਨ ਸਾਕਾ ਹਉ ਮੂਰਖੁ ਮੁਗਧੁ ਨੀਚਾਣੁ ॥ ਜਨ ਨਾਨਕ ਕਉ ਹਰਿ ਬਖਸਿ ਲੈ ਮੇਰੇ ਸੁਆਮੀ ਸਰਣਾਗਤਿ ਪਇਆ ਅਜਾਣੁ ॥੪॥੪॥੧੫॥੨੪॥ {ਪੰਨਾ 736}
ਅਰਥ: ਹੇ ਮੇਰੇ ਪ੍ਰਭੂ ਜੀ! ਹਰੇਕ ਜੀਵ ਤੇਰੇ ਵੱਸ ਵਿਚ ਹੈ। ਅਸਾਂ ਜੀਵਾਂ ਵਿਚ ਕੋਈ ਸਮਰਥਾ ਨਹੀਂ ਹੈ ਕਿ (ਤੈਥੋਂ ਬਾਹਰਾ) ਕੁਝ ਕਰ ਸਕੀਏ। ਹੇ ਪ੍ਰਭੂ! ਜਿਵੇਂ ਤੈਨੂੰ ਚੰਗਾ ਲੱਗੇ, ਸਾਡੇ ਉਤੇ ਮੇਹਰ ਕਰ।੧।ਰਹਾਉ।
See lessਹੇ ਭਾਈ! ਜੋ ਕੁਝ ਜਗਤ ਵਿਚ ਬਣਿਆ ਹੈ ਜੋ ਕੁਝ ਕਰ ਰਿਹਾ ਹੈ, ਇਹ ਸਭ ਰਜ਼ਾ ਦਾ ਮਾਲਕ ਪਰਮਾਤਮਾ ਕਰ ਰਿਹਾ ਹੈ। ਅਸੀ ਜੀਵ (ਤਾਂ ਹੀ) ਕੁਝ ਕਰੀਏ, ਜੇ ਕਰ ਸਕਦੇ ਹੋਵੀਏ। ਅਸਾਂ ਜੀਵਾਂ ਦਾ ਕੀਤਾ ਕੁਝ ਨਹੀਂ ਹੋ ਸਕਦਾ। ਜਿਵੇਂ ਪਰਮਾਤਮਾ ਨੂੰ ਚੰਗਾ ਲੱਗਦਾ ਹੈ, ਤਿਵੇਂ ਜੀਵਾਂ ਨੂੰ ਰੱਖਦਾ ਹੈ।੧।
ਹੇ ਪ੍ਰਭੂ! ਇਹ ਜਿੰਦ, ਇਹ ਸਰੀਰ, ਸਭ ਕੁਝ (ਹਰੇਕ ਜੀਵ ਨੂੰ) ਤੂੰ ਆਪ ਹੀ ਦਿੱਤਾ ਹੈ, ਤੂੰ ਆਪ ਹੀ (ਹਰੇਕ ਜੀਵ ਨੂੰ) ਕੰਮ ਵਿਚ ਲਾਇਆ ਹੋਇਆ ਹੈ। ਜਿਹੋ ਜਿਹਾ ਹੁਕਮ ਤੂੰ ਕਰਦਾ ਹੈਂ, ਜੀਵ ਉਹੋ ਜਿਹਾ ਹੀ ਕੰਮ ਕਰਦਾ ਹੈ (ਜੀਵ ਉਹੋ ਜਿਹਾ ਬਣਦਾ ਹੈ) ਜਿਹੋ ਜਿਹਾ ਤੂੰ ਧੁਰ ਦਰਗਾਹ ਤੋਂ (ਉਸ ਦੇ ਮੱਥੇ ਉਤੇ) ਲੇਖ ਲਿਖ ਕੇ ਰੱਖ ਦਿੱਤਾ ਹੈ।੨।
ਹੇ ਪ੍ਰਭੂ! ਤੂੰ ਪੰਜ ਤੱਤ ਬਣਾ ਕੇ ਸਾਰੀ ਦੁਨੀਆ ਪੈਦਾ ਕੀਤੀ ਹੈ। ਜੇ (ਤੈਥੋਂ ਬਾਹਰਾ) ਜੀਵ ਪਾਸੋਂ ਕੁਝ ਹੋ ਸਕਦਾ ਹੋਵੇ, ਤਾਂ ਉਹ ਬੇਸ਼ੱਕ ਛੇਵਾਂ ਤੱਤ ਬਣਾ ਕੇ ਵਿਖਾ ਦੇਵੇ। ਹੇ ਪ੍ਰਭੂ! ਕਈ ਜੀਵਾਂ ਨੂੰ ਤੂੰ ਗੁਰੂ ਮਿਲਾ ਕੇ ਆਤਮਕ ਜੀਵਨ ਦੀ ਸੂਝ ਬਖ਼ਸ਼ਦਾ ਹੈਂ। ਕਈ ਜੀਵਾਂ ਨੂੰ ਤੂੰ ਆਪਣੇ ਹੀ ਮਨ ਦੇ ਪਿੱਛੇ ਤੁਰਨ ਵਾਲਾ ਬਣਾ ਦੇਂਦਾ ਹੈਂ। ਫਿਰ ਉਹ (ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਮਨੁੱਖ) ਦੁੱਖੀ ਹੁੰਦਾ ਰਹਿੰਦਾ ਹੈ।੩।
ਹੇ ਭਾਈ! ਮੈਂ (ਤਾਂ) ਮੂਰਖ ਹਾਂ, ਨੀਵੇਂ ਜੀਵਨ ਵਾਲਾ ਹਾਂ, ਮੈਂ ਪਰਮਾਤਮਾ ਦੀ ਬਜ਼ੁਰਗੀ ਬਿਆਨ ਨਹੀਂ ਕਰ ਸਕਦਾ। ਹੇ ਹਰੀ! ਦਾਸ ਨਾਨਕ ਉਤੇ ਮੇਹਰ ਕਰ, (ਇਹ) ਅੰਞਾਣ ਦਾਸ ਤੇਰੀ ਸਰਨ ਆ ਪਿਆ ਹੈ।੪।੪।੧੫।੨੪।
Can Amrit Sikh have vinegar?
As understood by the undersigned, vinegar is not alcohol. It has many medicinal properties. In any case, one should not stretch this matter too far. All homeopathic medicines have small amount of alcohol. Even cough syrups are reported to have alcohol. So main issue is of not getting addicted to anyRead more
As understood by the undersigned, vinegar is not alcohol. It has many medicinal properties. In any case, one should not stretch this matter too far. All homeopathic medicines have small amount of alcohol. Even cough syrups are reported to have alcohol. So main issue is of not getting addicted to any kind of intoxication.
See lessHow does the concept of “ਸੋਚੈ ਸੋਚਿ ਨ ਹੋਵਈ” relate to the concept of surrendering to the will of God in Sikhism?
ਸਤਿਕਾਰ ਯੋਗ ਵੀਰ ਜੀ/ਭੈਣ ਜੀ, ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਹਿ।। ਤੁਹਾਡੇ ਸਵਾਲ ਦੇ ਜਵਾਬ ਵਿਚ ਦਾਸ ਕਹਿਣਾ ਚਾਹੁੰਦਾ ਹੈ ਕਿ 'ਸੋਚੈ ਸੋਚਿ ਨ ਹੋਵਈ ਜੇ ਸੋਚੀ ਲਖ ਵਾਰ ॥' ਨਾਲ ਜਪੁ ਬਾਣੀ ਦੀ ਪਹਿਲੀ ਪਉੜੀ ਦਾ ਆਰੰਭ ਹੁੰਦਾ ਹੈ:- ਸੋਚੈ ਸੋਚਿ ਨ ਹੋਵਈ ਜੇ ਸੋਚੀ ਲਖ ਵਾਰ ॥ ਚੁਪੈ ਚੁਪ ਨ ਹੋਵਈ ਜੇ ਲਾਇ ਰਹਾ ਲਿਵ ਤਾਰ ॥ ਭੁਖਿਆ ਭੁਖ ਨ ਉਤਰੀ ਜੇ ਬੰਨਾ ਪੁRead more
ਸਤਿਕਾਰ ਯੋਗ ਵੀਰ ਜੀ/ਭੈਣ ਜੀ,
ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਹਿ।।
ਤੁਹਾਡੇ ਸਵਾਲ ਦੇ ਜਵਾਬ ਵਿਚ ਦਾਸ ਕਹਿਣਾ ਚਾਹੁੰਦਾ ਹੈ ਕਿ ‘ਸੋਚੈ ਸੋਚਿ ਨ ਹੋਵਈ ਜੇ ਸੋਚੀ ਲਖ ਵਾਰ ॥’ ਨਾਲ ਜਪੁ ਬਾਣੀ ਦੀ ਪਹਿਲੀ ਪਉੜੀ ਦਾ ਆਰੰਭ ਹੁੰਦਾ ਹੈ:-
ਸੋਚੈ ਸੋਚਿ ਨ ਹੋਵਈ ਜੇ ਸੋਚੀ ਲਖ ਵਾਰ ॥ ਚੁਪੈ ਚੁਪ ਨ ਹੋਵਈ ਜੇ ਲਾਇ ਰਹਾ ਲਿਵ ਤਾਰ ॥ ਭੁਖਿਆ ਭੁਖ ਨ ਉਤਰੀ ਜੇ ਬੰਨਾ ਪੁਰੀਆ ਭਾਰ ॥ ਸਹਸ ਸਿਆਣਪਾ ਲਖ ਹੋਹਿ ਤ ਇਕ ਨ ਚਲੈ ਨਾਲਿ ॥ ਕਿਵ ਸਚਿਆਰਾ ਹੋਈਐ ਕਿਵ ਕੂੜੈ ਤੁਟੈ ਪਾਲਿ ॥ ਹੁਕਮਿ ਰਜਾਈ ਚਲਣਾ ਨਾਨਕ ਲਿਖਿਆ ਨਾਲਿ ॥੧॥
ਇਸ ਪਉੜੀ ਦੀ ਪੰਜਵੀਂ ਤੁਕ ਪੜ੍ਹਨ ਤੇ ਇਹ ਪਤਾ ਲੱਗਦਾ ਹੈ ਕਿ ਇਸ ਪਉੜੀ ਵਿਚ, ਪਹਿਲੇ ਗੁਰੂ ਸਰੀਰ, ਗੁਰੂ ਨਾਨਕ ਸਾਹਿਬ ਮਨ ਨੂੰ ‘ਸਚਿਆਰਾ’ ਕਰਨ ਦਾ ਤਰੀਕਾ ਦੱਸ ਰਹੇ ਹਨ। ਸਭ ਤੋਂ ਪਹਿਲਾਂ ਉਹਨਾਂ ਸਾਧਨਾਂ ਦਾ ਜ਼ਿਕਰ ਕਰਦੇ ਹਨ ਜੋ ਹੋਰ ਲੋਕ ਵਰਤ ਰਹੇ ਹਨ। ਤੀਰਥਾਂ ਦਾ ਇਸ਼ਨਾਨ, ਜੰਗਲਾਂ ਵਿਚ ਜਾ ਕੇ ਸਮਾਧੀ ਲਾਉਣੀ, ਮਨ ਨੂੰ ਮਾਇਆ ਵਿਚ ਪਹਿਲਾਂ ਰਜਾ ਲੈਣਾ, ਸ਼ਾਸਤ੍ਰਾਂ ਦੀ ਫਿਲਾਸਫ਼ੀ-ਇਹ ਆਮ ਪ੍ਰਚਲਤ ਤਰੀਕੇ ਸਨ। ਪਰ ਸਤਿਗੁਰੂ ਜੀ ਇਹਨਾਂ ਤੋਂ ਵੱਖਰਾ ਉਹ ਸਾਧਨ ਦੱਸਦੇ ਹਨ, ਜਿਸ ਨੂੰ ਗੁਰਸਿੱਖੀ ਦਾ ਮੁੱਢਲਾ ਨਿਯਮ ਸਮਝ ਲੈਣਾ ਚਾਹੀਦਾ ਹੈ, ਭਾਵ, ਅਕਾਲ ਪੁਰਖ ਦੀ ਰਜ਼ਾ ਵਿਚ ਤੁਰਨਾ।
ਪਹਿਲੀਆਂ ਚੌਹਾਂ ਤੁਕਾਂ ਦੇ ਠੀਕ ਅਰਥ ਸਮਝਣ ਲਈ ਪੰਜਵੀਂ ਤੁਕ ‘ਕਿਵ ਸਚਿਆਰਾ ਹੋਈਐ ਕਿਵ ਕੂੜੈ ਤੁਟੈ ਪਾਲਿ ॥ ਹੁਕਮਿ ਰਜਾਈ ਚਲਣਾ ਨਾਨਕ ਲਿਖਿਆ ਨਾਲਿ’ ਵਲ ਖ਼ਾਸ ਧਿਆਨ ਦੇਣਾ ਜ਼ਰੂਰੀ ਹੈ।
‘ਕਿਵ ਸਚਿਆਰਾ ਹੋਈਐ ਕਿਵ ਕੂੜੈ ਤੁਟੈ ਪਾਲਿ।’ ਇਸ ਤੁਕ ਨੂੰ ਪਹਿਲੀ ਹਰੇਕ ਤੁਕ ਦੇ ਨਾਲ ਪੜ੍ਹਨ ਤੇ ਸਪੱਸ਼ਟ ਹੋ ਜਾਂਦਾ ਹੈ ਕਿ ਪਹਿਲੀ ਹਰੇਕ ਤੁਕ ਵਿਚ ‘ਮਨ’ ਦਾ ਹੀ ਜ਼ਿਕਰ ਹੈ। ਪਹਿਲੀ ਤੁਕ ਵਿਚ ‘ਮਨ ਦੀ ਸੁੱਚ’, ਦੂਜੀ ਵਿਚ ‘ਮਨ ਦੀ ਚੁੱਪ’, ਤੀਜੀ ਵਿਚ ‘ਮਨ ਦੀ ਭੁੱਖ’ ਅਤੇ ਚੌਥੀ ਵਿਚ ‘ਮਨ ਦੀ ਸਿਆਣਪ’ ਦਾ ਹਾਲ ਦੱਸਿਆ ਹੈ।
ਕਿਵ ਸਚਿਆਰਾ ਹੋਈਐ ਕਿਵ ਕੂੜੈ ਤੁਟੈ ਪਾਲਿ ॥ ਹੁਕਮਿ ਰਜਾਈ ਚਲਣਾ ਨਾਨਕ ਲਿਖਿਆ ਨਾਲਿ।। ਦੇ ਅਰਥ ਹਨ:-
(ਤਾਂ ਫਿਰ) ਅਕਾਲ ਪੁਰਖ ਦਾ ਪਰਕਾਸ਼ ਹੋਣ ਲਈ ਯੋਗ ਕਿਵੇਂ ਬਣ ਸਕੀਦਾ ਹੈ (ਅਤੇ ਸਾਡੇ ਅੰਦਰ ਦਾ) ਕੂੜ ਦਾ ਪਰਦਾ ਕਿਵੇਂ ਟੁੱਟ ਸਕਦਾ ਹੈ? ਰਜ਼ਾ ਦੇ ਮਾਲਕ ਅਕਾਲ ਪੁਰਖ ਦੇ ਹੁਕਮ ਵਿਚ ਤੁਰਨਾ-(ਇਹੀ ਇਕ ਵਿਧੀ ਹੈ) । ਹੇ ਨਾਨਕ! (ਇਹ ਵਿਧੀ) ਧੁਰ ਤੋਂ ਹੀ ਜਦ ਤੋਂ ਜਗਤ ਬਣਿਆ ਹੈ, ਲਿਖੀ ਚਲੀ ਆ ਰਹੀ ਹੈ।1।
ਇਸ ਦਾ ਭਾਵ ਹੈ ਕਿ ਪ੍ਰਭੂ ਨਾਲੋਂ ਜੀਵ ਦੀ ਵਿੱਥ ਮਿਟਾਣ ਦਾ ਇਕੋ ਹੀ ਤਰੀਕਾ ਹੈ ਕਿ ਜੀਵ ਉਸ ਦੀ ਰਜ਼ਾ ਵਿਚ ਤੁਰੇ। ਇਹ ਅਸੂਲ ਧੁਰ ਤੋਂ ਹੀ ਰੱਬ ਵਲੋਂ ਜੀਵ ਲਈ ਜਰੂਰੀ ਹੈ। ਪਿਤਾ ਦੇ ਕਹੇ ਵਿਚ ਪੁੱਤਰ ਤੁਰਦਾ ਰਹੇ ਤਾਂ ਪਿਆਰ, ਨਾ ਤੁਰੇ ਤਾਂ ਵਿੱਥ ਪੈਂਦੀ ਜਾਂਦੀ ਹੈ।
ਪ੍ਰੋਫੈਸਰ ਸਾਹਿਬ ਸਿੰਘ ਜੀ, ਜਿਨ੍ਹਾਂ ਨੇ ਪੂਰੇ ਗੁਰੂ ਗ੍ਰੰਥ ਸਾਹਿਬ ਦਾ ਟੀਕਾ ਅਰਥਾਤ ਅਰਥ ਕੀਤੇ ਹਨ, ਉਨ੍ਹਾਂ ਨੇ ਅਰਥ ਕਰਨ ਤੋਂ ਬਾਅਦ ਇੱਕ ਗੁਰਮਤਿ ਸਿਧਾਂਤ ‘ਕਿਵ ਕੂੜੈ ਤੁਟੈ ਪਾਲਿ’ ਦੇ ਸਿਰਲੇਖ ਹੇਠਾਂ ਦਿੱਤਾ ਹੈ। ਉਨ੍ਹਾਂ ਦਾ ਮੰਨਣਾ ਹੈ ਕਿ ਪੂਰਾ ਗੁਰੂ ਗ੍ਰੰਥ ਸਾਹਿਬ ਇਸ ਤੁਕ :ਕਿਵ ਸਚਿਆਰਾ ਹੋਈਐ ਕਿਵ ਕੂੜੈ ਤੁਟੈ ਪਾਲਿ।।’ ਦੀ ਵਿਆਖਿਆ ਹੈ।
ਤੁਹਾਡਾ ਅੱਗੇ ਕੋਈ ਸਵਾਲ ਹੋਵੇ ਤਾਂ ਤੁਹਾਡਾ ਸਵਾਗਤ ਹੈ। ਜੇਕਰ ਕੋਈ ਕੰਮੀ ਹੋਵੇ ਤਾਂ ਦੱਸਣ ਦੀ ਕ੍ਰਿਪਾਲਤਾ ਕਰਨੀ ਜੀ ਤਾਂ ਜੋ ਅੱਗੇ ਸੁਧਾਰ ਹੋ ਸਕੇ।
ਆਦਰ ਸਹਿਤ,
See lessਆਪ ਦਾ ਵੀਰ
Amrit
There is no alternative but to look for some other Gurdwara Sahib where Amrit Sanchar takes place. In the meantime please continue to read Gurbani because whole Baani of Guru Granth Sahib is Amrit. For example please read a Shabad of Fifth Guru Person Guru Arjun Sahib at Panna 103 of Guru Granth SahRead more
There is no alternative but to look for some other Gurdwara Sahib where Amrit Sanchar takes place. In the meantime please continue to read Gurbani because whole Baani of Guru Granth Sahib is Amrit. For example please read a Shabad of Fifth Guru Person Guru Arjun Sahib at Panna 103 of Guru Granth Sahib in which he says ‘Amrit Baani Har Har Teri, Sunn Sunn Hove Paramgat Meri ‘.
See lessIn Sikhism, what is the importance of intention in the performance of good deeds? How do Sikhs believe that intentions can affect the outcome of an action, and what role do intentions play in the accumulation of karma?
ਸਤਿਕਾਰ ਯੋਗ ਜਸਮੀਤ ਕੌਰ ਜੀ, ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਹਿ।। ਤੁਹਾਡੇ ਸਵਾਲ ਜੋ ਕਿ 'ਚੰਗੇ ਕਰਮ' ਕਰਨ ਦੇ ਬਾਰੇ ਹੈ ਦੇ ਜਵਾਬ ਵਿਚ ਦਾਸ ਕਹਿਣਾ ਚਾਹੁੰਦਾ ਹੈ ਕਿ ਪ੍ਰੋਫੈਸਰ ਸਾਹਿਬ ਸਿੰਘ ਜੀ ਨੇ ਪੂਰੇ ਗੁਰੂ ਗ੍ਰੰਥ ਸਾਹਿਬ ਜੀ ਦਾ ਟੀਕਾ ਅਰਥਾਤ ਅਰਥ ਕਰਨ ਤੋਂ ਬਾਅਦ ਇੱਕ ਗੁਰਮਤਿ ਸਿੱਧਾਂਤ "ਕਿਵ ਕੂੜੈ ਤੁਟੈ ਪਾਲਿ" ਦਿੱਤਾ ਹੈ ਜਿਸ ਵਿਚ 'ਕਰਮ ਅਤੇ ਉRead more
ਸਤਿਕਾਰ ਯੋਗ ਜਸਮੀਤ ਕੌਰ ਜੀ,
ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਹਿ।।
ਤੁਹਾਡੇ ਸਵਾਲ ਜੋ ਕਿ ‘ਚੰਗੇ ਕਰਮ’ ਕਰਨ ਦੇ ਬਾਰੇ ਹੈ ਦੇ ਜਵਾਬ ਵਿਚ ਦਾਸ ਕਹਿਣਾ ਚਾਹੁੰਦਾ ਹੈ ਕਿ ਪ੍ਰੋਫੈਸਰ ਸਾਹਿਬ ਸਿੰਘ ਜੀ ਨੇ ਪੂਰੇ ਗੁਰੂ ਗ੍ਰੰਥ ਸਾਹਿਬ ਜੀ ਦਾ ਟੀਕਾ ਅਰਥਾਤ ਅਰਥ ਕਰਨ ਤੋਂ ਬਾਅਦ ਇੱਕ ਗੁਰਮਤਿ ਸਿੱਧਾਂਤ “ਕਿਵ ਕੂੜੈ ਤੁਟੈ ਪਾਲਿ” ਦਿੱਤਾ ਹੈ ਜਿਸ ਵਿਚ ‘ਕਰਮ ਅਤੇ ਉਹਨਾਂ ਦਾ ਪ੍ਰਭਾਵ’ ਦੇ ਸਿਰਲੇਖ ਹੇਠਾਂ ਪੇਂਡੂ ਬੱਚੇ ਦੀ ਉਦਾਹਰਣ ਦਿੰਦੇ ਹੋਏ ਸੰਸਕਾਰਾਂ ਦੇ ਬਣਨ ਤੇ ਮਿਟਣ ਬਾਰੇ ਆਪਣੀ ਵਿਚਾਰ ਦੇਂਦੇ ਹੋਏ ਲਿਖਦੇ ਹਨ:-
“ਜਿਹੜਾ ਭੀ ਕਰਮ ਮਨੁੱਖ ਕਰਦਾ ਹੈ ਉਸ ਦੇ ਸੰਸਕਾਰ ਉਸ ਦੇ ਅੰਦਰ ਟਿਕ ਜਾਂਦੇ ਹਨ, ਉਸ ਦੇ ਮਨ ਦਾ ਹਿੱਸਾ ਬਣ ਜਾਂਦੇ ਹਨ। ਮਨ ਕੀਹ ਹੈ? ਮਨੁੱਖ ਦੇ ਚੰਗੇ ਮੰਦੇ ਕੀਤੇ ਕਰਮਾਂ ਦੇ ਸੰਸਕਾਰਾਂ ਦਾ ਇਕੱਠ, ਕੀਤੇ ਕਰਮਾਂ ਦੇ ਲੁਕਵੇਂ ਚਿੱਤਰ ਗੁਪਤ ਚਿੱਤਰ। ਇਹ ਗੁਪਤ ਚਿੱਤਰ, ਚਿੱਤਰ ਗੁਪਤ, ਇਕ ਤਾਂ ਮਨੁੱਖ ਦੇ ਹੁਣ ਤਕ ਦੇ ਕੀਤੇ ਕਰਮਾਂ ਦੇ ਗਵਾਹ ਹਨ, ਦੂਜੇ ਉਹੋ ਜਿਹੇ ਹੀ ਹੋਰ ਕਰਮ ਕਰਨ ਲਈ ਪ੍ਰਰੇਦੇ ਰਹਿੰਦੇ ਹਨ।
ਜਦ ਤੋਂ ਦੁਨੀਆਂ ਬਣੀ ਹੈ ਜਦ ਤਕ ਬਣੀ ਰਹੇਗੀ, ਮਾਨਸਕ ਬਣਤਰ ਬਾਰੇ ਕੁਦਰਤਿ ਦਾ ਇਹ ਨਿਯਮ ਅਟੱਲ ਤੁਰਿਆ ਆ ਰਿਹਾ ਹੈ, ਅਟੱਲ ਤੁਰਿਆ ਰਹੇਗਾ। ਪਰ ਹਾਂ, ਮਨੁੱਖ ਦੀ ਇਹ ਮਾਨਸਕ ਬਣਤਰ ਖਾਸ ਨਿਯਮਾਂ ਅਨੁਸਾਰ ਬਦਲ ਭੀ ਸਕਦੀ ਹੈ ਤੇ ਬਦਲਦੀ ਰਹਿੰਦੀ ਹੈ। ਚੰਗੇ ਤੇ ਮੰਦੇ ਕੀਤੇ ਕਰਮਾਂ ਦੇ ਸੰਸਕਾਰਾਂ ਦਾ ਮਨੁੱਖ ਦੇ ਮਨ ਵਿਚ ਸਦਾ ਘੋਲ ਹੁੰਦਾ ਰਹਿੰਦਾ ਹੈ। ਤਕੜਾ ਧੜਾ ਮਾੜੇ ਧੜੇ ਨੂੰ ਹੋਰ ਮਾੜਾ ਕਰਨ ਦਾ ਜਤਨ ਸਦਾ ਕਰਦਾ ਰਹਿੰਦਾ ਹੈ। ਦੁਨੀਆਂ ਦੇ ਕਿਰਤ ਕਾਰ ਵਿਚ ਮਨੁੱਖ ਨੂੰ ਜਿਹੋ ਜਿਹੇ ਕਰਮਾਂ ਨਾਲ ਵਾਹ ਪੈਂਦਾ ਹੈ ਉਸ ਦੇ ਅੰਦਰਲੇ ਉਹੋ ਜਿਹੇ ਸੰਸਕਾਰ ਜਾਗ ਕੇ ਬਾਹਰਲੀ ਪ੍ਰੇਰਨਾ ਨਾਲ ਤਕੜੇ ਹੋ ਕੇ ਦੂਜੇ ਧੜੇ ਦੇ ਸੰਸਕਾਰਾਂ ਨੂੰ ਨੱਪ ਲੈਂਦੇ ਹਨ।
ਗੁਰੂ ਆਪਣੀ ਬਾਣੀ ਦੀ ਰਾਹੀਂ ਮਨੁੱਖ ਨੂੰ ਪਰਮਾਤਮਾ ਦੇ ਗੁਣ ਗਾਣ ਵਿਚ ਜੋੜਦਾ ਹੈ, ਸਿਫ਼ਤਿ-ਸਾਲਾਹ ਵਿਚ ਟਿਕਾਂਦਾ ਹੈ। ਇਸ ਸਿਫ਼ਤਿ-ਸਾਲਾਹ ਨੂੰ ਧਿਆਨ ਨਾਲ ਸੁਣਨਾ ਹੀ ਪਰਮਾਤਮਾ ਵਿਚ ਸਮਾਧੀ ਲਾਉਣੀ ਹੈ। ਜਿਉਂ ਜਿਉਂ ਮਨੁੱਖ ਗੁਰੂ ਦੀ ਬਾਣੀ ਦੀ ਰਾਹੀਂ ਸਿਰਜਣਹਾਰ ਕਰਤਾਰ ਵਿਚ ਜੁੜਦਾ ਹੈ, ਤਿਊ ਤਿਉਂ ਮਨੁੱਖ ਦੇ ਅੰਦਰ ਭਲੇ ਸੰਸਕਾਰ ਜਾਗ ਕੇ ਤਕੜੇ ਹੁੰਦੇ ਹਨ ਤੇ ਮੰਦੇ ਸੰਸਕਾਰ ਕਮਜ਼ੋਰ ਹੋ ਕੇ ਮਿਟਣੇ ਸ਼ੁਰੂ ਹੋ ਜਾਂਦੇ ਹਨ। ਇਸੇ ਦਾ ਨਾਮ ਹੈ ‘ਮਨ ਨੂੰ ਮਾਰਨਾ’, ‘ਆਪਾ-ਭਾਵ ਮਿਟਾਣਾ’, ‘ਗੁਰੂ ਦੀ ਸਰਨ ਪੈਣਾ’।”
ਪ੍ਰੋਫੈਸਰ ਸਾਹਿਬ ਸਿੰਘ ਜੀ ਨੇ ਗੁਰੂ ਗ੍ਰੰਥ ਸਾਹਿਬ ਦੀ ਸਿੱਖਿਆ ਨੂੰ ਸੰਖੇਪ ਵਿਚ ਸਮਝਾਉਣ ਲਈ ‘ਗੁਰਮਤਿ ਦੀ ਪਟੜੀ’ ਦੇ ਸਿਰਲੇਖ ਹੇਠ ਇਹ ਵਿਚਾਰ ਦਿੱਤੇ ਹਨ, ਜਿਨ੍ਹਾਂ ਤੇ ਗੌਰ ਕਰਨ ਦੀ ਲੋੜ ਹੈ:-
“ਗ੍ਰਿਹਸਤ ਵਿਚ ਰਹਿੰਦਿਆਂ, ਕਿਰਤ-ਕਾਰ ਕਰਦਿਆਂ ਮਨੁੱਖ ਨੇ ਅੰਮ੍ਰਿਤ ਵੇਲੇ ਉੱਠ ਕੇ ਸਤਸੰਗ ਵਿਚ ਜਾ ਕੇ ਪਰਮਾਤਮਾ ਦੀ ਯਾਦ ਵਿਚ ਨਿੱਤ ਜੁੜਨਾ ਹੈ। ਕਿਰਤ-ਕਾਰ ਵਿਚ ਕਮਾਈ ਸਦਾ ਹੱਕ ਦੀ ਕਰਨੀ ਹੈ, ਤੇ, ਉਸ ਵਿਚ ਲੋੜਵੰਦਿਆਂ ਦੀ ਸੇਵਾ ਭੀ ਕਰਦੇ ਰਹਿਣਾ ਹੈ, ਸੇਵਾ ਭੀ ਕਰਨੀ ਹੈ ਨਿਰਮਾਣ ਰਹਿ ਕੇ। ਦਿਨ ਵੇਲੇ ਭੀ ਜਦੋਂ ਸਬੱਬ ਬਣੇ, ਭਲੇ ਮਨੁੱਖਾਂ ਦੀ ਸੁਹਬਤ ਕਰਨੀ ਹੈ। ਕੁਸੰਗ ਤੋਂ ਬਚਣਾ ਹੈ। ਕਿਸੇ ਨੂੰ ਕੋਈ ਤਕਲੀਫ਼ ਦੇਣੀ ਜਾਂ ਕਿਸੇ ਦਾ ਨੁਕਸਾਨ ਕਰਨਾ ਤਾਂ ਕਿਤੇ ਰਿਹਾ, ਕਿਸੇ ਦਾ ਦਿਲ ਭੀ ਕਦੇ ਕੋਈ ਖਰ੍ਹਵਾ ਬੋਲ ਵਰਤ ਕੇ ਨਹੀਂ ਦੁਖਾਣਾ। ਦੂਜੇ ਵਲੋਂ ਹੋਈ ਵਧੀਕੀ ਨੂੰ ਜਰਨਾ ਹੈ, ਬੁਰਾਈ ਕਰਨ ਵਾਲੇ ਭੀ ਭਲਾਈ ਹੀ ਕਰਨੀ ਹੈ। ਪਰਮਾਤਮਾ ਦੀ ਯਾਦ ਦੀ ਇਤਨੀ ਆਦਤ ਪਕਾਣੀ ਹੈ ਕਿ ਤੁਰਦਿਆਂ ਫਿਰਦਿਆਂ ਸੁੱਤਿਆਂ ਜਾਗਦਿਆਂ ਹਰ ਵੇਲੇ ਇਹ ਯਾਦ ਮਨ ਵਿਚ ਟਿਕੀ ਰਹੇ। ਇਸ ਯਾਦ ਦੀ ਬਰਕਤਿ ਨਾਲ ਮਨ ਨੂੰ ਸਦਾ ਵਿਕਾਰਾਂ ਵਲੋਂ ਰੋਕਦੇ ਰਹਿਣਾ ਹੈ। ਇਸ ਤਰ੍ਹਾਂ ਅੰਦਰ ਪੁਰਾਣੇ ਟਿਕੇ ਹੋਏ ਭੈੜੇ ਸੰਸਕਾਰ ਸਹਜੇ ਸਹਜੇ ਮਿਟਦੇ ਮਿਟਦੇ ਉੱਕਾ ਹੀ ਮਿਟ ਜਾਣਗੇ, ਆਚਰਨ ਇਤਨਾ ਉੱਚਾ ਹੋ ਜਾਏਗਾ ਕਿ ਜੀਵਾਤਮਾ ਤੇ ਪਰਮਾਤਮਾ ਇਕ-ਰੂਪ ਹੋ ਜਾਏਗਾ। ਬੱਸ! ਇਹ ਹੀ ਹੈ ਮੁਕਤੀ। ਮੁਕਤੀ ਤੋਂ ਭਾਵ ਹੈ ਵਿਕਾਰਾਂ ਵਲੋਂ ਮੁਕੰਮਲ ਆਜ਼ਾਦੀ। ਜਿਹੜਾ ਮਨੁੱਖ ਇਸ ਅਵਸਥਾ ਤੇ ਅੱਪੜ ਗਿਆ, ਉਸ ਦੀ ਪਰਮਾਤਮਾ ਨਾਲੋਂ ਵਿੱਥ ਮੁਕ ਗਈ। ਉਸ ਨੂੰ ਆਪਣੇ ਅੰਦਰ ਤੇ ਬਾਹਰ ਹਰ ਥਾਂ ਹਰੇਕ ਜੀਵ ਵਿਚ ਉਹ ਸਿਰਜਣਹਾਰ ਪ੍ਰਭੂ ਹੀ ਦਿੱਸ ਪਿਆ। ਉਹ ਕਦੇ ਲੁਕ ਕੇ ਭੀ ਕੋਈ ਵਿਕਾਰ ਨਹੀਂ ਕਰ ਸਕਦਾ। ਲੁਕੇ ਕਿਸ ਤੋਂ? ਵੇਖਣ ਵਾਲਾ ਤਾਂ ਉਸ ਨੂੰ ਆਪਣੇ ਹੀ ਅੰਦਰ ਬੈਠਾ ਪ੍ਰਤੱਖ ਦਿੱਸਦਾ ਹੈ। ਸੁਖ ਆਵੇ ਚਾਹੇ ਦੁੱਖ ਆਵੇ, ਉਸ ਨੂੰ ਸਭ ਪਰਮਾਤਮਾ ਦੀ ਰਜ਼ਾ ਵਿਚ ਆਇਆ ਦਿੱਸਦਾ ਹੈ, ਤੇ ਰਜ਼ਾ ਉਸ ਨੂੰ ਮਿੱਠੀ ਲੱਗਣ ਲੱਗ ਪੈਂਦੀ ਹੈ।
ਜੀਵਨ -ਸਫਰ ਦੀ ਇਸ ਪਟੜੀ ਉਤੇ ਮਨੁੱਖ ਨੂੰ ਗੁਰੂ ਤੋਰਦਾ ਹੈ, ਆਪਣੇ ਉਪਦੇਸ਼ ਦੀ ਰਾਹੀਂ, ਆਪਣੀ ਬਾਣੀ ਦੀ ਰਾਹੀਂ, ਆਪਣੇ ਜੀਵਨ-ਪੂਰਨਿਆਂ ਦੀ ਰਾਹੀਂ। ਤੇ, ਗੁਰੂ ਮਿਲਦਾ ਹੈ ਪਰਮਾਤਮਾ ਦੀ ਮਿਹਰ ਨਾਲ।”
ਆਸ ਹੈ ਕਿ ਤੁਹਾਨੂੰ ਆਪਣੇ ਸਵਾਲ ਦਾ ਜਵਾਬ ਮਿਲ ਗਿਆ ਹੋਵੇਗਾ। ਜੇ ਤੁਹਾਡਾ ਅੱਗੇ ਕੋਈ ਸਵਾਲ ਹੋਵੇ ਤਾਂ ਤੁਹਾਡਾ ਸਵਾਗਤ ਹੈ। ਜੇ ਕੋਈ ਕੰਮੀ ਹੋਵੇ ਤਾਂ ਦੱਸਣ ਦੀ ਕ੍ਰਿਪਾਲਤਾ ਕਰਨੀ ਜੀ ਤਾਂ ਜੋ ਅੱਗੇ ਸੁਧਾਰ ਹੋ ਸਕੇ।
ਆਦਰ ਸਹਿਤ,
See lessਆਪ ਦਾ ਵੀਰ
What does guru ji say about this what is the meaning —> Listening-pain and sin are erased. ||8||
Respected Manpreet ji, Waheguru ji ka Khalsa, Waheguru ji ki Fateh! In response to your question, the undersigned wants to say that let us divide your question in two parts. First Gurbani washing away sins and second Gurbani relieving pain. As far as washing away of sins is concerned, the undersigneRead more
Respected Manpreet ji,
Waheguru ji ka Khalsa, Waheguru ji ki Fateh!
In response to your question, the undersigned wants to say that let us divide your question in two parts. First Gurbani washing away sins and second Gurbani relieving pain.
As far as washing away of sins is concerned, the undersigned requests you to please read the following Pauri and its meanings. There are more Shabads on the subject in Guru Granth Sahib. It is very clear that Akalpurakh takes full care of us and doesn’t even remember our shortcomings, what to say of our sins:-
ਪਉੜੀ ॥ ਹਰਿ ਜੀ ਮਾਤਾ ਹਰਿ ਜੀ ਪਿਤਾ ਹਰਿ ਜੀਉ ਪ੍ਰਤਿਪਾਲਕ ॥ ਹਰਿ ਜੀ ਮੇਰੀ ਸਾਰ ਕਰੇ ਹਮ ਹਰਿ ਕੇ ਬਾਲਕ ॥ ਸਹਜੇ ਸਹਜਿ ਖਿਲਾਇਦਾ ਨਹੀ ਕਰਦਾ ਆਲਕ ॥ ਅਉਗਣੁ ਕੋ ਨ ਚਿਤਾਰਦਾ ਗਲ ਸੇਤੀ ਲਾਇਕ ॥ ਮੁਹਿ ਮੰਗਾਂ ਸੋਈ ਦੇਵਦਾ ਹਰਿ ਪਿਤਾ ਸੁਖਦਾਇਕ ॥ ਗਿਆਨੁ ਰਾਸਿ ਨਾਮੁ ਧਨੁ ਸਉਪਿਓਨੁ ਇਸੁ ਸਉਦੇ ਲਾਇਕ ॥ ਸਾਝੀ ਗੁਰ ਨਾਲਿ ਬਹਾਲਿਆ ਸਰਬ ਸੁਖ ਪਾਇਕ ॥ ਮੈ ਨਾਲਹੁ ਕਦੇ ਨ ਵਿਛੁੜੈ ਹਰਿ ਪਿਤਾ ਸਭਨਾ ਗਲਾ ਲਾਇਕ ॥੨੧॥ {ਪੰਨਾ 1101}
ਅਰਥ: ਪਰਮਾਤਮਾ ਮੇਰਾ ਮਾਤਾ ਪਿਤਾ ਹੈ (ਮਾਪਿਆਂ ਵਾਂਗ ਮੈਨੂੰ) ਪਾਲਣ ਵਾਲਾ ਹੈ। ਪ੍ਰਭੂ ਮੇਰੀ ਸੰਭਾਲ ਕਰਦਾ ਹੈ, ਅਸੀਂ ਪ੍ਰਭੂ ਦੇ ਬੱਚੇ ਹਾਂ। ਮੈਨੂੰ ਮੇਰਾ ਹਰੀ ਅਡੋਲ ਅਵਸਥਾ ਵਿਚ ਟਿਕਾ ਕੇ ਜੀਵਨ-ਖੇਡ ਖਿਡਾ ਰਿਹਾ ਹੈ, (ਇਸ ਗੱਲੋਂ ਰਤਾ ਭੀ) ਆਲਸ ਨਹੀਂ ਕਰਦਾ। ਮੇਰੇ ਕਿਸੇ ਔਗੁਣ ਨੂੰ ਚੇਤੇ ਨਹੀਂ ਰੱਖਦਾ, (ਸਦਾ) ਆਪਣੇ ਗਲ ਨਾਲ (ਮੈਨੂੰ) ਲਾਈ ਰੱਖਦਾ ਹੈ। ਜੋ ਕੁਝ ਮੈਂ ਮੂੰਹੋਂ ਮੰਗਦਾ ਹਾਂ, ਮੇਰਾ ਸੁਖ-ਦਾਈ ਪਿਤਾ-ਪ੍ਰਭੂ ਉਹੀ ਉਹੀ ਦੇ ਦੇਂਦਾ ਹੈ।
ਉਸ ਪ੍ਰਭੂ ਨੇ ਮੈਨੂੰ ਆਪਣੇ ਨਾਲ ਜਾਣ-ਪਛਾਣ ਦੀ ਪੂੰਜੀ ਆਪਣਾ ਨਾਮ-ਧਨ ਸੌਂਪ ਦਿੱਤਾ ਹੈ, ਤੇ ਮੈਨੂੰ ਇਹ ਸੌਦਾ ਵਿਹਾਝਣ ਦੇ ਲਾਇਕ ਬਣਾ ਦਿੱਤਾ ਹੈ। ਪ੍ਰਭੂ ਨੇ ਮੈਨੂੰ ਸਤਿਗੁਰੂ ਦੇ ਨਾਲ ਭਾਈਵਾਲ ਬਣਾ ਦਿੱਤਾ ਹੈ, (ਹੁਣ) ਸਾਰੇ ਸੁਖ ਮੇਰੇ ਦਾਸ ਬਣ ਗਏ ਹਨ।
ਮੇਰਾ ਪਿਤਾ-ਪ੍ਰਭੂ ਕਦੇ ਭੀ ਮੇਰੇ ਨਾਲੋਂ ਵਿਛੁੜਦਾ ਨਹੀਂ, ਸਾਰੀਆਂ ਗੱਲਾਂ ਕਰਨ ਦੇ ਸਮਰੱਥ ਹੈ। 21।
Therefore, He has no system of giving punishment to His children for their sins. Please read this also:-
ਜੈਸਾ ਬਾਲਕੁ ਭਾਇ ਸੁਭਾਈ ਲਖ ਅਪਰਾਧ ਕਮਾਵੈ ॥ ਕਰਿ ਉਪਦੇਸੁ ਝਿੜਕੇ ਬਹੁ ਭਾਤੀ ਬਹੁੜਿ ਪਿਤਾ ਗਲਿ ਲਾਵੈ ॥ ਪਿਛਲੇ ਅਉਗੁਣ ਬਖਸਿ ਲਏ ਪ੍ਰਭੁ ਆਗੈ ਮਾਰਗਿ ਪਾਵੈ ॥੨॥
ਅਰਥ: ਹੇ ਭਾਈ! ਜਿਵੇਂ ਕੋਈ ਬੱਚਾ ਆਪਣੀ ਲਗਨ ਅਨੁਸਾਰ ਸੁਭਾਵ ਅਨੁਸਾਰ ਲੱਖਾਂ ਗ਼ਲਤੀਆਂ ਕਰਦਾ ਹੈ, ਉਸ ਦਾ ਪਿਉ ਉਸ ਨੂੰ ਸਿੱਖਿਆ ਦੇ ਦੇ ਕੇ ਕਈ ਤਰੀਕਿਆਂ ਨਾਲ ਝਿੜਕਦਾ ਭੀ ਹੈ, ਪਰ ਫਿਰ ਆਪਣੇ ਗਲ ਨਾਲ (ਉਸ ਨੂੰ) ਲਾ ਲੈਂਦਾ ਹੈ, ਇਸੇ ਤਰ੍ਹਾਂ ਪ੍ਰਭੂ-ਪਿਤਾ ਭੀ ਜੀਵਾਂ ਦੇ ਪਿਛਲੇ ਗੁਨਾਹ ਬਖ਼ਸ਼ ਲੈਂਦਾ ਹੈ, ਤੇ ਅਗਾਂਹ ਵਾਸਤੇ (ਜੀਵਨ ਦੇ) ਠੀਕ ਰਸਤੇ ਉਤੇ ਪਾ ਦੇਂਦਾ ਹੈ।੧।
So, please get rid of negative thoughts that Akalpurakh gives punishment for any one’s sins. Try your best to be one with Akalpurakh and Shabad Guru, who are embodiment of each other, and live a disciplined life, get rid of vices so as to achieve the stage of spiritual (ਆਤਮਿਕ) equipoise (ਅਡੋਲਤਾ) and bliss (ਆਨੰਦ). Final goal is to achieve emancipation/salvation during this life time (ਜੀਵਨ ਮੁਕਤ).
The undersigned will separately answer second part of the question regarding Gurbani relieving pain,
Hope it helps. If you have any further questions, please do ask. If you find any deficiencies, please point out the same, for improvement in future.
Regards,
See lessYour Brother
Man tu jot saroop hai, apna mool pachhaan
Respected Sister, Waheguru ji ka Khalsa, Waheguru ji ki Fateh! In response to your question the undersigned has given three Pangtis of the Shabad and their meanings because the same are interconnected. In these Pangtis, Guru Sahib is teaching us that you are part of Akalpurakh/Parmatma, who is sittiRead more
Respected Sister,
Waheguru ji ka Khalsa, Waheguru ji ki Fateh!
In response to your question the undersigned has given three Pangtis of the Shabad and their meanings because the same are interconnected.
In these Pangtis, Guru Sahib is teaching us that you are part of Akalpurakh/Parmatma, who is sitting inside you as what we call Atma, and guiding you at each and every step of life. If you live life, as per His guidance and become a Gurmukh, you will never die a spiritual death. However, if you take guidance from your mind (ਮਨ), you will become a Manmukh and die a spiritual death at every step of life and waste this valuable life given by Akalpurakh and will die physical death when Akalpurakh takes away the strength given to you. The choice is yours.
Hope it helps. If you have any further questions please, do ask. If you find any deficiencies, please point out the same, for improvement in future.
Regards,
Your Brother
————————
ਮਨ ਤੂੰ ਜੋਤਿ ਸਰੂਪੁ ਹੈ ਆਪਣਾ ਮੂਲੁ ਪਛਾਣੁ ॥ ਮਨ ਹਰਿ ਜੀ ਤੇਰੈ ਨਾਲਿ ਹੈ ਗੁਰਮਤੀ ਰੰਗੁ ਮਾਣੁ ॥ ਮੂਲੁ ਪਛਾਣਹਿ ਤਾਂ ਸਹੁ ਜਾਣਹਿ ਮਰਣ ਜੀਵਣ ਕੀ ਸੋਝੀ ਹੋਈ ॥ (ਪੰਨਾ 441)
ਅਰਥ: ਹੇ ਮੇਰੇ ਮਨ! ਤੂੰ ਉਸ ਪਰਮਾਤਮਾ ਦੀ ਅੰਸ ਹੈਂ ਜੋ ਨਿਰਾ ਨੂਰ ਹੀ ਨੂਰ ਹੈ (ਹੇ ਮਨ!) ਆਪਣੇ ਉਸ ਅਸਲੇ ਨਾਲ ਸਾਂਝ ਬਣਾ। ਹੇ ਮਨ! ਉਹ ਪਰਮਾਤਮਾ ਸਦਾ ਤੇਰੇ ਅੰਗ-ਸੰਗ ਵੱਸਦਾ ਹੈ, ਗੁਰੂ ਦੀ ਮਤਿ ਲੈ ਕੇ ਉਸ ਦੇ ਮਿਲਾਪ ਦਾ ਸੁਆਦ ਲੈ। ਹੇ ਮਨ! ਜੇ ਤੂੰ ਆਪਣਾ ਅਸਲਾ ਸਮਝ ਲਏਂ ਤਾਂ ਉਸ ਖਸਮ-ਪ੍ਰਭੂ ਨਾਲ ਤੇਰੀ ਡੂੰਘੀ ਜਾਣ-ਪਛਾਣ ਬਣ ਜਾਏਗੀ, ਤਦੋਂ ਤੈਨੂੰ ਇਹ ਸਮਝ ਭੀ ਆ ਜਾਇਗੀ ਕਿ ਆਤਮਕ ਮੌਤ ਕੀਹ ਚੀਜ਼ ਹੈ ਤੇ ਆਤਮਕ ਜ਼ਿੰਦਗੀ ਕੀਹ ਹੈ।
See lessWhat are some of the basic principles and beliefs of Sikhism that a newcomer should be aware of before beginning their journey in this faith?
Respected Michelle Mone ji, Waheguru ji ka Khalsa, Waheguru ji ki Fateh! In reply to your question the undersigned wants to say that:- 1. "Sikh" is a "Seeker of Truth" and "Sikhism" stands for:- (i) Oneness of Humanity; (ii) No discrimination owing to gender, race, caste, creed, or color; (iii) No eRead more
Respected Michelle Mone ji,
Waheguru ji ka Khalsa, Waheguru ji ki Fateh!
In reply to your question the undersigned wants to say that:-
1. “Sikh” is a “Seeker of Truth” and “Sikhism” stands for:-
(i) Oneness of Humanity;
(ii) No discrimination owing to gender, race, caste, creed, or color;
(iii) No empty rituals & worthless religious practices;
(iv) No life after death theories. Rather, it stands for salvation/emancipation, during the life time on getting rid of vices.
2. Further, Sikhism:-
(i) teaches a Sikh to live his life in the present, as per Hukam of Akalpurakh and teachings of ever living Guru, Sri Guru Granth Sahib;
(ii) expects a Sikh to earn an honest living, remain connected with Akalpurakh all the time and share his honest earning with poor and needy;
(iii) expects a Sikh to be compassionate, kind, tolerant and is to love all i e. he is to reach the mental state of seeing Akalpurakh in everyone and hence having friends only and no enemies;
(iv) expects a Sikh to serve the humanity, without any distinction of caste, creed and religion.
The main difference between Sikhism and other religions is that Sikhism propagates salvation/emancipation, during the present life itself by getting rid of vices, while it is not so in case of other religions.
Hope it helps. If you have any further questions, please do ask. If you find any deficiencies, please point out the same, for improvement in future.
Regards,
See lessYour Brother