"ਪ੍ਰਿਥਮ ਭਗਉਤੀ ਸਿਮਰ ਕੈ" What is the meaning of BHAGAUTI?
"ਪ੍ਰਿਥਮ ਭਗਉਤੀ ਸਿਮਰ ਕੈ" What is the meaning of BHAGAUTI?
Share
You must login to ask a question.
Please briefly explain why you feel this question should be reported.
Please briefly explain why you feel this answer should be reported.
Please briefly explain why you feel this user should be reported.
ਸਤਿਕਾਰ ਯੋਗ ਵੀਰ ਜੀ/ਭੈਣ ਜੀ,
ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਹਿ।।
ਤੁਹਾਡੇ ਸਵਾਲ ਦੇ ਜਵਾਬ ਵਿਚ ਦਾਸ ਤੁਹਾਨੂੰ ਦੱਸਣਾ ਚਾਹੁੰਦਾ ਹੈ ਕਿ ਭਗਉਤੀ ਲਫ਼ਜ਼ ਗੁਰੂ ਗ੍ਰੰਥ ਸਾਹਿਬ ਵਿਚ ਨੌਂ ਦਫ਼ਾ ਆਉਂਦਾ ਹੈ ਤੇ ਸਾਰੀਆਂ ਤੁੱਕਾਂ ਦਾ ਮੂਲ ਪਾਠ ਤੇ ਅਰਥ ਹੇਠਾਂ ਦਿੱਤੇ ਹਨ ਜੀ।
ਗੁਰੂ ਗ੍ਰੰਥ ਸਾਹਿਬ ਅਨੁਸਾਰ, ਭਗਉਤੀ ਦਾ ਪਦ ਅਰਥ ਵੈਸ਼ਨਵ ਭਗਤ ਜਾਂ ਵਿਸ਼ਨੂੰ ਦੇ ਅਵਤਾਰ ਕ੍ਰਿਸ਼ਨ ਦਾ ਭਗਤ ਹੈ, ਜੋ ਨੱਚਣ ਕੁੱਦਣ ਦੀ ਰਾਹੀਂ ਆਪਣੀ ਭਗਤੀ ਜ਼ਾਹਰ ਕਰਦਾ ਹੈ। ਇੱਕ ਤੁੱਕ ਵਿਚ ਭਗਉਤੀ ਮੁਦ੍ਰਾ ਲਫ਼ਜ਼ ਵੀ ਆਇਆ ਹੈ ਜਿਸ ਦਾ ਅਰਥ ਹੈ ਵਿਸ਼ਨੂ-ਭਗਤੀ ਦੇ ਚਿਹਨ।
ਤੁਸੀਂ ਦੇਖ ਸਕਦੇ ਹੋ ਕਿ ਕੁੱਝ ਤੁੱਕਾਂ ਜਿਨ੍ਹਾਂ ਵਿਚ ਭਗਉਤੀ ਲਫ਼ਜ਼ ਅਕਾਲਪੁਰਖ/ਪਰਮਾਤਮਾ ਨਾਲ ਜੁੜਿਆ ਹੈ, ਉੱਥੇ ਭਗਉਤੀ ਦੇ ਅਰਥ ਸਚਾ ਭਗਤ ਵੀ ਲਏ ਗਏ ਹਨ। ਇਹ ਤੁਹਾਡੇ ਵਿਚਾਰ ਵਾਸਤੇ ਹੈ।
ਆਦਰ ਸਹਿਤ,
ਆਪ ਦਾ ਵੀਰ
——————–
ਭਗਉਤੀ ਰਹਤ ਜੁਗਤਾ ॥ ਜੋਗੀ ਕਹਤ ਮੁਕਤਾ ॥ ਤਪਸੀ ਤਪਹਿ ਰਾਤਾ ॥੨॥ (ਪੰਨਾ 71)
ਪਦ ਅਰਥ: ਭਗਉਤੀ = ਵੈਸ਼ਨਵ ਭਗਤ
ਅਰਥ: ਵੈਸ਼ਨਵ ਭਗਤ (ਵਰਤ, ਤੁਲਸੀ ਮਾਲਾ, ਤੀਰਥ ਇਸ਼ਨਾਨ ਆਦਿਕ) ਸੰਜਮਾਂ ਵਿਚ ਰਹਿੰਦੇ ਹਨ। ਜੋਗੀ ਆਖਦੇ ਹਨ ਅਸੀਂ ਮੁਕਤ ਹੋ ਗਏ ਹਾਂ। ਤਪ ਕਰਨ ਵਾਲੇ ਸਾਧੂ ਤਪ (ਕਰਨ) ਵਿਚ ਹੀ ਮਸਤ ਰਹਿੰਦੇ ਹਨ।2।
——————
ਮਃ ੩ ॥ ਸੋ ਭਗਉਤੀ ਜੋੁ ਭਗਵੰਤੈ ਜਾਣੈ ॥ ਗੁਰ ਪਰਸਾਦੀ ਆਪੁ ਪਛਾਣੈ ॥ ਧਾਵਤੁ ਰਾਖੈ ਇਕਤੁ ਘਰਿ ਆਣੈ ॥ ਜੀਵਤੁ ਮਰੈ ਹਰਿ ਨਾਮੁ ਵਖਾਣੈ ॥ ਐਸਾ ਭਗਉਤੀ ਉਤਮੁ ਹੋਇ ॥ ਨਾਨਕ ਸਚਿ ਸਮਾਵੈ ਸੋਇ ॥੨॥ {ਪੰਨਾ 88}
ਪਦ ਅਰਥ: ਭਗਉਤੀ = ਵਿਸ਼ਨੂੰ ਦੇ ਅਵਤਾਰ ਕ੍ਰਿਸ਼ਨ ਦਾ ਭਗਤ ਜੋ ਨੱਚਣ ਕੁੱਦਣ ਦੀ ਰਾਹੀਂ ਆਪਣੀ ਭਗਤੀ ਜ਼ਾਹਰ ਕਰਦਾ ਹੈ।
ਅਰਥ: ਭਗਉਤੀ (ਸੱਚਾ ਭਗਤ) ਉਹ ਹੈ ਜੋ ਪ੍ਰਭੂ ਨੂੰ ਜਾਣਦਾ ਹੈ (ਪ੍ਰਭੂ ਨਾਲ ਡੂੰਘੀ ਸਾਂਝ ਪਾਂਦਾ ਹੈ) , ਤੇ ਸਤਿਗੁਰੂ ਦੀ ਕਿਰਪਾ ਨਾਲ (ਭਾਵ, ਸਤਿਗੁਰੂ ਦੀ ਸਿੱਖਿਆ ਲੈ ਕੇ) ਆਪਣੇ ਆਪ ਨੂੰ ਪਛਾਣਦਾ ਹੈ, (ਵਾਸ਼ਨਾ ਵਲ) ਦੌੜਦੇ (ਮਨ) ਨੂੰ ਸਾਂਭ ਰੱਖਦਾ ਹੈ, ਤੇ ਇੱਕ ਟਿਕਾਣੇ ਤੇ ਲਿਆਉਂਦਾ ਹੈ, ਅਤੇ ਜੀਊਂਦਾ ਹੋਇਆ ਹੀ (ਮਾਇਆ ਵਲੋਂ) ਮਰਦਾ ਹੈ (ਭਾਵ, ਸੰਸਾਰ ਵਿਚ ਵਿਚਰਦਾ ਹੋਇਆ ਹੀ ਮਨ ਨੂੰ ਵਾਸ਼ਨਾ ਵਲੋਂ ਤੋੜੀ ਰੱਖਦਾ ਹੈ) । ਇਹੋ ਜਿਹਾ ਭਗਉਤੀ (ਭਗਤ) ਉੱਤਮ ਹੁੰਦਾ ਹੈ, ਹੇ ਨਾਨਕ! ਉਹ ਸਦਾ-ਥਿਰ ਪ੍ਰਭੂ ਵਿਚ ਲੀਨ ਹੋ ਜਾਂਦਾ ਹੈ (ਤੇ ਫਿਰ ਨਹੀਂ ਵਿੱਛੁੜਦਾ।2।
——————–
ਮਃ ੩ ॥ ਅੰਤਰਿ ਕਪਟੁ ਭਗਉਤੀ ਕਹਾਏ ॥ ਪਾਖੰਡਿ ਪਾਰਬ੍ਰਹਮੁ ਕਦੇ ਨ ਪਾਏ ॥ {ਪੰਨਾ 88}
ਅਰਥ: ਜੋ ਮਨੁੱਖ ਹਿਰਦੇ ਵਿਚ ਖੋਟ ਰੱਖੇ (ਪਰ ਆਪਣੇ ਆਪ ਨੂੰ) ਭਗਉਤੀ (ਸੱਚਾ ਭਗਤ) ਅਖਵਾਏ, ਉਹ (ਇਸ) ਪਖੰਡ ਨਾਲ ਪਰਮਾਤਮਾ ਨੂੰ ਨਹੀਂ ਮਿਲ ਸਕਦਾ।
———————-
ਭਗਉਤੀ ਭਗਵੰਤ ਭਗਤਿ ਕਾ ਰੰਗੁ ॥ ਸਗਲ ਤਿਆਗੈ ਦੁਸਟ ਕਾ ਸੰਗੁ ॥ ਮਨ ਤੇ ਬਿਨਸੈ ਸਗਲਾ ਭਰਮੁ ॥ ਕਰਿ ਪੂਜੈ ਸਗਲ ਪਾਰਬ੍ਰਹਮੁ ॥ ਸਾਧਸੰਗਿ ਪਾਪਾ ਮਲੁ ਖੋਵੈ ॥ ਤਿਸੁ ਭਗਉਤੀ ਕੀ ਮਤਿ ਊਤਮ ਹੋਵੈ ॥ ਭਗਵੰਤ ਕੀ ਟਹਲ ਕਰੈ ਨਿਤ ਨੀਤਿ ॥ ਮਨੁ ਤਨੁ ਅਰਪੈ ਬਿਸਨ ਪਰੀਤਿ ॥ ਹਰਿ ਕੇ ਚਰਨ ਹਿਰਦੈ ਬਸਾਵੈ ॥ ਨਾਨਕ ਐਸਾ ਭਗਉਤੀ ਭਗਵੰਤ ਕਉ ਪਾਵੈ ॥੩॥ {ਪੰਨਾ 274}
ਅਰਥ: ਭਗਵਾਨ ਦਾ (ਅਸਲੀ) ਉਪਾਸ਼ਕ (ਉਹ ਹੈ ਜਿਸ ਦੇ ਹਿਰਦੇ ਵਿਚ) ਭਗਵਾਨ ਦੀ ਭਗਤੀ ਦਾ ਪਿਆਰ ਹੈ ਤੇ ਜੋ ਸਭ ਮੰਦ-ਕਰਮੀਆਂ ਦੀ ਸੁਹਬਤ ਛੱਡ ਦੇਂਦਾ ਹੈ;
ਜਿਸ ਦੇ ਮਨ ਵਿਚੋਂ ਹਰ ਤਰ੍ਹਾਂ ਦਾ ਵਹਿਮ ਮਿਟ ਜਾਂਦਾ ਹੈ, ਜੋ ਅਕਾਲ ਪੁਰਖ ਨੂੰ ਹਰ ਥਾਂ ਮੌਜੂਦ ਜਾਣ ਕੇ ਪੂਜਦਾ ਹੈ।
ਉਸ ਭਗਉਤੀ ਦੀ ਮਤਿ ਉੱਚੀ ਹੁੰਦੀ ਹੈ, ਜੋ ਗੁਰਮੁਖਾਂ ਦੀ ਸੰਗਤਿ ਵਿਚ ਰਹਿ ਕੇ ਪਾਪਾਂ ਦੀ ਮੈਲ (ਮਨ ਤੋਂ) ਦੂਰ ਕਰਦਾ ਹੈ।
ਜੋ ਨਿੱਤ ਭਗਵਾਨ ਦਾ ਸਿਮਰਨ ਕਰਦਾ ਹੈ, ਜੋ ਪ੍ਰਭੂ-ਪਿਆਰ ਤੋਂ ਆਪਣਾ ਮਨ ਤੇ ਤਨ ਕੁਰਬਾਨ ਕਰ ਦੇਂਦਾ ਹੈ;
ਜੋ ਪ੍ਰਭੂ ਦੇ ਚਰਨ (ਸਦਾ ਆਪਣੇ) ਹਿਰਦੇ ਵਿਚ ਵਸਾਉਂਦਾ ਹੈ। ਹੇ ਨਾਨਕ! ਅਜੇਹਾ ਭਗਉਤੀ ਭਗਵਾਨ ਨੂੰ ਲੱਭ ਲੈਂਦਾ ਹੈ।3।
———————
ਕਿਨਹੀ ਗ੍ਰਿਹੁ ਤਜਿ ਵਣ ਖੰਡਿ ਪਾਇਆ ॥ ਕਿਨਹੀ ਮੋਨਿ ਅਉਧੂਤੁ ਸਦਾਇਆ ॥ ਕੋਈ ਕਹਤਉ ਅਨੰਨਿ ਭਗਉਤੀ ॥ ਮੋਹਿ ਦੀਨ ਹਰਿ ਹਰਿ ਓਟ ਲੀਤੀ ॥੨॥ (ਪੰਨਾ 912)
ਅਰਥ: (ਹੇ ਭਾਈ!) ਕਿਸੇ ਨੇ ਘਰ ਛੱਡ ਕੇ ਜੰਗਲ ਦੀ ਨੁੱਕਰ ਵਿਚ ਜਾ ਡੇਰਾ ਲਾਇਆ ਹੈ, ਕਿਸੇ ਨੇ ਆਪਣੇ ਆਪ ਨੂੰ ਮੋਨ-ਧਾਰੀ ਤਿਆਗੀ ਸਾਧੂ ਅਖਵਾਇਆ ਹੈ। ਕੋਈ ਇਹ ਆਖਦਾ ਹੈ ਕਿ ਮੈਂ ਅਨੰਨ ਭਗਉਤੀ ਹਾਂ (ਹੋਰ ਆਸਰੇ ਛੱਡ ਕੇ ਸਿਰਫ਼ ਭਗਵਾਨ ਦਾ ਭਗਤ ਹਾਂ) । ਪਰ ਮੈਂ ਗਰੀਬ ਨੇ ਸਿਰਫ਼ ਪਰਮਾਤਮਾ ਦਾ ਆਸਰਾ ਲਿਆ ਹੈ।2।
———————
ਇਤੁ ਸੰਜਮਿ ਪ੍ਰਭੁ ਕਿਨ ਹੀ ਨ ਪਾਇਆ ॥ ਭਗਉਤੀ ਮੁਦ੍ਰਾ ਮਨੁ ਮੋਹਿਆ ਮਾਇਆ ॥੧॥ ਰਹਾਉ ॥ (ਪੰਨਾ 1348)
ਪਦ ਅਰਥ: ਭਗਉਤੀ ਮੁਦ੍ਰਾ = ਵਿਸ਼ਨੂ-ਭਗਤੀ ਦੇ ਚਿਹਨ।1।
ਅਰਥ: ਹੇ ਭਾਈ! (ਜੇ) ਮਨ ਮਾਇਆ ਦੇ ਮੋਹ ਵਿਚ ਫਸਿਆ ਰਹੇ, (ਪਰ ਮਨੁੱਖ) ਵਿਸ਼ਨੂ-ਭਗਤੀ ਦੇ ਬਾਹਰਲੇ ਚਿਹਨ (ਆਪਣੇ ਸਰੀਰ ਉੱਤੇ ਬਣਾਂਦਾ ਰਹੇ, ਤਾਂ) ਇਸ ਤਰੀਕੇ ਨਾਲ ਕਿਸੇ ਨੇ ਭੀ ਪ੍ਰਭੂ-ਮਿਲਾਪ ਹਾਸਲ ਨਹੀਂ ਕੀਤਾ।1। ਰਹਾਉ।
here it refers to Almighty the super power