ਜੇ ਕੋਈ ਕਰਮ ਖੰਡ ਪਹੁੰਚਿਆ ਹੋਵੇ ਤਾਂ ਕਿਰਪਾ ਕਰਕੇ ਦੱਸੋ। ਕਰਮ ਖੰਡ ਵਿੱਚ ਕੀ ਹੁੰਦਾ ਹੈ?
Share
You must login to ask a question.
Please briefly explain why you feel this question should be reported.
Please briefly explain why you feel this answer should be reported.
Please briefly explain why you feel this user should be reported.
ਗੁਰੂ ਨਾਨਕ ਸਾਹਿਬ ਜੀ ਦੱਸ ਰਹੇ ਹਨ –
ਕਰਮ ਖੰਡ ਕੀ ਬਾਣੀ ਜੋਰੁ ॥
ਬਖ਼ਸ਼ਸ਼ ਵਾਲੀ ਅਵਸਥਾ ਦੀ ਬਨਾਵਟ ਬਲ ਹੈ, (ਭਾਵ,
ਜਦੋਂ ਮਨੁੱਖ ਉੱਤੇ ਅਕਾਲ ਪੁਰਖ ਦੀ ਮਿਹਰ ਦੀ ਨਜ਼ਰ
ਹੁੰਦੀ ਹੈ, ਤਾਂ ਉਸ ਦੇ ਅੰਦਰ ਅਜਿਹਾ ਬਲ ਪੈਦਾ ਹੁੰਦਾ ਹੈ
ਕਿ ਵਿਸ਼ੇ-ਵਿਕਾਰ ਉਸ ਉੱਤੇ ਆਪਣਾ ਪਰਭਾਵ ਨਹੀਂ ਪਾ
ਸਕਦੇ)
ਤਿਥੈ ਹੋਰੁ ਨ ਕੋਈ ਹੋਰੁ ॥
ਕਿਉਂਕਿ ਉਸ ਅਵਸਥਾ ਵਿਚ (ਮਨੁੱਖ ਦੇ ਅੰਦਰ) ਅਕਾਲ
ਪੁਰਖ ਤੋਂ ਬਿਨਾ ਕੋਈ ਦੂਜਾ ਉੱਕਾ ਹੀ ਨਹੀਂ ਰਹਿੰਦਾ।
ਤਿਥੈ ਜੋਧ ਮਹਾਬਲ ਸੂਰ ॥
ਉਸ ਅਵਸਥਾ ਵਿਚ(ਜੋ ਮਨੁੱਖ ਹਨ ਉਹ) ਜੋਧੇ, ਮਹਾਂਬਲੀ ਤੇ
ਸੂਰਮੇ ਹਨ।
ਤਿਨ ਮਹਿ ਰਾਮੁ ਰਹਿਆ ਭਰਪੂਰ ॥
ਉਹਨਾਂ ਦੇ ਰੋਮ ਰੋਮ ਵਿਚ ਅਕਾਲ ਪੁਰਖ ਵੱਸ ਰਿਹਾ ਹੈ।
ਤਿਥੈ ਸੀਤੋ ਸੀਤਾ ਮਹਿਮਾ ਮਾਹਿ ॥
ਉਸ (ਬਖ਼ਸ਼ਸ਼) ਅਵਸਥਾ ਵਿਚ ਅੱਪੜੇ ਹੋਏ ਮਨੁੱਖਾਂ ਦਾ ਮਨ
ਨਿਰੋਲ ਅਕਾਲ ਪੁਰਖ ਦੀ ਵਡਿਆਈ ਵਿਚ ਪਰੋਤਾ ਰਹਿੰਦਾ
ਹੈ।
ਤਾ ਕੇ ਰੂਪ ਨ ਕਥਨੇ ਜਾਹਿ ॥
(ਉਹਨਾਂ ਦੇ ਸਰੀਰ ਅਜਿਹੇ ਕੰਚਨ ਦੀ ਵੰਨੀ ਵਾਲੇ ਹੋ ਜਾਂਦੇ
ਹਨ ਕਿ) ਉਹਨਾਂ ਦੇ ਸੋਹਣੇ ਰੂਪ ਵਰਣਨ ਨਹੀਂ ਕੀਤੇ ਜਾ
ਸਕਦੇ (ਉਹਨਾਂ ਦੇ ਮੂੰਹ ਉੱਤੇ ਨੂਰ ਹੀ ਨੂਰ ਲਿਸ਼ਕਦਾ ਹੈ)।
ਨਾ ਓਹਿ ਮਰਹਿ ਨ ਠਾਗੇ ਜਾਹਿ ॥
(ਇਸ ਅਵਸਥਾ ਵਿਚ) ਉਹ ਆਤਮਕ ਮੌਤ ਨਹੀਂ ਮਰਦੇ ਤੇ
ਮਾਇਆ ਉਹਨਾਂ ਨੂੰ ਠੱਗ ਨਹੀਂ ਸਕਦੀ,
ਜਿਨ ਕੈ ਰਾਮੁ ਵਸੈ ਮਨ ਮਾਹਿ ॥
ਜਿਨ੍ਹਾਂ ਦੇ ਮਨ ਵਿਚ ਅਕਾਲ ਪੁਰਖ ਵੱਸਦਾ ਹੈ।
ਤਿਥੈ ਭਗਤ ਵਸਹਿ ਕੇ ਲੋਅ ॥
ਉਸ ਅਵਸਥਾ ਵਿਚ ਕਈ ਭਵਣਾਂ ਦੇ ਭਗਤ ਜਨ ਵੱਸਦੇ ਹਨ,
ਕਰਹਿ ਅਨੰਦੁ ਸਚਾ ਮਨਿ ਸੋਇ ॥
ਜੋ ਸਦਾ ਖਿੜੇ ਰਹਿੰਦੇ ਹਨ, (ਕਿਉਂਕਿ) ਉਹ ਸੱਚਾ ਅਕਾਲ ਪੁਰਖ ਉਨ੍ਹਾਂ ਦੇ ਮਨ ਵਿਚ ਮੌਜੂਦ ਹੈ