Please explain me these lines
ਕਬੀਰ ਹੈ ਗੈ ਬਾਹਨ ਸਘਨ ਘਨ ਛਤ੍ਰਪਤੀ ਕੀ ਨਾਰਿ ॥
Share
Lost your password? Please enter your email address. You will receive a link and will create a new password via email.
Please briefly explain why you feel this question should be reported.
Please briefly explain why you feel this answer should be reported.
Please briefly explain why you feel this user should be reported.
ਗੁਰੂ ਗ੍ਰੰਥ ਸਾਹਿਬ ਦੇ ਪੰਨਾ 1373 ਤੇ ਕਬੀਰ ਜੀ ਦੇ ਦੋ ਸਲੋਕ ਹਨ, ਜੋ ਆਪਸ ਵਿਚ ਜੁੜੇ ਹੋਏ ਹਨ। ਦੋਨੋਂ ਸਲੋਕ ਤੇ ਉਨ੍ਹਾਂ ਦੇ ਅਰਥ ਇਸ ਪ੍ਰਕਾਰ ਹਨ:-
ਕਬੀਰ ਹੈ ਗੈ ਬਾਹਨ ਸਘਨ ਘਨ ਛਤ੍ਰਪਤੀ ਕੀ ਨਾਰਿ ॥ ਤਾਸੁ ਪਟੰਤਰ ਨਾ ਪੁਜੈ ਹਰਿ ਜਨ ਕੀ ਪਨਿਹਾਰਿ ॥੧੫੯॥ ਕਬੀਰ ਨ੍ਰਿਪ ਨਾਰੀ ਕਿਉ ਨਿੰਦੀਐ ਕਿਉ ਹਰਿ ਚੇਰੀ ਕਉ ਮਾਨੁ ॥ ਓਹ ਮਾਂਗ ਸਵਾਰੈ ਬਿਖੈ ਕਉ ਓਹ ਸਿਮਰੈ ਹਰਿ ਨਾਮੁ ॥੧੬੦॥ {ਪੰਨਾ 1373}
ਅਰਥ: ਹੇ ਕਬੀਰ! ਜੋ ਇਸਤ੍ਰੀ ਪਰਮਾਤਮਾ ਦਾ ਭਜਨ ਕਰਨ ਵਾਲੇ ਗੁਰਮੁਖਾਂ ਦਾ ਪਾਣੀ ਭਰਨ ਦੀ ਸੇਵਾ ਕਰਦੀ ਹੈ (ਉਹ ਭਾਵੇਂ ਕਿਤਨੀ ਗ਼ਰੀਬ ਭੀ ਹੋਵੇ) ਉਸ ਦੀ ਬਰਾਬਰੀ ਉਸ ਛਤਰ-ਪਤੀ ਰਾਜੇ ਦੀ ਰਾਣੀ ਭੀ ਨਹੀਂ ਕਰ ਸਕਦੀ ਜਿਸ ਦੇ ਪਾਸ ਸਵਾਰੀ ਲਈ ਬੇਅੰਤ ਘੋੜੇ ਹਾਥੀ ਹੋਣ ।159।
ਹੇ ਕਬੀਰ! ਅਸੀਂ ਉਸ ਰਾਣੀ ਨੂੰ ਕਿਉਂ ਮਾੜੀ ਆਖਦੇ ਹਾਂ ਤੇ ਸੰਤ ਜਨਾਂ ਦੀ ਸੇਵਾ ਕਰਨ ਵਾਲੀ ਨੂੰ ਕਿਉਂ ਆਦਰ ਦੇਂਦੇ ਹਾਂ? (ਇਸ ਦਾ ਕਾਰਨ ਇਹ ਹੈ ਕਿ) ਨ੍ਰਿਪ-ਨਾਰੀ ਤਾਂ ਸਦਾ ਕਾਮ-ਵਾਸਨਾ ਦੀ ਖ਼ਾਤਰ ਪੱਟੀਆਂ ਢਾਲਦੀ ਰਹਿੰਦੀ ਹੈ, ਪਰ ਸੰਤ ਜਨਾਂ ਦੀ ਟਹਿਲਣ (ਸੰਤਾਂ ਦੀ ਸੰਗਤਿ ਵਿਚ ਰਹਿ ਕੇ) ਪਰਮਾਤਮਾ ਦਾ ਨਾਮ ਸਿਮਰਦੀ ਹੈ ।160।
ਅਸਲ ਮੁੱਦਾ ਅਮੀਰ ਜਾਂ ਸੁਹਣੇ ਹੋਣ ਦਾ ਨਹੀਂ ਹੈ ਬਲਕਿ ਸੇਵਾ ਤੇ ਉਹ ਵੀ ਨਿਸ਼ਕਾਮ ਸੇਵਾ ਕਰਨ ਦਾ ਹੈ।