ਸਰਗੁਨ ਨਿਰਗੁਨ ਨਿਰੰਕਾਰ ਸੁੰਨ ਸਮਾਧੀ ਆਪਿ ॥ ਆਪਨ ਕੀਆ ਨਾਨਕਾ ਆਪੇ ਹੀ ਫਿਰਿ ਜਾਪਿ॥੧॥
Share
You must login to ask a question.
Please briefly explain why you feel this question should be reported.
Please briefly explain why you feel this answer should be reported.
Please briefly explain why you feel this user should be reported.
ਸਤਿਕਾਰ ਯੋਗ ਵੀਰ ਦਵਿੰਦਰ ਸਿੰਘ ਜੀ,
ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਹਿ।।
ਜਿਸ ਸਲੋਕ ਦੀ ਵਿਚਾਰ ਤੁਸੀਂ ਮੰਗੀ ਹੈ, ਉਹ ਸੁਖਮਨੀ ਸਾਹਿਬ ਦੀ ਵੀਹਵੀਂ ਅਸ਼ਟਪਦੀ ਦੇ ਨਾਲ ਹੈ ਤੇ ਪੰਜਵੇਂ ਗੁਰੂ ਸਰੀਰ ਗੁਰੂ ਅਰਜਨ ਸਾਹਿਬ ਨੇ ਉਚਾਰਨ ਕੀਤਾ ਹੋਇਆ ਹੈ। ਇਹ ਗੁਰੂ ਗ੍ਰੰਥ ਸਾਹਿਬ ਦੇ ਪੰਨਾ 290 ਤੇ ਸੁਸ਼ੋਭਿਤ ਹੈ।
ਇਸ ਸਲੋਕ ਵਿਚ ਗੁਰੂ ਸਾਹਿਬ ਸਮਝਾ ਰਹੇ ਹਨ ਕਿ ਸ੍ਰਿਸ਼ਟੀ ਦੀ ਰਚਨਾ ਕਰਕੇ ਅਕਾਲਪੁਰਖ ਆਪ ਵੀ ਇਸ ਸ੍ਰਿਸ਼ਟੀ ਤੋਂ ਵੱਖ ਨਹੀਂ ਹੋਏ ਬਲਕਿ ਵਿਚ ਹੀ ਬੈਠ ਗਏ ਪਰ ਇਸ ਵਿਚ ਖਚਿਤ ਨਹੀਂ ਹੋਏ ਅਰਥਾਤ ਅਕਾਲਪੁਰਖ ਨਿਰਗੁਣ ਤੇ ਸਰਗੁਣ ਸਰੂਪਾਂ ਵਿਚ ਆਪ ਹੀ ਆਪ ਹਨ। ਤੁਹਾਡਾ ਅੱਗੇ ਕੋਈ ਸਵਾਲ ਹੋਵੇ ਤਾਂ ਤੁਹਾਡਾ ਸਵਾਗਤ ਹੈ। ਜਵਾਬ ਵਿਚ ਕੋਈ ਘਾਟ ਹੋਵੇ ਤਾਂ ਦੱਸਣ ਦੀ ਕ੍ਰਿਪਾਲਤਾ ਕਰਨੀ ਜੀ ਤਾਂ ਜੋ ਅੱਗੇ ਸੁਧਾਰ ਹੋ ਸਕੇ।
ਆਦਰ ਸਹਿਤ,
ਆਪ ਦਾ ਵੀਰ
—————————-
ਸਲੋਕੁ ॥ ਸਰਗੁਨ ਨਿਰਗੁਨ ਨਿਰੰਕਾਰ ਸੁੰਨ ਸਮਾਧੀ ਆਪਿ ॥ ਆਪਨ ਕੀਆ ਨਾਨਕਾ ਆਪੇ ਹੀ ਫਿਰਿ ਜਾਪਿ ॥੧॥ {ਪੰਨਾ 290}
ਅਰਥ: ਨਿਰੰਕਾਰ (ਭਾਵ, ਆਕਾਰ-ਰਹਿਤ ਅਕਾਲ ਪੁਰਖ) ਤ੍ਰਿਗੁਣੀ ਮਾਇਆ ਦਾ ਰੂਪ (ਭਾਵ, ਜਗਤ ਰੂਪ) ਭੀ ਆਪ ਹੈ ਤੇ ਮਾਇਆ ਦੇ ਤਿੰਨਾਂ ਗੁਣਾਂ ਤੋਂ ਪਰੇ ਭੀ ਆਪ ਹੀ ਹੈ, ਅਫੁਰ ਅਵਸਥਾ ਵਿਚ ਟਿਕਿਆ ਹੋਇਆ ਭੀ ਆਪ ਹੀ ਹੈ। ਹੇ ਨਾਨਕ! (ਇਹ ਸਾਰਾ ਜਗਤ) ਪ੍ਰਭੂ ਨੇ ਆਪ ਹੀ ਰਚਿਆ ਹੈ (ਤੇ ਜਗਤ ਦੇ ਜੀਵਾਂ ਵਿਚ ਬੈਠ ਕੇ) ਆਪ ਹੀ (ਆਪਣੇ ਆਪ ਨੂੰ ਯਾਦ ਕਰ ਰਿਹਾ ਹੈ।1।
ਗੁਰੂ ਗ੍ਰੰਥ ਸਾਹਿਬ ਵਿਚੋਂ ਕੁਝ ਹੋਰ ਉਦਾਹਰਣਾਂ ਜਿੰਨਾ ਵਿਚ ਗੁਰੂ ਸਾਹਿਬ ਨੇ ਸਰਗੁਨ ਤੇ ਨਿਰਗੁਨ ਦੀ ਵਿਚਾਰ ਦਿੱਤੀ ਹੈ, ਤੁਹਾਡੇ ਵਿਚਾਰ ਵਾਸਤੇ ਹਨ:-
ਮਾਝ ਮਹਲਾ ੫ ॥ ਖੋਜਤ ਖੋਜਤ ਦਰਸਨ ਚਾਹੇ ॥ ਭਾਤਿ ਭਾਤਿ ਬਨ ਬਨ ਅਵਗਾਹੇ ॥ ਨਿਰਗੁਣੁ ਸਰਗੁਣੁ ਹਰਿ ਹਰਿ ਮੇਰਾ ਕੋਈ ਹੈ ਜੀਉ ਆਣਿ ਮਿਲਾਵੈ ਜੀਉ ॥੧॥ (ਪੰਨਾ 98)
ਅਰਥ: ਅਨੇਕਾਂ ਲੋਕ (ਜੰਗਲਾਂ ਪਹਾੜਾਂ ਵਿਚ) ਭਾਲ ਕਰਦੇ ਕਰਦੇ (ਪਰਮਾਤਮਾ ਦੇ) ਦਰਸਨ ਦੀਆਂ ਤਾਂਘਾਂ ਕਰਦੇ ਹਨ, ਕਈ ਕਿਸਮਾਂ ਦੇ ਜੰਗਲ ਗਾਹ ਮਾਰਦੇ ਹਨ (ਪਰ ਇਸ ਤਰ੍ਹਾਂ ਪਰਮਾਤਮਾ ਦਾ ਦਰਸਨ ਨਹੀਂ ਹੁੰਦਾ) । ਉਹ ਪਰਮਾਤਮਾ ਮਾਇਆ ਦੇ ਤਿੰਨ ਗੁਣਾਂ ਤੋਂ ਵੱਖਰਾ ਭੀ ਹੈ ਤੇ ਤਿੰਨ-ਗੁਣੀ ਸੰਸਾਰ ਵਿਚ ਵਿਆਪਕ ਭੀ ਹੈ। ਕੋਈ ਵਿਰਲਾ ਐਸਾ ਹੈ, ਜੋ ਉਸ ਨੂੰ ਲਿਆ ਕੇ ਮਿਲਾ ਸਕਦਾ ਹੈ।1।
———————————
ਮਾਝ ਮਹਲਾ ੫।। ਤੂੰ ਨਿਰਗੁਣੁ ਸਰਗੁਣੁ ਸੁਖਦਾਤਾ ॥ ਤੂੰ ਨਿਰਬਾਣੁ ਰਸੀਆ ਰੰਗਿ ਰਾਤਾ ॥ ਅਪਣੇ ਕਰਤਬ ਆਪੇ ਜਾਣਹਿ ਆਪੇ ਤੁਧੁ ਸਮਾਲੀਐ ਜੀਉ ॥੩॥ (ਪੰਨਾ 103)
ਅਰਥ: ਹੇ ਪ੍ਰਭੂ! ਤੂੰ (ਆਪਣੀ ਰਚੀ ਮਾਇਆ ਦੇ) ਤਿੰਨ ਗੁਣਾਂ ਤੋਂ ਪਰੇ ਹੈਂ, ਤਿੰਨਾਂ ਗੁਣਾਂ ਤੋਂ ਬਣਿਆ ਜਗਤ ਪਸਾਰਾ ਵੀ ਤੂੰ ਆਪ ਹੀ ਹੈਂ, ਸਭ ਜੀਵਾਂ ਨੂੰ ਸੁਖ ਦੇਣ ਵਾਲਾ ਭੀ ਤੂੰ ਹੀ ਹੈਂ। ਤੂੰ ਵਾਸਨਾ ਰਹਿਤ ਹੈਂ (ਸਭ ਜੀਵਾਂ ਵਿਚ ਵਿਆਪਕ ਹੋ ਕੇ) ਰਸਾਂ ਦੇ ਭੋਗਣ ਵਾਲਾ ਭੀ ਹੈਂ ਤੇ ਰਸਾਂ ਦੇ ਪਿਆਰ ਵਿਚ ਮਸਤ ਭੀ ਹੈਂ। ਹੇ ਪ੍ਰਭੂ! ਇਹ ਆਪਣੇ ਖੇਡ-ਤਮਾਸ਼ੇ ਤੂੰ ਆਪ ਹੀ ਜਾਣਦਾ ਹੈਂ। ਤੂੰ ਆਪ ਹੀ ਸਾਰੀ ਸੰਭਾਲ ਭੀ ਕਰ ਰਿਹਾ ਹੈਂ।3।
————————————
ਮਾਝ ਮਹਲਾ ੩ ॥ ਨਿਰਗੁਣੁ ਸਰਗੁਣੁ ਆਪੇ ਸੋਈ ॥ ਤਤੁ ਪਛਾਣੈ ਸੋ ਪੰਡਿਤੁ ਹੋਈ ॥ ਆਪਿ ਤਰੈ ਸਗਲੇ ਕੁਲ ਤਾਰੈ ਹਰਿ ਨਾਮੁ ਮੰਨਿ ਵਸਾਵਣਿਆ ॥੧॥ (ਪੰਨਾ 128)
ਅਰਥ: ਉਹ ਪਰਮਾਤਮਾ ਆਪ ਹੀ ਉਸ ਸਰੂਪ ਵਾਲਾ ਹੈ ਜਿਸ ਵਿਚ ਮਾਇਆ ਦੇ ਤਿੰਨ ਗੁਣਾਂ ਦਾ ਲੇਸ਼ ਨਹੀਂ ਹੁੰਦਾ, ਆਪ ਹੀ ਉਸ ਸਰੂਪ ਵਾਲਾ ਹੈ ਜਿਸ ਵਿਚ ਮਾਇਆ ਦੇ ਤਿੰਨ ਗੁਣ ਮੌਜੂਦ ਹਨ (ਆਕਾਰ ਤੋਂ ਰਹਿਤ ਭੀ ਆਪ ਹੀ ਹੈ, ਤੇ ਇਹ ਦਿੱਸਦਾ ਆਕਾਰ ਰੂਪ ਭੀ ਆਪ ਹੀ ਹੈ) । ਜੇਹੜਾ ਮਨੁੱਖ ਉਸ ਅਸਲੇ ਨੂੰ ਪਛਾਣਦਾ ਹੈ (ਉਸ ਅਸਲੇ ਨਾਲ ਸਾਂਝ ਪਾਂਦਾ ਹੈ) , ਉਹ ਪੰਡਿਤ ਬਣ ਜਾਂਦਾ ਹੈ। ਉਹ ਮਨੁੱਖ ਆਪ (ਸੰਸਾਰ-ਸਮੁੰਦਰ ਤੋਂ) ਪਾਰ ਲੰਘ ਜਾਂਦਾ ਹੈ, ਅਪਣੀਆਂ ਸਾਰੀਆਂ ਕੁਲਾਂ ਨੂੰ ਭੀ ਪਾਰ ਲੰਘਾ ਲੈਂਦਾ ਹੈ, ਉਹ ਸਦਾ ਪਰਮਾਤਮਾ ਦੇ ਨਾਮ ਨੂੰ ਆਪਣੇ ਮਨ ਵਿਚ ਵਸਾਈ ਰੱਖਦਾ ਹੈ।1।
————————————-
ਆਸਾ ਮਹਲਾ ੩।। ਸਰਗੁਣ ਨਿਰਗੁਣ ਥਾਪੈ ਨਾਉ ॥ ਦੁਹ ਮਿਲਿ ਏਕੈ ਕੀਨੋ ਠਾਉ ॥੩॥ (ਪੰਨਾ 387)
ਅਰਥ: (ਹੇ ਭਾਈ! ਆਪਣੇ ਅਦ੍ਰਿਸ਼ਟ ਤੇ ਦ੍ਰਿਸ਼ਟਮਾਨ ਰੂਪਾਂ ਦਾ) ਨਿਰਗੁਣ ਤੇ ਸਰਗੁਣ ਨਾਮ ਉਹ ਪ੍ਰਭੂ ਆਪ ਹੀ ਥਾਪਦਾ ਹੈ (ਦੋਹਾਂ ਵਿਚ ਫ਼ਰਕ ਨਾਮ-ਮਾਤ੍ਰ ਹੀ ਹੈ, ਕਹਿਣ ਨੂੰ ਹੀ ਹੈ) , ਇਹਨਾਂ ਦੋਹਾਂ (ਰੂਪਾਂ) ਨੇ ਮਿਲ ਕੇ ਇਕ ਪਰਮਾਤਮਾ ਵਿਚ ਹੀ ਟਿਕਾਣਾ ਬਣਾਇਆ ਹੋਇਆ ਹੈ (ਇਹਨਾਂ ਦੋਹਾਂ ਦਾ ਟਿਕਾਣਾ ਪਰਮਾਤਮਾ ਆਪ ਹੀ ਹੈ) ।3।
——————————-
ਰਾਮਕਲੀ ਮਹਲਾ ੧ ਸਿਧ ਗੋਸਟਿ ।। ਅਵਿਗਤੋ ਨਿਰਮਾਇਲੁ ਉਪਜੇ ਨਿਰਗੁਣ ਤੇ ਸਰਗੁਣੁ ਥੀਆ ॥ ਸਤਿਗੁਰ ਪਰਚੈ ਪਰਮ ਪਦੁ ਪਾਈਐ ਸਾਚੈ ਸਬਦਿ ਸਮਾਇ ਲੀਆ ॥ ਏਕੇ ਕਉ ਸਚੁ ਏਕਾ ਜਾਣੈ ਹਉਮੈ ਦੂਜਾ ਦੂਰਿ ਕੀਆ ॥ ਸੋ ਜੋਗੀ ਗੁਰ ਸਬਦੁ ਪਛਾਣੈ ਅੰਤਰਿ ਕਮਲੁ ਪ੍ਰਗਾਸੁ ਥੀਆ ॥ ਜੀਵਤੁ ਮਰੈ ਤਾ ਸਭੁ ਕਿਛੁ ਸੂਝੈ ਅੰਤਰਿ ਜਾਣੈ ਸਰਬ ਦਇਆ ॥ ਨਾਨਕ ਤਾ ਕਉ ਮਿਲੈ ਵਡਾਈ ਆਪੁ ਪਛਾਣੈ ਸਰਬ ਜੀਆ ॥੨੪॥ {ਪੰਨਾ 940}
ਅਰਥ: (ਜਦੋਂ) ਅਦ੍ਰਿਸ਼ਟ ਅਵਸਥਾ ਤੋਂ ਨਿਰਮਲ ਪ੍ਰਭੂ ਪਰਗਟ ਹੁੰਦਾ ਹੈ ਤੇ ਨਿਰਗੁਣ ਰੂਪ ਤੋਂ ਸਰਗੁਣ ਬਣਦਾ ਹੈ (ਭਾਵ, ਆਪਣੇ ਅਦ੍ਰਿਸ਼ਟ ਆਤਮਕ ਸਰੂਪ ਤੋਂ ਆਕਾਰ ਵਾਲਾ ਬਣ ਕੇ ਸੂਖਮ ਤੇ ਅਸਥੂਲ ਰੂਪ ਧਾਰ ਲੈਂਦਾ ਹੈ, ਤਦੋਂ ਇਸ ਦ੍ਰਿਸ਼ਟਮਾਨ ਸੰਸਾਰ ਵਿਚੋਂ ਜਿਸ ਜੀਵ ਦਾ ਮਨ ਸਤਿਗੁਰੂ ਦੇ ਸ਼ਬਦ ਨਾਲ ਪਤੀਜਦਾ ਜਾਂਦਾ ਹੈ (ਉਸ ਜੀਵ ਨੂੰ) ਉੱਚੀ ਆਤਮਕ ਅਵਸਥਾ ਪ੍ਰਾਪਤ ਹੋ ਜਾਂਦੀ ਹੈ (ਤਦੋਂ ਸਮਝੋ ਕਿ) ਗੁਰੂ ਦੇ ਸ਼ਬਦ ਦੀ ਰਾਹੀਂ ਸੱਚੇ ਪ੍ਰਭੂ ਨੇ (ਉਸ ਨੂੰ ਆਪਣੇ ਵਿਚ) ਲੀਨ ਕਰ ਲਿਆ ਹੈ।
In addition to good answer by Kulwinder Singhji I like to add that here GURU declared that CREATOR and the CREATION are one and the same. There is no concept of GOD being separate from the creation witch belief was held for thousands of years.