Are Sikh allowed to eat meat? My friend gave me an example of this shabad, but is there any shabad in which it is clearly written that Sikhs should not eat meat?
Share
Lost your password? Please enter your email address. You will receive a link and will create a new password via email.
Please briefly explain why you feel this question should be reported.
Please briefly explain why you feel this answer should be reported.
Please briefly explain why you feel this user should be reported.
ਸਤਿਕਾਰ ਯੋਗ ਵੀਰ ਨਿਰਭਉ ਜੀ,
ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਹਿ।।
ਪਹਿਲੇ ਗੁਰੂ ਸਰੀਰ ਗੁਰੂ ਨਾਨਕ ਸਾਹਿਬ ਸਿਰੀ ਰਾਗ ਦੀਆਂ ਦੋ ਪੰਗਤੀਆਂ ‘ਬਾਬਾ ਹੋਰੁ ਖਾਣਾ ਖੁਸੀ ਖੁਆਰੁ ॥ ਜਿਤੁ ਖਾਧੈ ਤਨੁ ਪੀੜੀਐ ਮਨ ਮਹਿ ਚਲਹਿ ਵਿਕਾਰ ॥੧॥ ਰਹਾਉ ॥’ ਲਿੱਖ ਕੇ ਤੁਸੀਂ ਕਿਹਾ ਹੈ ਕਿ ਤੁਹਾਨੂੰ ਕਿਸੇ ਦੋਸਤ ਨੇ ਉਦਾਹਰਣ ਦਿੱਤੀ ਹੈ ਕਿ ਸਿੱਖ ਮਾਸ ਖਾ ਸਕਦੇ ਹਨ।
ਇੰਨਾ ਪੰਗਤੀਆਂ ਵਿਚ ਗੁਰੂ ਸਾਹਿਬ ਸਿੱਖਿਆ ਦੇ ਰਹੇ ਹਨ ਕਿ ‘ਹੇ ਭਾਈ! ਜਿਨ੍ਹਾਂ ਪਦਾਰਥਾਂ ਦੇ ਖਾਣ ਨਾਲ ਸਰੀਰ ਰੋਗੀ ਹੋ ਜਾਂਦਾ ਹੈ, ਅਤੇ ਮਨ ਵਿਚ (ਭੀ ਕਈ) ਮੰਦੇ ਖ਼ਿਆਲ ਤੁਰ ਪੈਂਦੇ ਹਨ, ਉਹਨਾਂ ਪਦਾਰਥਾਂ ਨੂੰ ਖਾਣ ਨਾਲ ਖ਼ੁਆਰ ਹੋਈਦਾ ਹੈ।1। ਰਹਾਉ।’ ਦੇਖੋਗੇ ਕਿ ਗੁਰੂ ਸਾਹਿਬ ਇਨ੍ਹਾਂ ਪੰਗਤੀਆਂ ਵਿਚ ਨਾਂਹ ਮਾਸ ਖਾਣ ਵਾਸਤੇ ਕਹਿ ਰਹੇ ਹਨ, ਨਾਂਹ ਮਾਸ ਖਾਣ ਤੋਂ ਰੋਕ ਰਹੇ ਹਨ।
ਇਨ੍ਹਾਂ ਦੋ ਪੰਕਤੀਆਂ ਵਿਚ ਗੁਰੂ ਸਾਹਿਬ ਦੇ ਦਿੱਤੇ ਉਪਦੇਸ਼ ਤੋਂ ਇਹ ਹੀ ਸਮਝ ਆਉਂਦਾ ਹੈ ਕਿ ਉਹ ਖਾਣਾ ਹੈ ਜਿਸ ਨੂੰ ਖਾਣ ਨਾਲ ਤਨ ਰੋਗੀ ਨਾਂਹ ਹੋਵੇ ਤੇ ਮਨ ਵਿਚ ਵਿਚ ਭੈੜੇ ਖਿਆਲ ਨਾਂਹ ਆਉਣ।
ਹੁਣ ਆਉਂਦੇ ਹਾਂ ਤੁਹਾਡੇ ਸਵਾਲ ਵਲ ਕਿ ਕੀ ਗੁਰਬਾਣੀ ਵਿਚ ਕੋਈ ਇਹੋ ਜਿਹਾ ਸ਼ਬਦ ਹੈ ਜਿਸ ਵਿਚ ਸਿੱਖਿਆ ਦਿੱਤੀ ਹੋਵੇ ਕਿ ਸਿੱਖ ਨੇ ਮਾਸ ਨਹੀਂ ਖਾਣਾ?
ਪਹਿਲੇ ਗੁਰੂ ਸਰੀਰ ਗੁਰੂ ਨਾਨਕ ਸਾਹਿਬ ਨੇ ਮਾਸ ਦੇ ਵਿਸ਼ੇ ਤੇ ਮਲਾਰ ਰਾਗ ਵਿਚ ਆਪਣੀ ਵਾਰ ਵਿਚ ਬਾਣੀ ਉਚਾਰੀ ਹੈ ਜਿਸ ਦਾ ਮੂਲ ਪਾਠ ਤੇ ਅਰਥ ਹੇਠਾਂ ਦਿੱਤੇ ਹਨ। ਗੁਰੂ ਸਾਹਿਬ ਸਮਝਾਉਂਦੇ ਹਨ ਕਿ ਮਾਸ, ਜਿਸ ਤੋਂ ਜ਼ਿੰਦਗੀ ਦਾ ਮੁੱਢ ਬੱਝਾ ਹੈ ਨੂੰ ਖਾਣਾ ਜਾਂ ਨਾਂਹ ਖਾਣਾ ਵਿਚਾਰ ਦਾ ਵਿਸ਼ਾ ਹੀ ਨਹੀਂ ਹੈ ਅਰਥਾਤ ਇਸ ਦਾ ਧਰਮ ਨਾਲ ਕੋਈ ਸਬੰਧ ਹੀ ਨਹੀਂ ਹੈ। ਅੱਗੇ ਗੁਰੂ ਸਾਹਿਬ ਸਿੱਖਿਆ ਦਿੰਦੇ ਹਨ ਕਿ ਮਾਸ ਸਮੇਤ ਸਾਰੇ ਖਾਣ ਪਦਾਰਥ ਪਾਣੀ ਤੋਂ ਹੀ ਪੈਦਾ ਹੋਏ ਹਨ ਤੇ ਇਨ੍ਹਾਂ ਨੂੰ ਖਾਣ ਜਾਂ ਤਿਆਗਣ ਬਾਰੇ ਵਿਚਾਰ ਕਰਨ ਦੀ ਬਜਾਏ ਵਿਚਾਰ ਇਹ ਕਰ ਕਿ ਮਨੁੱਖ/ਸਿੱਖ ਨੇ ਜੀਭ ਦੇ ਚਸਕਿਆਂ ਨੂੰ ਕਿਵੇਂ ਛੱਡਣਾ ਹੈ ਤੇ ਪਰਾਇਆ ਹੱਕ ਖਾਣ ਦਾ ਔਗੁਣ ਕਿਵੇਂ ਛੱਡਣਾ ਹੈ।
ਕਿਉਂਕਿ ਕਿਸੇ ਕਿਸਮ ਦਾ ਵੀ ਮਾਸ ਖਾਣ ਜਾਂ ਨਾਂਹ ਖਾਣ ਦਾ ਧਰਮ ਨਾਲ ਕੋਈ ਸਬੰਧ ਹੀ ਨਹੀਂ ਹੈ ਤੇ ਇਹ ਵਿਚਾਰ ਦਾ ਵਿਸ਼ਾ ਹੀ ਨਹੀਂ ਹੈ, ਇਸ ਲਈ ਹਰ ਮਨੁੱਖ/ਸਿੱਖ ਨੇ ਆਪਣਾ ਫ਼ੈਸਲਾ ਆਪ ਕਰਨਾ ਹੈ ਕਿ ਮਾਸ ਖਾਣਾ ਵੀ ਹੈ ਕਿ ਨਹੀਂ।
ਤੁਹਾਡਾ ਅੱਗੇ ਕੋਈ ਸਵਾਲ ਹੋਵੇ ਤਾਂ ਤੁਹਾਡਾ ਸਵਾਗਤ ਹੈ। ਕੋਈ ਕੰਮੀ ਹੋਵੇ ਤਾਂ ਦੱਸਣ ਦੀ ਕ੍ਰਿਪਾਲਤਾ ਕਰਨੀ ਜੀ ਤਾਂ ਜੋ ਅੱਗੇ ਸੁਧਾਰ ਹੋ ਸਕੇ।
ਆਦਰ ਸਹਿਤ,
ਆਪ ਦਾ ਵੀਰ
——————————-
ਸਲੋਕ ਮਃ ੧ ॥ ਪਹਿਲਾਂ ਮਾਸਹੁ ਨਿੰਮਿਆ ਮਾਸੈ ਅੰਦਰਿ ਵਾਸੁ ॥ ਜੀਉ ਪਾਇ ਮਾਸੁ ਮੁਹਿ ਮਿਲਿਆ ਹਡੁ ਚੰਮੁ ਤਨੁ ਮਾਸੁ ॥ ਮਾਸਹੁ ਬਾਹਰਿ ਕਢਿਆ ਮੰਮਾ ਮਾਸੁ ਗਿਰਾਸੁ ॥ ਮੁਹੁ ਮਾਸੈ ਕਾ ਜੀਭ ਮਾਸੈ ਕੀ ਮਾਸੈ ਅੰਦਰਿ ਸਾਸੁ ॥ ਵਡਾ ਹੋਆ ਵੀਆਹਿਆ ਘਰਿ ਲੈ ਆਇਆ ਮਾਸੁ ॥ ਮਾਸਹੁ ਹੀ ਮਾਸੁ ਊਪਜੈ ਮਾਸਹੁ ਸਭੋ ਸਾਕੁ ॥ ਸਤਿਗੁਰਿ ਮਿਲਿਐ ਹੁਕਮੁ ਬੁਝੀਐ ਤਾਂ ਕੋ ਆਵੈ ਰਾਸਿ ॥ ਆਪਿ ਛੁਟੇ ਨਹ ਛੂਟੀਐ ਨਾਨਕ ਬਚਨਿ ਬਿਣਾਸੁ ॥੧॥ {ਪੰਨਾ 1289}
ਅਰਥ: ਸਭ ਤੋਂ ਪਹਿਲਾਂ ਮਾਸ (ਭਾਵ, ਪਿਤਾ ਦੇ ਵੀਰਜ) ਤੋਂ ਹੀ (ਜੀਵ ਦੀ ਹਸਤੀ ਦਾ) ਮੁੱਢ ਬੱਝਦਾ ਹੈ, (ਫਿਰ) ਮਾਸ (ਭਾਵ, ਮਾਂ ਦੇ ਪੇਟ) ਵਿਚ ਹੀ ਇਸ ਦਾ ਵਸੇਬਾ ਹੁੰਦਾ ਹੈ; ਜਦੋਂ (ਪੁਤਲੇ ਵਿਚ) ਜਾਨ ਪੈਂਦੀ ਹੈ ਤਾਂ ਵੀ (ਜੀਭ-ਰੂਪ) ਮਾਸ ਮੂੰਹ ਵਿਚ ਮਿਲਦਾ ਹੈ (ਇਸ ਦੇ ਸਰੀਰ ਦੀ ਸਾਰੀ ਹੀ ਘਾੜਤ) ਹੱਡ ਚੰਮ ਸਰੀਰ ਸਭ ਕੁਝ ਮਾਸ (ਹੀ ਬਣਦਾ ਹੈ) ।
ਜਦੋਂ (ਮਾਂ ਦੇ ਪੇਟ-ਰੂਪ) ਮਾਸ ਵਿਚੋਂ ਬਾਹਰ ਭੇਜਿਆ ਜਾਂਦਾ ਹੈ ਤਾਂ ਭੀ ਮੰਮਾ (-ਰੂਪ) ਮਾਸ ਖ਼ੁਰਾਕ ਮਿਲਦੀ ਹੈ; ਇਸ ਦਾ ਮੂੰਹ ਭੀ ਮਾਸ ਦਾ ਹੈ ਜੀਭ ਭੀ ਮਾਸ ਦੀ ਹੈ, ਮਾਸ ਵਿਚ ਸਾਹ ਲੈਂਦਾ ਹੈ। ਜਦੋਂ ਜੁਆਨ ਹੁੰਦਾ ਹੈ ਤੇ ਵਿਆਹਿਆ ਜਾਂਦਾ ਹੈ ਤਾਂ ਭੀ (ਇਸਤ੍ਰੀ-ਰੂਪ) ਮਾਸ ਹੀ ਘਰ ਲੈ ਆਉਂਦਾ ਹੈ; (ਫਿਰ) ਮਾਸ ਤੋਂ ਹੀ (ਬੱਚਾ-ਰੂਪ) ਮਾਸ ਜੰਮਦਾ ਹੈ; (ਸੋ, ਜਗਤ ਦਾ ਸਾਰਾ) ਸਾਕ-ਸੰਬੰਧ ਮਾਸ ਤੋਂ ਹੀ ਹੈ।
(ਮਾਸ ਖਾਣ ਜਾਂ ਨਾਹ ਖਾਣ ਦਾ ਨਿਰਨਾ ਸਮਝਣ ਦੇ ਥਾਂ) ਜੇ ਸਤਿਗੁਰੂ ਮਿਲ ਪਏ ਤੇ ਪ੍ਰਭੂ ਦੀ ਰਜ਼ਾ ਸਮਝੀਏ ਤਾਂ ਜੀਵ (ਦਾ ਜਗਤ ਵਿਚ ਆਉਣਾ) ਨੇਪਰੇ ਚੜ੍ਹਦਾ ਹੈ (ਨਹੀਂ ਤਾਂ ਜੀਵ ਨੂੰ ਮਾਸ ਨਾਲ ਜੰਮਣ ਤੋਂ ਲੈ ਕੇ ਮਰਨ ਤਕ ਇਤਨਾ ਡੂੰਘਾ ਵਾਸਤਾ ਪੈਂਦਾ ਹੈ ਕਿ) ਆਪਣੇ ਜ਼ੋਰ ਨਾਲ ਇਸ ਤੋਂ ਬਚਿਆਂ ਖ਼ਲਾਸੀ ਨਹੀਂ ਹੁੰਦੀ; ਤੇ, ਹੇ ਨਾਨਕ! (ਇਸ ਕਿਸਮ ਦੀ) ਚਰਚਾ ਨਾਲ (ਨਿਰੀ) ਹਾਨੀ ਹੀ ਹੁੰਦੀ ਹੈ।1।
ਮਃ ੧ ॥ ਮਾਸੁ ਮਾਸੁ ਕਰਿ ਮੂਰਖੁ ਝਗੜੇ ਗਿਆਨੁ ਧਿਆਨੁ ਨਹੀ ਜਾਣੈ ॥ ਕਉਣੁ ਮਾਸੁ ਕਉਣੁ ਸਾਗੁ ਕਹਾਵੈ ਕਿਸੁ ਮਹਿ ਪਾਪ ਸਮਾਣੇ ॥ ਗੈਂਡਾ ਮਾਰਿ ਹੋਮ ਜਗ ਕੀਏ ਦੇਵਤਿਆ ਕੀ ਬਾਣੇ ॥ ਮਾਸੁ ਛੋਡਿ ਬੈਸਿ ਨਕੁ ਪਕੜਹਿ ਰਾਤੀ ਮਾਣਸ ਖਾਣੇ ॥ ਫੜੁ ਕਰਿ ਲੋਕਾਂ ਨੋ ਦਿਖਲਾਵਹਿ ਗਿਆਨੁ ਧਿਆਨੁ ਨਹੀ ਸੂਝੈ ॥ ਨਾਨਕ ਅੰਧੇ ਸਿਉ ਕਿਆ ਕਹੀਐ ਕਹੈ ਨ ਕਹਿਆ ਬੂਝੈ ॥ ਅੰਧਾ ਸੋਇ ਜਿ ਅੰਧੁ ਕਮਾਵੈ ਤਿਸੁ ਰਿਦੈ ਸਿ ਲੋਚਨ ਨਾਹੀ ॥ ਮਾਤ ਪਿਤਾ ਕੀ ਰਕਤੁ ਨਿਪੰਨੇ ਮਛੀ ਮਾਸੁ ਨ ਖਾਂਹੀ ॥ ਇਸਤ੍ਰੀ ਪੁਰਖੈ ਜਾਂ ਨਿਸਿ ਮੇਲਾ ਓਥੈ ਮੰਧੁ ਕਮਾਹੀ ॥ ਮਾਸਹੁ ਨਿੰਮੇ ਮਾਸਹੁ ਜੰਮੇ ਹਮ ਮਾਸੈ ਕੇ ਭਾਂਡੇ ॥ ਗਿਆਨੁ ਧਿਆਨੁ ਕਛੁ ਸੂਝੈ ਨਾਹੀ ਚਤੁਰੁ ਕਹਾਵੈ ਪਾਂਡੇ ॥ ਬਾਹਰ ਕਾ ਮਾਸੁ ਮੰਦਾ ਸੁਆਮੀ ਘਰ ਕਾ ਮਾਸੁ ਚੰਗੇਰਾ ॥ ਜੀਅ ਜੰਤ ਸਭਿ ਮਾਸਹੁ ਹੋਏ ਜੀਇ ਲਇਆ ਵਾਸੇਰਾ ॥ ਅਭਖੁ ਭਖਹਿ ਭਖੁ ਤਜਿ ਛੋਡਹਿ ਅੰਧੁ ਗੁਰੂ ਜਿਨ ਕੇਰਾ ॥ ਮਾਸਹੁ ਨਿੰਮੇ ਮਾਸਹੁ ਜੰਮੇ ਹਮ ਮਾਸੈ ਕੇ ਭਾਂਡੇ ॥ ਗਿਆਨੁ ਧਿਆਨੁ ਕਛੁ ਸੂਝੈ ਨਾਹੀ ਚਤੁਰੁ ਕਹਾਵੈ ਪਾਂਡੇ ॥ ਮਾਸੁ ਪੁਰਾਣੀ ਮਾਸੁ ਕਤੇਬੀ ਚਹੁ ਜੁਗਿ ਮਾਸੁ ਕਮਾਣਾ ॥ ਜਜਿ ਕਾਜਿ ਵੀਆਹਿ ਸੁਹਾਵੈ ਓਥੈ ਮਾਸੁ ਸਮਾਣਾ ॥ ਇਸਤ੍ਰੀ ਪੁਰਖ ਨਿਪਜਹਿ ਮਾਸਹੁ ਪਾਤਿਸਾਹ ਸੁਲਤਾਨਾਂ ॥ ਜੇ ਓਇ ਦਿਸਹਿ ਨਰਕਿ ਜਾਂਦੇ ਤਾਂ ਉਨ੍ਹ੍ਹ ਕਾ ਦਾਨੁ ਨ ਲੈਣਾ ॥ ਦੇਂਦਾ ਨਰਕਿ ਸੁਰਗਿ ਲੈਦੇ ਦੇਖਹੁ ਏਹੁ ਧਿਙਾਣਾ ॥ ਆਪਿ ਨ ਬੂਝੈ ਲੋਕ ਬੁਝਾਏ ਪਾਂਡੇ ਖਰਾ ਸਿਆਣਾ ॥ ਪਾਂਡੇ ਤੂ ਜਾਣੈ ਹੀ ਨਾਹੀ ਕਿਥਹੁ ਮਾਸੁ ਉਪੰਨਾ ॥ ਤੋਇਅਹੁ ਅੰਨੁ ਕਮਾਦੁ ਕਪਾਹਾਂ ਤੋਇਅਹੁ ਤ੍ਰਿਭਵਣੁ ਗੰਨਾ ॥ ਤੋਆ ਆਖੈ ਹਉ ਬਹੁ ਬਿਧਿ ਹਛਾ ਤੋਐ ਬਹੁਤੁ ਬਿਕਾਰਾ ॥ ਏਤੇ ਰਸ ਛੋਡਿ ਹੋਵੈ ਸੰਨਿਆਸੀ ਨਾਨਕੁ ਕਹੈ ਵਿਚਾਰਾ ॥੨॥ {ਪੰਨਾ 1289-1290}
ਅਰਥ: (ਆਪਣੇ ਵਲੋਂ ਮਾਸ ਦਾ ਤਿਆਗੀ) ਮੂਰਖ (ਪੰਡਿਤ) ਮਾਸ ਮਾਸ ਆਖ ਕੇ ਚਰਚਾ ਕਰਦਾ ਹੈ, ਪਰ ਨਾਹ ਇਸ ਨੂੰ ਆਤਮਕ ਜੀਵਨ ਦੀ ਸਮਝ ਨਾਹ ਇਸ ਨੂੰ ਸੁਰਤਿ ਹੈ (ਨਹੀਂ ਤਾਂ ਇਹ ਗਹੁ ਨਾਲ ਵਿਚਾਰੇ ਕਿ) ਮਾਸ ਤੇ ਸਾਗ ਵਿਚ ਕੀਹ ਫ਼ਰਕ ਹੈ, ਤੇ ਕਿਸ (ਦੇ ਖਾਣ) ਵਿਚ ਪਾਪ ਹੈ। (ਪੁਰਾਣੇ ਸਮੇ ਵਿਚ ਭੀ, ਲੋਕ) ਦੇਵਤਿਆਂ ਦੇ ਸੁਭਾਉ ਅਨੁਸਾਰ (ਭਾਵ, ਦੇਵਤਿਆਂ ਨੂੰ ਖ਼ੁਸ਼ ਕਰਨ ਲਈ) ਗੈਂਡਾ ਮਾਰ ਕੇ ਹੋਮ ਤੇ ਜੱਗ ਕਰਦੇ ਸਨ। ਜੋ ਮਨੁੱਖ (ਆਪਣੇ ਵਲੋਂ) ਮਾਸ ਤਿਆਗ ਕੇ (ਜਦ ਕਦੇ ਕਿਤੇ ਮਾਸ ਵੇਖਣ ਤਾਂ) ਬੈਠ ਕੇ ਆਪਣਾ ਨੱਕ ਬੰਦ ਕਰ ਲੈਂਦੇ ਹਨ (ਕਿ ਮਾਸ ਦੀ ਬੋ ਆ ਗਈ ਹੈ) ਉਹ ਰਾਤ ਨੂੰ ਮਨੁੱਖ ਨੂੰ ਖਾਂ ਜਾਂਦੇ ਹਨ (ਭਾਵ, ਲੁਕ ਕੇ ਮਨੁੱਖਾਂ ਦਾ ਲਹੂ ਪੀਣ ਦੇ ਮਨਸੂਬੇ ਬੰਨ੍ਹਦੇ ਹਨ) ; (ਮਾਸ ਨਾਹ ਖਾਣ ਦਾ ਇਹ) ਪਖੰਡ ਕਰਕੇ ਲੋਕਾਂ ਨੂੰ ਵਿਖਾਂਦੇ ਹਨ, ਉਂਞ ਇਹਨਾਂ ਨੂੰ ਆਪ ਨਾਹ ਸਮਝ ਹੈ ਨਾਹ ਸੁਰਤਿ ਹੈ। ਪਰ, ਹੇ ਨਾਨਕ! ਕਿਸੇ ਅੰਨ੍ਹੇ ਮਨੁੱਖ ਨੂੰ ਸਮਝਾਣ ਦਾ ਕੋਈ ਲਾਭ ਨਹੀਂ, (ਜੇ ਕੋਈ ਇਸ ਨੂੰ) ਸਮਝਾਵੇ (ਭੀ) , ਤਾਂ ਭੀ ਇਹ ਸਮਝਾਇਆ ਸਮਝਦਾ ਨਹੀਂ ਹੈ।
(ਜੇ ਕਹੋ ਅੰਨ੍ਹਾ ਕੌਣ ਹੈ ਤਾਂ) ਅੰਨ੍ਹਾ ਉਹ ਹੈ ਜੋ ਅੰਨ੍ਹਿਆਂ ਵਾਲਾ ਕੰਮ ਕਰਦਾ ਹੈ, ਜਿਸ ਦੇ ਦਿਲ ਵਿਚ ਉਹ ਅੱਖਾਂ ਨਹੀਂ ਹਨ (ਭਾਵ, ਜੋ ਸਮਝ ਤੋਂ ਸੱਖਣਾ ਹੈ) , (ਨਹੀਂ ਤਾਂ ਸੋਚਣ ਵਾਲੀ ਗੱਲ ਹੈ ਕਿ ਆਪ ਭੀ ਤਾਂ) ਮਾਂ ਤੇ ਪਿਉ ਦੀ ਰੱਤ ਤੋਂ ਹੀ ਹੋਏ ਹਨ ਤੇ ਮੱਛੀ (ਆਦਿਕ) ਦੇ ਮਾਸ ਤੋਂ ਪਰਹੇਜ਼ ਕਰਦੇ ਹਨ (ਭਾਵ, ਮਾਸ ਤੋਂ ਹੀ ਪੈਦਾ ਹੋ ਕੇ ਮਾਸ ਤੋਂ ਪਰਹੇਜ਼ ਕਰਨ ਦਾ ਕੀਹ ਭਾਵ? ਪਹਿਲਾਂ ਭੀ ਤਾਂ ਮਾਂ ਪਿਉ ਦੇ ਮਾਸ ਤੋਂ ਹੀ ਸਰੀਰ ਪਲਿਆ ਹੈ) । (ਫਿਰ) , ਜਦੋਂ ਰਾਤ ਨੂੰ ਜ਼ਨਾਨੀ ਤੇ ਮਰਦ ਇਕੱਠੇ ਹੁੰਦੇ ਹਨ ਤਦੋਂ ਭੀ (ਮਾਸ ਨਾਲ ਹੀ) ਮੰਦ (ਭਾਵ, ਭੋਗ) ਕਰਦੇ ਹਨ। ਅਸੀਂ ਸਾਰੇ ਮਾਸ ਦੇ ਪੁਤਲੇ ਹਾਂ, ਸਾਡਾ ਮੁੱਢ ਮਾਸ ਤੋਂ ਹੀ ਬੱਝਾ, ਅਸੀਂ ਮਾਸ ਤੋਂ ਹੀ ਪੈਦਾ ਹੋਏ, (ਮਾਸ ਦਾ ਤਿਆਗੀ) ਪੰਡਿਤ (ਮਾਸ ਦੀ ਚਰਚਾ ਛੇੜ ਕੇ ਐਵੇਂ ਆਪਣੇ ਆਪ ਨੂੰ) ਸਿਆਣਾ ਅਖਵਾਂਦਾ ਹੈ, (ਅਸਲ ਵਿਚ) ਇਸ ਨੂੰ ਨਾਹ ਸਮਝ ਹੈ ਨਾਹ ਸੁਰਤਿ ਹੈ। (ਭਲਾ ਦੱਸੋ,) ਪੰਡਿਤ ਜੀ! (ਇਹ ਕੀਹ ਕਿ) ਬਾਹਰੋਂ ਲਿਆਂਦਾ ਹੋਇਆ ਮਾਸ ਮਾੜਾ ਤੇ ਘਰ ਦਾ (ਵਰਤਿਆ) ਮਾਸ ਚੰਗਾ? (ਫਿਰ) ਸਾਰੇ ਜੀਅ ਜੰਤ ਮਾਸ ਤੋਂ ਪੈਦਾ ਹੋਏ ਹਨ, ਜਿੰਦ ਨੇ (ਮਾਸ ਵਿਚ ਹੀ) ਡੇਰਾ ਲਾਇਆ ਹੋਇਆ ਹੈ; ਸੋ ਜਿਨ੍ਹਾਂ ਨੂੰ ਰਾਹ ਦੱਸਣ ਵਾਲਾ ਆਪ ਅੰਨ੍ਹਾ ਹੈ ਉਹ ਨਾਹ ਖਾਣ-ਜੋਗ ਚੀਜ਼ (ਭਾਵ, ਪਰਾਇਆ ਹੱਕ) ਤਾਂ ਖਾਂਦੇ ਹਨ ਤੇ ਖਾਣ-ਜੋਗ ਚੀਜ਼ (ਭਾਵ ਜਿਸ ਚੀਜ਼ ਤੋਂ ਜ਼ਿੰਦਗੀ ਦਾ ਹੀ ਮੁੱਢ ਬੱਝਾ ਤਿਆਗਦੇ ਹਨ। ਅਸੀਂ ਸਾਰੇ ਮਾਸ ਦੇ ਪੁਤਲੇ ਹਾਂ, ਅਸਾਡਾ ਮੁੱਢ ਮਾਸ ਤੋਂ ਹੀ ਬੱਝਾ, ਅਸੀਂ ਮਾਸ ਤੋਂ ਹੀ ਪੈਦਾ ਹੋਏ, (ਮਾਸ ਦਾ ਤਿਆਗੀ) ਪੰਡਿਤ (ਮਾਸ ਦੀ ਚਰਚਾ ਛੇੜ ਕੇ ਐਵੇਂ ਆਪਣੇ ਆਪ ਨੂੰ) ਸਿਆਣਾ ਅਖਵਾਂਦਾ ਹੈ, (ਅਸਲ ਵਿਚ) ਇਸ ਨੂੰ ਨਾਹ ਸਮਝ ਹੈ ਨਾਹ ਸੁਰਤਿ ਹੈ।
ਪੁਰਾਣਾਂ ਵਿਚ ਮਾਸ (ਦਾ ਜ਼ਿਕਰ) , ਮੁਸਲਮਾਨੀ ਮਜ਼ਹਬੀ ਕਿਤਾਬਾਂ ਵਿਚ ਭੀ ਮਾਸ (ਵਰਤਣ ਦਾ ਜ਼ਿਕਰ) ; ਜਗਤ ਦੇ ਸ਼ੁਰੂ ਤੋਂ ਹੀ ਮਾਸ ਵਰਤੀਂਦਾ ਚਲਾ ਆਇਆ ਹੈ। ਜੱਗ ਵਿਚ, ਵਿਆਹ ਆਦਿਕ ਕਾਜ ਵਿਚ (ਮਾਸ ਦੀ ਵਰਤੋਂ) ਪ੍ਰਧਾਨ ਹੈ, ਉਹਨੀਂ ਥਾਈਂ ਮਾਸ ਵਰਤੀਂਦਾ ਰਿਹਾ ਹੈ। ਜ਼ਨਾਨੀ, ਮਰਦ, ਸ਼ਾਹ, ਪਾਤਿਸ਼ਾਹ…ਸਾਰੇ ਮਾਸ ਤੋਂ ਹੀ ਪੈਦਾ ਹੁੰਦੇ ਹਨ। ਜੇ ਇਹ ਸਾਰੇ (ਮਾਸ ਤੋਂ ਬਣਨ ਕਰਕੇ) ਨਰਕ ਵਿਚ ਪੈਂਦੇ ਦਿੱਸਦੇ ਹਨ ਤਾਂ ਉਹਨਾਂ ਤੋਂ (ਮਾਸ-ਤਿਆਗੀ ਪੰਡਿਤ ਨੂੰ) ਦਾਨ ਭੀ ਨਹੀਂ ਲੈਣਾ ਚਾਹੀਦਾ। (ਨਹੀਂ ਤਾਂ) ਵੇਖੋ, ਇਹ ਅਚਰਜ ਧੱਕੇ ਦੀ ਗੱਲ ਹੈ ਕਿ ਦਾਨ ਦੇਣ ਵਾਲੇ ਨਰਕੇ ਪੈਣ ਤੇ ਲੈਣ ਵਾਲੇ ਸੁਰਗ ਵਿਚ। (ਅਸਲ ਵਿਚ) ਹੇ ਪੰਡਿਤ! ਤੂੰ ਢਾਢਾ ਚਤੁਰ ਹੈਂ, ਤੈਨੂੰ ਆਪ ਨੂੰ (ਮਾਸ ਖਾਣ ਦੇ ਮਾਮਲੇ ਦੀ) ਸਮਝ ਨਹੀਂ, ਪਰ ਤੂੰ ਲੋਕਾਂ ਨੂੰ ਸਮਝਾਂਦਾ ਹੈਂ।
ਹੇ ਪੰਡਿਤ! ਤੈਨੂੰ ਇਹ ਹੀ ਪਤਾ ਨਹੀਂ ਕਿ ਮਾਸ ਕਿਥੋਂ ਪੈਦਾ ਹੋਇਆ। (ਵੇਖ,) ਪਾਣੀ ਤੋਂ ਅੰਨ ਪੈਦਾ ਹੁੰਦਾ ਹੈ, ਕਮਾਦ ਗੰਨਾ ਉੱਗਦਾ ਹੈ ਤੇ ਕਪਾਹ ਉੱਗਦੀ ਹੈ, ਪਾਣੀ ਤੋਂ ਹੀ ਸਾਰਾ ਸੰਸਾਰ ਪੈਦਾ ਹੁੰਦਾ ਹੈ। ਪਾਣੀ ਆਖਦਾ ਹੈ ਕਿ ਮੈਂ ਕਈ ਤਰੀਕਿਆਂ ਨਾਲ ਭਲਿਆਈ ਕਰਦਾ ਹਾਂ (ਭਾਵ, ਜੀਵ ਦੇ ਪਾਲਣ ਲਈ ਕਈ ਤਰੀਕਿਆਂ ਦੀ ਖ਼ੁਰਾਕ-ਪੁਸ਼ਾਕ ਪੈਦਾ ਕਰਦਾ ਹਾਂ) , ਇਹ ਸਾਰੀਆਂ ਤਬਦੀਲੀਆਂ (ਭਾਵ, ਬੇਅੰਤ ਕਿਸਮਾਂ ਦੇ ਪਦਾਰਥ) ਪਾਣੀ ਵਿਚ ਹੀ ਹਨ। ਸੋ, ਨਾਨਕ ਇਹ ਵਿਚਾਰ ਦੀ ਗੱਲ ਦੱਸਦਾ ਹੈ (ਕਿ ਜੇ ਸੱਚਾ ਤਿਆਗੀ ਬਣਨਾ ਹੈ ਤਾਂ) ਇਹਨਾਂ ਸਾਰੇ ਪਦਾਰਥਾਂ ਦੇ ਚਸਕੇ ਛੱਡ ਕੇ ਤਿਆਗੀ ਬਣੇ (ਕਿਉਂਕਿ ਮਾਸ ਦੀ ਉਤਪੱਤੀ ਭੀ ਪਾਣੀ ਤੋਂ ਹੈ ਤੇ ਅੰਨ ਕਮਾਦ ਆਦਿਕ ਦੀ ਉਤਪੱਤੀ ਭੀ ਪਾਣੀ ਤੋਂ ਹੀ ਹੈ) ।2।