ਜ਼ਮੀਰ ਕੀ ਹੈ? What is conscience?
ਜ਼ਮੀਰ ਕੀ ਹੈ? What is conscience?
Share
You must login to ask a question.
Please briefly explain why you feel this question should be reported.
Please briefly explain why you feel this answer should be reported.
Please briefly explain why you feel this user should be reported.
ਸਤਿਕਾਰ ਯੋਗ ਵੀਰ ਜੀ/ਭੈਣ ਜੀ,
ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਹਿ।।
ਤੁਸੀਂ ਇੱਕ ਸਵਾਲ ਪੁੱਛਿਆ ਹੈ ਕਿ ‘What is conscience ਅਰਥਾਤ ਜ਼ਮੀਰ ਕੀ ਹੈ?’
ਪੰਜਾਬੀ ਸ਼ਬਦਕੋਸ਼ ਦੇ ਅਨੁਸਾਰ conscience ਦੇ ਅਰਥ ਹਨ, ਜ਼ਮੀਰ, ਈਮਾਨ, ਅੰਤਹਕਰਨ, ਮਨ ਤੇ ਆਤਮਾ।
ਦਾਸ ਦੀ ਸਮਝ ਅਨੁਸਾਰ ਸਿੱਖ/ਮਨੁੱਖ ਨੇ ਆਪਣੇ ਅੰਤਹਕਰਨ/ਮਨ ਵਿਚ ਗੁਰੂ ਗ੍ਰੰਥ ਸਾਹਿਬ ਦੀ ਸਿੱਖਿਆ ਨੂੰ ਇੰਨੀ ਮਜ਼ਬੂਤੀ ਨਾਲ ਵਸਾਉਣਾ ਹੈ ਕਿ ਕਿੰਨਾ ਵੱਡਾ ਦੁੱਖ ਵੀ ਆ ਜਾਵੇ, ਸਿੱਖ/ਮਨੁੱਖ ਨੇ ਡੋਲਣਾ ਨਹੀਂ ਹੈ, ਗੁਰੂ ਸਾਹਿਬ ਦੀ ਸਿੱਖਿਆ ਅਨੁਸਾਰ ਆਪਣੇ ਈਮਾਨ ਤੇ ਕਾਇਮ ਰਹਿਣਾ ਹੈ ਤੇ ਜ਼ਮੀਰ ਨੂੰ ਮਰਨ ਨਹੀਂ ਦੇਣਾ ਹੈ ਅਰਥਾਤ ਆਤਮਕ ਮੌਤ ਨੂੰ ਸਹੇੜਨਾ ਨਹੀਂ ਹੈ।
ਗੁਰੂ ਸਾਹਿਬ ਸਿੱਖਿਆ ਦਿੰਦੇ ਹਨ:-
ਮਃ ੫ ॥ ਕਾਹੇ ਮਨ ਤੂ ਡੋਲਤਾ ਹਰਿ ਮਨਸਾ ਪੂਰਣਹਾਰੁ ॥ ਸਤਿਗੁਰੁ ਪੁਰਖੁ ਧਿਆਇ ਤੂ ਸਭਿ ਦੁਖ ਵਿਸਾਰਣਹਾਰੁ ॥ ਹਰਿ ਨਾਮਾ ਆਰਾਧਿ ਮਨ ਸਭਿ ਕਿਲਵਿਖ ਜਾਹਿ ਵਿਕਾਰ ॥ ਜਿਨ ਕਉ ਪੂਰਬਿ ਲਿਖਿਆ ਤਿਨ ਰੰਗੁ ਲਗਾ ਨਿਰੰਕਾਰ ॥ ਓਨੀ ਛਡਿਆ ਮਾਇਆ ਸੁਆਵੜਾ ਧਨੁ ਸੰਚਿਆ ਨਾਮੁ ਅਪਾਰੁ ॥ ਅਠੇ ਪਹਰ ਇਕਤੈ ਲਿਵੈ ਮੰਨੇਨਿ ਹੁਕਮੁ ਅਪਾਰੁ ॥ ਜਨੁ ਨਾਨਕੁ ਮੰਗੈ ਦਾਨੁ ਇਕੁ ਦੇਹੁ ਦਰਸੁ ਮਨਿ ਪਿਆਰੁ ॥੨॥ {ਪੰਨਾ 959}
ਅਰਥ: ਹੇ ਮਨ! ਤੂੰ ਕਿਉਂ ਡੋਲਦਾ ਹੈਂ? ਪਰਮਾਤਮਾ ਤੇਰੀ ਕਾਮਨਾ ਪੂਰੀ ਕਰਨ ਵਾਲਾ ਹੈ, ਗੁਰੂ ਨੂੰ ਅਕਾਲ ਪੁਰਖ ਨੂੰ ਸਿਮਰ, ਉਹ ਸਾਰੇ ਦੁੱਖ ਨਾਸ ਕਰਨ ਵਾਲਾ ਹੈ। ਹੇ ਮਨ! ਪ੍ਰਭੂ ਦਾ ਨਾਮ ਜਪ, ਤੇਰੇ ਸਾਰੇ ਪਾਪ ਤੇ ਵਿਕਾਰ ਦੂਰ ਹੋ ਜਾਣਗੇ।
ਜਿਨ੍ਹਾਂ ਦੇ ਮੱਥੇ ਉਤੇ ਧੁਰੋਂ ਲੇਖ ਲਿਖਿਆ ਹੋਵੇ, ਉਹਨਾਂ ਦੇ ਹਿਰਦੇ ਵਿਚ ਪਰਮਾਤਮਾ ਦਾ ਪਿਆਰ ਪੈਦਾ ਹੁੰਦਾ ਹੈ, ਉਹ ਮਾਇਆ ਦਾ ਭੈੜਾ ਚਸਕਾ ਛੱਡ ਦੇਂਦੇ ਹਨ, ਤੇ ਬੇਅੰਤ ਪ੍ਰਭੂ ਦਾ ਨਾਮ-ਧਨ ਇਕੱਠਾ ਕਰਦੇ ਹਨ, ਉਹ ਅੱਠੇ ਪਹਰ ਇਕ ਪ੍ਰਭੂ ਦੀ ਹੀ ਯਾਦ ਵਿਚ ਜੁੜੇ ਰਹਿੰਦੇ ਹਨ, ਪ੍ਰਭੂ ਦਾ ਹੀ ਹੁਕਮ ਮੰਨਦੇ ਹਨ।
(ਹੇ ਪ੍ਰਭੂ!) ਦਾਸ ਨਾਨਕ ਭੀ (ਤੇਰੇ ਦਰ ਤੋਂ) ਇਕ ਖੈਰ ਮੰਗਦਾ ਹੈ– ਮੈਨੂੰ ਦੀਦਾਰ ਦੇਹ ਤੇ ਮੈਨੂੰ ਮਨ ਵਿਚ ਆਪਣਾ ਪਿਆਰ ਬਖ਼ਸ਼।2।
ਤੁਹਾਡਾ ਅੱਗੇ ਕੋਈ ਸਵਾਲ ਹੋਵੇ ਤਾਂ ਤੁਹਾਡਾ ਸਵਾਗਤ ਹੈ।
ਆਦਰ ਸਹਿਤ,
ਆਪ ਦਾ ਵੀਰ