I understand we shouldn’t stress, but I am unable to handle it and don’t understand how I can control it. Please advise🙏
ਨਾਨਕ ਚਿੰਤਾ ਮਤਿ ਕਰਹੁ ਚਿੰਤਾ ਤਿਸ ਹੀ ਹੇਇ ॥ਜਲ ਮਹਿ ਜੰਤ ਉਪਾਇਅਨੁ ਤਿਨਾ ਭਿ ਰੋਜੀ ਦੇਇ ॥
Share
You must login to ask a question.
Please briefly explain why you feel this question should be reported.
Please briefly explain why you feel this answer should be reported.
Please briefly explain why you feel this user should be reported.
I understand we shouldn’t stress, but I am unable to handle it and don’t understand how I can control it. Please advise🙏
ਸਤਿਕਾਰ ਯੋਗ ਵੀਰ ਜੀ/ਭੈਣ ਜੀ,
ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਹਿ।।
ਤੁਹਾਡੇ ਸਵਾਲ ਦੇ ਜਵਾਬ ਵਿਚ ਦਾਸ ਤੁਹਾਡਾ ਧਿਆਨ ਗੁਰੂ ਗ੍ਰੰਥ ਸਾਹਿਬ ਦੀ ਇੱਕ ਪੰਗਤੀ ‘ਜਿਸ ਕਾ ਨਾਹਿ ਕੋਇ ਹਾਂ ॥ ਤਿਸ ਕਾ ਪ੍ਰਭੂ ਸੋਇ ਹਾਂ ॥’ ਵਲ ਦਿਵਾਉਣਾ ਚਾਹੁੰਦਾ ਹੈ। ਇਸ ਪੰਗਤੀ ਦਾ ਸਿੱਧਾ ਸਿੱਧਾ ਅਰਥ ਹੈ ਕਿ ਜਿਸ ਦਾ ਕੋਈ ਸਹਾਇਤਾ ਕਰਨ ਵਾਲਾ ਨਹੀਂ ਹੁੰਦਾ, ਉਸ ਦੀ ਸਹਾਇਤਾ ਉਹ ਅਕਾਲਪੁਰਖ/ਪਰਮਾਤਮਾ ਆਪ ਕਰਦਾ ਹੈ।
ਪੰਜਵੇਂ ਗੁਰੂ ਸਰੀਰ ਗੁਰੂ ਅਰਜਨ ਸਾਹਿਬ ਦਾ ਰਾਗ ਆਸਾ ਵਿਚ ਸ਼ਬਦ, ਜੋ ਕਿ ਗੁਰੂ ਗ੍ਰੰਥ ਸਾਹਿਬ ਦੇ ਪੰਨਾ 410 ਤੇ ਸੁਸ਼ੋਭਿਤ ਹੈ, ਦਾ ਮੂਲ ਪਾਠ ਤੇ ਅਰਥ ਹੇਠਾਂ ਦਿੱਤੇ ਹਨ ਜੀ।
ਦੇਖੋਗੇ ਕਿ ਗੁਰੂ ਸਾਹਿਬ ਅਕਾਲਪੁਰਖ/ਪਰਮਾਤਮਾ ਦੀ ਬੇਅੰਤਤਾ ਦਾ ਉਪਦੇਸ ਦੇਂਦੇ ਹੋਏ, ਸਿੱਖ/ਮਨੁੱਖ ਨੂੰ ਆਪਣੀਆਂ ਚਤੁਰਾਈਆਂ ਛੱਡ ਕੇ ਅਰਦਾਸ ਕਰਨ ਤੋਂ ਭਾਣੇ ਵਿਚ ਰਹਿਣ ਦੀ ਤਰਕੀਬ ਬਣਾਉਣ ਲਈ ਸਮਝਾ ਰਹੇ ਹਨ ਤਾਂ ਜੋ ਆਤਮਿਕ ਅਡੋਲਤਾ ਦੀ ਅਵਸਥਾ ਪ੍ਰਾਪਤ ਹੋ ਸਕੇ ਤੇ ਔਗੁਣਾਂ/ਵਿਕਾਰਾਂ ਨੂੰ ਛੱਡ ਕੇ, ਗੁਣ ਧਾਰਨ ਕਰਕੇ, ਸੰਸਾਰ ਸਮੁੰਦਰ ਨੂੰ ਪਾਰ ਕੀਤਾ ਜਾ ਸਕੇ ਤੇ ਜੀਵਨ ਮੁਕਤ ਹੋਣ ਦੀ ਅਵਸਥਾ ਤੇ ਪਹੁੰਚਿਆ ਜਾ ਸਕੇ।
ਤੁਹਾਡਾ ਅੱਗੇ ਕੋਈ ਸਵਾਲ ਹੋਵੇ ਤਾਂ ਤੁਹਾਡਾ ਸਵਾਗਤ ਹੈ। ਜੇਕਰ ਕੋਈ ਕੰਮੀਆਂ ਹੋਣ ਤਾਂ ਦੱਸਣ ਦੀ ਕ੍ਰਿਪਾਲਤਾ ਕਰਨੀ ਜੀ ਤਾਂ ਜੋ ਅੱਗੇ ਸੁਧਾਰ ਹੋ ਸਕੇ।
ਆਦਰ ਸਹਿਤ,
ਆਪ ਦਾ ਵੀਰ,
————————–
ਆਸਾਵਰੀ ਮਹਲਾ ੫ ॥ ਕਾਰਨ ਕਰਨ ਤੂੰ ਹਾਂ ॥ ਅਵਰੁ ਨਾ ਸੁਝੈ ਮੂੰ ਹਾਂ ॥ ਕਰਹਿ ਸੁ ਹੋਈਐ ਹਾਂ ॥ ਸਹਜਿ ਸੁਖਿ ਸੋਈਐ ਹਾਂ ॥ ਧੀਰਜ ਮਨਿ ਭਏ ਹਾਂ ॥ ਪ੍ਰਭ ਕੈ ਦਰਿ ਪਏ ਮੇਰੇ ਮਨਾ ॥੧॥ ਰਹਾਉ ॥ ਸਾਧੂ ਸੰਗਮੇ ਹਾਂ ॥ ਪੂਰਨ ਸੰਜਮੇ ਹਾਂ ॥ ਜਬ ਤੇ ਛੁਟੇ ਆਪ ਹਾਂ ॥ ਤਬ ਤੇ ਮਿਟੇ ਤਾਪ ਹਾਂ ॥ ਕਿਰਪਾ ਧਾਰੀਆ ਹਾਂ ॥ ਪਤਿ ਰਖੁ ਬਨਵਾਰੀਆ ਮੇਰੇ ਮਨਾ ॥੧॥ ਇਹੁ ਸੁਖੁ ਜਾਨੀਐ ਹਾਂ ॥ ਹਰਿ ਕਰੇ ਸੁ ਮਾਨੀਐ ਹਾਂ ॥ ਮੰਦਾ ਨਾਹਿ ਕੋਇ ਹਾਂ ॥ ਸੰਤ ਕੀ ਰੇਨ ਹੋਇ ਹਾਂ ॥ ਆਪੇ ਜਿਸੁ ਰਖੈ ਹਾਂ ॥ ਹਰਿ ਅੰਮ੍ਰਿਤੁ ਸੋ ਚਖੈ ਮੇਰੇ ਮਨਾ ॥੨॥ ਜਿਸ ਕਾ ਨਾਹਿ ਕੋਇ ਹਾਂ ॥ ਤਿਸ ਕਾ ਪ੍ਰਭੂ ਸੋਇ ਹਾਂ ॥ ਅੰਤਰਗਤਿ ਬੁਝੈ ਹਾਂ ॥ ਸਭੁ ਕਿਛੁ ਤਿਸੁ ਸੁਝੈ ਹਾਂ ॥ ਪਤਿਤ ਉਧਾਰਿ ਲੇਹੁ ਹਾਂ ॥ ਨਾਨਕ ਅਰਦਾਸਿ ਏਹੁ ਮੇਰੇ ਮਨਾ ॥੩॥੬॥੧੬੨॥ {ਪੰਨਾ 410}
ਅਰਥ: ਹੇ ਮੇਰੇ ਮਨ! (ਪ੍ਰਭੂ-ਦਰ ਤੇ ਇਉਂ ਅਰਦਾਸ ਕਰ = ਹੇ ਪ੍ਰਭੂ!) ਤੂੰ ਸਾਰੇ ਜਗਤ ਦਾ ਰਚਨਹਾਰ ਹੈਂ (ਤੈਥੋਂ ਬਿਨਾ) ਮੈਨੂੰ ਕੋਈ ਹੋਰ ਨਹੀਂ ਸੁੱਝਦਾ (ਜੋ ਇਹ ਤਾਕਤ ਰੱਖਦਾ ਹੋਵੇ) । ਹੇ ਪ੍ਰਭੂ! ਜੋ ਕੁਝ ਤੂੰ ਕਰਦਾ ਹੈਂ ਉਹੀ (ਜਗਤ ਵਿਚ) ਵਰਤਦਾ ਹੈ। ਹੇ ਮੇਰੇ ਮਨ! (ਜੇ ਆਪਣੀਆਂ ਚਤੁਰਾਈਆਂ ਛੱਡ ਕੇ) ਪਰਮਾਤਮਾ ਦੇ ਦਰ ਤੇ ਡਿੱਗ ਪਈਏ ਤਾਂ ਮਨ ਵਿਚ ਹੌਸਲਾ ਬੱਝ ਜਾਂਦਾ ਹੈ, ਆਤਮਕ ਅਡੋਲਤਾ ਵਿਚ ਆਨੰਦ ਵਿਚ ਲੀਨ ਰਹਿ ਸਕੀਦਾ ਹੈ।1।
ਹੇ ਮੇਰੇ ਮਨ। ਗੁਰੂ ਦੀ ਸੰਗਤਿ ਵਿਚ ਰਿਹਾਂ ਉਹ ਜੁਗਤਿ ਪੂਰਨ ਤੌਰ ਤੇ ਆ ਜਾਂਦੀ ਹੈ ਜਿਸ ਨਾਲ ਗਿਆਨ-ਇੰਦ੍ਰੇ ਵੱਸ ਵਿਚ ਆ ਜਾਂਦੇ ਹਨ। ਹੇ ਮਨ! ਜਿਸ ਵੇਲੇ (ਮਨੁੱਖ ਦੇ ਅੰਦਰੋਂ) ਹਉਮੈ ਅਹੰਕਾਰ ਮੁੱਕ ਜਾਂਦਾ ਹੈ (ਤੇ ਗੁਰੂ ਦੀ ਓਟ ਠੀਕ ਜਾਪਦੀ ਹੈ) ਉਸੇ ਵੇਲੇ ਤੋਂ (ਮਨ ਦੇ) ਸਾਰੇ ਦੁੱਖ-ਕਲੇਸ਼ ਦੂਰ ਹੋ ਜਾਂਦੇ ਹਨ। ਸੋ ਹੇ ਮੇਰੇ ਮਨ! (ਗੁਰੂ ਦੀ ਸੰਗਤਿ ਵਿਚ ਰਹਿ ਕੇ ਪ੍ਰਭੂ-ਦਰ ਤੇ ਅਰਦਾਸ ਕਰ, ਆਖ–) ਹੇ ਜਗਤ ਦੇ ਮਾਲਕ-ਪ੍ਰਭੂ! ਮੇਰੇ ਉੱਤੇ ਮੇਹਰ ਕਰ, ਮੇਰੀ (ਸਰਨ ਪਏ ਦੀ) ਇੱਜ਼ਤ ਰੱਖ।1।
ਹੇ ਮੇਰੇ ਮਨ! ਜੋ ਕੁਝ ਪਰਮਾਤਮਾ ਕਰਦਾ ਹੈ ਉਸ ਨੂੰ (ਮਿੱਠਾ ਕਰ ਕੇ) ਮੰਨਣਾ ਚਾਹੀਦਾ ਹੈ, ਇਸੇ ਨੂੰ ਹੀ ਸੁਖ (ਦਾ ਮੂਲ) ਸਮਝਣਾ ਚਾਹੀਦਾ ਹੈ। ਹੇ ਮਨ! ਜੇਹੜਾ ਮਨੁੱਖ ਸੰਤ ਜਨਾਂ ਦੇ ਚਰਨਾਂ ਦੀ ਧੂੜ ਬਣਦਾ ਹੈ ਉਸ ਨੂੰ (ਜਗਤ ਵਿਚ) ਕੋਈ ਭੈੜਾ ਨਹੀਂ ਦਿੱਸਦਾ। ਹੇ ਮੇਰੇ ਮਨ! ਪਰਮਾਤਮਾ ਆਪ ਹੀ ਜਿਸ ਮਨੁੱਖ ਨੂੰ (ਵਿਕਾਰਾਂ ਵਲੋਂ) ਬਚਾਂਦਾ ਹੈ ਉਹ ਮਨੁੱਖ ਆਤਮਕ ਜੀਵਨ ਦੇਣ ਵਾਲਾ ਹਰਿ-ਨਾਮ-ਜਲ ਪੀਂਦਾ ਹੈ।2।
ਹੇ ਮੇਰੇ ਮਨ! ਜਿਸ ਮਨੁੱਖ ਦਾ ਕੋਈ ਭੀ ਸਹਾਈ ਨਹੀਂ ਬਣਦਾ (ਜੇ ਉਹ ਪ੍ਰਭੂ ਦੀ ਸਰਨ ਆ ਪਏ, ਤਾਂ) ਉਹ ਪ੍ਰਭੂ ਉਸ ਦਾ ਰਾਖਾ ਬਣ ਜਾਂਦਾ ਹੈ। ਉਹ ਪਰਮਾਤਮਾ ਹਰੇਕ ਦੇ ਦਿਲ ਦੀ ਗੱਲ ਜਾਣ ਲੈਂਦਾ ਹੈ, ਉਸ ਨੂੰ ਹਰੇਕ ਜੀਵ ਦੀ ਹਰੇਕ ਮਨੋ-ਕਾਮਨਾ ਦੀ ਸਮਝ ਆ ਜਾਂਦੀ ਹੈ। (ਇਸ ਵਾਸਤੇ) ਹੇ ਮੇਰੇ ਮਨ! ਪਰਮਾਤਮਾ ਦੇ ਦਰ ਤੇ ਇਉਂ ਅਰਜ਼ੋਈ ਕਰ = ਹੇ ਪ੍ਰਭੂ! (ਸਾਨੂੰ ਵਿਕਾਰਾਂ ਵਿਚ) ਡਿੱਗੇ ਜੀਵਾਂ ਨੂੰ (ਵਿਕਾਰਾਂ ਤੋਂ) ਬਚਾ ਲੈ, (ਤੇਰੇ ਦਰ ਤੇ ਮੇਰੀ) ਨਾਨਕ ਦੀ ਇਹੀ ਅਰਦਾਸਿ ਹੈ।3।6। 162।
Please listen to the Shabad and recite it when you listen it. The undersigned is sure that you will feel good. May Akalpurakh bless you with Chardi Kala always!
————————
ਮਾਝ ਮਹਲਾ ੫ ॥ ਤੂੰ ਮੇਰਾ ਪਿਤਾ ਤੂੰਹੈ ਮੇਰਾ ਮਾਤਾ ॥ ਤੂੰ ਮੇਰਾ ਬੰਧਪੁ ਤੂੰ ਮੇਰਾ ਭ੍ਰਾਤਾ ॥ ਤੂੰ ਮੇਰਾ ਰਾਖਾ ਸਭਨੀ ਥਾਈ ਤਾ ਭਉ ਕੇਹਾ ਕਾੜਾ ਜੀਉ ॥੧॥ ਤੁਮਰੀ ਕ੍ਰਿਪਾ ਤੇ ਤੁਧੁ ਪਛਾਣਾ ॥ ਤੂੰ ਮੇਰੀ ਓਟ ਤੂੰਹੈ ਮੇਰਾ ਮਾਣਾ ॥ ਤੁਝ ਬਿਨੁ ਦੂਜਾ ਅਵਰੁ ਨ ਕੋਈ ਸਭੁ ਤੇਰਾ ਖੇਲੁ ਅਖਾੜਾ ਜੀਉ ॥੨॥ ਜੀਅ ਜੰਤ ਸਭਿ ਤੁਧੁ ਉਪਾਏ ॥ ਜਿਤੁ ਜਿਤੁ ਭਾਣਾ ਤਿਤੁ ਤਿਤੁ ਲਾਏ ॥ ਸਭ ਕਿਛੁ ਕੀਤਾ ਤੇਰਾ ਹੋਵੈ ਨਾਹੀ ਕਿਛੁ ਅਸਾੜਾ ਜੀਉ ॥੩॥ ਨਾਮੁ ਧਿਆਇ ਮਹਾ ਸੁਖੁ ਪਾਇਆ ॥ ਹਰਿ ਗੁਣ ਗਾਇ ਮੇਰਾ ਮਨੁ ਸੀਤਲਾਇਆ ॥ ਗੁਰਿ ਪੂਰੈ ਵਜੀ ਵਾਧਾਈ ਨਾਨਕ ਜਿਤਾ ਬਿਖਾੜਾ ਜੀਉ ॥੪॥੨੪॥੩੧॥ {ਪੰਨਾ 103}
ਸਤਿਕਾਰ ਯੋਗ ਵੀਰ ਜੀ/ਭੈਣ ਜੀ,
ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਹਿ।।
ਦਾਸ ਅੱਗੇ ਇਹ ਕਹਿਣਾ ਚਾਹੁੰਦਾ ਹੈ ਕਿ ਤੁਹਾਨੂੰ ਤੁਹਾਡੀ ਉਦਾਸੀ/ਪ੍ਰੇਸ਼ਾਨੀ ਵਿਚੋਂ ਕੱਢਣ ਲਈ ਸਿਰਫ਼ ਤੇ ਸਿਰਫ਼ ਅਰਦਾਸ ਹੀ ਮਦਦਗਾਰ ਹੋ ਸਕਦੀ ਹੈ ਕਿਉਂਕਿ ਗੁਰੂ ਸਾਹਿਬ ਸਮਝਾਉਂਦੇ ਹਨ:-
ਪਉੜੀ ॥ ਜੀਅ ਕੀ ਬਿਰਥਾ ਹੋਇ ਸੁ ਗੁਰ ਪਹਿ ਅਰਦਾਸਿ ਕਰਿ ॥ ਛੋਡਿ ਸਿਆਣਪ ਸਗਲ ਮਨੁ ਤਨੁ ਅਰਪਿ ਧਰਿ ॥ (ਪੰਨਾ 519)
ਅਰਥ: (ਹੇ ਭਾਈ!) ਦਿਲ ਦਾ ਜੋ ਦੁੱਖ ਹੋਵੇ ਉਹ ਆਪਣੇ ਸਤਿਗੁਰੂ ਅਗੇ ਬੇਨਤੀ ਕਰ, ਆਪਣੀ ਸਾਰੀ ਚਤੁਰਾਈ ਛੱਡ ਦੇਹ ਤੇ ਮਨ ਤਨ ਗੁਰੂ ਦੇ ਹਵਾਲੇ ਕਰ ਦੇਹ।
ਅਰਦਾਸ ਲਫ਼ਜ਼ ਗੁਰੂ ਗ੍ਰੰਥ ਸਾਹਿਬ ਵਿਚ ਬਹੁਤ ਵਾਰੀ ਆਉਂਦਾ ਹੈ। ਅਰਦਾਸ, ਫ਼ਾਰਸੀ ਦੇ ਲਫ਼ਜ਼ ਅਰਜ਼ਦਾਸ਼ਤ, ਅਰਜ਼ + ਦਾਸ਼ਤ ਤੋਂ ਬਣਿਆ ਇੱਕ ਸ਼ਬਦ ਹੈ। ਅਰਜ਼ ਦਾ ਅਰਥ ਹੈ ਬੇਨਤੀ। ਦਾਸ਼ਤ ਦਾ ਅਰਥ ਹੈ ਪੇਸ਼ ਕਰਨਾ। ਅਰਦਾਸ ਜੀਵ ਵੱਲੋਂ ਪਰਮਾਤਮਾ ਅੱਗੇ ਕੀਤੀ ਗਈ ਬੇਨਤੀ ਹੈ।
ਕਿਉਂਕਿ ਪਰਮਾਤਮਾ ਸਾਡਾ ਮਾਤਾ/ਪਿਤਾ ਸਭ ਕੁੱਝ ਹੈ ਇਸ ਲਈ ਦੁੱਖ ਹੋਵੇ ਜਾਂ ਸੁੱਖ, ਖੁਸ਼ੀ ਹੋਵੇ ਜਾਂ ਗਮੀ, ਗੁਰੂ ਦਾ ਸਿੱਖ ਗੁਰੂ ਦੀ ਬਖਸ਼ਿਸ਼ ਲੈਣ ਲਈ ਅਰਦਾਸ ਕਰਦਾ ਹੈ। ਤੁਹਾਡਾ ਅੱਗੇ ਕੋਈ ਸਵਾਲ ਹੋਵੇ ਤਾਂ ਤੁਹਾਡਾ ਸਵਾਗਤ ਹੈ।
ਆਦਰ ਸਹਿਤ,
ਆਪ ਦਾ ਵੀਰ