Could you please provide an explanation of this shabad?
ਸਭਿ ਸੁਖ ਮੁਕਤਿ ਨਾਮ ਧੁਨਿ ਬਾਣੀ ਸਚੁ ਨਾਮੁ ਉਰ ਧਾਰੀ ॥ਨਾਮ ਬਿਨਾ ਨਹੀ ਛੂਟਸਿ ਨਾਨਕ ਸਾਚੀ ਤਰੁ ਤੂ ਤਾਰੀ ॥੯॥੭॥
Share
Lost your password? Please enter your email address. You will receive a link and will create a new password via email.
Please briefly explain why you feel this question should be reported.
Please briefly explain why you feel this answer should be reported.
Please briefly explain why you feel this user should be reported.
ਸਤਿਕਾਰ ਯੋਗ ਵੀਰ ਅੰਮ੍ਰਿਤਪਾਲ ਸਿੰਘ ਜੀ,
ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਹਿ।।
ਤੁਸੀਂ ਗੁਰੂ ਗ੍ਰੰਥ ਸਾਹਿਬ ਵਿਚੋਂ ਦੋ ਪੰਕਤੀਆਂ ‘ਸਭਿ ਸੁਖ ਮੁਕਤਿ ਨਾਮ ਧੁਨਿ ਬਾਣੀ ਸਚੁ ਨਾਮੁ ਉਰ ਧਾਰੀ ॥ ਨਾਮ ਬਿਨਾ ਨਹੀ ਛੂਟਸਿ ਨਾਨਕ ਸਾਚੀ ਤਰੁ ਤੂ ਤਾਰੀ’ ਲਿੱਖ ਕੇ ਵਿਚਾਰ ਮੰਗੀ ਹੈ। ਕਿਉਂਕਿ ਦੋ ਪੰਕਤੀਆਂ ਦੀ ਵਿਚਾਰ ਸੰਭਵ ਨਹੀਂ ਹੈ ਇਸ ਲਈ ਪੂਰੇ ਸ਼ਬਦ ਦਾ ਮੂਲ ਪਾਠ ਤੇ ਅਰਥ ਹੇਠਾਂ ਦੇ ਰਿਹਾ ਹਾਂ ਜੀ।
ਮਾਰੂ ਰਾਗ ਵਿਚ ਇਹ ਸ਼ਬਦ ਪਹਿਲੇ ਗੁਰੂ ਸਰੀਰ ਗੁਰੂ ਨਾਨਕ ਸਾਹਿਬ ਦਾ ਉਚਾਰਿਆ ਹੋਇਆ ਹੈ ਤੇ ਗੁਰੂ ਗ੍ਰੰਥ ਸਾਹਿਬ ਦੇ ਪੰਨਾ 1012-13 ਤੇ ਸੁਸ਼ੋਭਿਤ ਹੈ।
ਨੋਂ ਪਉੜੀਆਂ ਦਾ ਲੰਬਾ ਸ਼ਬਦ ਹੈ। ਤੁਸੀਂ ਦੇਖੋਗੇ ਕਿ ਇਸ ਸ਼ਬਦ ਦੀਆਂ ਪਹਿਲੀਆਂ ਛੇ ਪਉੜੀਆਂ ਵਿਚ ਗੁਰੂ ਸਾਹਿਬ ਮਨਮੁਖਾਂ ਰਾਹੀਂ ਭਗਤੀ ਲਈ ਅਪਨਾਏ ਗਏ ਵੱਖਰੇ ਵੱਖਰੇ ਰਸਤਿਆਂ ਦਾ ਸਰੂਪ ਚਿੱਤਰ ਰਹੇ ਹਨ ਤੇ ਦੱਸ ਰਹੇ ਹਨ ਕਿ ਉਨ੍ਹਾਂ ਵਿਚ ਕੀ ਕੀ ਮੁਸ਼ਕਲਾਂ ਤੇ ਖ਼ਾਮੀਆਂ ਹਨ।
ਆਖ਼ਰੀ ਤਿੰਨ ਪਉੜੀਆਂ ਵਿਚ ਗੁਰਮੁਖਾਂ ਦੁਆਰਾ, ਜਿਸ ਤਰ੍ਹਾਂ ਦੀ ਭਗਤੀ ਕੀਤੀ ਜਾਣੀ ਚਾਹੀਦੀ ਹੈ, ਉਸ ਦੀ ਸਿੱਖਿਆ/ਉਪਦੇਸ਼ ਦੇ ਰਹੇ ਹਨ। ਸੰਖੇਪ ਤੌਰ ਤੇ ਗੁਰੂ ਸਾਹਿਬ ਦੀ ਸਿੱਖਿਆ ਹੈ ਕਿ ਜੇਹੜਾ ਮਨੁੱਖ ਵਿਕਾਰਾਂ ਕੋਲੋਂ ਛੁਟਕਾਰਾ ਪਾ ਕੇ, ਸਦਾ ਪਰਮਾਤਮਾ ਦੇ ਚਰਨਾਂ ਵਿਚ ਚਿੱਤ ਜੋੜੀ ਰੱਖਦਾ ਹੈ, ਉਹ ਭਾਗਾਂ ਵਾਲਾ ਹੈ, ਚਾਹੇ ਉਹ ਗ੍ਰਿਹਸਤੀ ਹੈ, ਚਾਹੇ ਸੰਨਿਆਸੀ ਹੈ, ਚਾਹੇ ਜੋਗੀ ਹੈ। ਆਖ਼ਰੀ ਦੋ ਪੰਕਤੀਆਂ ਜਿਨ੍ਹਾਂ ਦੀ ਤੁਸੀਂ ਵਿਚਾਰ ਮੰਗੀ ਹੈ, ਉਨ੍ਹਾਂ ਵਿਚ ਗੁਰੂ ਸਾਹਿਬ ਸਮਝਾ ਰਹੇ ਹਨ ਕਿ ਪਰਮਾਤਮਾ ਨਾਲ ਜੁੜੇ ਬਿਨਾ ਕੋਈ ਜੀਵ ਮਾਇਆ ਦੇ ਮੋਹ ਤੋਂ ਬਚ ਨਹੀਂ ਸਕਦਾ ਤੇ ਸਿੱਖ/ਮਨੁੱਖ ਨੂੰ ਇਹੀ ਤਾਰੀ ਤਰਨ ਲਈ ਕਹਿ ਰਹੇ ਹਨ ਕਿਉਂਕਿ ਇਸ ਨਾਲ ਕਦੇ ਵੀ ਡੁੱਬਣ ਦਾ ਖ਼ਤਰਾ ਨਹੀਂ ਹੋਵੇਗਾ।
ਤੁਹਾਡਾ ਅੱਗੇ ਕੋਈ ਸਵਾਲ ਹੋਵੇ ਤਾਂ ਤੁਹਾਡਾ ਸਵਾਗਤ ਹੈ। ਜੇਕਰ ਕੋਈ ਕੰਮੀਆਂ ਹੋਣ ਤਾਂ ਦੱਸਣ ਦੀ ਕ੍ਰਿਪਾਲਤਾ ਕਰਨੀ ਜੀ ਤਾਂ ਜੋ ਅੱਗੇ ਤੋਂ ਸੁਧਾਰ ਹੋ ਸਕੇ।
ਆਦਰ ਸਹਿਤ,
ਆਪ ਦਾ ਵੀਰ
—————————
ਮਾਰੂ ਮਹਲਾ ੧ ॥ ਮਨਮੁਖੁ ਲਹਰਿ ਘਰੁ ਤਜਿ ਵਿਗੂਚੈ ਅਵਰਾ ਕੇ ਘਰ ਹੇਰੈ ॥ ਗ੍ਰਿਹ ਧਰਮੁ ਗਵਾਏ ਸਤਿਗੁਰੁ ਨ ਭੇਟੈ ਦੁਰਮਤਿ ਘੂਮਨ ਘੇਰੈ ॥ ਦਿਸੰਤਰੁ ਭਵੈ ਪਾਠ ਪੜਿ ਥਾਕਾ ਤ੍ਰਿਸਨਾ ਹੋਇ ਵਧੇਰੈ ॥ ਕਾਚੀ ਪਿੰਡੀ ਸਬਦੁ ਨ ਚੀਨੈ ਉਦਰੁ ਭਰੈ ਜੈਸੇ ਢੋਰੈ ॥੧॥ ਬਾਬਾ ਐਸੀ ਰਵਤ ਰਵੈ ਸੰਨਿਆਸੀ ॥ ਗੁਰ ਕੈ ਸਬਦਿ ਏਕ ਲਿਵ ਲਾਗੀ ਤੇਰੈ ਨਾਮਿ ਰਤੇ ਤ੍ਰਿਪਤਾਸੀ ॥੧॥ ਰਹਾਉ ॥ ਘੋਲੀ ਗੇਰੂ ਰੰਗੁ ਚੜਾਇਆ ਵਸਤ੍ਰ ਭੇਖ ਭੇਖਾਰੀ ॥ ਕਾਪੜ ਫਾਰਿ ਬਨਾਈ ਖਿੰਥਾ ਝੋਲੀ ਮਾਇਆਧਾਰੀ ॥ ਘਰਿ ਘਰਿ ਮਾਗੈ ਜਗੁ ਪਰਬੋਧੈ ਮਨਿ ਅੰਧੈ ਪਤਿ ਹਾਰੀ ॥ ਭਰਮਿ ਭੁਲਾਣਾ ਸਬਦੁ ਨ ਚੀਨੈ ਜੂਐ ਬਾਜੀ ਹਾਰੀ ॥੨॥ ਅੰਤਰਿ ਅਗਨਿ ਨ ਗੁਰ ਬਿਨੁ ਬੂਝੈ ਬਾਹਰਿ ਪੂਅਰ ਤਾਪੈ ॥ ਗੁਰ ਸੇਵਾ ਬਿਨੁ ਭਗਤਿ ਨ ਹੋਵੀ ਕਿਉ ਕਰਿ ਚੀਨਸਿ ਆਪੈ ॥ ਨਿੰਦਾ ਕਰਿ ਕਰਿ ਨਰਕ ਨਿਵਾਸੀ ਅੰਤਰਿ ਆਤਮ ਜਾਪੈ ॥ ਅਠਸਠਿ ਤੀਰਥ ਭਰਮਿ ਵਿਗੂਚਹਿ ਕਿਉ ਮਲੁ ਧੋਪੈ ਪਾਪੈ ॥੩॥ ਛਾਣੀ ਖਾਕੁ ਬਿਭੂਤ ਚੜਾਈ ਮਾਇਆ ਕਾ ਮਗੁ ਜੋਹੈ ॥ ਅੰਤਰਿ ਬਾਹਰਿ ਏਕੁ ਨ ਜਾਣੈ ਸਾਚੁ ਕਹੇ ਤੇ ਛੋਹੈ ॥ ਪਾਠੁ ਪੜੈ ਮੁਖਿ ਝੂਠੋ ਬੋਲੈ ਨਿਗੁਰੇ ਕੀ ਮਤਿ ਓਹੈ ॥ ਨਾਮੁ ਨ ਜਪਈ ਕਿਉ ਸੁਖੁ ਪਾਵੈ ਬਿਨੁ ਨਾਵੈ ਕਿਉ ਸੋਹੈ ॥੪॥ ਮੂੰਡੁ ਮੁਡਾਇ ਜਟਾ ਸਿਖ ਬਾਧੀ ਮੋਨਿ ਰਹੈ ਅਭਿਮਾਨਾ ॥ ਮਨੂਆ ਡੋਲੈ ਦਹ ਦਿਸ ਧਾਵੈ ਬਿਨੁ ਰਤ ਆਤਮ ਗਿਆਨਾ ॥ ਅੰਮ੍ਰਿਤੁ ਛੋਡਿ ਮਹਾ ਬਿਖੁ ਪੀਵੈ ਮਾਇਆ ਕਾ ਦੇਵਾਨਾ ॥ ਕਿਰਤੁ ਨ ਮਿਟਈ ਹੁਕਮੁ ਨ ਬੂਝੈ ਪਸੂਆ ਮਾਹਿ ਸਮਾਨਾ ॥੫॥ ਹਾਥ ਕਮੰਡਲੁ ਕਾਪੜੀਆ ਮਨਿ ਤ੍ਰਿਸਨਾ ਉਪਜੀ ਭਾਰੀ ॥ ਇਸਤ੍ਰੀ ਤਜਿ ਕਰਿ ਕਾਮਿ ਵਿਆਪਿਆ ਚਿਤੁ ਲਾਇਆ ਪਰ ਨਾਰੀ ॥ ਸਿਖ ਕਰੇ ਕਰਿ ਸਬਦੁ ਨ ਚੀਨੈ ਲੰਪਟੁ ਹੈ ਬਾਜਾਰੀ ॥ ਅੰਤਰਿ ਬਿਖੁ ਬਾਹਰਿ ਨਿਭਰਾਤੀ ਤਾ ਜਮੁ ਕਰੇ ਖੁਆਰੀ ॥੬॥ ਸੋ ਸੰਨਿਆਸੀ ਜੋ ਸਤਿਗੁਰ ਸੇਵੈ ਵਿਚਹੁ ਆਪੁ ਗਵਾਏ ॥ ਛਾਦਨ ਭੋਜਨ ਕੀ ਆਸ ਨ ਕਰਈ ਅਚਿੰਤੁ ਮਿਲੈ ਸੋ ਪਾਏ ॥ ਬਕੈ ਨ ਬੋਲੈ ਖਿਮਾ ਧਨੁ ਸੰਗ੍ਰਹੈ ਤਾਮਸੁ ਨਾਮਿ ਜਲਾਏ ॥ ਧਨੁ ਗਿਰਹੀ ਸੰਨਿਆਸੀ ਜੋਗੀ ਜਿ ਹਰਿ ਚਰਣੀ ਚਿਤੁ ਲਾਏ ॥੭॥ ਆਸ ਨਿਰਾਸ ਰਹੈ ਸੰਨਿਆਸੀ ਏਕਸੁ ਸਿਉ ਲਿਵ ਲਾਏ ॥ ਹਰਿ ਰਸੁ ਪੀਵੈ ਤਾ ਸਾਤਿ ਆਵੈ ਨਿਜ ਘਰਿ ਤਾੜੀ ਲਾਏ ॥ ਮਨੂਆ ਨ ਡੋਲੈ ਗੁਰਮੁਖਿ ਬੂਝੈ ਧਾਵਤੁ ਵਰਜਿ ਰਹਾਏ ॥ ਗ੍ਰਿਹੁ ਸਰੀਰੁ ਗੁਰਮਤੀ ਖੋਜੇ ਨਾਮੁ ਪਦਾਰਥੁ ਪਾਏ ॥੮॥ ਬ੍ਰਹਮਾ ਬਿਸਨੁ ਮਹੇਸੁ ਸਰੇਸਟ ਨਾਮਿ ਰਤੇ ਵੀਚਾਰੀ ॥ ਖਾਣੀ ਬਾਣੀ ਗਗਨ ਪਤਾਲੀ ਜੰਤਾ ਜੋਤਿ ਤੁਮਾਰੀ ॥ ਸਭਿ ਸੁਖ ਮੁਕਤਿ ਨਾਮ ਧੁਨਿ ਬਾਣੀ ਸਚੁ ਨਾਮੁ ਉਰ ਧਾਰੀ ॥ ਨਾਮ ਬਿਨਾ ਨਹੀ ਛੂਟਸਿ ਨਾਨਕ ਸਾਚੀ ਤਰੁ ਤੂ ਤਾਰੀ ॥੯॥੭॥ {ਪੰਨਾ 1012-1013}
ਅਰਥ: ਹੇ ਪ੍ਰਭੂ! ਅਸਲ ਸੰਨਿਆਸੀ ਉਹ ਹੈ ਜੋ ਅਜੇਹਾ ਜੀਵਨ ਜੀਵੇ ਕਿ ਗੁਰੂ ਦੇ ਸ਼ਬਦ ਵਿਚ ਜੁੜ ਕੇ ਉਸ ਦੀ ਲਗਨ ਇਕ (ਤੇਰੇ ਚਰਨਾਂ) ਵਿਚ ਲੱਗੀ ਰਹੇ। ਤੇਰੇ ਨਾਮ-ਰੰਗ ਵਿਚ ਰੰਗੀਜ ਕੇ (ਮਾਇਆ ਵਲੋਂ) ਉਸ ਨੂੰ ਸਦਾ ਤ੍ਰਿਪਤੀ ਰਹੇਗੀ।1। ਰਹਾਉ।
ਪਰ ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਮਨੁੱਖ (ਤਿਆਗ ਦੇ) ਜੋਸ਼ ਵਿਚ ਆਪਣਾ ਘਰ ਤਿਆਗ ਕੇ (ਫਿਰ ਰੋਟੀ ਆਦਿਕ ਦੀ ਖ਼ਾਤਰ) ਹੋਰਨਾਂ ਦੇ ਘਰ ਤੱਕਦਾ ਫਿਰਦਾ ਹੈ। ਗ੍ਰਿਹਸਤ ਨਿਬਾਹੁਣ ਦਾ ਫ਼ਰਜ਼ (ਕਿਰਤ ਕਰਨੀ) ਛੱਡ ਦੇਂਦਾ ਹੈ (ਇਸ ਗ਼ਲਤ ਤਿਆਗ ਨਾਲ ਉਸ ਨੂੰ) ਸਤਿਗੁਰੂ (ਭੀ) ਨਹੀਂ ਮਿਲਦਾ, ਤੇ ਆਪਣੀ ਭੈੜੀ ਮਤਿ ਦੀ ਘੁੰਮਣ-ਘੇਰੀ ਵਿਚ (ਗੋਤੇ ਖਾਂਦਾ ਹੈ) । (ਆਪਣਾ ਘਰ ਛੱਡ ਕੇ) ਹੋਰ ਹੋਰ ਦੇਸਾਂ (ਦਾ) ਰਟਨ ਕਰਦਾ ਫਿਰਦਾ ਹੈ, (ਧਰਮ-ਪੁਸਤਕਾਂ ਦੇ) ਪਾਠ ਪੜ੍ਹ ਪੜ੍ਹ ਕੇ ਭੀ ਥੱਕ ਜਾਂਦਾ ਹੈ, (ਪਰ ਮਾਇਆ ਦੀ) ਤ੍ਰਿਸ਼ਨਾ (ਮੁੱਕਣ ਦੇ ਥਾਂ ਸਗੋਂ) ਵਧਦੀ ਜਾਂਦੀ ਹੈ। ਹੋਛੀ ਮਤਿ ਵਾਲਾ (ਮਨਮੁਖ) ਗੁਰੂ ਦੇ ਸ਼ਬਦ ਨੂੰ ਨਹੀਂ ਵਿਚਾਰਦਾ, (ਤੇ ਲੋਕਾਂ ਦੇ ਘਰਾਂ ਤੋਂ ਵੇਹਲੜ) ਪਸ਼ੂਆਂ ਵਾਂਗ ਆਪਣਾ ਢਿੱਡ ਭਰਦਾ ਹੈ।1।
ਮਨਮੁਖ ਬੰਦਾ ਗੇਰੀ ਘੋਲਦਾ ਹੈ, ਉਸ ਦਾ ਰੰਗ (ਆਪਣੇ ਕੱਪੜਿਆਂ ਉਤੇ) ਚਾੜ੍ਹਦਾ ਹੈ, ਧਾਰਮਿਕ ਪਹਿਰਾਵੇ ਵਾਲੇ ਕੱਪੜੇ ਪਾ ਕੇ ਭਿਖਾਰੀ ਬਣ ਜਾਂਦਾ ਹੈ। ਕੱਪੜੇ ਪਾੜ ਕੇ (ਪਹਿਨਣ ਲਈ) ਗੋਦੜੀ ਬਣਾਂਦਾ ਹੈ, ਤੇ (ਅੰਨ ਆਟਾ ਆਦਿਕ) ਮਾਇਆ ਪਾਣ ਲਈ ਝੋਲੀ (ਤਿਆਰ ਕਰ ਲੈਂਦਾ ਹੈ) । (ਆਪ ਤਾਂ) ਹਰੇਕ ਘਰ ਵਿਚ (ਜਾ ਕੇ ਭਿੱਛਿਆ) ਮੰਗਦਾ ਹੈ ਪਰ ਜਗਤ ਨੂੰ (ਸਤ ਧਰਮ ਦਾ) ਉਪਦੇਸ਼ ਕਰਦਾ ਹੈ, ਆਪਣਾ ਮਨ ਅੰਨ੍ਹਾ ਹੋਣ ਦੇ ਕਾਰਨ ਮਨਮੁਖ ਆਪਣੀ ਇੱਜ਼ਤ ਗਵਾ ਲੈਂਦਾ ਹੈ। ਭਟਕਣਾ ਵਿਚ (ਪੈ ਕੇ ਜੀਵਨ-ਰਾਹ ਤੋਂ) ਖੁੰਝਿਆ ਹੋਇਆ ਗੁਰੂ ਦੇ ਸ਼ਬਦ ਨੂੰ ਪਛਾਣਦਾ ਨਹੀਂ (ਜਿਵੇਂ ਕੋਈ ਜੁਆਰੀਆ) ਜੂਏ ਵਿਚ ਬਾਜ਼ੀ ਹਾਰਦਾ ਹੈ (ਤਿਵੇਂ ਇਹ ਮਨਮੁਖ ਆਪਣੀ ਮਨੁੱਖਾ ਜਨਮ ਦੀ ਬਾਜ਼ੀ ਹਾਰ ਜਾਂਦਾ ਹੈ) ।2।
(ਆਪਣੇ ਵਲੋਂ ਤਿਆਗੀ ਬਣੇ ਹੋਏ ਮਨਮੁਖ ਦੇ) ਮਨ ਵਿਚ ਤ੍ਰਿਸ਼ਨਾ ਦੀ (ਬਲਦੀ) ਅੱਗ ਗੁਰੂ ਤੋਂ ਬਿਨਾ ਬੁੱਝਦੀ ਨਹੀਂ, ਪਰ ਬਾਹਰ ਧੂਣੀਆਂ ਤਪਾਂਦਾ ਹੈ। ਗੁਰੂ ਦੀ ਦੱਸੀ ਸੇਵਾ ਕਰਨ ਤੋਂ ਬਿਨਾ ਪਰਮਾਤਮਾ ਦੀ ਭਗਤੀ ਹੋ ਨਹੀਂ ਸਕਦੀ (ਇਹ ਮਨਮੁਖ) ਆਪਣੇ ਆਤਮਕ ਜੀਵਨ ਨੂੰ ਕਿਵੇਂ ਪਛਾਣੇ? ਉਂਞ ਅੰਤਰ ਆਤਮੇ ਇਸ ਨੂੰ ਸੁੱਝਦਾ ਹੈ ਕਿ (ਕਿਰਤੀ ਗ੍ਰਿਹਸਤੀਆਂ ਦੀ) ਨਿੰਦਿਆ ਕਰ ਕਰ ਕੇ ਨਰਕੀ ਜੀਵਨ ਬਿਤੀਤ ਕਰ ਰਿਹਾ ਹੈ। ਅਠਾਹਠ ਤੀਰਥਾਂ ਉਤੇ ਭੌਂ ਕੇ ਭੀ (ਮਨਮੁਖ ਤਿਆਗੀ) ਖ਼ੁਆਰ ਹੀ ਹੁੰਦੇ ਹਨ, (ਤੀਰਥਾਂ ਤੇ ਜਾਣ ਨਾਲ) ਪਾਪਾਂ ਦੀ ਮੈਲ ਕਿਵੇਂ ਧੁਪ ਸਕਦੀ ਹੈ?।3।
(ਲੋਕ-ਵਿਖਾਵੇ ਲਈ) ਸੁਆਹ ਛਾਣਦਾ ਹੈ ਤੇ ਉਹ ਸੁਆਹ ਆਪਣੇ ਪਿੰਡੇ ਉਤੇ ਮਲ ਲੈਂਦਾ ਹੈ, ਪਰ (ਅੰਤਰ ਆਤਮੇ) ਮਾਇਆ ਦਾ ਰਸਤਾ ਤੱਕਦਾ ਰਹਿੰਦਾ ਹੈ (ਕਿ ਕੋਈ ਗ੍ਰਿਹਸਤੀ ਦਾਨੀ ਆ ਕੇ ਮਾਇਆ ਭੇਟ ਕਰੇ) । (ਬਾਹਰੋਂ ਹੋਰ ਤੇ ਅੰਦਰੋਂ ਹੋਰ ਹੋਣ ਕਰਕੇ) ਆਪਣੇ ਅੰਦਰ ਤੇ ਬਾਹਰ ਜਗਤ ਵਿਚ ਇਕ ਪਰਮਾਤਮਾ ਨੂੰ (ਵਿਆਪਕ) ਨਹੀਂ ਸਮਝ ਸਕਦਾ, (ਜੇ) ਇਹ ਸੱਚਾ ਵਾਕ ਉਸ ਨੂੰ ਆਖੀਏ ਤਾਂ ਖਿੱਝਦਾ ਹੈ। (ਧਰਮ-ਪੁਸਤਕਾਂ ਦਾ) ਪਾਠ ਪੜ੍ਹਦਾ (ਤਾਂ) ਹੈ ਪਰ ਮੂੰਹੋਂ ਝੂਠ ਹੀ ਬੋਲਦਾ ਹੈ, ਗੁਰੂ-ਹੀਣ ਹੋਣ ਕਰਕੇ ਉਸ ਦੀ ਮਤਿ ਉਹ ਪਹਿਲੇ ਵਰਗੀ ਹੀ ਰਹਿੰਦੀ ਹੈ (ਭਾਵ, ਜ਼ਾਹਰਾ ਤਿਆਗ ਨਾਲ ਉਸ ਦੇ ਆਤਮਕ ਜੀਵਨ ਵਿਚ ਕੋਈ ਫ਼ਰਕ ਨਹੀਂ ਪੈਂਦਾ) । ਜਦ ਤਕ ਪਰਮਾਤਮਾ ਦਾ ਨਾਮ ਨਹੀਂ ਜਪਦਾ ਤਦ ਤਕ ਆਤਮਕ ਆਨੰਦ ਨਹੀਂ ਮਿਲਦਾ, ਪ੍ਰਭੂ-ਨਾਮ ਤੋਂ ਬਿਨਾ ਜੀਵਨ ਸੁਚੱਜਾ ਨਹੀਂ ਬਣ ਸਕਦਾ।4।
ਕੋਈ ਸਿਰ ਮੁਨਾ ਲੈਂਦਾ ਹੈ, ਕੋਈ ਜਟਾਂ ਦਾ ਜੂੜਾ ਬੰਨ੍ਹ ਲੈਂਦਾ ਹੈ, ਤੇ ਮੋਨ ਧਾਰ ਕੇ ਬੈਠ ਜਾਂਦਾ ਹੈ (ਇਸ ਸਾਰੇ ਭੇਖ ਦਾ) ਮਾਣ (ਭੀ ਕਰਦਾ ਹੈ) । ਪਰ ਆਤਮਕ ਤੌਰ ਤੇ ਪ੍ਰਭੂ ਨਾਲ ਡੂੰਘੀ ਸਾਂਝ ਦੇ ਰੰਗ ਵਿਚ ਰੰਗੇ ਜਾਣ ਤੋਂ ਬਿਨਾ ਉਸ ਦਾ ਮਨ ਡੋਲਦਾ ਰਹਿੰਦਾ ਹੈ, ਤੇ (ਮਾਇਆ ਦੀ ਤ੍ਰਿਸ਼ਨਾ ਵਿਚ ਹੀ) ਦਸੀਂ ਪਾਸੀਂ ਦੌੜਦਾ ਫਿਰਦਾ ਹੈ। (ਅੰਤਰ ਆਤਮੇ) ਮਾਇਆ ਦਾ ਪ੍ਰੇਮੀ (ਰਹਿਣ ਕਰਕੇ) ਪਰਮਾਤਮਾ ਦਾ ਨਾਮ-ਅੰਮ੍ਰਿਤ ਛੱਡ ਦੇਂਦਾ ਹੈ ਤੇ (ਤ੍ਰਿਸ਼ਨਾ ਦਾ ਉਹ) ਜ਼ਹਿਰ ਪੀਂਦਾ ਰਹਿੰਦਾ ਹੈ (ਜੋ ਇਸ ਦੇ ਆਤਮਕ ਜੀਵਨ ਨੂੰ ਮਾਰ ਮੁਕਾਂਦਾ ਹੈ) । (ਪਰ ਇਸ ਮਨਮੁਖ ਦੇ ਕੀਹ ਵੱਸ?) ਪਿਛਲੇ ਕੀਤੇ ਕਰਮਾਂ ਦੇ ਸੰਸਕਾਰਾਂ ਦਾ ਇਕੱਠ (ਅੰਦਰੋਂ) ਮੁੱਕਦਾ ਨਹੀਂ, (ਉਹਨਾਂ ਸੰਸਕਾਰਾਂ ਦੇ ਅਸਰ ਹੇਠ ਜੀਵ) ਪਰਮਾਤਮਾ ਦੀ ਰਜ਼ਾ ਨੂੰ ਨਹੀਂ ਸਮਝ ਸਕਦਾ, (ਇਸ ਤਰ੍ਹਾਂ, ਤਿਆਗੀ ਬਣ ਕੇ ਭੀ) ਪਸ਼ੂ-ਸੁਭਾਵ ਵਿਚ ਟਿਕਿਆ ਰਹਿੰਦਾ ਹੈ।5।
(ਮਨਮੁਖ ਮਨੁੱਖ ਤਿਆਗੀ ਬਣ ਕੇ) ਹੱਥ ਵਿਚ ਚਿੱਪੀ ਫੜ ਲੈਂਦਾ ਹੈ, ਲੀਰਾਂ ਦਾ ਚੋਲਾ ਪਹਿਨ ਲੈਂਦਾ ਹੈ, ਪਰ ਮਨ ਵਿਚ ਮਾਇਆ ਦੀ ਭਾਰੀ ਤ੍ਰਿਸ਼ਨਾ ਪੈਦਾ ਹੋਈ ਰਹਿੰਦੀ ਹੈ (ਆਪਣੇ ਵਲੋਂ ਤਿਆਗੀ ਬਣ ਕੇ) ਆਪਣੀ ਇਸਤ੍ਰੀ ਛੱਡ ਕੇ ਆਏ ਨੂੰ ਕਾਮ-ਵਾਸਨਾ ਨੇ ਆ ਦਬਾਇਆ, ਤਾਂ ਪਰਾਈ ਨਾਰ ਨਾਲ ਚਿੱਤ ਜੋੜਦਾ ਹੈ। ਚੇਲੇ ਬਣਾਂਦਾ ਹੈ, ਗੁਰੂ ਦੇ ਸ਼ਬਦ ਨੂੰ ਨਹੀਂ ਪਛਾਣਦਾ, ਕਾਮ-ਵਾਸਨਾ ਵਿਚ ਗ੍ਰਸਿਆ ਹੋਇਆ ਹੈ, ਤੇ (ਇਸ ਤਰ੍ਹਾਂ ਸੰਨਿਆਸੀ ਬਣਨ ਦੇ ਥਾਂ ਲੋਕਾਂ ਦੀਆਂ ਨਜ਼ਰਾਂ ਵਿਚ) ਮਸਖ਼ਰਾ ਬਣਿਆ ਹੋਇਆ ਹੈ। (ਮਨਮੁਖ ਦੇ) ਅੰਦਰ (ਆਤਮਕ ਮੌਤ ਲਿਆਉਣ ਵਾਲੀ ਤ੍ਰਿਸ਼ਨਾ ਦਾ) ਜ਼ਹਿਰ ਹੈ, ਬਾਹਰ (ਲੋਕਾਂ ਨੂੰ ਵਿਖਾਣ ਵਾਸਤੇ) ਸ਼ਾਂਤੀ ਧਾਰਨ ਕੀਤੀ ਹੋਈ ਹੈ। (ਅਜੇਹੇ ਪਖੰਡੀ ਨੂੰ) ਆਤਮਕ ਮੌਤ-ਖ਼ੁਆਰ ਕਰਦੀ ਹੈ।6।
ਅਸਲ ਸੰਨਿਆਸੀ ਉਹ ਹੈ ਜੋ ਗੁਰੂ ਦੀ ਦੱਸੀ ਸੇਵਾ ਕਰਦਾ ਹੈ ਤੇ ਆਪਣੇ ਅੰਦਰੋਂ ਆਪਾ-ਭਾਵ ਦੂਰ ਕਰਦਾ ਹੈ, (ਲੋਕਾਂ ਪਾਸੋਂ) ਕੱਪੜੇ ਤੇ ਭੋਜਨ ਦੀ ਆਸ ਬਣਾਈ ਨਹੀਂ ਰੱਖਦਾ, ਸਹਿਜ ਸੁਭਾਇ ਜੋ ਮਿਲ ਜਾਂਦਾ ਹੈ ਉਹ ਲੈ ਲੈਂਦਾ ਹੈ, ਬਹੁਤ ਵਧ-ਘਟ ਬੋਲ ਨਹੀਂ ਬੋਲਦਾ ਰਹਿੰਦਾ, ਦੂਜਿਆਂ ਦੀ ਵਧੀਕੀ ਨੂੰ ਸਹਾਰਨ ਦਾ ਸੁਭਾਉ-ਰੂਪ ਧਨ ਆਪਣੇ ਅੰਦਰ ਇਕੱਠਾ ਕਰਦਾ ਹੈ, ਪ੍ਰਭੂ ਦੇ ਨਾਮ ਦੀ ਬਰਕਤਿ ਨਾਲ ਅੰਦਰੋਂ ਕ੍ਰੋਧ ਸਾੜ ਦੇਂਦਾ ਹੈ।
ਜੇਹੜਾ ਮਨੁੱਖ ਸਦਾ ਪਰਮਾਤਮਾ ਦੇ ਚਰਨਾਂ ਵਿਚ ਚਿੱਤ ਜੋੜੀ ਰੱਖਦਾ ਹੈ, ਉਹ ਭਾਗਾਂ ਵਾਲਾ ਹੈ ਚਾਹੇ ਉਹ ਗ੍ਰਿਹਸਤੀ ਹੈ ਚਾਹੇ ਸੰਨਿਆਸੀ ਹੈ ਚਾਹੇ ਜੋਗੀ ਹੈ।7।
ਅਸਲ ਸੰਨਿਆਸੀ ਉਹ ਹੈ ਜੋ ਮਾਇਕ ਆਸਾਂ ਵਲੋਂ ਨਿਰਾਸ ਰਹਿੰਦਾ ਹੈ ਤੇ ਇਕ ਪਰਮਾਤਮਾ ਦੇ ਚਰਨਾਂ ਵਿਚ ਸੁਰਤਿ ਜੋੜੀ ਰੱਖਦਾ ਹੈ। ਜਦੋਂ ਮਨੁੱਖ ਪਰਮਾਤਮਾ ਦਾ ਨਾਮ-ਰਸ ਪੀਂਦਾ ਹੈ ਤੇ ਅੰਤਰ ਆਤਮੇ ਪ੍ਰਭੂ-ਚਰਨਾਂ ਵਿਚ ਜੁੜਦਾ ਹੈ ਤਦੋਂ ਇਸ ਦੇ ਅੰਦਰ ਸ਼ਾਂਤੀ ਪੈਦਾ ਹੁੰਦੀ ਹੈ। ਜਦੋਂ ਮਨੁੱਖ ਗੁਰੂ ਦੀ ਸਰਨ ਪੈ ਕੇ (ਸਹੀ ਜੀਵਨ-ਰਾਹ) ਸਮਝਦਾ ਹੈ ਉਸ ਦਾ ਮਨ ਮਾਇਆ ਦੀ ਤ੍ਰਿਸ਼ਨਾ ਵਿਚ ਡੋਲਦਾ ਨਹੀਂ, ਮਾਇਆ ਪਿੱਛੇ ਦੌੜਦੇ ਮਨ ਨੂੰ ਉਹ ਰੋਕ ਕੇ ਰੱਖਦਾ ਹੈ; ਗੁਰੂ ਦੀ ਸਿੱਖਿਆ ਲੈ ਕੇ (ਜੰਗਲ ਭਾਲਣ ਦੇ ਥਾਂ) ਸਰੀਰ-ਘਰ ਨੂੰ ਖੋਜਦਾ ਹੈ ਤੇ ਪਰਮਾਤਮਾ ਦਾ ਨਾਮ-ਸਰਮਾਇਆ ਪ੍ਰਾਪਤ ਕਰ ਲੈਂਦਾ ਹੈ।8।
ਬ੍ਰਹਮਾ ਹੋਵੇ, ਵਿਸ਼ਨੂੰ ਹੋਵੇ, ਸ਼ਿਵ ਹੋਵੇ, ਉਹੀ ਸਭ ਤੋਂ ਉੱਤਮ ਹਨ ਜੋ ਪ੍ਰਭੂ ਦੇ ਨਾਮ ਵਿਚ ਰੰਗੀਜ ਕੇ ਸੁੰਦਰ ਵਿਚਾਰ ਦੇ ਮਾਲਕ ਬਣ ਗਏ। ਹੇ ਪ੍ਰਭੂ! (ਭਾਵੇਂ) ਚੌਹਾਂ ਖਾਣੀਆਂ ਦੇ ਜੀਵਾਂ ਵਿਚ ਤੇ ਉਹਨਾਂ ਦੀਆਂ ਬੋਲੀਆਂ ਵਿਚ, ਪਾਤਾਲ ਆਕਾਸ਼ ਵਿਚ ਸਭ ਜੀਵਾਂ ਦੇ ਅੰਦਰ ਤੇਰੀ ਹੀ ਜੋਤਿ ਹੈ, ਪਰ ਜਿਨ੍ਹਾਂ ਨੇ ਤੇਰੇ ਸਦਾ-ਥਿਰ ਨਾਮ ਨੂੰ ਆਪਣੇ ਹਿਰਦੇ ਵਿਚ ਟਿਕਾਇਆ ਹੈ ਜਿਨ੍ਹਾਂ ਦੇ ਅੰਦਰ ਤੇਰੇ ਨਾਮ ਦੀ ਰੌ ਜਾਰੀ ਹੈ ਜਿਨ੍ਹਾਂ ਦੀ ਸੁਰਤਿ ਤੇਰੀ ਸਿਫ਼ਤਿ-ਸਾਲਾਹ ਦੀ ਬਾਣੀ ਵਿਚ ਹੈ ਉਹਨਾਂ ਨੂੰ ਹੀ ਸਾਰੇ ਸੁਖ ਹਨ ਉਹਨਾਂ ਨੂੰ ਹੀ ਮਾਇਆ ਦੇ ਬੰਧਨਾਂ ਤੋਂ ਖ਼ਲਾਸੀ ਮਿਲਦੀ ਹੈ।
ਹੇ ਨਾਨਕ! ਪਰਮਾਤਮਾ ਦੇ ਨਾਮ ਤੋਂ ਬਿਨਾ ਕੋਈ ਜੀਵ ਮਾਇਆ ਦੇ ਮੋਹ ਤੋਂ ਬਚ ਨਹੀਂ ਸਕਦਾ, ਤੂੰ ਭੀ ਇਹੀ ਤਾਰੀ ਤਰ ਜਿਸ ਨਾਲ ਕਦੇ ਡੁੱਬਣ ਦਾ ਖ਼ਤਰਾ ਨਹੀਂ ਹੋਵੇਗਾ।9।7।
ਸਭਿ ਸੁਖ ਮੁਕਤਿ ਨਾਮ ਧੁਨਿ ਬਾਣੀ ਸਚੁ ਨਾਮੁ ਉਰ ਧਾਰੀ ॥ਨਾਮ ਬਿਨਾ ਨਹੀ ਛੂਟਸਿ ਨਾਨਕ ਸਾਚੀ ਤਰੁ ਤੂ ਤਾਰੀ ॥੯॥੭॥
The meaning of the verse is:
All comforts/happiness/stressless state/tranquility (ਸਭਿ ਸੁਖ), liberation (ਮੁਕਤਿ) are found in Naam (ਨਾਮ), the vibration of the Guru’s Bani (ਧੁਨਿ ਬਾਣੀ); the True Naam (ਸਚੁ ਨਾਮੁ) I have enshrined within my innerself/antahkaran (ਉਰ ਧਾਰੀ). Without Naam (ਨਾਮ ਬਿਨਾ), I will not get liberated (ਨਹੀ ਛੂਟਸਿ), O Nanak (ਨਾਨਕ), Naam is the True “boat” with which to cross the ocean of Maya ( ਸਾਚੀ ਤਰੁ ਤੂ ਤਾਰੀ), to achieve liberation.
There are many concepts covered in these verses; e.g. liberation, Naam, Bani, Boat, maya.
Please download file at LINK. This book covers these concepts. Please search for these keywords and read about these concepts in the book.
You can ask for clarifications in the book at the links provided on page ii.
Download LINK: https://1drv.ms/b/s!AgJ9TLoOiZkMgpdR2vTeMUW7sh07Bw?e=CuH19S