ਜੋ ਮੈਂ ਜਾਣਦਾ ਹਾਂ ਪਹਿਲਾਂ ਅਸੀਂ ਪੌਦੇ ਸੀ, ਫਿਰ ਜਾਨਵਰ, ਅਤੇ ਅੰਤ ਵਿੱਚ ਮਨੁੱਖ, ਅਤੇ ਅਸੀਂ ਹਰ ਵਾਰ ਪੁਨਰ ਜਨਮ ਲੈਂਦੇ ਹਾਂ ਜੇਕਰ ਸਾਡੇ ਕੰਮ ਚੰਗੇ ਨਹੀਂ ਸਨ। ਕੀ ਇਹ ਸਹੀ ਹੈ ?
Share
Lost your password? Please enter your email address. You will receive a link and will create a new password via email.
Please briefly explain why you feel this question should be reported.
Please briefly explain why you feel this answer should be reported.
Please briefly explain why you feel this user should be reported.
ਸਤਿਕਾਰ ਯੋਗ ਨਰਿੰਦਰਜੀਤ ਜੀ,
ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਿਹ।।
ਤੁਸੀਂ ਇੱਕ ਸਵਾਲ ਪੁੱਛਿਆ ਹੈ ਕਿ ਕੀ ਸਿੱਖੀ ਕਰਮ ਨੂੰ ਮੰਨਦੀ ਹੈ?
ਦਾਸ ਦੀ ਸਮਝ ਅਨੁਸਾਰ, ਸਿੱਖੀ ਵਿਚ ਇਸੇ ਜਨਮ ਦੀ ‘ਕਰਣੀ ਅਰਥਾਤ ਕਰਮ’ ਪ੍ਰਧਾਨ ਹੈ। ਸਾਰੀ ਗੱਲ ਬਾਤ ਨਕਦ ਦੀ ਹੈ। ਉਧਾਰ ਦਾ ਕੋਈ ਕੰਮ ਨਹੀਂ ਹੈ। ਇਸੇ ਜਨਮ ਵਿਚ, ਜੋ ਮਿਲਿਆ ਹੈ, ਉਸ ਵਿਚ ਹੀ ਜੋ ਕੁੱਝ ਕਰਨਾ ਹੈ, ਕਰ ਲੈਣਾ ਹੈ। ਅੱਗਲੇ ਪਿੱਛਲੇ ਜਨਮ, ਜੇ ਕੋਈ ਹਨ ਤਾਂ ਉਨ੍ਹਾਂ ਦੀ ਪ੍ਰਵਾਹ ਨਹੀਂ ਕਰਨੀ ਹੈ। ਗੁਰੂ ਸਾਹਿਬ ਸਿੱਖਿਆ ਦਿੰਦੇ ਹਨ :-
ਆਸਾ ਮਹਲਾ ੫ ॥ ਭਈ ਪਰਾਪਤਿ ਮਾਨੁਖ ਦੇਹੁਰੀਆ ॥ ਗੋਬਿੰਦ ਮਿਲਣ ਕੀ ਇਹ ਤੇਰੀ ਬਰੀਆ ॥ ਅਵਰਿ ਕਾਜ ਤੇਰੈ ਕਿਤੈ ਨ ਕਾਮ ॥ ਮਿਲੁ ਸਾਧਸੰਗਤਿ ਭਜੁ ਕੇਵਲ ਨਾਮ ॥੧॥ ਸਰੰਜਾਮਿ ਲਾਗੁ ਭਵਜਲ ਤਰਨ ਕੈ ॥ ਜਨਮੁ ਬ੍ਰਿਥਾ ਜਾਤ ਰੰਗਿ ਮਾਇਆ ਕੈ ॥੧॥ ਰਹਾਉ ॥ ਜਪੁ ਤਪੁ ਸੰਜਮੁ ਧਰਮੁ ਨ ਕਮਾਇਆ ॥ ਸੇਵਾ ਸਾਧ ਨ ਜਾਨਿਆ ਹਰਿ ਰਾਇਆ ॥ ਕਹੁ ਨਾਨਕ ਹਮ ਨੀਚ ਕਰੰਮਾ ॥ ਸਰਣਿ ਪਰੇ ਕੀ ਰਾਖਹੁ ਸਰਮਾ ॥੨॥੪॥ {ਪੰਨਾ 12}
ਅਰਥ: (ਹੇ ਭਾਈ!) ਤੈਨੂੰ ਸੋਹਣਾ ਮਨੁੱਖਾ ਸਰੀਰ ਮਿਲਿਆ ਹੈ। ਪਰਮਾਤਮਾ ਨੂੰ ਮਿਲਣ ਦਾ ਤੇਰੇ ਲਈ ਇਹੀ ਮੌਕਾ ਹੈ। (ਜੇ ਪ੍ਰਭੂ ਨੂੰ ਮਿਲਣ ਲਈ ਕੋਈ ਉੱਦਮ ਨਾਹ ਕੀਤਾ, ਤਾਂ) ਹੋਰ ਸਾਰੇ ਕੰਮ ਤੇਰੇ ਆਪਣੇ ਕਿਸੇ ਭੀ ਅਰਥ ਨਹੀਂ (ਤੇਰੀ ਜਿੰਦ ਨੂੰ ਕੋਈ ਲਾਭ ਨਹੀਂ ਅਪੜਾਣਗੇ) । (ਇਸ ਵਾਸਤੇ) ਸਾਧ ਸੰਗਤਿ ਵਿਚ (ਭੀ) ਮਿਲ ਬੈਠਿਆ ਕਰ (ਸਾਧ ਸੰਗਤਿ ਵਿਚ ਬੈਠ ਕੇ ਭੀ) ਸਿਰਫ਼ ਪਰਮਾਤਮਾ ਦਾ ਨਾਮ ਸਿਮਰਿਆ ਕਰ (ਸਾਧ ਸੰਗਤਿ ਵਿਚ ਬੈਠਣ ਦਾ ਭੀ ਤਦੋਂ ਹੀ ਲਾਭ ਹੈ ਜੇ ਉਥੇ ਤੂੰ ਪਰਮਾਤਮਾ ਦੀ ਸਿਫ਼ਤਿ-ਸਾਲਹ ਵਿਚ ਜੁੜੇਂ) ।1।
(ਹੇ ਭਾਈ!) ਸੰਸਾਰ-ਸਮੁੰਦਰ ਤੋਂ ਪਾਰ ਲੰਘਣ ਦੇ (ਭੀ) ਆਹਰੇ ਲੱਗ। (ਨਿਰੇ) ਮਾਇਆ ਦੇ ਪਿਆਰ ਵਿਚ ਮਨੁੱਖਾ ਜਨਮ ਵਿਅਰਥ ਜਾ ਰਿਹਾ ਹੈ।1। ਰਹਾਉ।
(ਹੇ ਭਾਈ!) ਤੂੰ ਪ੍ਰਭੂ ਦਾ ਸਿਮਰਨ ਨਹੀਂ ਕਰਦਾ, (ਪ੍ਰਭੂ ਨੂੰ ਮਿਲਣ ਲਈ ਸੇਵਾ ਆਦਿਕ ਦਾ ਕੋਈ) ਉੱਦਮ ਨਹੀਂ ਕਰਦਾ, ਮਨ ਨੂੰ ਵਿਕਾਰਾਂ ਵਲੋਂ ਰੋਕਣ ਦਾ ਤੂੰ ਜਤਨ ਨਹੀਂ ਕਰਦਾ = ਤੂੰ (ਅਜੇਹਾ ਕੋਈ) ਧਰਮ ਨਹੀਂ ਕਮਾਂਦਾ। ਨਾਹ ਤੂੰ ਗੁਰੂ ਦੀ ਸੇਵਾ ਕੀਤੀ, ਨਾਹ ਤੂੰ ਮਾਲਕ ਪ੍ਰਭੂ ਦਾ ਨਾਮ ਸਿਮਰਨ ਕੀਤਾ। ਹੇ ਨਾਨਕ! (ਪ੍ਰਭੂ ਦੇ ਦਰ ਤੇ ਅਰਦਾਸ ਕਰ, ਤੇ) ਆਖ– (ਹੇ ਪ੍ਰਭੂ!) ਅਸੀਂ ਜੀਵ ਮੰਦ-ਕਰਮੀ ਹਾਂ (ਤੇਰੀ ਸਰਨ ਪਏ ਹਾਂ) , ਸਰਨ ਪਿਆਂ ਦੀ ਲਾਜ ਰੱਖ।2।4।
ਗੁਰੂ ਗ੍ਰੰਥ ਸਾਹਿਬ ਦੇ ਪੰਨਾ 693 ਤੇ ਭਗਤ ਨਾਮਦੇਵ ਜੀ ਫੁਰਮਾਉਂਦੇ ਹਨ:-
ਇਹ ਸੰਸਾਰ ਤੇ ਤਬ ਹੀ ਛੂਟਉ ਜਉ ਮਾਇਆ ਨਹ ਲਪਟਾਵਉ ॥ ਮਾਇਆ ਨਾਮੁ ਗਰਭ ਜੋਨਿ ਕਾ ਤਿਹ ਤਜਿ ਦਰਸਨੁ ਪਾਵਉ ॥੩॥ ਅਰਥ: ਇਸ ਸੰਸਾਰ ਦੇ ਬੰਧਨਾਂ ਤੋਂ ਮੇਰੀ ਤਦੋਂ ਹੀ ਖ਼ਲਾਸੀ ਹੋ ਸਕਦੀ ਹੈ ਜੇ ਮੈਂ ਮਾਇਆ ਦੇ ਮੋਹ ਵਿਚ ਨਾ ਫਸਾਂ; ਮਾਇਆ (ਦਾ ਮੋਹ) ਹੀ ਜਨਮ ਮਰਨ ਦੇ ਗੇੜ ਵਿਚ ਪੈਣ ਦਾ ਮੂਲ ਹੈ, ਇਸ ਨੂੰ ਤਿਆਗ ਕੇ ਹੀ ਪ੍ਰਭੂ ਦਾ ਦੀਦਾਰ ਹੋ ਸਕਦਾ ਹੈ।੩।
ਇੱਥੇ ਦਾਸ ਇੱਕ ਗੱਲ ਕਹਿਣਾ ਚਾਹੁੰਦਾ ਹੈ ਕਿ ਪ੍ਰਭੂ ਦਾ ਦਰਸ਼ਨ ਜਾਂ ਦੀਦਾਰ ਇਨ੍ਹਾਂ ਅੱਖਾਂ ਨਾਲ ਤਾਂ ਹੋਣਾ ਨਹੀਂ ਹੈ, ਇਸ ਦਾ ਭਾਵ ਅਰਥ ਹੈ ਗੁਰੂ ਦਾ ਗਿਆਨ ਲੈਣਾ।
ਅੱਗੇ ਗੁਰੂ ਸਾਹਿਬ ਸਿੱਖਿਆ ਦਿੰਦੇ ਹਨ:-
ਜੇਹਾ ਬੀਜੈ ਸੋ ਲੁਣੈ ਕਰਮਾ ਸੰਦੜਾ ਖੇਤੁ ॥ (ਪੰਨਾ 134)
ਇਹ ਸਰੀਰ ਮਨੁੱਖ ਦੇ ਕੀਤੇ ਕਰਮਾਂ ਦਾ ਖੇਤ ਹੈ, ਜੋ ਕੁਝ ਮਨੁੱਖ ਇਸ ਵਿਚ ਬੀਜਦਾ ਹੈ ਉਹੀ ਫ਼ਸਲ ਵੱਢਦਾ ਹੈ (ਜੇਹੇ ਕਰਮ ਕਰਦਾ ਹੈ, ਤੇਹਾ ਫਲ ਪਾਂਦਾ ਹੈ) ।
ਹੋਰ ਅੱਗੇ ਗੁਰੂ ਸਾਹਿਬ ਦਾ ਫੁਰਮਾਨ ਹੈ:-
ਦਦੈ ਦੋਸੁ ਨ ਦੇਊ ਕਿਸੈ ਦੋਸੁ ਕਰੰਮਾ ਆਪਣਿਆ ॥ ਜੋ ਮੈ ਕੀਆ ਸੋ ਮੈ ਪਾਇਆ ਦੋਸੁ ਨ ਦੀਜੈ ਅਵਰ ਜਨਾ ॥੨੧॥ {ਪੰਨਾ 433}
ਅਰਥ: (ਹੇ ਮਨ! ਜੇ ਤੂੰ ਪੜ੍ਹ ਕੇ ਸਚ ਮੁਚ ਪੰਡਿਤ ਹੋ ਗਿਆ ਹੈਂ, ਤਾਂ ਇਹ ਚੇਤੇ ਰੱਖ ਕਿ) ਜਿਹੋ ਜਿਹੇ ਕੰਮ ਮੈਂ ਕਰਦਾ ਹਾਂ, ਉਹੋ ਜਿਹਾ ਫਲ ਮੈਂ ਪਾ ਲੈਂਦਾ ਹਾਂ, (ਆਪਣੇ ਕੀਤੇ ਕਰਮਾਂ ਅਨੁਸਾਰ ਆਪਣੇ ਉਤੇ ਆਏ ਦੁੱਖ ਕਲੇਸ਼ਾਂ ਬਾਰੇ) ਹੋਰ ਲੋਕਾਂ ਨੂੰ ਦੋਸ਼ ਨਹੀਂ ਦੇਣਾ ਚਾਹੀਦਾ। ਭੈੜ ਆਪਣੇ ਕਰਮਾਂ ਵਿਚ ਹੀ ਹੁੰਦਾ ਹੈ; (ਇਸ ਵਾਸਤੇ ਹੇ ਮਨ! ਇਹ ਚੇਤਾ ਰੱਖ ਕਿ) ਮੈਂ ਕਿਸੇ ਹੋਰ ਦੇ ਮੱਥੇ ਦੋਸ਼ ਨ ਮੜ੍ਹਾਂ (ਆਪਣੀ ਵਿੱਦਿਆ ਦੇ ਬਲ ਆਸਰੇ ਕਿਸੇ ਹੋਰ ਨੂੰ ਦੋਸ਼ੀ ਠਹਰਾਣ ਦੇ ਥਾਂ, ਹੇ ਮਨ! ਆਪਣੀ ਹੀ ਕਰਣੀ ਨੂੰ ਸੁਧਾਰਨ ਦੀ ਲੋੜ ਹੈ) । 21।
ਹੋਰ ਅੱਗੇ ਗੁਰੂ ਸਾਹਿਬ ਸਿੱਖਿਆ ਦਿੰਦੇ ਹਨ:-
ਸਤਜੁਗੁ ਤ੍ਰੇਤਾ ਦੁਆਪਰੁ ਭਣੀਐ ਕਲਿਜੁਗੁ ਊਤਮੋ ਜੁਗਾ ਮਾਹਿ ॥ ਅਹਿ ਕਰੁ ਕਰੇ ਸੁ ਅਹਿ ਕਰੁ ਪਾਏ ਕੋਈ ਨ ਪਕੜੀਐ ਕਿਸੈ ਥਾਇ ॥੩॥ (ਪੰਨਾ 406)
ਹੇ ਭਾਈ! ਸਤਿਜੁਗ ਨੂੰ, ਤ੍ਰੇਤੇ ਨੂੰ, ਦੁਆਪਰ ਨੂੰ (ਚੰਗਾ) ਜੁਗ ਆਖਿਆ ਜਾਂਦਾ ਹੈ (ਪਰ ਪ੍ਰਤੱਖ ਦਿੱਸ ਰਿਹਾ ਹੈ ਕਿ ਸਗੋਂ) ਕਲਿਜੁਗ ਸਾਰੇ ਜੁਗਾਂ ਵਿਚ ਸ੍ਰੇਸ਼ਟ ਹੈ (ਕਿਉਂਕਿ ਇਸ ਜੁਗ ਵਿਚ) ਜੇਹੜਾ ਹੱਥ ਕੋਈ ਕਰਮ ਕਰਦਾ ਹੈ, ਉਹੀ ਹੱਥ ਉਸ ਦਾ ਫ਼ਲ ਭੁਗਤਦਾ ਹੈ। ਕੋਈ ਮਨੁੱਖ ਕਿਸੇ ਹੋਰ ਮਨੁੱਖ ਦੇ ਥਾਂ (ਵਿਕਾਰਾਂ ਦੇ ਕਾਰਨ) ਫੜਿਆ ਨਹੀਂ ਜਾਂਦਾ।3।
ਇਸ ਤੋਂ ਇਹ ਹੀ ਸਮਝ ਆਉਂਦੀ ਹੈ ਕਿ ਇਨਸਾਨ ਇਸ ਜਨਮ, ਜੋ ਮਿਲਿਆ ਹੈ, ਵਿਚ ਹੀ ਆਪਣੇ ਕੀਤੇ ਕਰਮਾਂ ਦਾ ਫਲ ਪਾ ਲੈਂਦਾ ਹੈ ਤੇ ਨਾਂਹ ਕੁੱਝ ਪਿੱਛੋਂ ਲੈ ਕੇ ਆਉਂਦਾ ਹੈ ਤੇ ਨਾਂਹ ਅੱਗੇ ਲੈ ਕੇ ਜਾਂਦਾ ਹੈ। ਇਸ ਲਈ ਅੱਜ ਹੀ ਸੰਭਾਂਲਣ ਦੀ ਲੋੜ ਹੈ ਤੇ ਗੁਰਸ਼ਬਦ ਦੇ ਉਪਦੇਸ਼ ਤੇ ਚੱਲ ਕੇ ਆਪਣੇ ਜੀਵਨ ਨੂੰ ਬਦਲਣਾ ਹੈ ਤੇ ਜੀਵਨ ਮੁਕਤ ਹੋਣਾ ਹੈ ਕਿਉਂਕਿ ਗੁਰਮਤਿ ਵਿਚ ਮਰ ਕੇ ਮੁਕਤ ਹੋਣ ਦਾ ਕੋਈ ਸਿਧਾਂਤ ਹੀ ਨਹੀਂ ਹੈ।
ਇੱਕ ਗੱਲ ਇੱਥੇ ਦੱਸਣੀ ਜ਼ਰੂਰੀ ਹੈ ਕਿ ਗੁਰਮਤਿ ਯੁੱਗਾਂ ਦੀ ਵੰਡ ਨੂੰ ਨਹੀਂ ਮੰਨਦੀ ਹੈ। ਇਹ ਇੱਕ ਹਿੰਦੂ ਧਰਮ ਦਾ ਸਿਧਾਂਤ ਹੈ। ਗੁਰਮਤਿ ਅਨੁਸਾਰ ਸਮਾਂ ਹਮੇਸ਼ਾਂ ਇੱਕੋ ਜਿਹਾ ਹੈ ਤੇ ਇਨਸਾਨ ਆਪਣੇ ਮਨ ਦੀ ਦਸ਼ਾ ਅਨੁਸਾਰ ਕਹੇ ਜਾਂਦੇ ਸਤਿਜੁਗ ਜਾਂ ਕਲਿਜੁਗ ਵਿਚ ਹੈ। ਜੇ ਮਨ ਸਤਿ ਤੇ ਸੰਤੋਖ ਵਿਚ ਹੈ ਤਾਂ ਹਮੇਸ਼ਾਂ ਸਤਿਜੁਗ ਵਿਚ ਹੀ ਹੈ ਪਰ ਜੇ ਝੂਠ, ਫ਼ਰੇਬ ਤੇ ਠੱਗੀ ਵਿਚ ਹੈ ਤਾਂ ਹਮੇਸ਼ਾਂ ਕਲਿਜੁਗ ਵਿਚ ਹੀ ਰਹੇਗਾ।
ਆਦਰ ਸਹਿਤ,
ਆਪ ਦਾ ਵੀਰ
My understanding is there is NO Karam. My understanding is 3 things to meditate on. 1. IkOnkar SatGur Parsad. 2. IkOnkar Humanity. 3. IkOnkar Hukam. So say these 3 things while smiling and keep repeating and smiling.