You must login to ask a question.
You must login to ask a question.
Please briefly explain why you feel this question should be reported.
Please briefly explain why you feel this answer should be reported.
Please briefly explain why you feel this user should be reported.
How can we practice forgiveness and compassion, even towards those who have wronged us?
ਸਤਿਕਾਰ ਯੋਗ ਇੰਦਰਜੀਤ ਚਾਹਲ ਜੀ, ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਹਿ।। ਤੁਹਾਡੇ ਸਵਾਲ ਦੇ ਜਵਾਬ ਵਿਚ ਦਾਸ ਇਹ ਕਹਿਣਾ ਚਾਹੁੰਦਾ ਹੈ ਕਿ ਫਰੀਦ ਜੀ ਆਪਣੇ ਸਲੋਕ ਵਿਚ ਸਿੱਖਿਆ ਦਿੰਦੇ ਹਨ ਕਿ ਜੋ ਤੁਹਾਡੇ ਨਾਲ ਬੁਰਾ ਕਰਦਾ ਹੈ, ਉਸ ਦਾ ਵੀ ਭਲਾ ਕਰੋ, ਜੋ ਕਿ ਇੱਕ ਚੰਗਾ ਗੁਣ ਹੈ ਤੇ ਇਸ ਨਾਲ ਸਰੀਰ ਨੂੰ ਕੋਈ ਰੋਗ ਨਹੀਂ ਲੱਗਦਾ:- ਫਰੀਦਾ ਬੁਰੇ ਦਾ ਭਲਾ ਕਰਿ ਗੁਸਾRead more
ਸਤਿਕਾਰ ਯੋਗ ਇੰਦਰਜੀਤ ਚਾਹਲ ਜੀ,
ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਹਿ।।
ਤੁਹਾਡੇ ਸਵਾਲ ਦੇ ਜਵਾਬ ਵਿਚ ਦਾਸ ਇਹ ਕਹਿਣਾ ਚਾਹੁੰਦਾ ਹੈ ਕਿ ਫਰੀਦ ਜੀ ਆਪਣੇ ਸਲੋਕ ਵਿਚ ਸਿੱਖਿਆ ਦਿੰਦੇ ਹਨ ਕਿ ਜੋ ਤੁਹਾਡੇ ਨਾਲ ਬੁਰਾ ਕਰਦਾ ਹੈ, ਉਸ ਦਾ ਵੀ ਭਲਾ ਕਰੋ, ਜੋ ਕਿ ਇੱਕ ਚੰਗਾ ਗੁਣ ਹੈ ਤੇ ਇਸ ਨਾਲ ਸਰੀਰ ਨੂੰ ਕੋਈ ਰੋਗ ਨਹੀਂ ਲੱਗਦਾ:-
ਫਰੀਦਾ ਬੁਰੇ ਦਾ ਭਲਾ ਕਰਿ ਗੁਸਾ ਮਨਿ ਨ ਹਢਾਇ ॥ ਦੇਹੀ ਰੋਗੁ ਨ ਲਗਈ ਪਲੈ ਸਭੁ ਕਿਛੁ ਪਾਇ ॥੭੮॥ {ਪੰਨਾ 1382}
ਅਰਥ: ਹੇ ਫਰੀਦ! ਬੁਰਾਈ ਕਰਨ ਵਾਲੇ ਨਾਲ ਭੀ ਭਲਾਈ ਕਰ। ਗੁੱਸਾ ਮਨ ਵਿਚ ਨਾਹ ਆਉਣ ਦੇਹ। (ਇਸ ਤਰ੍ਹਾਂ) ਸਰੀਰ ਨੂੰ ਕੋਈ ਰੋਗ ਨਹੀਂ ਲੱਗਦਾ ਅਤੇ ਹਰੇਕ ਪਦਾਰਥ (ਭਾਵ, ਚੰਗਾ ਗੁਣ) ਸਾਂਭਿਆ ਰਹਿੰਦਾ ਹੈ।
ਅੱਗੇ ਪੰਜਵੇਂ ਗੁਰੂ ਸਰੀਰ ਗੁਰੂ ਅਰਜਨ ਸਾਹਿਬ ਆਪਣੇ ਸ਼ਬਦ ਵਿਚ ਸਮਝਾ ਰਹੇ ਹਨ ਕਿ ਸਾਧ ਸੰਗਤ ਦੀ ਬਰਕਤ ਨਾਲ ਮੈਨੂੰ ਕੋਈ ਵੈਰੀ ਨਹੀਂ ਦਿੱਸਦਾ ਕਿਉਂਕਿ ਸਾਰੇ ਜੀਅ ਪਰਮਾਤਮਾ ਦੇ ਆਪਣੇ ਬਣਾਏ ਹੋਏ ਹਨ:-
ਸਭੁ ਕੋ ਮੀਤੁ ਹਮ ਆਪਨ ਕੀਨਾ ਹਮ ਸਭਨਾ ਕੇ ਸਾਜਨ ॥ ਦੂਰਿ ਪਰਾਇਓ ਮਨ ਕਾ ਬਿਰਹਾ ਤਾ ਮੇਲੁ ਕੀਓ ਮੇਰੈ ਰਾਜਨ ॥੩॥ (ਪੰਨਾ 671)
ਅਰਥ: (ਹੇ ਭਾਈ! ਸਾਧ ਸੰਗਤਿ ਦੀ ਬਰਕਤਿ ਨਾਲ) ਮੇਰਾ ਕੋਈ ਦੁਸ਼ਮਨ ਨਹੀਂ ਰਹਿ ਗਿਆ (ਮੈਨੂੰ ਕੋਈ ਵੈਰੀ ਨਹੀਂ ਦਿੱਸਦਾ) , ਮੈਂ ਭੀ ਕਿਸੇ ਦਾ ਵੈਰੀ ਨਹੀਂ ਬਣਦਾ। ਮੈਨੂੰ ਗੁਰੂ ਪਾਸੋਂ ਇਹ ਸਮਝ ਪ੍ਰਾਪਤ ਹੋ ਗਈ ਹੈ ਕਿ ਇਹ ਸਾਰਾ ਜਗਤ-ਖਿਲਾਰਾ ਪਰਮਾਤਮਾ ਆਪ ਹੀ ਹੈ, (ਸਭਨਾਂ ਦੇ) ਅੰਦਰ (ਪਰਮਾਤਮਾ ਨੇ ਆਪ ਹੀ ਆਪਣੇ ਆਪ ਨੂੰ) ਖਿਲਾਰਿਆ ਹੋਇਆ ਹੈ।੨।
(ਹੇ ਭਾਈ! ਸਾਧ ਸੰਗਤਿ ਦੀ ਬਰਕਤਿ ਨਾਲ) ਹਰੇਕ ਪ੍ਰਾਣੀ ਨੂੰ ਮੈਂ ਆਪਣਾ ਮਿੱਤਰ ਕਰ ਕੇ ਸਮਝਦਾ ਹਾਂ, ਮੈਂ ਭੀ ਸਭਨਾਂ ਦਾ ਮਿੱਤਰ-ਸੱਜਣ ਹੀ ਬਣਿਆ ਰਹਿੰਦਾ ਹਾਂ। ਮੇਰੇ ਮਨ ਦਾ (ਪਰਮਾਤਮਾ ਨਾਲੋਂ ਬਣਿਆ ਹੋਇਆ) ਵਿਛੋੜਾ (ਸਾਧ ਸੰਗਤਿ ਦੀ ਕਿਰਪਾ ਨਾਲ) ਕਿਤੇ ਦੂਰ ਚਲਾ ਗਿਆ ਹੈ, ਜਦੋਂ ਮੈਂ ਸਾਧ ਸੰਗਤਿ ਦੀ ਸਰਨ ਲਈ, ਤਦੋਂ ਮੇਰੇ ਪ੍ਰਭੂ-ਪਾਤਿਸ਼ਾਹ ਨੇ ਮੈਨੂੰ (ਆਪਣੇ ਚਰਨਾਂ ਦਾ) ਮਿਲਾਪ ਦੇ ਦਿੱਤਾ ਹੈ।੩।
ਪੰਜਵੇਂ ਗੁਰੂ ਸਰੀਰ ਗੁਰੂ ਅਰਜਨ ਸਾਹਿਬ ਇਹ ਸਿੱਖਿਆ ਦਿੰਦੇ ਹਨ ਕਿ ਸਾਧ ਸੰਗਤ ਦੀ ਬਰਕਤ ਨਾਲ ਮੈਨੂੰ ਕੋਈ ਵੈਰੀ ਨਹੀਂ ਦਿੱਸਦਾ, ਕੋਈ ਓਪਰਾ ਨਹੀਂ ਦਿੱਸਦਾ; ਸਭਨਾਂ ਨਾਲ ਮੇਰਾ ਪਿਆਰ ਬਣਿਆ ਹੋਇਆ ਹੈ:-
ਕਾਨੜਾ ਮਹਲਾ ੫ ॥ ਬਿਸਰਿ ਗਈ ਸਭ ਤਾਤਿ ਪਰਾਈ ॥ ਜਬ ਤੇ ਸਾਧਸੰਗਤਿ ਮੋਹਿ ਪਾਈ ॥੧॥ ਰਹਾਉ ॥ ਨਾ ਕੋ ਬੈਰੀ ਨਹੀ ਬਿਗਾਨਾ ਸਗਲ ਸੰਗਿ ਹਮ ਕਉ ਬਨਿ ਆਈ ॥੧॥ ਜੋ ਪ੍ਰਭ ਕੀਨੋ ਸੋ ਭਲ ਮਾਨਿਓ ਏਹ ਸੁਮਤਿ ਸਾਧੂ ਤੇ ਪਾਈ ॥੨॥ ਸਭ ਮਹਿ ਰਵਿ ਰਹਿਆ ਪ੍ਰਭੁ ਏਕੈ ਪੇਖਿ ਪੇਖਿ ਨਾਨਕ ਬਿਗਸਾਈ ॥੩॥੮॥ {ਪੰਨਾ 1299}
ਅਰਥ: ਹੇ ਭਾਈ! ਜਦੋਂ ਤੋਂ ਮੈਂ ਗੁਰੂ ਦੀ ਸੰਗਤਿ ਪ੍ਰਾਪਤ ਕੀਤੀ ਹੈ, (ਤਦੋਂ ਤੋਂ) ਦੂਜਿਆਂ ਦਾ ਸੁਖ ਵੇਖ ਕੇ ਅੰਦਰੇ ਅੰਦਰ ਸੜਨ ਦੀ ਸਾਰੀ ਆਦਤ ਭੁੱਲ ਗਈ ਹੈ।1। ਰਹਾਉ।
ਹੇ ਭਾਈ! (ਹੁਣ) ਮੈਨੂੰ ਕੋਈ ਵੈਰੀ ਨਹੀਂ ਦਿੱਸਦਾ, ਕੋਈ ਓਪਰਾ ਨਹੀਂ ਦਿੱਸਦਾ; ਸਭਨਾਂ ਨਾਲ ਮੇਰਾ ਪਿਆਰ ਬਣਿਆ ਹੋਇਆ ਹੈ।1।
ਹੇ ਭਾਈ! (ਹੁਣ) ਜੋ ਕੁਝ ਪਰਮਾਤਮਾ ਕਰਦਾ ਹੈ, ਮੈਂ ਉਸ ਨੂੰ (ਸਭ ਜੀਵਾਂ ਲਈ) ਭਲਾ ਹੀ ਮੰਨਦਾ ਹਾਂ। ਇਹ ਚੰਗੀ ਅਕਲ ਮੈਂ (ਆਪਣੇ) ਗੁਰੂ ਪਾਸੋਂ ਸਿੱਖੀ ਹੈ।2।
ਹੇ ਨਾਨਕ! (ਆਖ– ਜਦੋਂ ਤੋਂ ਸਾਧ ਸੰਗਤਿ ਮਿਲੀ ਹੈ, ਮੈਨੂੰ ਇਉਂ ਦਿੱਸਦਾ ਹੈ ਕਿ) ਇਕ ਪਰਮਾਤਮਾ ਹੀ ਸਭ ਜੀਵਾਂ ਵਿਚ ਮੌਜੂਦ ਹੈ (ਤਾਹੀਏਂ ਸਭ ਨੂੰ) ਵੇਖ ਵੇਖ ਕੇ ਮੈਂ ਖ਼ੁਸ਼ ਹੁੰਦਾ ਹਾਂ।3।8।
ਇਸ ਲਈ ਗੁਰੂ ਸਾਹਿਬ ਗੁਰਬਾਣੀ ਅਨੁਸਾਰ ਸਾਧ ਸੰਗਤ ਵਿਚ ਗੁਣ ਲੈਣ ਦੀ ਸਿੱਖਿਆ ਦਿੰਦੇ ਹਨ ਤੇ ਮੇਰ-ਤੇਰ ਮਿਟਾ ਕੇ, ਵੈਰ ਵਿਰੋਧ ਛੱਡ ਕੇ ਸਾਰਿਆਂ ਨੂੰ ਆਪਣੇ ਬਣਾਉਣ/ਸਮਝਣ ਦਾ ਉਪਦੇਸ਼ ਦਿੰਦੇ ਹਨ।
ਆਸ ਹੈ ਤੁਹਾਨੂੰ ਆਪਣੇ ਸਵਾਲ ਦਾ ਜਵਾਬ ਮਿਲ ਗਿਆ ਹੋਵੇਗਾ। ਜੇ ਤੁਹਾਡਾ ਅੱਗੇ ਕੋਈ ਸਵਾਲ ਹੋਵੇ ਤਾਂ ਤੁਹਾਡਾ ਸਵਾਗਤ ਹੈ। ਜੇ ਕੋਈ ਕੰਮੀ ਹੋਵੇ ਤਾਂ ਦੱਸਣ ਦੀ ਕ੍ਰਿਪਾਲਤਾ ਕਰਨੀ ਜੀ ਤਾਂ ਜੋ ਅੱਗੇ ਸੁਧਾਰ ਹੋ ਸਕੇ।
ਆਦਰ ਸਹਿਤ,
See lessਆਪ ਦਾ ਵੀਰ
How does the Gurbani quote “Tera Kiya Meetha Lage” encourage Sikhs to maintain a positive attitude in difficult situations, and what is the significance of this teaching?
Respected Nikki Kaur ji, Waheguru ji ka Khalsa, Waheguru ji ki Fateh! The significance of the Pangti 'ਤੇਰਾ ਕੀਆ ਮੀਠਾ ਲਾਗੈ' is to be happy and contented in all circumstances in which Akalpurakh keeps an individual. Generally, it is linked with martyrdom of fifth Guru Person Arjun Sahib, when he was siRead more
Respected Nikki Kaur ji,
Waheguru ji ka Khalsa, Waheguru ji ki Fateh!
The significance of the Pangti ‘ਤੇਰਾ ਕੀਆ ਮੀਠਾ ਲਾਗੈ’ is to be happy and contented in all circumstances in which Akalpurakh keeps an individual. Generally, it is linked with martyrdom of fifth Guru Person Arjun Sahib, when he was sitting on the ਤਤੀ ਤਵੀ and ਗਰਮ ਰੇਤ ਉਨ੍ਹਾਂ ਦੇ ਸਿਰ ਤੇ ਪਾਈ ਜਾ ਰਹੀ ਸੀ।
For your kind information, the complete Shabad and its meanings are given below. In this Shabad Guru Sahib is teaching us to remain one with Akalpurakh and Guru Sahib, who are embodiment of each other. Remaining one with Akalpurakh and Guru Sahib implies that the teachings of Guru Granth Sahib are always with me (ਗੁਰੁ ਮੇਰੈ ਸੰਗਿ ਸਦਾ ਹੈ ਨਾਲੇ ॥ ) and I live a disciplined life to make sure that I don’t do anything, which is not in line with Akalpurakh’s Hukam and teachings of Guru Granth Sahib.
Hope it helps. If you have any further questions, please do ask. If you find any deficiencies, please point out the same, for improvement in future.
Regards,
Your Brother
———————–
ਆਸਾ ਘਰੁ ੭ ਮਹਲਾ ੫ ॥ ਹਰਿ ਕਾ ਨਾਮੁ ਰਿਦੈ ਨਿਤ ਧਿਆਈ ॥ ਸੰਗੀ ਸਾਥੀ ਸਗਲ ਤਰਾਂਈ ॥੧॥ ਗੁਰੁ ਮੇਰੈ ਸੰਗਿ ਸਦਾ ਹੈ ਨਾਲੇ ॥ ਸਿਮਰਿ ਸਿਮਰਿ ਤਿਸੁ ਸਦਾ ਸਮ੍ਹ੍ਹਾਲੇ ॥੧॥ ਰਹਾਉ ॥ ਤੇਰਾ ਕੀਆ ਮੀਠਾ ਲਾਗੈ ॥ ਹਰਿ ਨਾਮੁ ਪਦਾਰਥੁ ਨਾਨਕੁ ਮਾਂਗੈ ॥੨॥੪੨॥੯੩॥ {ਪੰਨਾ 394}
ਅਰਥ: (ਹੇ ਭਾਈ! ਮੇਰਾ) ਗੁਰੂ ਸਦਾ ਮੇਰੇ ਨਾਲ ਵੱਸਦਾ ਹੈ ਮੇਰੇ ਅੰਗ-ਸੰਗ ਰਹਿੰਦਾ ਹੈ (ਗੁਰੂ ਦੀ ਹੀ ਕਿਰਪਾ ਨਾਲ) ਮੈਂ ਉਸ (ਪਰਮਾਤਮਾ) ਨੂੰ ਸਦਾ ਸਿਮਰ ਕੇ ਸਦਾ ਆਪਣੇ ਹਿਰਦੇ ਵਿਚ ਵਸਾਈ ਰੱਖਦਾ ਹਾਂ।1।
See less(ਹੇ ਭਾਈ! ਅੰਗ-ਸੰਗ ਵੱਸਦੇ ਗੁਰੂ ਦੀ ਹੀ ਕਿਰਪਾ ਨਾਲ) ਮੈਂ ਪਰਮਾਤਮਾ ਦਾ ਨਾਮ ਸਦਾ ਆਪਣੇ ਹਿਰਦੇ ਵਿਚ ਧਿਆਉਂਦਾ ਹਾਂ (ਇਸ ਤਰ੍ਹਾਂ ਮੈਂ ਸੰਸਾਰ-ਸਮੁੰਦਰ ਤੋਂ ਪਾਰ ਲੰਘਣ ਜੋਗਾ ਹੋ ਰਿਹਾ ਹਾਂ) ਆਪਣੇ ਸੰਗੀਆਂ ਸਾਥੀਆਂ (ਗਿਆਨ-ਇੰਦ੍ਰਿਆਂ) ਨੂੰ ਪਾਰ ਲੰਘਾਣ ਜੋਗਾ ਬਣ ਰਿਹਾ ਹਾਂ।1।
(ਹੇ ਪ੍ਰਭੂ! ਇਹ ਤੇਰੇ ਮਿਲਾਏ ਹੋਏ ਗੁਰੂ ਦੀ ਮੇਹਰ ਹੈ ਕਿ) ਮੈਨੂੰ ਤੇਰਾ ਕੀਤਾ ਹੋਇਆ ਹਰੇਕ ਕੰਮ ਚੰਗਾ ਲੱਗ ਰਿਹਾ ਹੈ ਤੇ (ਤੇਰਾ ਦਾਸ) ਨਾਨਕ ਤੇਰੇ ਪਾਸੋਂ ਸਭ ਤੋਂ ਕੀਮਤੀ ਵਸਤ ਤੇਰਾ ਨਾਮ ਮੰਗ ਰਿਹਾ ਹੈ।2। 42। 93।
How can I improve my connection with Waheguru (God) and live a more spiritual life?
ਸਤਿਕਾਰ ਯੋਗ ਸਿਮੀ ਸਿੰਘ ਜੀ, ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਹਿ।। In reply to your question, the undersigned is quoting just two Pangtis from Baani of Bhagat Kabir ji and their meanings:- ਬੰਦੇ ਖੋਜੁ ਦਿਲ ਹਰ ਰੋਜ ਨਾ ਫਿਰੁ ਪਰੇਸਾਨੀ ਮਾਹਿ ॥ ਇਹ ਜੁ ਦੁਨੀਆ ਸਿਹਰੁ ਮੇਲਾ ਦਸਤਗੀਰੀ ਨਾਹਿ ॥੧॥ ਰਹਾਉ ॥ (ਪੰਨਾ 727) ਅਰਥ:Read more
ਸਤਿਕਾਰ ਯੋਗ ਸਿਮੀ ਸਿੰਘ ਜੀ,
ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਹਿ।।
In reply to your question, the undersigned is quoting just two Pangtis from Baani of Bhagat Kabir ji and their meanings:-
ਬੰਦੇ ਖੋਜੁ ਦਿਲ ਹਰ ਰੋਜ ਨਾ ਫਿਰੁ ਪਰੇਸਾਨੀ ਮਾਹਿ ॥ ਇਹ ਜੁ ਦੁਨੀਆ ਸਿਹਰੁ ਮੇਲਾ ਦਸਤਗੀਰੀ ਨਾਹਿ ॥੧॥ ਰਹਾਉ ॥ (ਪੰਨਾ 727)
ਅਰਥ: ਹੇ ਭਾਈ! ਆਪਣੇ ਹੀ) ਦਿਲ ਨੂੰ ਹਰ ਵੇਲੇ ਖੋਜ, (ਬਹਿਸ ਮੁਬਾਹਸੇ ਦੀ) ਘਬਰਾਹਟ ਵਿਚ ਨਾਹ ਭਟਕ। ਇਹ ਜਗਤ ਇਕ ਜਾਦੂ ਜਿਹਾ ਹੈ, ਇਕ ਤਮਾਸ਼ਾ ਜਿਹਾ ਹੈ, (ਇਸ ਵਿਚੋਂ ਇਸ ਵਿਅਰਥ ਵਾਦ-ਵਿਵਾਦ ਦੀ ਰਾਹੀਂ) ਹੱਥ-ਪੱਲੇ ਪੈਣ ਵਾਲੀ ਕੋਈ ਸ਼ੈ ਨਹੀਂ।੧।ਰਹਾਉ।
Kabir ji is guiding us to look within, every moment of life, instead of getting into arguments with others and consider this visible world as a jugglery/magic from which nothing is going to remain with you permanently.
When one starts looking within and changing one’s life for the better, then he/she will take steps to get rid of vices and will achieve emancipation/salvation in this life itself. As understood by the undersigned, this is, perhaps, the way to live a more spiritual life while doing one’s worldly duties.
Hope it helps. If you have any further questions, please do ask. If you find any deficiencies, please point out the same, for improvement in future.
Regards,
See lessYour Brother
If the Guru provided one Amrit and one Maryada, then why are there so many different Rehat codes in existence today?
As per Gurbani, Shabad is Amrit. What we take, as per Rehat Maryada, is Pahul. The Rehat Maryada was laid down, by the Sikh Panth, from Akal Takhat Sahib and not by the Guru.
As per Gurbani, Shabad is Amrit. What we take, as per Rehat Maryada, is Pahul. The Rehat Maryada was laid down, by the Sikh Panth, from Akal Takhat Sahib and not by the Guru.
See lessDid guru Nanak Dev Ji and Guru Hargobind sahib ji ate meat?
ਵੀਰ ਮਨਪ੍ਰੀਤ ਪਾਜੀ ਜੀ, ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਹਿ।। ਤੁਸੀਂ ਪਹਿਲੇ ਗੁਰੂ ਸਰੀਰ ਗੁਰੂ ਨਾਨਕ ਸਾਹਿਬ ਤੇ ਛੇਵੇਂ ਗੁਰੂ ਗੁਰੂ ਹਰਿਗੋਬਿੰਦ ਸਾਹਿਬ ਦੇ ਮਾਸ ਖਾਣ ਬਾਰੇ ਸਵਾਲ ਪੁੱਛਿਆ ਹੈ? ਪਹਿਲੇ ਗੁਰੂ ਸਰੀਰ ਗੁਰੂ ਨਾਨਕ ਸਾਹਿਬ ਸਿਰੀ ਰਾਗ ਵਿਚ, ਗੁਰੂ ਗ੍ਰੰਥ ਸਾਹਿਬ ਦੇ ਪੰਨਾ 16 ਤੇ ਸਿੱਖਿਆ ਦਿੰਦੇ ਹਨ: ਬਾਬਾ ਹੋਰੁ ਖਾਣਾ ਖੁਸੀ ਖੁਆਰੁ ॥ ਜਿਤੁ ਖRead more
ਵੀਰ ਮਨਪ੍ਰੀਤ ਪਾਜੀ ਜੀ,
ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਹਿ।।
ਤੁਸੀਂ ਪਹਿਲੇ ਗੁਰੂ ਸਰੀਰ ਗੁਰੂ ਨਾਨਕ ਸਾਹਿਬ ਤੇ ਛੇਵੇਂ ਗੁਰੂ ਗੁਰੂ ਹਰਿਗੋਬਿੰਦ ਸਾਹਿਬ ਦੇ ਮਾਸ ਖਾਣ ਬਾਰੇ ਸਵਾਲ ਪੁੱਛਿਆ ਹੈ?
ਪਹਿਲੇ ਗੁਰੂ ਸਰੀਰ ਗੁਰੂ ਨਾਨਕ ਸਾਹਿਬ ਸਿਰੀ ਰਾਗ ਵਿਚ, ਗੁਰੂ ਗ੍ਰੰਥ ਸਾਹਿਬ ਦੇ ਪੰਨਾ 16 ਤੇ ਸਿੱਖਿਆ ਦਿੰਦੇ ਹਨ:
ਬਾਬਾ ਹੋਰੁ ਖਾਣਾ ਖੁਸੀ ਖੁਆਰੁ ॥ ਜਿਤੁ ਖਾਧੈ ਤਨੁ ਪੀੜੀਐ ਮਨ ਮਹਿ ਚਲਹਿ ਵਿਕਾਰ ॥੧॥ ਰਹਾਉ ॥
ਹੇ ਭਾਈ! ਜਿਨ੍ਹਾਂ ਪਦਾਰਥਾਂ ਦੇ ਖਾਣ ਨਾਲ ਸਰੀਰ ਰੋਗੀ ਹੋ ਜਾਂਦਾ ਹੈ, ਅਤੇ ਮਨ ਵਿਚ (ਭੀ ਕਈ) ਮੰਦੇ ਖ਼ਿਆਲ ਤੁਰ ਪੈਂਦੇ ਹਨ, ਉਹਨਾਂ ਪਦਾਰਥਾਂ ਨੂੰ ਖਾਣ ਨਾਲ ਖ਼ੁਆਰ ਹੋਈਦਾ ਹੈ।1। ਰਹਾਉ।
ਇਨ੍ਹਾਂ ਦੋ ਪੰਕਤੀਆਂ ਵਿਚ ਗੁਰੂ ਸਾਹਿਬ ਦੇ ਦਿੱਤੇ ਉਪਦੇਸ਼ ਤੋਂ ਇਹ ਹੀ ਸਮਝ ਆਉਂਦਾ ਹੈ ਕਿ ਉਹ ਖਾਣਾ ਹੈ ਜਿਸ ਨੂੰ ਖਾਣ ਨਾਲ ਤਨ ਰੋਗੀ ਨਾਂਹ ਹੋਵੇ ਤੇ ਮਨ ਵਿਚ ਵਿਚ ਭੈੜੇ ਖਿਆਲ ਨਾਂਹ ਆਉਣ।
ਇਸ ਤੋਂ ਅੱਗੇ ਮਲਾਰ ਰਾਗ ਵਿਚ ਪਹਿਲੇ ਗੁਰੂ ਸਰੀਰ ਗੁਰੂ ਨਾਨਕ ਸਾਹਿਬ ਦੀ ਉਚਾਰਨ ਕੀਤੀ ਹੋਈ ਵਾਰ ਹੈ, ਜਿਸ ਵਿਚ ਪਹਿਲੇ ਗੁਰੂ ਸਰੀਰ ਗੁਰੂ ਨਾਨਕ ਸਾਹਿਬ ਨੇ ਮਾਸ ਦੇ ਵਿਸ਼ੇ ਤੇ ਆਪਣੀ ਬਾਣੀ ਉਚਾਰੀ ਹੈ ਜਿਸ ਦਾ ਮੂਲ ਪਾਠ ਤੇ ਅਰਥ ਹੇਠਾਂ ਦਿੱਤੇ ਹਨ। ਗੁਰੂ ਸਾਹਿਬ ਸਮਝਾਉਂਦੇ ਹਨ ਕਿ ਮਾਸ, ਜਿਸ ਤੋਂ ਜ਼ਿੰਦਗੀ ਦਾ ਮੁੱਢ ਬੱਝਾ ਹੈ ਨੂੰ ਖਾਣਾ ਜਾਂ ਨਾਂਹ ਖਾਣਾ ਵਿਚਾਰ ਦਾ ਵਿਸ਼ਾ ਹੀ ਨਹੀਂ ਹੈ ਅਰਥਾਤ ਇਸ ਦਾ ਧਰਮ ਨਾਲ ਕੋਈ ਸਬੰਧ ਹੀ ਨਹੀਂ ਹੈ। ਅੱਗੇ ਗੁਰੂ ਸਾਹਿਬ ਸਿੱਖਿਆ ਦਿੰਦੇ ਹਨ ਕਿ ਮਾਸ ਸਮੇਤ ਸਾਰੇ ਖਾਣ ਪਦਾਰਥ ਪਾਣੀ ਤੋਂ ਹੀ ਪੈਦਾ ਹੋਏ ਹਨ ਤੇ ਇਨ੍ਹਾਂ ਨੂੰ ਖਾਣ ਜਾਂ ਤਿਆਗਣ ਬਾਰੇ ਵਿਚਾਰ ਕਰਨ ਦੀ ਬਜਾਏ ਵਿਚਾਰ ਇਹ ਕਰ ਕਿ ਮਨੁੱਖ/ਸਿੱਖ ਨੇ ਜੀਭ ਦੇ ਚਸਕਿਆਂ ਨੂੰ ਕਿਵੇਂ ਛੱਡਣਾ ਹੈ ਤੇ ਪਰਾਇਆ ਹੱਕ ਖਾਣ ਦਾ ਔਗੁਣ ਕਿਵੇਂ ਛੱਡਣਾ ਹੈ।
ਕਿਉਂਕਿ ਮਾਸ ਖਾਣ ਜਾਂ ਨਾਂਹ ਖਾਣ ਦਾ ਧਰਮ ਨਾਲ ਕੋਈ ਸਬੰਧ ਹੀ ਨਹੀਂ ਹੈ ਇਸ ਲਈ ਹਰ ਮਨੁੱਖ/ਸਿੱਖ ਨੇ ਆਪਣਾ ਫ਼ੈਸਲਾ ਆਪ ਕਰਨਾ ਹੈ ਕਿ ਮਾਸ ਖਾਣਾ ਹੈ ਕਿ ਨਹੀਂ।
ਤੁਹਾਡਾ ਅੱਗੇ ਕੋਈ ਸਵਾਲ ਹੋਵੇ ਤਾਂ ਤੁਹਾਡਾ ਸਵਾਗਤ ਹੈ।
ਆਦਰ ਸਹਿਤ,
ਆਪ ਦਾ ਵੀਰ
————————
ਸਲੋਕ ਮਃ ੧ ॥ ਪਹਿਲਾਂ ਮਾਸਹੁ ਨਿੰਮਿਆ ਮਾਸੈ ਅੰਦਰਿ ਵਾਸੁ ॥ ਜੀਉ ਪਾਇ ਮਾਸੁ ਮੁਹਿ ਮਿਲਿਆ ਹਡੁ ਚੰਮੁ ਤਨੁ ਮਾਸੁ ॥ ਮਾਸਹੁ ਬਾਹਰਿ ਕਢਿਆ ਮੰਮਾ ਮਾਸੁ ਗਿਰਾਸੁ ॥ ਮੁਹੁ ਮਾਸੈ ਕਾ ਜੀਭ ਮਾਸੈ ਕੀ ਮਾਸੈ ਅੰਦਰਿ ਸਾਸੁ ॥ ਵਡਾ ਹੋਆ ਵੀਆਹਿਆ ਘਰਿ ਲੈ ਆਇਆ ਮਾਸੁ ॥ ਮਾਸਹੁ ਹੀ ਮਾਸੁ ਊਪਜੈ ਮਾਸਹੁ ਸਭੋ ਸਾਕੁ ॥ ਸਤਿਗੁਰਿ ਮਿਲਿਐ ਹੁਕਮੁ ਬੁਝੀਐ ਤਾਂ ਕੋ ਆਵੈ ਰਾਸਿ ॥ ਆਪਿ ਛੁਟੇ ਨਹ ਛੂਟੀਐ ਨਾਨਕ ਬਚਨਿ ਬਿਣਾਸੁ ॥੧॥ {ਪੰਨਾ 1289}
ਅਰਥ: ਸਭ ਤੋਂ ਪਹਿਲਾਂ ਮਾਸ (ਭਾਵ, ਪਿਤਾ ਦੇ ਵੀਰਜ) ਤੋਂ ਹੀ (ਜੀਵ ਦੀ ਹਸਤੀ ਦਾ) ਮੁੱਢ ਬੱਝਦਾ ਹੈ, (ਫਿਰ) ਮਾਸ (ਭਾਵ, ਮਾਂ ਦੇ ਪੇਟ) ਵਿਚ ਹੀ ਇਸ ਦਾ ਵਸੇਬਾ ਹੁੰਦਾ ਹੈ; ਜਦੋਂ (ਪੁਤਲੇ ਵਿਚ) ਜਾਨ ਪੈਂਦੀ ਹੈ ਤਾਂ ਵੀ (ਜੀਭ-ਰੂਪ) ਮਾਸ ਮੂੰਹ ਵਿਚ ਮਿਲਦਾ ਹੈ (ਇਸ ਦੇ ਸਰੀਰ ਦੀ ਸਾਰੀ ਹੀ ਘਾੜਤ) ਹੱਡ ਚੰਮ ਸਰੀਰ ਸਭ ਕੁਝ ਮਾਸ (ਹੀ ਬਣਦਾ ਹੈ) ।
ਜਦੋਂ (ਮਾਂ ਦੇ ਪੇਟ-ਰੂਪ) ਮਾਸ ਵਿਚੋਂ ਬਾਹਰ ਭੇਜਿਆ ਜਾਂਦਾ ਹੈ ਤਾਂ ਭੀ ਮੰਮਾ (-ਰੂਪ) ਮਾਸ ਖ਼ੁਰਾਕ ਮਿਲਦੀ ਹੈ; ਇਸ ਦਾ ਮੂੰਹ ਭੀ ਮਾਸ ਦਾ ਹੈ ਜੀਭ ਭੀ ਮਾਸ ਦੀ ਹੈ, ਮਾਸ ਵਿਚ ਸਾਹ ਲੈਂਦਾ ਹੈ। ਜਦੋਂ ਜੁਆਨ ਹੁੰਦਾ ਹੈ ਤੇ ਵਿਆਹਿਆ ਜਾਂਦਾ ਹੈ ਤਾਂ ਭੀ (ਇਸਤ੍ਰੀ-ਰੂਪ) ਮਾਸ ਹੀ ਘਰ ਲੈ ਆਉਂਦਾ ਹੈ; (ਫਿਰ) ਮਾਸ ਤੋਂ ਹੀ (ਬੱਚਾ-ਰੂਪ) ਮਾਸ ਜੰਮਦਾ ਹੈ; (ਸੋ, ਜਗਤ ਦਾ ਸਾਰਾ) ਸਾਕ-ਸੰਬੰਧ ਮਾਸ ਤੋਂ ਹੀ ਹੈ।
(ਮਾਸ ਖਾਣ ਜਾਂ ਨਾਹ ਖਾਣ ਦਾ ਨਿਰਨਾ ਸਮਝਣ ਦੇ ਥਾਂ) ਜੇ ਸਤਿਗੁਰੂ ਮਿਲ ਪਏ ਤੇ ਪ੍ਰਭੂ ਦੀ ਰਜ਼ਾ ਸਮਝੀਏ ਤਾਂ ਜੀਵ (ਦਾ ਜਗਤ ਵਿਚ ਆਉਣਾ) ਨੇਪਰੇ ਚੜ੍ਹਦਾ ਹੈ (ਨਹੀਂ ਤਾਂ ਜੀਵ ਨੂੰ ਮਾਸ ਨਾਲ ਜੰਮਣ ਤੋਂ ਲੈ ਕੇ ਮਰਨ ਤਕ ਇਤਨਾ ਡੂੰਘਾ ਵਾਸਤਾ ਪੈਂਦਾ ਹੈ ਕਿ) ਆਪਣੇ ਜ਼ੋਰ ਨਾਲ ਇਸ ਤੋਂ ਬਚਿਆਂ ਖ਼ਲਾਸੀ ਨਹੀਂ ਹੁੰਦੀ; ਤੇ, ਹੇ ਨਾਨਕ! (ਇਸ ਕਿਸਮ ਦੀ) ਚਰਚਾ ਨਾਲ (ਨਿਰੀ) ਹਾਨੀ ਹੀ ਹੁੰਦੀ ਹੈ।1।
ਮਃ ੧ ॥ ਮਾਸੁ ਮਾਸੁ ਕਰਿ ਮੂਰਖੁ ਝਗੜੇ ਗਿਆਨੁ ਧਿਆਨੁ ਨਹੀ ਜਾਣੈ ॥ ਕਉਣੁ ਮਾਸੁ ਕਉਣੁ ਸਾਗੁ ਕਹਾਵੈ ਕਿਸੁ ਮਹਿ ਪਾਪ ਸਮਾਣੇ ॥ ਗੈਂਡਾ ਮਾਰਿ ਹੋਮ ਜਗ ਕੀਏ ਦੇਵਤਿਆ ਕੀ ਬਾਣੇ ॥ ਮਾਸੁ ਛੋਡਿ ਬੈਸਿ ਨਕੁ ਪਕੜਹਿ ਰਾਤੀ ਮਾਣਸ ਖਾਣੇ ॥ ਫੜੁ ਕਰਿ ਲੋਕਾਂ ਨੋ ਦਿਖਲਾਵਹਿ ਗਿਆਨੁ ਧਿਆਨੁ ਨਹੀ ਸੂਝੈ ॥ ਨਾਨਕ ਅੰਧੇ ਸਿਉ ਕਿਆ ਕਹੀਐ ਕਹੈ ਨ ਕਹਿਆ ਬੂਝੈ ॥ ਅੰਧਾ ਸੋਇ ਜਿ ਅੰਧੁ ਕਮਾਵੈ ਤਿਸੁ ਰਿਦੈ ਸਿ ਲੋਚਨ ਨਾਹੀ ॥ ਮਾਤ ਪਿਤਾ ਕੀ ਰਕਤੁ ਨਿਪੰਨੇ ਮਛੀ ਮਾਸੁ ਨ ਖਾਂਹੀ ॥ ਇਸਤ੍ਰੀ ਪੁਰਖੈ ਜਾਂ ਨਿਸਿ ਮੇਲਾ ਓਥੈ ਮੰਧੁ ਕਮਾਹੀ ॥ ਮਾਸਹੁ ਨਿੰਮੇ ਮਾਸਹੁ ਜੰਮੇ ਹਮ ਮਾਸੈ ਕੇ ਭਾਂਡੇ ॥ ਗਿਆਨੁ ਧਿਆਨੁ ਕਛੁ ਸੂਝੈ ਨਾਹੀ ਚਤੁਰੁ ਕਹਾਵੈ ਪਾਂਡੇ ॥ ਬਾਹਰ ਕਾ ਮਾਸੁ ਮੰਦਾ ਸੁਆਮੀ ਘਰ ਕਾ ਮਾਸੁ ਚੰਗੇਰਾ ॥ ਜੀਅ ਜੰਤ ਸਭਿ ਮਾਸਹੁ ਹੋਏ ਜੀਇ ਲਇਆ ਵਾਸੇਰਾ ॥ ਅਭਖੁ ਭਖਹਿ ਭਖੁ ਤਜਿ ਛੋਡਹਿ ਅੰਧੁ ਗੁਰੂ ਜਿਨ ਕੇਰਾ ॥ ਮਾਸਹੁ ਨਿੰਮੇ ਮਾਸਹੁ ਜੰਮੇ ਹਮ ਮਾਸੈ ਕੇ ਭਾਂਡੇ ॥ ਗਿਆਨੁ ਧਿਆਨੁ ਕਛੁ ਸੂਝੈ ਨਾਹੀ ਚਤੁਰੁ ਕਹਾਵੈ ਪਾਂਡੇ ॥ ਮਾਸੁ ਪੁਰਾਣੀ ਮਾਸੁ ਕਤੇਬੀ ਚਹੁ ਜੁਗਿ ਮਾਸੁ ਕਮਾਣਾ ॥ ਜਜਿ ਕਾਜਿ ਵੀਆਹਿ ਸੁਹਾਵੈ ਓਥੈ ਮਾਸੁ ਸਮਾਣਾ ॥ ਇਸਤ੍ਰੀ ਪੁਰਖ ਨਿਪਜਹਿ ਮਾਸਹੁ ਪਾਤਿਸਾਹ ਸੁਲਤਾਨਾਂ ॥ ਜੇ ਓਇ ਦਿਸਹਿ ਨਰਕਿ ਜਾਂਦੇ ਤਾਂ ਉਨ੍ਹ੍ਹ ਕਾ ਦਾਨੁ ਨ ਲੈਣਾ ॥ ਦੇਂਦਾ ਨਰਕਿ ਸੁਰਗਿ ਲੈਦੇ ਦੇਖਹੁ ਏਹੁ ਧਿਙਾਣਾ ॥ ਆਪਿ ਨ ਬੂਝੈ ਲੋਕ ਬੁਝਾਏ ਪਾਂਡੇ ਖਰਾ ਸਿਆਣਾ ॥ ਪਾਂਡੇ ਤੂ ਜਾਣੈ ਹੀ ਨਾਹੀ ਕਿਥਹੁ ਮਾਸੁ ਉਪੰਨਾ ॥ ਤੋਇਅਹੁ ਅੰਨੁ ਕਮਾਦੁ ਕਪਾਹਾਂ ਤੋਇਅਹੁ ਤ੍ਰਿਭਵਣੁ ਗੰਨਾ ॥ ਤੋਆ ਆਖੈ ਹਉ ਬਹੁ ਬਿਧਿ ਹਛਾ ਤੋਐ ਬਹੁਤੁ ਬਿਕਾਰਾ ॥ ਏਤੇ ਰਸ ਛੋਡਿ ਹੋਵੈ ਸੰਨਿਆਸੀ ਨਾਨਕੁ ਕਹੈ ਵਿਚਾਰਾ ॥੨॥ {ਪੰਨਾ 1289-1290}
ਅਰਥ: (ਆਪਣੇ ਵਲੋਂ ਮਾਸ ਦਾ ਤਿਆਗੀ) ਮੂਰਖ (ਪੰਡਿਤ) ਮਾਸ ਮਾਸ ਆਖ ਕੇ ਚਰਚਾ ਕਰਦਾ ਹੈ, ਪਰ ਨਾਹ ਇਸ ਨੂੰ ਆਤਮਕ ਜੀਵਨ ਦੀ ਸਮਝ ਨਾਹ ਇਸ ਨੂੰ ਸੁਰਤਿ ਹੈ (ਨਹੀਂ ਤਾਂ ਇਹ ਗਹੁ ਨਾਲ ਵਿਚਾਰੇ ਕਿ) ਮਾਸ ਤੇ ਸਾਗ ਵਿਚ ਕੀਹ ਫ਼ਰਕ ਹੈ, ਤੇ ਕਿਸ (ਦੇ ਖਾਣ) ਵਿਚ ਪਾਪ ਹੈ। (ਪੁਰਾਣੇ ਸਮੇ ਵਿਚ ਭੀ, ਲੋਕ) ਦੇਵਤਿਆਂ ਦੇ ਸੁਭਾਉ ਅਨੁਸਾਰ (ਭਾਵ, ਦੇਵਤਿਆਂ ਨੂੰ ਖ਼ੁਸ਼ ਕਰਨ ਲਈ) ਗੈਂਡਾ ਮਾਰ ਕੇ ਹੋਮ ਤੇ ਜੱਗ ਕਰਦੇ ਸਨ। ਜੋ ਮਨੁੱਖ (ਆਪਣੇ ਵਲੋਂ) ਮਾਸ ਤਿਆਗ ਕੇ (ਜਦ ਕਦੇ ਕਿਤੇ ਮਾਸ ਵੇਖਣ ਤਾਂ) ਬੈਠ ਕੇ ਆਪਣਾ ਨੱਕ ਬੰਦ ਕਰ ਲੈਂਦੇ ਹਨ (ਕਿ ਮਾਸ ਦੀ ਬੋ ਆ ਗਈ ਹੈ) ਉਹ ਰਾਤ ਨੂੰ ਮਨੁੱਖ ਨੂੰ ਖਾਂ ਜਾਂਦੇ ਹਨ (ਭਾਵ, ਲੁਕ ਕੇ ਮਨੁੱਖਾਂ ਦਾ ਲਹੂ ਪੀਣ ਦੇ ਮਨਸੂਬੇ ਬੰਨ੍ਹਦੇ ਹਨ) ; (ਮਾਸ ਨਾਹ ਖਾਣ ਦਾ ਇਹ) ਪਖੰਡ ਕਰਕੇ ਲੋਕਾਂ ਨੂੰ ਵਿਖਾਂਦੇ ਹਨ, ਉਂਞ ਇਹਨਾਂ ਨੂੰ ਆਪ ਨਾਹ ਸਮਝ ਹੈ ਨਾਹ ਸੁਰਤਿ ਹੈ। ਪਰ, ਹੇ ਨਾਨਕ! ਕਿਸੇ ਅੰਨ੍ਹੇ ਮਨੁੱਖ ਨੂੰ ਸਮਝਾਣ ਦਾ ਕੋਈ ਲਾਭ ਨਹੀਂ, (ਜੇ ਕੋਈ ਇਸ ਨੂੰ) ਸਮਝਾਵੇ (ਭੀ) , ਤਾਂ ਭੀ ਇਹ ਸਮਝਾਇਆ ਸਮਝਦਾ ਨਹੀਂ ਹੈ।
(ਜੇ ਕਹੋ ਅੰਨ੍ਹਾ ਕੌਣ ਹੈ ਤਾਂ) ਅੰਨ੍ਹਾ ਉਹ ਹੈ ਜੋ ਅੰਨ੍ਹਿਆਂ ਵਾਲਾ ਕੰਮ ਕਰਦਾ ਹੈ, ਜਿਸ ਦੇ ਦਿਲ ਵਿਚ ਉਹ ਅੱਖਾਂ ਨਹੀਂ ਹਨ (ਭਾਵ, ਜੋ ਸਮਝ ਤੋਂ ਸੱਖਣਾ ਹੈ) , (ਨਹੀਂ ਤਾਂ ਸੋਚਣ ਵਾਲੀ ਗੱਲ ਹੈ ਕਿ ਆਪ ਭੀ ਤਾਂ) ਮਾਂ ਤੇ ਪਿਉ ਦੀ ਰੱਤ ਤੋਂ ਹੀ ਹੋਏ ਹਨ ਤੇ ਮੱਛੀ (ਆਦਿਕ) ਦੇ ਮਾਸ ਤੋਂ ਪਰਹੇਜ਼ ਕਰਦੇ ਹਨ (ਭਾਵ, ਮਾਸ ਤੋਂ ਹੀ ਪੈਦਾ ਹੋ ਕੇ ਮਾਸ ਤੋਂ ਪਰਹੇਜ਼ ਕਰਨ ਦਾ ਕੀਹ ਭਾਵ? ਪਹਿਲਾਂ ਭੀ ਤਾਂ ਮਾਂ ਪਿਉ ਦੇ ਮਾਸ ਤੋਂ ਹੀ ਸਰੀਰ ਪਲਿਆ ਹੈ) । (ਫਿਰ) , ਜਦੋਂ ਰਾਤ ਨੂੰ ਜ਼ਨਾਨੀ ਤੇ ਮਰਦ ਇਕੱਠੇ ਹੁੰਦੇ ਹਨ ਤਦੋਂ ਭੀ (ਮਾਸ ਨਾਲ ਹੀ) ਮੰਦ (ਭਾਵ, ਭੋਗ) ਕਰਦੇ ਹਨ। ਅਸੀਂ ਸਾਰੇ ਮਾਸ ਦੇ ਪੁਤਲੇ ਹਾਂ, ਸਾਡਾ ਮੁੱਢ ਮਾਸ ਤੋਂ ਹੀ ਬੱਝਾ, ਅਸੀਂ ਮਾਸ ਤੋਂ ਹੀ ਪੈਦਾ ਹੋਏ, (ਮਾਸ ਦਾ ਤਿਆਗੀ) ਪੰਡਿਤ (ਮਾਸ ਦੀ ਚਰਚਾ ਛੇੜ ਕੇ ਐਵੇਂ ਆਪਣੇ ਆਪ ਨੂੰ) ਸਿਆਣਾ ਅਖਵਾਂਦਾ ਹੈ, (ਅਸਲ ਵਿਚ) ਇਸ ਨੂੰ ਨਾਹ ਸਮਝ ਹੈ ਨਾਹ ਸੁਰਤਿ ਹੈ। (ਭਲਾ ਦੱਸੋ,) ਪੰਡਿਤ ਜੀ! (ਇਹ ਕੀਹ ਕਿ) ਬਾਹਰੋਂ ਲਿਆਂਦਾ ਹੋਇਆ ਮਾਸ ਮਾੜਾ ਤੇ ਘਰ ਦਾ (ਵਰਤਿਆ) ਮਾਸ ਚੰਗਾ? (ਫਿਰ) ਸਾਰੇ ਜੀਅ ਜੰਤ ਮਾਸ ਤੋਂ ਪੈਦਾ ਹੋਏ ਹਨ, ਜਿੰਦ ਨੇ (ਮਾਸ ਵਿਚ ਹੀ) ਡੇਰਾ ਲਾਇਆ ਹੋਇਆ ਹੈ; ਸੋ ਜਿਨ੍ਹਾਂ ਨੂੰ ਰਾਹ ਦੱਸਣ ਵਾਲਾ ਆਪ ਅੰਨ੍ਹਾ ਹੈ ਉਹ ਨਾਹ ਖਾਣ-ਜੋਗ ਚੀਜ਼ (ਭਾਵ, ਪਰਾਇਆ ਹੱਕ) ਤਾਂ ਖਾਂਦੇ ਹਨ ਤੇ ਖਾਣ-ਜੋਗ ਚੀਜ਼ (ਭਾਵ ਜਿਸ ਚੀਜ਼ ਤੋਂ ਜ਼ਿੰਦਗੀ ਦਾ ਹੀ ਮੁੱਢ ਬੱਝਾ ਤਿਆਗਦੇ ਹਨ। ਅਸੀਂ ਸਾਰੇ ਮਾਸ ਦੇ ਪੁਤਲੇ ਹਾਂ, ਅਸਾਡਾ ਮੁੱਢ ਮਾਸ ਤੋਂ ਹੀ ਬੱਝਾ, ਅਸੀਂ ਮਾਸ ਤੋਂ ਹੀ ਪੈਦਾ ਹੋਏ, (ਮਾਸ ਦਾ ਤਿਆਗੀ) ਪੰਡਿਤ (ਮਾਸ ਦੀ ਚਰਚਾ ਛੇੜ ਕੇ ਐਵੇਂ ਆਪਣੇ ਆਪ ਨੂੰ) ਸਿਆਣਾ ਅਖਵਾਂਦਾ ਹੈ, (ਅਸਲ ਵਿਚ) ਇਸ ਨੂੰ ਨਾਹ ਸਮਝ ਹੈ ਨਾਹ ਸੁਰਤਿ ਹੈ।
ਪੁਰਾਣਾਂ ਵਿਚ ਮਾਸ (ਦਾ ਜ਼ਿਕਰ) , ਮੁਸਲਮਾਨੀ ਮਜ਼ਹਬੀ ਕਿਤਾਬਾਂ ਵਿਚ ਭੀ ਮਾਸ (ਵਰਤਣ ਦਾ ਜ਼ਿਕਰ) ; ਜਗਤ ਦੇ ਸ਼ੁਰੂ ਤੋਂ ਹੀ ਮਾਸ ਵਰਤੀਂਦਾ ਚਲਾ ਆਇਆ ਹੈ। ਜੱਗ ਵਿਚ, ਵਿਆਹ ਆਦਿਕ ਕਾਜ ਵਿਚ (ਮਾਸ ਦੀ ਵਰਤੋਂ) ਪ੍ਰਧਾਨ ਹੈ, ਉਹਨੀਂ ਥਾਈਂ ਮਾਸ ਵਰਤੀਂਦਾ ਰਿਹਾ ਹੈ। ਜ਼ਨਾਨੀ, ਮਰਦ, ਸ਼ਾਹ, ਪਾਤਿਸ਼ਾਹ…ਸਾਰੇ ਮਾਸ ਤੋਂ ਹੀ ਪੈਦਾ ਹੁੰਦੇ ਹਨ। ਜੇ ਇਹ ਸਾਰੇ (ਮਾਸ ਤੋਂ ਬਣਨ ਕਰਕੇ) ਨਰਕ ਵਿਚ ਪੈਂਦੇ ਦਿੱਸਦੇ ਹਨ ਤਾਂ ਉਹਨਾਂ ਤੋਂ (ਮਾਸ-ਤਿਆਗੀ ਪੰਡਿਤ ਨੂੰ) ਦਾਨ ਭੀ ਨਹੀਂ ਲੈਣਾ ਚਾਹੀਦਾ। (ਨਹੀਂ ਤਾਂ) ਵੇਖੋ, ਇਹ ਅਚਰਜ ਧੱਕੇ ਦੀ ਗੱਲ ਹੈ ਕਿ ਦਾਨ ਦੇਣ ਵਾਲੇ ਨਰਕੇ ਪੈਣ ਤੇ ਲੈਣ ਵਾਲੇ ਸੁਰਗ ਵਿਚ। (ਅਸਲ ਵਿਚ) ਹੇ ਪੰਡਿਤ! ਤੂੰ ਢਾਢਾ ਚਤੁਰ ਹੈਂ, ਤੈਨੂੰ ਆਪ ਨੂੰ (ਮਾਸ ਖਾਣ ਦੇ ਮਾਮਲੇ ਦੀ) ਸਮਝ ਨਹੀਂ, ਪਰ ਤੂੰ ਲੋਕਾਂ ਨੂੰ ਸਮਝਾਂਦਾ ਹੈਂ।
ਹੇ ਪੰਡਿਤ! ਤੈਨੂੰ ਇਹ ਹੀ ਪਤਾ ਨਹੀਂ ਕਿ ਮਾਸ ਕਿਥੋਂ ਪੈਦਾ ਹੋਇਆ। (ਵੇਖ,) ਪਾਣੀ ਤੋਂ ਅੰਨ ਪੈਦਾ ਹੁੰਦਾ ਹੈ, ਕਮਾਦ ਗੰਨਾ ਉੱਗਦਾ ਹੈ ਤੇ ਕਪਾਹ ਉੱਗਦੀ ਹੈ, ਪਾਣੀ ਤੋਂ ਹੀ ਸਾਰਾ ਸੰਸਾਰ ਪੈਦਾ ਹੁੰਦਾ ਹੈ। ਪਾਣੀ ਆਖਦਾ ਹੈ ਕਿ ਮੈਂ ਕਈ ਤਰੀਕਿਆਂ ਨਾਲ ਭਲਿਆਈ ਕਰਦਾ ਹਾਂ (ਭਾਵ, ਜੀਵ ਦੇ ਪਾਲਣ ਲਈ ਕਈ ਤਰੀਕਿਆਂ ਦੀ ਖ਼ੁਰਾਕ-ਪੁਸ਼ਾਕ ਪੈਦਾ ਕਰਦਾ ਹਾਂ) , ਇਹ ਸਾਰੀਆਂ ਤਬਦੀਲੀਆਂ (ਭਾਵ, ਬੇਅੰਤ ਕਿਸਮਾਂ ਦੇ ਪਦਾਰਥ) ਪਾਣੀ ਵਿਚ ਹੀ ਹਨ। ਸੋ, ਨਾਨਕ ਇਹ ਵਿਚਾਰ ਦੀ ਗੱਲ ਦੱਸਦਾ ਹੈ (ਕਿ ਜੇ ਸੱਚਾ ਤਿਆਗੀ ਬਣਨਾ ਹੈ ਤਾਂ) ਇਹਨਾਂ ਸਾਰੇ ਪਦਾਰਥਾਂ ਦੇ ਚਸਕੇ ਛੱਡ ਕੇ ਤਿਆਗੀ ਬਣੇ (ਕਿਉਂਕਿ ਮਾਸ ਦੀ ਉਤਪੱਤੀ ਭੀ ਪਾਣੀ ਤੋਂ ਹੈ ਤੇ ਅੰਨ ਕਮਾਦ ਆਦਿਕ ਦੀ ਉਤਪੱਤੀ ਭੀ ਪਾਣੀ ਤੋਂ ਹੀ ਹੈ) ।2।
See lessMARRIED LIFE ..?
ਆਪਸ ਵਿਚ ਸਹਿਮਤੀ ਨਾਲ ਸਭ ਕੁੱਝ ਸੰਭਵ ਹੈ।
ਆਪਸ ਵਿਚ ਸਹਿਮਤੀ ਨਾਲ ਸਭ ਕੁੱਝ ਸੰਭਵ ਹੈ।
See lessDo we need to place Kumbh during Sehaj Path?
Respected Satinder Singh ji, Waheguru ji ka Khalsa, Waheguru ji ki Fateh! Keeping Kumbh and coconut at the time of Sehaj Path or Akhand Path is nothing but Karamkand and Manmat. Please see page 17 of ‘Sikh Rehat Maryada’ by clicking on the link below:- https://sgpc.net/?page_id=653
Respected Satinder Singh ji,
See lessWaheguru ji ka Khalsa, Waheguru ji ki Fateh!
Keeping Kumbh and coconut at the time of Sehaj Path or Akhand Path is nothing but Karamkand and Manmat. Please see page 17 of ‘Sikh Rehat Maryada’ by clicking on the link below:-
https://sgpc.net/?page_id=653
Which Gurbani/Path should I read for my brother’s good health, as he has not been well for a long time.
ਸਤਿਕਾਰ ਯੋਗ ਨਿੱਕੀ ਕੌਰ ਜੀ, ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਹਿ।। In response to your question, the undersigned will like to say that Gurbani is not a mantra. The teachings of Guru Granth Sahib are for applying and changing one's life. However, for Chardi Kala of your brother and your family, yRead more
ਸਤਿਕਾਰ ਯੋਗ ਨਿੱਕੀ ਕੌਰ ਜੀ,
ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਹਿ।।
In response to your question, the undersigned will like to say that Gurbani is not a mantra. The teachings of Guru Granth Sahib are for applying and changing one’s life.
However, for Chardi Kala of your brother and your family, you can consider doing the following Ardas:-
ਤੂ ਠਾਕੁਰੁ ਤੁਮ ਪਹਿ ਅਰਦਾਸਿ ॥ ਜੀਉ ਪਿੰਡੁ ਸਭੁ ਤੇਰੀ ਰਾਸਿ ॥ ਤੁਮ ਮਾਤ ਪਿਤਾ ਹਮ ਬਾਰਿਕ ਤੇਰੇ ॥ ਤੁਮਰੀ ਕ੍ਰਿਪਾ ਮਹਿ ਸੂਖ ਘਨੇਰੇ ॥ ਕੋਇ ਨ ਜਾਨੈ ਤੁਮਰਾ ਅੰਤੁ ॥ ਊਚੇ ਤੇ ਊਚਾ ਭਗਵੰਤ ॥ ਸਗਲ ਸਮਗ੍ਰੀ ਤੁਮਰੈ ਸੂਤ੍ਰਿ ਧਾਰੀ ॥ ਤੁਮ ਤੇ ਹੋਇ ਸੁ ਆਗਿਆਕਾਰੀ ॥ ਤੁਮਰੀ ਗਤਿ ਮਿਤਿ ਤੁਮ ਹੀ ਜਾਨੀ ॥ ਨਾਨਕ ਦਾਸ ਸਦਾ ਕੁਰਬਾਨੀ ॥੮॥੪॥ {ਪੰਨਾ 268}
Further, you can consider reciting the Shabad given below and also listen to the Kirtan of this Shabad.
Hope it helps.
Regards,
Your Brother
—————————–
ਮਾਝ ਮਹਲਾ ੫ ॥ ਤੂੰ ਮੇਰਾ ਪਿਤਾ ਤੂੰਹੈ ਮੇਰਾ ਮਾਤਾ ॥ ਤੂੰ ਮੇਰਾ ਬੰਧਪੁ ਤੂੰ ਮੇਰਾ ਭ੍ਰਾਤਾ ॥ ਤੂੰ ਮੇਰਾ ਰਾਖਾ ਸਭਨੀ ਥਾਈ ਤਾ ਭਉ ਕੇਹਾ ਕਾੜਾ ਜੀਉ ॥੧॥ ਤੁਮਰੀ ਕ੍ਰਿਪਾ ਤੇ ਤੁਧੁ ਪਛਾਣਾ ॥ ਤੂੰ ਮੇਰੀ ਓਟ ਤੂੰਹੈ ਮੇਰਾ ਮਾਣਾ ॥ ਤੁਝ ਬਿਨੁ ਦੂਜਾ ਅਵਰੁ ਨ ਕੋਈ ਸਭੁ ਤੇਰਾ ਖੇਲੁ ਅਖਾੜਾ ਜੀਉ ॥੨॥ ਜੀਅ ਜੰਤ ਸਭਿ ਤੁਧੁ ਉਪਾਏ ॥ ਜਿਤੁ ਜਿਤੁ ਭਾਣਾ ਤਿਤੁ ਤਿਤੁ ਲਾਏ ॥ ਸਭ ਕਿਛੁ ਕੀਤਾ ਤੇਰਾ ਹੋਵੈ ਨਾਹੀ ਕਿਛੁ ਅਸਾੜਾ ਜੀਉ ॥੩॥ ਨਾਮੁ ਧਿਆਇ ਮਹਾ ਸੁਖੁ ਪਾਇਆ ॥ ਹਰਿ ਗੁਣ ਗਾਇ ਮੇਰਾ ਮਨੁ ਸੀਤਲਾਇਆ ॥ ਗੁਰਿ ਪੂਰੈ ਵਜੀ ਵਾਧਾਈ ਨਾਨਕ ਜਿਤਾ ਬਿਖਾੜਾ ਜੀਉ ॥੪॥੨੪॥੩੧॥ {ਪੰਨਾ 103}
See lessHow can we develop Vairaag?
Respected Inderjit ji, Waheguru ji ka Khalsa, Waheguru ji ki Fateh! You have asked a question as to 'how we can develop Vairaag'? Please be kind to read the Shabad of third Guru Person Guru Amardas Sahib, in Wadhans Raag at Panna 560 of Guru Granth Sahib, and its meanings. The meanings are quite cleRead more
Respected Inderjit ji,
Waheguru ji ka Khalsa, Waheguru ji ki Fateh!
You have asked a question as to ‘how we can develop Vairaag’?
Please be kind to read the Shabad of third Guru Person Guru Amardas Sahib, in Wadhans Raag at Panna 560 of Guru Granth Sahib, and its meanings.
The meanings are quite clear. Guru Sahib is guiding us on getting attached with Gurbani, the condition of ‘Sehaj Vairaag’ can be achieved provided one fulfills the conditions laid down by Guru Sahib in the Shabad.
Hope it helps. If you have any further questions please do ask. If there are any shortcomings please do point out the same for improvement in future.
Regards,
Your Brother
—————————–
ਵਡਹੰਸੁ ਮਹਲਾ ੩ ॥ ਰਸਨਾ ਹਰਿ ਸਾਦਿ ਲਗੀ ਸਹਜਿ ਸੁਭਾਇ ॥ ਮਨੁ ਤ੍ਰਿਪਤਿਆ ਹਰਿ ਨਾਮੁ ਧਿਆਇ ॥੧॥ ਸਦਾ ਸੁਖੁ ਸਾਚੈ ਸਬਦਿ ਵੀਚਾਰੀ ॥ ਆਪਣੇ ਸਤਗੁਰ ਵਿਟਹੁ ਸਦਾ ਬਲਿਹਾਰੀ ॥੧॥ ਰਹਾਉ ॥ ਅਖੀ ਸੰਤੋਖੀਆ ਏਕ ਲਿਵ ਲਾਇ ॥ ਮਨੁ ਸੰਤੋਖਿਆ ਦੂਜਾ ਭਾਉ ਗਵਾਇ ॥੨॥ ਦੇਹ ਸਰੀਰਿ ਸੁਖੁ ਹੋਵੈ ਸਬਦਿ ਹਰਿ ਨਾਇ ॥ ਨਾਮੁ ਪਰਮਲੁ ਹਿਰਦੈ ਰਹਿਆ ਸਮਾਇ ॥੩॥ ਨਾਨਕ ਮਸਤਕਿ ਜਿਸੁ ਵਡਭਾਗੁ ॥ ਗੁਰ ਕੀ ਬਾਣੀ ਸਹਜ ਬੈਰਾਗੁ ॥੪॥੭॥ {ਪੰਨਾ 560}
ਅਰਥ: ਮੈਂ ਆਪਣੇ ਗੁਰੂ ਤੋਂ ਸਦਾ ਕੁਰਬਾਨ ਜਾਂਦਾ ਹਾਂ, ਜਿਸ ਦੇ ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਵਾਲੇ ਸ਼ਬਦ ਵਿਚ ਜੁੜਿਆਂ ਵਿਚਾਰਵਾਨ ਹੋ ਜਾਈਦਾ ਹੈ, ਤੇ, ਸਦਾ ਆਤਮਕ ਆਨੰਦ ਮਿਲਿਆ ਰਹਿੰਦਾ ਹੈ।੧।ਰਹਾਉ।
See less(ਹੇ ਭਾਈ! ਗੁਰੂ ਦੀ ਸਰਨ ਪੈ ਕੇ ਜਿਸ ਮਨੁੱਖ ਦੀ) ਜੀਭ ਪਰਮਾਤਮਾ ਦੇ ਨਾਮ ਦੇ ਸੁਆਦ ਵਿਚ ਲੱਗਦੀ ਹੈ, ਉਹ ਮਨੁੱਖ ਆਤਮਕ ਅਡੋਲਤਾ ਵਿਚ ਟਿਕ ਜਾਂਦਾ ਹੈ, ਪ੍ਰਭੂ-ਪ੍ਰੇਮ ਵਿਚ ਜੁੜ ਜਾਂਦਾ ਹੈ। ਪਰਮਾਤਮਾ ਦਾ ਨਾਮ ਸਿਮਰ ਕੇ ਉਸ ਦਾ ਮਨ (ਮਾਇਆ ਦੀ ਤ੍ਰਿਸ਼ਨਾ ਵਲੋਂ) ਰੱਜ ਜਾਂਦਾ ਹੈ।੧।
(ਹੇ ਭਾਈ! ਗੁਰੂ ਦੀ ਸਰਨ ਦੀ ਬਰਕਤਿ ਨਾਲ) ਇਕ ਪਰਮਾਤਮਾ ਵਿਚ ਸੁਰਤਿ ਜੋੜ ਕੇ ਮਨੁੱਖ ਦੀਆਂ ਅੱਖਾਂ (ਪਰਾਏ ਰੂਪ ਵਲੋਂ) ਰੱਜ ਜਾਂਦੀਆਂ ਹਨ, (ਅੰਦਰੋਂ) ਮਾਇਆ ਦਾ ਪਿਆਰ ਦੂਰ ਕਰ ਕੇ ਮਨੁੱਖ ਦਾ ਮਨ (ਤ੍ਰਿਸ਼ਨਾ ਵਲੋਂ) ਰੱਜ ਜਾਂਦਾ ਹੈ।੨।
(ਹੇ ਭਾਈ! ਗੁਰੂ ਦੇ) ਸ਼ਬਦ ਦੀ ਬਰਕਤਿ ਨਾਲ ਪਰਮਾਤਮਾ ਦੇ ਨਾਮ ਵਿਚ ਜੁੜਿਆਂ ਸਰੀਰ ਵਿਚ ਆਨੰਦ ਪੈਦਾ ਹੁੰਦਾ ਹੈ, (ਗੁਰੂ ਦੀ ਮੇਹਰ ਨਾਲ) ਆਤਮਕ ਜੀਵਨ ਦੀ ਸੁਗੰਧੀ ਦੇਣ ਵਾਲਾ ਹਰਿ-ਨਾਮ ਮਨੁੱਖ ਦੇ ਹਿਰਦੇ ਵਿਚ ਸਦਾ ਟਿਕਿਆ ਰਹਿੰਦਾ ਹੈ।੩।
ਹੇ ਨਾਨਕ! ਜਿਸ ਮਨੁੱਖ ਦੇ ਮੱਥੇ ਉਤੇ ਉੱਚੀ ਕਿਸਮਤਿ ਜਾਗਦੀ ਹੈ ਉਹ ਮਨੁੱਖ ਗੁਰੂ ਦੀ ਬਾਣੀ ਵਿਚ ਜੁੜਦਾ ਹੈ (ਜਿਸ ਦੀ ਬਰਕਤਿ ਨਾਲ ਉਸ ਦੇ ਅੰਦਰ) ਆਤਮਕ ਅਡੋਲਤਾ ਪੈਦਾ ਕਰਨ ਵਾਲਾ ਵੈਰਾਗ ਉਪਜਦਾ ਹੈ।੪।੭।
ਅਰਬਦ ਨਰਬਦ ਧੁੰਧੂਕਾਰਾ ॥ ਧਰਣਿ ਨ ਗਗਨਾ ਹੁਕਮੁ ਅਪਾਰਾ ॥ ਨਾ ਦਿਨੁ ਰੈਨਿ ਨ ਚੰਦੁ ਨ ਸੂਰਜੁ ਸੁੰਨ ਸਮਾਧਿ ਲਗਾਇਦਾ ॥੧॥
ਸਤਿਕਾਰ ਯੋਗ ਵੀਰ ਨਿਰਭਉ ਸਿੰਘ ਜੀ, ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਹਿ।। ਤੁਹਾਡੇ ਸਵਾਲ ਦੇ ਜਵਾਬ ਵਿਚ ਦਾਸ ਕਹਿਣਾ ਚਾਹੁੰਦਾ ਹੈ ਕਿ ਪਹਿਲੇ ਗੁਰੂ ਸਰੀਰ ਗੁਰੂ ਨਾਨਕ ਸਾਹਿਬ ਮਾਰੂ ਰਾਗ ਵਿਚ ਇਨ੍ਹਾਂ ਪੰਗਤੀਆਂ ਵਿਚ ਸ੍ਰਿਸ਼ਟੀ ਦੀ ਰਚਨਾ ਤੋਂ ਪਹਿਲਾਂ ਦੀ ਤਸਵੀਰ ਦਰਸਾਉਣ ਲਈ ਫੁਰਮਾਉਂਦੇ ਹਨ:- ਅਰਬਦ ਨਰਬਦ ਧੁੰਧੂਕਾਰਾ॥ ਧਰਣਿ ਨ ਗਗਨਾ ਹੁਕਮੁ ਅਪਾਰਾ॥ ਨਾ ਦRead more
ਸਤਿਕਾਰ ਯੋਗ ਵੀਰ ਨਿਰਭਉ ਸਿੰਘ ਜੀ,
ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਹਿ।।
ਤੁਹਾਡੇ ਸਵਾਲ ਦੇ ਜਵਾਬ ਵਿਚ ਦਾਸ ਕਹਿਣਾ ਚਾਹੁੰਦਾ ਹੈ ਕਿ ਪਹਿਲੇ ਗੁਰੂ ਸਰੀਰ ਗੁਰੂ ਨਾਨਕ ਸਾਹਿਬ ਮਾਰੂ ਰਾਗ ਵਿਚ ਇਨ੍ਹਾਂ ਪੰਗਤੀਆਂ ਵਿਚ ਸ੍ਰਿਸ਼ਟੀ ਦੀ ਰਚਨਾ ਤੋਂ ਪਹਿਲਾਂ ਦੀ ਤਸਵੀਰ ਦਰਸਾਉਣ ਲਈ ਫੁਰਮਾਉਂਦੇ ਹਨ:-
ਅਰਬਦ ਨਰਬਦ ਧੁੰਧੂਕਾਰਾ॥ ਧਰਣਿ ਨ ਗਗਨਾ ਹੁਕਮੁ ਅਪਾਰਾ॥ ਨਾ ਦਿਨੁ ਰੈਨਿ ਨ ਚੰਦੁ ਨ ਸੂਰਜੁ ਸੁੰਨ ਸਮਾਧਿ ਲਗਾਇਦਾ॥1॥ (ਪੰਨਾ 1035)
ਅਰਥ: (ਜਗਤ ਦੀ ਰਚਨਾ ਤੋਂ ਪਹਿਲਾਂ ਬੇਅੰਤ ਸਮਾ ਜਿਸ ਦੀ ਗਿਣਤੀ ਦੇ ਵਾਸਤੇ) ਅਰਬਦ ਨਰਬਦ (ਲਫ਼ਜ਼ ਭੀ ਨਹੀਂ ਵਰਤੇ ਜਾ ਸਕਦੇ, ਐਸੀ) ਘੁੱਪ ਹਨੇਰੇ ਦੀ ਹਾਲਤ ਸੀ (ਭਾਵ, ਅਜੇਹੀ ਹਾਲਤ ਸੀ ਜਿਸ ਦੀ ਬਾਬਤ ਕੁਝ ਭੀ ਦੱਸਿਆ ਨਹੀਂ ਜਾ ਸਕਦਾ। ਤਦੋਂ ਨਾਂਹ ਧਰਤੀ ਸੀ ਨਾਹ ਆਕਾਸ਼ ਸੀ ਅਤੇ ਨਾਂਹ ਹੀ ਕਿਤੇ ਬੇਅੰਤ ਪ੍ਰਭੂ ਦਾ ਹੁਕਮ ਚੱਲ ਰਿਹਾ ਸੀ। ਤਦੋਂ ਨਾਹ ਦਿਨ ਸੀ ਨਾਂਹ ਰਾਤ ਸੀ, ਨਾਂਹ ਚੰਦ ਸੀ ਨਾਂਹ ਸੂਰਜ ਸੀ। ਤਦੋਂ ਪਰਮਾਤਮਾ ਆਪਣੇ ਆਪ ਵਿਚ ਹੀ (ਮਾਨੋ ਐਸੀ) ਸਮਾਧੀ ਲਾਈ ਬੈਠਾ ਸੀ ਜਿਸ ਵਿਚ ਕੋਈ ਕਿਸੇ ਕਿਸਮ ਦਾ ਫੁਰਨਾ ਨਹੀਂ ਸੀ।1।
ਇਸ ਤੋਂ ਅੱਗਲਾ ਪੜਾਅ ਸ੍ਰਿਸ਼ਟੀ ਦੀ ਰਚਨਾ ਸੀ। ਪਹਿਲੇ ਗੁਰੂ ਸਰੀਰ ਗੁਰੂ ਨਾਨਕ ਸਾਹਿਬ ਨੇ ਜਪੁ ਬਾਣੀ ਵਿਚ ਫੁਰਮਾਇਆ ਹੈ:
ਕੀਤਾ ਪਸਾਉ ਏਕੋ ਕਵਾਉ॥ ਤਿਸ ਤੇ ਹੋਏ ਲਖ ਦਰੀਆਉ॥ (ਪੰਨਾ 3)
ਅਰਥ: ਅਕਾਲ ਪੁਰਖ ਨੇ ਆਪਣੇ ਹੁਕਮ ਨਾਲ ਸਾਰਾ ਸੰਸਾਰ ਬਣਾ ਦਿੱਤਾ, ਉਸ ਹੁਕਮ ਨਾਲ ਹੀ ਜ਼ਿੰਦਗੀ ਦੇ ਲੱਖਾਂ ਦਰੀਆ ਬਣ ਗਏ।
ਆਸ ਕਰਦਾ ਹਾਂ ਕਿ ਤੁਹਾਨੂੰ ਆਪਣੇ ਸਵਾਲ ਦਾ ਜਵਾਬ ਮਿਲ ਗਿਆ ਹੋਵੇਗਾ। ਤੁਹਾਡਾ ਅੱਗੇ ਕੋਈ ਸਵਾਲ ਹੋਵੇ ਤਾਂ ਤੁਹਾਡਾ ਸਵਾਗਤ ਹੈ।ਕੋਈ ਕੰਮੀ ਹੋਵੇ ਤਾਂ ਦੱਸਣ ਦੀ ਕ੍ਰਿਪਾਲਤਾ ਕਰਨੀ ਜੀ ਤਾਂ ਜੋ ਅੱਗੇ ਵਾਸਤੇ ਸੁਧਾਰ ਹੋ ਸਕੇ।
ਆਦਰ ਸਹਿਤ,
See lessਆਪ ਦਾ ਵੀਰ