Kindly elaborate.
Share
You must login to ask a question.
Please briefly explain why you feel this question should be reported.
Please briefly explain why you feel this answer should be reported.
Please briefly explain why you feel this user should be reported.
Kindly elaborate.
ਸਤਿਕਾਰ ਯੋਗ ਵੀਰ ਨਿਰਭਉ ਸਿੰਘ ਜੀ,
ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਹਿ।।
ਤੁਸੀਂ ਇੱਕ ਤੁੱਕ ‘ ਤਿਥੈ ਸੀਤੋ ਸੀਤਾ ਮਹਿਮਾ ਮਾਹਿ॥’ ਲਿੱਖ ਕੇ ਉਸ ਉੱਪਰ ਵਿਚਾਰ ਮੰਗੀ ਹੈ। ਇਹ ਤੁੱਕ ਜਪੁ ਬਾਣੀ ਵਿਚ ਕਰਮ ਖੰਡ ਦੀ ਪਉੜੀ ਵਿਚੋਂ ਹੈ ਤੇ ਗੁਰੂ ਗ੍ਰੰਥ ਸਾਹਿਬ ਦੇ ਪੰਨਾ 8 ਤੇ ਸੁਸ਼ੋਭਿਤ ਹੈ। ਸੀਤੋ ਸੀਤਾ ਦਾ ਅਰਥ ਹੈ ਪੂਰਨ ਤੌਰ ‘ਤੇ ਸੀਤਾ ਹੋਇਆ, ਪਰੋਤਾ ਹੋਇਆ।
ਪੂਰੀ ਗੱਲ ਸਮਝਣ ਲਈ ਕਰਮ ਖੰਡ ਦੀ ਪੂਰੀ ਪਉੜੀ ਦਾ ਮੂਲ ਪਾਠ ਤੇ ਅਰਥ ਹੇਠਾਂ ਦਿੱਤੇ ਹਨ ਜੀ। ਗੁਰੂ ਸਾਹਿਬ ਇਸ ਵਿਚ ਸਮਝਾ ਰਹੇ ਹਨ ਕਿ ਕਰਮ ਅਰਥਾਤ ਬਖ਼ਸ਼ਸ਼ ਵਾਲੀ ਅਵਸਥਾ ਵਿਚ ਮਨੁੱਖ/ਸਿੱਖ ਜਦੋਂ ਪ੍ਰਵੇਸ਼ ਕਰ ਲੈਂਦਾ ਹੈ ਤਾਂ ਉਸ ਦੇ ਰੋਮ ਰੋਮ ਵਿਚ ਅਕਾਲਪੁਰਖ ਵੱਸਦਾ ਹੈ ਅਰਥਾਤ ਪੂਰਨ ਤੌਰ ਤੇ ਸੀਤਾ ਹੋਇਆ, ਪਰੋਤਾ ਹੋਇਆ ਹੁੰਦਾ ਹੈ ਤੇ ਉਹ ਆਤਮਕ ਮੌਤ ਨਹੀਂ ਮਰਦਾ ਤੇ ਮਾਇਆ ਉਸ ਨੂੰ ਠੱਗ ਨਹੀਂ ਸਕਦੀ। ਇਸ ਅਵਸਥਾ ਵਿਚ ਮਨੁੱਖ/ਸਿੱਖ ਸਦਾ ਖਿੜਿਆ ਰਹਿੰਦਾ ਹੈ ਕਿਉਂਕਿ ਸੱਚਾ ਅਕਾਲਪੁਰਖ ਉਸ ਦੇ ਮਨ ਵਿਚ ਮੌਜੂਦ ਹੈ।
ਇੱਥੇ ਇੱਕ ਗੱਲ ਨੋਟ ਕਰਨ ਵਾਲੀ ਇਹ ਹੈ ਕਿ ਇਸ ਕਰਮ ਖੰਡ ਵਾਲੀ ਪਉੜੀ ਦੇ ਖ਼ਤਮ ਹੋਣ ਤੇ ਨਾਨਕ ਨਾਮ ਦੀ ਛਾਪ ਵੀ ਨਹੀਂ ਹੈ ਤੇ ਨਾਂਹ ਹੀ ਗੁਰੂ ਸਾਹਿਬ ਨੇ ਪਉੜੀ ਖ਼ਤਮ ਹੋਣ ਦਾ ਅੰਕ ਪਾਇਆ ਹੈ। ਸਿੱਧਾ ਹੀ ਸਚਖੰਡ ਵਾਲੀ ਪਉੜੀ ਸ਼ੁਰੂ ਹੋ ਗਈ ਹੈ ਤੇ ਸਚਖੰਡ ਵਾਲੀ ਪਉੜੀ ਖ਼ਤਮ ਹੋਣ ਤੇ ਨਾਨਕ ਨਾਮ ਦੀ ਛਾਪ ਵੀ ਹੈ ਤੇ ਪਉੜੀ ਦਾ ਨੰਬਰ ਵੀ ਹੈ।
ਇਸ ਤੋਂ ਕਰਮ ਦੀ ਮਹੱਤਤਾ ਦੀ ਸਮਝ ਆਉਂਦੀ ਹੈ ਕਿ ਆਪਣੇ ਕਰਮ ਸੁਧਾਰ ਕੇ ਹੀ ਮਨੁੱਖ/ਸਿੱਖ ਕਰਮ ਅਰਥਾਤ ਬਖ਼ਸ਼ਸ਼ ਲਈ ਯੋਗ ਬਣ ਸਕਦਾ ਹੈ ਤੇ ਸਚਖੰਡ ਅਰਥਾਤ ਅਕਾਲਪੁਰਖ ਨਾਲ ਇੱਕ ਰੂਪ ਹੋਣ ਦੀ ਅਵਸਥਾ ਵਿਚ ਪਹੁੰਚ ਸਕਦਾ ਹੈ। ਤੁਹਾਡਾ ਅੱਗੇ ਕੋਈ ਸਵਾਲ ਹੋਵੇ ਤਾਂ ਤੁਹਾਡਾ ਸਵਾਗਤ ਹੈ।
ਆਦਰ ਸਹਿਤ,
ਆਪ ਦਾ ਵੀਰ
————————-
ਕਰਮ ਖੰਡ ਕੀ ਬਾਣੀ ਜੋਰੁ ॥ ਤਿਥੈ ਹੋਰੁ ਨ ਕੋਈ ਹੋਰੁ ॥ ਤਿਥੈ ਜੋਧ ਮਹਾਬਲ ਸੂਰ ॥ ਤਿਨ ਮਹਿ ਰਾਮੁ ਰਹਿਆ ਭਰਪੂਰ ॥
ਅਰਥ: ਬਖ਼ਸ਼ਸ਼ ਵਾਲੀ ਅਵਸਥਾ ਦੀ ਬਨਾਵਟ ਬਲ ਹੈ, (ਭਾਵ, ਜਦੋਂ ਮਨੁੱਖ ਉੱਤੇ ਅਕਾਲ ਪੁਰਖ ਦੀ ਮਿਹਰ ਦੀ ਨਜ਼ਰ ਹੁੰਦੀ ਹੈ, ਤਾਂ ਉਸ ਦੇ ਅੰਦਰ ਅਜਿਹਾ ਬਲ ਪੈਦਾ ਹੁੰਦਾ ਹੈ ਕਿ ਵਿਸ਼ੇ-ਵਿਕਾਰ ਉਸ ਉੱੰਤੇ ਆਪਣਾ ਪਰਭਾਵ ਨਹੀਂ ਪਾ ਸਕਦੇ) , ਕਿਉਂਕਿ ਉਸ ਅਵਸਥਾ ਵਿਚ (ਮਨੁੱਖ ਦੇ ਅੰਦਰ) ਅਕਾਲ ਪੁਰਖ ਤੋਂ ਬਿਨਾ ਕੋਈ ਦੂਜਾ ਉੱਕਾ ਹੀ ਨਹੀਂ ਰਹਿੰਦਾ। ਉਸ ਅਵਸਥਾ ਵਿਚ (ਜੋ ਮਨੁੱਖ ਹਨ ਉਹ) ਜੋਧੇ, ਮਹਾਂਬਲੀ ਤੇ ਸੂਰਮੇ ਹਨ, ਉਹਨਾਂ ਦੇ ਰੋਮ ਰੋਮ ਵਿਚ ਅਕਾਲ ਪੁਰਖ ਵੱਸ ਰਿਹਾ ਹੈ।
ਤਿਥੈ ਸੀਤੋ ਸੀਤਾ ਮਹਿਮਾ ਮਾਹਿ ॥ ਤਾ ਕੇ ਰੂਪ ਨ ਕਥਨੇ ਜਾਹਿ ॥ ਨਾ ਓਹਿ ਮਰਹਿ ਨ ਠਾਗੇ ਜਾਹਿ ॥ ਜਿਨ ਕੈ ਰਾਮੁ ਵਸੈ ਮਨ ਮਾਹਿ।।
ਅਰਥ: ਉਸ (ਬਖ਼ਸ਼ਸ਼) ਅਵਸਥਾ ਵਿਚ ਅੱਪੜੇ ਹੋਏ ਮਨੁੱਖਾਂ ਦਾ ਮਨ ਨਿਰੋਲ ਅਕਾਲ ਪੁਰਖ ਦੀ ਵਡਿਆਈ ਵਿਚ ਪਰੋਤਾ ਰਹਿੰਦਾ ਹੈ, (ਉਹਨਾਂ ਦੇ ਸਰੀਰ ਅਜਿਹੇ ਕੰਚਨ ਦੀ ਵੰਨੀ ਵਾਲੇ ਹੋ ਜਾਂਦੇ ਹਨ ਕਿ) ਉਹਨਾਂ ਦੇ ਸੋਹਣੇ ਰੂਪ ਵਰਣਨ ਨਹੀਂ ਕੀਤੇ ਜਾ ਸਕਦੇ (ਉਹਨਾਂ ਦੇ ਮੂੰਹ ਉੱਤੇ ਨੂਰ ਹੀ ਨੂਰ ਲਿਸ਼ਕਦਾ ਹੈ) । (ਇਸ ਅਵਸਥਾ ਵਿਚ) ਜਿਨ੍ਹਾਂ ਦੇ ਮਨ ਵਿਚ ਅਕਾਲ ਪੁਰਖ ਵੱਸਦਾ ਹੈ, ਉਹ ਆਤਮਕ ਮੌਤ ਨਹੀਂ ਮਰਦੇ ਤੇ ਮਾਇਆ ਉਹਨਾਂ ਨੂੰ ਠੱਗ ਨਹੀਂ ਸਕਦੀ।
ਤਿਥੈ ਭਗਤ ਵਸਹਿ ਕੇ ਲੋਅ ॥ ਕਰਹਿ ਅਨੰਦੁ ਸਚਾ ਮਨਿ ਸੋਇ ॥
ਅਰਥ: ਉਸ ਅਵਸਥਾ ਵਿਚ ਕਈ ਭਵਣਾਂ ਦੇ ਭਗਤ ਜਨ ਵੱਸਦੇ ਹਨ, ਜੋ ਸਦਾ ਖਿੜੇ ਰਹਿੰਦੇ ਹਨ, (ਕਿਉਂਕਿ) ਉਹ ਸੱਚਾ ਅਕਾਲ ਪੁਰਖ ਉਹਨਾਂ ਦੇ ਮਨ ਵਿਚ (ਮੌਜੂਦ) ਹੈ।
ਸਚ ਖੰਡਿ ਵਸੈ ਨਿਰੰਕਾਰੁ ॥ ਕਰਿ ਕਰਿ ਵੇਖੈ ਨਦਰਿ ਨਿਹਾਲ ॥
ਤਿਥੈ ਖੰਡ ਮੰਡਲ ਵਰਭੰਡ ॥ ਜੇ ਕੋ ਕਥੈ ਤ ਅੰਤ ਨ ਅੰਤ ॥ ਤਿਥੈ ਲੋਅ ਲੋਅ ਆਕਾਰ ॥ ਜਿਵ ਜਿਵ ਹੁਕਮੁ ਤਿਵੈ ਤਿਵ ਕਾਰ ॥ ਵੇਖੈ ਵਿਗਸੈ ਕਰਿ ਵੀਚਾਰੁ ॥ ਨਾਨਕ ਕਥਨਾ ਕਰੜਾ ਸਾਰੁ ॥੩੭॥ {ਪੰਨਾ 8}