ਮੇਰੇ ਸਾਥੀ ਦਾ ਦਿਹਾਂਤ ਹੋ ਗਿਆ ਅਤੇ ਮੈਂ ਟੁੱਟ ਗਿਆ ਮਹਿਸੂਸ ਕਰਦਾ ਹਾਂ, ਮੈਂ ਅਨੰਦ ਕਾਰਜ ਵਿਚ ਕੀਤੇ ਲਾਵੇ ਵਿਚ ਵਿਸ਼ਵਾਸ ਕਰਦਾ ਹਾਂ, ਪਰ ਹੁਣ ਕੀ? ਅਸੀਂ ਦੋ ਰੂਹਾਂ ਇੱਕ ਸੀ ਪਰ ਹੁਣ ਉਹ ਇੱਥੇ ਨਹੀਂ ਹੈ, ਕੀ ਉਸਦੀ ਆਤਮਾ ਅਜੇ ਵੀ ਮੇਰੇ ਨਾਲ ਜੁੜੀ ਹੋਈ ਹੈ?
ਮੇਰੇ ਸਾਥੀ ਦਾ ਦਿਹਾਂਤ ਹੋ ਗਿਆ ਅਤੇ ਮੈਂ ਟੁੱਟ ਗਿਆ ਮਹਿਸੂਸ ਕਰਦਾ ਹਾਂ, ਮੈਂ ਅਨੰਦ ਕਾਰਜ ਵਿਚ ਕੀਤੇ ਲਾਵੇ ਵਿਚ ਵਿਸ਼ਵਾਸ ਕਰਦਾ ਹਾਂ, ਪਰ ਹੁਣ ਕੀ? ਅਸੀਂ ਦੋ ਰੂਹਾਂ ਇੱਕ ਸੀ ਪਰ ਹੁਣ ਉਹ ਇੱਥੇ ਨਹੀਂ ਹੈ, ਕੀ ਉਸਦੀ ਆਤਮਾ ਅਜੇ ਵੀ ਮੇਰੇ ਨਾਲ ਜੁੜੀ ਹੋਈ ਹੈ?
Share
though the separation is irreparable loss but you have to bear it and always remember the good time spent with her/him and pray to the Almighty to free him from recycle
ਪਉੜੀ ॥ ਜਿਉ ਜਿਉ ਤੇਰਾ ਹੁਕਮੁ ਤਿਵੈ ਤਿਉ ਹੋਵਣਾ ॥ ਜਹ ਜਹ ਰਖਹਿ ਆਪਿ ਤਹ ਜਾਇ ਖੜੋਵਣਾ ॥ ਨਾਮ ਤੇਰੈ ਕੈ ਰੰਗਿ ਦੁਰਮਤਿ ਧੋਵਣਾ ॥ ਜਪਿ ਜਪਿ ਤੁਧੁ ਨਿਰੰਕਾਰ ਭਰਮੁ ਭਉ ਖੋਵਣਾ ॥ ਜੋ ਤੇਰੈ ਰੰਗਿ ਰਤੇ ਸੇ ਜੋਨਿ ਨ ਜੋਵਣਾ ॥ ਅੰਤਰਿ ਬਾਹਰਿ ਇਕੁ ਨੈਣ ਅਲੋਵਣਾ ॥ ਜਿਨ੍ਹ੍ਹੀ ਪਛਾਤਾ ਹੁਕਮੁ ਤਿਨ੍ਹ੍ਹ ਕਦੇ ਨ ਰੋਵਣਾ ॥ ਨਾਉ ਨਾਨਕ ਬਖਸੀਸ ਮਨ ਮਾਹਿ ਪਰੋਵਣਾ ॥੧੮॥ {ਪੰਨਾ 523}
ਅਰਥ: (ਹੇ ਪ੍ਰਭੂ! ਜਗਤ ਵਿਚ) ਉਸੇ ਤਰ੍ਹਾਂ ਵਰਤਾਰਾ ਵਰਤਦਾ ਹੈ ਜਿਵੇਂ ਤੇਰਾ ਹੁਕਮ ਹੁੰਦਾ ਹੈ, ਜਿਥੇ ਜਿਥੇ ਤੂੰ ਆਪ (ਜੀਵਾਂ ਨੂੰ) ਰੱਖਦਾ ਹੈਂ, ਓਥੇ ਹੀ (ਜੀਵ) ਜਾ ਖਲੋਂਦੇ ਹਨ; ਜੋ ਜੀਵ ਤੇਰੇ ਨਾਮ ਦੇ ਪਿਆਰ ਵਿਚ (ਰਹਿੰਦੇ) ਹਨ ਉਹ ਭੈੜੀ ਮੱਤ ਧੋ ਲੈਂਦੇ ਹਨ, ਹੇ ਨਿਰੰਕਾਰ! ਤੈਨੂੰ ਸਿਮਰ ਸਿਮਰ ਕੇ ਭਟਕਣਾ ਤੇ ਡਰ ਦੂਰ ਕਰ ਲੈਂਦੇ ਹਨ। ਜੋ ਮਨੁੱਖ ਤੇਰੇ ਪਿਆਰ ਵਿਚ ਰੰਗੇ ਜਾਂਦੇ ਹਨ ਉਹ ਜੂਨਾਂ ਵਿਚ ਨਹੀਂ ਪਾਏ ਜਾਂਦੇ, ਅੰਦਰ ਬਾਹਰ (ਹਰ ਥਾਂ) ਉਹ ਇਕ (ਤੈਨੂੰ ਹੀ) ਅੱਖਾਂ ਨਾਲ ਵੇਖਦੇ ਹਨ।
ਹੇ ਨਾਨਕ! ਜਿਨ੍ਹਾਂ ਨੇ ਪ੍ਰਭੂ ਦਾ ਹੁਕਮ ਪਛਾਣਿਆ ਹੈ ਉਹ ਕਦੇ ਪਛੁਤਾਂਦੇ ਨਹੀਂ (ਕਿਉਂਕਿ ਉਹ ਕਿਸੇ ਵਿਕਾਰ ਵਿਚ ਫਸਦੇ ਹੀ ਨਹੀਂ, ਸਗੋਂ) ਪ੍ਰਭੂ ਦਾ ਨਾਮ-ਰੂਪ ਬਖ਼ਸ਼ੀਸ਼ (ਸਦਾ ਆਪਣੇ) ਮਨ ਵਿਚ ਪਰੋਈ ਰੱਖਦੇ ਹਨ।੧੮।