Can someone please explain the meaning of this Shabad?
ਆਸਾ ਮਨਸਾ ਸਗਲ ਤਿਆਗੈ ਜਗ ਤੇ ਰਹੈ ਨਿਰਾਸਾ ॥ ਕਾਮੁ ਕ੍ਰੋਧੁ ਜਿਹ ਪਰਸੈ ਨਾਹਨਿ ਤਿਹ ਘਟਿ ਬ੍ਰਹਮੁ ਨਿਵਾਸਾ ॥੨॥
Share
You must login to ask a question.
Please briefly explain why you feel this question should be reported.
Please briefly explain why you feel this answer should be reported.
Please briefly explain why you feel this user should be reported.
Can someone please explain the meaning of this Shabad?
ਸਤਿਕਾਰ ਯੋਗ ਅਜੂਨੀ ਕੌਰ ਜੀ,
ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਹਿ।।
ਤੁਹਾਡੇ ਪ੍ਰਸ਼ਨ ‘ਆਸਾ ਮਨਸਾ ਸਗਲ ਤਿਆਗੈ ਜਗ ਤੇ ਰਹੈ ਨਿਰਾਸਾ ॥ ਕਾਮੁ ਕ੍ਰੋਧੁ ਜਿਹ ਪਰਸੈ ਨਾਹਨਿ ਤਿਹ ਘਟਿ ਬ੍ਰਹਮੁ ਨਿਵਾਸਾ।।’ ਦੇ ਉੱਤਰ ਵਿਚ ਦਾਸ ਕਹਿਣਾ ਚਾਹੁੰਦਾ ਹੈ ਕਿ ਸਬਦ ਜਿਸ ਵਿਚੋਂ ਇਹ ਦੋ ਪੰਕਤੀਆਂ ਹਨ, ਨੋਵੇਂ ਗੁਰੂ ਸਰੀਰ, ਗੁਰੂ ਤੇਗ ਬਹਾਦਰ ਸਾਹਿਬ ਦਾ, ਰਾਗ ਸੋਰਠਿ ਵਿਚ ਉਚਾਰਿਆ ਹੋਇਆ ਹੈ ਤੇ ਗੁਰੂ ਗ੍ਰੰਥ ਸਾਹਿਬ ਦੇ ਪੰਨਾ ਨੰਬਰ ੬੩੩ ਤੇ ਸੁਸ਼ੋਭਿਤ ਹੈ। ਪੂਰੇ ਸਬਦ ਦਾ ਮੂਲ ਪਾਠ ਤੇ ਅਰਥ ਹੇਠਾਂ ਦਿੱਤੇ ਹਨ।
ਤੁਸੀਂ ਦੇਖ ਸਕਦੇ ਹੋ ਕਿ ਗੁਰੂ ਸਾਹਿਬ ਸਿੱਖਿਆ ਦੇ ਰਹੇ ਹਨ ਕਿ ਜਿਹੜਾ ਮਨੁੱਖ ਦੁੱਖ ਸੁੱਖ ਨੂੰ ਇਕੋ ਜਿਹਾ ਜਾਣਦਾ ਹੈ, ਮੋਹ, ਮਾਇਆ, ਹੰਕਾਰ ਤੇ ਹੋਰ ਔਗੁਣਾਂ/ਵਿਕਾਰਾਂ ਵਿਚ ਫੱਸਦਾ ਨਹੀਂ ਹੈ ਅਰਥਾਤ ਜੋ ਮਨੁੱਖ ਗੁਰੂ ਸਾਹਿਬ ਦੁਆਰਾ ਦੱਸੀ ਜੀਵਨ ਜਾਚ ਨੂੰ ਸਮਝਦਾ ਹੈ ਤੇ ਉਸ ਉੱਪਰ ਤੁਰਦਾ ਹੈ, ਉਹ ਸੰਸਾਰ ਸਮੁੰਦਰ ਵਿਚੋਂ ਪਾਰ ਹੋ ਜਾਂਦਾ ਹੈ।
ਆਸ ਹੈ ਕਿ ਤੁਹਾਨੂੰ ਆਪਣੇ ਪ੍ਰਸ਼ਨ ਦਾ ਉੱਤਰ ਮਿਲ ਗਿਆ ਹੋਵੇਗਾ। ਜੇ ਤੁਹਾਡਾ ਅੱਗੇ ਕੋਈ ਪ੍ਰਸ਼ਨ ਹੋਵੇ ਤਾਂ ਤੁਹਾਡਾ ਸਵਾਗਤ ਹੈ। ਜੇਕਰ ਕੋਈ ਕੰਮੀ ਹੋਵੇ ਤਾਂ ਦੱਸਣ ਦੀ ਕ੍ਰਿਪਾਲਤਾ ਕਰਨੀ ਜੀ ਤਾਂ ਜੋ ਅੱਗੇ ਸੁਧਾਰ ਹੋ ਸਕੇ।
ਆਦਰ ਸਹਿਤ,
ਤੁਹਾਡਾ ਵੀਰ
——————
ਸੋਰਠਿ ਮਹਲਾ ੯ ॥ ਜੋ ਨਰੁ ਦੁਖ ਮੈ ਦੁਖੁ ਨਹੀ ਮਾਨੈ ॥ ਸੁਖ ਸਨੇਹੁ ਅਰੁ ਭੈ ਨਹੀ ਜਾ ਕੈ ਕੰਚਨ ਮਾਟੀ ਮਾਨੈ ॥੧॥ ਰਹਾਉ ॥ ਨਹ ਨਿੰਦਿਆ ਨਹ ਉਸਤਤਿ ਜਾ ਕੈ ਲੋਭੁ ਮੋਹੁ ਅਭਿਮਾਨਾ ॥ ਹਰਖ ਸੋਗ ਤੇ ਰਹੈ ਨਿਆਰਉ ਨਾਹਿ ਮਾਨ ਅਪਮਾਨਾ ॥੧॥ ਆਸਾ ਮਨਸਾ ਸਗਲ ਤਿਆਗੈ ਜਗ ਤੇ ਰਹੈ ਨਿਰਾਸਾ ॥ ਕਾਮੁ ਕ੍ਰੋਧੁ ਜਿਹ ਪਰਸੈ ਨਾਹਨਿ ਤਿਹ ਘਟਿ ਬ੍ਰਹਮੁ ਨਿਵਾਸਾ ॥੨॥ ਗੁਰ ਕਿਰਪਾ ਜਿਹ ਨਰ ਕਉ ਕੀਨੀ ਤਿਹ ਇਹ ਜੁਗਤਿ ਪਛਾਨੀ ॥ ਨਾਨਕ ਲੀਨ ਭਇਓ ਗੋਬਿੰਦ ਸਿਉ ਜਿਉ ਪਾਨੀ ਸੰਗਿ ਪਾਨੀ ॥੩॥੧੧॥ {ਪੰਨਾ 633}
ਅਰਥ: ਹੇ ਭਾਈ! ਜੇਹੜਾ ਮਨੁੱਖ ਦੁੱਖਾਂ ਵਿਚ ਘਬਰਾਂਦਾ ਨਹੀਂ, ਜਿਸ ਮਨੁੱਖ ਦੇ ਹਿਰਦੇ ਵਿਚ ਸੁਖਾਂ ਨਾਲ ਮੋਹ ਨਹੀਂ, ਅਤੇ (ਕਿਸੇ ਕਿਸਮ ਦੇ) ਡਰ ਨਹੀਂ, ਜੇਹੜਾ ਮਨੁੱਖ ਸੋਨੇ ਨੂੰ ਮਿੱਟੀ (ਸਮਾਨ) ਸਮਝਦਾ ਹੈ (ਉਸ ਦੇ ਅੰਦਰ ਪਰਮਾਤਮਾ ਦਾ ਨਿਵਾਸ ਹੋ ਜਾਂਦਾ ਹੈ) ।੧।ਰਹਾਉ।
ਹੇ ਭਾਈ! ਜਿਸ ਮਨੁੱਖ ਦੇ ਅੰਦਰ ਕਿਸੇ ਦੀ ਚੁਗ਼ਲੀ-ਬੁਰਾਈ ਨਹੀਂ, ਕਿਸੇ ਦੀ ਖ਼ੁਸ਼ਾਮਦ ਨਹੀਂ, ਜਿਸ ਦੇ ਅੰਦਰ ਨਾਹ ਲੋਭ ਹੈ, ਨਾਹ ਮੋਹ ਹੈ, ਨਾਹ ਅਹੰਕਾਰ ਹੈ; ਜੇਹੜਾ ਮਨੁੱਖ ਖ਼ੁਸ਼ੀ ਤੇ ਗ਼ਮੀ ਤੋਂ ਨਿਰਲੇਪ ਰਹਿੰਦਾ ਹੈ, ਜਿਸ ਨੂੰ ਨਾਹ ਆਦਰ ਪੋਹ ਸਕਦਾ ਹੈ ਨਾਹ ਨਿਰਾਦਰੀ (ਮਨੁੱਖ ਦੇ ਹਿਰਦੇ ਵਿਚ ਪਰਮਾਤਮਾ ਦਾ ਨਿਵਾਸ ਹੋ ਜਾਂਦਾ ਹੈ) ।੧।
ਹੇ ਭਾਈ! ਜੇਹੜਾ ਮਨੁੱਖ ਆਸਾਂ ਉਮੈਦਾਂ ਸਭ ਤਿਆਗ ਦੇਂਦਾ ਹੈ, ਜਗਤ ਤੋਂ ਨਿਰਮੋਹ ਰਹਿੰਦਾ ਹੈ, ਜਿਸ ਮਨੁੱਖ ਨੂੰ ਨਾਹ ਕਾਮ-ਵਾਸਨਾ ਛੋਹ ਸਕਦੀ ਹੈ ਨਾਹ ਕ੍ਰੋਧ ਛੋਹ ਸਕਦਾ ਹੈ, ਉਸ ਮਨੁੱਖ ਦੇ ਹਿਰਦੇ ਵਿਚ ਪਰਮਾਤਮਾ ਦਾ ਨਿਵਾਸ ਹੋ ਜਾਂਦਾ ਹੈ।੨।
(ਪਰ) ਹੇ ਨਾਨਕ! ਆਖ-) ਜਿਸ ਮਨੁੱਖ ਉੱਤੇ ਗੁਰੂ ਨੇ ਮੇਹਰ ਕੀਤੀ ਉਸ ਨੇ (ਹੀ ਜੀਵਨ ਦੀ) ਇਹ ਜਾਚ ਸਮਝੀ ਹੈ। ਉਹ ਮਨੁੱਖ ਪਰਮਾਤਮਾ ਨਾਲ ਇਉਂ ਇਕ-ਮਿਕ ਹੋ ਜਾਂਦਾ ਹੈ, ਜਿਵੇਂ ਪਾਣੀ ਨਾਲ ਪਾਣੀ ਮਿਲ ਜਾਂਦਾ ਹੈ।੩।੧੧।
An individual who becomes desire less, does not get engrossed into the worldly affairs and has overcome the vices can have the divine experience.