What is the meaning of Dojak?
Share
You must login to ask a question.
Please briefly explain why you feel this question should be reported.
Please briefly explain why you feel this answer should be reported.
Please briefly explain why you feel this user should be reported.
What is the meaning of Dojak?
ਸਤਿਕਾਰ ਯੋਗ ਨਰਿੰਦਰਜੀਤ ਜੀ,
ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਹਿ।।
ਤੁਸੀਂ ਗੁਰੂ ਗ੍ਰੰਥ ਸਾਹਿਬ ਵਿਚੋਂ ਇੱਕ ਪੰਕਤੀ ‘ਥਾਉ ਨ ਪਾਇਨਿ ਕੂੜਿਆਰ ਮੁਹ ਕਾਲ੍ਹ੍ਹੈ ਦੋਜਕਿ ਚਾਲਿਆ’ ਲਿੱਖ ਕੇ ਵਿਚਾਰ ਮੰਗੀ ਹੈ।
ਜਿਸ ਪੰਕਤੀ ਤੇ ਤੁਸੀਂ ਵਿਚਾਰ ਮੰਗੀ ਹੈ, ਉਹ ਪਹਿਲੇ ਗੁਰੂ ਸਰੀਰ ਗੁਰੂ ਨਾਨਕ ਸਾਹਿਬ ਦੀ ਰਾਗ ਆਸਾ ਵਿਚ ਉਚਾਰਨ ਕੀਤੀ ਹੋਈ ਵਾਰ, ਜੋ ਕਿ ਗੁਰੂ ਗ੍ਰੰਥ ਸਾਹਿਬ ਦੇ ਪੰਨਾ 462 ਤੋਂ 475 ਤੇ ਸੁਸ਼ੋਭਿਤ ਹੈ, ਦੀ ਦੂਸਰੀ ਪਉੜੀ ਹੈ। ਇਸ ਦਾ ਜਵਾਬ ਦਾਸ ਨੇ ਪਹਿਲਾਂ ਅੱਗੇ ਵੀ ਦਿੱਤਾ ਸੀ।
ਤੁਸੀਂ ਦੋਜ਼ਖ਼ ਦਾ ਅਰਥ ਪੁੱਛਿਆ ਹੈ। ਦੋਜ਼ਖ਼ ਦਾ ਅੱਖਰੀ ਅਰਥ ਹੈ ਨਰਕ (Hell)। ਇਸ ਦੇ ਉਲਟ ਇੱਕ ਕਿਆਸਿਆ ਹੋਇਆ ਸਵਰਗ (Heaven) ਵੀ ਹੈ। ਦੂਸਰੇ ਧਰਮਾਂ ਵਾਲੇ ਨਰਕ ਤੇ ਸਵਰਗ ਨੂੰ ਮੰਨਦੇ ਹਨ ਪਰ ਗੁਰਬਾਣੀ ਦੋਨਾਂ ਨੂੰ ਰੱਦ ਕਰਦੀ ਹੈ। ਗੁਰੂ ਗ੍ਰੰਥ ਸਾਹਿਬ ਦੇ ਪੰਨਾ 969 ਤੇ ਕਬੀਰ ਜੀ ਫੁਰਮਾਉਂਦੇ ਹਨ:-
ਕਵਨੁ ਨਰਕੁ ਕਿਆ ਸੁਰਗੁ ਬਿਚਾਰਾ ਸੰਤਨ ਦੋਊ ਰਾਦੇ ॥ ਹਮ ਕਾਹੂ ਕੀ ਕਾਣਿ ਨ ਕਢਤੇ ਅਪਨੇ ਗੁਰ ਪਰਸਾਦੇ ॥੫॥
ਅਰਥ: (ਇਹ ਲੋਕ ਆਖਦੇ ਹਨ ਕਿ ਕਾਸ਼ੀ ਵਿਚ ਰਹਿਣ ਵਾਲਾ ਸੁਰਗ ਮਾਣਦਾ ਹੈ, ਪਰ) ਨਰਕ ਕੀਹ, ਤੇ, ਵਿਚਾਰਾ ਸੁਰਗ ਕੀਹ? ਸੰਤਾਂ ਨੇ ਦੋਵੇਂ ਹੀ ਰੱਦ ਕਰ ਦਿੱਤੇ ਹਨ; ਕਿਉਂਕਿ ਸੰਤ ਆਪਣੇ ਗੁਰੂ ਦੀ ਕਿਰਪਾ ਨਾਲ (ਨਾਹ ਸੁਰਗ ਤੇ ਨਾਹ ਨਰਕ) ਕਿਸੇ ਦੇ ਭੀ ਮੁਥਾਜ ਨਹੀਂ ਹਨ।5।
ਗੁਰੂ ਸਾਹਿਬ ਦਾ ਉਪਦੇਸ਼ ਹੈ:-
ਸਲੋਕੁ ॥ ਨਾਨਕ ਨਾਮੁ ਨਾਮੁ ਜਪੁ ਜਪਿਆ ਅੰਤਰਿ ਬਾਹਰਿ ਰੰਗਿ ॥ ਗੁਰਿ ਪੂਰੈ ਉਪਦੇਸਿਆ ਨਰਕੁ ਨਾਹਿ ਸਾਧਸੰਗਿ ॥੧॥
ਪਉੜੀ ॥ ਨੰਨਾ ਨਰਕਿ ਪਰਹਿ ਤੇ ਨਾਹੀ ॥ ਜਾ ਕੈ ਮਨਿ ਤਨਿ ਨਾਮੁ ਬਸਾਹੀ ॥ ਨਾਮੁ ਨਿਧਾਨੁ ਗੁਰਮੁਖਿ ਜੋ ਜਪਤੇ ॥ ਬਿਖੁ ਮਾਇਆ ਮਹਿ ਨਾ ਓਇ ਖਪਤੇ ॥ ਨੰਨਾਕਾਰੁ ਨ ਹੋਤਾ ਤਾ ਕਹੁ ॥ ਨਾਮੁ ਮੰਤ੍ਰੁ ਗੁਰਿ ਦੀਨੋ ਜਾ ਕਹੁ ॥ ਨਿਧਿ ਨਿਧਾਨ ਹਰਿ ਅੰਮ੍ਰਿਤ ਪੂਰੇ ॥ ਤਹ ਬਾਜੇ ਨਾਨਕ ਅਨਹਦ ਤੂਰੇ ॥੩੬॥ {ਪੰਨਾ 257}
ਪਦ ਅਰਥ: ਨਰਕੁ = ਦੁੱਖ-ਕਲੇਸ਼।
ਪਉੜੀ: ਨਰਕਿ = ਨਰਕ ਵਿਚ, ਘੋਰ ਦੁੱਖ ਵਿਚ।
ਅਰਥ: ਹੇ ਨਾਨਕ! ਜਿਨ੍ਹਾਂ ਬੰਦਿਆਂ ਨੇ ਕੰਮ-ਕਾਰ ਕਰਦਿਆਂ ਪਿਆਰ ਨਾਲ ਪ੍ਰਭੂ ਦਾ ਨਾਮ ਹੀ ਨਾਮ ਜਪਿਆ ਹੈ (ਕਿਸੇ ਵੇਲੇ ਵਿਸਾਰਿਆ ਨਹੀਂ) ਉਹਨਾਂ ਨੂੰ ਪੂਰੇ ਗੁਰੂ ਨੇ ਪਰਮਾਤਮਾ ਆਪਣੇ ਨੇੜੇ ਵਿਖਾ ਦਿੱਤਾ ਹੈ, ਗੁਰੂ ਦੀ ਸੰਗਤਿ ਵਿਚ ਰਹਿ ਕੇ ਉਹਨਾਂ ਨੂੰ ਘੋਰ ਦੁੱਖ ਨਹੀਂ ਪੋਂਹਦਾ।1।
ਪਉੜੀ: ਜਿਨ੍ਹਾਂ ਦੇ ਮਨ ਵਿਚ ਤਨ ਵਿਚ ਪ੍ਰਭੂ ਦਾ ਨਾਮ ਵੱਸਿਆ ਰਹਿੰਦਾ ਹੈ, ਉਹ ਘੋਰ ਦੁੱਖਾਂ ਦੇ ਟੋਏ ਵਿਚ ਨਹੀਂ ਪੈਂਦੇ। ਜੇਹੜੇ ਬੰਦੇ ਗੁਰੂ ਦੀ ਰਾਹੀਂ ਪ੍ਰਭੂ-ਨਾਮ ਨੂੰ ਸਭ ਪਦਾਰਥਾਂ ਦਾ ਖ਼ਜ਼ਾਨਾ ਜਾਣ ਕੇ ਜਪਦੇ ਹਨ, ਉਹ (ਫਿਰ) ਆਤਮਕ ਮੌਤੇ ਮਾਰਨ ਵਾਲੀ ਮਾਇਆ (ਦੇ ਮੋਹ) ਵਿਚ (ਦੌੜ-ਭਜ ਕਰਦੇ) ਨਹੀਂ ਖਪਦੇ। ਜਿਨ੍ਹਾਂ ਨੂੰ ਗੁਰੂ ਨੇ ਨਾਮ-ਮੰਤ੍ਰ ਦੇ ਦਿੱਤਾ, ਉਹਨਾਂ ਦੇ ਜੀਵਨ-ਸਫ਼ਰ ਵਿਚ (ਮਾਇਆ) ਕੋਈ ਰੋਕ ਨਹੀਂ ਪਾ ਸਕਦੀ।
ਹੇ ਨਾਨਕ! ਜੇਹੜੇ ਹਿਰਦੇ ਸਭ ਗੁਣਾਂ ਦੇ ਖ਼ਜ਼ਾਨੇ ਹਰੀ-ਨਾਮ ਅੰਮ੍ਰਿਤ ਨਾਲ ਭਰੇ ਰਹਿੰਦੇ ਹਨ, ਉਹਨਾਂ ਦੇ ਅੰਦਰ ਇਕ ਐਸਾ ਆਨੰਦ ਬਣਿਆ ਰਹਿੰਦਾ ਹੈ ਜਿਵੇਂ ਇਕ-ਰਸ ਸਭ ਕਿਸਮਾਂ ਦੇ ਵਾਜੇ ਮਿਲਵੀਂ ਸੁਰ ਵਿਚ ਵੱਜ ਰਹੇ ਹੋਣ। 36।
ਆਸ ਕਰਦਾ ਹਾਂ ਕਿ ਤੁਹਾਨੂੰ ਇਸ ਨਾਲ ਦੋਜ਼ਖ਼ ਅਰਥਾਤ ਨਰਕ ਦੇ ਅਰਥ ਸਪਸ਼ਟ ਹੋ ਜਾਣਗੇ।
ਤੁਹਾਡਾ ਅੱਗੇ ਕੋਈ ਸਵਾਲ ਹੋਵੇ ਤਾਂ ਤੁਹਾਡਾ ਸਵਾਗਤ ਹੈ। ਜੇ ਜਵਾਬ ਵਿਚ ਕੋਈ ਕੰਮੀ ਹੋਵੇ ਤਾਂ ਦੱਸਣ ਦੀ ਕ੍ਰਿਪਾਲਤਾ ਕਰਨੀ ਜੀ ਤਾਂ ਜੋ ਅੱਗੇ ਸੁਧਾਰ ਹੋ ਸਕੇ।
ਆਦਰ ਸਹਿਤ,
ਆਪ ਦਾ ਵੀਰ
———————————-
ਪਹਿਲਾਂ ਦਿੱਤਾ ਜਵਾਬ
ਇਸ ਪਉੜੀ ਦਾ ਭਾਵ ਹੈ ਕਿ ਜਗਤ ਵਿਚ ਪ੍ਰਭੂ ਨੇ ਜੀਵ ਨੂੰ ਭੇਜਿਆ ਹੈ ਕਿ ਇਹ ‘ਸਚ’ ਨੂੰ ਗ੍ਰਹਣ ਕਰੇ। ਨਾਂਹ ਕੇ ‘ਕੂੜ’ ਨਾਲ ਜੁੜ ਕੇ ਜੀਵ ਆਪਣਾ ਜਨਮ ਗਵਾ ਕੇ ਚਲਾ ਜਾਵੇ। ‘ਨਾਮ-ਸਿਮਰਨ’ ਮਨੁੱਖ ਦੇ ਜੀਵਨ ਦਾ ਮਨੋਰਥ ਹੈ। ਹਰੇਕ ਜੀਵ ਨੂੰ ਆਪੋ ਆਪਣੇ ਕੀਤੇ ਕਰਮਾਂ ਦਾ ਲੇਖਾ ਇਸੇ ਜਨਮ ਵਿਚ ਹੀ ਨਿੱਬੜਨਾ ਪੈਂਦਾ ਹੈ ਕਿਉਂਕਿ ਗੁਰਬਾਣੀ ਅੱਗਲੇ/ਪਿੱਛਲੇ ਜਨਮ ਨੂੰ ਮੰਨਦੀ ਨਹੀਂ ਹੈ ਤੇ ਇਸੇ ਜਨਮ ਵਿਚ ਆਪਣੇ ਔਗੁਣਾਂ/ਵਿਕਾਰਾਂ ਤੋਂ ਛੁਟਕਾਰਾ ਪਾ ਕੇ ਜੀਵਨ ਮੁਕਤ ਹੋਣ ਲਈ ਪ੍ਰੇਰਿਤ ਕਰਦੀ ਹੈ।
ਗੁਰਬਾਣੀ ਮਰ ਕੇ ਹੋਣ ਵਾਲੀ ਮੁਕਤੀ, ਨਰਕ, ਸਵਰਗ, ਧਰਮਰਾਜ, ਯਮਰਾਜ ਆਦਿ ਨੂੰ ਮੰਨਦੀ ਨਹੀਂ ਹੈ। ਇਹ ਸਾਰੇ ਹਿੰਦੂ ਧਰਮ ਦੇ ਸਿਧਾਂਤ ਹਨ ਤੇ ਗੁਰੂ ਸਾਹਿਬ ਨੇ ਇਨ੍ਹਾਂ ਨੂੰ ਉਦਾਹਰਣ ਦੇ ਤੌਰ ਤੇ ਸਿੱਖ/ਮਨੁੱਖ ਨੂੰ ਸਮਝਾਉਣ ਲਈ ਵਰਤਿਆ ਹੈ। ਇਨ੍ਹਾਂ ਦੇ ਚੱਕਰ ਵਿਚ ਫ਼ਸਣ ਦੀ ਲੋੜ ਨਹੀਂ ਹੈ।
ਤੁਹਾਡਾ ਅੱਗੇ ਕੋਈ ਸਵਾਲ ਹੋਵੇ ਤਾਂ ਤੁਹਾਡਾ ਸਵਾਗਤ ਹੈ।
ਆਦਰ ਸਹਿਤ,
ਆਪ ਦਾ ਵੀਰ
———————–
ਪਉੜੀ ॥ ਨਾਨਕ ਜੀਅ ਉਪਾਇ ਕੈ ਲਿਖਿ ਨਾਵੈ ਧਰਮੁ ਬਹਾਲਿਆ ॥ ਓਥੈ ਸਚੇ ਹੀ ਸਚਿ ਨਿਬੜੈ ਚੁਣਿ ਵਖਿ ਕਢੇ ਜਜਮਾਲਿਆ ॥ ਥਾਉ ਨ ਪਾਇਨਿ ਕੂੜਿਆਰ ਮੁਹ ਕਾਲ੍ਹ੍ਹੈ ਦੋਜਕਿ ਚਾਲਿਆ ॥ ਤੇਰੈ ਨਾਇ ਰਤੇ ਸੇ ਜਿਣਿ ਗਏ ਹਾਰਿ ਗਏ ਸਿ ਠਗਣ ਵਾਲਿਆ ॥ ਲਿਖਿ ਨਾਵੈ ਧਰਮੁ ਬਹਾਲਿਆ ॥੨॥ {ਪੰਨਾ 463}
ਅਰਥ: ਹੇ ਨਾਨਕ! ਜੀਵਾਂ ਨੂੰ ਪੈਦਾ ਕਰ ਕੇ ਪਰਮਾਤਮਾ ਨੇ ਧਰਮ-ਰਾਜ ਨੂੰ (ਉਹਨਾਂ ਦੇ ਸਿਰ ਤੇ) ਮੁਕੱਰਰ ਕੀਤਾ ਹੋਇਆ ਹੈ ਕਿ ਜੀਵਾਂ ਦੇ ਕੀਤੇ ਕਰਮਾਂ ਦਾ ਲੇਖਾ ਲਿਖਦਾ ਰਹੇ।
ਧਰਮ-ਰਾਜ ਦੀ ਕਚਹਿਰੀ ਵਿਚ ਨਿਰੋਲ ਸੱਚ ਦੁਆਰਾ (ਜੀਵਾਂ ਦੇ ਕਰਮਾਂ ਦਾ) ਨਿਬੇੜਾ ਹੁੰਦਾ ਹੈ (ਭਾਵ, ਓਥੇ ਨਿਬੇੜੇ ਦਾ ਮਾਪ ‘ਨਿਰੋਲ ਸਚੁ’ ਹੈ, ਜਿਨ੍ਹਾਂ ਦੇ ਪੱਲੇ ‘ਸਚੁ’ ਹੁੰਦਾ ਹੈ ਉਹਨਾਂ ਨੂੰ ਆਦਰ ਮਿਲਦਾ ਹੈ ਤੇ) ਮੰਦ-ਕਰਮੀ ਜੀਵ ਚੁਣ ਕੇ ਵੱਖਰੇ ਕੀਤੇ ਜਾਂਦੇ ਹਨ। ਕੂੜ ਠੱਗੀ ਕਰਨ ਵਾਲੇ ਜੀਵਾਂ ਨੂੰ ਓਥੇ ਟਿਕਾਣਾ ਨਹੀਂ ਮਿਲਦਾ; ਕਾਲਾ ਮੂੰਹ ਕਰ ਕੇ ਉਹਨਾਂ ਨੂੰ ਦੋਜ਼ਕ ਵਿਚ ਧੱਕਿਆ ਜਾਂਦਾ ਹੈ।
(ਹੇ ਪ੍ਰਭੂ!) ਜੋ ਮਨੁੱਖ ਤੇਰੇ ਨਾਮ ਵਿਚ ਰੰਗੇ ਹੋਏ ਹਨ, ਉਹ (ਏਥੋਂ) ਬਾਜ਼ੀ ਜਿੱਤ ਕੇ ਜਾਂਦੇ ਹਨ ਤੇ ਠੱਗੀ ਕਰਨ ਵਾਲੇ ਬੰਦੇ (ਮਨੁੱਖਾ ਜਨਮ ਦੀ ਬਾਜ਼ੀ) ਹਾਰ ਕੇ ਜਾਂਦੇ ਹਨ। (ਤੂੰ, ਹੇ ਪ੍ਰਭੂ!) ਧਰਮ-ਰਾਜ ਨੂੰ (ਜੀਵਾਂ ਦੇ ਕੀਤੇ ਕਰਮਾਂ ਦਾ) ਲੇਖਾ ਲਿਖਣ ਵਾਸਤੇ (ਉਹਨਾਂ ਦੇ ਉੱਤੇ) ਮੁਕੱਰਰ ਕੀਤਾ ਹੋਇਆ ਹੈ।2।
I want to add here that GURU uses the word DOZAK that means HELL but gave his own meaning. HELL in GURBANI is not after death but here and now in this life.
IkOnkar Hukam has everything in it; life, death, depression, excitement, hell, happiness, low, high status, etc….
So don’t worry about Dojak, keep smiling and repeating IkOnkar SatGur Parsad, IkOnkar Humanity and IkOnkar Hukam, keep smiling and meditating on these 3 things.