I’m not entirely clear on the meaning of this shabad, could you help me understand it better?
Share
Lost your password? Please enter your email address. You will receive a link and will create a new password via email.
Please briefly explain why you feel this question should be reported.
Please briefly explain why you feel this answer should be reported.
Please briefly explain why you feel this user should be reported.
Respected Simar Kaur ji,
Waheguru ji ka Khalsa, Waheguru ji ki Fateh!
You have written two Pangtis ‘ਜੁਗਹ ਜੁਗਹ ਕੇ ਰਾਜੇ ਕੀਏ ਗਾਵਹਿ ਕਰਿ ਅਵਤਾਰੀ ॥ ਤਿਨ ਭੀ ਅੰਤੁ ਨ ਪਾਇਆ ਤਾ ਕਾ ਕਿਆ ਕਰਿ ਆਖਿ ਵੀਚਾਰੀ।।’ from Guru Granth Sahib and sought an explanation. Since it is not possible to explain two Pangtis, the complete Shabad and its meanings are given below.
The Shabad in Asa Raag is of third Guru Person Guru Amardas Sahib and it is located at Panna 422-23 of Guru Granth Sahib. It is an Ashatpadi as it has eight stanzas.
In this Shabad Guru Sahib by giving examples from Hinduism mythology, its rituals and Karamkands is guiding us to become a righteous person (ਸਚਿਆਰ) and Gurmukh (ਗੁਰਮੁਖ) in order to remain one with Akalpurakh and Guru, who are embodiment of each other and achieve spiritual equipoise, which will help us to live a disciplined life and get rid of vices and achieve salvation/emancipation (ਜੀਵਨ ਮੁਕਤ) in this life itself as there is no concept of salvation/emancipation in Sikhism after death, which is a concept of Hinduism.
Hope this helps. If you have any further questions, please do ask. If you find any deficiencies, please point out the same, for improvement in future.
Regards,
Your Brother
————————-
ਆਸਾ ਮਹਲਾ ੩ ਅਸਟਪਦੀਆ ਘਰੁ ੨ ੴ ਸਤਿਗੁਰ ਪ੍ਰਸਾਦਿ ॥ ਸਾਸਤੁ ਬੇਦੁ ਸਿੰਮ੍ਰਿਤਿ ਸਰੁ ਤੇਰਾ ਸੁਰਸਰੀ ਚਰਣ ਸਮਾਣੀ ॥ ਸਾਖਾ ਤੀਨਿ ਮੂਲੁ ਮਤਿ ਰਾਵੈ ਤੂੰ ਤਾਂ ਸਰਬ ਵਿਡਾਣੀ ॥੧॥ ਤਾ ਕੇ ਚਰਣ ਜਪੈ ਜਨੁ ਨਾਨਕੁ ਬੋਲੇ ਅੰਮ੍ਰਿਤ ਬਾਣੀ ॥੧॥ ਰਹਾਉ ॥ ਤੇਤੀਸ ਕਰੋੜੀ ਦਾਸ ਤੁਮ੍ਹ੍ਹਾਰੇ ਰਿਧਿ ਸਿਧਿ ਪ੍ਰਾਣ ਅਧਾਰੀ ॥ ਤਾ ਕੇ ਰੂਪ ਨ ਜਾਹੀ ਲਖਣੇ ਕਿਆ ਕਰਿ ਆਖਿ ਵੀਚਾਰੀ ॥੨॥ ਤੀਨਿ ਗੁਣਾ ਤੇਰੇ ਜੁਗ ਹੀ ਅੰਤਰਿ ਚਾਰੇ ਤੇਰੀਆ ਖਾਣੀ ॥ ਕਰਮੁ ਹੋਵੈ ਤਾ ਪਰਮ ਪਦੁ ਪਾਈਐ ਕਥੇ ਅਕਥ ਕਹਾਣੀ ॥੩॥ ਤੂੰ ਕਰਤਾ ਕੀਆ ਸਭੁ ਤੇਰਾ ਕਿਆ ਕੋ ਕਰੇ ਪਰਾਣੀ ॥ ਜਾ ਕਉ ਨਦਰਿ ਕਰਹਿ ਤੂੰ ਅਪਣੀ ਸਾਈ ਸਚਿ ਸਮਾਣੀ ॥੪॥ ਨਾਮੁ ਤੇਰਾ ਸਭੁ ਕੋਈ ਲੇਤੁ ਹੈ ਜੇਤੀ ਆਵਣ ਜਾਣੀ ॥ ਜਾ ਤੁਧੁ ਭਾਵੈ ਤਾ ਗੁਰਮੁਖਿ ਬੂਝੈ ਹੋਰ ਮਨਮੁਖਿ ਫਿਰੈ ਇਆਣੀ ॥੫॥ ਚਾਰੇ ਵੇਦ ਬ੍ਰਹਮੇ ਕਉ ਦੀਏ ਪੜਿ ਪੜਿ ਕਰੇ ਵੀਚਾਰੀ ॥ ਤਾ ਕਾ ਹੁਕਮੁ ਨ ਬੂਝੈ ਬਪੁੜਾ ਨਰਕਿ ਸੁਰਗਿ ਅਵਤਾਰੀ ॥੬॥ ਜੁਗਹ ਜੁਗਹ ਕੇ ਰਾਜੇ ਕੀਏ ਗਾਵਹਿ ਕਰਿ ਅਵਤਾਰੀ ॥ ਤਿਨ ਭੀ ਅੰਤੁ ਨ ਪਾਇਆ ਤਾ ਕਾ ਕਿਆ ਕਰਿ ਆਖਿ ਵੀਚਾਰੀ ॥੭॥ ਤੂੰ ਸਚਾ ਤੇਰਾ ਕੀਆ ਸਭੁ ਸਾਚਾ ਦੇਹਿ ਤ ਸਾਚੁ ਵਖਾਣੀ ॥ ਜਾ ਕਉ ਸਚੁ ਬੁਝਾਵਹਿ ਅਪਣਾ ਸਹਜੇ ਨਾਮਿ ਸਮਾਣੀ ॥੮॥੧॥੨੩॥ {ਪੰਨਾ 422-423}
ਅਰਥ: ਹੇ ਪ੍ਰਭੂ! ਤੇਰਾ ਨਾਮ-ਸਰੋਵਰ (ਮੇਰੇ ਵਾਸਤੇ) ਸ਼ਾਸਤ੍ਰ ਵੇਦ ਸਿੰਮ੍ਰਿਤੀਆਂ (ਦੀ ਵਿਚਾਰ) ਹੈ, ਤੇਰੇ ਚਰਨਾਂ ਵਿਚ ਲੀਨਤਾ (ਮੇਰੇ ਵਾਸਤੇ) ਗੰਗਾ (ਆਦਿਕ ਤੀਰਥ ਦਾ ਇਸ਼ਨਾਨ) ਹੈ। ਹੇ ਪ੍ਰਭੂ! ਤੂੰ ਇਸ ਸਾਰੇ ਅਸਚਰਜ ਜਗਤ ਦਾ ਮਾਲਕ ਹੈਂ, ਤੂੰ ਤ੍ਰਿਗੁਣੀ ਮਾਇਆ ਦਾ ਕਰਤਾ ਹੈਂ। ਮੇਰੀ ਬੁੱਧੀ (ਤੇਰੀ ਯਾਦ ਦੇ ਅਨੰਦ ਨੂੰ ਹੀ) ਮਾਣਦੀ ਰਹਿੰਦੀ ਹੈ।1।
(ਹੇ ਭਾਈ! ਪ੍ਰਭੂ ਦਾ) ਦਾਸ ਨਾਨਕ ਉਸ ਪਰਮਾਤਮਾ ਦੇ ਚਰਨਾਂ ਦਾ ਧਿਆਨ ਧਰੀ ਰੱਖਦਾ ਹੈ, ਆਤਮਕ ਜੀਵਨ ਦੇਣ ਵਾਲੀ ਉਸ ਦੀ ਸਿਫ਼ਤਿ-ਸਾਲਾਹ ਦੀ ਬਾਣੀ ਨੂੰ ਉਚਾਰਦਾ ਰਹਿੰਦਾ ਹੈ।1। ਰਹਾਉ।
(ਹੇ ਪ੍ਰਭੂ! ਲੋਕਾਂ ਦੇ ਮਿਥੇ ਹੋਏ) ਤੇਤੀ ਕ੍ਰੋੜ ਦੇਵਤੇ ਤੇਰੇ ਹੀ ਦਾਸ ਹਨ (ਜਿਨ੍ਹਾਂ ਰਿੱਧੀਆਂ ਸਿੱਧੀਆਂ ਤੇ ਪ੍ਰਾਣਾਯਾਮ ਉਤੇ ਲੋਕ ਰੀਝਦੇ ਹਨ ਉਹਨਾਂ) ਰਿੱਧੀਆਂ ਸਿੱਧੀਆਂ ਤੇ ਪ੍ਰਾਣਾਂ ਦਾ ਤੂੰ ਹੀ ਆਸਰਾ ਹੈਂ। (ਹੇ ਭਾਈ!) ਉਸ ਪਰਮਾਤਮਾ ਦੇ ਅਨੇਕਾਂ ਹੀ ਰੂਪਾਂ ਦਾ ਬਿਆਨ ਨਹੀਂ ਕੀਤਾ ਜਾ ਸਕਦਾ। ਮੈਂ ਕੀਹ ਆਖ ਕੇ ਉਹਨਾਂ ਦਾ ਕੋਈ ਵਿਚਾਰ ਦੱਸਾਂ?।2।
ਹੇ ਪ੍ਰਭੂ! ਇਸ ਜਗਤ ਵਿਚ (ਮਾਇਆ ਦੇ) ਤਿੰਨ ਗੁਣ ਤੇਰੇ ਹੀ ਪੈਦਾ ਕੀਤੇ ਹੋਏ ਹਨ। (ਜਗਤ-ਉਤਪੱਤੀ ਦੀਆਂ) ਚਾਰ ਖਾਣੀਆਂ ਤੇਰੀਆਂ ਹੀ ਰਚੀਆਂ ਹੋਈਆਂ ਹਨ। ਤੇਰੀ ਮੇਹਰ ਹੋਵੇ ਤਦੋਂ ਹੀ ਸਭ ਤੋਂ ਉੱਚੀ ਆਤਮਕ ਅਵਸਥਾ ਹਾਸਲ ਕਰ ਸਕੀਦੀ ਹੈ, ਤਦੋਂ ਹੀ ਕੋਈ ਤੇਰੇ ਅਕੱਥ ਸਰੂਪ ਦੀਆਂ ਕੋਈ ਗੱਲਾਂ ਕਰ ਸਕਦਾ ਹੈ।3।
ਹੇ ਪ੍ਰਭੂ! ਤੂੰ ਸਾਰੀ ਸ੍ਰਿਸ਼ਟੀ ਦਾ ਰਚਨਹਾਰ ਹੈਂ, ਸਾਰਾ ਜਗਤ ਤੇਰਾ ਪੈਦਾ ਕੀਤਾ ਹੋਇਆ ਹੈ, ਤੇਰੇ ਹੁਕਮ ਤੋਂ ਬਿਨਾ ਕੋਈ ਜੀਵ ਕੁਝ ਨਹੀਂ ਕਰ ਸਕਦਾ। ਜਿਸ ਜੀਵ-ਇਸਤ੍ਰੀ ਉੱਤੇ ਤੂੰ ਮੇਹਰ ਦੀ ਨਜ਼ਰ ਕਰਦਾ ਹੈਂ ਉਹ ਤੇਰੇ ਸਦਾ-ਥਿਰ ਨਾਮ ਵਿਚ ਲੀਨ ਰਹਿੰਦੀ ਹੈ।4।
ਹੇ ਪ੍ਰਭੂ! ਜਿਤਨੀ ਭੀ ਆਵਾਗਵਨ ਵਿਚ ਪਈ ਹੋਈ ਸ੍ਰਿਸ਼ਟੀ ਹੈ ਇਸ ਵਿਚ ਹਰੇਕ ਜੀਵ (ਆਪਣੇ ਵਲੋਂ) ਤੇਰਾ ਹੀ ਨਾਮ ਜਪਦਾ ਹੈ, ਪਰ ਜਦੋਂ ਤੈਨੂੰ ਚੰਗਾ ਲੱਗਦਾ ਹੈ ਗੁਰੂ ਦੀ ਸਰਨ ਪਿਆ ਹੋਇਆ ਹੀ ਕੋਈ-ਜੀਵ (ਇਸ ਭੇਦ ਨੂੰ) ਸਮਝਦਾ ਹੈ, ਆਪਣੇ ਮਨ ਦੇ ਪਿਛੇ ਤੁਰਨ ਵਾਲੀ ਹੋਰ ਮੂਰਖ ਲੁਕਾਈ ਤਾਂ ਭਟਕਦੀ ਹੀ ਫਿਰਦੀ ਹੈ।5।
(ਹੇ ਭਾਈ! ਬ੍ਰਹਮਾ ਇਤਨਾ ਵੱਡਾ ਦੇਵਤਾ ਮੰਨਿਆ ਗਿਆ ਹੈ, ਕਹਿੰਦੇ ਹਨ ਪਰਮਾਤਮਾ ਨੇ) ਚਾਰੇ ਵੇਦ ਬ੍ਰਹਮਾ ਨੂੰ ਦਿੱਤੇ (ਬ੍ਰਹਮਾ ਨੇ ਚਾਰੇ ਵੇਦ ਰਚੇ, ਉਹ ਇਹਨਾਂ ਨੂੰ) ਮੁੜ ਮੁੜ ਪੜ੍ਹਕੇ ਇਹਨਾਂ ਦੀ ਹੀ ਵਿਚਾਰ ਕਰਦਾ ਰਿਹਾ। ਉਹ ਵਿਚਾਰਾ ਇਹ ਨਾਹ ਸਮਝ ਸਕਿਆ ਕਿ ਪ੍ਰਭੂ ਦਾ ਹੁਕਮ ਮੰਨਣਾ ਸਹੀ ਜੀਵਨ-ਰਾਹ ਹੈ, ਉਹ ਨਰਕ ਸੁਰਗ ਦੀਆਂ ਵਿਚਾਰਾਂ ਵਿਚ ਹੀ ਟਿਕਿਆ ਰਿਹਾ।6।
(ਹੇ ਭਾਈ! ਪਰਮਾਤਮਾ ਨੇ ਰਾਮ ਕ੍ਰਿਸ਼ਨ ਆਦਿਕ) ਆਪੋ ਆਪਣੇ ਜੁਗ ਦੇ ਮਹਾਂ ਪੁਰਖ ਪੈਦਾ ਕੀਤੇ, ਲੋਕ ਉਹਨਾਂ ਨੂੰ (ਪਰਮਾਤਮਾ ਦਾ) ਅਵਤਾਰ ਮੰਨ ਕੇ ਸਲਾਹੁੰਦੇ ਚਲੇ ਆ ਰਹੇ ਹਨ। ਉਹਨਾਂ ਨੇ ਭੀ ਉਸ ਪਰਮਾਤਮਾ ਦੇ ਗੁਣਾਂ ਦਾ ਅੰਤ ਨਾਹ ਲੱਭਾ। (ਮੈਂ ਕੀਹ ਵਿਚਾਰਾ ਹਾਂ?) ਮੈਂ ਕੀਹ ਆਖ ਕੇ ਉਸ ਦੇ ਗੁਣਾਂ ਦਾ ਵਿਚਾਰ ਕਰ ਸਕਦਾ ਹਾਂ?।7।
ਹੇ ਪ੍ਰਭੂ! ਤੂੰ ਸਦਾ ਕਾਇਮ ਰਹਿਣ ਵਾਲਾ ਹੈਂ, ਤੇਰਾ ਪੈਦਾ ਕੀਤਾ ਹੋਇਆ ਜਗਤ ਤੇਰੀ ਸਦਾ-ਥਿਰ ਹਸਤੀ ਦਾ ਸਰੂਪ ਹੈ। ਜੇ ਤੂੰ ਆਪ (ਆਪਣੇ ਨਾਮ ਦੀ ਦਾਤਿ) ਦੇਵੇਂ ਤਾਂ ਹੀ ਮੈਂ ਤੇਰਾ ਸਦਾ-ਥਿਰ ਨਾਮ ਉਚਾਰ ਸਕਦਾ ਹਾਂ। ਹੇ ਪ੍ਰਭੂ! ਜਿਸ ਮਨੁੱਖ ਨੂੰ ਤੂੰ ਆਪਣਾ ਸਦਾ-ਥਿਰ ਨਾਮ ਜਪਣ ਦੀ ਸੂਝ ਬਖ਼ਸ਼ਦਾ ਹੈਂ ਉਹ ਮਨੁੱਖ ਆਤਮਕ ਅਡੋਲਤਾ ਵਿਚ ਟਿਕ ਕੇ ਤੇਰੇ ਨਾਮ ਵਿਚ ਲੀਨ ਰਹਿੰਦਾ ਹੈ।8।1। 23।