ਵਾਹਿਗੁਰੂ ਜੀ ਕਾ ਖ਼ਾਲਸਾ ਵਾਹਿਗੁਰੂ ਜੀ ਕੀ ਫ਼ਤਹਿ।
ਵੀਰਜੀ ਕਿਰਪਾ ਕਰਕੇ ਉਪਰ ਦਿੱਤੀ ਇਨ੍ਹਾਂ ਪੰਕਤੀਆਂ ਤੇ ਚਾਨਣਾ ਪਾਓ ਜੀ।
Share
You must login to ask a question.
Please briefly explain why you feel this question should be reported.
Please briefly explain why you feel this answer should be reported.
Please briefly explain why you feel this user should be reported.
ਸਤਿਕਾਰ ਯੋਗ ਜਸਮੀਤ ਕੌਰ ਜੀ,
ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਹਿ।।
ਤੁਸੀਂ ਗੁਰਬਾਣੀ ਦੀ ਇੱਕ ਪੰਗਤੀ ‘ਕਲੀ ਕਾ ਜਨਮੁ ਚੰਡਾਲ ਕੈ ਘਰਿ ਹੋਈ॥ ਨਾਨਕ ਨਾਮ ਬਿਨਾ ਕੋ ਮੁਕਤਿ ਨ ਹੋਈ॥’ ਲਿੱਖ ਕੇ ਵਿਚਾਰ ਮੰਗੀ ਹੈ।
ਇਹ ਪੰਗਤੀ ਤੀਜੇ ਗੁਰੂ ਸਰੀਰ, ਗੁਰੂ ਅਮਰਦਾਸ ਸਾਹਿਬ ਦੇ, ਗਉੜੀ ਗੁਆਰੇਰੀ ਰਾਗ ਵਿਚ ਦਰਜ ਸ਼ਬਦ, ਜੋ ਕਿ ਗੁਰੂ ਗ੍ਰੰਥ ਸਾਹਿਬ ਦੇ ਪੰਨਾ 160 ਤੇ ਸੁਸ਼ੋਭਿਤ ਹੈ, ਵਿਚੋਂ ਹੈ ਤੇ ਆਖ਼ਰੀ ਤੁੱਕ ਵਿਚ ਹੈ। ਪੂਰੇ ਸ਼ਬਦ ਦਾ ਮੂਲ ਪਾਠ ਤੇ ਅਰਥ ਹੇਠਾਂ ਦਿੱਤੇ ਹਨ ਜੀ।
ਪੂਰੀ ਤੁੱਕ, “ਇਸੁ ਕਲਿਜੁਗ ਮਹਿ ਕਰਮ ਧਰਮੁ ਨ ਕੋਈ॥ ਕਲੀ ਕਾ ਜਨਮੁ ਚੰਡਾਲ ਕੈ ਘਰਿ ਹੋਈ॥ ਨਾਨਕ ਨਾਮ ਬਿਨਾ ਕੋ ਮੁਕਤਿ ਨ ਹੋਈ।।’ ਵਿਚ ਗੁਰੂ ਸਾਹਿਬ ਕਲਿਜੁਗ ਦੇ ਬਾਰੇ ਸਮਝਾ ਰਹੇ ਹਨ ਕਿ ਕੁਕਰਮਾਂ/ਵਿਕਾਰਾਂ ਵਿਚ ਫੱਸਿਆ ਮਨੁੱਖ ਹਮੇਸ਼ਾਂ ਕਲਿਜੁਗ ਵਿਚ ਹੀ ਰਹਿੰਦਾ ਹੈ।
ਇੱਥੇ ਦਾਸ ਤੁਹਾਨੂੰ ਦੱਸਣਾ ਚਾਹੁੰਦਾ ਹੈ ਕਿ ਗੁਰਬਾਣੀ ਜੁਗਾਂ ਦੀ ਵੰਡ ਨੂੰ ਨਹੀਂ ਮੰਨਦੀ ਤੇ ਸਿੱਖਿਆ ਦੇਂਦੀ ਹੈ ਕਿ:-
ਸੋਈ ਚੰਦੁ ਚੜਹਿ ਸੇ ਤਾਰੇ ਸੋਈ ਦਿਨੀਅਰੁ ਤਪਤ ਰਹੈ ॥ ਸਾ ਧਰਤੀ ਸੋ ਪਉਣੁ ਝੁਲਾਰੇ ਜੁਗ ਜੀਅ ਖੇਲੇ ਥਾਵ ਕੈਸੇ ॥੧॥ (ਪੰਨਾ 902-03)
ਅਰਥ: ਸਤਜੁਗ ਤ੍ਰੇਤਾ ਦੁਆਪੁਰ ਆਦਿਕ ਸਾਰੇ ਹੀ ਸਮਿਆਂ ਵਿਚ) ਉਹੀ ਚੰਦ੍ਰਮਾ ਚੜ੍ਹਦਾ ਆਇਆ ਹੈ, ਉਹੀ ਤਾਰੇ ਚੜ੍ਹਦੇ ਆ ਰਹੇ ਹਨ, ਉਹੀ ਸੂਰਜ ਚਮਕਦਾ ਆ ਰਿਹਾ ਹੈ, ਉਹੀ ਧਰਤੀ ਹੈ ਤੇ ਉਹੀ ਹਵਾ ਝੁਲਦੀ ਆ ਰਹੀ ਹੈ।1।
ਜੁਗਾਂ ਦੀ ਵੰਡ ਹਿੰਦੂ ਧਰਮ ਦਾ ਸਿਧਾਂਤ ਹੈ ਜਿਸ ਅਨੁਸਾਰ ਸਤਿਜੁਗ ਦੀ ਉਮਰ 17,28,000 ਵਰ੍ਹੇ, ਤ੍ਰੇਤਾ ਦੀ 12,96,000 ਵਰ੍ਹੇ, ਦ੍ਵਾਪਰ ਦੀ 8,64,000 ਵਰ੍ਹੇ ਅਤੇ ਕਲਿਜੁਗ ਦੀ 4,32,000 ਵਰ੍ਹੇ ਹੈ ਪਰ ਗੁਰਮਤਿ ਨੇ ਸਤਿਜੁਗ ਨੂੰ ਕੋਈ ਬੀਤਿਆ ਹੋਇਆ ਜੁਗ ਨਹੀਂ ਮੰਨਿਆ ਹੈ ਅਤੇ ਨਾ ਹੀ ਕਲਿਜੁਗ ਨੂੰ ਵਰਤਮਾਨ ਜੁਗ ਸਮਝਿਆ ਹੈ।
ਗੁਰਮਤਿ ਅਨੁਸਾਰ ਸਮਾਂ ਕਿਉਂਕਿ ਹਮੇਸ਼ਾਂ ਇੱਕੋ ਜਿਹਾ ਹੈ, ਇਸ ਲਈ ਮਨੁੱਖ ਆਪਣੇ ਮਨ ਦੀ ਦਸ਼ਾ ਅਨੁਸਾਰ ਕਹੇ ਜਾਂਦੇ ਸਤਿਜੁਗ ਜਾਂ ਕਲਿਜੁਗ ਵਿਚ ਹੈ। ਜੇ ਮਨ ਸਤਿ ਤੇ ਸੰਤੋਖ ਵਿਚ ਹੈ ਤਾਂ ਹਮੇਸ਼ਾਂ ਸਤਿਜੁਗ ਵਿਚ ਹੀ ਹੈ ਪਰ ਜੇ ਝੂਠ, ਫ਼ਰੇਬ ਤੇ ਠੱਗੀ ਅਰਥਾਤ ਵਿਕਾਰਾਂ ਵਿਚ ਖਚਿਤ ਹੈ ਤਾਂ ਹਮੇਸ਼ਾਂ ਕਲਿਜੁਗ ਵਿਚ ਹੀ ਰਹੇਗਾ ਅਰਥਾਤ ਗੁਰਮਤਿ ਅਨੁਸਾਰ ਜਿਥੇ ਅਤੇ ਜਦੋਂ ਵੀ ਲੋਕ ਅਧਰਮ ਵਿਚ, ਕੁਕਰਮਾਂ/ਵਿਕਾਰਾਂ ਵਿਚ ਮਗਨ ਹੁੰਦੇ ਹਨ, ਉਥੇ ਉਦੋਂ ਕਲਿਜੁਗ ਹੀ ਸਮਝਣਾ ਚਾਹੀਦਾ ਹੈ।
ਕਲਿਜੁਗ ਦੀ ਮਾਨਸਿਕ ਦਸ਼ਾ ਤੋਂ ਛੁਟਕਾਰਾ ਪਾਉਣ ਲਈ ਸਿੱਖ/ਮਨੁੱਖ ਲਈ ਵਿਕਾਰਾਂ ਤੋਂ ਛੁਟਕਾਰਾ ਪਾ ਕੇ, ਗੁਰੂ ਗ੍ਰੰਥ ਸਾਹਿਬ ਦੀ ਸਿੱਖਿਆ ਅਨੁਸਾਰ ਸਚਿਆਰ/ਗੁਣਵਾਨ (ਗੁਰਮੁਖ) ਬਣ ਕੇ, ਅਕਾਲਪੁਰਖ ਤੇ ਸ਼ਬਦ ਗੁਰੂ, ਜੋ ਕਿ ਇੱਕ ਦੂਜੇ ਦਾ ਆਤਮਿਕ ਰੂਪ ਹਨ, ਨਾਲ ਜੁੜ ਕੇ ਆਤਮਿਕ ਅਡੋਲਤਾ ਤੇ ਆਤਮਿਕ ਆਨੰਦ ਦੀ ਅਵਸਥਾ ਤੇ ਪਹੁੰਚਣਾ ਹੈ ਜਿਸ ਬਾਰੇ ਗੁਰੂ ਸਾਹਿਬ ਸ਼ਬਦ ਦੀ ਰਹਾਉ ਦੀ ਤੁੱਕ ਵਿਚ ਸਮਝਾ ਰਹੇ ਹਨ।
ਸ਼ਬਦ ਦੀ ਪਹਿਲੀ ਤੁੱਕ ਵਿਚ ਮਨਮੁਖ (ਮਨ ਦੇ ਪਿੱਛੇ ਤੁਰਨ ਵਾਲਾ ਮਨੁੱਖ) ਤੇ ਗੁਰਮੁਖ (ਸ਼ਬਦ ਗੁਰੂ ਦੀ ਸਿੱਖਿਆ ਤੇ ਚੱਲਣ ਵਾਲਾ ਮਨੁੱਖ) ਦੀ ਮਾਨਸਿਕ ਦਸ਼ਾ ਬਾਰੇ ਸਮਝਾ ਰਹੇ ਹਨ ਤੇ ਇਹ ਵੀ ਸਮਝਾ ਰਹੇ ਹਨ ਕਿ ਕਿਵੇਂ ਗੁਰਮੁਖ ਸੰਸਾਰ ਸਮੁੰਦਰ ਤੋਂ ਪਾਰ ਹੋ ਜਾਂਦਾ ਹੈ ਅਰਥਾਤ ਆਪਣਾ ਮਨੁੱਖਾ ਜਨਮ ਸਫ਼ਲ ਕਰਕੇ ਆਤਮਿਕ ਤੌਰ ਤੇ ਜੀਵਨ ਮੁਕਤ ਹੋ ਜਾਂਦਾ ਹੈ ਜਦੋਂ ਕਿ ਮਨਮੁਖ, ਵਿਕਾਰਾਂ ਵਿਚ ਫੱਸਿਆ ਹੋਇਆ, ਆਤਮਿਕ ਜੀਵਨ ਵਲੋਂ ਗ਼ਾਫ਼ਿਲ ਰਹਿੰਦਾ ਹੈ ਅਰਥਾਤ ਪਲ ਪਲ ਆਤਮਿਕ ਮੌਤ ਮਰਦਾ ਰਹਿੰਦਾ ਹੈ ਤੇ ਇਸ ਰਤਨ ਜਨਮ ਨੂੰ ਗੰਵਾ ਕੇ ਚੱਲਾ ਜਾਂਦਾ ਹੈ।
ਆਸ ਹੈ ਤੁਹਾਨੂੰ ਆਪਣੇ ਸਵਾਲ ਦਾ ਜਵਾਬ ਮਿਲ ਗਿਆ ਹੋਵੇਗਾ। ਜੇ ਤੁਹਾਡਾ ਅੱਗੇ ਕੋਈ ਸਵਾਲ ਹੋਵੇ ਤਾਂ ਤੁਹਾਡਾ ਸਵਾਗਤ ਹੈ। ਜੇਕਰ ਕੋਈ ਕੰਮੀ ਹੋਵੇ ਤਾਂ ਦੱਸਣ ਦੀ ਕ੍ਰਿਪਾਲਤਾ ਕਰਨੀ ਜੀ ਤਾਂ ਜੋ ਅੱਗੇ ਸੁਧਾਰ ਹੋ ਸਕੇ।
ਆਦਰ ਸਹਿਤ,
ਆਪ ਦਾ ਵੀਰ
—————
ਗਉੜੀ ਗੁਆਰੇਰੀ ਮਹਲਾ ੩ ॥ ਮਨਮੁਖਿ ਸੂਤਾ ਮਾਇਆ ਮੋਹਿ ਪਿਆਰਿ ॥ ਗੁਰਮੁਖਿ ਜਾਗੇ ਗੁਣ ਗਿਆਨ ਬੀਚਾਰਿ ॥ ਸੇ ਜਨ ਜਾਗੇ ਜਿਨ ਨਾਮ ਪਿਆਰਿ ॥੧॥ ਸਹਜੇ ਜਾਗੈ ਸਵੈ ਨ ਕੋਇ ॥ ਪੂਰੇ ਗੁਰ ਤੇ ਬੂਝੈ ਜਨੁ ਕੋਇ ॥੧॥ ਰਹਾਉ ॥ ਅਸੰਤੁ ਅਨਾੜੀ ਕਦੇ ਨ ਬੂਝੈ ॥ ਕਥਨੀ ਕਰੇ ਤੈ ਮਾਇਆ ਨਾਲਿ ਲੂਝੈ ॥ ਅੰਧੁ ਅਗਿਆਨੀ ਕਦੇ ਨ ਸੀਝੈ ॥੨॥ ਇਸੁ ਜੁਗ ਮਹਿ ਰਾਮ ਨਾਮਿ ਨਿਸਤਾਰਾ ॥ ਵਿਰਲਾ ਕੋ ਪਾਏ ਗੁਰ ਸਬਦਿ ਵੀਚਾਰਾ ॥ ਆਪਿ ਤਰੈ ਸਗਲੇ ਕੁਲ ਉਧਾਰਾ ॥੩॥ ਇਸੁ ਕਲਿਜੁਗ ਮਹਿ ਕਰਮ ਧਰਮੁ ਨ ਕੋਈ ॥ ਕਲੀ ਕਾ ਜਨਮੁ ਚੰਡਾਲ ਕੈ ਘਰਿ ਹੋਈ ॥ ਨਾਨਕ ਨਾਮ ਬਿਨਾ ਕੋ ਮੁਕਤਿ ਨ ਹੋਈ ॥੪॥੧੦॥੩੦॥ {ਪੰਨਾ 160}
ਅਰਥ: ਜੇਹੜਾ ਕੋਈ (ਵਡਭਾਗੀ ਮਨੁੱਖ) ਪੂਰੇ ਗੁਰੂ ਪਾਸੋਂ ਆਤਮਕ ਜੀਵਨ ਦੀ ਸੂਝ ਪ੍ਰਾਪਤ ਕਰਦਾ ਹੈ, ਉਹ ਆਤਮਕ ਅਡੋਲਤਾ ਵਿਚ ਟਿਕ ਕੇ (ਮਾਇਆ ਦੇ ਹੱਲਿਆਂ ਵਲੋਂ) ਸੁਚੇਤ ਰਹਿੰਦਾ ਹੈ, ਉਹ ਮਾਇਆ ਦੇ ਮੋਹ ਦੀ ਨੀਂਦ ਵਿਚ ਨਹੀਂ ਫਸਦਾ।1। ਰਹਾਉ।
ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਮਨੁੱਖ ਮਾਇਆ ਦੇ ਮੋਹ ਵਿਚ ਮਾਇਆ ਦੇ ਪਿਆਰ ਵਿਚ (ਆਤਮਕ ਜੀਵਨ ਵਲੋਂ) ਗ਼ਾਫ਼ਿਲ ਹੋਇਆ ਰਹਿੰਦਾ ਹੈ। ਗੁਰੂ ਦੇ ਸਨਮੁਖ ਰਹਿਣ ਵਾਲਾ ਮਨੁੱਖ ਪਰਮਾਤਮਾ ਦੇ ਗੁਣਾਂ ਨਾਲ ਜਾਣ-ਪਛਾਣ ਦੀ ਵਿਚਾਰ ਵਿਚ (ਟਿਕ ਕੇ ਮਾਇਆ ਵਲੋਂ) ਸੁਚੇਤ ਰਹਿੰਦਾ ਹੈ। ਜੇਹੜੇ ਮਨੁੱਖਾਂ ਦਾ ਪਰਮਾਤਮਾ ਦੇ ਨਾਮ ਵਿਚ ਪਿਆਰ ਪੈ ਜਾਂਦਾ ਹੈ, ਉਹ ਮਨੁੱਖ (ਮਾਇਆ ਦੇ ਮੋਹ ਵਲੋਂ) ਸੁਚੇਤ ਰਹਿੰਦੇ ਹਨ।1।
ਵਿਕਾਰੀ ਮਨੁੱਖ, ਵਿਕਾਰਾਂ ਵਾਲੇ ਪਾਸੇ ਅੜੀ ਕਰਨ ਵਾਲਾ ਮਨੁੱਖ ਕਦੇ ਭੀ ਆਤਮਕ ਜੀਵਨ ਦੀ ਸਮਝ ਪ੍ਰਾਪਤ ਨਹੀਂ ਕਰ ਸਕਦਾ, ਉਹ ਗਿਆਨ ਦੀਆਂ ਗੱਲਾਂ (ਭੀ) ਕਰਦਾ ਰਹਿੰਦਾ ਹੈ, ਤੇ, ਮਾਇਆ ਵਿਚ ਭੀ ਖਚਿਤ ਹੁੰਦਾ ਰਹਿੰਦਾ ਹੈ। (ਇਹੋ ਜਿਹਾ ਮਾਇਆ ਦੇ ਮੋਹ ਵਿਚ) ਅੰਨ੍ਹਾ ਤੇ ਗਿਆਨ-ਹੀਨ ਮਨੁੱਖ (ਜ਼ਿੰਦਗੀ ਦੀ ਬਾਜ਼ੀ ਵਿਚ) ਕਦੇ ਕਾਮਯਾਬ ਨਹੀਂ ਹੁੰਦਾ।2।
ਇਸ ਮਨੁੱਖਾ ਜਨਮ ਵਿਚ ਆ ਕੇ ਪਰਮਾਤਮਾ ਦੇ ਨਾਮ ਦੀ ਰਾਹੀਂ ਹੀ (ਸੰਸਾਰ-ਸਮੁੰਦਰ ਤੋਂ) ਪਾਰ ਉਤਾਰਾ ਹੋ ਸਕਦਾ ਹੈ। ਕੋਈ ਵਿਰਲਾ ਮਨੁੱਖ ਹੀ ਗੁਰੂ ਦੇ ਸ਼ਬਦ ਵਿਚ ਜੁੜ ਕੇ ਇਹ ਵਿਚਾਰਦਾ ਹੈ। ਅਜੇਹਾ ਮਨੁੱਖ ਆਪ (ਸੰਸਾਰ-ਸਮੁੰਦਰ ਤੋਂ) ਪਾਰ ਲੰਘ ਜਾਂਦਾ ਹੈ, ਆਪਣੇ ਸਾਰੇ ਕੁਲਾਂ ਨੂੰ ਭੀ ਪਾਰ ਲੰਘਾ ਲੈਂਦਾ ਹੈ।3।
ਕੁਕਰਮੀ ਮਨੁੱਖ ਦੇ ਹਿਰਦੇ ਵਿਚ (ਮਾਨੋ) ਕਲਿਜੁਗ ਆ ਜਾਂਦਾ ਹੈ, ਇਸ ਕਲਿਜੁਗ (ਭਾਵ, ਕੁਕਰਮ-ਦਸ਼ਾ) ਦੇ ਪੰਜੇ ਵਿਚ ਫਸਿਆਂ ਕੋਈ ਕਰਮ-ਧਰਮ ਛੁਡਾ ਨਹੀਂ ਸਕਦਾ। ਹੇ ਨਾਨਕ! ਪਰਮਾਤਮਾ ਦੇ ਨਾਮ ਤੋਂ ਬਿਨਾ ਕੋਈ ਮਨੁੱਖ (ਕਲਿਜੁਗ ਤੋਂ) ਖ਼ਲਾਸੀ ਨਹੀਂ ਪਾ ਸਕਦਾ।4।10। 30।
ਪਹਲੀ ਪੰਕਤੀ ਵਿੱਚ ਕਲਿਯੁਗ ਕਿ ਹੈ ਕਲਪਨਾ ਦਾ ਯੁੱਗ ਸਮਾ। ਜਿਵੇਂ।।
ਕਾਲ ਕਲਪਨਾ ਕਦੇ ਨ ਖਾਇ ॥ਅੰਗ੩੪੩
ਹੁਣ ਆਸੀ ਏਥੇ ਸਭ ਕਲਪਨਾ ਵਿਚ ਹੀ ਹਾਂ। ਹੁਣ ਕਲਪਨਾ ਨੂੰ ਕਰਮ ਕਾਂਡ ਵਾਲੇ ਧਰਮ ਯਾ ਫਿਜ਼ੀਕਲ ਕੁਝ ਨਹਾ,ਹੱਜ,ਯਾਤਰਾ ਕਰ ਕੇ ਖਤਮ ਨਹੀਂ ਕਰ ਸਕਦੇ। ਗੁਰਮਤਿ ਦਾ ਗਿਆਨ ਧਿਆਨ ਹੈ ।ਨਾ ਕਿ ਕਰਮ ਧਰਮ।
।।ਸੰਗੀ ਖੋਟਾ ਕ੍ਰੋਧੁ ਚੰਡਾਲ ॥੩॥ ਕਲੀ ਕਿ ਹੈ ਕਾਲ,ਕਲਪਨਾ,। ਕ੍ਰੋਧ ਹੀ ਚੰਡਾਲ ਹੈ । ਆਖਿਰ ਜਿਸ ਘਰਿ (ਹਿਰਦੇ) ਵਿਚ ਚੰਡਾਲ ਰੂਪੀ ਕ੍ਰੋਧ ਹੈਗਾ ਤਾਂ ਕਲਪਨਾ ਜਨਮ ਲਵੇਗੀ।
ਕਲਪਨਾ ਦਾ ਪਦ ਅਰਥ ਹੈ ਚਿੰਤਾ – ਫ਼ਿਕਰ।
ਪਰੇਸ਼ਾਨੀ,ਚਿੰਤਾ,ਫ਼ਿਕਰ, ਅਹ ਵੀ ਠੀਕ ਹੈਗਾ। ਬੁਹਤ ਅਰਥ ਨਿਕਲ ਜਾਂਦੇ ਮਗਰ ਆਪਾ ਵਿਚਾਰੀਏ ਤੇ। ਬੁਹਤ ਡੂੰਘਾਈ ਚ ਜਾਨ ਦੀ ਲੋੜ ਹੈ ਗੁਰਮੱਤ ਬੁਹਤ ਜਗ੍ਹਾ ਤੇ ਜਾ ਕੇ ਪਲਟ ਵੀ ਜਾਂਦੀ ਹੈ ।