Could you please provide an explanation of this shabad?
Share
You must login to ask a question.
Please briefly explain why you feel this question should be reported.
Please briefly explain why you feel this answer should be reported.
Please briefly explain why you feel this user should be reported.
Could you please provide an explanation of this shabad?
ਸਤਿਕਾਰ ਯੋਗ ਵੀਰ ਜੀ,
ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਹਿ।।
ਤੁਸੀਂ ਜਪੁ ਬਾਣੀ ਦੇ ਆਖਰੀ ਸਲੋਕ ਦੀ ਇੱਕ ਪੰਗਤੀ ‘ਪਵਣੁ ਗੁਰੂ ਪਾਣੀ ਪਿਤਾ ਮਾਤਾ ਧਰਤਿ ਮਹਤੁ।।’ ਲਿੱਖ ਕੇ ਵਿਚਾਰ ਮੰਗੀ ਹੈ। ਇਸ ਪੰਗਤੀ ਦਾ ਅਰਥ ਹੈ ‘ਪ੍ਰਾਣ (ਸਰੀਰਾਂ ਲਈ ਇਉਂ ਹਨ ਜਿਵੇਂ) ਗੁਰੂ (ਜੀਵਾਂ ਦੇ ਆਤਮਾ ਲਈ) ਹੈ, ਪਾਣੀ (ਸਭ ਜੀਵਾਂ ਦਾ) ਪਿਉ ਹੈ ਅਤੇ ਧਰਤੀ (ਸਭ ਦੀ) ਵੱਡੀ ਮਾਂ ਹੈ।’ ਪੂਰਾ ਸਲੋਕ ਤੇ ਉਸ ਦੇ ਅਰਥ ਹੇਠਾਂ ਦਿੱਤੇ ਹਨ।
ਦਾਸ ਤੁਹਾਨੂੰ ਦੱਸਣਾ ਚਾਹੁੰਦਾ ਹੈ ਕਿ ਗੁਰੂ ਗ੍ਰੰਥ ਸਾਹਿਬ ਜਪੁ ਬਾਣੀ ਗੁਰੂ ਗ੍ਰੰਥ ਸਾਹਿਬ ਵਿਚ ਮੁਢਲੀ ਬਾਣੀ ਹੈ ਜਿਸ ਨੂੰ ਸਤਿਕਾਰ ਨਾਲ ਅਸੀਂ ਜਪੁਜੀ ਸਾਹਿਬ ਕਹਿੰਦੇ ਹਾਂ। ‘ਜਪੁ’ ਦੀਆਂ ਕੁਲ 38 ਪਉੜੀਆਂ ਹਨ, ਤੇ ਦੋ ਸਲੋਕ ਹਨ। ਪਹਿਲੇ ਸਲੋਕ ਵਿਚ ਮੰਗਲਾਚਰਨ ਵਜੋਂ ਸਤਿਗੁਰੂ ਜੀ ਨੇ ਆਪਣੇ ਇਸ਼ਟ ਪ੍ਰਭੂ ਦਾ ਸਰੂਪ ਬਿਆਨ ਕੀਤਾ ਸੀ। ਅਗਲੇ ਅਖ਼ੀਰਲੇ ਸਲੋਕ ਵਿਚ ਸਾਰੀ ਬਾਣੀ ‘ਜਪੁ’ ਦਾ ਸਿਧਾਂਤ ਦੱਸਿਆ ਹੈ।
ਬਾਣੀ ਦੇ ਪਹਿਲੀ ਪਉੜੀ ਵਿਚ ਗੁਰੂ ਸਾਹਿਬ ਨੇ ਸਵਾਲ ਕੀਤਾ ਸੀ
‘ਕਿਵ ਸਚਿਆਰਾ ਹੋਈਐ ਕਿਵ ਕੂੜੈ ਤੁਟੈ ਪਾਲਿ ॥’ ਤੇ ਨਾਲ ਹੀ ਜਵਾਬ ਦਿੱਤਾ ਸੀ ‘ਹੁਕਮਿ ਰਜਾਈ ਚਲਣਾ ਨਾਨਕ ਲਿਖਿਆ ਨਾਲਿ ॥੧॥’ ਹੁਣ ਆਖ਼ਰੀ ਸਲੋਕ ਵਿਚ ਸਮਝਾ ਰਹੇ ਹਨ ਕਿ ਜੋ ਸਿੱਖ/ਮਨੁੱਖ ਅਕਾਲਪੁਰਖ ਨਾਲ ਜੁੜੇ, ਉਹ ਉੱਜਲ ਮੁੱਖ ਵਾਲੇ ਹਨ ਤੇ ਉਨ੍ਹਾਂ ਨੇ ਕੂੜ ਦੀ ਪਾਲ ਢਾਹ ਕੇ ਮਾਇਆ ਦੇ ਬੰਧਨਾਂ ਤੋਂ ਅਜ਼ਾਦੀ ਅਰਥਾਤ ਵਿਕਾਰਾਂ ਤੋਂ ਛੁਟਕਾਰਾ ਸਿਰਫ਼ ਆਪ ਹੀ ਨਹੀਂ ਪਾਇਆ ਬਲਕਿ ਹੋਰਾਂ ਨੂੰ ਵੀ ਛੁਟਕਾਰਾ ਪਾਉਣ ਵਿਚ ਮਦੱਦ ਕੀਤੀ। ਉਨ੍ਹਾਂ ਨੇ ਅਕਾਲਪੁਰਖ ਨਾਲ ਜੁੜ ਕੇ ਨਾਂਹ ਕੇਵਲ ਆਪਣਾ ਇਹ ਰਤਨ ਜਨਮ ਸਫ਼ਲਾ ਕੀਤਾ ਅਰਥਾਤ ਜੀਵਨ ਮੁਕਤ ਹੋਏ ਬਲਕਿ ਹੋਰ ਕਈ ਜੀਵਾਂ ਦੇ ਮਦਦਗਾਰ ਵੀ ਹੋਏ।
ਆਸ ਹੈ ਕਿ ਤੁਹਾਨੂੰ ਆਪਣੇ ਸਵਾਲ ਦਾ ਜਵਾਬ ਮਿਲ ਗਿਆ ਹੋਵੇਗਾ। ਜੇ ਤੁਹਾਡਾ ਅੱਗੇ ਕੋਈ ਸਵਾਲ ਹੋਵੇ ਤਾਂ ਤੁਹਾਡਾ ਸਵਾਗਤ ਹੈ। ਜੇ ਕੋਈ ਕੰਮੀ ਹੋਵੇ ਤਾਂ ਦੱਸਣ ਦੀ ਕ੍ਰਿਪਾਲਤਾ ਕਰਨੀ ਜੀ ਤਾਂ ਜੋ ਅੱਗੇ ਸੁਧਾਰ ਹੋ ਸਕੇ।
ਆਦਰ ਸਹਿਤ,
ਆਪ ਦਾ ਵੀਰ
————————-
ਸਲੋਕੁ ॥ ਪਵਣੁ ਗੁਰੂ ਪਾਣੀ ਪਿਤਾ ਮਾਤਾ ਧਰਤਿ ਮਹਤੁ ॥ ਦਿਵਸੁ ਰਾਤਿ ਦੁਇ ਦਾਈ ਦਾਇਆ ਖੇਲੈ ਸਗਲ ਜਗਤੁ ॥ ਚੰਗਿਆਈਆ ਬੁਰਿਆਈਆ ਵਾਚੈ ਧਰਮੁ ਹਦੂਰਿ ॥ ਕਰਮੀ ਆਪੋ ਆਪਣੀ ਕੇ ਨੇੜੈ ਕੇ ਦੂਰਿ ॥ ਜਿਨੀ ਨਾਮੁ ਧਿਆਇਆ ਗਏ ਮਸਕਤਿ ਘਾਲਿ ॥ ਨਾਨਕ ਤੇ ਮੁਖ ਉਜਲੇ ਕੇਤੀ ਛੁਟੀ ਨਾਲਿ ॥੧॥
ਅਰਥ: ਪ੍ਰਾਣ (ਸਰੀਰਾਂ ਲਈ ਇਉਂ ਹਨ ਜਿਵੇਂ) ਗੁਰੂ (ਜੀਵਾਂ ਦੇ ਆਤਮਾ ਲਈ) ਹੈ, ਪਾਣੀ (ਸਭ ਜੀਵਾਂ ਦਾ) ਪਿਉ ਹੈ ਅਤੇ ਧਰਤੀ (ਸਭ ਦੀ) ਵੱਡੀ ਮਾਂ ਹੈ। ਦਿਨ ਅਤੇ ਰਾਤ ਦੋਵੇਂ ਖਿਡਾਵਾ ਤੇ ਖਿਡਾਵੀ ਹਨ, ਸਾਰਾ ਸੰਸਾਰ ਖੇਡ ਰਿਹਾ ਹੈ, (ਭਾਵ, ਸੰਸਾਰ ਦੇ ਸਾਰੇ ਜੀਵ ਰਾਤ ਨੂੰ ਸੌਣ ਵਿਚ ਅਤੇ ਦਿਨੇ ਕਾਰ-ਵਿਹਾਰ ਵਿਚ ਪਰਚੇ ਪਏ ਹਨ) ।
ਧਰਮਰਾਜ ਅਕਾਲ ਪੁਰਖ ਦੀ ਹਜ਼ੂਰੀ ਵਿਚ (ਜੀਵਾਂ ਦੇ ਕੀਤੇ ਹੋਏ) ਚੰਗੇ ਤੇ ਮੰਦੇ ਕੰਮ ਵਿਚਾਰਦਾ ਹੈ। ਆਪੋ ਆਪਣੇ (ਇਹਨਾਂ ਕੀਤੇ ਹੋਏ) ਕਰਮਾਂ ਦੇ ਅਨੁਸਾਰ ਕਈ ਜੀਵ ਅਕਾਲ ਪੁਰਖ ਦੇ ਨੇੜੇ ਹੋ ਜਾਂਦੇ ਹਨ ਅਤੇ ਅਕਾਲ ਪੁਰਖ ਤੋਂ ਦੂਰਿ ਹੋ ਜਾਂਦੇ ਹਨ।
ਹੇ ਨਾਨਕ! ਜਿਨ੍ਹਾਂ ਮਨੁੱਖਾਂ ਨੇ ਅਕਾਲ ਪੁਰਖ ਦਾ ਨਾਮ ਸਿਮਰਿਆ ਹੈ, ਉਹ ਆਪਣੀ ਮਿਹਨਤ ਸਫਲੀ ਕਰ ਗਏ ਹਨ, (ਅਕਾਲ ਪੁਰਖ ਦੇ ਦਰ ‘ਤੇ) ਉਹ ਉੱਜਲ ਮੁਖ ਵਾਲੇ ਹਨ ਅਤੇ (ਹੋਰ ਭੀ) ਕਈ ਜੀਵ ਉਹਨਾਂ ਦੀ ਸੰਗਤਿ ਵਿਚ (ਰਹਿ ਕੇ) (“ਕੂੜ ਦੀ ਪਾਲਿ” ਢਾਹ ਕੇ ਮਾਇਆ ਦੇ ਬੰਧਨਾਂ ਤੋਂ) ਆਜ਼ਾਦ ਹੋ ਗਏ ਹਨ।1।
ਭਾਵ: ਇਹ ਜਗਤ ਇਕ ਰੰਗ-ਭੂਮੀ ਹੈ, ਜਿਸ ਵਿਚ ਜੀਵ ਖਿਲਾੜੀ ਆਪੋ ਆਪਣੀ ਖੇਡ ਖੇਡ ਰਹੇ ਹਨ। ਹਰੇਕ ਜੀਵ ਦੀ ਪੜਤਾਲ ਬੜੇ ਗਹੁ ਨਾਲ ਹੋ ਰਹੀ ਹੈ। ਜੋ ਨਿਰੀ ਮਾਇਆ ਦੀ ਖੇਡ ਹੀ ਖੇਡ ਗਏ, ਉਹ ਪ੍ਰਭੂ ਤੋਂ ਵਿੱਥ ਪਾਈ ਗਏ। ਪਰ ਜਿਨ੍ਹਾਂ ਨੇ ਸਿਮਰਨ ਦੀ ਖੇਡ ਖੇਡੀ, ਉਹ ਆਪਣੀ ਮਿਹਨਤ ਸਫਲੀ ਕਰ ਗਏ ਤੇ ਹੋਰ ਕਈ ਜੀਵਾਂ ਨੂੰ ਇਸ ਸੁਚੱਜੇ ਰਾਹ ‘ਤੇ ਪਾਂਦੇ ਹੋਏ ਆਪ ਭੀ ਪ੍ਰਭੂ ਦੀ ਹਜ਼ੂਰੀ ਵਿਚ ਸੁਰਖ਼ਰੂ ਹੋਏ।