ਕੀ ਬਹੁਤ ਜ਼ਿਆਦਾ ਸਿਮਰਨ ਨੁਕਸਾਨਦੇਹ ਹੋ ਸਕਦਾ ਹੈ? Can excessive Simran be harmful?
Share
You must login to ask a question.
Please briefly explain why you feel this question should be reported.
Please briefly explain why you feel this answer should be reported.
Please briefly explain why you feel this user should be reported.
ਸਤਿਕਾਰ ਯੋਗ ਹਰਨੂਰ ਕੌਰ ਜੀ,
ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਹਿ।।
ਤੁਸੀਂ ਇੱਕ ਸਵਾਲ ਪੁੱਛਿਆ ਹੈ ਕਿ ਕੀ ਜ਼ਿਆਦਾ ਸਿਮਰਨ ਕਰਨਾ ਨੁਕਸਾਨਦੇਹ ਹੋ ਸਕਦਾ ਹੈ?
ਨਹੀਂ ਜੀ ਇਹ ਕਦੇ ਵੀ ਨਹੀਂ ਹੋ ਸਕਦਾ ਕਿਉਂਕਿ ਗੁਰੂ ਸਾਹਿਬ ਦੀ ਸਿੱਖਿਆ ਦੰਮ-ਬ-ਦੰਮ ਪ੍ਰਭੂ ਨੂੰ ਯਾਦ ਕਰਨ ਦੀ ਹੈ। ਸਨਿਮਰਤਾ ਸਹਿਤ ਬੇਨਤੀ ਹੈ ਕਿ ਪੰਜਵੇਂ ਗੁਰੂ ਸਰੀਰ ਗੁਰੂ ਅਰਜਨ ਸਾਹਿਬ ਦੀ ਬਾਣੀ ਸੁਖਮਨੀ ਸਾਹਿਬ ਦੀ ਆਖ਼ਰੀ (24ਵੀਂ) ਅਸ਼ਟਪਦੀ ਦੀ ਪਹਿਲੀ ਤੁੱਕ ਦਾ ਮੂਲ ਪਾਠ ਤੇ ਅਰਥ ਪੜ੍ਹ ਕੇ ਵਿਚਾਰਨ ਦੀ ਕ੍ਰਿਪਾਲਤਾ ਕਰਨੀ ਜੀ। ਤੁਹਾਨੂੰ ਆਪਣੇ ਸਵਾਲ ਦਾ ਜਵਾਬ ਮਿਲ ਜਾਵੇਗਾ। ਤੁਹਾਡਾ ਅੱਗੇ ਕੋਈ ਸਵਾਲ ਹੋਵੇ ਤਾਂ ਤੁਹਾਡਾ ਸਵਾਗਤ ਹੈ।
ਆਦਰ ਸਹਿਤ,
ਆਪ ਦਾ ਵੀਰ
———————–
ਅਸਟਪਦੀ ॥ ਪੂਰੇ ਗੁਰ ਕਾ ਸੁਨਿ ਉਪਦੇਸੁ ॥ ਪਾਰਬ੍ਰਹਮੁ ਨਿਕਟਿ ਕਰਿ ਪੇਖੁ ॥ ਸਾਸਿ ਸਾਸਿ ਸਿਮਰਹੁ ਗੋਬਿੰਦ ॥ ਮਨ ਅੰਤਰ ਕੀ ਉਤਰੈ ਚਿੰਦ ॥ ਆਸ ਅਨਿਤ ਤਿਆਗਹੁ ਤਰੰਗ ॥ ਸੰਤ ਜਨਾ ਕੀ ਧੂਰਿ ਮਨ ਮੰਗ ॥ ਆਪੁ ਛੋਡਿ ਬੇਨਤੀ ਕਰਹੁ ॥ ਸਾਧਸੰਗਿ ਅਗਨਿ ਸਾਗਰੁ ਤਰਹੁ ॥ ਹਰਿ ਧਨ ਕੇ ਭਰਿ ਲੇਹੁ ਭੰਡਾਰ ॥ ਨਾਨਕ ਗੁਰ ਪੂਰੇ ਨਮਸਕਾਰ ॥੧॥ {ਪੰਨਾ 295}
ਅਰਥ: (ਹੇ ਮਨ!) ਪੂਰੇ ਸਤਿਗੁਰੂ ਦੀ ਸਿੱਖਿਆ ਸੁਣ, ਤੇ, ਅਕਾਲ ਪੁਰਖ ਨੂੰ (ਹਰ ਥਾਂ) ਨੇੜੇ ਜਾਣ ਕੇ ਵੇਖ।
(ਹੇ ਭਾਈ!) ਦੰਮ-ਬ-ਦੰਮ ਪ੍ਰਭੂ ਨੂੰ ਯਾਦ ਕਰ, (ਤਾਂ ਜੁ) ਤੇਰੇ ਮਨ ਦੇ ਅੰਦਰ ਦੀ ਚਿੰਤਾ ਮਿਟ ਜਾਏ।
ਹੇ ਮਨ! ਨਿੱਤ ਨਾਹ ਰਹਿਣ ਵਾਲੀਆਂ (ਚੀਜ਼ਾਂ ਦੀਆਂ) ਆਸਾਂ ਦੀਆਂ ਲਹਰਾਂ ਛੱਡ ਦੇਹ, ਅਤੇ ਸੰਤ ਜਨਾਂ ਦੇ ਪੈਰਾਂ ਦੀ ਖ਼ਾਕ ਮੰਗ।
(ਹੇ ਭਾਈ!) ਆਪਾ-ਭਾਵ ਛੱਡ ਕੇ (ਪ੍ਰਭੂ ਦੇ ਅੱਗੇ) ਅਰਦਾਸ ਕਰ, (ਤੇ ਇਸ ਤਰ੍ਹਾਂ) ਸਾਧ ਸੰਗਤਿ ਵਿਚ (ਰਹਿ ਕੇ) (ਵਿਕਾਰਾਂ ਦੀ) ਅੱਗ ਦੇ ਸਮੁੰਦਰ ਤੋਂ ਪਾਰ ਲੰਘ।
ਹੇ ਨਾਨਕ! ਪ੍ਰਭੂ-ਨਾਮ-ਰੂਪੀ ਧਨ ਦੇ ਖ਼ਜ਼ਾਨੇ ਭਰ ਲੈ ਅਤੇ ਪੂਰੇ ਸਤਿਗੁਰੂ ਨੂੰ ਨਮਸਕਾਰ ਕਰ।1।
One can have unlimited Simran if it is according to Guru Granth Sahib.
ਸਾਸਿ ਸਾਸਿ ਸਿਮਰਹੁ ਗੋਬਿੰਦ ॥ – 295
However if it is just a ritual recitation of particular word. Then that is not going to help in any manner.