What is the real meaning of this shabad sadh sangat je?
ਮਰਨੇ ਹੀ ਤੇ ਪਾਈਐ ਪੂਰਨੁ ਪਰਮਾਨੰਦੁ ॥੨੨॥
Share
You must login to ask a question.
Please briefly explain why you feel this question should be reported.
Please briefly explain why you feel this answer should be reported.
Please briefly explain why you feel this user should be reported.
What is the real meaning of this shabad sadh sangat je?
ਸਤਿਕਾਰ ਯੋਗ ਵੀਰ ਜੀ/ਭੈਣ ਜੀ,
ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਹਿ।।
ਤੁਸੀਂ ਗੁਰਬਾਣੀ ਵਿਚੋਂ ਇੱਕ ਪੰਗਤੀ ‘ਮਰਨੇ ਹੀ ਤੇ ਪਾਈਐ ਪੂਰਨੁ ਪਰਮਾਨੰਦੁ॥’ ਲਿੱਖ ਕੇ ਵਿਚਾਰ ਮੰਗੀ ਹੈ।
ਇਹ ਪੰਗਤੀ ਕਬੀਰ ਜੀ ਦੇ ਸਲੋਕ ਨੰਬਰ 22 ਦੀ ਹੈ ਤੇ ਗੁਰੂ ਗ੍ਰੰਥ ਸਾਹਿਬ ਦੇ ਪੰਨਾ 1365 ਤੇ ਸੁਸ਼ੋਭਿਤ ਹੈ। ਪੂਰੇ ਸਲੋਕ ਦਾ ਮੂਲ ਪਾਠ, ਪਦ ਅਰਥ ਤੇ ਅਰਥ ਹੇਠਾਂ ਦਿੱਤੇ ਹਨ ਜਿਸ ਤੋਂ ਸਪੱਸ਼ਟ ਹੋ ਜਾਂਦਾ ਹੈ ਕਿ ਕਬੀਰ ਜੀ ਜਿਸ ਮੌਤ ਦੀ ਗੱਲ ਕਰ ਰਹੇ ਹਨ, ਉਹ ਹੈ ਪੁਤ੍ਰ ਇਸਤ੍ਰੀ ਧਨ ਮਿਲਖ ਆਦਿਕ ਨਾਲੋਂ ਮੋਹ ਤੋੜਨ ਦੀ ਮੌਤ ਤੋਂ, ‘ਦੁਨੀਆ’ ਦੇ ਮੋਹ ਵਲੋਂ ਮਰਨ ਤੋਂ, ‘ਦੁਨੀਆ’ ਨਾਲੋਂ ਮੋਹ ਤੋੜਨ ਤੋਂ। ਕਬੀਰ ਜੀ ਸਮਝਾ ਰਹੇ ਹਨ ਕਿ ਇਸ ਮੋਹ ਦੀ ਮੌਤ ਤੋਂ ਮਰਨ ਤੋਂ ਜਗਤ ਡਰਦਾ ਹੈ, ਸੰਕੋਚ ਕਰਦਾ ਹੈ, ਝੱਕਦਾ ਹੈ ਪਰ ਇਸ ਮੋਹ ਵਲੋਂ ਮਰਿਆਂ ਪਰਮਾਤਮਾ ਮਿਲਦਾ ਹੈ ਜੋ ਮੁਕੰਮਲ ਤੌਰ ਤੇ ਆਨੰਦ ਸਰੂਪ ਹੈ।
ਆਸ ਹੈ ਕਿ ਤੁਹਾਨੂੰ ਆਪਣੇ ਸਵਾਲ ਦਾ ਜਵਾਬ ਮਿਲ ਗਿਆ ਹੋਵੇਗਾ। ਦੇ ਤੁਹਾਡਾ ਅੱਗੇ ਕੋਈ ਸਵਾਲ ਹੋਵੇ ਤਾਂ ਤੁਹਾਡਾ ਸਵਾਗਤ ਹੈ। ਜੇ ਕੋਈ ਕੰਮੀ ਹੋਵੇ ਤਾਂ ਦੱਸਣ ਦੀ ਕ੍ਰਿਪਾਲਤਾ ਕਰਨੀ ਜੀ ਤਾਂ ਜੋ ਅੱਗੇ ਸੁਧਾਰ ਹੋ ਸਕੇ।
ਆਦਰ ਸਹਿਤ,
ਆਪ ਦਾ ਵੀਰ
————————-
ਕਬੀਰ ਜਿਸੁ ਮਰਨੇ ਤੇ ਜਗੁ ਡਰੈ ਮੇਰੇ ਮਨਿ ਆਨੰਦੁ ॥ ਮਰਨੇ ਹੀ ਤੇ ਪਾਈਐ ਪੂਰਨੁ ਪਰਮਾਨੰਦੁ ॥੨੨॥ {ਪੰਨਾ 1365}
ਪਦ ਅਰਥ: ਮਰਨੇ ਤੇ = ਮਰਨ ਤੋਂ; ਪੁਤ੍ਰ ਇਸਤ੍ਰੀ ਧਨ ਮਿਲਖ ਆਦਿਕ ਨਾਲੋਂ ਮੋਹ ਤੋੜਨ ਦੀ ਮੌਤ ਤੋਂ, ‘ਦੁਨੀਆ’ ਦੇ ਮੋਹ ਵਲੋਂ ਮਰਨ ਤੋਂ, ‘ਦੁਨੀਆ’ ਨਾਲੋਂ ਮੋਹ ਤੋੜਨ ਤੋਂ। ਜਗੁ ਡਰੈ = ਜਗਤ ਡਰਦਾ ਹੈ, ਜਗਤ ਸੰਕੋਚ ਕਰਦਾ ਹੈ, ਜਗਤ ਝੱਕਦਾ ਹੈ। ਆਨੰਦੁ = ਖ਼ੁਸ਼ੀ। ਮਰਨੇ ਹੀ ਤੇ = ਪੁਤ੍ਰਾਦਿਕ ਬਹੁਤੇ ਮ੍ਰਿਤਾਂ ਨਾਲੋਂ ਮੋਹ ਤੋੜਿਆਂ ਹੀ। ਪਰਮਾਨੰਦ = ਉਹ ਪਰਮਾਤਮਾ ਜਿਸ ਵਿਚ ਪਰਮ ਆਨੰਦ ਹੈ, ਉਹ ਪ੍ਰਭੂ ਜੋ ਉੱਚੀ ਤੋਂ ਉੱਚੀ ਖ਼ੁਸ਼ੀ ਦਾ ਮਾਲਕ ਹੈ।
ਅਰਥ: (‘ਦੁਨੀਆ’ ਦੀ ਖ਼ਾਤਰ ‘ਦੀਨ’ ਨੂੰ ਵਿਸਾਰ ਕੇ ਮਨੁੱਖ ਧਨ-ਪਦਾਰਥ ਪੁਤ੍ਰ ਇਸਤ੍ਰੀ ਆਦਿਕ ਕਈ ਮਿਤ੍ਰ ਬਣਾਂਦਾ ਹੈ, ਅਤੇ ਇਹਨਾਂ ਤੋਂ ਸੁਖ ਦੀ ਆਸ ਰੱਖਦਾ ਹੈ, ਇਸ ਆਸ ਦੇ ਕਾਰਨ ਹੀ ਇਹਨਾਂ ਨਾਲੋਂ ਮੋਹ ਤੋੜ ਨਹੀਂ ਸਕਦਾ; ਪਰ) ਹੇ ਕਬੀਰ! ਜਿਸ (ਮੋਹ ਦੇ ਤਿਆਗ-ਰੂਪ) ਮੌਤ ਤੋਂ ਜਗਤ ਝੱਕਦਾ ਹੈ, ਉਸ ਨਾਲ ਮੇਰੇ ਮਨ ਵਿਚ ਖ਼ੁਸ਼ੀ ਪੈਦਾ ਹੁੰਦੀ ਹੈ; ‘ਦੁਨੀਆ’ ਦੇ ਇਸ ਮੋਹ ਵਲੋਂ ਮਰਿਆਂ ਹੀ ਉਹ ਪਰਮਾਤਮਾ ਮਿਲਦਾ ਹੈ ਜੋ ਮੁਕੰਮਲ ਤੌਰ ਤੇ ਆਨੰਦ ਸਰੂਪ ਹੈ ।22।