ਕੀ ਕੋਈ ਅਜਿਹੇ ਧਾਰਮਿਕ ਹੁਕਮ ਹਨ ਜੋ ਸਿੱਖਾਂ ਲਈ ਕੁਝ ਖਾਸ ਕਿਸਮ ਦੇ ਰੁਜ਼ਗਾਰ ਨੂੰ ਗੈਰ-ਮਨਜ਼ੂਰ ਕਰ ਸਕਦੇ ਹਨ?
ਕੀ ਕੋਈ ਅਜਿਹੇ ਧਾਰਮਿਕ ਹੁਕਮ ਹਨ ਜੋ ਸਿੱਖਾਂ ਲਈ ਕੁਝ ਖਾਸ ਕਿਸਮ ਦੇ ਰੁਜ਼ਗਾਰ ਨੂੰ ਗੈਰ-ਮਨਜ਼ੂਰ ਕਰ ਸਕਦੇ ਹਨ?
Share
You must login to ask a question.
Please briefly explain why you feel this question should be reported.
Please briefly explain why you feel this answer should be reported.
Please briefly explain why you feel this user should be reported.
ਸਤਿਕਾਰ ਯੋਗ ਵੀਰ ਸਾਹਿਬ ਸਿੰਘ ਜੀ,
ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਹਿ।।
ਤੁਹਾਡੇ ਸਵਾਲ ਦੇ ਜਵਾਬ ਵਿਚ ਦਾਸ ਇਹ ਕਹਿਣਾ ਚਾਹੁੰਦਾ ਹੈ ਕਿ ‘ਸਿੱਖ ਰਹਿਤ ਮਰਿਆਦਾ’ ਸਿੱਖ ਨੂੰ ਧਰਮ ਦੀ ਕਿਰਤ ਕਰਕੇ ਨਿਰਬਾਹ ਕਰਨ ਦਾ ਆਦੇਸ਼ ਦਿੰਦੀ ਹੈ। ਹੇਠਾਂ ਦਿੱਤੇ ਲਿੰਕ ਤੇ ਕਲਿੱਕ ਕਰਕੇ ਪੰਨਾ 20 ਦੇਖਣ ਦੀ ਕ੍ਰਿਪਾਲਤਾ ਕਰਨੀ ਜੀ:-
https://sgpc.net/?page_id=653
ਇਸ ਲਈ ਸਿੱਖ ਨੇ ਆਪਣੇ ਆਪ ਫ਼ੈਸਲਾ ਕਰਨਾ ਹੈ ਕਿ ਕਿਹੜਾ ਰੁਜ਼ਗਾਰ ਗੁਰਮਤਿ ਅਨੁਸਾਰ ਹੈ ਤੇ ਕਿਹੜਾ ਨਹੀਂ।
ਦਾਸ ਗੁਰਬਾਣੀ ਵਿਚੋਂ ਸਿਰਫ਼ ਇੱਕ ਉਦਾਹਰਣ ਦਿੰਦਾ ਹੈ। ਗੁਰੂ ਗ੍ਰੰਥ ਸਾਹਿਬ ਦੇ ਪੰਨਾ 554 ਤੇ ਤੀਜੇ ਗੁਰੂ ਸਰੀਰ ਗੁਰੂ ਅਮਰਦਾਸ ਸਾਹਿਬ ਦੇ ਇੱਕ ਸਲੋਕ ਦਾ ਮੂਲ ਪਾਠ ਤੇ ਅਰਥ ਹੇਠਾਂ ਦਿੱਤਾ ਹੈ ਜੀ। ਤੁਸੀਂ ਦੇਖੋਗੇ ਕਿ ਇਸ ਵਿਚ ਗੁਰੂ ਸਾਹਿਬ ਸਿੰਖ ਨੂੰ ਸ਼ਰਾਬ ਆਦਿਕ ਦੇ ਕੁਕਰਮਾਂ ਤੋਂ ਬੱਚਣ ਦਾ ਉਪਦੇਸ਼ ਦੇ ਰਹੇ ਹਨ। ਇਸ ਲਈ ਜਦੋਂ ਸਿੱਖ ਨੇ ਆਪਣੇ ਰੁਜ਼ਗਾਰ ਬਾਰੇ ਸੋਚਣਾ ਹੈ ਤਾਂ ਉਸ ਨੇ ਇਹ ਵੀ ਸੋਚਣਾ ਹੈ ਕਿ ਕੀ ਉਸ ਦਾ ਰੁਜ਼ਗਾਰ ਹੋਰ ਸਿੱਖਾਂ/ਮਨੁੱਖਾਂ ਨੂੰ ਕੁਕਰਮਾਂ ਵਿਚ ਤਾਂ ਨਹੀਂ ਪਾ ਰਿਹਾ। ਵਿਚਾਰਨਾ ਜੀ। ਤੁਹਾਡਾ ਅੱਗੇ ਕੋਈ ਸਵਾਲ ਹੋਵੇ ਤਾਂ ਤੁਹਾਡਾ ਸਵਾਗਤ ਹੈ।
ਆਦਰ ਸਹਿਤ,
ਆਪ ਦਾ ਵੀਰ
———————-
ਸਲੋਕ ਮਃ ੩ ॥ ਮਾਣਸੁ ਭਰਿਆ ਆਣਿਆ ਮਾਣਸੁ ਭਰਿਆ ਆਇ ॥ ਜਿਤੁ ਪੀਤੈ ਮਤਿ ਦੂਰਿ ਹੋਇ ਬਰਲੁ ਪਵੈ ਵਿਚਿ ਆਇ ॥ ਆਪਣਾ ਪਰਾਇਆ ਨ ਪਛਾਣਈ ਖਸਮਹੁ ਧਕੇ ਖਾਇ ॥ ਜਿਤੁ ਪੀਤੈ ਖਸਮੁ ਵਿਸਰੈ ਦਰਗਹ ਮਿਲੈ ਸਜਾਇ ॥ ਝੂਠਾ ਮਦੁ ਮੂਲਿ ਨ ਪੀਚਈ ਜੇ ਕਾ ਪਾਰਿ ਵਸਾਇ ॥ ਨਾਨਕ ਨਦਰੀ ਸਚੁ ਮਦੁ ਪਾਈਐ ਸਤਿਗੁਰੁ ਮਿਲੈ ਜਿਸੁ ਆਇ ॥ ਸਦਾ ਸਾਹਿਬ ਕੈ ਰੰਗਿ ਰਹੈ ਮਹਲੀ ਪਾਵੈ ਥਾਉ ॥੧॥ {ਪੰਨਾ 554}
ਅਰਥ: ਜੋ ਮਨੁੱਖ (ਵਿਕਾਰਾਂ ਨਾਲ) ਲਿਬੜਿਆ ਹੋਇਆ (ਏਥੇ ਜਗਤ ਵਿਚ) ਲਿਆਂਦਾ ਗਿਆ, ਉਹ ਏਥੇ ਆ ਕੇ (ਹੋਰ ਵਿਕਾਰਾਂ ਵਿਚ ਹੀ) ਲਿੱਬੜਦਾ ਹੈ (ਤੇ ਸ਼ਰਾਬ ਆਦਿਕ ਕੁਕਰਮ ਵਿਚ ਪੈਂਦਾ ਹੈ) , ਪਰ ਜਿਸ ਦੇ ਪੀਤਿਆਂ ਅਕਲ ਦੂਰ ਹੋ ਜਾਂਦੀ ਹੈ ਤੇ ਬਕਣ ਦਾ ਜੋਸ਼ ਆ ਚੜ੍ਹਦਾ ਹੈ, ਆਪਣੇ ਪਰਾਏ ਦੀ ਪਛਾਣ ਨਹੀਂ ਰਹਿੰਦੀ, ਮਾਲਕ ਵੱਲੋਂ ਧੱਕੇ ਪੈਂਦੇ ਹਨ, ਜਿਸ ਦੇ ਪੀਤਿਆਂ ਖਸਮ ਵਿਸਰਦਾ ਹੈ ਤੇ ਦਰਗਾਹ ਵਿਚ ਸਜ਼ਾ ਮਿਲਦੀ ਹੈ, ਐਸਾ ਚੰਦਰਾ ਸ਼ਰਾਬ, ਜਿਥੋਂ ਤਕ ਵੱਸ ਚੱਲੇ ਕਦੇ ਨਹੀਂ ਪੀਣਾ ਚਾਹੀਦਾ।
ਹੇ ਨਾਨਕ! ਪ੍ਰਭੂ ਦੀ ਮੇਹਰ ਦੀ ਨਜ਼ਰ ਨਾਲ ‘ਨਾਮ’-ਰੂਪ ਨਸ਼ਾ (ਉਸ ਮਨੁੱਖ ਨੂੰ) ਮਿਲਦਾ ਹੈ, ਜਿਸ ਨੂੰ ਗੁਰੂ ਆ ਕੇ ਮਿਲ ਪਏ, ਉਹ ਮਨੁੱਖ ਸਦਾ ਮਾਲਕ ਦੇ (ਨਾਮ ਦੇ) ਰੰਗ ਵਿਚ ਰਹਿੰਦਾ ਹੈ ਤੇ ਦਰਗਾਹ ਵਿਚ ਉਸ ਨੂੰ ਥਾਂ (ਭਾਵ, ਇੱਜ਼ਤ) ਮਿਲਦੀ ਹੈ।੧।