Respected Scholars, could you please explain the meaning of this shabad?
Share
You must login to ask a question.
Please briefly explain why you feel this question should be reported.
Please briefly explain why you feel this answer should be reported.
Please briefly explain why you feel this user should be reported.
Respected Scholars, could you please explain the meaning of this shabad?
ਸਤਿਕਾਰ ਯੋਗ ਨਰਿੰਦਰਜੀਤ ਜੀ,
ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਹਿ।।
ਤੁਸੀਂ ਗੁਰਬਾਣੀ ਵਿਚੋਂ ਦੋ ਪੰਗਤੀਆਂ ‘ਘਰਿ ਘਰਿ ਏਹੋ ਪਾਹੁਚਾ ਸਦੜੇ ਨਿਤ ਪਵੰਨਿ॥ ਸਦਣਹਾਰਾ ਸਿਮਰੀਐ ਨਾਨਕ ਸੇ ਦਿਹ ਆਵੰਨਿ।।’ ਲਿੱਖ ਕੇ ਵਿਚਾਰ ਮੰਗੀ ਹੈ।
ਇਹ ਸਬਦ ਪਹਿਲੇ ਗੁਰੂ ਸਰੀਰ, ਗੁਰੂ ਨਾਨਕ ਸਾਹਿਬ ਦਾ, ਰਾਗ ਗਉੜੀ ਦੀਪਕੀ ਵਿਚ, ਉਚਾਰਨ ਕੀਤਾ ਹੋਇਆ ਹੈ ਤੇ ਗੁਰੂ ਗ੍ਰੰਥ ਸਾਹਿਬ ਦੇ ਪੰਨਾ 12 ਤੇ ਬਾਣੀ, ਜਿਸ ਦਾ ਸਿਰਲੇਖ ਸੋਹਿਲਾ ਹੈ, ਵਿਚ ਸੁਸ਼ੋਭਿਤ ਹੈ। ਇਹੀ ਸਬਦ ਰਾਗ ਗਉੜੀ ਪੂਰਬੀ ਦੀਪਕੀ ਵਿਚ ਗੁਰੂ ਗ੍ਰੰਥ ਸਾਹਿਬ ਦੇ ਪੰਨਾ 157 ਤੇ ਵੀ ਸੁਸ਼ੋਭਿਤ ਹੈ ਪਰ ਦੋਵਾਂ ਸ਼ਬਦਾਂ ਵਿਚ ਥੋੜ੍ਹਾ ਜਿਹਾ ਫ਼ਰਕ ਹੈ। ਇੱਕ ਰਹਾਉ ਦੀ ਤੁੱਕ ਵਿਚ ‘ਜਾਉ’ ਸ਼ਬਦ ਵਾਧੂ ਹੈ ਤੇ ਦੂਜਾ ‘ਅਸੀਸੜੀਆ’ ਦੀ ਬਜਾਏ ‘ਆਸੀਸੜੀਆ’ ਹੈ:-
ਹਉ ਵਾਰੀ ਜਾਉ ਜਿਤੁ ਸੋਹਿਲੈ ਸਦਾ ਸੁਖੁ ਹੋਇ ॥੧॥ ਰਹਾਉ ॥
ਦੇਹੁ ਸਜਣ ਆਸੀਸੜੀਆ ਜਿਉ ਹੋਵੈ ਸਾਹਿਬ ਸਿਉ ਮੇਲੁ ॥੩॥
ਸਬਦ ਦਾ ਮੂਲ ਪਾਠ ਤੇ ਅਰਥ ਹੇਠਾਂ ਦਿੱਤੇ ਹਨ ਜੀ। ਤੁਸੀਂ ਦੇਖ ਸਕਦੇ ਹੋ ਕਿ ਗੁਰੂ ਸਾਹਿਬ ਇਸ ਸਬਦ ਵਿਚ ਸਤਸੰਗ ਵਿਚ ਸ਼ਾਮਿਲ ਹੋਣ, ਜਨਮ ਦੇਣ ਵਾਲੇ ਤੇ ਸਾਰੀਆਂ ਦਾਤਾਂ ਦੇਣ ਵਾਲੇ ਬੇਅੰਤ ਪ੍ਰਭੂ, ਜਿਸ ਦੀ ਬੇਅੰਤਤਾ ਦਾ ਅੰਦਾਜ਼ਾ ਲਗਾਇਆ ਨਹੀਂ ਜਾ ਸਕਦਾ, ਦੀ ਸਿਫ਼ਤ ਕਰਨ/ਯਾਦ ਕਰਨ ਦਾ ਉਪਦੇਸ਼ ਦੇ ਰਹੇ ਹਨ ਤੇ ਸਰੀਰਕ ਮੌਤ, ਜਿਸ ਨੇ ਆਉਣਾ ਹੀ ਆਉਣਾ ਹੈ, ਨੂੰ ਯਾਦ ਰੱਖਦੇ ਹੋਏ ਪ੍ਰਭੂ ਨਾਲ ਜੁੜਨ ਦੀ ਅਸੀਸ ਮੰਗ ਰਹੇ ਹਨ।
ਜਿਹੜੀਆਂ ਪੰਗਤੀਆਂ ਤੁਸੀਂ ਲਿੱਖੀਆਂ ਹਨ, ਉਨ੍ਹਾਂ ਵਿਚ ਇਹ ਹੀ ਸਮਝਾ ਰਹੇ ਹਨ ਕਿ ਸਰੀਰਕ ਮੌਤ ਦਾ ਸੱਦਾ ਤਾਂ ਸਭ ਨੂੰ ਆਉਣਾ ਹੀ ਆਉਣਾ ਹੈ ਤੇ ਦਿਨੋਂ ਦਿਨ ਸੱਦਾ ਆਉਣ ਦਾ ਦਿਨ ਨੇੜੇ ਆਉਂਦਾ ਜਾਂ ਰਿਹਾ ਹੈ, ਇਸ ਲਈ ਪ੍ਰਭੂ ਪਰਮਾਤਮਾ ਨੂੰ ਹਰ ਵਕਤ ਯਾਦ ਰੱਖਣਾ ਚਾਹੀਦਾ ਹੈ ਅਰਥਾਤ ਉਸ ਨਾਲ ਜੁੜਿਆ ਰਹਿਣਾ ਚਾਹੀਦਾ ਹੈ।
ਆਸ ਹੈ ਤੁਹਾਨੂੰ ਆਪਣੇ ਸਵਾਲ ਦਾ ਜਵਾਬ ਮਿਲ ਗਿਆ ਹੋਵੇਗਾ। ਜੇ ਤੁਹਾਡਾ ਅੱਗੇ ਕੋਈ ਸਵਾਲ ਹੋਵੇ ਤਾਂ ਤੁਹਾਡਾ ਸਵਾਗਤ ਹੈ। ਜੇਕਰ ਕੋਈ ਕੰਮੀ ਹੋਵੇ ਤਾਂ ਦੱਸਣ ਦੀ ਕ੍ਰਿਪਾਲਤਾ ਕਰਨੀ ਜੀ ਤਾਂ ਜੋ ਅੱਗੇ ਸੁਧਾਰ ਹੋ ਸਕੇ।
ਆਦਰ ਸਹਿਤ,
ਆਪ ਦਾ ਵੀਰ
——————–
ਸੋਹਿਲਾ ਰਾਗੁ ਗਉੜੀ ਦੀਪਕੀ ਮਹਲਾ ੧ ੴ ਸਤਿਗੁਰ ਪ੍ਰਸਾਦਿ ॥ ਜੈ ਘਰਿ ਕੀਰਤਿ ਆਖੀਐ ਕਰਤੇ ਕਾ ਹੋਇ ਬੀਚਾਰੋ ॥ ਤਿਤੁ ਘਰਿ ਗਾਵਹੁ ਸੋਹਿਲਾ ਸਿਵਰਿਹੁ ਸਿਰਜਣਹਾਰੋ ॥੧॥ ਤੁਮ ਗਾਵਹੁ ਮੇਰੇ ਨਿਰਭਉ ਕਾ ਸੋਹਿਲਾ ॥ ਹਉ ਵਾਰੀ ਜਿਤੁ ਸੋਹਿਲੈ ਸਦਾ ਸੁਖੁ ਹੋਇ ॥੧॥ ਰਹਾਉ ॥ ਨਿਤ ਨਿਤ ਜੀਅੜੇ ਸਮਾਲੀਅਨਿ ਦੇਖੈਗਾ ਦੇਵਣਹਾਰੁ ॥ ਤੇਰੇ ਦਾਨੈ ਕੀਮਤਿ ਨਾ ਪਵੈ ਤਿਸੁ ਦਾਤੇ ਕਵਣੁ ਸੁਮਾਰੁ ॥੨॥ ਸੰਬਤਿ ਸਾਹਾ ਲਿਖਿਆ ਮਿਲਿ ਕਰਿ ਪਾਵਹੁ ਤੇਲੁ ॥ ਦੇਹੁ ਸਜਣ ਅਸੀਸੜੀਆ ਜਿਉ ਹੋਵੈ ਸਾਹਿਬ ਸਿਉ ਮੇਲੁ ॥੩॥ ਘਰਿ ਘਰਿ ਏਹੋ ਪਾਹੁਚਾ ਸਦੜੇ ਨਿਤ ਪਵੰਨਿ ॥ ਸਦਣਹਾਰਾ ਸਿਮਰੀਐ ਨਾਨਕ ਸੇ ਦਿਹ ਆਵੰਨਿ ॥੪॥੧॥ {ਪੰਨਾ 12}
ਅਰਥ: ਜਿਸ (ਸਤਸੰਗ-) ਘਰ ਵਿਚ (ਪਰਮਾਤਮਾ ਦੀ) ਸਿਫ਼ਤਿ-ਸਾਲਾਹ ਕੀਤੀ ਜਾਂਦੀ ਹੈ ਅਤੇ ਕਰਤਾਰ ਦੇ ਗੁਣਾਂ ਦੀ ਵਿਚਾਰ ਹੁੰਦੀ ਹੈ (ਹੇ ਜਿੰਦ-ਕੁੜੀਏ!) ਉਸ (ਸਤਸੰਗ-) ਘਰ ਵਿਚ (ਜਾ ਕੇ ਤੂੰ ਭੀ) ਪ੍ਰਭੂ ਦੀ ਸਿਫ਼ਤਿ-ਸਾਲਾਹ ਦੇ ਗੀਤ (ਸੁਹਾਗ-ਮਿਲਾਪ ਦੀ ਤਾਂਘ ਦੇ ਸ਼ਬਦ) ਗਾਇਆ ਕਰ ਅਤੇ ਆਪਣੇ ਪੈਦਾ ਕਰਨ ਵਾਲੇ ਪ੍ਰਭੂ ਨੂੰ ਯਾਦ ਕਰਿਆ ਕਰ।1।
(ਹੇ ਜਿੰਦੇ!) ਤੂੰ (ਸਤਸੰਗੀਆਂ ਨਾਲ ਮਿਲ ਕੇ) ਪਿਆਰੇ ਨਿਰਭਉ (ਖਸਮ) ਦੀ ਸਿਫ਼ਤਿ ਦੇ ਗੀਤ ਗਾ (ਅਤੇ ਆਖ–) ਮੈਂ ਸਦਕੇ ਹਾਂ ਉਸ ਸਿਫ਼ਤਿ-ਦੇ-ਗੀਤ ਤੋਂ ਜਿਸ ਦੀ ਬਰਕਤਿ ਨਾਲ ਸਦਾ ਦਾ ਸੁਖ ਮਿਲਦਾ ਹੈ।1। ਰਹਾਉ।
(ਹੇ ਜਿੰਦੇ! ਜਿਸ ਖਸਮ ਦੀ ਹਜ਼ੂਰੀ ਵਿਚ) ਸਦਾ ਹੀ ਜੀਵਾਂ ਦੀ ਸੰਭਾਲ ਹੋ ਰਹੀ ਹੈ, ਜੋ ਦਾਤਾਂ ਦੇਣ ਵਾਲਾ ਮਾਲਕ (ਹਰੇਕ ਜੀਵ ਦੀ) ਸੰਭਾਲ ਕਰਦਾ ਹੈ, (ਜਿਸ ਦਾਤਾਰ ਦੀਆਂ) ਦਾਤਾਂ ਦਾ ਮੁੱਲ (ਹੇ ਜਿੰਦੇ!) ਤੇਰੇ ਪਾਸੋਂ ਨਹੀਂ ਪੈ ਸਕਦਾ, ਉਸ ਦਾਤਾਰ ਦਾ ਭੀ ਕੀਹ ਅੰਦਾਜ਼ਾ (ਤੂੰ ਲਾ ਸਕਦੀ ਹੈਂ) ? (ਉਹ ਦਾਤਾਰ-ਪ੍ਰਭੂ ਬਹੁਤ ਬੇਅੰਤ ਹੈ) ।2।
(ਸਤਸੰਗ ਵਿਚ ਜਾ ਕੇ, ਹੇ ਜਿੰਦੇ! ਅਰਜ਼ੋਈਆਂ ਕਰਿਆ ਕਰ =) ਉਹ ਸੰਮਤ ਉਹ ਦਿਹਾੜਾ (ਪਹਿਲਾਂ ਹੀ) ਮਿਥਿਆ ਹੋਇਆ ਹੈ (ਜਦੋਂ ਪਤੀ ਦੇ ਦੇਸ ਜਾਣ ਲਈ ਮੇਰੇ ਵਾਸਤੇ ਸਾਹੇ-ਚਿੱਠੀ ਆਉਣੀ ਹੈ, ਹੇ ਸਤਸੰਗੀ ਸਹੇਲੀਓ!) ਰਲ ਕੇ ਮੈਨੂੰ ਮਾਂਈਏਂ ਪਾਓ, ਤੇ, ਹੇ ਸੱਜਣ (ਸਹੇਲੀਓ!) ਮੈਨੂੰ ਸੋਹਣੀਆਂ ਅਸੀਸਾਂ ਭੀ ਦਿਓ (ਭਾਵ, ਮੇਰੇ ਲਈ ਅਰਦਾਸ ਭੀ ਕਰੋ) ਜਿਵੇਂ ਪ੍ਰਭੂ-ਪਤੀ ਨਾਲ ਮੇਰਾ ਮਿਲਾਪ ਹੋ ਜਾਏ।3।
(ਪਰਲੋਕ ਵਿਚ ਜਾਣ ਲਈ ਮੌਤ ਦੀ) ਇਹ ਸਾਹੇ-ਚਿੱਠੀ ਹਰੇਕ ਘਰ ਵਿਚ ਆ ਰਹੀ ਹੈ, ਇਹ ਸੱਦੇ ਨਿਤ ਪੈ ਰਹੇ ਹਨ। (ਹੇ ਸਤਸੰਗੀਓ!) ਉਸ ਸੱਦਾ ਭੇਜਣ ਵਾਲੇ ਪ੍ਰਭੂ-ਪਤੀ ਨੂੰ ਯਾਦ ਰੱਖਣਾ ਚਾਹੀਦਾ ਹੈ (ਕਿਉਂਕਿ) ਹੇ ਨਾਨਕ! (ਸਾਡੇ ਭੀ) ਉਹ ਦਿਨ (ਨੇੜੇ) ਆ ਰਹੇ ਹਨ।4।1।