Please elaborate.
Share
You must login to ask a question.
Please briefly explain why you feel this question should be reported.
Please briefly explain why you feel this answer should be reported.
Please briefly explain why you feel this user should be reported.
Please elaborate.
This line is from ASA DEE VAAR PAGE 463. Common mistake in explaining such verses is to use the , words literally. I GURBANI PHRASES, IDIOMS are used extensively. Here GURU uses the word MOHN KALE, literally meaning blackened face, but spiritually it mean those who are ignorant, egoistic, slave of their mind, , MANMUKH. GURU uses the word DOJAK, literally mean HELL, NARAK, spiritually mean such MANMUKHS suffer in worries, anxiety, stress, depression, mental problems. THAO NA PAEIN mean such MANMUKHS never enjoy peace and happiness in life. Now you find the answer.
ਸਤਿਕਾਰ ਯੋਗ ਇੰਦਰਜੀਤ ਜੀ,
ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਹਿ।।
ਤੁਸੀਂ ਗੁਰੂ ਗ੍ਰੰਥ ਸਾਹਿਬ ਵਿਚੋਂ ਇੱਕ ਪੰਕਤੀ ‘ਥਾਉ ਨ ਪਾਇਨਿ ਕੂੜਿਆਰ ਮੁਹ ਕਾਲ੍ਹ੍ਹੈ ਦੋਜਕਿ ਚਾਲਿਆ’ ਲਿੱਖ ਕੇ ਵਿਚਾਰ ਮੰਗੀ ਹੈ।
ਸਤਿਕਾਰ ਯੋਗ ਵਿਦਵਾਨ ਵੀਰ ਕੰਡੋਲਾ ਸਾਹਿਬ ਨੇ ਸੰਖੇਪ ਵਿਚ ਬਹੁਤ ਸੁੰਦਰ ਜਵਾਬ ਦਿੱਤਾ ਹੈ।
ਜਿਸ ਪੰਕਤੀ ਤੇ ਤੁਸੀਂ ਵਿਚਾਰ ਮੰਗੀ ਹੈ, ਉਹ ਪਹਿਲੇ ਗੁਰੂ ਸਰੀਰ ਗੁਰੂ ਨਾਨਕ ਸਾਹਿਬ ਦੀ ਰਾਗ ਆਸਾ ਵਿਚ ਉਚਾਰਨ ਕੀਤੀ ਹੋਈ ਵਾਰ, ਜੋ ਕਿ ਗੁਰੂ ਗ੍ਰੰਥ ਸਾਹਿਬ ਦੇ ਪੰਨਾ 462 ਤੋਂ 475 ਤੇ ਸੁਸ਼ੋਭਿਤ ਹੈ, ਦੀ ਦੂਸਰੀ ਪਉੜੀ ਹੈ।
ਇਸ ਪਉੜੀ ਦਾ ਭਾਵ ਹੈ ਕਿ ਜਗਤ ਵਿਚ ਪ੍ਰਭੂ ਨੇ ਜੀਵ ਨੂੰ ਭੇਜਿਆ ਹੈ ਕਿ ਇਹ ‘ਸਚ’ ਨੂੰ ਗ੍ਰਹਣ ਕਰੇ। ਨਾਂਹ ਕੇ ‘ਕੂੜ’ ਨਾਲ ਜੁੜ ਕੇ ਜੀਵ ਆਪਣਾ ਜਨਮ ਗਵਾ ਕੇ ਚਲਾ ਜਾਵੇ। ‘ਨਾਮ-ਸਿਮਰਨ’ ਮਨੁੱਖ ਦੇ ਜੀਵਨ ਦਾ ਮਨੋਰਥ ਹੈ। ਹਰੇਕ ਜੀਵ ਨੂੰ ਆਪੋ ਆਪਣੇ ਕੀਤੇ ਕਰਮਾਂ ਦਾ ਲੇਖਾ ਇਸੇ ਜਨਮ ਵਿਚ ਹੀ ਨਿੱਬੜਨਾ ਪੈਂਦਾ ਹੈ ਕਿਉਂਕਿ ਗੁਰਬਾਣੀ ਅੱਗਲੇ/ਪਿੱਛਲੇ ਜਨਮ ਨੂੰ ਮੰਨਦੀ ਨਹੀਂ ਹੈ ਤੇ ਇਸੇ ਜਨਮ ਵਿਚ ਆਪਣੇ ਔਗੁਣਾਂ/ਵਿਕਾਰਾਂ ਤੋਂ ਛੁਟਕਾਰਾ ਪਾ ਕੇ ਜੀਵਨ ਮੁਕਤ ਹੋਣ ਲਈ ਪ੍ਰੇਰਿਤ ਕਰਦੀ ਹੈ।
ਗੁਰਬਾਣੀ ਮਰ ਕੇ ਹੋਣ ਵਾਲੀ ਮੁਕਤੀ, ਨਰਕ, ਸਵਰਗ, ਧਰਮਰਾਜ, ਯਮਰਾਜ ਆਦਿ ਨੂੰ ਮੰਨਦੀ ਨਹੀਂ ਹੈ। ਇਹ ਸਾਰੇ ਹਿੰਦੂ ਧਰਮ ਦੇ ਸਿਧਾਂਤ ਹਨ ਤੇ ਗੁਰੂ ਸਾਹਿਬ ਨੇ ਇਨ੍ਹਾਂ ਨੂੰ ਉਦਾਹਰਣ ਦੇ ਤੌਰ ਤੇ ਸਿੱਖ/ਮਨੁੱਖ ਨੂੰ ਸਮਝਾਉਣ ਲਈ ਵਰਤਿਆ ਹੈ। ਇਨ੍ਹਾਂ ਦੇ ਚੱਕਰ ਵਿਚ ਫ਼ਸਣ ਦੀ ਲੋੜ ਨਹੀਂ ਹੈ।
ਤੁਹਾਡਾ ਅੱਗੇ ਕੋਈ ਸਵਾਲ ਹੋਵੇ ਤਾਂ ਤੁਹਾਡਾ ਸਵਾਗਤ ਹੈ।
ਆਦਰ ਸਹਿਤ,
ਆਪ ਦਾ ਵੀਰ
———————–
ਪਉੜੀ ॥ ਨਾਨਕ ਜੀਅ ਉਪਾਇ ਕੈ ਲਿਖਿ ਨਾਵੈ ਧਰਮੁ ਬਹਾਲਿਆ ॥ ਓਥੈ ਸਚੇ ਹੀ ਸਚਿ ਨਿਬੜੈ ਚੁਣਿ ਵਖਿ ਕਢੇ ਜਜਮਾਲਿਆ ॥ ਥਾਉ ਨ ਪਾਇਨਿ ਕੂੜਿਆਰ ਮੁਹ ਕਾਲ੍ਹ੍ਹੈ ਦੋਜਕਿ ਚਾਲਿਆ ॥ ਤੇਰੈ ਨਾਇ ਰਤੇ ਸੇ ਜਿਣਿ ਗਏ ਹਾਰਿ ਗਏ ਸਿ ਠਗਣ ਵਾਲਿਆ ॥ ਲਿਖਿ ਨਾਵੈ ਧਰਮੁ ਬਹਾਲਿਆ ॥੨॥ {ਪੰਨਾ 463}
ਅਰਥ: ਹੇ ਨਾਨਕ! ਜੀਵਾਂ ਨੂੰ ਪੈਦਾ ਕਰ ਕੇ ਪਰਮਾਤਮਾ ਨੇ ਧਰਮ-ਰਾਜ ਨੂੰ (ਉਹਨਾਂ ਦੇ ਸਿਰ ਤੇ) ਮੁਕੱਰਰ ਕੀਤਾ ਹੋਇਆ ਹੈ ਕਿ ਜੀਵਾਂ ਦੇ ਕੀਤੇ ਕਰਮਾਂ ਦਾ ਲੇਖਾ ਲਿਖਦਾ ਰਹੇ।
ਧਰਮ-ਰਾਜ ਦੀ ਕਚਹਿਰੀ ਵਿਚ ਨਿਰੋਲ ਸੱਚ ਦੁਆਰਾ (ਜੀਵਾਂ ਦੇ ਕਰਮਾਂ ਦਾ) ਨਿਬੇੜਾ ਹੁੰਦਾ ਹੈ (ਭਾਵ, ਓਥੇ ਨਿਬੇੜੇ ਦਾ ਮਾਪ ‘ਨਿਰੋਲ ਸਚੁ’ ਹੈ, ਜਿਨ੍ਹਾਂ ਦੇ ਪੱਲੇ ‘ਸਚੁ’ ਹੁੰਦਾ ਹੈ ਉਹਨਾਂ ਨੂੰ ਆਦਰ ਮਿਲਦਾ ਹੈ ਤੇ) ਮੰਦ-ਕਰਮੀ ਜੀਵ ਚੁਣ ਕੇ ਵੱਖਰੇ ਕੀਤੇ ਜਾਂਦੇ ਹਨ। ਕੂੜ ਠੱਗੀ ਕਰਨ ਵਾਲੇ ਜੀਵਾਂ ਨੂੰ ਓਥੇ ਟਿਕਾਣਾ ਨਹੀਂ ਮਿਲਦਾ; ਕਾਲਾ ਮੂੰਹ ਕਰ ਕੇ ਉਹਨਾਂ ਨੂੰ ਦੋਜ਼ਕ ਵਿਚ ਧੱਕਿਆ ਜਾਂਦਾ ਹੈ।
(ਹੇ ਪ੍ਰਭੂ!) ਜੋ ਮਨੁੱਖ ਤੇਰੇ ਨਾਮ ਵਿਚ ਰੰਗੇ ਹੋਏ ਹਨ, ਉਹ (ਏਥੋਂ) ਬਾਜ਼ੀ ਜਿੱਤ ਕੇ ਜਾਂਦੇ ਹਨ ਤੇ ਠੱਗੀ ਕਰਨ ਵਾਲੇ ਬੰਦੇ (ਮਨੁੱਖਾ ਜਨਮ ਦੀ ਬਾਜ਼ੀ) ਹਾਰ ਕੇ ਜਾਂਦੇ ਹਨ। (ਤੂੰ, ਹੇ ਪ੍ਰਭੂ!) ਧਰਮ-ਰਾਜ ਨੂੰ (ਜੀਵਾਂ ਦੇ ਕੀਤੇ ਕਰਮਾਂ ਦਾ) ਲੇਖਾ ਲਿਖਣ ਵਾਸਤੇ (ਉਹਨਾਂ ਦੇ ਉੱਤੇ) ਮੁਕੱਰਰ ਕੀਤਾ ਹੋਇਆ ਹੈ।2।