ਬ੍ਰਾਹਮਣ ਸਿੱਖ ਕੌਣ ਹਨ?
ਬ੍ਰਾਹਮਣ ਸਿੱਖ ਕੌਣ ਹਨ?
Share
You must login to ask a question.
Please briefly explain why you feel this question should be reported.
Please briefly explain why you feel this answer should be reported.
Please briefly explain why you feel this user should be reported.
ਸਤਿਕਾਰ ਯੋਗ ਵੀਰ ਜੀ/ਭੈਣ ਜੀ,
ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਹਿ।।
ਤੁਸੀਂ ਇੱਕ ਸਵਾਲ ਪੁੱਛਿਆ ਹੈ ਕਿ ਬ੍ਰਾਹਮਣ ਸਿੱਖ ਕੌਣ ਹਨ। ਦਾਸ ਤੁਹਾਨੂੰ ਦੱਸਣਾ ਚਾਹੁੰਦਾ ਹੈ ਕਿ ਵਰਣ ਵੰਡ ਸਿੱਖੀ ਦਾ ਸਿਧਾਂਤ ਨਹੀਂ ਹੈ ਬਲਕਿ ਮਨੂ ਸਿਮਰਤੀ ਅਨੁਸਾਰ ਇਹ ਹਿੰਦੂ ਧਰਮ ਦਾ ਸਿਧਾਂਤ ਹੈ। ਗੁਰੂ ਸਾਹਿਬ ਦਾ ਉਪਦੇਸ਼ ਤਾਂ ਸਾਰੀ ਮਨੁੱਖਤਾ ਵਾਸਤੇ ਸਾਂਝਾ ਹੈ। ਸੁਖਮਨੀ ਸਾਹਿਬ ਵਿਚ ਪੰਜਵੇਂ ਗੁਰੂ ਸਰੀਰ ਗੁਰੂ ਅਰਜਨ ਸਾਹਿਬ ਸਿੱਖਿਆ ਦਿੰਦੇ ਹਨ ‘ਬੀਜ ਮੰਤ੍ਰੁ ਸਰਬ ਕੋ ਗਿਆਨੁ॥ ਚਹੁ ਵਰਨਾ ਮਹਿ ਜਪੈ ਕੋਊ ਨਾਮੁ॥’ ਅਰਥਾਤ ‘ਬ੍ਰਾਹਮਣ, ਖਤ੍ਰੀ, ਵੈਸ਼, ਸ਼ੂਦਰ, ਚਾਰੇ ਹੀ ਜਾਤੀਆਂ ਵਿਚੋਂ ਕੋਈ ਭੀ ਮਨੁੱਖ ਪ੍ਰਭੂ ਦਾ ਨਾਮ ਜਪ ਕੇ ਵੇਖ ਲਏ , ਨਾਮ ਹੋਰ ਸਭ ਮੰਤ੍ਰਾਂ ਦਾ ਮੁੱਢ ਮੰਤ੍ਰ ਹੈ ਅਤੇ ਸਭ ਦਾ ਗਿਆਨ ਦਾਤਾ ਹੈ।’
ਇਸ ਲਈ ਸਿੱਖਾਂ ਵਿਚ ਕੋਈ ਬ੍ਰਾਹਮਣ ਸਿੱਖ ਨਹੀਂ ਹੁੰਦੇ। ਤੁਹਾਡਾ ਅੱਗੇ ਕੋਈ ਸਵਾਲ ਹੋਵੇ ਤਾਂ ਤੁਹਾਡਾ ਸਵਾਗਤ ਹੈ।
ਆਦਰ ਸਹਿਤ,
ਆਪ ਦਾ ਵੀਰ