Can somebody please explain🙏🙏
Share
You must login to ask a question.
Please briefly explain why you feel this question should be reported.
Please briefly explain why you feel this answer should be reported.
Please briefly explain why you feel this user should be reported.
Can somebody please explain🙏🙏
KABIRJI is talking about JEEWAT MARNA. SHABAD MARHO PHIR JEEVOH SAD HEE meaning when we destroy our ego, self, I, THE ME then we realize eternal life, never die spiritual death. GURBANI subscribe to JEEWAT MARNA. KABIR says people find it difficult to realize, i find it to be pleasant experience.
ਸਤਿਕਾਰ ਯੋਗ ਵੀਰ ਸਾਹਿਬ ਸਿੰਘ ਜੀ,
ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਹਿ।।
ਤੁਸੀਂ ਕਬੀਰ ਜੀ ਦੇ ਸਲੋਕ ‘ਕਬੀਰ ਜਿਸੁ ਮਰਨੇ ਤੇ ਜਗੁ ਡਰੈ ਮੇਰੇ ਮਨਿ ਆਨੰਦੁ ॥ ਮਰਨੇ ਹੀ ਤੇ ਪਾਈਐ ਪੂਰਨੁ ਪਰਮਾਨੰਦੁ ॥੨੨॥’ ਦੀ ਵਿਚਾਰ ਮੰਗੀ ਹੈ। ਇਹ ਸਲੋਕ ਗੁਰੂ ਗ੍ਰੰਥ ਸਾਹਿਬ ਦੇ ਪੰਨਾ 1365 ਤੇ ਸੁਸ਼ੋਭਿਤ ਹੈ।
ਸਤਿਕਾਰ ਯੋਗ ਵਿਦਵਾਨ ਵੀਰ ਕੰਡੋਲਾ ਸਾਹਿਬ ਨੇ ਸੰਖੇਪ ਵਿਚ ਬਹੁਤ ਸੁੰਦਰ ਜਵਾਬ ਦਿੱਤਾ ਹੈ।
ਇਸ ਸਲੋਕ ਵਿਚ ਕਬੀਰ ਜੀ ਮਾਇਆ ਦੇ ਮੋਹ ਤੋਂ ਮਰਨ/ਛੁਟਕਾਰਾ ਪਾਉਣ ਦਾ ਉਪਦੇਸ਼ ਦੇ ਰਹੇ ਹਨ ਕਿਉਂਕਿ ਮਾਇਆ ਦੇ ਮੋਹ ਤੋਂ ਛੁਟਕਾਰਾ ਪਾਉਣ ਨਾਲ ਹੀ ਸਦ-ਚਿੱਤ ਆਨੰਦ ਸਰੂਪ ਪਰਮਾਤਮਾ ਮਿਲਦਾ ਹੈ।
ਮਾਇਆ ਦੇ ਮੋਹ ਤੋਂ ਛੁਟਕਾਰਾ ਪਾ ਕੇ ਪ੍ਰਭੂ/ਪਰਮਾਤਮਾ ਦੇ ਦਰਸ਼ਨ/ਦੀਦਾਰ ਪਾਉਣ ਦੀ ਸਿੱਖਿਆ ਪੰਨਾ ੬੯੩ ਤੇ ਭਗਤ ਨਾਮਦੇਵ ਜੀ ਇਸ ਪੰਗਤੀ ਵਿਚ ਦਿੰਦੇ ਹਨ:-
“ਇਹ ਸੰਸਾਰ ਤੇ ਤਬ ਹੀ ਛੂਟਉ ਜਉ ਮਾਇਆ ਨਹ ਲਪਟਾਵਉ ॥ ਮਾਇਆ ਨਾਮੁ ਗਰਭ ਜੋਨਿ ਕਾ ਤਿਹ ਤਜਿ ਦਰਸਨੁ ਪਾਵਉ ॥”
“ਇਸ ਸੰਸਾਰ ਦੇ ਬੰਧਨਾਂ ਤੋਂ ਮੇਰੀ ਤਦੋਂ ਹੀ ਖ਼ਲਾਸੀ ਹੋ ਸਕਦੀ ਹੈ ਜੇ ਮੈਂ ਮਾਇਆ ਦੇ ਮੋਹ ਵਿਚ ਨਾ ਫਸਾਂ; ਮਾਇਆ (ਦਾ ਮੋਹ) ਹੀ ਜਨਮ ਮਰਨ ਦੇ ਗੇੜ ਵਿਚ ਪੈਣ ਦਾ ਮੂਲ ਹੈ, ਇਸ ਨੂੰ ਤਿਆਗ ਕੇ ਹੀ ਪ੍ਰਭੂ ਦਾ ਦੀਦਾਰ ਹੋ ਸਕਦਾ ਹੈ।੩।”
ਪ੍ਰਭੂ ਦਾ ਦੀਦਾਰ ਜਾਂ ਦਰਸ਼ਨ ਇਨ੍ਹਾਂ ਅੱਖਾਂ ਨਾਲ ਤਾਂ ਹੋਣਾ ਨਹੀਂ ਹੈ। ਇਸ ਦਾ ਤੇ ਪਰਮਾਤਮਾ ਨੂੰ ਮਿਲਣ ਦਾ ਅਰਥ ਗੁਰੂ ਸਾਹਿਬ ਦੇ ਦਿੱਤੇ ਗਿਆਨ ਨੂੰ ਪੱਲੇ ਬੰਨ੍ਹ ਕੇ, ਆਪਣੇ ਜੀਵਨ ਨੂੰ ਬਦਲ ਕੇ, ਮਾਇਆ ਦੇ ਮੋਹ ਅਰਥਾਤ ਵਿਕਾਰਾਂ ਤੋਂ ਛੁਟਕਾਰਾ ਪਾ ਕੇ ਸੰਸਾਰ ਸਮੁੰਦਰ ਤੋਂ ਪਾਰ ਅਰਥਾਤ ਜੀਵਨ ਮੁਕਤ ਹੋਣਾ ਹੈ। ਤੁਹਾਡਾ ਅੱਗੇ ਕੋਈ ਸਵਾਲ ਹੋਵੇ ਤਾਂ ਤੁਹਾਡਾ ਸਵਾਗਤ ਹੈ
ਆਦਰ ਸਹਿਤ,
ਆਪ ਦਾ ਵੀਰ
—————————————-
ਕਬੀਰ ਜਿਸੁ ਮਰਨੇ ਤੇ ਜਗੁ ਡਰੈ ਮੇਰੇ ਮਨਿ ਆਨੰਦੁ ॥ ਮਰਨੇ ਹੀ ਤੇ ਪਾਈਐ ਪੂਰਨੁ ਪਰਮਾਨੰਦੁ ॥੨੨॥ {ਪੰਨਾ 1365}
ਅਰਥ: (‘ਦੁਨੀਆ’ ਦੀ ਖ਼ਾਤਰ ‘ਦੀਨ’ ਨੂੰ ਵਿਸਾਰ ਕੇ ਮਨੁੱਖ ਧਨ-ਪਦਾਰਥ ਪੁਤ੍ਰ ਇਸਤ੍ਰੀ ਆਦਿਕ ਕਈ ਮਿਤ੍ਰ ਬਣਾਂਦਾ ਹੈ, ਅਤੇ ਇਹਨਾਂ ਤੋਂ ਸੁਖ ਦੀ ਆਸ ਰੱਖਦਾ ਹੈ, ਇਸ ਆਸ ਦੇ ਕਾਰਨ ਹੀ ਇਹਨਾਂ ਨਾਲੋਂ ਮੋਹ ਤੋੜ ਨਹੀਂ ਸਕਦਾ; ਪਰ) ਹੇ ਕਬੀਰ! ਜਿਸ (ਮੋਹ ਦੇ ਤਿਆਗ-ਰੂਪ) ਮੌਤ ਤੋਂ ਜਗਤ ਝੱਕਦਾ ਹੈ, ਉਸ ਨਾਲ ਮੇਰੇ ਮਨ ਵਿਚ ਖ਼ੁਸ਼ੀ ਪੈਦਾ ਹੁੰਦੀ ਹੈ; ‘ਦੁਨੀਆ’ ਦੇ ਇਸ ਮੋਹ ਵਲੋਂ ਮਰਿਆਂ ਹੀ ਉਹ ਪਰਮਾਤਮਾ ਮਿਲਦਾ ਹੈ ਜੋ ਮੁਕੰਮਲ ਤੌਰ ਤੇ ਆਨੰਦ ਸਰੂਪ ਹੈ ।22।