Please explain me this
Share
Lost your password? Please enter your email address. You will receive a link and will create a new password via email.
Please briefly explain why you feel this question should be reported.
Please briefly explain why you feel this answer should be reported.
Please briefly explain why you feel this user should be reported.
ਸਤਿਕਾਰ ਯੋਗ ਵੀਰ ਕਰਮਜੋਤ ਸਿੰਘ ਜੀ,
ਵਾਹਿਗੁਰੂ ਜੀ ਕਾ ਖ਼ਾਲਸਾ ਵਾਹਿਗੁਰੂ ਜੀ ਕੀ ਫ਼ਤਹਿ।।
ਤੁਸੀਂ ਗੁਰੂ ਗ੍ਰੰਥ ਸਾਹਿਬ ਵਿਚੋਂ ਇੱਕ ਪੰਗਤੀ ‘ਪੂਰਾ ਗੁਰੁ ਪੂਰੀ ਮਤਿ ਜਾ ਕੀ ਪੂਰਨ ਪ੍ਰਭ ਕੇ ਕਾਮਾ’ ਲਿੱਖ ਕੇ ਉਸ ਦੀ ਵਿਚਾਰ ਮੰਗੀ ਹੈ। ਪੂਰੇ ਸ਼ਬਦ ਦਾ ਮੂਲ ਪਾਠ ਤੇ ਉਸ ਦੇ ਅਰਥ ਹੇਠਾਂ ਦਿੱਤੇ ਹਨ। ਇਹ ਸ਼ਬਦ ਪੰਜਵੇਂ ਗੁਰੂ ਸਰੀਰ ਗੁਰੂ ਅਰਜਨ ਸਾਹਿਬ ਦਾ ਸੋਰਠਿ ਰਾਗ ਵਿਚ ਉਚਾਰਿਆ ਹੋਇਆ ਹੈ ਤੇ ਗੁਰੂ ਗ੍ਰੰਥ ਸਾਹਿਬ ਦੇ ਪੰਨਾ 630 ਤੇ ਸੁਸ਼ੋਭਿਤ ਹੈ।
ਇਸ ਸ਼ਬਦ ਵਿਚ ਗੁਰੂ ਸਾਹਿਬ, ਪ੍ਰਭੂ ਦੀ ਸਭ ਕੁੱਝ ਕਰਨ ਦੀ ਸਮਰੱਥਾ ਤੇ ਸ਼ਬਦ ਗੁਰੂ ਦੇ ਉਪਦੇਸ਼ ਰਾਹੀਂ ਪ੍ਰਭੂ ਦੀ ਯਾਦ ਵਿਚ ਹਰ ਵਕਤ ਜੁੜ ਕੇ ਸੰਸਾਰ ਸਮੁੰਦਰ ਤੋਂ ਪਾਰ ਹੋਣ ਦੀ, ਸਿੱਖਿਆ ਦੇ ਰਹੇ ਹਨ। ਪਰ ਪ੍ਰਭੂ ਦੀ ਯਾਦ ਵਿਚ ਮਨੁੱਖ ਹਰ ਵਕਤ ਤਾਂ ਹੀ ਜੁੜ ਸਕਦਾ ਹੈ ਜੇ ਆਪਣੇ ਮਨ ਵਿਚੋਂ ਵਿਕਾਰਾਂ ਦੀ ਮੈਲ ਕੱਢੇ ਤੇ ਜੀਵਨ ਮੁਕਤ ਹੋਣ ਦਾ ਉਪਰਾਲਾ ਕਰੇ। ਆਸ ਹੈ ਤੁਹਾਨੂੰ ਆਪਣੇ ਸਵਾਲ ਦਾ ਜਵਾਬ ਮਿਲ ਗਿਆ ਹੋਵੇਗਾ। ਜੇ ਤੁਹਾਡਾ ਅੱਗੇ ਕੋਈ ਸਵਾਲ ਹੋਵੇ ਤਾਂ ਤੁਹਾਡਾ ਸਵਾਗਤ ਹੈ।
ਆਦਰ ਸਹਿਤ,
ਆਪ ਦਾ ਵੀਰ
————————–
ਸੋਰਠਿ ਮਹਲਾ ੫ ॥ ਕਰਨ ਕਰਾਵਨ ਹਰਿ ਅੰਤਰਜਾਮੀ ਜਨ ਅਪੁਨੇ ਕੀ ਰਾਖੈ ॥ ਜੈ ਜੈ ਕਾਰੁ ਹੋਤੁ ਜਗ ਭੀਤਰਿ ਸਬਦੁ ਗੁਰੂ ਰਸੁ ਚਾਖੈ ॥੧॥ ਪ੍ਰਭ ਜੀ ਤੇਰੀ ਓਟ ਗੁਸਾਈ ॥ ਤੂ ਸਮਰਥੁ ਸਰਨਿ ਕਾ ਦਾਤਾ ਆਠ ਪਹਰ ਤੁਮ੍ਹ੍ਹ ਧਿਆਈ ॥ ਰਹਾਉ ॥ ਜੋ ਜਨੁ ਭਜਨੁ ਕਰੇ ਪ੍ਰਭ ਤੇਰਾ ਤਿਸੈ ਅੰਦੇਸਾ ਨਾਹੀ ॥ ਸਤਿਗੁਰ ਚਰਨ ਲਗੇ ਭਉ ਮਿਟਿਆ ਹਰਿ ਗੁਨ ਗਾਏ ਮਨ ਮਾਹੀ ॥੨॥ ਸੂਖ ਸਹਜ ਆਨੰਦ ਘਨੇਰੇ ਸਤਿਗੁਰ ਦੀਆ ਦਿਲਾਸਾ ॥ ਜਿਣਿ ਘਰਿ ਆਏ ਸੋਭਾ ਸੇਤੀ ਪੂਰਨ ਹੋਈ ਆਸਾ ॥੩॥ ਪੂਰਾ ਗੁਰੁ ਪੂਰੀ ਮਤਿ ਜਾ ਕੀ ਪੂਰਨ ਪ੍ਰਭ ਕੇ ਕਾਮਾ ॥ ਗੁਰ ਚਰਨੀ ਲਾਗਿ ਤਰਿਓ ਭਵ ਸਾਗਰੁ ਜਪਿ ਨਾਨਕ ਹਰਿ ਹਰਿ ਨਾਮਾ ॥੪॥੨੬॥੯੦॥ {ਪੰਨਾ 630}
ਅਰਥ: ਹੇ (ਮੇਰੇ) ਪ੍ਰਭੂ ਜੀ! ਹੇ ਧਰਤੀ ਦੇ ਖਸਮ! ਮੈਨੂੰ) ਤੇਰਾ (ਹੀ) ਆਸਰਾ ਹੈ। ਤੂੰ ਸਭ ਤਾਕਤਾਂ ਦਾ ਮਾਲਕ ਹੈਂ, ਤੂੰ (ਸਭ ਜੀਵਾਂ ਨੂੰ) ਸਹਾਰਾ ਦੇਣ ਵਾਲਾ ਹੈਂ, (ਮੇਰੇ ਉਤੇ ਮੇਹਰ ਕਰ) ਮੈਂ ਅੱਠੇ ਪਹਿਰ ਤੈਨੂੰ ਯਾਦ ਕਰਦਾ ਰਹਾਂ।ਰਹਾਉ।
ਹੇ ਭਾਈ! ਸਭ ਕੁਝ ਕਰ ਸਕਣ ਵਾਲਾ ਤੇ ਜੀਵਾਂ ਪਾਸੋਂ ਕਰਾ ਸਕਣ ਵਾਲਾ, ਹਰੇਕ ਦੇ ਦਿਲ ਦੀ ਜਾਣਨ ਵਾਲਾ ਪ੍ਰਭੂ ਆਪਣੇ ਸੇਵਕ ਦੀ (ਸਦਾ ਲਾਜ) ਰੱਖਦਾ ਹੈ। ਜੇਹੜਾ ਸੇਵਕ ਗੁਰੂ ਦੇ ਸ਼ਬਦ ਨੂੰ (ਹਿਰਦੇ ਵਿਚ ਵਸਾਂਦਾ ਹੈ, ਪਰਮਾਤਮਾ ਦੇ ਨਾਮ ਦਾ) ਸੁਆਦ ਚੱਖਦਾ ਹੈ ਉਸ ਦੀ ਸੋਭਾ (ਸਾਰੇ) ਸੰਸਾਰ ਵਿਚ ਹੁੰਦੀ ਹੈ।੧।
ਹੇ ਪ੍ਰਭੂ! ਜੇਹੜਾ ਮਨੁੱਖ ਤੇਰੀ ਭਗਤੀ ਕਰਦਾ ਹੈ, ਉਸ ਨੂੰ ਕੋਈ ਚਿੰਤਾ-ਫ਼ਿਕਰ ਪੋਹ ਨਹੀਂ ਸਕਦਾ, (ਜਿਸ ਦੇ ਮੱਥੇ ਨੂੰ) ਗੁਰੂ ਦੇ ਚਰਨ ਛੁੰਹਦੇ ਹਨ, ਉਸ ਦਾ ਹਰੇਕ ਡਰ ਮਿਟ ਜਾਂਦਾ ਹੈ, ਉਹ ਮਨੁੱਖ ਆਪਣੇ ਮਨ ਵਿਚ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਗੀਤ ਗਾਂਦਾ ਰਹਿੰਦਾ ਹੈ।੨।
ਹੇ ਸਤਿਗੁਰੂ! ਜਿਸ ਮਨੁੱਖ ਨੂੰ ਤੂੰ (ਵਿਕਾਰਾਂ ਦਾ ਟਾਕਰਾ ਕਰਨ ਲਈ) ਹੌਸਲਾ ਦਿੱਤਾ, ਉਸ ਦੇ ਅੰਦਰ ਆਤਮਕ ਅਡੋਲਤਾ ਦੇ ਬਹੁਤ ਸੁਖ ਆਨੰਦ ਪੈਦਾ ਹੋ ਜਾਂਦੇ ਹਨ। ਉਹ ਮਨੁੱਖ (ਜੀਵਨ-ਖੇਡ) ਜਿੱਤ ਕੇ (ਜਗਤ ਵਿਚੋਂ) ਸੋਭਾ ਖੱਟ ਕੇ ਹਿਰਦੇ-ਘਰ ਵਿਚ ਟਿਕਿਆ ਰਹਿੰਦਾ ਹੈ, ਉਸ ਦੀ (ਹਰੇਕ) ਆਸ ਪੂਰੀ ਹੋ ਜਾਂਦੀ ਹੈ।੩।
ਹੇ ਨਾਨਕ! ਆਖ-) ਜੇਹੜਾ ਗੁਰੂ ਕੋਈ ਉਕਾਈ ਖਾਣ ਵਾਲਾ ਨਹੀਂ, ਜਿਸ ਗੁਰੂ ਦੀ ਸਿੱਖਿਆ ਵਿਚ ਉਕਾਈ ਨਹੀਂ, ਜੇਹੜਾ ਗੁਰੂ ਪੂਰਨ ਪ੍ਰਭੂ (ਦਾ ਨਾਮ ਸਿਮਰਨ ਦੇ) ਆਹਰਾਂ ਵਿਚ ਲਾਂਦਾ ਹੈ, ਉਸ ਗੁਰੂ ਦੀ ਚਰਨੀਂ ਲੱਗ ਕੇ, ਤੇ, ਪਰਮਾਤਮਾ ਦਾ ਨਾਮ ਸਦਾ ਜਪ ਕੇ (ਮੈਂ) ਸੰਸਾਰ-ਸਮੁੰਦਰ ਤੋਂ (ਸਹੀ ਸਲਾਮਤਿ) ਪਾਰ ਲੰਘ ਰਿਹਾ ਹਾਂ।੪।੨੬।੯੦।
Thank you so much ji