ਸਲੋਕ ਮਃ ੧ ॥ ਦੀਵਾ ਬਲੈ ਅੰਧੇਰਾ ਜਾਇ ॥ ਬੇਦ ਪਾਠ ਮਤਿ ਪਾਪਾ ਖਾਇ ॥ (ਪੰਨਾ 791)
ਸਲੋਕ ਮਃ ੧ ॥ ਦੀਵਾ ਬਲੈ ਅੰਧੇਰਾ ਜਾਇ ॥ ਬੇਦ ਪਾਠ ਮਤਿ ਪਾਪਾ ਖਾਇ ॥ (ਪੰਨਾ 791)
Share
You must login to ask a question.
Please briefly explain why you feel this question should be reported.
Please briefly explain why you feel this answer should be reported.
Please briefly explain why you feel this user should be reported.
ਅਸਲ ਮੁੱਦਾ ਸਿਰਫ਼ ਬਾਣੀ ਦੇ ਪਾਠ ਕਰਨਾ ਨਹੀਂ ਹੈ ਬਲਕਿ ਬਾਣੀ ਦੀ ਸਿੱਖਿਆ ਤੇ ਚੱਲਣਾ ਹੈ ਅਰਥਾਤ ਆਪਣੇ ਜੀਵਨ ਨੂੰ ਬਦਲ ਕੇ, ਵਿਕਾਰਾਂ ਤੋਂ ਛੁਟਕਾਰਾ ਪਾ ਕੇ, ਸਚਿਆਰ/ਗੁਣਵਾਨ ਮਨੁੱਖ ਬਣ ਕੇ, ਅਕਾਲਪੁਰਖ ਤੇ ਸ਼ਬਦ ਗੁਰੂ, ਜੋ ਇੱਕ ਦੂਜੇ ਦਾ ਰੂਪ ਹਨ, ਨਾਲ ਜੁੜ ਕੇ ਆਤਮਿਕ ਅਡੋਲਤਾ ਤੇ ਆਤਮਿਕ ਆਨੰਦ ਦੀ ਅਵਸਥਾ ਤੇ ਪਹੁੰਚਣਾ ਹੈ। ਆਖ਼ਰੀ ਮੰਜ਼ਿਲ ਇਸੇ ਜੀਵਨ ਵਿਚ ਆਤਮਿਕ ਤੌਰ ਤੇ ਜੀਵਨ ਮੁਕਤ ਹੋਣ ਦੀ ਹੈ।
—————–
ਸਲੋਕ ਮਃ ੧ ॥ ਦੀਵਾ ਬਲੈ ਅੰਧੇਰਾ ਜਾਇ ॥ ਬੇਦ ਪਾਠ ਮਤਿ ਪਾਪਾ ਖਾਇ ॥ ਉਗਵੈ ਸੂਰੁ ਨ ਜਾਪੈ ਚੰਦੁ ॥ ਜਹ ਗਿਆਨ ਪ੍ਰਗਾਸੁ ਅਗਿਆਨੁ ਮਿਟੰਤੁ ॥ ਬੇਦ ਪਾਠ ਸੰਸਾਰ ਕੀ ਕਾਰ ॥ ਪੜ੍ਹ੍ਹਿ ਪੜ੍ਹ੍ਹਿ ਪੰਡਿਤ ਕਰਹਿ ਬੀਚਾਰ ॥ ਬਿਨੁ ਬੂਝੇ ਸਭ ਹੋਇ ਖੁਆਰ ॥ ਨਾਨਕ ਗੁਰਮੁਖਿ ਉਤਰਸਿ ਪਾਰਿ ॥੧॥ {ਪੰਨਾ 791}
ਅਰਥ: (ਜਿਵੇਂ ਜਦੋਂ) ਦੀਵਾ ਜਗਦਾ ਹੈ ਤਾਂ ਹਨੇਰਾ ਦੂਰ ਹੋ ਜਾਂਦਾ ਹੈ (ਏਸੇ ਤਰ੍ਹਾਂ) ਵੇਦ (ਆਦਿਕ ਧਰਮ-ਪੁਸਤਕਾਂ ਦੀ) ਬਾਣੀ ਅਨੁਸਾਰ ਢਲੀ ਹੋਈ ਮਤਿ ਪਾਪਾਂ ਦਾ ਨਾਸ ਕਰ ਦੇਂਦੀ ਹੈ; ਜਦੋਂ ਸੂਰਜ ਚੜ੍ਹ ਪੈਂਦਾ ਹੈ ਚੰਦ੍ਰਮਾ (ਚੜ੍ਹਿਆ ਹੋਇਆ) ਨਹੀਂ ਜਾਪਦਾ, (ਤਿਵੇਂ) ਜਿਥੇ ਮਤਿ ਉੱਜਲੀ (ਗਿਆਨ ਦਾ ਪ੍ਰਕਾਸ਼) ਹੋ ਜਾਏ ਓਥੇ ਅਗਿਆਨਤਾ ਮਿਟ ਜਾਂਦੀ ਹੈ।
ਵੇਦ ਆਦਿਕ ਧਰਮ-ਪੁਸਤਕਾਂ ਦੇ (ਨਿਰੇ) ਪਾਠ ਤਾਂ ਦੁਨੀਆਵੀ ਵਿਹਾਰ (ਸਮਝੋ) , ਵਿਦਵਾਨ ਲੋਕ ਇਹਨਾਂ ਨੂੰ ਪੜ੍ਹ ਪੜ੍ਹ ਕੇ ਇਹਨਾਂ ਦੇ ਸਿਰਫ਼ ਅਰਥ ਹੀ ਵਿਚਾਰਦੇ ਹਨ; ਜਦ ਤਕ ਮਤਿ ਨਹੀਂ ਬਦਲਦੀ (ਨਿਰੇ ਪਾਠ ਤੇ ਅਰਥ-ਵਿਚਾਰ ਨਾਲ ਤਾਂ) ਲੁਕਾਈ ਖ਼ੁਆਰ ਹੀ ਹੁੰਦੀ ਹੈ; ਹੇ ਨਾਨਕ! ਉਹ ਮਨੁੱਖ ਹੀ (ਪਾਪਾਂ ਦੇ ਹਨੇਰੇ ਤੋਂ) ਪਾਰ ਲੰਘਦਾ ਹੈ ਜਿਸ ਨੇ ਆਪਣੀ ਮਤਿ ਗੁਰੂ ਦੇ ਹਵਾਲੇ ਕਰ ਦਿੱਤੀ ਹੈ।੧।