
ਇਹ ਪਾਵਨ ਸਲੋਕ ਅੱਜ ਦਾ ਸ੍ਰੀ ਦਰਬਾਰ ਸਾਹਿਬ ਇਸ ਵਿੱਚ "ਪੂਰਬ "ਸ਼ਬਦ ਦਾ ਅਰਥ ਪਿਛਲਾ ਜਨਮ ਹੈ ਜਾਂ ਜਨਮ ਤੋਂ ਲੇਈ ਕੇ ਹੁਣ ਤੱਕ ਦਾ ਸਮਾਂ ਹੈ।ਕਿਰਪਾ ਕਰਕੇ ਤਰਕ ਸਾਹਿਤ ਸਪਸ਼ਟ ਕੀਤਾ ਜਾਵੇ ਜੀ
Lost your password? Please enter your email address. You will receive a link and will create a new password via email.
Please briefly explain why you feel this question should be reported.
Please briefly explain why you feel this answer should be reported.
Please briefly explain why you feel this user should be reported.
ਸਤਿਕਾਰ ਯੋਗ ਵੀਰ ਜੀ/ਭੈਣ ਜੀ,
ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਹਿ।।
ਤੁਹਾਡੇ ਸਵਾਲ ਦੇ ਜਵਾਬ ਵਿਚ ਦਾਸ ਕਹਿਣਾ ਚਾਹੁੰਦਾ ਹੈ ਕਿ ਸਿੱਖ ਇਤਿਹਾਸ ਸਾਨੂੰ ਦੂਜੇ ਗੁਰੂ ਸਰੀਰ, ਗੁਰੂ ਅੰਗਦ ਸਾਹਿਬ ਤੇ ਤੀਜੇ ਗੁਰੂ ਸਰੀਰ, ਗੁਰੂ ਅਮਰਦਾਸ ਸਾਹਿਬ ਦੇ ਹਿੰਦੂ ਪਰਿਵਾਰ ਵਿਚ ਪੈਦਾ ਹੋਣ ਕਰਕੇ ਹਿੰਦੂ ਸੰਸਕਾਰਾਂ ਤੇ ਕਰਮ ਕਾਂਡਾਂ ਵਿਚ ਲਗੇ ਹੋਣ ਦੇ ਬਾਰੇ ਦਸਦਾ ਹੈ। ਪਰ ਗੁਰੂ ਅੰਗਦ ਸਾਹਿਬ ਪਾਰਸ ਪਹਿਲੇ ਗੁਰੂ ਸਰੀਰ, ਗੁਰੂ ਨਾਨਕ ਸਾਹਿਬ ਦੀ ਛੋਹ ਪ੍ਰਾਪਤ ਕਰਕੇ ਪਿਛਲੇ ਹਿੰਦੂ ਸੰਸਕਾਰ ਛਡ ਕੇ ਗੁਰੂ ਜੋਤ ਪ੍ਰਾਪਤ ਕਰਨ ਦੇ ਪਾਤਰ ਬਣ ਗਏ। ਇਹ ਹੀ ਗੁਰੂ ਅਮਰਦਾਸ ਸਾਹਿਬ ਨਾਲ ਹੋਇਆ।
ਪ੍ਰੋਫੈਸਰ ਸਾਹਿਬ ਸਿੰਘ ਜੀ ਨੇ, ਦਸ ਪੋਥੀਆਂ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਟੀਕਾ ਅਰਥਾਤ ਅਰਥ ਕਰਨ ਤੋਂ ਬਾਅਦ ਦੱਸਵੀਂ ਪੋਥੀ ਵਿਚ ਗੁਰਮਤਿ ਸਿੱਧਾਂਤ “ਕਿਵ ਕੂੜੈ ਤੁਟੈ ਪਾਲਿ” ਦਿੱਤਾ ਹੈ। ਇਸ ਵਿਚ *’ਕਰਮ’ ਅਤੇ ਉਹਨਾਂ ਦਾ ਪ੍ਰਭਾਵ’* ਦੇ ਸਿਰਲੇਖ ਹੇਠਾਂ ਪੇਂਡੂ ਬੱਚੇ ਦੀ ਉਦਾਹਰਣ ਦਿੰਦੇ ਹੋਏ ਉਹ ਸੰਸਕਾਰਾਂ ਦੇ ਬਣਨ ਤੇ ਮਿਟਣ ਬਾਰੇ ਆਪਣੀ ਵਿਚਾਰ ਦੇਂਦੇ ਹੋਏ ਲਿਖਦੇ ਹਨ:-
“ਜਿਹੜਾ ਭੀ ਕਰਮ ਮਨੁੱਖ ਕਰਦਾ ਹੈ ਉਸ ਦੇ ਸੰਸਕਾਰ ਉਸ ਦੇ ਅੰਦਰ ਟਿਕ ਜਾਂਦੇ ਹਨ, ਉਸ ਦੇ ਮਨ ਦਾ ਹਿੱਸਾ ਬਣ ਜਾਂਦੇ ਹਨ। ਮਨ ਕੀਹ ਹੈ? ਮਨੁੱਖ ਦੇ ਚੰਗੇ ਮੰਦੇ ਕੀਤੇ ਕਰਮਾਂ ਦੇ ਸੰਸਕਾਰਾਂ ਦਾ ਇਕੱਠ, ਕੀਤੇ ਕਰਮਾਂ ਦੇ ਲੁਕਵੇਂ ਚਿੱਤਰ ਗੁਪਤ ਚਿੱਤਰ। ਇਹ ਗੁਪਤ ਚਿੱਤਰ, ਚਿੱਤਰ ਗੁਪਤ, ਇਕ ਤਾਂ ਮਨੁੱਖ ਦੇ ਹੁਣ ਤਕ ਦੇ ਕੀਤੇ ਕਰਮਾਂ ਦੇ ਗਵਾਹ ਹਨ, ਦੂਜੇ ਉਹੋ ਜਿਹੇ ਹੀ ਹੋਰ ਕਰਮ ਕਰਨ ਲਈ ਪ੍ਰਰੇਰਦੇ ਰਹਿੰਦੇ ਹਨ।
ਜਦ ਤੋਂ ਦੁਨੀਆਂ ਬਣੀ ਹੈ ਜਦ ਤਕ ਬਣੀ ਰਹੇਗੀ, ਮਾਨਸਕ ਬਣਤਰ ਬਾਰੇ ਕੁਦਰਤਿ ਦਾ ਇਹ ਨਿਯਮ ਅਟੱਲ ਤੁਰਿਆ ਆ ਰਿਹਾ ਹੈ, ਅਟੱਲ ਤੁਰਿਆ ਰਹੇਗਾ। ਪਰ ਹਾਂ, ਮਨੁੱਖ ਦੀ ਇਹ ਮਾਨਸਕ ਬਣਤਰ ਖਾਸ ਨਿਯਮਾਂ ਅਨੁਸਾਰ ਬਦਲ ਭੀ ਸਕਦੀ ਹੈ ਤੇ ਬਦਲਦੀ ਰਹਿੰਦੀ ਹੈ। ਚੰਗੇ ਤੇ ਮੰਦੇ ਕੀਤੇ ਕਰਮਾਂ ਦੇ ਸੰਸਕਾਰਾਂ ਦਾ ਮਨੁੱਖ ਦੇ ਮਨ ਵਿਚ ਸਦਾ ਘੋਲ ਹੁੰਦਾ ਰਹਿੰਦਾ ਹੈ। ਤਕੜਾ ਧੜਾ ਮਾੜੇ ਧੜੇ ਨੂੰ ਹੋਰ ਮਾੜਾ ਕਰਨ ਦਾ ਜਤਨ ਸਦਾ ਕਰਦਾ ਰਹਿੰਦਾ ਹੈ। ਦੁਨੀਆਂ ਦੇ ਕਿਰਤ ਕਾਰ ਵਿਚ ਮਨੁੱਖ ਨੂੰ ਜਿਹੋ ਜਿਹੇ ਕਰਮਾਂ ਨਾਲ ਵਾਹ ਪੈਂਦਾ ਹੈ ਉਸ ਦੇ ਅੰਦਰਲੇ ਉਹੋ ਜਿਹੇ ਸੰਸਕਾਰ ਜਾਗ ਕੇ ਬਾਹਰਲੀ ਪ੍ਰੇਰਨਾ ਨਾਲ ਤਕੜੇ ਹੋ ਕੇ ਦੂਜੇ ਧੜੇ ਦੇ ਸੰਸਕਾਰਾਂ ਨੂੰ ਨੱਪ ਲੈਂਦੇ ਹਨ।
ਗੁਰੂ ਆਪਣੀ ਬਾਣੀ ਦੀ ਰਾਹੀਂ ਮਨੁੱਖ ਨੂੰ ਪਰਮਾਤਮਾ ਦੇ ਗੁਣ ਗਾਣ ਵਿਚ ਜੋੜਦਾ ਹੈ, ਸਿਫ਼ਤਿ-ਸਾਲਾਹ ਵਿਚ ਟਿਕਾਂਦਾ ਹੈ। ਇਸ ਸਿਫ਼ਤਿ-ਸਾਲਾਹ ਨੂੰ ਧਿਆਨ ਨਾਲ ਸੁਣਨਾ ਹੀ ਪਰਮਾਤਮਾ ਵਿਚ ਸਮਾਧੀ ਲਾਉਣੀ ਹੈ। ਜਿਉਂ ਜਿਉਂ ਮਨੁੱਖ ਗੁਰੂ ਦੀ ਬਾਣੀ ਦੀ ਰਾਹੀਂ ਸਿਰਜਣਹਾਰ ਕਰਤਾਰ ਵਿਚ ਜੁੜਦਾ ਹੈ, ਤਿਊ ਤਿਉਂ ਮਨੁੱਖ ਦੇ ਅੰਦਰ ਭਲੇ ਸੰਸਕਾਰ ਜਾਗ ਕੇ ਤਕੜੇ ਹੁੰਦੇ ਹਨ ਤੇ ਮੰਦੇ ਸੰਸਕਾਰ ਕਮਜ਼ੋਰ ਹੋ ਕੇ ਮਿਟਣੇ ਸ਼ੁਰੂ ਹੋ ਜਾਂਦੇ ਹਨ। ਇਸੇ ਦਾ ਨਾਮ ਹੈ *’ਮਨ ਨੂੰ ਮਾਰਨਾ, ਆਪਾ-ਭਾਵ ਮਿਟਾਣਾ, ਗੁਰੂ ਦੀ ਸਰਨ ਪੈਣਾ’।”
ਇਸ ਵਿਚਾਰ ਤੋਂ ਇਹ ਹੀ ਸਮਝ ਆਉਂਦੀ ਹੈ ਕਿ ਦੂਜੇ ਗੁਰੂ ਸਰੀਰ, ਗੁਰੂ ਅੰਗਦ ਸਾਹਿਬ ਤੇ ਤੀਜੇ ਗੁਰੂ ਸਰੀਰ, ਗੁਰੂ ਅਮਰਦਾਸ ਸਾਹਿਬ ਪਹਿਲੇ
ਗੁਰੂ ਸਾਹਿਬ ਦੀ ਸ਼ਰਨ ਪੈ ਕੇ ਆਪਣੇ ਜਨਮ ਤੋਂ ਲੈ ਕੇ ਜੋ ਹਿੰਦੂ ਸੰਸਕਾਰ ਉਨ੍ਹਾਂ ਨੇ ਗ੍ਰਹਿਣ ਕੀਤੇ ਸਨ, ਉਹ ਮਿਟਾ ਦਿੱਤੇ ਤੇ ਕਿਰਪਾ ਦੇ ਪਾਤਰ ਬਣ ਗਏ। ਦਾਸ ਦੀ ਸਮਝ ਅਨੁਸਾਰ ਇਹ ਹੀ ਸੀ, ਦੋਵਾਂ ਗੁਰੂ ਸਰੀਰਾਂ ਦਾ ਪਿਛਲਾ ਜਨਮ, ਜੋ ਉਨ੍ਹਾਂ ਨੇ ਮਿਟਾ ਦਿੱਤਾ, ਤੇ ਗੁਰੂ ਦੇ ਘਰ ਵਿਚ ਨਵਾਂ ਜਨਮ ਲੈ ਲਿਆ।
ਇਹ ਹੀ ਸਾਡੇ ਸਾਰਿਆਂ ਤੇ ਲਾਗੂ ਹੈ ਤੇ ਪਿੱਛਲੇ ਜਨਮ ਦੇ ਅਰਥ ਹਨ, ਜਨਮ ਤੋਂ ਹੁਣ ਤੱਕ ਦੇ ਮਨ ਵਿਚ ਬਣੇ ਸੰਸਕਾਰ (ਨਾਂਹ ਕੇ ਕੋਈ ਪਿੱਛਲਾ ਸਰੀਰਕ ਜਨਮ), ਜੋ ਸਾਡੇ ਜੀਵਨ ਨੂੰ ਚਲਾਉਂਦੇ ਹਨ। ਇਹ ਹੀ ਤੀਜੇ ਗੁਰੂ ਸਰੀਰ, ਗੁਰੂ ਅਮਰਦਾਸ ਸਾਹਿਬ, ਦਰਬਾਰ ਸਾਹਿਬ ਵਿਚ ਅੱਜ ਆਏ ਹੁਕਮਨਾਮੇ ਵਿਚ ਸਮਝਾ ਰਹੇ ਹਨ। ਜੋ ਸਲੋਕ ਦੇ ਅਰਥ ਬੋਰਡ ਤੇ ਲਿੱਖੇ ਗਏ ਹਨ, ਉਹ ਪ੍ਰੋਫੈਸਰ ਸਾਹਿਬ ਸਿੰਘ ਜੀ ਦੁਆਰਾ ਹੀ ਹਨ।
ਆਸ ਹੈ ਕਿ ਤੁਹਾਨੂੰ ਆਪਣੇ ਸਵਾਲ ਦਾ ਜਵਾਬ ਮਿਲ ਗਿਆ ਹੋਵੇਗਾ। ਜੇ ਤੁਹਾਡਾ ਅੱਗੇ ਕੋਈ ਸਵਾਲ ਹੋਵੇ ਤਾਂ ਤੁਹਾਡਾ ਸਵਾਗਤ ਹੈ। ਜੇਕਰ ਕੋਈ ਕੰਮੀ ਹੋਵੇ ਤਾਂ ਦੱਸਣ ਦੀ ਕ੍ਰਿਪਾਲਤਾ ਕਰਨੀ ਜੀ ਤਾਂ ਜੋ ਅੱਗੇ ਸੁਧਾਰ ਹੋ ਸਕੇ।
ਆਦਰ ਸਹਿਤ,
ਆਪ ਦਾ ਵੀਰ
——————–
ਸਲੋਕੁ ਮਃ ੩ ॥ ਪੂਰਬਿ ਲਿਖਿਆ ਕਮਾਵਣਾ ਜਿ ਕਰਤੈ ਆਪਿ ਲਿਖਿਆਸੁ ॥ ਮੋਹ ਠਗਉਲੀ ਪਾਈਅਨੁ ਵਿਸਰਿਆ ਗੁਣਤਾਸੁ ॥ {ਪੰਨਾ 643}
ਪਦਅਰਥ: ਪਾਈਅਨੁ = ਉਸ (ਹਰੀ) ਨੇ ਪਾ ਦਿੱਤੀ ਹੈ, ਦੇ ਦਿੱਤੀ ਹੈ। ਗੁਣਤਾਸੁ = ਗੁਣਾਂ ਦਾ ਖ਼ਜ਼ਾਨਾ ਪ੍ਰਭੂ।
ਅਰਥ: (ਪਿਛਲੇ ਕੀਤੇ ਕਰਮਾਂ ਅਨੁਸਾਰ) ਮੁੱਢ ਤੋਂ ਜੋ (ਸੰਸਕਾਰ-ਰੂਪ ਲੇਖ) ਲਿਖਿਆ (ਭਾਵ, ਉੱਕਰਿਆ) ਹੋਇਆ ਹੈ ਤੇ ਜੋ ਕਰਤਾਰ ਨੇ ਆਪ ਲਿਖ ਦਿੱਤਾ ਹੈ ਉਹ (ਜ਼ਰੂਰ) ਕਮਾਉਣਾ ਪੈਂਦਾ ਹੈ; (ਉਸ ਲੇਖ ਅਨੁਸਾਰ ਹੀ) ਮੋਹ ਦੀ ਠਗਬੂਟੀ (ਜਿਸ ਨੂੰ) ਮਿਲ ਗਈ ਹੈ ਉਸ ਨੂੰ ਗੁਣਾਂ ਦਾ ਖ਼ਜ਼ਾਨਾ ਹਰੀ ਵਿੱਸਰ ਗਿਆ ਹੈ।
The simple answer to question is that GURBANI completely reject the concept of PICHHLA JANAM, previous life. GURU speak of life here and now. PICHHLA mean from the birth to present in this life. GURBANI talks about living in the present.