Please explain the meaning…..
Share
You must login to ask a question.
Please briefly explain why you feel this question should be reported.
Please briefly explain why you feel this answer should be reported.
Please briefly explain why you feel this user should be reported.
Please explain the meaning…..
The spiritual philosophy of GURU NANAK is about BECOMING NOT ABOUT JUST DOING. KABIRJI is saying here that when I contemplated on the DIVINE WISDOM OF THE GURU, I destroyed my EGO, I and ME. I realized complete conscious transformation and become ONE WITH AKAL PURAKH IN MY THOUGHTS, SANSKARS. KABIRJI says there nothing left that was ME it is all YOU SATGURU. RAAM KABIRA EK BHAE HAIN KOEE NA SAKE PECHHANI.
ਸਤਿਕਾਰ ਯੋਗ ਵੀਰ ਸਾਹਿਬ ਸਿੰਘ ਜੀ,
ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਹਿ।।
ਤੁਸੀਂ ਕਬੀਰ ਜੀ ਦੇ ਸਲੋਕ ‘ਕਬੀਰ ਤੂੰ ਤੂੰ ਕਰਤਾ ਤੂ ਹੂਆ ਮੁਝ ਮਹਿ ਰਹਾ ਨ ਹੂੰ ॥ ਜਬ ਆਪਾ ਪਰ ਕਾ ਮਿਟਿ ਗਇਆ ਜਤ ਦੇਖਉ ਤਤ ਤੂ।।’ ਤੇ ਵਿਚਾਰ ਮੰਗੀ ਹੈ।
ਸਤਿਕਾਰ ਯੋਗ ਵਿਦਵਾਨ ਵੀਰ ਕੰਡੋਲਾ ਸਾਹਿਬ ਨੇ ਇਸ ਦਾ ਬਹੁਤ ਸੁਹਣਾ ਜਵਾਬ ਦਿੱਤਾ ਹੈ।
ਦਾਸ ਤੁਹਾਨੂੰ ਦੱਸਣਾ ਚਾਹੁੰਦਾ ਹੈ ਕਿ ਇਹ ਕਬੀਰ ਜੀ ਦਾ 204 ਨੰਬਰ ਸਲੋਕ ਗੁਰੂ ਗ੍ਰੰਥ ਸਾਹਿਬ ਦੇ ਪੰਨਾ 1375 ਤੇ ਸੁਸ਼ੋਭਿਤ ਹੈ। ਦਾਸ ਦੀ ਸਮਝ ਅਨੁਸਾਰ, ਕਬੀਰ ਜੀ ਜੋ ਸਮਝਾਉਣ ਦੀ ਕੋਸ਼ਿਸ਼ ਕਰ ਰਹੇ ਹਨ, ਉਸ ਨੂੰ ਪੂਰੀ ਤਰ੍ਹਾਂ ਸਮਝਣ ਲਈ ਇਸ ਤੋਂ ਪਹਿਲਾ 203 ਨੰਬਰ ਸਲੋਕ ਵੀ ਪੜ੍ਹਨਾ ਤੇ ਸਮਝਣਾ ਜ਼ਰੂਰੀ ਹੈ। ਇਸ ਲਈ ਦੋਨਾਂ ਸਲੋਕਾਂ ਦਾ ਮੂਲ ਪਾਠ ਤੇ ਅਰਥ ਹੇਠਾਂ ਦਿੱਤਾ ਹੈ ਜੀ।
ਦੇਖੋਗੇ ਕਿ ਕਬੀਰ ਜੀ ਸਮਝਾ ਰਹੇ ਹਨ ਕਿ ਸਿੱਖ/ ਮਨੁੱਖ ਤੇ ਪਰਮਾਤਮਾ ਵਿਚ ਪਈ ਹਉਮੈ ਦੀ ਦੀਵਾਰ ਨੂੰ ਤੋੜਨ ਲਈ ਕੋਈ ਵੀ ਕਰਮਕਾਂਡ ਕੰਮ ਨਹੀਂ ਆਉਂਦਾ। ਲੋੜ ਹੈ ਤਾਂ ਉਸ ਦੀ ਮਿਹਰ ਸਦਕਾ ਤਨ ਮਨ ਧਨ (ਜੋ ਸਭ ਕੁੱਝ ਉਸ ਦਾ ਦਿੱਤਾ ਹੋਇਆ ਹੈ) ਅਰਥਾਤ ਆਪਣਾ ਆਪ ਸੋਂਪਣ ਦੀ ਤੇ ਸਾਰਿਆਂ ਵਿਚ ਤੇ ਸਾਰੀ ਕੁਦਰਤ ਵਿਚ ਉਸ ਪਰਮਾਤਮਾ ਨੂੰ ਦੇਖਣ ਦੀ। ਤੁਹਾਡਾ ਅੱਗੇ ਕੋਈ ਸਵਾਲ ਹੋਵੇ ਤਾਂ ਤੁਹਾਡਾ ਸਵਾਗਤ ਹੈ।
ਆਦਰ ਸਹਿਤ,
ਆਪ ਦਾ ਵੀਰ
—————————
ਕਬੀਰ ਮੇਰਾ ਮੁਝ ਮਹਿ ਕਿਛੁ ਨਹੀ ਜੋ ਕਿਛੁ ਹੈ ਸੋ ਤੇਰਾ ॥ ਤੇਰਾ ਤੁਝ ਕਉ ਸਉਪਤੇ ਕਿਆ ਲਾਗੈ ਮੇਰਾ ॥੨੦੩॥ {ਪੰਨਾ 1375}
ਅਰਥ: ਹੇ ਕਬੀਰ! (ਇਸ ‘ਦੁਇ’ ਨੂੰ ਮਿਟਾਣ ਲਈ ਨਾਹ ਹੱਜ, ਕੁਰਬਾਨੀਆਂ, ਨਾਹ ਠਾਕੁਰ-ਪੂਜਾ ਨਾਹ ਬ੍ਰਾਹਮਣ ਦੀ ਸੇਵਾ, ਨਾਹ ਤਿਆਗ ਤੇ ਨਾਹ ਜੋਗ-ਸਾਧਨ-ਇਹ ਕੋਈ ਭੀ ਸਹਾਇਤਾ ਨਹੀਂ ਕਰਦੇ। ਸਿਰਫ਼ ਇੱਕੋ ਹੀ ਤਰੀਕਾ ਹੈ ਉਹ ਇਹ ਕਿ ਆਪਣਾ ਆਪ ਪ੍ਰਭੂ ਦੇ ਹਵਾਲੇ ਕੀਤਾ ਜਾਏ, ਇਸੇ ਦਾ ਨਾਮ ‘ਦਿਲ-ਸਾਬਤਿ’ ਹੈ। ਸੋ, ਪ੍ਰਭੂ ਦੇ ਦਰ ਤੇ ਅਰਦਾਸ ਕਰ ਤੇ ਆਖ-) ਹੇ ਪ੍ਰਭੂ! ਜੋ ਕੁਝ ਮੇਰੇ ਪਾਸ ਹੈ (ਇਹ ਤਨ ਮਨ ਧਨ) , ਇਸ ਵਿਚ ਕੋਈ ਚੀਜ਼ ਐਸੀ ਨਹੀਂ ਜਿਸ ਨੂੰ ਮੈਂ ਆਪਣੀ ਆਖ ਸਕਾਂ; ਜੋ ਕੁਝ ਮੇਰੇ ਕੋਲ ਹੈ ਸਭ ਤੇਰਾ ਹੀ ਦਿੱਤਾ ਹੋਇਆ ਹੈ। (ਜੇ ਤੇਰੀ ਮੇਹਰ ਹੋਵੇ ਤਾਂ) ਤੇਰਾ ਬਖ਼ਸ਼ਿਆ ਹੋਇਆ (ਇਹ ਤਨ ਮਨ ਧਨ) ਮੈਂ ਤੇਰੀ ਭੇਟ ਕਰਦਾ ਹਾਂ, ਇਸ ਵਿਚ ਮੇਰੇ ਪੱਲਿਓਂ ਕੁਝ ਖ਼ਰਚ ਨਹੀਂ ਹੁੰਦਾ।
ਕਬੀਰ ਤੂੰ ਤੂੰ ਕਰਤਾ ਤੂ ਹੂਆ ਮੁਝ ਮਹਿ ਰਹਾ ਨ ਹੂੰ ॥ ਜਬ ਆਪਾ ਪਰ ਕਾ ਮਿਟਿ ਗਇਆ ਜਤ ਦੇਖਉ ਤਤ ਤੂ ॥੨੦੪॥ {ਪੰਨਾ 1375}
ਅਰਥ: ਹੇ ਕਬੀਰ! (ਪ੍ਰਭੂ ਦੇ ਦਰ ਤੇ ਇਉਂ ਆਖ-ਹੇ ਪ੍ਰਭੂ! ਤੇਰੀ ਮੇਹਰ ਨਾਲ) ਹਰ ਵੇਲੇ ਤੇਰਾ ਸਿਮਰਨ ਕਰਦਿਆਂ ਮੈਂ ਤੇਰੇ ਵਿਚ ਹੀ ਲੀਨ ਹੋ ਗਿਆ ਹਾਂ, ਮੇਰੇ ਅੰਦਰ ‘ਮੈਂ ਮੈਂ’ ਦਾ ਖ਼ਿਆਲ ਰਹਿ ਹੀ ਨਹੀਂ ਗਿਆ। (ਤੇਰਾ ਸਿਮਰਨ ਕਰਦਿਆਂ ਹੁਣ) ਜਦੋਂ (ਮੇਰੇ ਅੰਦਰੋਂ ਆਪਣੇ ਪਰਾਏ ਵਾਲਾ ਵਿਤਕਰਾ ਮਿਟ ਗਿਆ ਹੈ (‘ਦੁਇ’ ਮਿਟ ਗਈ ਹੈ) , ਮੈਂ ਜਿਧਰ ਵੇਖਦਾ ਹਾਂ ਮੈਨੂੰ (ਹਰ ਥਾਂ) ਤੂੰ ਹੀ ਦਿਸ ਰਿਹਾ ਹੈਂ ।204।