Please explain the ARTH of this shabad
ਅਰਬਦ ਨਰਬਦ ਧੁੰਧੂਕਾਰਾ ॥ਧਰਣਿ ਨ ਗਗਨਾ ਹੁਕਮੁ ਅਪਾਰਾ ॥ਨਾ ਦਿਨੁ ਰੈਨਿ ਨ ਚੰਦੁ ਨ ਸੂਰਜੁ ਸੁੰਨ ਸਮਾਧਿ ਲਗਾਇਦਾ ॥੧॥
Share
You must login to ask a question.
Please briefly explain why you feel this question should be reported.
Please briefly explain why you feel this answer should be reported.
Please briefly explain why you feel this user should be reported.
Please explain the ARTH of this shabad
ਸਤਿਕਾਰ ਯੋਗ ਵੀਰ ਪਰਮਜੀਤ ਸਿੰਘ ਜੀ,
ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਹਿ।।
ਤੁਹਾਡੇ ਸਵਾਲ ਦੇ ਜਵਾਬ ਵਿਚ ਦਾਸ ਕਹਿਣਾ ਚਾਹੁੰਦਾ ਹੈ ਕਿ ਪਹਿਲੇ ਗੁਰੂ ਸਰੀਰ ਗੁਰੂ ਨਾਨਕ ਸਾਹਿਬ ਮਾਰੂ ਰਾਗ ਵਿਚ ਇਨ੍ਹਾਂ ਪੰਗਤੀਆਂ ਵਿਚ ਸ੍ਰਿਸ਼ਟੀ ਦੀ ਰਚਨਾ ਤੋਂ ਪਹਿਲਾਂ ਦੀ ਤਸਵੀਰ ਦਰਸਾਉਣ ਲਈ ਫੁਰਮਾਉਂਦੇ ਹਨ:-
ਅਰਬਦ ਨਰਬਦ ਧੁੰਧੂਕਾਰਾ॥ ਧਰਣਿ ਨ ਗਗਨਾ ਹੁਕਮੁ ਅਪਾਰਾ॥ ਨਾ ਦਿਨੁ ਰੈਨਿ ਨ ਚੰਦੁ ਨ ਸੂਰਜੁ ਸੁੰਨ ਸਮਾਧਿ ਲਗਾਇਦਾ॥1॥ (ਪੰਨਾ 1035)
ਅਰਥ: (ਜਗਤ ਦੀ ਰਚਨਾ ਤੋਂ ਪਹਿਲਾਂ ਬੇਅੰਤ ਸਮਾ ਜਿਸ ਦੀ ਗਿਣਤੀ ਦੇ ਵਾਸਤੇ) ਅਰਬਦ ਨਰਬਦ (ਲਫ਼ਜ਼ ਭੀ ਨਹੀਂ ਵਰਤੇ ਜਾ ਸਕਦੇ, ਐਸੀ) ਘੁੱਪ ਹਨੇਰੇ ਦੀ ਹਾਲਤ ਸੀ (ਭਾਵ, ਅਜੇਹੀ ਹਾਲਤ ਸੀ ਜਿਸ ਦੀ ਬਾਬਤ ਕੁਝ ਭੀ ਦੱਸਿਆ ਨਹੀਂ ਜਾ ਸਕਦਾ। ਤਦੋਂ ਨਾਂਹ ਧਰਤੀ ਸੀ ਨਾਹ ਆਕਾਸ਼ ਸੀ ਅਤੇ ਨਾਂਹ ਹੀ ਕਿਤੇ ਬੇਅੰਤ ਪ੍ਰਭੂ ਦਾ ਹੁਕਮ ਚੱਲ ਰਿਹਾ ਸੀ। ਤਦੋਂ ਨਾਹ ਦਿਨ ਸੀ ਨਾਂਹ ਰਾਤ ਸੀ, ਨਾਂਹ ਚੰਦ ਸੀ ਨਾਂਹ ਸੂਰਜ ਸੀ। ਤਦੋਂ ਪਰਮਾਤਮਾ ਆਪਣੇ ਆਪ ਵਿਚ ਹੀ (ਮਾਨੋ ਐਸੀ) ਸਮਾਧੀ ਲਾਈ ਬੈਠਾ ਸੀ ਜਿਸ ਵਿਚ ਕੋਈ ਕਿਸੇ ਕਿਸਮ ਦਾ ਫੁਰਨਾ ਨਹੀਂ ਸੀ।1।
ਇਸ ਤੋਂ ਅੱਗਲਾ ਪੜਾਅ ਸ੍ਰਿਸ਼ਟੀ ਦੀ ਰਚਨਾ ਸੀ। ਪਹਿਲੇ ਗੁਰੂ ਸਰੀਰ ਗੁਰੂ ਨਾਨਕ ਸਾਹਿਬ ਨੇ ਜਪੁ ਬਾਣੀ ਵਿਚ ਫੁਰਮਾਇਆ ਹੈ:
ਕੀਤਾ ਪਸਾਉ ਏਕੋ ਕਵਾਉ॥ ਤਿਸ ਤੇ ਹੋਏ ਲਖ ਦਰੀਆਉ॥ (ਪੰਨਾ 3)
ਅਰਥ: ਅਕਾਲ ਪੁਰਖ ਨੇ ਆਪਣੇ ਹੁਕਮ ਨਾਲ ਸਾਰਾ ਸੰਸਾਰ ਬਣਾ ਦਿੱਤਾ, ਉਸ ਹੁਕਮ ਨਾਲ ਹੀ ਜ਼ਿੰਦਗੀ ਦੇ ਲੱਖਾਂ ਦਰੀਆ ਬਣ ਗਏ।
ਆਸ ਕਰਦਾ ਹਾਂ ਕਿ ਤੁਹਾਨੂੰ ਆਪਣੇ ਸਵਾਲ ਦਾ ਜਵਾਬ ਮਿਲ ਗਿਆ ਹੋਵੇਗਾ। ਤੁਹਾਡਾ ਅੱਗੇ ਕੋਈ ਸਵਾਲ ਹੋਵੇ ਤਾਂ ਤੁਹਾਡਾ ਸਵਾਗਤ ਹੈ।ਕੋਈ ਕੰਮੀ ਹੋਵੇ ਤਾਂ ਦੱਸਣ ਦੀ ਕ੍ਰਿਪਾਲਤਾ ਕਰਨੀ ਜੀ ਤਾਂ ਜੋ ਅੱਗੇ ਵਾਸਤੇ ਸੁਧਾਰ ਹੋ ਸਕੇ।
ਆਦਰ ਸਹਿਤ,
ਆਪ ਦਾ ਵੀਰ
I think this verse needs lot of research. The whole SHBAD seems to be about enlightened state of consciousness, SEHAJ, ANAND. MANAI KEE GAT KAHEE NA JAE.