What is the meaning of this shabad?
ਰਹਹਿ ਇਕਾਂਤਿ ਏਕੋ ਮਨਿ ਵਸਿਆ ਆਸਾ ਮਾਹਿ ਨਿਰਾਸੋ ॥ ਅਗਮੁ ਅਗੋਚਰੁ ਦੇਖਿ ਦਿਖਾਏ ਨਾਨਕੁ ਤਾ ਕਾ ਦਾਸੋ ॥
Share
Lost your password? Please enter your email address. You will receive a link and will create a new password via email.
Please briefly explain why you feel this question should be reported.
Please briefly explain why you feel this answer should be reported.
Please briefly explain why you feel this user should be reported.
ਸਤਿਕਾਰ ਯੋਗ ਵੀਰ ਜੀ/ਭੈਣ ਜੀ,
ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਹਿ।।
ਤੁਸੀਂ ਗੁਰਬਾਣੀ ਦੀ ਇੱਕ ਪੰਗਤੀ ‘ਰਹਹਿ ਇਕਾਂਤਿ ਏਕੋ ਮਨਿ ਵਸਿਆ ਆਸਾ ਮਾਹਿ ਨਿਰਾਸੋ’ ਲਿੱਖ ਕੇ ਵਿਚਾਰ ਮੰਗੀ ਹੈ।
ਇਹ ਪੰਗਤੀ ਪਹਿਲੇ ਗੁਰੂ ਸਰੀਰ ਗੁਰੂ ਨਾਨਕ ਸਾਹਿਬ ਦੀ ਉਚਾਰਨ ਕੀਤੀ ਬਾਣੀ ‘ਸਿਧ ਗੋਸਟਿ’ ਵਿਚੋਂ ਹੈ ਤੇ ਗੁਰੂ ਗ੍ਰੰਥ ਸਾਹਿਬ ਦੇ ਪੰਨਾ ਨੰਬਰ 938 ਤੋਂ 946 ਤੇ ਸੁਸ਼ੋਭਿਤ ਹੈ। ਇਹ ਬਾਣੀ ਗੁਰੂ ਸਾਹਿਬ ਨੇ ਜੋਗੀਆਂ ਨਾਲ ਹੋਏ ਵਿਚਾਰ ਵਟਾਂਦਰੇ ਤੋਂ ਬਾਅਦ ਦਰਜ ਕੀਤੀ।
ਗੁਰੂ ਸਾਹਿਬ ਜੋਗੀਆਂ ਦੇ ਸਵਾਲ ਕਿ ਸੰਸਾਰ ਸਮੁੰਦਰ ਨੂੰ ਕਿਵੇਂ ਪਾਰ ਕੀਤਾ ਜਾ ਸਕਦਾ ਹੈ, ਦੇ ਜਵਾਬ ਵਿਚ ਆਪਣਾ ਉੱਤਰ ਕੌਲ ਫੁੱਲ ਤੇ ਮੁਰਗਾਈ ਦੀਆਂ ਉਦਾਹਰਣਾਂ ਦੇ ਕੇ ਸਮਝਾ ਰਹੇ ਹਨ ਕਿ ਜਿਸ ਤਰ੍ਹਾਂ ਉਹ ਪਾਣੀ ਵਿਚ ਰਹਿ ਕੇ ਵੀ ਪਾਣੀ ਤੋਂ ਅਨਭਿੱਜ ਰਹਿੰਦੇ ਹਨ, ਉਸ ਤਰ੍ਹਾਂ ਹੀ ਜੋ ਸਿੱਖ/ਮਨੁੱਖ ਮਾਇਆ ਵਿਚ ਰਹਿੰਦੇ ਹੋਏ ਵੀ ਮਾਇਆ ਵਿਚ ਖੁੱਭਣ ਦੀ ਬਜਾਏ, ਅਕਾਲਪੁਰਖ/ਸ਼ਬਦ ਗੁਰੂ ਨਾਲ ਜੁੜੇ ਰਹਿੰਦੇ ਹਨ ਅਰਥਾਤ ਵਿਕਾਰਾਂ ਵਿਚ ਨਹੀਂ ਫੱਸਦੇ, ਉਹ ਇਸ ਸੰਸਾਰ ਸਮੁੰਦਰ ਤੋਂ ਪਾਰ ਹੋ ਜਾਂਦੇ ਹਨ ਅਰਥਾਤ ਜੀਵਨ ਮੁਕਤ ਹੋ ਜਾਂਦੇ ਹਨ।
ਆਸ ਹੈ ਤੁਹਾਨੂੰ ਆਪਣੇ ਸਵਾਲ ਦਾ ਜਵਾਬ ਮਿਲ ਗਿਆ ਹੋਵੇਗਾ। ਜੇ ਤੁਹਾਡਾ ਅੱਗੇ ਕੋਈ ਸਵਾਲ ਹੋਵੇ ਤਾਂ ਤੁਹਾਡਾ ਸਵਾਗਤ ਹੈ। ਜੇ ਕੋਈ ਕੰਮੀ ਹੋਵੇ ਤਾਂ ਦੱਸਣ ਦੀ ਕ੍ਰਿਪਾਲਤਾ ਕਰਨੀ ਜੀ ਤਾਂ ਜੋ ਅੱਗੇ ਸੁਧਾਰ ਹੋ ਸਕੇ।
ਆਦਰ ਸਹਿਤ,
ਆਪ ਦਾ ਵੀਰ
————————–
ਜੈਸੇ ਜਲ ਮਹਿ ਕਮਲੁ ਨਿਰਾਲਮੁ ਮੁਰਗਾਈ ਨੈ ਸਾਣੇ ॥ ਸੁਰਤਿ ਸਬਦਿ ਭਵ ਸਾਗਰੁ ਤਰੀਐ ਨਾਨਕ ਨਾਮੁ ਵਖਾਣੇ ॥ ਰਹਹਿ ਇਕਾਂਤਿ ਏਕੋ ਮਨਿ ਵਸਿਆ ਆਸਾ ਮਾਹਿ ਨਿਰਾਸੋ ॥ ਅਗਮੁ ਅਗੋਚਰੁ ਦੇਖਿ ਦਿਖਾਏ ਨਾਨਕੁ ਤਾ ਕਾ ਦਾਸੋ ॥੫॥ {ਪੰਨਾ 938}
ਅਰਥ: ਜਿਵੇਂ ਪਾਣੀ ਵਿਚ (ਉੱਗਿਆ ਹੋਇਆ) ਕੌਲ ਫੁੱਲ (ਪਾਣੀ ਨਾਲੋਂ) ਨਿਰਾਲਾ ਰਹਿੰਦਾ ਹੈ, ਜਿਵੇਂ ਨਦੀ ਵਿਚ (ਤਰਦੀ) ਮੁਰਗਾਈ (ਭਾਵ, ਉਸ ਦੇ ਖੰਭ ਪਾਣੀ ਨਾਲ ਨਹੀਂ ਭਿੱਜਦੇ, ਇਸੇ ਤਰ੍ਹਾਂ) ਹੇ ਨਾਨਕ! ਗੁਰੂ ਦੇ ਸ਼ਬਦ ਵਿਚ ਸੁਰਤਿ (ਜੋੜ ਕੇ) ਨਾਮ ਜਪਿਆਂ ਸੰਸਾਰ-ਸਮੁੰਦਰ ਤਰ ਸਕੀਦਾ ਹੈ।
(ਜੋ ਮਨੁੱਖ ਸੰਸਾਰ ਦੀਆਂ) ਆਸਾਂ ਵਲੋਂ ਨਿਰਾਸ ਰਹਿੰਦੇ ਹਨ, ਜਿਨ੍ਹਾਂ ਦੇ ਮਨ ਵਿਚ ਇਕ ਪ੍ਰਭੂ ਹੀ ਵੱਸਦਾ ਹੈ (ਉਹ ਸੰਸਾਰ ਵਿਚ ਰਹਿੰਦੇ ਹੋਏ ਭੀ ਸੰਸਾਰ ਤੋਂ ਲਾਂਭੇ) ਇਕਾਂਤ ਵਿਚ ਵੱਸਦੇ ਹਨ। (ਅਜੇਹੇ ਜੀਵਨ ਵਾਲਾ ਜੋ ਮਨੁੱਖ) ਅਗੰਮ ਤੇ ਅਗੋਚਰ ਪ੍ਰਭੂ ਦਾ ਦਰਸ਼ਨ ਕਰ ਕੇ ਹੋਰਨਾਂ ਨੂੰ ਦਰਸ਼ਨ ਕਰਾਂਦਾ ਹੈ, ਨਾਨਕ ਉਸ ਦਾ ਦਾਸ ਹੈ।5।