ਫਰੀਦਾ ਰੁਤਿ ਫਿਰੀ ਵਣੁ ਕੰਬਿਆ ਪਤ ਝੜੇ ਝੜਿ ਪਾਹਿ ॥ ਚਾਰੇ ਕੁੰਡਾ ਢੂੰਢੀਆਂ ਰਹਣੁ ਕਿਥਾਊ ਨਾਹਿ ॥ cant understand the line please explain
ਫਰੀਦਾ ਰੁਤਿ ਫਿਰੀ ਵਣੁ ਕੰਬਿਆ ਪਤ ਝੜੇ ਝੜਿ ਪਾਹਿ ॥ ਚਾਰੇ ਕੁੰਡਾ ਢੂੰਢੀਆਂ ਰਹਣੁ ਕਿਥਾਊ ਨਾਹਿ ॥ cant understand the line please explain
Share
ਸਤਿਕਾਰ ਯੋਗ ਵੀਰ ਜੀ/ਭੈਣ ਜੀ,
ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਹਿ।।
ਤੁਸੀਂ ਫ਼ਰੀਦ ਜੀ ਦੇ ਇੱਕ ਸਲੋਕ ਤੇ ਵਿਚਾਰ ਮੰਗੀ ਹੈ ਜੋ ਕਿ ਗੁਰੂ ਗ੍ਰੰਥ ਸਾਹਿਬ ਦੇ ਪੰਨਾ 1383 ਤੇ ਸੁਸ਼ੋਭਿਤ ਹੈ। ਇਸ ਸਲੋਕ ਵਿਚ ਫ਼ਰੀਦ ਜੀ ਸੰਸਾਰ ਵਿਚ ਦਿੱਸ ਰਹੀ ਹਰ ਚੀਜ਼ ਵਿਚ ਬਦਲਾਅ ਤੇ ਅਖੀਰ ਵਿਚ ਅੰਤ (ਨਾਸ਼ਮਾਨਤਾ) ਬਾਰੇ ਉਪਦੇਸ਼ ਦੇ ਰਹੇ ਹਨ। ਮਨੁੱਖ ਬਾਰੇ ਵੀ ਇਹ ਹੀ ਕਹਿ ਰਹੇ ਹਨ ਕਿ ਸਮੇਂ ਦੇ ਨਾਲ ਬੁੱਢਾ ਹੋ ਕੇ ਨਾਸ਼ਮਾਨ ਸੰਸਾਰ ਨੂੰ ਅਲਵਿਦਾ ਕਹਿ ਜਾਂਦਾ ਹੈ। ਭਾਵ ਇਹ ਲੈਣਾ ਹੈ ਕਿ ਸਿਰਫ਼ ਤੇ ਸਿਰਫ਼ ਪਰਮਾਤਮਾ ਇਸ ਘੇਰੇ ਵਿਚ ਨਹੀਂ ਆਉਂਦਾ ਤੇ ਹਮੇਸ਼ਾਂ ਲਈ ਸਥਿਰ ਹੈ ਅਰਥਾਤ ਨਾਸ਼ਮਾਨ ਨਹੀਂ ਹੈ। ਤੁਹਾਡਾ ਅੱਗੇ ਕੋਈ ਸਵਾਲ ਹੋਵੇ ਤਾਂ ਦੱਸਣਾ ਜੀ।
ਆਦਰ ਸਹਿਤ,
ਆਪ ਦਾ ਵੀਰ
———————–
ਫਰੀਦਾ ਰੁਤਿ ਫਿਰੀ ਵਣੁ ਕੰਬਿਆ ਪਤ ਝੜੇ ਝੜਿ ਪਾਹਿ ॥ ਚਾਰੇ ਕੁੰਡਾ ਢੂੰਢੀਆਂ ਰਹਣੁ ਕਿਥਾਊ ਨਾਹਿ ॥੧੦੨॥ {ਪੰਨਾ 1383}
ਅਰਥ: ਹੇ ਫਰੀਦ! ਮੌਸਮ ਬਦਲ ਗਿਆ ਹੈ, ਜੰਗਲ (ਦਾ ਬੂਟਾ ਬੂਟਾ) ਹਿੱਲ ਗਿਆ ਹੈ, ਪੱਤਰ ਝੜ ਰਹੇ ਹਨ। (ਜਗਤ ਦੇ) ਚਾਰੇ ਪਾਸੇ ਢੂੰਢ ਵੇਖੇ ਹਨ, ਸਥਿਰਤਾ ਕਿਤੇ ਭੀ ਨਹੀਂ ਹੈ (ਨਾਹ ਹੀ ਰੁੱਤ ਇਕੋ ਰਹਿ ਸਕਦੀ ਹੈ, ਨਾਹ ਹੀ ਰੁੱਖ ਤੇ ਰੁੱਖਾਂ ਦੇ ਪੱਤਰ ਸਦਾ ਟਿਕੇ ਰਹਿ ਸਕਦੇ ਹਨ। ਭਾਵ, ਸਮਾਂ ਗੁਜ਼ਰਨ ਤੇ ਇਸ ਮਨੁੱਖ ਉਤੇ ਬੁਢੇਪਾ ਆ ਜਾਂਦਾ ਹੈ, ਸਾਰੇ ਅੰਗ ਕਮਜ਼ੋਰ ਪੈ ਜਾਂਦੇ ਹਨ, ਆਖ਼ਰ ਜਗਤ ਤੋਂ ਤੁਰ ਪੈਂਦਾ ਹੈ) । 102।