Please explain
ਏਕਾਮਾਈਜੁਗਤਿਵਿਆਈਤਿਨਿਚੇਲੇਪਰਵਾਣੁ॥ ਇਕੁਸੰਸਾਰੀਇਕੁਭੰਡਾਰੀਇਕੁਲਾਏਦੀਬਾਣੁ॥ ਜਿਵਤਿਸੁਭਾਵੈਤਿਵੈਚਲਾਵੈਜਿਵਹੋਵੈਫੁਰਮਾਣੁ॥
Share
You must login to ask a question.
Please briefly explain why you feel this question should be reported.
Please briefly explain why you feel this answer should be reported.
Please briefly explain why you feel this user should be reported.
Please explain
ਸਤਿਕਾਰ ਯੋਗ ਪ੍ਰਭ ਜੀ,
ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਹਿ।।
ਤੁਹਾਡੇ ਸਵਾਲ ਦੇ ਜਵਾਬ ਵਿਚ ਦਾਸ ਨੇ ਜਪੁ ਬਾਣੀ ਦੀ 30ਵੀਂ ਪੂਰੀ ਪਉੜੀ ਤੇ ਉਸ ਦੇ ਅਰਥ ਹੇਠਾਂ ਦਿੱਤੇ ਹਨ।
ਇਸ ਪਉੜੀ ਦੇ ਵਿਚ ਹਿੰਦੂ ਧਰਮ ਦੇ ਤਿੰਨ ਦੇਵਤੇ ਬ੍ਰਹਮਾ, ਵਿਸ਼ਨੂੰ ਤੇ ਸ਼ਿਵ ਦੇ ਪੈਦਾ ਹੋਣ ਦੀ ਮਿਥਿਹਾਸਕ ਕਹਾਣੀ ਬਿਆਨ ਕਰਦੇ ਹੋਏ ਪਹਿਲੇ ਗੁਰੂ ਸਰੀਰ ਗੁਰੂ ਨਾਨਕ ਸਾਹਿਬ ਉਪਦੇਸ਼ ਦਿੰਦੇ ਹਨ ਕਿ ਇਹ ਦੇਵਤੇ ਸੰਸਾਰ ਨਹੀਂ ਚਲਾਉਂਦੇ ਬਲਕਿ ਅਸਲ ਵਿਚ ਅਕਾਲਪੁਰਖ ਆਪਣੇ ਹੁਕਮ ਵਿਚ ਇਸ ਸੰਸਾਰ ਨੂੰ ਚਲਾ ਰਹੇ ਹਨ। ਇਸ ਲਈ ਅਕਾਲਪੁਰਖ ਨਾਲ ਹੀ ਆਪਣੇ ਚਿੱਤ ਨੂੰ ਜੋੜੋ ਤੇ ਆਪਣੇ ਜੀਵਨ ਨੂੰ ਬਦਲ ਕੇ ਸਫ਼ਲ ਕਰੋ ਅਰਥਾਤ ਜੀਵਨ ਮੁਕਤ ਹੋ ਜਾਵੋ।
ਤੁਹਾਡਾ ਅੱਗੇ ਕੋਈ ਸਵਾਲ ਹੋਵੇ ਤਾਂ ਤੁਹਾਡਾ ਸਵਾਗਤ ਹੈ। ਜੇਕਰ ਕੋਈ ਕੰਮੀਆਂ ਹੋਣ ਤਾਂ ਦੱਸਣ ਦੀ ਕ੍ਰਿਪਾਲਤਾ ਕਰਨੀ ਜੀ ਤਾਂ ਜੋ ਅੱਗੇ ਤੋਂ ਸੁਧਾਰ ਹੋ ਸਕੇ।
ਆਦਰ ਸਹਿਤ,
ਆਪ ਦਾ ਵੀਰ
————————–
ਏਕਾ ਮਾਈ ਜੁਗਤਿ ਵਿਆਈ ਤਿਨਿ ਚੇਲੇ ਪਰਵਾਣੁ॥ ਇਕੁ ਸੰਸਾਰੀ ਇਕੁ ਭੰਡਾਰੀ ਇਕੁ ਲਾਏ ਦੀਬਾਣੁ॥ ਜਿਵ ਤਿਸੁ ਭਾਵੈ ਤਿਵੈ ਚਲਾਵੈ ਜਿਵ ਹੋਵੈ ਫੁਰਮਾਣੁ॥ ਓਹੁ ਵੇਖੈ ਓਨਾ ਨਦਰਿ ਨ ਆਵੈ ਬਹੁਤਾ ਏਹੁ ਵਿਡਾਣੁ॥ ਆਦੇਸੁ ਤਿਸੈ ਆਦੇਸੁ॥ ਆਦਿ ਅਨੀਲੁ ਅਨਾਦਿ ਅਨਾਹਤਿ ਜੁਗੁ ਜੁਗੁ ਏਕੋ ਵੇਸੁ॥੩੦॥
ਅਰਥ: (ਲੋਕਾਂ ਵਿਚ ਇਹ ਖ਼ਿਆਲ ਆਮ ਪ੍ਰਚੱਲਤ ਹੈ ਕਿ) ਇਕੱਲੀ ਮਾਇਆ (ਕਿਸੇ) ਜੁਗਤੀ ਨਾਲ ਪ੍ਰਸੂਤ ਹੋਈ ਤੇ ਪਰਤੱਖ ਤੌਰ ‘ਤੇ ਉਸ ਦੇ ਤਿੰਨ ਪੁੱਤਰ ਜੰਮ ਪਏ। ਉਹਨਾਂ ਵਿਚੋਂ ਇਕ (ਬ੍ਰਹਮਾ) ਘਰਬਾਰੀ ਬਣ ਗਿਆ (ਭਾਵ, ਜੀਵ-ਜੰਤਾਂ ਨੂੰ ਪੈਦਾ ਕਰਨ ਲੱਗ ਪਿਆ) , ਇਕ (ਵਿਸ਼ਨੂੰ) ਭੰਡਾਰੇ ਦਾ ਮਾਲਕ ਬਣ ਗਿਆ (ਭਾਵ, ਜੀਵਾਂ ਨੂੰ ਰਿਜ਼ਕ ਅਪੜਾਣ ਦਾ ਕੰਮ ਕਰਨ ਲੱਗਾ) , ਅਤੇ ਇੱਕ (ਸ਼ਿਵ) ਕਚਹਿਰੀ ਲਾਉਂਦਾ ਹੈ (ਭਾਵ, ਜੀਵਾਂ ਨੂੰ ਸੰਘਾਰਦਾ ਹੈ)।
(ਪਰ ਅਸਲ ਗੱਲ ਇਹ ਹੈ ਕਿ) ਜਿਵੇਂ ਉਸ ਅਕਾਲ ਪੁਰਖ ਨੂੰ ਭਾਉਂਦਾ ਹੈ ਅਤੇ ਜਿਵੇਂ ਉਸ ਦਾ ਹੁਕਮ ਹੁੰਦਾ ਹੈ, ਤਿਵੇਂ ਹੀ ਉਹ ਆਪ ਸੰਸਾਰ ਦੀ ਕਾਰ ਚਲਾ ਰਿਹਾ ਹੈ, (ਇਹਨਾਂ ਬ੍ਰਹਮਾ, ਵਿਸ਼ਨੂੰ ਅਤੇ ਸ਼ਿਵ ਦੇ ਕੁਝ ਹੱਥ ਨਹੀਂ) । ਇਹ ਬੜਾ ਅਸਚਰਜ ਕੌਤਕ ਹੈ ਕਿ ਉਹ ਅਕਾਲ ਪੁਰਖ (ਸਭ ਜੀਵਾਂ ਨੂੰ) ਵੇਖ ਰਿਹਾ ਹੈ ਪਰ ਜੀਵਾਂ ਨੂੰ ਅਕਾਲ ਪੁਰਖ ਨਹੀਂ ਦਿੱਸਦਾ।
(ਸੋ ਬ੍ਰਹਮਾ, ਵਿਸ਼ਨੂੰ, ਸ਼ਿਵ ਆਦਿਕ ਦੇ ਥਾਂ) ਕੇਵਲ ਉਸ (ਅਕਾਲ ਪੁਰਖ) ਨੂੰ ਪ੍ਰਣਾਮ ਕਰੋ ਜੋ (ਸਭ ਦਾ) ਮੁੱਢ ਹੈ, ਜੋ ਸ਼ੁੱਧ ਸਰੂਪ ਹੈ, ਜਿਸ ਦਾ ਕੋਈ ਮੁੱਢ ਨਹੀਂ (ਲੱਭ ਸਕਦਾ) , ਜੋ ਨਾਸ ਰਹਿਤ ਹੈ ਅਤੇ ਜੋ ਸਦਾ ਹੀ ਇਕੋ ਜਿਹਾ ਰਹਿੰਦਾ ਹੈ। (ਇਹੀ ਹੈ ਵਸੀਲਾ ਉਸ ਪ੍ਰਭੂ ਨਾਲੋਂ ਵਿੱਥ ਦੂਰ ਕਰਨ ਦਾ) । 30।
Prabh ji, if you want a reply in English, please tell me and I’ll write in English.
Its fine. Thanks