Please explain the meaning of this shabad. Thank you
Share
You must login to ask a question.
Please briefly explain why you feel this question should be reported.
Please briefly explain why you feel this answer should be reported.
Please briefly explain why you feel this user should be reported.
Please explain the meaning of this shabad. Thank you
ਸਤਿਕਾਰ ਯੋਗ ਅਸ਼ ਕਪੂਰ ਜੀ,
ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਹਿ।।
ਤੁਸੀਂ ਗੁਰਬਾਣੀ ਦੀ ਇੱਕ ਪੰਗਤੀ ‘ਪ੍ਰਭ ਕਾ ਸਿਮਰਨੁ ਸਭ ਤੇ ਊਚਾ॥’ ਲਿੱਖ ਕੇ ਵਿਚਾਰ ਮੰਗੀ ਹੈ।
ਇਹ ਪੰਗਤੀ, ਪੰਜਵੇਂ ਗੁਰੂ ਸਰੀਰ, ਗੁਰੂ ਅਰਜਨ ਸਾਹਿਬ ਦੀ ਉਚਾਰਨ ਕੀਤੀ ਬਾਣੀ ‘ਸੁਖਮਨੀ’ ਦੀ ਪਹਿਲੀ ਅਸਟਪਦੀ ਦੀ ਚੌਥੀ ਪਉੜੀ ਵਿਚੋਂ ਹੈ। ਇਸ ਬਾਣੀ ਦੀਆਂ 24 ਅਸਟਪਦੀਆਂ ਹਨ ਅਤੇ ਪਹਿਲੀ ਅਸਟਪਦੀ ਦੀ ਪਹਿਲੀ ਪਉੜੀ ਤੋਂ ਪਿਛੋਂ ਆਈ ਹੇਠ ਲਿੱਖੀ ‘ਰਹਾਉ’ ਦੀ ਤੁੱਕ ਹੈ, ਜਿਸ ਵਿਚ ਸਾਰੀ ਬਾਣੀ ਦਾ ‘ਮੁਖ ਭਾਵ’ ਹੈ ਅਤੇ ਸਾਰੀਆਂ 24 ਅਸਟਪਦੀਆਂ ਇਸ ‘ਮੁਖ ਭਾਵ’ ਦੀ ਵਿਆਖਿਆ ਹਨ:-
ਸੁਖਮਨੀ ਸੁਖ ਅੰਮ੍ਰਿਤ ਪ੍ਰਭ ਨਾਮੁ ॥ ਭਗਤ ਜਨਾ ਕੈ ਮਨਿ ਬਿਸ੍ਰਾਮ ॥ਰਹਾਉ॥
ਅਰਥ: ਪ੍ਰਭੂ ਦਾ ਨਾਮ ਸਭ ਸੁਖਾਂ ਦਾ ਮੂਲ ਹੈ ਤੇ ਇਹ ਮਿਲਦਾ ਹੈ ਗੁਰਮੁਖਾਂ ਤੋਂ, ਕਿਉਂਕਿ ਇਹ ਵੱਸਦਾ ਹੀ ਉਹਨਾਂ ਦੇ ਹਿਰਦੇ ਵਿਚ ਹੈ।
ਸਾਰੀ ‘ਸੁਖਮਨੀ’ ਇਸੇ ਖ਼ਿਆਲ ਦੀ ਵਿਆਖਿਆ ਹੈ।
ਤੁਸੀਂ ਜਿਸ ਪੰਗਤੀ ਦੀ ਵਿਚਾਰ ਮੰਗੀ ਹੈ, ਉਹ ਪੂਰੀ ਪਉੜੀ ਤੇ ਉਸ ਦੇ ਅਰਥ ਹੇਠਾਂ ਦਿੱਤੇ ਹਨ:-
ਪ੍ਰਭ ਕਾ ਸਿਮਰਨੁ ਸਭ ਤੇ ਊਚਾ ॥ ਪ੍ਰਭ ਕੈ ਸਿਮਰਨਿ ਉਧਰੇ ਮੂਚਾ ॥ ਪ੍ਰਭ ਕੈ ਸਿਮਰਨਿ ਤ੍ਰਿਸਨਾ ਬੁਝੈ ॥ ਪ੍ਰਭ ਕੈ ਸਿਮਰਨਿ ਸਭੁ ਕਿਛੁ ਸੁਝੈ ॥ ਪ੍ਰਭ ਕੈ ਸਿਮਰਨਿ ਨਾਹੀ ਜਮ ਤ੍ਰਾਸਾ ॥ ਪ੍ਰਭ ਕੈ ਸਿਮਰਨਿ ਪੂਰਨ ਆਸਾ ॥ ਪ੍ਰਭ ਕੈ ਸਿਮਰਨਿ ਮਨ ਕੀ ਮਲੁ ਜਾਇ ॥ ਅੰਮ੍ਰਿਤ ਨਾਮੁ ਰਿਦ ਮਾਹਿ ਸਮਾਇ ॥ ਪ੍ਰਭ ਜੀ ਬਸਹਿ ਸਾਧ ਕੀ ਰਸਨਾ ॥ ਨਾਨਕ ਜਨ ਕਾ ਦਾਸਨਿ ਦਸਨਾ ॥੪॥ {ਪੰਨਾ 263}
ਅਰਥ: ਪ੍ਰਭੂ ਦਾ ਸਿਮਰਨ ਕਰਨਾ (ਹੋਰ) ਸਾਰੇ (ਆਹਰਾਂ) ਨਾਲੋਂ ਚੰਗਾ ਹੈ; ਪ੍ਰਭੂ ਦਾ ਸਿਮਰਨ ਕਰਨ ਨਾਲ ਬਹੁਤ ਸਾਰੇ (ਜੀਵ) (ਵਿਕਾਰਾਂ ਤੋਂ) ਬਚ ਜਾਂਦੇ ਹਨ।
ਪ੍ਰਭੂ ਦਾ ਸਿਮਰਨ ਕਰਨ ਨਾਲ (ਮਾਇਆ ਦੀ) ਤ੍ਰਿਹ ਮਿਟ ਜਾਂਦੀ ਹੈ, (ਕਿਉਂਕਿ ਮਾਇਆ ਦੇ) ਹਰੇਕ (ਕੇਲ) ਦੀ ਸਮਝ ਪੈ ਜਾਂਦੀ ਹੈ।
ਪ੍ਰਭੂ ਦਾ ਸਿਮਰਨ ਕਰਨ ਨਾਲ ਜਮਾਂ ਦਾ ਡਰ ਮੁੱਕ ਜਾਂਦਾ ਹੈ, ਤੇ, (ਜੀਵ ਦੀ) ਆਸ ਪੂਰਨ ਹੋ ਜਾਂਦੀ ਹੈ (ਭਾਵ, ਆਸਾਂ ਵੱਲੋਂ ਮਨ ਰੱਜ ਜਾਂਦਾ ਹੈ) ।
ਪ੍ਰਭੂ ਦਾ ਸਿਮਰਨ ਕੀਤਿਆਂ ਮਨ ਦੀ (ਵਿਕਾਰਾਂ ਦੀ) ਮੈਲ ਦੂਰ ਹੋ ਜਾਂਦੀ ਹੈ, ਅਤੇ ਮਨੁੱਖ ਦੇ ਹਿਰਦੇ ਵਿਚ (ਪ੍ਰਭੂ ਦਾ) ਅਮਰ ਕਰਨ ਵਾਲਾ ਨਾਮ ਟਿਕ ਜਾਂਦਾ ਹੈ।
ਪ੍ਰਭੂ ਜੀ ਗੁਰਮੁਖ ਮਨੁੱਖਾਂ ਦੀ ਜੀਭ ਉਤੇ ਵੱਸਦੇ ਹਨ (ਭਾਵ, ਸਾਧ ਜਨ ਸਦਾ ਪ੍ਰਭੂ ਨੂੰ ਜਪਦੇ ਹਨ) । (ਆਖ) ਹੇ ਨਾਨਕ! (ਮੈਂ) ਗੁਰਮੁਖਾਂ ਦੇ ਸੇਵਕਾਂ ਦਾ ਸੇਵਕ (ਬਣਾਂ) ।4।
ਤੁਸੀਂ ਦੇਖ ਸਕਦੇ ਹੋ ਕਿ ਅਰਥ ਬਿਲਕੁਲ ਸਪੱਸ਼ਟ ਹਨ ਤੇ ਗੁਰੂ ਸਾਹਿਬ ਸਮਝਾ ਰਹੇ ਹਨ ਕਿ ਪ੍ਰਭੂ ਦਾ ਸਿਮਰਨ ਸਾਰੇ ਕੰਮਾਂ ਨਾਲੋਂ ਚੰਗਾ ਹੈ ਅਰਥਾਤ ਗੁਰਬਾਣੀ ਦੀ ਸਿੱਖਿਆ ਤੇ ਚੱਲਣਾ ਸਭ ਤੋਂ ਜ਼ਰੂਰੀ ਹੈ ਤੇ ਇਸ ਤਰ੍ਹਾਂ ਮਨੁੱਖ ਵਿਕਾਰਾਂ ਤੋਂ ਛੁਟਕਾਰਾ ਪਾ ਕੇ ਗੁਰਮੁਖ (ਸਚਿਆਰ ਤੇ ਗੁਣਵਾਨ) ਬਣ ਸਕਦਾ ਹੈ ਤੇ ਅਕਾਲਪੁਰਖ ਤੇ ਸ਼ਬਦ ਗੁਰੂ, ਜੋ ਇੱਕ ਦੂਜੇ ਦਾ ਆਤਮਿਕ ਰੂਪ ਹਨ, ਜੁੜ ਸਕਦਾ ਹੈ। ਇਸ ਤਰ੍ਹਾਂ ਉਸ ਦੀ ਆਤਮਿਕ ਅਵਸਥਾ (ਆਤਮਿਕ ਅਡੋਲਤਾ ਤੇ ਆਤਮਿਕ ਆਨੰਦ) ਉੱਚੀ ਹੋ ਜਾਂਦੀ ਹੈ ਤੇ ਉਹ ਆਤਮਿਕ ਤੌਰ ਤੇ ਜੀਵਨ ਮੁਕਤ ਹੋ ਸਕਦਾ ਹੈ।
ਆਸ ਹੈ ਕਿ ਤੁਹਾਨੂੰ ਆਪਣੇ ਸਵਾਲ ਦਾ ਜਵਾਬ ਮਿਲ ਗਿਆ ਹੋਵੇਗਾ। ਜੇ ਤੁਹਾਡਾ ਅੱਗੇ ਕੋਈ ਸਵਾਲ ਹੋਵੇ ਤਾਂ ਤੁਹਾਡਾ ਸਵਾਗਤ ਹੈ। ਜੇਕਰ ਕੋਈ ਕੰਮੀ ਹੋਵੇ ਤਾਂ ਦੱਸਣ ਦੀ ਕ੍ਰਿਪਾਲਤਾ ਕਰਨੀ ਜੀ ਤਾਂ ਜੋ ਅੱਗੇ ਸੁਧਾਰ ਹੋ ਸਕੇ।
ਆਦਰ ਸਹਿਤ,
ਆਪ ਦਾ ਵੀਰ
By contemplating the supreme and the creative power one accrues virtues and annihilates vices. This person on the path of spiritual enlightenment is always introspecting and always evolving. This person comprehends the true purpose of life and is not bogged down by the intricacies of life. This person has a different perspective of life, accepts the flow of life, and is always in bliss.