Please explain the meaning of this shabad to me. Thank you
Share
You must login to ask a question.
Please briefly explain why you feel this question should be reported.
Please briefly explain why you feel this answer should be reported.
Please briefly explain why you feel this user should be reported.
Please explain the meaning of this shabad to me. Thank you
ਸਤਿਕਾਰ ਯੋਗ ਪ੍ਰਭ ਜੀ,
ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਹਿ।।
ਤੁਸੀਂ ਜਿਸ ਸ਼ਬਦ ਦੀ ਵਿਚਾਰ ਮੰਗੀ ਹੈ, ਉਹ ਪੰਜਵੇਂ ਗੁਰੂ ਸਰੀਰ, ਗੁਰੂ ਅਰਜਨ ਸਾਹਿਬ ਦਾ ਉਚਾਰਣ ਕੀਤਾ ਹੋਇਆ ਹੈ ਅਤੇ ਸਾਰਗ ਰਾਗ ਵਿਚ ਹੈ ਤੇ ਗੁਰੂ ਗ੍ਰੰਥ ਸਾਹਿਬ ਦੇ ਪੰਨਾ 1204 ਤੇ ਸੁਸ਼ੋਭਿਤ ਹੈ। ਸ਼ਬਦ ਦਾ ਮੂਲ ਪਾਠ ਤੇ ਅਰਥ ਹੇਠਾਂ ਦਿੱਤੇ ਹਨ ਜੀ।
ਦੇਖੋਗੇ ਕਿ ਗੁਰੂ ਸਾਹਿਬ ਸਮਝਾਉਂਦੇ ਹਨ ਕਿ ਇਹ ਜਿਹੜਾ ਬਚਨ (ਮੈਨੂੰ) ਪੂਰੇ ਗੁਰੂ ਨੇ ਦੱਸਿਆ ਹੈ, ਮੈਂ ਇਸ ਨੂੰ ਘੁੱਟ ਕੇ ਆਪਣੇ ਪੱਲੇ ਬੰਨ੍ਹ ਲਿਆ ਹੈ। ਗੁਰੁ ਸਾਹਿਬ ਅਨੁਸਾਰ ਮਾਇਆ ਦੇ ਤਿੰਨ ਗੁਣ ਰਾਜਸ ਤਾਮਸ ਸਾਤਕ ਨਾਸਵੰਤ ਹਨ। ਜੋ ਕੁਝ ਇਹ ਜਗਤ ਦਿੱਸ ਰਿਹਾ ਹੈ ਸਾਰਾ ਨਾਸਵੰਤ ਹੈ। ਸਿਰਫ਼ ਗੁਰੂ ਦੇ ਬਚਨ ਹੀ ਐਸੇ ਹਨ, ਜੋ ਅਟੱਲ ਹਨ ਭਾਵ, ਆਤਮਕ ਜੀਵਨ ਵਾਸਤੇ ਜੋ ਮਰਯਾਦਾ ਗੁਰੂ ਸਾਹਿਬ ਨੇ ਦੱਸੀ ਹੈ ਉਹ ਕਦੇ ਭੀ ਕਿਤੇ ਭੀ ਬਦਲ ਨਹੀਂ ਸਕਦੀ। ਗੁਰੁ ਸਾਹਿਬ ਅਨੁਸਾਰ ਜਿਹੜਾ ਪਰਮਾਤਮਾ ਆਪਣੇ ਵਰਗਾ ਆਪ ਹੀ ਆਪ ਹੈ, ਜਿਸ ਨੇ ਇਹ ਸਾਰਾ ਆਪਣਾ ਜਗਤ-ਤਮਾਸ਼ਾ ਵਿਖਾਇਆ ਹੋਇਆ ਹੈ, ਉਹ ਹੋਰ ਕਿਸੇ ਭੀ ਤਰੀਕੇ ਨਾਲ ਨਹੀਂ ਮਿਲ ਸਕਦਾ। ਉਹ ਪ੍ਰਭੂ ਗੁਰੂ ਨੂੰ ਮਿਲ ਅਰਥਾਤ ਗੁਰੂ ਸਾਹਿਬ ਦੀ ਸਿੱਖਿਆ ਤੇ ਚੱਲ ਕੇ ਹੀ ਲੱਭ ਸਕੀਦਾ ਹੈ।
੍ਹ
ਤੁਹਾਡਾ ਅੱਗੇ ਕੋਈ ਸਵਾਲ ਹੋਵੇ ਤਾਂ ਤੁਹਾਡਾ ਸਵਾਗਤ ਹੈ। ਜੇਕਰ ਕੋਈ ਕੰਮੀ ਹੋਵੇ ਤਾਂ ਦੱਸਣ ਦੀ ਕ੍ਰਿਪਾਲਤਾ ਕਰਨੀ ਜੀ ਤਾਂ ਜੋ ਅੱਗੇ ਸੁਧਾਰ ਹੋ ਸਕੇ।
ਆਦਰ ਸਹਿਤ,
ਆਪ ਦਾ ਵੀਰ
——————-
ਸਾਰਗ ਮਹਲਾ ੫ ॥ ਮਾਈ ਸਤਿ ਸਤਿ ਸਤਿ ਹਰਿ ਸਤਿ ਸਤਿ ਸਤਿ ਸਾਧਾ ॥ ਬਚਨੁ ਗੁਰੂ ਜੋ ਪੂਰੈ ਕਹਿਓ ਮੈ ਛੀਕਿ ਗਾਂਠਰੀ ਬਾਧਾ ॥੧॥ ਰਹਾਉ ॥ ਨਿਸਿ ਬਾਸੁਰ ਨਖਿਅਤ੍ਰ ਬਿਨਾਸੀ ਰਵਿ ਸਸੀਅਰ ਬੇਨਾਧਾ ॥ ਗਿਰਿ ਬਸੁਧਾ ਜਲ ਪਵਨ ਜਾਇਗੋ ਇਕਿ ਸਾਧ ਬਚਨ ਅਟਲਾਧਾ ॥੧॥ ਅੰਡ ਬਿਨਾਸੀ ਜੇਰ ਬਿਨਾਸੀ ਉਤਭੁਜ ਸੇਤ ਬਿਨਾਧਾ ॥ ਚਾਰਿ ਬਿਨਾਸੀ ਖਟਹਿ ਬਿਨਾਸੀ ਇਕਿ ਸਾਧ ਬਚਨ ਨਿਹਚਲਾਧਾ ॥੨॥ ਰਾਜ ਬਿਨਾਸੀ ਤਾਮ ਬਿਨਾਸੀ ਸਾਤਕੁ ਭੀ ਬੇਨਾਧਾ ॥ ਦ੍ਰਿਸਟਿਮਾਨ ਹੈ ਸਗਲ ਬਿਨਾਸੀ ਇਕਿ ਸਾਧ ਬਚਨ ਆਗਾਧਾ ॥੩॥ ਆਪੇ ਆਪਿ ਆਪ ਹੀ ਆਪੇ ਸਭੁ ਆਪਨ ਖੇਲੁ ਦਿਖਾਧਾ
॥ ਪਾਇਓ ਨ ਜਾਈ ਕਹੀ ਭਾਂਤਿ ਰੇ ਪ੍ਰਭੁ ਨਾਨਕ ਗੁਰ ਮਿਲਿ ਲਾਧਾ ॥੪॥੬॥ {ਪੰਨਾ 1204}
ਅਰਥ: ਹੇ ਮਾਂ! ਪਰਮਾਤਮਾ ਸਦਾ ਹੀ ਕਾਇਮ ਰਹਿਣ ਵਾਲਾ ਹੈ, ਪਰਮਾਤਮਾ ਦੇ ਸੰਤ ਜਨ ਭੀ ਅਟੱਲ ਆਤਮਕ ਜੀਵਨ ਵਾਲੇ ਹਨ– ਇਹ ਜਿਹੜਾ ਬਚਨ (ਮੈਨੂੰ) ਪੂਰੇ ਗੁਰੂ ਨੇ ਦੱਸਿਆ ਹੈ, ਮੈਂ ਇਸ ਨੂੰ ਘੁੱਟ ਕੇ ਆਪਣੇ ਪੱਲੇ ਬੰਨ੍ਹ ਲਿਆ ਹੈ।1। ਰਹਾਉ।
ਹੇ ਮਾਂ! ਰਾਤ, ਦਿਨ, ਤਾਰੇ, ਸੂਰਜ, ਚੰਦ੍ਰਮਾ = ਇਹ ਸਾਰੇ ਨਾਸਵੰਤ ਹਨ। ਪਹਾੜ, ਧਰਤੀ, ਪਾਣੀ, ਹਵਾ = ਹਰੇਕ ਚੀਜ਼ ਨਾਸ ਹੋ ਜਾਇਗੀ। ਸਿਰਫ਼ ਗੁਰੂ ਦੇ ਬਚਨ ਹੀ ਕਦੇ ਟਲ ਨਹੀਂ ਸਕਦੇ।1।
ਹੇ ਮਾਂ! ਅੰਡਿਆਂ ਤੋਂ, ਜਿਓਰ ਤੋਂ, ਧਰਤੀ ਤੋਂ, ਮੁੜ੍ਹਕੇ ਤੋਂ ਪੈਦਾ ਹੋਣ ਵਾਲੇ ਸਭ ਜੀਵ ਨਾਸਵੰਤ ਹਨ। ਚਾਰ ਵੇਦ, ਛੇ ਸ਼ਾਸਤ੍ਰ = ਇਹ ਭੀ ਨਾਸਵੰਤ ਹਨ। ਧਰਮ ਪੁਸਤਕ ਤਾਂ ਕਈ ਬਣੇ ਤੇ ਕਈ ਮਿਟੇ, ਪਰ ਸਾਧ ਦਾ ਬਚਨ, ਭਾਵ, ਸਿਮਰਨ ਦੀ ਪੱਧਤੀ ਸਦਾ ਅਟੱਲ ਰਹਿੰਦੀ ਹੈ।2।
ਹੇ ਮਾਂ! (ਮਾਇਆ ਦੇ ਤਿੰਨ ਗੁਣ) ਰਾਜਸ ਤਾਮਸ ਸਾਤਕ ਨਾਸਵੰਤ ਹਨ। ਜੋ ਕੁਝ (ਇਹ ਜਗਤ) ਦਿੱਸ ਰਿਹਾ ਹੈ ਸਾਰਾ ਨਾਸਵੰਤ ਹੈ। ਸਿਰਫ਼ ਗੁਰੂ ਦੇ ਬਚਨ ਹੀ ਐਸੇ ਹਨ ਜੋ ਅਟੱਲ ਹਨ (ਭਾਵ, ਆਤਮਕ ਜੀਵਨ ਵਾਸਤੇ ਜੋ ਮਰਯਾਦਾ ਗੁਰੂ ਨੇ ਦੱਸੀ ਹੈ ਉਹ ਕਦੇ ਭੀ ਕਿਤੇ ਭੀ ਬਦਲ ਨਹੀਂ ਸਕਦੀ) ।3।
ਹੇ ਨਾਨਕ! (ਆਖ-) ਹੇ ਭਾਈ! ਜਿਹੜਾ ਪਰਮਾਤਮਾ (ਆਪਣੇ ਵਰਗਾ) ਆਪ ਹੀ ਆਪ ਹੈ, ਜਿਸ ਨੇ ਇਹ ਸਾਰਾ ਆਪਣਾ ਜਗਤ-ਤਮਾਸ਼ਾ ਵਿਖਾਇਆ ਹੋਇਆ ਹੈ, ਉਹ ਹੋਰ ਕਿਸੇ ਭੀ ਤਰੀਕੇ ਨਾਲ ਨਹੀਂ ਮਿਲ ਸਕਦਾ। ਉਹ ਪ੍ਰਭੂ ਗੁਰੂ ਨੂੰ ਮਿਲ ਕੇ (ਹੀ) ਲੱਭ ਸਕੀਦਾ ਹੈ।4।6।