ਜੋ ਸਤਿਗੁਰ ਸਰਣਿ ਸੰਗਤਿ ਨਹੀ ਆਏ ਧ੍ਰਿਗੁ ਜੀਵੇ ਧ੍ਰਿਗੁ ਜੀਵਾਸਿ ॥੩॥ Please explain the meanig
ਜੋ ਸਤਿਗੁਰ ਸਰਣਿ ਸੰਗਤਿ ਨਹੀ ਆਏ ਧ੍ਰਿਗੁ ਜੀਵੇ ਧ੍ਰਿਗੁ ਜੀਵਾਸਿ ॥੩॥ Please explain the meanig
Share
Lost your password? Please enter your email address. You will receive a link and will create a new password via email.
Please briefly explain why you feel this question should be reported.
Please briefly explain why you feel this answer should be reported.
Please briefly explain why you feel this user should be reported.
GURU says BHAEE PRAPAT MANUKH DEHURIA. GOBIND MILAN KEE EHO TEREE BARIA meaning the primary purpose of life is to become SACHIARA, SPIRITUALLY AWAKENED. GURU says those who fail to recognize this reality of life, life is driven by ego, ignorance, this life is not worth living, is meaningless, spiritually dead.
ਸਤਿਕਾਰ ਯੋਗ ਵੀਰ ਜੀ/ਭੈਣ ਜੀ,
ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਹਿ।।
ਤੁਸੀਂ ਗੁਰੂ ਗ੍ਰੰਥ ਸਾਹਿਬ ਵਿਚੋਂ ਇੱਕ ਪੰਗਤੀ ‘ਜੋ ਸਤਿਗੁਰ ਸਰਣਿ ਸੰਗਤਿ ਨਹੀ ਆਏ ਧ੍ਰਿਗੁ ਜੀਵੇ ਧ੍ਰਿਗੁ ਜੀਵਾਸਿ’ ਲਿੱਖ ਕੇ ਵਿਚਾਰ ਮੰਗੀ ਹੈ। ਸਤਿਕਾਰ ਯੋਗ ਵਿਦਵਾਨ ਵੀਰ ਕੰਡੋਲਾ ਸਾਹਿਬ ਨੇ ਸੰਖੇਪ ਵਿਚ ਬਹੁਤ ਸੁੰਦਰ ਜਵਾਬ ਦਿੱਤਾ ਹੈ।
ਦਾਸ ਤੁਹਾਡੇ ਗਿਆਨ ਵਾਸਤੇ ਪੂਰੇ ਸ਼ਬਦ ਦਾ ਮੂਲ ਪਾਠ ਤੇ ਉਸ ਦੇ ਅਰਥ ਹੇਠਾਂ ਦੇ ਰਿਹਾ ਹੈ। ਦਾਸ ਤੁਹਾਨੂੰ ਇਹ ਵੀ ਦੱਸਣਾ ਚਾਹੇਗਾ ਕਿ ਇਹ ਸ਼ਬਦ ਜਿਸ ਵਿਚੋਂ ਇਹ ਪੰਗਤੀ ਹੈ , ਗੁਰੂ ਗ੍ਰੰਥ ਸਾਹਿਬ ਵਿਚ ਪੰਨਾ 10 ਉੱਤੇ ਅਤੇ ਪੰਨਾ 492 ਉੱਤੇ ਰਾਗ ਗੁਜਰੀ ਵਿਚ ਸੁਸ਼ੋਭਿਤ ਹੈ। ਪੰਜਵੇਂ ਗੁਰੂ ਸਰੀਰ ਗੁਰੂ ਅਰਜਨ ਸਾਹਿਬ ਨੇ ਜਦੋਂ ਆਦਿ ਗ੍ਰੰਥ ਦੀ ਸੰਪਾਦਨਾ ਕੀਤੀ ਤਾਂ ਉਨ੍ਹਾਂ ਨੇ ਜਪੁ ਬਾਣੀ ਤੋਂ ਬਾਅਦ ਸੋਦਰੁ ਦਾ ਇੱਕ ਸ਼ਬਦ ਤੇ ਉਸ ਤੇ ਬਾਅਦ ਅੱਠ ਸ਼ਬਦ ਵੱਖ ਵੱਖ ਰਾਗਾਂ ਵਿਚੋਂ ਅੰਕਿਤ ਕੀਤੇ ਜਿਨ੍ਹਾਂ ਦਾ ਉਨ੍ਹਾਂ ਨੇ ਕੋਈ ਸਿਰਲੇਖ ਨਹੀਂ ਦਿੱਤਾ ਜਿਵੇਂ ਕਿ ਜਪੁ ਬਾਣੀ ਤੇ ਸੋਹਿਲਾ ਬਾਣੀ ਦਾ ਦਿੱਤਾ ਹੈ।
ਸਿੱਖ ਨੇ ਆਪਣੀ ਅਕਲ ਇਸਤੇਮਾਲ ਕਰਕੇ ਇਸ ਸ਼ਬਦ ਦੀ ਇੱਕ ਪੰਗਤੀ ‘ਗੁਰਮਤਿ ਨਾਮੁ ਮੇਰਾ ਪ੍ਰਾਨ ਸਖਾਈ ਹਰਿ ਕੀਰਤਿ ਹਮਰੀ ਰਹਰਾਸਿ’ ਤੋਂ ਸੇਧ ਲੈ ਕੇ ਬਾਣੀ ਰਹਿਰਾਸ ਬਣਾਈ ਜਿਸ ਦਾ ਪਾਠ ਸਾਮ ਨੂੰ ਕਰਨ ਦਾ ਵਿਧਾਨ ਬਣਾਇਆ ਗਿਆ। ਰਹਰਾਸਿ ਦਾ ਅਰਥ ਹੈ ਰਾਹ ਦੀ ਰਾਸਿ, ਜ਼ਿੰਦਗੀ ਦੇ ਸਫ਼ਰ ਵਾਸਤੇ ਖ਼ਰਚੀ।
ਚੰਗੀ ਗੱਲ ਹੁੰਦੀ ਜੇ ਸਿੱਖ ਆਪਣੀ ਅਕਲ ਦਾ ਇਸਤੇਮਾਲ ਇੱਥੇ ਤੱਕ ਹੀ ਸੀਮਤ ਰੱਖਦਾ ਪਰ ਇਹ ਹੋਇਆ ਨਹੀਂ ਤੇ ਗੁਰੂ ਗ੍ਰੰਥ ਸਾਹਿਬ ਦੇ ਪੰਜਵੇਂ ਗੁਰੂ ਸਰੀਰ ਗੁਰੂ ਅਰਜਨ ਸਾਹਿਬ ਦੁਆਰਾ ਅੰਕਿਤ ਕੀਤੇ ਨੋਂ ਸ਼ਬਦਾਂ ਤੋਂ ਬਾਅਦ ਹੋਰ ਬਹੁਤ ਕੁੱਝ ਰਹਿਰਾਸ ਦੇ ਨਾਲ ਜੋੜਿਆ ਗਿਆ ਜਿਸ ਦਾ ਸਦਕਾ ਬਹੁਤ ਸਾਰੀਆਂ ਪ੍ਰੇਸ਼ਾਨੀਆਂ ਪੈਦਾ ਹੋਈਆਂ ਤੇ ਹਾਲਾਂ ਵੀ ਕਾਇਮ ਹਨ। ਨਤੀਜਾ ਇਹ ਹੈ ਕਿ ਬਹੁਤ ਸਾਰੀਆਂ ਰਹਿਰਾਸਾਂ ਬਣ ਗਈਆਂ ਹਨ, ਜਿਨ੍ਹਾਂ ਉੱਪਰ ਆਪਸ ਵਿਚ ਸਹਿਮਤੀ ਨਹੀਂ ਹੈ। ਇਸ ਦਾ ਇੱਕੋ ਹਲ਼ ਹੈ ਕਿ ਪੰਜਵੇਂ ਗੁਰੂ ਸਰੀਰ ਗੁਰੂ ਅਰਜਨ ਸਾਹਿਬ ਦੁਆਰਾ ਅੰਕਿਤ ਨੋਂ ਸ਼ਬਦਾਂ ਨੂੰ ਹੀ ਰਹਿਰਾਸ ਮੰਨ ਲਿਆ ਜਾਵੇ।
ਇਸ ਸ਼ਬਦ ਵਿਚ ਚੌਥੇ ਗੁਰੂ ਸਰੀਰ ਗੁਰੂ ਰਾਮਦਾਸ ਸਾਹਿਬ ਅਕਾਲਪੁਰਖ ਅੱਗੇ ਇੱਕ ਅਰਦਾਸ ਕਰ ਰਹੇ ਹਨ ਕਿ ਪ੍ਰਭੂ ਦੀ ਸਿਫ਼ਤਿ-ਸਾਲਾਹ ਮੇਰੀ ਜ਼ਿੰਦਗੀ ਦੇ ਸਫ਼ਰ ਲਈ ਰਾਸਿ-ਪੂੰਜੀ ਬਣੀ ਰਹੇ। ਨਾਲ ਹੀ ਇਹ ਕਹਿ ਰਹੇ ਹਨ ਕਿ ਜਿਨ੍ਹਾਂ ਮਨੁੱਖਾਂ ਨੂੰ ਇਹ ਰਸ ਨਹੀਂ ਆਇਆ ਉਨ੍ਹਾਂ ਦੇ ਸਿਰ ਤੇ ਆਤਮਕ ਮੌਤ ਸਦਾ ਸਵਾਰ ਰਹਿੰਦੀ ਹੈ। ਗੁਰੂ ਸਾਹਿਬ ਚੇਤਾਵਨੀ ਇਹ ਦੇਂਦੇ ਹਨ ਕਿ ਜੋ ਮਨੁੱਖ ਗੁਰੂ ਦੀ ਸਰਨ ਨਹੀਂ ਆਉਂਦੇ ਤੇ ਜੋ ਸਾਧ ਸੰਗਤਿ ਵਿਚ ਨਹੀਂ ਬੈਠਦੇ, ਉਹਨਾਂ ਦੇ ਜੀਊਣ ਨੂੰ ਲਾਹਨਤ ਹੈ ਅਰਥਾਤ ਉਹਨਾਂ ਦਾ ਜੀਊਣਾ ਫਿਟਕਾਰ-ਜੋਗ ਹੈ। ਅੱਗੇ ਸਤਸੰਗ ਦੀ ਮਹਾਨਤਾ ਦੱਸਦੇ ਹੋਏ ਸਿੱਖਿਆ ਦੇਂਦੇ ਹਨ ਕਿ ਸਤਸੰਗ ਵਿਚ ਬੈਠ ਕੇ ਗੁਰਮੁਖਾਂ ਨੂੰ ਮਿਲਿਆਂ ਹਿਰਦੇ ਵਿਚ ਪਰਮਾਤਮਾ ਦਾ ਨਾਮ ਆ ਵੱਸਦਾ ਹੈ।
ਤੁਹਾਡਾ ਅੱਗੇ ਕੋਈ ਸਵਾਲ ਹੋਵੇ ਤਾਂ ਤੁਹਾਡਾ ਸਵਾਗਤ ਹੈ।
ਆਦਰ ਸਹਿਤ,
ਆਪ ਦਾ ਵੀਰ
————————
ਰਾਗੁ ਗੂਜਰੀ ਮਹਲਾ ੪ ॥ ਹਰਿ ਕੇ ਜਨ ਸਤਿਗੁਰ ਸਤਪੁਰਖਾ ਬਿਨਉ ਕਰਉ ਗੁਰ ਪਾਸਿ ॥ ਹਮ ਕੀਰੇ ਕਿਰਮ ਸਤਿਗੁਰ ਸਰਣਾਈ ਕਰਿ ਦਇਆ ਨਾਮੁ ਪਰਗਾਸਿ ॥੧॥ ਮੇਰੇ ਮੀਤ ਗੁਰਦੇਵ ਮੋ ਕਉ ਰਾਮ ਨਾਮੁ ਪਰਗਾਸਿ ॥ ਗੁਰਮਤਿ ਨਾਮੁ ਮੇਰਾ ਪ੍ਰਾਨ ਸਖਾਈ ਹਰਿ ਕੀਰਤਿ ਹਮਰੀ ਰਹਰਾਸਿ ॥੧॥ ਰਹਾਉ ॥ ਹਰਿ ਜਨ ਕੇ ਵਡ ਭਾਗ ਵਡੇਰੇ ਜਿਨ ਹਰਿ ਹਰਿ ਸਰਧਾ ਹਰਿ ਪਿਆਸ ॥ ਹਰਿ ਹਰਿ ਨਾਮੁ ਮਿਲੈ ਤ੍ਰਿਪਤਾਸਹਿ ਮਿਲਿ ਸੰਗਤਿ ਗੁਣ ਪਰਗਾਸਿ ॥੨॥ ਜਿਨ ਹਰਿ ਹਰਿ ਹਰਿ ਰਸੁ ਨਾਮੁ ਨ ਪਾਇਆ ਤੇ ਭਾਗਹੀਣ ਜਮ ਪਾਸਿ ॥ ਜੋ ਸਤਿਗੁਰ ਸਰਣਿ ਸੰਗਤਿ ਨਹੀ ਆਏ ਧ੍ਰਿਗੁ ਜੀਵੇ ਧ੍ਰਿਗੁ ਜੀਵਾਸਿ ॥੩॥ ਜਿਨ ਹਰਿ ਜਨ ਸਤਿਗੁਰ ਸੰਗਤਿ ਪਾਈ ਤਿਨ ਧੁਰਿ ਮਸਤਕਿ ਲਿਖਿਆ ਲਿਖਾਸਿ ॥ ਧਨੁ ਧੰਨੁ ਸਤਸੰਗਤਿ ਜਿਤੁ ਹਰਿ ਰਸੁ ਪਾਇਆ ਮਿਲਿ ਜਨ ਨਾਨਕ ਨਾਮੁ ਪਰਗਾਸਿ ॥੪॥੪॥ {ਪੰਨਾ 10}
ਅਰਥ: ਹੇ ਮਹਾਪੁਰਖ ਗੁਰੂ! ਹੇ ਪ੍ਰਭੂ ਦੇ ਭਗਤ ਸਤਿਗੁਰੂ! ਮੈਂ, ਹੇ ਗੁਰੂ! ਤੇਰੇ ਅੱਗੇ ਬੇਨਤੀ ਕਰਦਾ ਹਾਂ = ਕਿਰਪਾ ਕਰ ਕੇ (ਮੇਰੇ ਅੰਦਰ) ਪ੍ਰਭੂ ਦਾ ਨਾਮ-ਚਾਨਣ ਪੈਦਾ ਕਰ। ਹੇ ਸਤਿਗੁਰੂ! ਮੈਂ ਨਿਮਾਣਾ ਤੇਰੀ ਸਰਨ ਆਇਆ ਹਾਂ।1।
ਹੇ ਮੇਰੇ ਮਿੱਤਰ ਗੁਰੂ! ਮੈਨੂੰ ਪ੍ਰਭੂ ਦਾ ਨਾਮ-ਚਾਨਣ ਬਖ਼ਸ਼। ਗੁਰੂ ਦੀ ਦੱਸੀ ਮਤਿ ਦੀ ਰਾਹੀਂ ਮਿਲਿਆ ਹੋਇਆ ਹਰਿ-ਨਾਮ ਮੇਰੀ ਜਿੰਦ ਦਾ ਸਾਥੀ (ਬਣਿਆ ਰਹੇ) , ਪ੍ਰਭੂ ਦੀ ਸਿਫ਼ਤਿ-ਸਾਲਾਹ ਮੇਰੀ ਜ਼ਿੰਦਗੀ ਦੇ ਸਫ਼ਰ ਲਈ ਰਾਸਿ-ਪੂੰਜੀ ਬਣੀ ਰਹੇ।1। ਰਹਾਉ।
ਪ੍ਰਭੂ ਦੇ ਉਹਨਾਂ ਸੇਵਕਾਂ ਦੇ ਬੜੇ ਉੱਚੇ ਭਾਗ ਹਨ ਜਿਨ੍ਹਾਂ ਦੇ ਅੰਦਰ ਪ੍ਰਭੂ ਦੇ ਨਾਮ ਵਾਸਤੇ ਸਰਧਾ ਹੈ, ਖਿੱਚ ਹੈ। ਜਦੋਂ ਉਹਨਾਂ ਨੂੰ ਪਰਮਾਤਮਾ ਦਾ ਨਾਮ ਪ੍ਰਾਪਤ ਹੁੰਦਾ ਹੈ ਉਹ (ਮਾਇਆ ਦੀ ਤ੍ਰਿਸ਼ਨਾ ਵਲੋਂ) ਰੱਜ ਜਾਂਦੇ ਹਨ, ਸਾਧ ਸੰਗਤਿ ਵਿਚ ਮਿਲ ਕੇ (ਉਹਨਾਂ ਦੇ ਅੰਦਰ ਭਲੇ) ਗੁਣ ਪੈਦਾ ਹੁੰਦੇ ਹਨ।2।
ਪਰ ਜਿਨ੍ਹਾਂ ਮਨੁੱਖਾਂ ਨੂੰ ਪਰਮਾਤਮਾ ਦੇ ਨਾਮ ਦਾ ਸੁਆਦ ਨਹੀਂ ਆਇਆ, ਜਿਨ੍ਹਾਂ ਨੂੰ ਪ੍ਰਭੂ ਦਾ ਨਾਮ ਨਹੀਂ ਮਿਲਿਆ, ਉਹ ਬਦ-ਕਿਸਮਤ ਹਨ, ਉਹ ਜਮਾਂ ਦੇ ਵੱਸ (ਪਏ ਹੋਏ ਸਮਝੋ ਉਹਨਾਂ ਦੇ ਸਿਰ ਉਤੇ ਆਤਮਕ ਮੌਤ ਸਦਾ ਸਵਾਰ ਰਹਿੰਦੀ ਹੈ) । ਜੋ ਮਨੁੱਖ ਗੁਰੂ ਦੀ ਸਰਨ ਨਹੀਂ ਆਉਂਦੇ, ਜੋ ਸਾਧ ਸੰਗਤਿ ਵਿਚ ਨਹੀਂ ਬੈਠਦੇ, ਲਾਹਨਤ ਹੈ ਉਹਨਾਂ ਦੇ ਜੀਊਣ ਨੂੰ, ਉਹਨਾਂ ਦਾ ਜੀਊਣਾ ਫਿਟਕਾਰ-ਜੋਗ ਹੈ।3।
ਜਿਨ੍ਹਾਂ ਪ੍ਰਭੂ ਦੇ ਸੇਵਕਾਂ ਨੂੰ ਗੁਰੂ ਦੀ ਸੰਗਤਿ ਵਿਚ ਬੈਠਣਾ ਨਸੀਬ ਹੋਇਆ ਹੈ, (ਸਮਝੋ) ਉਹਨਾਂ ਦੇ ਮੱਥੇ ਉਤੇ ਧੁਰੋਂ ਹੀ ਚੰਗਾ ਲੇਖ ਲਿਖਿਆ ਹੋਇਆ ਹੈ। ਹੇ ਨਾਨਕ! ਧੰਨ ਹੈ ਸਤਸੰਗ! ਧੰਨ ਹੈ ਸਤਸੰਗ! ਜਿਸ ਵਿਚ (ਬੈਠਿਆਂ) ਪ੍ਰਭੂ ਦੇ ਨਾਮ ਦਾ ਆਨੰਦ ਮਿਲਦਾ ਹੈ, ਜਿਥੇ ਗੁਰਮੁਖਾਂ ਨੂੰ ਮਿਲਿਆਂ (ਹਿਰਦੇ ਵਿਚ ਪਰਮਾਤਮਾ ਦਾ) ਨਾਮ ਆ ਵੱਸਦਾ ਹੈ।4। 4।