ਗੁਰਬਾਣੀ ਵਿੱਚ “ਹਰ ਹਰ” ਦਾ ਕੀ ਅਰਥ ਹੈ?
ਗੁਰਬਾਣੀ ਵਿੱਚ “ਹਰ ਹਰ” ਦਾ ਕੀ ਅਰਥ ਹੈ?
Share
You must login to ask a question.
Please briefly explain why you feel this question should be reported.
Please briefly explain why you feel this answer should be reported.
Please briefly explain why you feel this user should be reported.
ਹਰਿ ਹਰਿ – ਪ੍ਰਭੂ/ਪਰਮਾਤਮਾ/ਅਕਾਲਪੁਰਖ
ਹਰਿ ਜਨ ਕੇ ਵਡ ਭਾਗ ਵਡੇਰੇ ਜਿਨ ਹਰਿ ਹਰਿ ਸਰਧਾ ਹਰਿ ਪਿਆਸ ॥ ਹਰਿ ਹਰਿ ਨਾਮੁ ਮਿਲੈ ਤ੍ਰਿਪਤਾਸਹਿ ਮਿਲਿ ਸੰਗਤਿ ਗੁਣ ਪਰਗਾਸਿ ॥੨॥ ਜਿਨ ਹਰਿ ਹਰਿ ਹਰਿ ਰਸੁ ਨਾਮੁ ਨ ਪਾਇਆ ਤੇ ਭਾਗਹੀਣ ਜਮ ਪਾਸਿ ॥ ਜੋ ਸਤਿਗੁਰ ਸਰਣਿ ਸੰਗਤਿ ਨਹੀ ਆਏ ਧ੍ਰਿਗੁ ਜੀਵੇ ਧ੍ਰਿਗੁ ਜੀਵਾਸਿ ॥੩॥ (ਪੰਨਾ 10)
ਅਰਥ: ਪ੍ਰਭੂ ਦੇ ਉਹਨਾਂ ਸੇਵਕਾਂ ਦੇ ਬੜੇ ਉੱਚੇ ਭਾਗ ਹਨ ਜਿਨ੍ਹਾਂ ਦੇ ਅੰਦਰ ਪ੍ਰਭੂ ਦੇ ਨਾਮ ਵਾਸਤੇ ਸਰਧਾ ਹੈ, ਖਿੱਚ ਹੈ। ਜਦੋਂ ਉਹਨਾਂ ਨੂੰ ਪਰਮਾਤਮਾ ਦਾ ਨਾਮ ਪ੍ਰਾਪਤ ਹੁੰਦਾ ਹੈ ਉਹ (ਮਾਇਆ ਦੀ ਤ੍ਰਿਸ਼ਨਾ ਵਲੋਂ) ਰੱਜ ਜਾਂਦੇ ਹਨ, ਸਾਧ ਸੰਗਤਿ ਵਿਚ ਮਿਲ ਕੇ (ਉਹਨਾਂ ਦੇ ਅੰਦਰ ਭਲੇ) ਗੁਣ ਪੈਦਾ ਹੁੰਦੇ ਹਨ।2।
ਪਰ ਜਿਨ੍ਹਾਂ ਮਨੁੱਖਾਂ ਨੂੰ ਪਰਮਾਤਮਾ ਦੇ ਨਾਮ ਦਾ ਸੁਆਦ ਨਹੀਂ ਆਇਆ, ਜਿਨ੍ਹਾਂ ਨੂੰ ਪ੍ਰਭੂ ਦਾ ਨਾਮ ਨਹੀਂ ਮਿਲਿਆ, ਉਹ ਬਦ-ਕਿਸਮਤ ਹਨ, ਉਹ ਜਮਾਂ ਦੇ ਵੱਸ (ਪਏ ਹੋਏ ਸਮਝੋ ਉਹਨਾਂ ਦੇ ਸਿਰ ਉਤੇ ਆਤਮਕ ਮੌਤ ਸਦਾ ਸਵਾਰ ਰਹਿੰਦੀ ਹੈ) । ਜੋ ਮਨੁੱਖ ਗੁਰੂ ਦੀ ਸਰਨ ਨਹੀਂ ਆਉਂਦੇ, ਜੋ ਸਾਧ ਸੰਗਤਿ ਵਿਚ ਨਹੀਂ ਬੈਠਦੇ, ਲਾਹਨਤ ਹੈ ਉਹਨਾਂ ਦੇ ਜੀਊਣ ਨੂੰ, ਉਹਨਾਂ ਦਾ ਜੀਊਣਾ ਫਿਟਕਾਰ-ਜੋਗ ਹੈ।3।
————–
ਹਰਿ ਜਨ ਹਰਿ ਹਰਿ ਨਾਮਿ ਸਮਾਣੇ ਦੁਖੁ ਜਨਮ ਮਰਣ ਭਵ ਖੰਡਾ ਹੇ ॥ ਅਬਿਨਾਸੀ ਪੁਰਖੁ ਪਾਇਆ ਪਰਮੇਸਰੁ ਬਹੁ ਸੋਭ ਖੰਡ ਬ੍ਰਹਮੰਡਾ ਹੇ ॥੩॥ (ਪੰਨਾ 13)
ਅਰਥ: (ਦੂਜੇ ਪਾਸੇ) ਪਰਮਾਤਮਾ ਦੇ ਪਿਆਰੇ ਬੰਦੇ ਪਰਮਾਤਮਾ ਦੇ ਨਾਮ ਵਿਚ ਜੁੜੇ ਰਹਿੰਦੇ ਹਨ। ਉਹਨਾਂ ਦਾ ਸੰਸਾਰ ਦਾ ਜੰਮਣ ਮਰਨ ਦਾ ਦੁੱਖ ਕੱਟਿਆ ਜਾਂਦਾ ਹੈ। ਉਹਨਾਂ ਨੂੰ ਕਦੇ ਨਾਸ਼ ਨਾਹ ਹੋਣ ਵਾਲਾ ਸਰਬ-ਵਿਆਪਕ ਪਰਮੇਸਰ ਮਿਲ ਪੈਂਦਾ ਹੈ। ਉਹਨਾਂ ਦੀ ਸੋਭਾ ਸਾਰੇ ਖੰਡਾਂ ਬ੍ਰਹਮੰਡਾਂ ਵਿਚ ਹੋ ਜਾਂਦੀ ਹੈ।3।
———–
ਮਨ ਮੇਰੇ ਹਰਿ ਹਰਿ ਨਿਰਮਲੁ ਧਿਆਇ ॥ ਧੁਰਿ ਮਸਤਕਿ ਜਿਨ ਕਉ ਲਿਖਿਆ ਸੇ ਗੁਰਮੁਖਿ ਰਹੇ ਲਿਵ ਲਾਇ ॥੧॥ ਰਹਾਉ ॥ (ਪੰਨਾ 27)
ਅਰਥ: ਹੇ ਮੇਰੇ ਮਨ! ਪਵਿਤ੍ਰ ਹਰਿ-ਨਾਮ ਸਿਮਰ। ਧੁਰੋਂ (ਪਰਮਾਤਮਾ ਦੀ ਹਜ਼ੂਰੀ ਵਿਚੋਂ) ਜਿਨ੍ਹਾਂ ਬੰਦਿਆਂ ਨੂੰ ਆਪਣੇ ਮੱਥੇ ਉੱਤੇ (ਸਿਮਰਨ ਦਾ ਲੇਖ) ਲਿਖਿਆ (ਮਿਲ ਜਾਂਦਾ) ਹੈ, ਉਹ ਗੁਰੂ ਦੀ ਸਰਨ ਪੈ ਕੇ (ਪਰਮਾਤਮਾ ਦੀ ਯਾਦ ਵਿਚ) ਸੁਰਤਿ ਜੋੜੀ ਰੱਖਦੇ ਹਨ।1। ਰਹਾਉ।
—————
ਮੁਖਹੁ ਹਰਿ ਹਰਿ ਸਭੁ ਕੋ ਕਰੈ ਵਿਰਲੈ ਹਿਰਦੈ ਵਸਾਇਆ ॥ ਨਾਨਕ ਜਿਨ ਕੈ ਹਿਰਦੈ ਵਸਿਆ ਮੋਖ ਮੁਕਤਿ ਤਿਨ੍ਹ੍ਹ ਪਾਇਆ ॥੮॥੨॥ {ਪੰਨਾ 565}
ਅਰਥ: ਹੇ ਭਾਈ! ਮੂੰਹ ਨਾਲ (ਬਾਹਰੋਂ ਬਾਹਰੋਂ) ਤਾਂ ਹਰੇਕ ਪਰਮਾਤਮਾ ਦਾ ਨਾਮ ਉਚਾਰ ਦੇਂਦਾ ਹੈ, ਪਰ ਕਿਸੇ ਵਿਰਲੇ ਨੇ ਹਰਿ-ਨਾਮ ਆਪਣੇ ਹਿਰਦੇ ਵਿਚ ਵਸਾਇਆ ਹੈ। ਹੇ ਨਾਨਕ! ਆਖ-) ਜਿਨ੍ਹਾਂ ਮਨੁੱਖਾਂ ਦੇ ਹਿਰਦੇ ਵਿਚ ਪਰਮਾਤਮਾ ਦਾ ਨਾਮ ਆ ਵੱਸਦਾ ਹੈ ਉਹ ਮਨੁੱਖ ਵਿਕਾਰਾਂ ਤੋਂ ਖ਼ਲਾਸੀ ਪ੍ਰਾਪਤ ਕਰ ਲੈਂਦੇ ਹਨ।੮।੨।
Omnipresent creator.