You must login to ask a question.
You must login to ask a question.
Please briefly explain why you feel this question should be reported.
Please briefly explain why you feel this answer should be reported.
Please briefly explain why you feel this user should be reported.
Why insist on suits for girls (no naked legs), when boys are allowed to wear shorts in the Gurdwara?
Respected Narinderjit Bajwa ji, Waheguru ji ka Khalsa, Waheguru ji ki Fateh! In response to your question, the undersigned wants to bring to your kind notice one Pauri of a Shabad of first Guru person Guru Nanak Sahib, which is located at Panna 16 of Guru Granth Sahib. Please note from the meaningsRead more
Respected Narinderjit Bajwa ji,
Waheguru ji ka Khalsa, Waheguru ji ki Fateh!
In response to your question, the undersigned wants to bring to your kind notice one Pauri of a Shabad of first Guru person Guru Nanak Sahib, which is located at Panna 16 of Guru Granth Sahib.
Please note from the meanings of the Shabad that Guru Sahib is advising us not to wear such clothes, which are uncomfortable to the body and perverted thoughts come to anyone’s mind. So, the decision has to be taken by an individual himself/herself, as to what to wear and what not to wear.
One goes to Gurdwara Sahib to pay respect and learn from the teachings of Guru Granth Sahib and not for a fashion parade. Therefore, it is very much desirable and appropriate that everyone, whether male or female, is dressed nicely/properly, maintaining the decorum in the Gurdwara Sahib, and in the light of guidance given by Guru Sahib, in the Shabad quoted below. This needs to be emphasized by the Gurdwara management to all, without any discrimination whatsoever.
Hope this helps. If you have any further questions please do ask and if you find any deficiencies, please point out the same for improvement in future.
Regards,
Your Brother
———————————–
ਰਤਾ ਪੈਨਣੁ ਮਨੁ ਰਤਾ ਸੁਪੇਦੀ ਸਤੁ ਦਾਨੁ ॥ ਨੀਲੀ ਸਿਆਹੀ ਕਦਾ ਕਰਣੀ ਪਹਿਰਣੁ ਪੈਰ ਧਿਆਨੁ ॥ ਕਮਰਬੰਦੁ ਸੰਤੋਖ ਕਾ ਧਨੁ ਜੋਬਨੁ ਤੇਰਾ ਨਾਮੁ ॥੨॥ ਬਾਬਾ ਹੋਰੁ ਪੈਨਣੁ ਖੁਸੀ ਖੁਆਰੁ ॥ ਜਿਤੁ ਪੈਧੈ ਤਨੁ ਪੀੜੀਐ ਮਨ ਮਹਿ ਚਲਹਿ ਵਿਕਾਰ ॥੧॥ ਰਹਾਉ ॥ (ਪੰਨਾ 16)
ਅਰਥ: ਪ੍ਰਭੂ-ਪ੍ਰੀਤ ਵਿਚ ਮਨ ਰੰਗਿਆ ਜਾਏ, ਇਹ ਲਾਲ ਪੁਸ਼ਾਕ (ਸਮਾਨ) ਹੈ, ਦਾਨ ਪੁੰਨ ਕਰਨਾ (ਲੋੜਵੰਦਿਆਂ ਦੀ ਸੇਵਾ ਕਰਨੀ) ਇਹ ਚਿੱਟੀ ਪੁਸ਼ਾਕ ਸਮਝੋ। ਆਪਣੇ ਮਨ ਵਿਚੋਂ ਕਾਲਖ਼ ਕੱਟ ਦੇਣੀ ਨੀਲੇ ਰੰਗ ਦੀ ਪੁਸ਼ਾਕ ਜਾਣੋ। ਪ੍ਰਭੂ-ਚਰਨਾਂ ਦਾ ਧਿਆਨ ਚੋਗਾ ਹੈ। ਹੇ ਪ੍ਰਭੂ! ਸੰਤੋਖ ਨੂੰ ਮੈਂ ਆਪਣੇ ਲੱਕ ਦਾ ਪਟਕਾ ਬਣਾਇਆ ਹੈ, ਤੇਰਾ ਨਾਮ ਹੀ ਮੇਰਾ ਧਨ ਹੈ ਮੇਰੀ ਜੁਆਨੀ ਹੈ।2।
See lessਹੇ ਭਾਈ! ਜਿਸ ਪਹਿਨਣ ਨਾਲ ਸਰੀਰ ਦੁਖੀ ਹੋਵੇ, ਤੇ ਮਨ ਵਿਚ ਭੀ ਭੈੜੇ ਖ਼ਿਆਲ ਤੁਰ ਪੈਣ, ਇਹੋ ਜਿਹਾ ਪਹਿਨਣ ਦਾ ਸ਼ੌਂਕ ਤੇ ਚਾਉ ਖ਼ੁਆਰ ਕਰਦਾ ਹੈ।1। ਰਹਾਉ।
What is the significance of Ardaas?
Respected Anmol ji, Waheguru ji ka Khalsa, Waheguru ji ki Fateh! In reply to your question the undersigned wants to say that the word Ardas appears in Guru Granth Sahib many times. The word Ardas is made from Persian word Arjdashat i.e. Arj + Dashat (ਅਰਜ਼ਦਾਸ਼ਤ - ਅਰਜ਼ + ਦਾਸ਼ਤ). Arj means request (ਬੇਨRead more
Respected Anmol ji,
Waheguru ji ka Khalsa, Waheguru ji ki Fateh!
In reply to your question the undersigned wants to say that the word Ardas appears in Guru Granth Sahib many times. The word Ardas is made from Persian word Arjdashat i.e. Arj + Dashat (ਅਰਜ਼ਦਾਸ਼ਤ – ਅਰਜ਼ + ਦਾਸ਼ਤ). Arj means request (ਬੇਨਤੀ) and Dashat means to present (ਪੇਸ਼ ਕਰਨਾ). Thus, Ardas is a request from a person/Sikh to Akalpurakh.
At Panna 103 of Guru Granth Sahib, the Fifth Guru Person, Guru Arjan Sahib says: ‘ਮਾਝ ਮਹਲਾ ੫ ॥ ਤੂੰ ਮੇਰਾ ਪਿਤਾ ਤੂੰ ਹੈ ਮੇਰਾ ਮਾਤਾ ॥ ਤੂੰ ਮੇਰਾ ਬੰਧਪੁ ਤੂੰ ਮੇਰਾ ਭ੍ਰਾਤਾ ॥ ਤੂੰ ਮੇਰਾ ਰਾਖਾ ਸਭਨੀ ਥਾਈ ਤਾ ਭਉ ਕੇਹਾ ਕਾੜਾ ਜੀਉ ॥੧॥’ which means that Akalpurakh/Guru is my father, mother, every relation and protector everywhere, Therefore, the Sikh in happy times or sad/hard times (ਦੁੱਖ ਹੋਵੇ ਜਾਂ ਸੁੱਖ, ਖੁਸ਼ੀ ਹੋਵੇ ਜਾਂ ਗਮੀ) requests Akalpurakh for His blessings! To seek blessings of Akalpurakh is the significance of Ardas. If you have any further questions, please do ask.
Regards,
Your Brother
———————-
ਇਹ ਹਰ ਸਿੱਖ/ਮਨੁੱਖ ਦੀ ਆਪਣੀ ਅਰਦਾਸ ਹੈ ਜੋ ਉਹ ਹਰ ਵਕਤ ਆਪਣੇ ਮਨ ਵਿਚ ਕਰ ਸਕਦਾ ਹੈ।
ਤੂ ਠਾਕੁਰੁ ਤੁਮ ਪਹਿ ਅਰਦਾਸਿ ॥ ਜੀਉ ਪਿੰਡੁ ਸਭੁ ਤੇਰੀ ਰਾਸਿ ॥ ਤੁਮ ਮਾਤ ਪਿਤਾ ਹਮ ਬਾਰਿਕ ਤੇਰੇ ॥ ਤੁਮਰੀ ਕ੍ਰਿਪਾ ਮਹਿ ਸੂਖ ਘਨੇਰੇ ॥ ਕੋਇ ਨ ਜਾਨੈ ਤੁਮਰਾ ਅੰਤੁ ॥ ਊਚੇ ਤੇ ਊਚਾ ਭਗਵੰਤ ॥ ਸਗਲ ਸਮਗ੍ਰੀ ਤੁਮਰੈ ਸੂਤ੍ਰਿ ਧਾਰੀ ॥ ਤੁਮ ਤੇ ਹੋਇ ਸੁ ਆਗਿਆਕਾਰੀ ॥ ਤੁਮਰੀ ਗਤਿ ਮਿਤਿ ਤੁਮ ਹੀ ਜਾਨੀ ॥ ਨਾਨਕ ਦਾਸ ਸਦਾ ਕੁਰਬਾਨੀ ॥੮॥੪॥ {ਪੰਨਾ 268}
ਅਰਥ: (ਹੇ ਪ੍ਰਭੂ!) ਤੂੰ ਮਾਲਿਕ ਹੈਂ (ਸਾਡੀ ਜੀਵਾਂ ਦੀ) ਅਰਜ਼ ਤੇਰੇ ਅੱਗੇ ਹੀ ਹੈ, ਇਹ ਜਿੰਦ ਤੇ ਸਰੀਰ (ਜੋ ਤੂੰ ਸਾਨੂੰ ਦਿੱਤਾ ਹੈ) ਸਭ ਤੇਰੀ ਹੀ ਬਖ਼ਸ਼ੀਸ਼ ਹੈ।
ਤੂੰ ਸਾਡਾ ਮਾਂ ਪਿਉ ਹੈਂ, ਅਸੀਂ ਤੇਰੇ ਬਾਲ ਹਾਂ, ਤੇਰੀ ਮੇਹਰ (ਦੀ ਨਜ਼ਰ) ਵਿਚ ਬੇਅੰਤ ਸੁਖ ਹਨ।
ਕੋਈ ਤੇਰਾ ਅੰਤ ਨਹੀਂ ਪਾ ਸਕਦਾ, (ਕਿਉਂਕਿ) ਤੂੰ ਸਭ ਤੋਂ ਉੱਚਾ ਭਗਵਾਨ ਹੈਂ।
(ਜਗਤ ਦੇ) ਸਾਰੇ ਪਦਾਰਥ ਤੇਰੇ ਹੀ ਹੁਕਮ ਵਿਚ ਟਿਕੇ ਹੋਏ ਹਨ; ਤੇਰੀ ਰਚੀ ਹੋਈ ਸ੍ਰਿਸ਼ਟੀ ਤੇਰੀ ਹੀ ਆਗਿਆ ਵਿਚ ਤੁਰ ਰਹੀ ਹੈ।
ਤੂੰ ਕਿਹੋ ਜਿਹਾ ਹੈਂ ਤੇ ਕੇਡਾ ਵੱਡਾ ਹੈਂ = ਇਹ ਤੂੰ ਆਪ ਹੀ ਜਾਣਦਾ ਹੈਂ। ਹੇ ਨਾਨਕ! (ਆਖ, ਹੇ ਪ੍ਰਭੂ!) ਤੇਰੇ ਸੇਵਕ (ਤੈਥੋਂ) ਸਦਾ ਸਦਕੇ ਜਾਂਦੇ ਹਨ।8।4।
See lessਗੁਰਬਾਣੀ ਵਿੱਚ “ਹਰਿ ਚਰਨ” ਦਾ ਅਸਲ ਅਰਥ ਕੀ ਹੈ?
ਸਤਿਕਾਰ ਯੋਗ ਹਰਨੂਰ ਕੌਰ ਜੀ, ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਹਿ।। ਤੁਹਾਡੇ ਸਵਾਲ ਦੇ ਜਵਾਬ ਵਿਚ ਦਾਸ ਕਹਿਣਾ ਚਾਹੁੰਦਾ ਹੈ ਕਿ 'ਹਰਿ ਚਰਨ' ਦਾ ਅੱਖਰੀ ਅਰਥ ਹੈ 'ਪਰਮਾਤਮਾ/ਪ੍ਰਭੂ ਦੇ ਚਰਨ'। ਹੇਠਾਂ ਗੁਰੂ ਗ੍ਰੰਥ ਸਾਹਿਬ ਵਿਚੋਂ ਪੰਜਵੇਂ ਗੁਰੂ ਸਰੀਰ ਗੁਰੂ ਅਰਜਨ ਸਾਹਿਬ ਦੇ ਤਿੰਨ ਸ਼ਬਦਾਂ ਤੇ ਕਬੀਰ ਜੀ ਦੇ ਇੱਕ ਸਲੋਕ ਦਾ ਮੂਲ ਪਾਠ ਤੇ ਅਰਥ ਹੇਠਾਂ ਦੇ ਰਿਹਾRead more
ਸਤਿਕਾਰ ਯੋਗ ਹਰਨੂਰ ਕੌਰ ਜੀ,
ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਹਿ।।
ਤੁਹਾਡੇ ਸਵਾਲ ਦੇ ਜਵਾਬ ਵਿਚ ਦਾਸ ਕਹਿਣਾ ਚਾਹੁੰਦਾ ਹੈ ਕਿ ‘ਹਰਿ ਚਰਨ’ ਦਾ ਅੱਖਰੀ ਅਰਥ ਹੈ ‘ਪਰਮਾਤਮਾ/ਪ੍ਰਭੂ ਦੇ ਚਰਨ’।
ਹੇਠਾਂ ਗੁਰੂ ਗ੍ਰੰਥ ਸਾਹਿਬ ਵਿਚੋਂ ਪੰਜਵੇਂ ਗੁਰੂ ਸਰੀਰ ਗੁਰੂ ਅਰਜਨ ਸਾਹਿਬ ਦੇ ਤਿੰਨ ਸ਼ਬਦਾਂ ਤੇ ਕਬੀਰ ਜੀ ਦੇ ਇੱਕ ਸਲੋਕ ਦਾ ਮੂਲ ਪਾਠ ਤੇ ਅਰਥ ਹੇਠਾਂ ਦੇ ਰਿਹਾ ਹਾਂ ਜਿਨ੍ਹਾਂ ਵਿਚ ‘ਹਰਿ ਚਰਨ, ਹਰਿ ਕੇ ਚਰਨ ਤੇ ਹਰਿ ਚਰਨੀ’ ਲਫ਼ਜ਼ ਆਉਂਦਾ ਹੈ। ਤੁਸੀਂ ਦੇਖੋਗੇ ਕਿ ਜੋ ਭਾਵ ਅਰਥ ਸਮਝ ਆਉਂਦਾ ਹੈ ਉਹ ਇਹ ਹੈ ਕਿ ਚਰਨ ਗ਼ਰੀਬੀ ਸੁਭਾਅ ਅਰਥਾਤ ਨਿਮਰਤਾ ਦੇ ਪ੍ਰਤੀਕ ਹਨ ਤੇ ਗੁਰੂ ਸਾਹਿਬ ਦਾ ਉਪਦੇਸ਼ ਨਿਮਰਤਾ ਨਾਲ ਚਿੱਤ ਜੋੜ ਕੇ ਮਨ ਨਾਲ ਪਰਮਾਤਮਾ/ਪ੍ਰਭੂ ਦਾ ਸਿਮਰਨ ਕਰਨ ਦਾ ਹੈ ਨਾਂਹ ਕੇ ਸਿਰਫ਼ ਰਸਨਾ ਨਾਲ। ਇਸ ਦਾ ਭਾਵ ਅਰਥ ਪਰਮਾਤਮਾ/ਪ੍ਰਭੂ ਦੀ ਸ਼ਰਨ ਪੈਣਾ ਹੈ ਜਿਸ ਨਾਲ ਕਦੇ ਆਤਮਕ ਮੌਤ ਨਹੀਂ ਹੁੰਦੀ ਤੇ ਹਮੇਸ਼ਾਂ ਆਤਮਕ ਆਨੰਦ ਬਣਿਆ ਰਹਿੰਦਾ ਹੈ। ਤੁਹਾਡਾ ਅੱਗੇ ਕੋਈ ਸਵਾਲ ਹੋਵੇ ਤਾਂ ਤੁਹਾਡਾ ਸਵਾਗਤ ਹੈ।
ਆਦਰ ਸਹਿਤ,
ਆਪ ਦਾ ਵੀਰ
———————–
ਮਲਾਰ ਮਹਲਾ ੫ ॥ ਮਨ ਮੇਰੇ ਹਰਿ ਕੇ ਚਰਨ ਰਵੀਜੈ ॥ ਦਰਸ ਪਿਆਸ ਮੇਰੋ ਮਨੁ ਮੋਹਿਓ ਹਰਿ ਪੰਖ ਲਗਾਇ ਮਿਲੀਜੈ ॥੧॥ ਰਹਾਉ ॥ ਖੋਜਤ ਖੋਜਤ ਮਾਰਗੁ ਪਾਇਓ ਸਾਧੂ ਸੇਵ ਕਰੀਜੈ ॥ ਧਾਰਿ ਅਨੁਗ੍ਰਹੁ ਸੁਆਮੀ ਮੇਰੇ ਨਾਮੁ ਮਹਾ ਰਸੁ ਪੀਜੈ ॥੧॥ ਤ੍ਰਾਹਿ ਤ੍ਰਾਹਿ ਕਰਿ ਸਰਨੀ ਆਏ ਜਲਤਉ ਕਿਰਪਾ ਕੀਜੈ ॥ ਕਰੁ ਗਹਿ ਲੇਹੁ ਦਾਸ ਅਪੁਨੇ ਕਉ ਨਾਨਕ ਅਪੁਨੋ ਕੀਜੈ ॥੨॥੧੩॥੧੭॥ {ਪੰਨਾ 1269}
ਅਰਥ: ਹੇ ਮੇਰੇ ਮਨ! ਪਰਮਾਤਮਾ ਦੇ ਚਰਨ ਸਿਮਰਨੇ ਚਾਹੀਦੇ ਹਨ (ਗ਼ਰੀਬੀ ਸੁਭਾਵ ਵਿਚ ਟਿੱਕ ਕੇ ਪ੍ਰਭੂ ਦਾ ਸਿਮਰਨ ਕਰਨਾ ਚਾਹੀਦਾ ਹੈ) । ਹੇ ਭਾਈ! ਮੇਰਾ ਮਨ ਪ੍ਰਭੂ ਦੇ ਦੀਦਾਰ ਦੀ ਤਾਂਘ ਵਿਚ ਮਗਨ ਰਹਿੰਦਾ ਹੈ (ਇਉਂ ਜੀ ਕਰਦਾ ਰਹਿੰਦਾ ਹੈ ਕਿ ਉਸ ਨੂੰ) ਉੱਡ ਕੇ ਭੀ ਜਾ ਮਿਲੀਏ।1। ਰਹਾਉ।
ਹੇ ਭਾਈ! ਭਾਲ ਕਰਦਿਆਂ ਕਰਦਿਆਂ (ਗੁਰੂ ਪਾਸੋਂ ਮੈਂ ਪ੍ਰਭੂ ਦੇ ਮਿਲਾਪ ਦਾ) ਰਸਤਾ ਲੱਭ ਲਿਆ ਹੈ। ਹੇ ਭਾਈ! ਗੁਰੂ ਦੀ ਸਰਨ ਪਏ ਰਹਿਣਾ ਚਾਹੀਦਾ ਹੈ। ਹੇ ਮੇਰੇ ਮਾਲਕ ਪ੍ਰਭੂ! (ਮੇਰੇ ਉਤੇ) ਮਿਹਰ ਕਰ, ਤੇਰਾ ਬੜਾ ਹੀ ਸੁਆਦਲਾ ਨਾਮ-ਜਲ ਪੀਤਾ ਜਾ ਸਕੇ।1।
ਹੇ ਪ੍ਰਭੂ! ਵਿਕਾਰਾਂ ਤੋਂ ‘ਬਚਾ ਲੈ’ ‘ਬਚਾ ਲੈ’ = ਇਹ ਆਖ ਕੇ (ਜੀਵ) ਤੇਰੀ ਸਰਨ ਆਉਂਦੇ ਹਨ। ਹੇ ਪ੍ਰਭੂ! (ਵਿਕਾਰਾਂ ਦੀ ਅੱਗ ਵਿਚ) ਸੜਦੇ ਉਤੇ (ਤੂੰ ਆਪ) ਮਿਹਰ ਕਰ। ਹੇ ਨਾਨਕ! (ਆਖ– ਹੇ ਪ੍ਰਭੂ!) ਦਾਸ ਦਾ ਹੱਥ ਫੜ ਲੈ, ਮੈਨੂੰ ਦਾਸ ਨੂੰ ਆਪਣਾ ਬਣਾ ਲੈ।2।13। 17।
———————
ਕਾਨੜਾ ਮਹਲਾ ੫ ॥ ਹਰਿ ਕੇ ਚਰਨ ਹਿਰਦੈ ਗਾਇ ॥ ਸੀਤਲਾ ਸੁਖ ਸਾਂਤਿ ਮੂਰਤਿ ਸਿਮਰਿ ਸਿਮਰਿ ਨਿਤ ਧਿਆਇ ॥੧॥ ਰਹਾਉ ॥ ਸਗਲ ਆਸ ਹੋਤ ਪੂਰਨ ਕੋਟਿ ਜਨਮ ਦੁਖੁ ਜਾਇ ॥੧॥ ਪੁੰਨ ਦਾਨ ਅਨੇਕ ਕਿਰਿਆ ਸਾਧੂ ਸੰਗਿ ਸਮਾਇ ॥ ਤਾਪ ਸੰਤਾਪ ਮਿਟੇ ਨਾਨਕ ਬਾਹੁੜਿ ਕਾਲੁ ਨ ਖਾਇ ॥੨॥੧੧॥ {ਪੰਨਾ 1300}
ਅਰਥ: ਹੇ ਭਾਈ! ਪਰਮਾਤਮਾ ਦੇ ਚਰਨ ਹਿਰਦੇ ਵਿਚ (ਟਿਕਾ ਕੇ; ਉਸ ਦੇ ਗੁਣ) ਗਾਇਆ ਕਰ। ਉਸ ਪ੍ਰਭੂ ਦਾ ਸਦਾ ਧਿਆਨ ਧਰਿਆ ਕਰ, ਉਸ ਪ੍ਰਭੂ ਦਾ ਸਦਾ ਸਿਮਰਨ ਕਰਿਆ ਕਰ ਜੋ ਠੰਢ-ਸਰੂਪ ਹੈ ਜੋ ਸੁਖ-ਸਰੂਪ ਹੈ ਜੋ ਸ਼ਾਂਤੀ-ਸਰੂਪ ਹੈ।1। ਰਹਾਉ।
ਹੇ ਭਾਈ! (ਸਿਮਰਨ ਦੀ ਬਰਕਤਿ ਨਾਲ ਮਨੁੱਖ ਦੀ) ਸਾਰੀ ਆਸ ਪੂਰੀ ਹੋ ਜਾਂਦੀ ਹੈ, ਕ੍ਰੋੜਾਂ ਜਨਮਾਂ ਦਾ ਦੁੱਖ ਦੂਰ ਹੋ ਜਾਂਦਾ ਹੈ।2।
ਹੇ ਨਾਨਕ! (ਆਖ– ਹੇ ਭਾਈ!) ਗੁਰੂ ਦੀ ਸੰਗਤਿ ਵਿਚ ਟਿਕਿਆ ਰਹੁ = ਇਹੀ ਹੈ ਅਨੇਕਾਂ ਪੁੰਨ ਦਾਨ ਆਦਿਕ ਕਰਮ। (ਸੰਗਤਿ ਦੀ ਬਰਕਤਿ ਨਾਲ ਸਾਰੇ) ਦੁੱਖ ਕਲੇਸ਼ ਮਿਟ ਜਾਂਦੇ ਹਨ, ਆਤਮਕ ਮੌਤ (ਆਤਮਕ ਜੀਵਨ ਨੂੰ) ਫਿਰ ਨਹੀਂ ਖਾ ਸਕਦੀ।2।11।
——————-
ਕਲਿਆਨੁ ਮਹਲਾ ੫ ॥ ਹਰਿ ਚਰਨ ਸਰਨ ਕਲਿਆਨ ਕਰਨ ॥ ਪ੍ਰਭ ਨਾਮੁ ਪਤਿਤ ਪਾਵਨੋ ॥੧॥ ਰਹਾਉ ॥ ਸਾਧਸੰਗਿ ਜਪਿ ਨਿਸੰਗ ਜਮਕਾਲੁ ਤਿਸੁ ਨ ਖਾਵਨੋ ॥੧॥ ਮੁਕਤਿ ਜੁਗਤਿ ਅਨਿਕ ਸੂਖ ਹਰਿ ਭਗਤਿ ਲਵੈ ਨ ਲਾਵਨੋ ॥ ਪ੍ਰਭ ਦਰਸ ਲੁਬਧ ਦਾਸ ਨਾਨਕ ਬਹੁੜਿ ਜੋਨਿ ਨ ਧਾਵਨੋ ॥੨॥੭॥੧੦॥ {ਪੰਨਾ 1323}
ਅਰਥ: ਹੇ ਭਾਈ! ਪਰਮਾਤਮਾ ਦੇ ਚਰਨਾਂ ਦੀ ਸਰਨ (ਸਾਰੇ) ਸੁਖ ਪੈਦਾ ਕਰਨ ਵਾਲੀ ਹੈ। ਹੇ ਭਾਈ! ਪਰਮਾਤਮਾ ਦਾ ਨਾਮ ਵਿਕਾਰੀਆਂ ਨੂੰ ਪਵਿੱਤਰ ਬਣਾਣ ਵਾਲਾ ਹੈ।1। ਰਹਾਉ।
ਹੇ ਭਾਈ! (ਜਿਹੜਾ ਮਨੁੱਖ) ਸਾਧ ਸੰਗਤਿ ਵਿਚ ਸਰਧਾ ਨਾਲ ਨਾਮ ਜਪਦਾ ਹੈ, ਉਸ ਨੂੰ ਮੌਤ ਦਾ ਡਰ ਭੈ-ਭੀਤ ਨਹੀਂ ਕਰ ਸਕਦਾ (ਉਸ ਦੇ ਆਤਮਕ ਜੀਵਨ ਨੂੰ ਆਤਮਕ ਮੌਤ ਮੁਕਾ ਨਹੀਂ ਸਕਦੀ) ।1।
ਹੇ ਦਾਸ ਨਾਨਕ! (ਆਖ-) ਮੁਕਤੀ ਪ੍ਰਾਪਤ ਕਰਨ ਲਈ ਅਨੇਕਾਂ ਜੁਗਤੀਆਂ ਅਤੇ ਅਨੇਕਾਂ ਸੁਖ ਪਰਮਾਤਮਾ ਦੀ ਭਗਤੀ ਦੀ ਬਰਾਬਰੀ ਨਹੀਂ ਕਰ ਸਕਦੇ। ਪਰਮਾਤਮਾ ਦੇ ਦੀਦਾਰ ਦਾ ਮਤਵਾਲਾ ਮਨੁੱਖ ਮੁੜ ਜੂਨਾਂ ਦੇ ਗੇੜ ਵਿਚ ਨਹੀਂ ਭਟਕਦਾ।2।7।10।
—————————-
See lessਕਬੀਰ ਸੰਸਾ ਦੂਰਿ ਕਰੁ ਕਾਗਦ ਦੇਹ ਬਿਹਾਇ ॥ ਬਾਵਨ ਅਖਰ ਸੋਧਿ ਕੈ ਹਰਿ ਚਰਨੀ ਚਿਤੁ ਲਾਇ ॥੧੭੩॥ {ਪੰਨਾ 1373}
ਅਰਥ: ਹੇ ਕਬੀਰ! ਵਿੱਦਿਆ ਦੀ ਰਾਹੀਂ ਵਿਚਾਰਵਾਨ ਬਣ ਕੇ ਪ੍ਰਭੂ-ਚਰਨਾਂ ਵਿਚ ਚਿੱਤ ਜੋੜ (ਭਾਵ, ਹੇ ਭਾਈ! ਜੇ ਤੈਨੂੰ ਵਿੱਦਿਆ ਹਾਸਲ ਕਰਨ ਦਾ ਮੌਕਾ ਮਿਲਿਆ ਹੈ ਤਾਂ ਉਸ ਦੀ ਰਾਹੀਂ ਦੁਨੀਆ ਦੀਆਂ ਮਲਕੀਅਤਾਂ ਵਿਚ ਖਿੱਝਣ ਦੇ ਥਾਂ ਵਿਚਾਰਵਾਨ ਬਣ ਅਤੇ ਪਰਮਾਤਮਾ ਦਾ ਸਿਮਰਨ ਕਰ) । (ਇਸ ਪ੍ਰਭੂ-ਯਾਦ ਦੀ ਬਰਕਤਿ ਨਾਲ) ਦੁਨੀਆ ਵਾਲੇ ਸਹਸੇ-ਦਾਝਨ ਦੂਰ ਕਰ, ਚਿੰਤਾ ਵਾਲੇ ਸਾਰੇ ਲੇਖੇ ਹੀ ਭਗਤੀ ਦੇ ਪਰਵਾਹ ਵਿਚ ਰੋੜ੍ਹ ਦੇਹ ।173।
I asked my parents about the origin of the dasvand, but they didn’t know. Can someone explain who started the process and why?
ਸਤਿਕਾਰ ਯੋਗ ਚਰਨਦੀਪ ਸਿੰਘ ਜੀ, ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਹਿ।। ਦਸਵੰਧ ਦਾ ਅਰਥ ਹੈ ਆਮਦਨੀ ਦਾ ‘ਦਸਵਾਂ ਹਿੱਸਾ’ ਜੋ ਧਰਮ ਦੇ ਕੰਮਾਂ ਲਈ ਭੇਟ ਕੀਤਾ ਜਾਵੇ। ਦਸਵੰਧ ਦਾ ਸੰਕਲਪ ਪਹਿਲੇ ਗੁਰੂ ਸਰੀਰ ਗੁਰੂ ਨਾਨਕ ਸਾਹਿਬ ਦੇ ਉਪਦੇਸ਼ “ਘਾਲ ਖਾਇ ਕਿਛੁ ਹਥਹੁ ਦੇਹਿ ਨਾਨਕ ਰਾਹੁ ਪਛਾਨਿਹ ਸੇਇ।” ਵਿੱਚ ਪਿਆ ਹੈ ਤੇ ਉਨ੍ਹਾਂ ਦੇ ਵੰਡ ਛਕੋ ਦੇ ਸਿਧਾਂਤ ਵਿੱਚ ਸੰRead more
ਸਤਿਕਾਰ ਯੋਗ ਚਰਨਦੀਪ ਸਿੰਘ ਜੀ,
See lessਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਹਿ।।
ਦਸਵੰਧ ਦਾ ਅਰਥ ਹੈ ਆਮਦਨੀ ਦਾ ‘ਦਸਵਾਂ ਹਿੱਸਾ’ ਜੋ ਧਰਮ ਦੇ ਕੰਮਾਂ ਲਈ ਭੇਟ ਕੀਤਾ ਜਾਵੇ। ਦਸਵੰਧ ਦਾ ਸੰਕਲਪ ਪਹਿਲੇ ਗੁਰੂ ਸਰੀਰ ਗੁਰੂ ਨਾਨਕ ਸਾਹਿਬ ਦੇ ਉਪਦੇਸ਼ “ਘਾਲ ਖਾਇ ਕਿਛੁ ਹਥਹੁ ਦੇਹਿ ਨਾਨਕ ਰਾਹੁ ਪਛਾਨਿਹ ਸੇਇ।” ਵਿੱਚ ਪਿਆ ਹੈ ਤੇ ਉਨ੍ਹਾਂ ਦੇ ਵੰਡ ਛਕੋ ਦੇ ਸਿਧਾਂਤ ਵਿੱਚ ਸੰਮਿਲਤ ਹੈ। ਗੁਰੂ ਦਾ ਸਿੱਖ ਦਾਨ ਨਹੀਂ ਕਰਦਾ ਭੇਟ ਕਰਦਾ ਹੈ। ਉਹ ਗੁਰੂ ਸਾਹਿਬ ਦੀ ਸਿੱਖਿਆ ਨੂੰ ਯਾਦ ਰੱਖਦਾ ਹੈ ਕਿ ‘ਦਦਾ ਦਾਤਾ ਏਕੁ ਹੈ ਸਭ ਕਉ ਦੇਵਨਹਾਰ॥’
ਸਿੱਖੀ ਦੇ ਅਸੂਲਾਂ ਦੇ ਅਨੁਸਾਰ ਦਸਵੰਧ ਸਿੱਖੀ ਆਚਾਰ ਦਾ ਹਿੱਸਾ ਹੈ। ਇਹ ਪੰਜਵੇਂ ਗੁਰੂ ਸਰੀਰ ਗੁਰੂ ਅਰਜਨ ਸਾਹਿਬ ਨੇ ਲਾਗੂ ਕੀਤਾ ਸੀ ਅਤੇ ਬਹੁਤ ਸਾਰੇ ਸਿੱਖ ਅਜੇ ਵੀ ਇਸ ਦਿਨ ਤੱਕ ਇਸ ਦਾ ਪਾਲਣ ਕਰਦੇ ਹਨ।
ਦਸਵੰਧ ਦੇ ਵਿਸ਼ੇ ਤੇ ਇੱਕ ਬਹੁਤ ਸੁੰਦਰ ਲੇਖ ਹੇਠਾਂ ਦਿੱਤੇ ਲਿੰਕ ਤੇ ਕਲਿੱਕ ਕਰਕੇ ਤੁਸੀਂ ਪੜ੍ਹਨ ਦੀ ਕ੍ਰਿਪਾਲਤਾ ਕਰਨੀ ਜੀ:-
https://www.rozanaspokesman.in/opinion/special-article/090518/what-is-the-significance-of-tenth-gathering.html
ਤੁਹਾਡਾ ਅੱਗੇ ਕੋਈ ਸਵਾਲ ਹੋਵੇ ਤਾਂ ਤੁਹਾਡਾ ਸਵਾਗਤ ਹੈ।
ਆਦਰ ਸਹਿਤ,
ਆਪ ਦਾ ਵੀਰ
ਅਰਦਾਸ ਕਰਨ ਦਾ ਸਹੀ ਤਰੀਕਾ ਕੀ ਹੈ। ਗੁਰੂ ਜੀ ਸਾਡੀ ਗੱਲ ਕਿਵੇਂ ਸੁਣ ਸਕਦੇ ਹਨ।
ਸਤਿਕਾਰ ਯੋਗ ਪਰਮਜੀਤ ਜੀ, ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਹਿ।। ਦਾਸ ਤੁਹਾਡੇ ਸਵਾਲ ਦੇ ਜਵਾਬ ਵਿਚ ਕਹਿਣਾ ਚਾਹੁੰਦਾ ਹੈ ਕਿ ਅਰਦਾਸ, ਫ਼ਾਰਸੀ ਦੇ ਲਫ਼ਜ਼ ਅਰਜ਼ਦਾਸ਼ਤ, ਅਰਜ਼ + ਦਾਸ਼ਤ ਤੋਂ ਬਣਿਆ ਇੱਕ ਸ਼ਬਦ ਹੈ। ਅਰਜ਼ ਦਾ ਅਰਥ ਹੈ ਬੇਨਤੀ। ਦਾਸ਼ਤ ਦਾ ਅਰਥ ਹੈ ਪੇਸ਼ ਕਰਨਾ। ਅਰਦਾਸ ਜੀਵ ਵੱਲੋਂ ਪਰਮਾਤਮਾ ਅੱਗੇ ਕੀਤੀ ਗਈ ਬੇਨਤੀ ਹੈ। ਦੁੱਖ ਹੋਵੇ ਜਾਂ ਸੁੱਖ,Read more
ਸਤਿਕਾਰ ਯੋਗ ਪਰਮਜੀਤ ਜੀ,
ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਹਿ।।
ਦਾਸ ਤੁਹਾਡੇ ਸਵਾਲ ਦੇ ਜਵਾਬ ਵਿਚ ਕਹਿਣਾ ਚਾਹੁੰਦਾ ਹੈ ਕਿ ਅਰਦਾਸ, ਫ਼ਾਰਸੀ ਦੇ ਲਫ਼ਜ਼ ਅਰਜ਼ਦਾਸ਼ਤ, ਅਰਜ਼ + ਦਾਸ਼ਤ ਤੋਂ ਬਣਿਆ ਇੱਕ ਸ਼ਬਦ ਹੈ। ਅਰਜ਼ ਦਾ ਅਰਥ ਹੈ ਬੇਨਤੀ। ਦਾਸ਼ਤ ਦਾ ਅਰਥ ਹੈ ਪੇਸ਼ ਕਰਨਾ। ਅਰਦਾਸ ਜੀਵ ਵੱਲੋਂ ਪਰਮਾਤਮਾ ਅੱਗੇ ਕੀਤੀ ਗਈ ਬੇਨਤੀ ਹੈ। ਦੁੱਖ ਹੋਵੇ ਜਾਂ ਸੁੱਖ, ਖੁਸ਼ੀ ਹੋਵੇ ਜਾਂ ਗਮੀ, ਗੁਰੂ ਦਾ ਸਿੱਖ ਗੁਰੂ ਦੀ ਬਖਸ਼ਿਸ਼ ਲੈਣ ਲਈ ਅਰਦਾਸ ਕਰਦਾ ਹੈ। ਅਰਦਾਸ ਲਫ਼ਜ਼ ਗੁਰੂ ਗ੍ਰੰਥ ਸਾਹਿਬ ਵਿਚ ਬਹੁਤ ਵਾਰੀ ਆਉਂਦਾ ਹੈ।
ਆਮ ਪੜ੍ਹੀ ਜਾਣ ਵਾਲੀ ਬਾਣੀ ‘ਸੁਖਮਨੀ ਸਾਹਿਬ’, ਜੋ ਕਿ ਪੰਜਵੇਂ ਗੁਰੂ ਸਰੀਰ ਗੁਰੂ ਅਰਜਨ ਸਾਹਿਬ ਵਲੋਂ ਉਚਾਰਨ ਕੀਤੀ ਗਈ, ਤੇ ਗੁਰੂ ਗ੍ਰੰਥ ਸਾਹਿਬ ਦੇ ਪੰਨਾ 262 ਤੋਂ 296 ਤੇ ਸੁਸ਼ੋਭਿਤ ਹੈ, ਗੁਰੂ ਸਾਹਿਬ ਇੱਕ ਅਰਦਾਸ ਕਰਦੇ ਹਨ:-
ਤੂ ਠਾਕੁਰੁ ਤੁਮ ਪਹਿ ਅਰਦਾਸਿ ॥ ਜੀਉ ਪਿੰਡੁ ਸਭੁ ਤੇਰੀ ਰਾਸਿ ॥ ਤੁਮ ਮਾਤ ਪਿਤਾ ਹਮ ਬਾਰਿਕ ਤੇਰੇ ॥ ਤੁਮਰੀ ਕ੍ਰਿਪਾ ਮਹਿ ਸੂਖ ਘਨੇਰੇ ॥ ਕੋਇ ਨ ਜਾਨੈ ਤੁਮਰਾ ਅੰਤੁ ॥ ਊਚੇ ਤੇ ਊਚਾ ਭਗਵੰਤ ॥ ਸਗਲ ਸਮਗ੍ਰੀ ਤੁਮਰੈ ਸੂਤ੍ਰਿ ਧਾਰੀ ॥ ਤੁਮ ਤੇ ਹੋਇ ਸੁ ਆਗਿਆਕਾਰੀ ॥ ਤੁਮਰੀ ਗਤਿ ਮਿਤਿ ਤੁਮ ਹੀ ਜਾਨੀ ॥ ਨਾਨਕ ਦਾਸ ਸਦਾ ਕੁਰਬਾਨੀ ॥੮॥੪॥ {ਪੰਨਾ 268}
ਅਰਥ: (ਹੇ ਪ੍ਰਭੂ!) ਤੂੰ ਮਾਲਿਕ ਹੈਂ (ਸਾਡੀ ਜੀਵਾਂ ਦੀ) ਅਰਜ਼ ਤੇਰੇ ਅੱਗੇ ਹੀ ਹੈ, ਇਹ ਜਿੰਦ ਤੇ ਸਰੀਰ (ਜੋ ਤੂੰ ਸਾਨੂੰ ਦਿੱਤਾ ਹੈ) ਸਭ ਤੇਰੀ ਹੀ ਬਖ਼ਸ਼ੀਸ਼ ਹੈ।
ਤੂੰ ਸਾਡਾ ਮਾਂ ਪਿਉ ਹੈਂ, ਅਸੀਂ ਤੇਰੇ ਬਾਲ ਹਾਂ, ਤੇਰੀ ਮੇਹਰ (ਦੀ ਨਜ਼ਰ) ਵਿਚ ਬੇਅੰਤ ਸੁਖ ਹਨ।
ਕੋਈ ਤੇਰਾ ਅੰਤ ਨਹੀਂ ਪਾ ਸਕਦਾ, (ਕਿਉਂਕਿ) ਤੂੰ ਸਭ ਤੋਂ ਉੱਚਾ ਭਗਵਾਨ ਹੈਂ।
(ਜਗਤ ਦੇ) ਸਾਰੇ ਪਦਾਰਥ ਤੇਰੇ ਹੀ ਹੁਕਮ ਵਿਚ ਟਿਕੇ ਹੋਏ ਹਨ; ਤੇਰੀ ਰਚੀ ਹੋਈ ਸ੍ਰਿਸ਼ਟੀ ਤੇਰੀ ਹੀ ਆਗਿਆ ਵਿਚ ਤੁਰ ਰਹੀ ਹੈ।
ਤੂੰ ਕਿਹੋ ਜਿਹਾ ਹੈਂ ਤੇ ਕੇਡਾ ਵੱਡਾ ਹੈਂ = ਇਹ ਤੂੰ ਆਪ ਹੀ ਜਾਣਦਾ ਹੈਂ। ਹੇ ਨਾਨਕ! (ਆਖ, ਹੇ ਪ੍ਰਭੂ!) ਤੇਰੇ ਸੇਵਕ (ਤੈਥੋਂ) ਸਦਾ ਸਦਕੇ ਜਾਂਦੇ ਹਨ।8।4।
ਇਹ ਹਰ ਸਿੱਖ ਦੀ ਆਪਣੀ ਇੱਕ ਅਰਦਾਸ ਹੈ ਜੋ ਸਿੱਖ ਕਦੇ ਵੀ ਆਪਣੇ ਮਨ ਵਿਚ ਕਰ ਸਕਦਾ ਹੈ।
ਵੈਸੇ ਤਾਂ ਜਦੋਂ ਸਿੱਖ ਪ੍ਰੇਸ਼ਾਨੀ ਵਿਚ ਆਪਣੇ ਮਨ ਵਿਚ ਕਹਿੰਦਾ ਹੈ ਕਿ ‘ਹੇ ਦਾਤਾਰ ਮੇਰੇ ਤੇ ਮਿਹਰ ਕਰ’ ਜਾਂ ਧੰਨਵਾਦ ਕਰਨ ਲਈ ਕਹਿੰਦਾ ਹੈ ਕਿ ‘ਹੇ ਦਾਤਾਰ ਤੇਰਾ ਸ਼ੁਕਰ ਹੈ’ ਤਾਂ ਇਹ ਵੀ ਆਪਣੇ ਆਪ ਵਿਚ ਇੱਕ ਅਰਦਾਸ ਹੈ। ਕਿਉਂਕਿ ਪਰਮਾਤਮਾ ਸਾਡਾ ਸਭ ਕੁੱਝ ਹੈ, ਇਸ ਲਈ ਉਸ ਨਾਲ ਗੱਲ ਕਰਨ ਲਈ ਅਰਥਾਤ ਅਰਦਾਸ ਕਰਨ ਲਈ ਬਹੁਤ ਲਫ਼ਜ਼ਾਂ ਦੀ ਲੋੜ ਨਹੀਂ ਪੈਂਦੀ ਹੈ।
ਅੱਗੇ ਦਾਸ ਬੇਨਤੀ ਕਰਦਾ ਹੈ ਕਿ ਪਰਮਾਤਮਾ ਸਾਡੇ ਅੰਦਰ ਬੈਠਾ ਸਾਡੇ ਮਨ ਦੀਆਂ ਪੱਟੀਆਂ ਪੜ੍ਹਦਾ ਹੈ। ਇਸੇ ਲਈ ਤੀਜੇ ਗੁਰੂ ਸਰੀਰ ਗੁਰੂ ਅਮਰਦਾਸ ਸਾਹਿਬ ਹੇਠ ਲਿੱਖੇ ਸਲੋਕ ਵਿਚ ਉਪਦੇਸ਼ ਦਿੰਦੇ ਹਨ ‘ਵਿਣੁ ਬੋਲਿਆ ਸਭੁ ਕਿਛੁ ਜਾਣਦਾ ਕਿਸੁ ਆਗੈ ਕੀਚੈ ਅਰਦਾਸਿ’। ਪੂਰੇ ਸਲੋਕ ਦਾ ਮੂਲ ਪਾਠ ਤੇ ਅਰਥ ਤੁਹਾਡੇ ਵਿਚਾਰ ਵਾਸਤੇ ਹਨ। ਤੁਹਾਡਾ ਅੱਗੇ ਕੋਈ ਸਵਾਲ ਹੋਵੇ ਤਾਂ ਤੁਹਾਡਾ ਸਵਾਗਤ ਹੈ।
ਆਦਰ ਸਹਿਤ,
ਆਪ ਦਾ ਵੀਰ
—————————-
ਬਾਬੀਹਾ ਸਗਲੀ ਧਰਤੀ ਜੇ ਫਿਰਹਿ ਊਡਿ ਚੜਹਿ ਆਕਾਸਿ ॥ ਸਤਿਗੁਰਿ ਮਿਲਿਐ ਜਲੁ ਪਾਈਐ ਚੂਕੈ ਭੂਖ ਪਿਆਸ ॥ ਜੀਉ ਪਿੰਡੁ ਸਭੁ ਤਿਸ ਕਾ ਸਭੁ ਕਿਛੁ ਤਿਸ ਕੈ ਪਾਸਿ ॥ ਵਿਣੁ ਬੋਲਿਆ ਸਭੁ ਕਿਛੁ ਜਾਣਦਾ ਕਿਸੁ ਆਗੈ ਕੀਚੈ ਅਰਦਾਸਿ ॥ ਨਾਨਕ ਘਟਿ ਘਟਿ ਏਕੋ ਵਰਤਦਾ ਸਬਦਿ ਕਰੇ ਪਰਗਾਸ ॥੫੮॥ {ਪੰਨਾ 1420}
ਅਰਥ: ਹੇ ਆਤਮਕ ਜੀਵਨ ਦੇਣ ਵਾਲੀ ਨਾਮ-ਬੂੰਦ ਦੇ ਰਸੀਏ! (ਗੁਰੂ ਨੂੰ ਛੱਡ ਕੇ) ਤੂੰ (ਤੀਰਥ-ਜਾਤ੍ਰਾ ਆਦਿਕ ਦੀ ਖ਼ਾਤਰ) ਸਾਰੀ ਧਰਤੀ ਉਤੇ ਰਟਨ ਕਰਦਾ ਫਿਰੇਂ, ਜੇ ਤੂੰ (ਮਾਨਸਕ ਸ਼ਕਤੀਆਂ ਦੀ ਮਦਦ ਨਾਲ) ਉੱਡ ਕੇ ਆਕਾਸ਼ ਵਿਚ ਭੀ ਜਾ ਪਹੁੰਚੇਂ, (ਤਾਂ ਭੀ ਇਸ ਤਰ੍ਹਾਂ ਮਾਇਆ ਦੀ ਤ੍ਰਿਸ਼ਨਾ ਮਾਇਆ ਦੀ ਭੁੱਖ ਨਹੀਂ ਮਿਟਦੀ। ਨਾਮ-ਜਲ ਨਾਲ ਹੀ ਮਾਇਆ ਦੀ) ਭੁੱਖ ਤ੍ਰਿਹ ਮਿਟਦੀ ਹੈ (ਅਤੇ ਉਹ ਨਾਮ-) ਜਲ ਗੁਰੂ ਮਿਲਿਆਂ (ਹੀ) ਪ੍ਰਾਪਤ ਹੁੰਦਾ ਹੈ।
ਹੇ ਭਾਈ! ਇਹ ਜਿੰਦ ਇਹ ਸਰੀਰ ਸਭ ਕੁਝ ਉਸ (ਪਰਮਾਤਮਾ) ਦਾ ਹੀ ਦਿੱਤਾ ਹੋਇਆ ਹੈ, ਹਰੇਕ ਦਾਤਿ ਉਸ ਦੇ ਹੀ ਵੱਸ ਵਿਚ ਹੈ। (ਜੀਵਾਂ ਦੇ) ਬੋਲਣ ਤੋਂ ਬਿਨਾ ਹੀ (ਹਰੇਕ ਜੀਵ ਦੀ) ਹਰੇਕ ਲੋੜ ਉਹ ਜਾਣਦਾ ਹੈ, (ਉਸ ਨੂੰ ਛੱਡ ਕੇ) ਹੋਰ ਕਿਸ ਅੱਗੇ ਅਰਦਾਸ ਕੀਤੀ ਜਾ ਸਕਦੀ ਹੈ? ਹੇ ਨਾਨਕ? ਹਰੇਕ ਸਰੀਰ ਵਿਚ ਉਹ ਪਰਮਾਤਮਾ ਆਪ ਹੀ ਮੌਜੂਦ ਹੈ, (ਗੁਰੂ ਦੇ) ਸ਼ਬਦ ਦੀ ਰਾਹੀਂ (ਹਰੇਕ ਜੀਵ ਦੇ ਅੰਦਰ ਆਤਮਕ ਜੀਵਨ ਦਾ) ਚਾਨਣ (ਉਹ ਆਪ ਹੀ) ਕਰਦਾ ਹੈ।58।
See lessHow can I take maximum advantage of listening to Gurbani Kirtan?
ਸਤਿਕਾਰ ਯੋਗ ਵੀਰ ਜੀ, ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਹਿ।। ਤੁਸੀਂ ਇੱਕ ਸਵਾਲ ਪੁੱਛਿਆ ਹੈ ਕਿ ਮੈਂ ਕੀਰਤਨ ਸੁਣ ਕੇ ਵੱਧ ਤੋਂ ਵੱਧ ਲਾਭ ਕਿਵੇਂ ਪ੍ਰਾਪਤ ਕਰ ਸਕਦਾ ਹਾਂ? ਆਪਣੀ ਸਮਝ ਅਨੁਸਾਰ, ਦਾਸ ਬੇਨਤੀ ਕਰਦਾ ਹੈ ਕਿ ਅਨੰਦੁ ਸਾਹਿਬ ਵਿਚ ਤੀਜੇ ਗੁਰੂ ਸਰੀਰ ਗੁਰੂ ਅਮਰਦਾਸ ਜੀ ਸਿੱਖਿਆ ਦਿੰਦੇ ਹਨ ਕਿ 'ਮੰਨੁ ਧੋਵਹੁ ਸਬਦਿ ਲਾਗਹੁ ਹਰਿ ਸਿਉ ਰਹਹੁ ਚਿਤੁ ਲਾਇ॥Read more
ਸਤਿਕਾਰ ਯੋਗ ਵੀਰ ਜੀ,
ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਹਿ।।
ਤੁਸੀਂ ਇੱਕ ਸਵਾਲ ਪੁੱਛਿਆ ਹੈ ਕਿ ਮੈਂ ਕੀਰਤਨ ਸੁਣ ਕੇ ਵੱਧ ਤੋਂ ਵੱਧ ਲਾਭ ਕਿਵੇਂ ਪ੍ਰਾਪਤ ਕਰ ਸਕਦਾ ਹਾਂ?
ਆਪਣੀ ਸਮਝ ਅਨੁਸਾਰ, ਦਾਸ ਬੇਨਤੀ ਕਰਦਾ ਹੈ ਕਿ ਅਨੰਦੁ ਸਾਹਿਬ ਵਿਚ ਤੀਜੇ ਗੁਰੂ ਸਰੀਰ ਗੁਰੂ ਅਮਰਦਾਸ ਜੀ ਸਿੱਖਿਆ ਦਿੰਦੇ ਹਨ ਕਿ ‘ਮੰਨੁ ਧੋਵਹੁ ਸਬਦਿ ਲਾਗਹੁ ਹਰਿ ਸਿਉ ਰਹਹੁ ਚਿਤੁ ਲਾਇ॥’ ਅਰਥਾਤ ‘(ਹੇ ਭਾਈ!) ਗੁਰੂ ਦੇ ਸ਼ਬਦ ਵਿਚ ਜੁੜੋ, ਪਰਮਾਤਮਾ ਦੇ ਚਰਨਾਂ ਵਿਚ ਸਦਾ ਚਿੱਤ ਜੋੜੀ ਰੱਖੋ, (ਜੇ) ਮਨ (ਧੋਣਾ ਹੈ ਤਾਂ ਇਸ ਤਰ੍ਹਾਂ) ਧੋਵੋ।’
ਅੱਗੇ ਤੁਹਾਡਾ ਧਿਆਨ ਦਾਸ ਪੰਜਵੇਂ ਗੁਰੂ ਸਰੀਰ ਗੁਰੂ ਅਰਜਨ ਸਾਹਿਬ ਦੇ ਉਚਾਰੇ ਹੋਏ, ਗਉੜੀ ਰਾਗ ਦੇ ਇੱਕ ਸ਼ਬਦ, ਜੋ ਕਿ ਗੁਰੂ ਗ੍ਰੰਥ ਸਾਹਿਬ ਦੇ ਪੰਨਾ 199 ਤੇ ਸੁਸ਼ੋਭਿਤ ਹੈ, ਵਲ ਦਿਵਾਉਣਾ ਚਾਹੁੰਦਾ ਹੈ।ਸ਼ਬਦ ਦਾ ਮੂਲ ਪਾਠ ਤੇ ਅਰਥ ਹੇਠਾਂ ਦਿੱਤੇ ਹਨ ਜੀ।
ਰਹਾਉ ਦੀ ਤੁਕ, ਜਿਸ ਵਿਚ ਸ਼ਬਦ ਦਾ ਕੇਂਦਰੀ ਭਾਵ ਹੁੰਦਾ ਹੈ, ਵਿਚ ਗੁਰੂ ਸਾਹਿਬ ਉਪਦੇਸ਼ ਦੇ ਰਹੇ ਹਨ ਕਿ ਤੂੰ ਉਹ ਧਾਰਮਿਕ ਉੱਦਮ ਕਰ (ਕੀਰਤਨ ਸੁਣਨ ਦਾ ਜਾਂ ਕੋਈ ਹੋਰ), ਜਿਸ ਦੇ ਨਾਲ ਤੇਰਾ ਮਨ ਜਾਗੈ ਤੇ ਉਸ ਨੂੰ ਵਿਕਾਰਾਂ ਦੀ ਮੈਲ ਨਾਂਹ ਲੱਗ ਸਕੇ ਅਤੇ ਕਿਸੇ ਵੀ ਕਰਮਕਾਂਡ ਵਿਚ ਫੱਸਣ ਦੀ ਬਜਾਏ ਤੂੰ ਗੁਰੂ ਦੀ ਸਿੱਖਿਆ ਤੇ ਚੱਲ ਕੇ ਪਰਮਾਤਮਾ ਨਾਲ ਜੁੜ ਸਕੇਂ ਤੇ ਆਪਣੇ ਵਿਕਾਰਾਂ ਤੋਂ ਛੁਟਕਾਰਾ ਪਾ ਸਕੇਂ।
ਇਸ ਲਈ ਕੀਰਤਨ ਸੁਣਨ ਦਾ ਵੱਧ ਤੋਂ ਵੱਧ ਲਾਭ ਤਾਂ ਹੀ ਲਿਆ ਜਾ ਸਕਦਾ ਹੈ ਜੇ ਸਿੱਖ/ਮਨੁੱਖ ਗੁਰੂ ਦੇ ਸ਼ਬਦ ਵਿਚ ਜੁੜੇ (ਸਿਰਫ਼ ਸੁਰਾਂ ਨਾਲ ਨਾਂਹ ਜੁੜੇ) ਪਰਮਾਤਮਾ ਦੇ ਚਰਨਾਂ ਵਿਚ ਸਦਾ ਚਿੱਤ ਜੋੜੀ ਰੱਖੇ ਤੇ ਮਨ ਨੂੰ ਜਗਾ ਕੇ, ਮਨ ਦੀ ਮੈਲ ਨੂੰ ਧੋ ਕੇ ਅਰਥਾਤ ਵਿਕਾਰਾਂ ਕੋਲੋਂ ਛੁਟਕਾਰਾ ਪਾ ਕੇ ਜੀਵਨ ਮੁਕਤ ਹੋ ਜਾਵੇ।
ਤੁਹਾਡਾ ਅੱਗੇ ਕੋਈ ਸਵਾਲ ਹੋਵੇ ਤਾਂ ਤੁਹਾਡਾ ਸਵਾਗਤ ਹੈ।
See lessਆਦਰ ਸਹਿਤ,
ਆਪ ਦਾ ਵੀਰ
———————-
ਗਉੜੀ ਮਹਲਾ ੫ ॥ ਸੋ ਕਿਛੁ ਕਰਿ ਜਿਤੁ ਮੈਲੁ ਨ ਲਾਗੈ ॥ ਹਰਿ ਕੀਰਤਨ ਮਹਿ ਏਹੁ ਮਨੁ ਜਾਗੈ ॥੧॥ ਰਹਾਉ ॥ ਏਕੋ ਸਿਮਰਿ ਨ ਦੂਜਾ ਭਾਉ ॥ ਸੰਤਸੰਗਿ ਜਪਿ ਕੇਵਲ ਨਾਉ ॥੧॥ ਕਰਮ ਧਰਮ ਨੇਮ ਬ੍ਰਤ ਪੂਜਾ ॥ ਪਾਰਬ੍ਰਹਮ ਬਿਨੁ ਜਾਨੁ ਨ ਦੂਜਾ ॥੨॥ ਤਾ ਕੀ ਪੂਰਨ ਹੋਈ ਘਾਲ ॥ ਜਾ ਕੀ ਪ੍ਰੀਤਿ ਅਪੁਨੇ ਪ੍ਰਭ ਨਾਲਿ ॥੩॥ ਸੋ ਬੈਸਨੋ ਹੈ ਅਪਰ ਅਪਾਰੁ ॥ ਕਹੁ ਨਾਨਕ ਜਿਨਿ ਤਜੇ ਬਿਕਾਰ ॥੪॥੯੬॥੧੬੫॥ {ਪੰਨਾ 199}
ਅਰਥ: (ਹੇ ਭਾਈ!) ਉਹ (ਧਾਰਮਿਕ) ਉੱਦਮ ਕਰ, ਜਿਸ ਦੇ ਕਰਨ ਨਾਲ ਤੇਰੇ ਮਨ ਨੂੰ ਵਿਕਾਰਾਂ ਦੀ ਮੈਲ ਨ ਲੱਗ ਸਕੇ, ਤੇ ਤੇਰਾ ਇਹ ਮਨ ਪਰਮਾਤਮਾ ਦੀ ਸਿਫ਼ਤਿ-ਸਾਲਾਹ ਵਿਚ ਟਿਕ ਕੇ (ਵਿਕਾਰਾਂ ਦੇ ਹੱਲਿਆਂ ਵਲੋਂ) ਸੁਚੇਤ ਰਹੇ।1। ਰਹਾਉ।
(ਹੇ ਭਾਈ!) ਸਿਰਫ਼ ਇਕ ਪਰਮਾਤਮਾ ਦਾ ਨਾਮ ਜਪ, ਕਿਸੇ ਹੋਰ ਦਾ ਪਿਆਰ (ਆਪਣੇ ਮਨ ਵਿਚ) ਨਾਹ ਲਿਆ। ਸਾਧ ਸੰਗਤਿ ਵਿਚ ਟਿਕ ਕੇ ਸਿਰਫ਼ ਪਰਮਾਤਮਾ ਦਾ ਨਾਮ ਜਪਿਆ ਕਰ।1।
(ਹੇ ਭਾਈ! ਮਿਥੇ ਹੋਏ) ਧਾਰਮਿਕ ਕਰਮ, ਵਰਤ ਪੂਜਾ ਆਦਿਕ (ਬਣਾਏ ਹੋਏ) ਨੇਮ = ਪਰਮਾਤਮਾ ਦੇ ਸਿਮਰਨ ਤੋਂ ਬਿਨਾ ਅਜੇਹੇ ਕਿਸੇ ਦੂਜੇ ਕੰਮ ਨੂੰ (ਉੱਚੇ ਆਤਮਕ ਜੀਵਨ ਵਾਸਤੇ ਸਹਾਇਕ) ਨਾਹ ਸਮਝ।2।
(ਹੇ ਭਾਈ! ਸਿਰਫ਼) ਉਸ ਮਨੁੱਖ ਦੀ ਮਿਹਨਤ ਸਫਲ ਹੁੰਦੀ ਹੈ, ਜਿਸ ਦੀ ਪ੍ਰੀਤਿ ਆਪਣੇ ਪਰਮਾਤਮਾ ਦੇ ਨਾਲ ਬਣੀ ਹੋਈ ਹੈ।3।
ਹੇ ਨਾਨਕ! ਆਖ– (ਕਰਮ ਧਰਮ ਨੇਮ ਬ੍ਰਤ ਪੂਜਾ ਕਰਨ ਵਾਲਾ ਮਨੁੱਖ ਅਸਲ ਬੈਸਨੋ ਨਹੀਂ ਹੈ) ਉਹ ਬੈਸਨੋ ਪਰੇ ਤੋਂ ਪਰੇ ਤੇ ਸ੍ਰੇਸ਼ਟ ਹੈ, ਜਿਸ ਨੇ (ਸਾਧ ਸੰਗਤਿ ਵਿਚ ਟਿਕ ਕੇ ਸਿਮਰਨ ਦੀ ਬਰਕਤਿ ਨਾਲ ਆਪਣੇ ਅੰਦਰੋਂ) ਸਾਰੇ ਵਿਕਾਰ ਦੂਰ ਕਰ ਲਏ ਹਨ।4। 96। 165।
ਸਤਿਗੁਰੁ ਮੇਰਾ ਸਦਾ ਸਦਾ ਨਾ ਆਵੈ ਨਾ ਜਾਇ ॥ ਓਹੁ ਅਬਿਨਾਸੀ ਪੁਰਖੁ ਹੈ ਸਭ ਮਹਿ ਰਹਿਆ ਸਮਾਇ ॥੧੩॥
ਸਤਿਕਾਰ ਯੋਗ ਵੀਰ ਨਿਰਭਉ ਸਿੰਘ ਜੀ, ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਹਿ।। ਤੁਸੀਂ ਜਿਸ ਤੁੱਕ ਦੀ ਵਿਚਾਰ ਮੰਗੀ ਹੈ, ਉਸ ਦਾ ਮੂਲ ਪਾਠ ਤੇ ਅਰਥ ਹੇਠਾਂ ਦਿੱਤੇ ਹਨ। ਇਹ ਸੂਹੀ ਰਾਗ ਵਿਚ ਚੌਥੇ ਗੁਰੂ ਸਰੀਰ ਗੁਰੂ ਰਾਮਦਾਸ ਜੀ ਦੀ ਉਚਾਰਨ ਕੀਤੀ ਅਸ਼ਟਪਦੀ, ਜੋ ਕਿ ਗੁਰੂ ਗ੍ਰੰਥ ਸਾਹਿਬ ਦੇ ਪੰਨਾ 758-759 ਤੇ ਸੁਸ਼ੋਭਿਤ ਹੈ, ਵਿਚੋਂ ਹੈ। ਆਮ ਤੌਰ ਤੇ ਅਸ਼ਟਪਦੀ ਦੇRead more
ਸਤਿਕਾਰ ਯੋਗ ਵੀਰ ਨਿਰਭਉ ਸਿੰਘ ਜੀ,
ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਹਿ।।
ਤੁਸੀਂ ਜਿਸ ਤੁੱਕ ਦੀ ਵਿਚਾਰ ਮੰਗੀ ਹੈ, ਉਸ ਦਾ ਮੂਲ ਪਾਠ ਤੇ ਅਰਥ ਹੇਠਾਂ ਦਿੱਤੇ ਹਨ। ਇਹ ਸੂਹੀ ਰਾਗ ਵਿਚ ਚੌਥੇ ਗੁਰੂ ਸਰੀਰ ਗੁਰੂ ਰਾਮਦਾਸ ਜੀ ਦੀ ਉਚਾਰਨ ਕੀਤੀ ਅਸ਼ਟਪਦੀ, ਜੋ ਕਿ ਗੁਰੂ ਗ੍ਰੰਥ ਸਾਹਿਬ ਦੇ ਪੰਨਾ 758-759 ਤੇ ਸੁਸ਼ੋਭਿਤ ਹੈ, ਵਿਚੋਂ ਹੈ। ਆਮ ਤੌਰ ਤੇ ਅਸ਼ਟਪਦੀ ਦੇ ਵਿਚ ਅੱਠ ਪਦ ਜਾਂ ਅੱਠ ਬੰਦ ਹੁੰਦੇ ਹਨ ਪਰ ਇਸ ਵਿਚ ਚੋਦਾਂ ਹਨ। ਗੁਰੂ ਸਾਹਿਬ ਨੇ ਆਪ ਇਸ ਦਾ ਸਿਰਲੇਖ ਦਿੱਤਾ ਹੈ
‘ਰਾਗੁ ਸੂਹੀ ਮਹਲਾ ੪ ਅਸਟਪਦੀਆ ਘਰੁ ੧੦ ੴ ਸਤਿਗੁਰ ਪ੍ਰਸਾਦਿ ॥’
ਤੁੱਕ ਦੇ ਅਰਥ ਬਿਲਕੁਲ ਸਪੱਸ਼ਟ ਹਨ। ਜੇ ਤੁਹਾਡਾ ਅੱਗੇ ਕੋਈ ਸਵਾਲ ਹੋਵੇ ਤਾਂ ਤੁਹਾਡਾ ਸਵਾਗਤ ਹੈ।
See lessਆਦਰ ਸਹਿਤ,
ਆਪ ਦਾ ਵੀਰ
—————————-
ਸਤਿਗੁਰੁ ਮੇਰਾ ਸਦਾ ਸਦਾ ਨਾ ਆਵੈ ਨਾ ਜਾਇ ॥ ਓਹੁ ਅਬਿਨਾਸੀ ਪੁਰਖੁ ਹੈ ਸਭ ਮਹਿ ਰਹਿਆ ਸਮਾਇ ॥੧੩॥ (ਪੰਨਾ 758-759)
ਅਰਥ: ਹੇ ਭਾਈ! ਪਿਆਰਾ ਗੁਰੂ (ਦੱਸਦਾ ਹੈ ਕਿ) ਪਰਮਾਤਮਾ ਸਦਾ ਹੀ ਕਾਇਮ ਰਹਿਣ ਵਾਲਾ ਹੈ, ਉਹ ਨਾਂਹ ਜੰਮਦਾ ਹੈ ਨਾਂਹ ਮਰਦਾ ਹੈ। ਉਹ ਪੁਰਖ-ਪ੍ਰਭੂ ਕਦੇ ਨਾਸ ਹੋਣ ਵਾਲਾ ਨਹੀਂ, ਉਹ ਸਭਨਾਂ ਵਿਚ ਮੌਜੂਦ ਹੈ।੧੩।
What is the ultimate purpose for life in Sikhism?
ਸਤਿਕਾਰ ਯੋਗ ਵੀਰ ਜੀ, ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਹਿ।। ਤੁਸੀਂ ਇੱਕ ਸਵਾਲ ਪੁੱਛਿਆ ਹੈ ਕਿ ਸਿੱਖ ਦੀ ਜ਼ਿੰਦਗੀ ਦਾ ਕੀ ਮੰਤਵ ਹੋਣਾ ਚਾਹੀਦਾ ਹੈ? ਇਸ ਸਵਾਲ ਦਾ ਜਵਾਬ ਦਾਸ ਅੱਗੇ ਵੀ ਦੇ ਚੁੱਕਿਆ ਹੈ। ਦਾਸ ਦੀ ਸਮਝ ਅਨੁਸਾਰ 'ਧਰਮ’ ਦਾ ਅਰਥ ਹੀ ਇਹ ਹੈ ਕਿ ਮਨੁੱਖ/ਸਿੱਖ ਵਿਚਾਰ ਕਰੇ ਕਿ ਮਨੁੱਖਾ ਜੀਵਨ ਉਸ ਨੂੰ ਕਿਸ ਲਈ ਮਿਲਿਆ ਹੈ ਤੇ ਜੋ ਇਹ ਵਿਚਾਰਦਾ ਹੈ,Read more
ਸਤਿਕਾਰ ਯੋਗ ਵੀਰ ਜੀ,
ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਹਿ।।
ਤੁਸੀਂ ਇੱਕ ਸਵਾਲ ਪੁੱਛਿਆ ਹੈ ਕਿ ਸਿੱਖ ਦੀ ਜ਼ਿੰਦਗੀ ਦਾ ਕੀ ਮੰਤਵ ਹੋਣਾ ਚਾਹੀਦਾ ਹੈ?
ਇਸ ਸਵਾਲ ਦਾ ਜਵਾਬ ਦਾਸ ਅੱਗੇ ਵੀ ਦੇ ਚੁੱਕਿਆ ਹੈ। ਦਾਸ ਦੀ ਸਮਝ ਅਨੁਸਾਰ ‘ਧਰਮ’ ਦਾ ਅਰਥ ਹੀ ਇਹ ਹੈ ਕਿ ਮਨੁੱਖ/ਸਿੱਖ ਵਿਚਾਰ ਕਰੇ ਕਿ ਮਨੁੱਖਾ ਜੀਵਨ ਉਸ ਨੂੰ ਕਿਸ ਲਈ ਮਿਲਿਆ ਹੈ ਤੇ ਜੋ ਇਹ ਵਿਚਾਰਦਾ ਹੈ, ਉਹ ਹੀ ਅਸਲ ਵਿੱਚ ਬੰਦਾ ਹੈ। ਗੁਰੂ ਸਾਹਿਬ ਸਿੱਖਿਆ ਦਿੰਦੇ ਹਨ, ‘ਵਖਤੁ ਵੀਚਾਰੇ ਸੁ ਬੰਦਾ ਹੋਇ।। (ਪੰਨਾ 84)’ ਅਰਥਾਤ ਇੱਥੇ ਜੋ ਮਨੁੱਖ (ਮਨੁੱਖਾ ਜਨਮ) ਦੇ ਸਮੇਂ ਨੂੰ ਵਿਚਾਰਦਾ ਹੈ (ਭਾਵ) ਜੋ ਇਹ ਸੋਚਦਾ ਹੈ ਕਿ ਇਸ ਸ੍ਰਿਸ਼ਟੀ ਵਿਚ ਮਨੁੱਖਾ ਸਰੀਰ ਕਾਹਦੇ ਲਈ ਮਿਲਿਆ ਹੈ, ਉਹ (ਉਸ ਪ੍ਰਭੂ ਦਾ) ਸੇਵਕ ਬਣ ਜਾਂਦਾ ਹੈ। ਉਹ ਫ਼ਿਰ ਗੁਰੂ ਸਾਹਿਬ ਦੀ ਇਸ ਸਿੱਖਿਆ ‘ਭਈ ਪਰਾਪਤਿ, ਮਾਨੁਖ ਦੇਹੁਰੀਆ ॥ ਗੋਬਿੰਦ ਮਿਲਣ ਕੀ; ਇਹ ਤੇਰੀ ਬਰੀਆ॥ (ਪੰਨਾ 12)’ ਤੇ ਆਪਣੇ ਤਨ ਤੇ ਮਨ ਨਾਲ ਅਮਲ ਕਰਦਾ ਹੈ। ਕਿਸੇ ਸੂਰਤ ਵਿਚ ਪਿੱਛੇ ਨਹੀਂ ਹਟਦਾ।
ਸੂਖਮਨੀ ਸਾਹਿਬ ਵਿੱਚ ਪੰਜਵੇਂ ਗੁਰੂ ਸਰੀਰ ਗੁਰੂ ਗੁਰੂ ਅਰਜਨ ਸਾਹਿਬ ਉਪਦੇਸ਼ ਦਿੰਦੇ ਹਨ, ‘ਸਰਬ ਧਰਮ ਮਹਿ ਸ੍ਰੇਸਟ ਧਰਮੁ॥ ਹਰਿ ਕੋ ਨਾਮੁ ਜਪਿ ਨਿਰਮਲ ਕਰਮੁ॥ (ਪੰਨਾ 266)’ ਅਰਥਾਤ ਹੇ ਮਨ!) ਪ੍ਰਭੂ ਦਾ ਨਾਮ ਜਪ ਤੇ ਪਵਿਤ੍ਰ ਆਚਰਣ ਬਣਾ। ਇਹ ਧਰਮ ਸਾਰੇ ਧਰਮਾਂ ਨਾਲੋਂ ਚੰਗਾ ਹੈ।’
ਚੌਥੇ ਗੁਰੂ ਸਰੀਰ ਗੁਰੂ ਰਾਮਦਾਸ ਸਾਹਿਬ, ਗਉੜੀ ਕੀ ਵਾਰ ਮਹਲਾ ੪, ਜੋ ਕਿ ਗੁਰੂ ਗ੍ਰੰਥ ਸਾਹਿਬ ਦੇ ਪੰਨਾ 300 ਤੋਂ 318 ਤੇ ਸੁਸ਼ੋਭਿਤ ਹੈ, ਦੀ ਹੇਠਾਂ ਲਿੱਖੀ ਪਉੜੀ ਵਿਚ ਉਪਦੇਸ਼ ਦਿੰਦੇ ਹਨ ਕਿ ਇਹ ਮਨੁੱਖਾ ਜਨਮ ਧਰਮ ਕਮਾਉਣ ਲਈ ਹੈ ਤੇ ਨਾਲ ਰਸਤਾ ਵੀ ਦੱਸਦੇ ਹਨ:-
ਪਉੜੀ ॥ ਇਹੁ ਸਰੀਰੁ ਸਭੁ ਧਰਮੁ ਹੈ ਜਿਸੁ ਅੰਦਰਿ ਸਚੇ ਕੀ ਵਿਚਿ ਜੋਤਿ ॥ ਗੁਹਜ ਰਤਨ ਵਿਚਿ ਲੁਕਿ ਰਹੇ ਕੋਈ ਗੁਰਮੁਖਿ ਸੇਵਕੁ ਕਢੈ ਖੋਤਿ ॥ ਸਭੁ ਆਤਮ ਰਾਮੁ ਪਛਾਣਿਆ ਤਾਂ ਇਕੁ ਰਵਿਆ ਇਕੋ ਓਤਿ ਪੋਤਿ ॥ ਇਕੁ ਦੇਖਿਆ ਇਕੁ ਮੰਨਿਆ ਇਕੋ ਸੁਣਿਆ ਸ੍ਰਵਣ ਸਰੋਤਿ ॥ ਜਨ ਨਾਨਕ ਨਾਮੁ ਸਲਾਹਿ ਤੂ ਸਚੁ ਸਚੇ ਸੇਵਾ ਤੇਰੀ ਹੋਤਿ ॥੧੬॥ {ਪੰਨਾ 309}
ਅਰਥ: ਇਹ ਸਾਰਾ (ਮਨੁੱਖਾ) ਸਰੀਰ ਧਰਮ (ਕਮਾਉਣ ਦੀ ਥਾਂ) ਹੈ, ਇਸ ਵਿਚ ਸੱਚੇ ਪ੍ਰਭੂ ਦੀ ਜੋਤਿ ਲੁਕੀ ਹੋਈ ਹੈ। ਇਸ (ਸਰੀਰ) ਵਿਚ (ਦੈਵੀ ਗੁਣ-ਰੂਪ) ਗੁੱਝੇ ਲਾਲ ਲੁਕੇ ਹੋਏ ਹਨ। ਸਤਿਗੁਰੂ ਦੇ ਸਨਮੁਖ ਹੋਇਆਂ ਕੋਈ ਵਿਰਲਾ ਸੇਵਕ ਇਹਨਾਂ ਨੂੰ ਪੁੱਟ ਕੇ (ਭਾਵ, ਡੂੰਘੀ ਵਿਚਾਰ ਨਾਲ) ਕੱਢਦਾ ਹੈ। (ਜਦੋਂ ਉਹ ਸੇਵਕ ਇਹ ਲਾਲ ਲੱਭ ਲੈਂਦਾ ਹੈ) ਤਦੋਂ ਇਕ ਪ੍ਰਭੂ ਨੂੰ ਸਾਰੀ ਸ੍ਰਿਸ਼ਟੀ ਵਿਚ (ਇਸ ਤਰ੍ਹਾਂ) ਰਵਿਆ ਹੋਇਆ ਪਛਾਣਦਾ ਹੈ, ਜਿਵੇਂ ਤਾਣੇ ਤੇ ਪੇਟੇ ਵਿਚ ਇੱਕੋ ਸੂਤਰ ਹੁੰਦਾ ਹੈ। (ਤਦੋਂ ਉਹ ਸੇਵਕ ਸਾਰੇ ਸੰਸਾਰ ਵਿਚ) ਇਕ ਹਰੀ ਨੂੰ ਹੀ ਵੇਖਦਾ ਹੈ, ਇਕ ਹਰੀ ਤੇ ਹੀ ਭਰੋਸਾ ਰੱਖਦਾ ਹੈ ਤੇ ਆਪਣੀ ਕੰਨੀਂ ਇਕ ਹਰੀ ਦੀਆਂ ਹੀ ਗੱਲਾਂ ਸੁਣਦਾ ਹੈ। ਹੇ ਦਾਸ ਨਾਨਕ! ਤੂੰ (ਭੀ ਇਸੇ ਤਰ੍ਹਾਂ) ਨਾਮ ਦੀ ਉਸਤਤਿ ਕਰ, ਸੱਚ-ਮੁਚ ਤੇਰੀ ਇਹ ਸੇਵਾ ਪ੍ਰਭੂ ਦੇ ਦਰ ਤੇ ਕਬੂਲ ਹੋਵੇਗੀ। 16।
ਗੁਰੂ ਗ੍ਰੰਥ ਸਾਹਿਬ, ਜੋ ਕਿ ਸਿੱਖ ਧਰਮ ਦਾ ਸੋਮਾ ਹੈ, ਮਨੁੱਖ/ਸਿੱਖ ਨੂੰ ਜੀਵਨ ਜਾਚ ਦੇਂਦਾ ਹੈ ਤੇ ਉਸ ਉੱਪਰ ਚੱਲਣ ਦਾ ਰਸਤਾ ਵੀ ਦੱਸਦਾ ਹੈ । ਪ੍ਰੋਫੈਸਰ ਸਾਹਿਬ ਸਿੰਘ ਜੀ ਨੇ ਸਾਰੇ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਟੀਕਾ ਦਸ ਪੋਥੀਆਂ ਵਿਚ ਕਰਨ ਤੋਂ ਬਾਅਦ ਦਸਵੀਂ ਪੋਥੀ ਵਿਚ ਆਪਣੀ ਸਮਝ ਅਨੁਸਾਰ ਇੱਕ ਗੁਰਮਤਿ ਸਿਧਾਂਤ ‘ਕਿਵ ਕੂੜੇ ਤੁਟੈ ਪਾਲਿ’ ਲਿਖਿਆ ਹੈ ਜਿਸ ਦੇ ਅਖੀਰ ਵਿਚ ਉਨ੍ਹਾਂ ਨੇ ਗੁਰਮਤਿ ਦੀ ਪਟੜੀ ਦੇ ਸਿਰਲੇਖ ਹੇਠਾਂ ਦਰਸਾਇਆ ਹੈ ਕਿ ਗੁਰੂ ਗ੍ਰੰਥ ਸਾਹਿਬ ਸਾਹਿਬ ਦੀ ਸਿੱਖਿਆ ਅਨੁਸਾਰ ਸਿੱਖ ਦਾ ਜੀਵਨ ਕਿਹੋ ਜਿਹਾ ਹੋਣਾ ਚਾਹੀਦਾ ਹੈ। ਉਨ੍ਹਾਂ ਅਨੁਸਾਰ ਵੀ ਮੁਕਤੀ ਤੋਂ ਭਾਵ ਹੈ ਵਿਕਾਰਾਂ ਵਲੋਂ ਮੁਕੰਮਲ ਆਜ਼ਾਦੀ ਤੇ ਇਹ ਮਰ ਕੇ ਤਾਂ ਹੋਣਾ ਨਹੀਂ ਹੈ। ਜਿਉਂਦਿਆਂ ਹੋਇਆਂ ਹੀ ਹੋਣਾ ਹੈ:-
ਗੁਰਮਤਿ ਦੀ ਪਟੜੀ*
ਗ੍ਰਿਹਸਤ ਵਿਚ ਰਹਿੰਦਿਆਂ, ਕਿਰਤ-ਕਾਰ ਕਰਦਿਆਂ ਮਨੁੱਖ ਨੇ ਅੰਮ੍ਰਿਤ ਵੇਲੇ ਉੱਠ ਕੇ ਸਤਸੰਗ ਵਿਚ ਜਾ ਕੇ ਪਰਮਾਤਮਾ ਦੀ ਯਾਦ ਵਿਚ ਨਿੱਤ ਜੁੜਨਾ ਹੈ। ਕਿਰਤ-ਕਾਰ ਵਿਚ ਕਮਾਈ ਸਦਾ ਹੱਕ ਦੀ ਕਰਨੀ ਹੈ, ਤੇ, ਉਸ ਵਿਚ ਲੋੜਵੰਦਿਆਂ ਦੀ ਸੇਵਾ ਭੀ ਕਰਦੇ ਰਹਿਣਾ ਹੈ, ਸੇਵਾ ਭੀ ਕਰਨੀ ਹੈ ਨਿਰਮਾਣ ਰਹਿ ਕੇ। ਦਿਨ ਵੇਲੇ ਭੀ ਜਦੋਂ ਸਬੱਬ ਬਣੇ, ਭਲੇ ਮਨੁੱਖਾਂ ਦੀ ਸੁਹਬਤ ਕਰਨੀ ਹੈ। ਕੁਸੰਗ ਤੋਂ ਬਚਣਾ ਹੈ। ਕਿਸੇ ਨੂੰ ਕੋਈ ਤਕਲੀਫ਼ ਦੇਣੀ ਜਾਂ ਕਿਸੇ ਦਾ ਨੁਕਸਾਨ ਕਰਨਾ ਤਾਂ ਕਿਤੇ ਰਿਹਾ, ਕਿਸੇ ਦਾ ਦਿਲ ਭੀ ਕਦੇ ਕੋਈ ਖਰ੍ਹਵਾ ਬੋਲ ਵਰਤ ਕੇ ਨਹੀਂ ਦੁਖਾਣਾ। ਦੂਜੇ ਵਲੋਂ ਹੋਈ ਵਧੀਕੀ ਨੂੰ ਜਰਨਾ ਹੈ, ਬੁਰਾਈ ਕਰਨ ਵਾਲੇ ਭੀ ਭਲਾਈ ਹੀ ਕਰਨੀ ਹੈ। ਪਰਮਾਤਮਾ ਦੀ ਯਾਦ ਦੀ ਇਤਨੀ ਆਦਤ ਪਕਾਣੀ ਹੈ ਕਿ ਤੁਰਦਿਆਂ ਫਿਰਦਿਆਂ ਸੁੱਤਿਆਂ ਜਾਗਦਿਆਂ ਹਰ ਵੇਲੇ ਇਹ ਯਾਦ ਮਨ ਵਿਚ ਟਿਕੀ ਰਹੇ। ਇਸ ਯਾਦ ਦੀ ਬਰਕਤਿ ਨਾਲ ਮਨ ਨੂੰ ਸਦਾ ਵਿਕਾਰਾਂ ਵਲੋਂ ਰੋਕਦੇ ਰਹਿਣਾ ਹੈ। ਇਸ ਤਰ੍ਹਾਂ ਅੰਦਰ ਪੁਰਾਣੇ ਟਿਕੇ ਹੋਏ ਭੈੜੇ ਸੰਸਕਾਰ ਸਹਜੇ ਸਹਜੇ ਮਿਟਦੇ ਮਿਟਦੇ ਉੱਕਾ ਹੀ ਮਿਟ ਜਾਣਗੇ, ਆਚਰਨ ਇਤਨਾ ਉੱਚਾ ਹੋ ਜਾਏਗਾ ਕਿ ਜੀਵਾਤਮਾ ਤੇ ਪਰਮਾਤਮਾ ਇਕ-ਰੂਪ ਹੋ ਜਾਏਗਾ। ਬੱਸ! ਇਹ ਹੀ ਹੈ ਮੁਕਤੀ। ਮੁਕਤੀ ਤੋਂ ਭਾਵ ਹੈ ਵਿਕਾਰਾਂ ਵਲੋਂ ਮੁਕੰਮਲ ਆਜ਼ਾਦੀ। ਜਿਹੜਾ ਮਨੁੱਖ ਇਸ ਅਵਸਥਾ ਤੇ ਅੱਪੜ ਗਿਆ, ਉਸ ਦੀ ਪਰਮਾਤਮਾ ਨਾਲੋਂ ਵਿੱਥ ਮੁਕ ਗਈ। ਉਸ ਨੂੰ ਆਪਣੇ ਅੰਦਰ ਤੇ ਬਾਹਰ ਹਰ ਥਾਂ ਹਰੇਕ ਜੀਵ ਵਿਚ ਉਹ ਸਿਰਜਣਹਾਰ ਪ੍ਰਭੂ ਹੀ ਦਿੱਸ ਪਿਆ। ਉਹ ਕਦੇ ਲੁਕ ਕੇ ਭੀ ਕੋਈ ਵਿਕਾਰ ਨਹੀਂ ਕਰ ਸਕਦਾ। ਲੁਕੇ ਕਿਸ ਤੋਂ? ਵੇਖਣ ਵਾਲਾ ਤਾਂ ਉਸ ਨੂੰ ਆਪਣੇ ਹੀ ਅੰਦਰ ਬੈਠਾ ਪ੍ਰਤੱਖ ਦਿੱਸਦਾ ਹੈ। ਸੁਖ ਆਵੇ ਚਾਹੇ ਦੁੱਖ ਆਵੇ, ਉਸ ਨੂੰ ਸਭ ਪਰਮਾਤਮਾ ਦੀ ਰਜ਼ਾ ਵਿਚ ਆਇਆ ਦਿੱਸਦਾ ਹੈ, ਤੇ ਰਜ਼ਾ ਉਸ ਨੂੰ ਮਿੱਠੀ ਲੱਗਣ ਲੱਗ ਪੈਂਦੀ ਹੈ।
ਜੀਵਨ -ਸਫਰ ਦੀ ਇਸ ਪਟੜੀ ਉਤੇ ਮਨੁੱਖ ਨੂੰ ਗੁਰੂ ਤੋਰਦਾ ਹੈ, ਆਪਣੇ ਉਪਦੇਸ਼ ਦੀ ਰਾਹੀਂ, ਆਪਣੀ ਬਾਣੀ ਦੀ ਰਾਹੀਂ, ਆਪਣੇ ਜੀਵਨ-ਪੂਰਨਿਆਂ ਦੀ ਰਾਹੀਂ। ਤੇ, ਗੁਰੂ ਮਿਲਦਾ ਹੈ ਪਰਮਾਤਮਾ ਦੀ ਮਿਹਰ ਨਾਲ।
ਇਸ ਲਈ ਸਿੱਖ ਦੇ ਜੀਵਨ ਦਾ ਮੰਤਵ ਇਹ ਹੋਣਾ ਚਾਹੀਦਾ ਹੈ ਕਿ ਉਹ ਗੁਰੂ ਗ੍ਰੰਥ ਸਾਹਿਬ ਦੁਆਰਾ ਦਿੱਤੀ ਸਿੱਖਿਆ ਤੇ ਅਮਲ ਕਰ ਕੇ ਔਗੁਣ/ਵਿਕਾਰ ਛੱਡੇ, ਸਾਰਿਆਂ ਵਿਚ ਪਰਮਾਤਮਾ ਦੀ ਜੋਤਿ ਨੂੰ ਦੇਖੇ, ਮਨੁੱਖਤਾ ਦੀ ਸੇਵਾ ਕਰੈ ਤੇ ਜੀਵਨ ਮੁਕਤ ਹੋ ਜਾਵੇ। ਤੁਹਾਡਾ ਅੱਗੇ ਕੋਈ ਸਵਾਲ ਹੋਵੇ ਤਾਂ ਤੁਹਾਡਾ ਸਵਾਗਤ ਹੈ।
See lessKindly explain this Shabad
ਸਤਿਕਾਰ ਯੋਗ ਹਰਨੂਰ ਕੌਰ ਜੀ, ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਹਿ।। ਤੁਸੀਂ ਗੁਰਬਾਣੀ ਵਿਚੋਂ ਇੱਕ ਪੰਗਤੀ 'ਨਾ ਕੋ ਮੂਰਖੁ ਨਾ ਕੋ ਸਿਆਣਾ' ਲਿੱਖ ਕੇ ਸ਼ਬਦ ਦੀ ਵਿਚਾਰ ਮੰਗੀ ਹੈ। ਪੂਰੇ ਸ਼ਬਦ ਦਾ ਮੂਲ ਪਾਠ ਤੇ ਅਰਥ ਹੇਠਾਂ ਦਿੱਤਾ ਹੈ ਜੀ। ਇਹ ਸ਼ਬਦ ਮਾਝ ਰਾਗ ਵਿਚ ਪੰਜਵੇਂ ਗੁਰੂ ਸਰੀਰ ਗੁਰੂ ਅਰਜਨ ਸਾਹਿਬ ਦਾ ਉਚਾਰਿਆ ਹੋਇਆ ਹੈ ਤੇ ਗੁਰੂ ਗ੍ਰੰਥ ਸਾਹਿਬ ਦੇ ਪRead more
ਸਤਿਕਾਰ ਯੋਗ ਹਰਨੂਰ ਕੌਰ ਜੀ,
ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਹਿ।।
ਤੁਸੀਂ ਗੁਰਬਾਣੀ ਵਿਚੋਂ ਇੱਕ ਪੰਗਤੀ ‘ਨਾ ਕੋ ਮੂਰਖੁ ਨਾ ਕੋ ਸਿਆਣਾ’ ਲਿੱਖ ਕੇ ਸ਼ਬਦ ਦੀ ਵਿਚਾਰ ਮੰਗੀ ਹੈ। ਪੂਰੇ ਸ਼ਬਦ ਦਾ ਮੂਲ ਪਾਠ ਤੇ ਅਰਥ ਹੇਠਾਂ ਦਿੱਤਾ ਹੈ ਜੀ।
ਇਹ ਸ਼ਬਦ ਮਾਝ ਰਾਗ ਵਿਚ ਪੰਜਵੇਂ ਗੁਰੂ ਸਰੀਰ ਗੁਰੂ ਅਰਜਨ ਸਾਹਿਬ ਦਾ ਉਚਾਰਿਆ ਹੋਇਆ ਹੈ ਤੇ ਗੁਰੂ ਗ੍ਰੰਥ ਸਾਹਿਬ ਦੇ ਪੰਨਾ 98 ਤੇ ਸੁਸ਼ੋਭਿਤ ਹੈ।
ਦਾਸ ਦੀ ਸਮਝ ਅਨੁਸਾਰ ਗੁਰੂ ਸਾਹਿਬ ਇਸ ਸ਼ਬਦ ਵਿਚ ਹੁਕਮ, ਰਜ਼ਾ ਤੇ ਭਾਣੇ ਦੇ ਉਪਦੇਸ਼ ਨੂੰ ਦ੍ਰਿੜ ਕਰਵਾ ਰਹੇ ਹਨ ਤੇ ਮਨੁੱਖ/ਸਿੱਖ ਨੂੰ ਇਹ ਸਮਝਾ ਰਹੇ ਹਨ ਕਿ ਤੂੰ ਹਉਮੈ ਨਾਂਹ ਕਰ ਕਿ ਤੂੰ ਬਹੁਤ ਸਿਆਣਾ ਹੈ ਤੇ ਦੂਸਰਾ ਕੋਈ ਮੂਰਖ਼ ਹੈ। ਸਿੱਖਿਆ ਦਿੰਦੇ ਹਨ ਕਿ ਪ੍ਰਭੂ ਦੀ ਸ਼ਰਨ ਵਿਚ ਆ ਕੇ ਗੁਰੂ ਦੁਆਰਾ ਦਿੱਤੇ ਗਿਆਨ ਨੂੰ ਮਨ ਵਿਚ ਵਸਾ ਤੇ ਆਪਣੇ ਜੀਵਨ ਨੂੰ ਬਦਲਣ ਦੀ ਕੋਸ਼ਿਸ਼ ਕਰ ਤੇ ਮਾਇਆ ਤੇ ਔਗੁਣਾਂ/ਵਿਕਾਰਾਂ ਨੂੰ ਛੱਡ ਤਾਂ ਜੋ ਤੂੰ ਸੰਸਾਰ ਸਮੁੰਦਰ ਵਿਚੋਂ ਪਾਰ ਹੋ ਸਕੇਂ ਅਰਥਾਤ ਜੀਵਨ ਮੁਕਤ ਹੋ ਸਕੇਂ। ਤੁਹਾਡਾ ਅੱਗੇ ਕੋਈ ਸਵਾਲ ਹੋਵੇ ਤਾਂ ਤੁਹਾਡਾ ਸਵਾਗਤ ਹੈ।
ਆਦਰ ਸਹਿਤ,
ਆਪ ਦਾ ਵੀਰ
——————————–
ਮਾਝ ਮਹਲਾ ੫ ॥ ਕਹਿਆ ਕਰਣਾ ਦਿਤਾ ਲੈਣਾ ॥ ਗਰੀਬਾ ਅਨਾਥਾ ਤੇਰਾ ਮਾਣਾ ॥ ਸਭ ਕਿਛੁ ਤੂੰਹੈ ਤੂੰਹੈ ਮੇਰੇ ਪਿਆਰੇ ਤੇਰੀ ਕੁਦਰਤਿ ਕਉ ਬਲਿ ਜਾਈ ਜੀਉ ॥੧॥ ਭਾਣੈ ਉਝੜ ਭਾਣੈ ਰਾਹਾ ॥ ਭਾਣੈ ਹਰਿ ਗੁਣ ਗੁਰਮੁਖਿ ਗਾਵਾਹਾ ॥ ਭਾਣੈ ਭਰਮਿ ਭਵੈ ਬਹੁ ਜੂਨੀ ਸਭ ਕਿਛੁ ਤਿਸੈ ਰਜਾਈ ਜੀਉ ॥੨॥ ਨਾ ਕੋ ਮੂਰਖੁ ਨਾ ਕੋ ਸਿਆਣਾ ॥ ਵਰਤੈ ਸਭ ਕਿਛੁ ਤੇਰਾ ਭਾਣਾ ॥ ਅਗਮ ਅਗੋਚਰ ਬੇਅੰਤ ਅਥਾਹਾ ਤੇਰੀ ਕੀਮਤਿ ਕਹਣੁ ਨ ਜਾਈ ਜੀਉ ॥੩॥ ਖਾਕੁ ਸੰਤਨ ਕੀ ਦੇਹੁ ਪਿਆਰੇ ॥ ਆਇ ਪਇਆ ਹਰਿ ਤੇਰੈ ਦੁਆਰੈ ॥ ਦਰਸਨੁ ਪੇਖਤ ਮਨੁ ਆਘਾਵੈ ਨਾਨਕ ਮਿਲਣੁ ਸੁਭਾਈ ਜੀਉ ॥੪॥੭॥੧੪॥ {ਪੰਨਾ 98}
ਅਰਥ: ਹੇ ਪ੍ਰਭੂ! ਜੋ ਕੁਝ ਤੂੰ ਹੁਕਮ ਕਰਦਾ ਹੈਂ ਉਹੀ ਜੀਵ ਕਰਦੇ ਹਨ, ਜੋ ਕੁਝ ਤੂੰ ਦੇਂਦਾ ਹੈਂ, ਉਹੀ ਜੀਵ ਹਾਸਲ ਕਰ ਸਕਦੇ ਹਨ। ਗਰੀਬਾਂ ਤੇ ਅਨਾਥ ਜੀਵਾਂ ਨੂੰ ਤੇਰਾ ਹੀ ਸਹਾਰਾ ਹੈ। ਹੇ ਮੇਰੇ ਪਿਆਰੇ ਪ੍ਰਭੂ! (ਜਗਤ ਵਿਚ) ਸਭ ਕੁਝ ਤੂੰ ਹੀ ਕਰ ਰਿਹਾ ਹੈਂ ਤੂੰ ਹੀ ਕਰ ਰਿਹਾ ਹੈਂ। ਮੈਂ ਤੇਰੀ ਸਮਰਥਾ ਤੋਂ ਸਦਕੇ ਜਾਂਦਾ ਹਾਂ।1।
ਪਰਮਾਤਮਾ ਦੀ ਰਜ਼ਾ ਵਿਚ ਹੀ ਜੀਵ (ਜ਼ਿੰਦਗੀ ਦਾ) ਗ਼ਲਤ ਰਸਤਾ ਫੜ ਲੈਂਦੇ ਹਨ ਤੇ ਕਈ ਸਹੀ ਰਸਤਾ ਫੜਦੇ ਹਨ। ਪਰਮਾਤਮਾ ਦੀ ਰਜ਼ਾ ਵਿਚ ਹੀ ਕਈ ਜੀਵ ਗੁਰੂ ਦੀ ਸਰਨ ਪੈ ਕੇ ਹਰੀ ਦੇ ਗੁਣ ਗਾਂਦੇ ਹਨ। ਪ੍ਰਭੂ ਦੀ ਰਜ਼ਾ ਅਨੁਸਾਰ ਹੀ ਜੀਵ (ਮਾਇਆ ਦੇ ਮੋਹ ਦੀ) ਭਟਕਣਾ ਵਿਚ ਫਸ ਕੇ ਅਨੇਕਾਂ ਜੂਨਾਂ ਵਿਚ ਭੌਂਦਾ ਫਿਰਦਾ ਹੈ। (ਇਹ) ਸਭ ਕੁਝ ਉਸ ਪ੍ਰਭੂ ਦੀ ਰਜ਼ਾ ਵਿਚ ਹੀ ਹੋ ਰਿਹਾ ਹੈ।2।
ਹੇ ਅਪਹੁੰਚ ਪ੍ਰਭੂ! ਹੇ ਇੰਦ੍ਰੀਆਂ ਦੀ ਪਹੁੰਚ ਤੋਂ ਪਰੇ ਪ੍ਰਭੂ! ਹੇ ਬੇਅੰਤ ਪ੍ਰਭੂ! ਹੇ ਅਥਾਹ ਪ੍ਰਭੂ! (ਆਪਣੀ ਸਮਰੱਥਾ ਨਾਲ) ਨਾਹ ਕੋਈ ਜੀਵ ਮੂਰਖ ਹੈ ਤੇ ਨਾਹ ਹੀ ਕੋਈ ਸਿਆਣਾ ਹੈ। (ਜਗਤ ਵਿਚ ਜੋ ਕੁਝ ਹੋ ਰਿਹਾ ਹੈ) ਸਭ ਤੇਰਾ ਹੁਕਮ ਹੀ ਚੱਲ ਰਿਹਾ ਹੈ। ਤੇਰੇ ਬਰਾਬਰ ਦੀ ਕੋਈ ਸ਼ੈ ਦੱਸੀ ਨਹੀਂ ਜਾ ਸਕਦੀ।
ਹੇ ਪਿਆਰੇ ਹਰੀ! ਮੈਂ ਤੇਰੇ ਦਰ ਤੇ ਆ ਡਿੱਗਾ ਹਾਂ, ਮੈਨੂੰ ਆਪਣੇ ਸੰਤਾਂ ਦੇ ਚਰਨਾਂ ਦੀ ਧੂੜ ਦੇਹ। ਹੇ ਨਾਨਕ! (ਆਖ– ਪਰਮਾਤਮਾ ਦਾ) ਦਰਸਨ ਕੀਤਿਆਂ ਮਨ (ਦੁਨੀਆ ਦੇ ਪਦਾਰਥਾਂ ਵਲੋਂ) ਰੱਜ ਜਾਂਦਾ ਹੈ ਤੇ ਉਸ ਦੀ ਰਜ਼ਾ ਅਨੁਸਾਰ ਉਸ ਨਾਲ ਮਿਲਾਪ ਹੋ ਜਾਂਦਾ ਹੈ।4।7।14।
See lesswhat is the official language for sikhs?
Respected Jeevan ji, Waheguru ji ka Khalsa, Waheguru ji ki Fateh! As understood by the undersigned, since Gurbani included in Guru Granth Sahib is in Gurmukhi so it can be very well said that the official language of the Sikhs is Gurmukhi. However, a Sikh should learn as many languages as possible.Read more
Respected Jeevan ji,
Waheguru ji ka Khalsa, Waheguru ji ki Fateh!
As understood by the undersigned, since Gurbani included in Guru Granth Sahib is in Gurmukhi so it can be very well said that the official language of the Sikhs is Gurmukhi. However, a Sikh should learn as many languages as possible.
See lessOne can say the he/she will read Gurbani in translated languages. He/she can do it but the real emotions are lost in translation, which he/she will not be able to catch. Please correct me if I am wrong.
Regards,
Your Brother