Does Guru Nanak Dev Ji encourage living alone?
Share
You must login to ask a question.
Please briefly explain why you feel this question should be reported.
Please briefly explain why you feel this answer should be reported.
Please briefly explain why you feel this user should be reported.
Does Guru Nanak Dev Ji encourage living alone?
ਸਤਿਕਾਰ ਯੋਗ ਅਵਤਾਰ ਜੀ,
ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਹਿ।।
ਤੁਸੀਂ ਗੁਰਬਾਣੀ ਵਿਚੋਂ ਦੋ ਪੰਕਤੀਆਂ ‘ਰਹਹਿ ਇਕਾਂਤਿ ਏਕੋ ਮਨਿ ਵਸਿਆ ਆਸਾ ਮਾਹਿ ਨਿਰਾਸੋ ॥ ਅਗਮੁ ਅਗੋਚਰੁ ਦੇਖਿ ਦਿਖਾਏ ਨਾਨਕੁ ਤਾ ਕਾ ਦਾਸੋ’ ਲਿੱਖ ਕੇ ਪ੍ਰਸ਼ਨ ਪੁੱਛਿਆ ਹੈ ਕਿ ਕੀ ਪਹਿਲੇ ਗੁਰੂ ਸਰੀਰ ਗੁਰੂ ਨਾਨਕ ਸਾਹਿਬ ਇੱਕਲੇ ਰਹਿਣ ਦੀ ਸਿੱਖਿਆ ਦੇ ਰਹੇ ਹਨ?
ਇਹ ਪੰਕਤੀਆਂ ਪਹਿਲੇ ਗੁਰੂ ਸਰੀਰ, ਗੁਰੂ ਨਾਨਕ ਸਾਹਿਬ ਦੀ ਜੋਗੀਆਂ ਨਾਲ ਹੋਈ ਵਿਚਾਰ, ਜੋ ਗੁਰੂ ਸਾਹਿਬ ਨੇ ਆਪਣੀ ਬਾਣੀ ‘ਸਿਧ ਗੋਸਟਿ’ ਵਿਚ ਦਰਜ਼ ਕੀਤੀ ਹੈ, ਵਿਚੋਂ ਹਨ। ਪੂਰੀ ਪਉੜੀ ਤੇ ਉਸ ਦੇ ਅਰਥ ਹੇਠਾਂ ਦਿੱਤੇ ਹਨ ਜੀ।
ਤੁਸੀਂ ਦੇਖ ਸਕਦੇ ਹੋ ਕਿ ਗੁਰੂ ਸਾਹਿਬ ਕੌਲ ਫੁੱਲ ਤੇ ਮੁਰਗਾਈ ਦੀ ਉਦਾਹਰਣ ਦੇ ਕੇ ਸਮਝਾ ਰਹੇ ਹਨ ਕਿ ਆਸਾਂ ਵਲੋਂ ਨਿਰਾਸ਼ ਰਹਿ ਕੇ ਸੰਸਾਰ ਵਿਚ ਰਹਿੰਦੇ ਹੋਏ ਵੀ ਸੰਸਾਰਕ ਮੋਹ ਮਾਇਆ ਵਿਚ ਫੱਸਣ ਦੀ ਬਜਾਏ, ਪ੍ਰਭੂ ਤੇ ਸ਼ਬਦ ਗੁਰੂ, ਜੋ ਇੱਕ ਦੂਜੇ ਦਾ ਆਤਮਿਕ ਰੂਪ ਹਨ, ਨਾਲ ਜੁੜੇ ਰਹਿਣਾ ਹੈ ਤੇ ਆਪ ਤਾਂ ਸੰਸਾਰ ਸਮੁੰਦਰ ਨੂੰ ਹੋਣਾ ਹੈ ਬਲਕਿ ਨਾਲ ਨਾਲ ਦੂਜਿਆਂ ਨੂੰ ਵੀ ਸੰਸਾਰ ਸਮੁੰਦਰ ਵਿਚੋਂ ਪਾਰ ਹੋਣ ਵਿਚ ਮਦਦ ਕਰਨੀ ਹੈ।
ਦਾਸ ਇੱਥੇ ਤੁਹਾਨੂੰ ਦੱਸਣਾ ਚਾਹੁੰਦਾ ਹੈ ਕਿ ਸਿਧ ਗੋਸਟਿ ਇੱਕ ਲੰਬੀ ਬਾਣੀ ਹੈ ਤੇ ਇਸ ਦਾ ਕੇਂਦਰੀ ਖ਼ਿਆਲ ਹੈ ਕਿ ਗ੍ਰਿਹਸਤ ਛੱਡਣ ਦਾ ਕੋਈ ਲਾਭ ਨਹੀਂ। ਗ੍ਰਿਹਸਤ ਛੱਡਿਆਂ ਸੁਚਾ ਨਹੀਂ ਹੋ ਸਕੀਦਾ ਅਤੇ ਮਾਇਆ ਦੇ ਬੰਧਨਾਂ ਤੋਂ ਆਜ਼ਾਦੀ ਨਹੀਂੰ ਮਿਲਦੀ। ਪਰਮਾਤਮਾ ਦੀ ਯਾਦ ਵਿਚ ਜੁੜਿਆਂ ਹੀ ਮਨ ਪਵਿਤ੍ਰ ਹੁੰਦਾ ਹੈ। ਜਦ ਤਕ ਪ੍ਰਭੂ ਦੀ ਸਿਫ਼ਤਿ-ਸਾਲਾਹ ਦੀ ਬਾਣੀ ਵਿਚ ਮਨ ਨਾਂਹ ਜੁੜੇ, ਮਾਇਆ ਦੀ ਖਿੱਚ ਤੋਂ ਖ਼ਲਾਸੀ ਨਹੀਂ ਹੁੰਦੀ।
ਆਸ ਹੈ ਤੁਹਾਨੂੰ ਆਪਣੇ ਸਵਾਲ ਦਾ ਜਵਾਬ ਮਿਲ ਗਿਆ ਹੋਵੇਗਾ। ਜੇ ਤੁਹਾਡਾ ਅੱਗੇ ਕੋਈ ਸਵਾਲ ਹੋਵੇ ਤਾਂ ਤੁਹਾਡਾ ਸਵਾਗਤ ਹੈ। ਜੇਕਰ ਕੋਈ ਕੰਮੀ ਹੋਵੇ ਤਾਂ ਦੱਸਣ ਦੀ ਕ੍ਰਿਪਾਲਤਾ ਕਰਨੀ ਜੀ ਤਾਂ ਜੋ ਅੱਗੇ ਸੁਧਾਰ ਹੋ ਸਕੇ।
ਆਦਰ ਸਹਿਤ,
ਆਪ ਦਾ ਵੀਰ
——————–
ਜੈਸੇ ਜਲ ਮਹਿ ਕਮਲੁ ਨਿਰਾਲਮੁ ਮੁਰਗਾਈ ਨੈ ਸਾਣੇ ॥ ਸੁਰਤਿ ਸਬਦਿ ਭਵ ਸਾਗਰੁ ਤਰੀਐ ਨਾਨਕ ਨਾਮੁ ਵਖਾਣੇ ॥ ਰਹਹਿ ਇਕਾਂਤਿ ਏਕੋ ਮਨਿ ਵਸਿਆ ਆਸਾ ਮਾਹਿ ਨਿਰਾਸੋ ॥ ਅਗਮੁ ਅਗੋਚਰੁ ਦੇਖਿ ਦਿਖਾਏ ਨਾਨਕੁ ਤਾ ਕਾ ਦਾਸੋ ॥੫॥ {ਪੰਨਾ 938}
ਅਰਥ: ਜਿਵੇਂ ਪਾਣੀ ਵਿਚ (ਉੱਗਿਆ ਹੋਇਆ) ਕੌਲ ਫੁੱਲ (ਪਾਣੀ ਨਾਲੋਂ) ਨਿਰਾਲਾ ਰਹਿੰਦਾ ਹੈ, ਜਿਵੇਂ ਨਦੀ ਵਿਚ (ਤਰਦੀ) ਮੁਰਗਾਈ (ਭਾਵ, ਉਸ ਦੇ ਖੰਭ ਪਾਣੀ ਨਾਲ ਨਹੀਂ ਭਿੱਜਦੇ, ਇਸੇ ਤਰ੍ਹਾਂ) ਹੇ ਨਾਨਕ! ਗੁਰੂ ਦੇ ਸ਼ਬਦ ਵਿਚ ਸੁਰਤਿ (ਜੋੜ ਕੇ) ਨਾਮ ਜਪਿਆਂ ਸੰਸਾਰ-ਸਮੁੰਦਰ ਤਰ ਸਕੀਦਾ ਹੈ।
(ਜੋ ਮਨੁੱਖ ਸੰਸਾਰ ਦੀਆਂ) ਆਸਾਂ ਵਲੋਂ ਨਿਰਾਸ ਰਹਿੰਦੇ ਹਨ, ਜਿਨ੍ਹਾਂ ਦੇ ਮਨ ਵਿਚ ਇਕ ਪ੍ਰਭੂ ਹੀ ਵੱਸਦਾ ਹੈ (ਉਹ ਸੰਸਾਰ ਵਿਚ ਰਹਿੰਦੇ ਹੋਏ ਭੀ ਸੰਸਾਰ ਤੋਂ ਲਾਂਭੇ) ਇਕਾਂਤ ਵਿਚ ਵੱਸਦੇ ਹਨ। (ਅਜੇਹੇ ਜੀਵਨ ਵਾਲਾ ਜੋ ਮਨੁੱਖ) ਅਗੰਮ ਤੇ ਅਗੋਚਰ ਪ੍ਰਭੂ ਦਾ ਦਰਸ਼ਨ ਕਰ ਕੇ ਹੋਰਨਾਂ ਨੂੰ ਦਰਸ਼ਨ ਕਰਾਂਦਾ ਹੈ, ਨਾਨਕ ਉਸ ਦਾ ਦਾਸ ਹੈ।5।
Guru Sahib is encouraging us to remain away from the duality of life and adopt oneness. Guru Sahib is asking us not to get entrapped in the entanglements of life. He is asking us to stay aloof from the vagaries of life and always be immersed in the creator.